ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨਾਂ 'ਤੇ ਧਰਨਾ ਦੇ ਕੇ ਰੇਲ ਆਵਾਜਾਈ ਕੀਤੀ ਠੱਪ

ਕਪੂਰਥਲਾ, 18 ਅਕਤੂਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਹੱਤਿਆ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਕੇ ਗਿ੍ਫ਼ਤਾਰ ਕਰਨ, ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੱਜ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲ ਲਾਈਨਾਂ 'ਤੇ ਧਰਨਾ ਦੇ ਕੇ ਰੇਲ ਆਵਾਜਾਈ ਠੱਪ ਕੀਤੀ ਗਈ | ਜ਼ਿਲ੍ਹੇ ਵਿਚ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਸੁਲਤਾਨਪੁਰ ਲੋਧੀ, ਡਡਵਿੰਡੀ ਫਾਟਕ ਨੇੜੇ, ਰੇਲਵੇ ਸਟੇਸ਼ਨ ਕਪੂਰਥਲਾ, ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੇ ਢਿਲਵਾਂ ਰੇਲਵੇ ਫਾਟਕ ਤੇ ਫਗਵਾੜਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਧਰਨੇ ਦਿੱਤੇ, ਜਿਸ ਕਾਰਨ ਇਨ੍ਹਾਂ ਰੇਲਵੇ ਲਾਈਨਾਂ 'ਤੇ ਚੱਲਣ ਵਾਲੀ ਰੇਲ ਸੇਵਾ ਬੰਦ ਰਹੀ | ਇੱਥੇ ਵਰਨਣਯੋਗ ਹੈ ਕਿ ਜਲੰਧਰ-ਫਿਰੋਜ਼ਪੁਰ ਰੇਲਵੇ ਸੈਕਸ਼ਨ 'ਤੇ ਜੰਮੂ ਤੋਂ ਅਹਿਮਦਾਬਾਦ ਤੇ ਅਹਿਮਦਾਬਾਦ ਤੋਂ ਜੰਮੂ ਆਉਣ ਵਾਲੀ ਰੇਲ ਗੱਡੀ ਕਿਸਾਨਾਂ ਦੇ ਧਰਨੇ ਕਾਰਨ ਬੰਦ ਰਹੀ | ਸਟੇਸ਼ਨ ਸੁਪਰਡੈਂਟ ਰਕੇਸ਼ ਕੁਮਾਰ ਨੇ ਦੱਸਿਆ ਕਿ ਧਰਨੇ ਦੀ ਸਮਾਪਤੀ ਉਪਰੰਤ ਹੀ ਇਹ ਦੋਵੇਂ ਰੇਲ ਗੱਡੀਆਂ ਨਿਸ਼ਚਿਤ ਰੂਟਾਂ 'ਤੇ ਰਵਾਨਾ ਹੋਣਗੀਆਂ | ਰੇਲ ਰੋਕਣ ਦੇ ਸੱਦੇ ਤਹਿਤ ਕਪੂਰਥਲਾ ਦੇ ਰੇਲਵੇ ਸਟੇਸ਼ਨ 'ਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਤੇ ਮੋਰਚੇ ਦੇ ਹੋਰ ਸਮਰਥਕ ਕਿਸਾਨਾਂ ਵਲੋਂ ਰੇਲਵੇ ਲਾਈਨ 'ਤੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਰੋਹ ਵਿਚ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਕਿਸਾਨ ਮੰਗ ਕਰ ਰਹੇ ਸਨ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ ਤੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ | ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਾਜਵਾ, ਯੂਨੀਅਨ ਦੀ ਸੂਬਾ ਕਮੇਟੀ ਦੇ ਮੈਂਬਰ ਰਘਬੀਰ ਸਿੰਘ, ਜਥੇ: ਕੁਲਵੰਤ ਸਿੰਘ ਜੋਸਨ, ਕਸ਼ਮੀਰ ਸਿੰਘ ਲੱਖਣ ਕਲਾਂ, ਜਥੇ: ਰਣਜੀਤ ਸਿੰਘ ਖੋਜੇਵਾਲ, ਤੇਜਵਿੰਦਰ ਸਿੰਘ, ਗੁਰਦੀਪ ਸਿੰਘ ਫੱਤੂਢੀਂਗਾ, ਨਰਬੀਰ ਸਿੰਘ ਬਾਜਵਾ, ਰਜਿੰਦਰ ਸਿੰਘ ਮਝੈਲ, ਨਿਰਮਲ ਸਿੰਘ, ਰੇਸ਼ਮ ਸਿੰਘ, ਤਰਲੋਕ ਸਿੰਘ ਬੂਹ, ਸਰਵਣ ਸਿੰਘ ਠੱਟਾ, ਹੁਕਮ ਸਿੰਘ ਗੁਰਦੀਸ਼ ਸਿੰਘ ਧਾਲੀਵਾਲ, ਗਦਰੀ ਬਾਬਾ ਸੁਰਿੰਦਰ ਸਿੰਘ, ਰੇਸ਼ਮ ਸਿੰਘ ਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ, ਫ਼ਸਲਾਂ ਦੇ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਦਿੰਦੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਨਹੀਂ ਕਰਦੀ, ਉਨੀ ਦੇਰ ਤੱਕ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਉਹ ਸੰਘਰਸ਼ ਜਾਰੀ ਰੱਖਣਗੇ | ਧਰਨੇ ਵਿਚ ਜਸਵਿੰਦਰ ਸਿੰਘ, ਬਲਬੀਰ ਸਿੰਘ, ਰਜਿੰਦਰ ਸਿੰਘ, ਸ਼ਮਸ਼ੇਰ ਸਿੰਘ ਰੱਤੜਾ, ਬਲਜਿੰਦਰ ਸਿੰਘ, ਪਲਵਿੰਦਰ ਸਿੰਘ, ਬਲਰਾਜ ਗੋਲਡੀ, ਬਲਵਿੰਦਰ ਸਿੰਘ ਦੇਸਲ, ਗੁਰਮੇਜ ਸਿੰਘ ਦੇਸਲ, ਬਲਵਿੰਦਰ ਸਿੰਘ, ਹਰਪਾਲ ਸਿੰਘ ਸ਼ਾਹੀ, ਅਮਰੀਕ ਸਿੰਘ ਰੱਤੜਾ, ਗੁਰਪ੍ਰੀਤ ਸਿੰਘ ਸੋਨਾ, ਮਾਸਟਰ ਨਿਰੰਜਨ ਸਿੰਘ, ਕਾਮਰੇਡ ਸੁਖਦੇਵ ਸਿੰਘ, ਪਰਸਨ ਲਾਲ ਤਲਵੰਡੀ ਚੌਧਰੀਆਂ, ਸੁਖਦੇਵ ਸਿੰਘ ਖਿੰਡਾ, ਹਰਸਿਮਰਨ ਸਿੰਘ ਜੱਜ, ਵਿਸ਼ੂ ਸਿੰਘ, ਜਸਪਾਲ ਕੁਮਾਰ, ਪ੍ਰਦੀਪ ਕੰਡਾ, ਇੰਦਰਜੀਤ ਸਿੰਘ ਬਿੱਲੂ, ਜੋਬਨ ਸਿੰਘ, ਗੁਰਜੀਤ ਸਿੰਘ ਬਸਰਾ, ਹਰਭਜਨ ਸਿੰਘ ਮਨਸੂਰਵਾਲ ਤੋਂ ਇਲਾਵਾ ਹੋਰ ਕਿਸਾਨ ਆਗੂ ਤੇ ਮੋਰਚੇ ਦੇ ਸਮਰਥਕ ਹਾਜ਼ਰ ਸਨ |ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਫਗਵਾੜਾ ਰੇਲਵੇ ਸਟੇਸ਼ਨ 'ਤੇ ਲਗਾਇਆ ਧਰਨਾ
ਫਗਵਾੜਾ, (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ 'ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਸਟੇਸ਼ਨ 'ਤੇ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਖ਼ਜ਼ਾਨਚੀ ਕ੍ਰਿਪਾਲ ਸਿੰਘ ਮੁਸਾਪੂਰ, ਪ੍ਰੈੱਸ ਸਕੱਤਰ ਕ੍ਰਿਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਸਰਪੰਚ ਆਠੋਲੀ, ਇੰਦਰਜੀਤ ਸਿੰਘ ਖਲਿਆਣ, ਅਵਤਾਰ ਸਿੰਘ ਸ਼ੇਰਗਿੱਲ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ 'ਤੇ ਥੋਪੇ ਹਨ ਪਰ ਉਸ ਦਾ ਵਿਰੋਧ ਕਰਦੇ ਕਿਸਾਨਾਂ ਦੀ ਆਵਾਜ਼ ਵੀ ਸਰਕਾਰ ਨੇ ਦਬਾਉਣੀ ਸ਼ੁਰੂ ਕਰ ਦਿੱਤੀ ਹੈ | ਲਖੀਮਪੁਰੀ ਖੀਰੀ ਦੀ ਘਟਨਾ ਨੇ ਯੂ.ਪੀ. ਤੇ ਕੇਂਦਰ ਸਰਕਾਰ ਦਾ ਚਿਹਰਾ ਨੰਗਾ ਕਰਕੇ ਰੱਖ ਦਿੱਤਾ ਹੈ ਕਿਉਂਕਿ ਇਹ ਸਰਕਾਰ ਤਾਂ ਹੁਣ ਕਿਸਾਨਾਂ ਦੀ ਆਵਾਜ਼ ਦਬਾਉਣ 'ਚ ਲੱਗ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਯੂ.ਪੀ. ਦੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਕੇਂਦਰੀ ਮੰਤਰੀ ਨੂੰ ਮੰਤਰੀ ਮੰਡਲ 'ਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ | ਕਿਸਾਨਾਂ ਦੇ ਅੰਦੋਲਨ ਦੇ ਚੱਲਦਿਆਂ ਅੱਜ 5733 ਕਠਿਆਰ-ਅੰਮਿ੍ਤਸਰ (ਅਮਰਪਾਲੀ ਐਕਸਪ੍ਰੈੱਸ), 09028 ਜੰਮੂ ਤਵੀ (ਵਿਵੇਕ ਐਕਸਪ੍ਰੈੱਸ) ਸਪੈਸ਼ਲ ਹਫ਼ਤਾਵਾਰੀ ਟ੍ਰੇਨ ਨੂੰ ਫਗਵਾੜਾ ਸਟੇਸ਼ਨ 'ਤੇ ਹੀ ਸਵੇਰੇ 10 ਵਜੇ ਰੋਕ ਦਿੱਤਾ ਗਿਆ ਜਦਕਿ 22440 ਬੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਚਹੇੜੂ ਨਜ਼ਦੀਕ ਰੋਕ ਦਿੱਤਾ ਗਿਆ ਹੈ ਜਿਸ ਕਾਰਨ ਟ੍ਰੇਨ 'ਚ ਸਵਾਰ ਯਾਤਰੀਆਂ ਨੂੰ ਵੀ ਸਾਰਾ ਦਿਨ ਮੰਜ਼ਿਲ ਵੱਲ ਰਵਾਨਾ ਹੋਣ ਲਈ ਰੁਕਣਾ ਪਿਆ ਤੇ ਧਰਨਾ ਸਮਾਪਤ ਹੋਣ ਉਪਰੰਤ ਆਪਣੀ ਮੰਜ਼ਿਲ ਵੱਲ ਰਵਾਨਾ ਹੋਈਆਂ | ਧਰਨੇ ਦੇ ਮੱਦੇਨਜ਼ਰ ਅੱਜ ਪੁਲਿਸ ਵਲੋਂ ਐੱਸ.ਪੀ. ਸਰਬਜੀਤ ਸਿੰਘ ਬਾਹੀਆ ਦੀ ਅਗਵਾਈ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਤੇ ਵੱਡੀ ਗਿਣਤੀ 'ਚ ਪੁਲਿਸ ਫ਼ੋਰਸ ਤਾਇਨਾਤ ਕੀਤੀ ਹੋਈ ਸੀ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਇਸ ਮੌਕੇ ਬਲਜਿੰਦਰ ਸਿੰਘ ਬਹਿਰਾਮ, ਜਸਵਿੰਦਰ ਸਿੰਘ ਸਰਪੰਚ, ਸ਼ਿੰਦਾ ਸਿੰਘ ਲੰਬੜਦਾਰ ਵਿਰਕਾਂ ਸਮੇਤ ਵੱਡੀ ਗਿਣਤੀ 'ਚ ਕਿਸਾਨ ਆਗੂ ਸ਼ਾਮਿਲ ਸਨ | ਇਸ ਮੌਕੇ ਗੁਰਦੁਆਰਾ ਥੇਹ ਸਾਹਿਬ ਸਪਰੋੜ ਵਾਲਿਆਂ ਵਲੋਂ ਲੰਗਰ ਦੀ ਸੇਵਾ ਯਾਤਰੀਆਂ ਲਈ ਕੀਤੀ ਗਈ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੁਲਤਾਨਪੁਰ ਰੇਲਵੇ ਸਟੇਸ਼ਨ ਦੀ ਰੇਲਵੇ ਲਾਈਨ 'ਤੇ ਦਿੱਤਾ ਧਰਨਾ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਸਕੱਤਰ ਸੁਖਪ੍ਰੀਤ ਸਿੰਘ ਪੱਸਣ ਕਦੀਮ ਦੀ ਅਗਵਾਈ ਹੇਠ ਦਿੱਲੀ ਫ਼ਿਰੋਜ਼ਪੁਰ ਜਲੰਧਰ ਰੇਲਵੇ ਟਰੈਕ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ 'ਤੇ ਜਾਮ ਕੀਤਾ ਤੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰਦਾ | ਉਨ੍ਹਾਂ ਇਹ ਵੀ ਕਿਹਾ ਕਿ ਬੀਐਸਐਫ ਦਾ ਅਧਿਕਾਰ ਖੇਤਰ ਵਧਾ ਕੇ ਕੇਂਦਰ ਸਰਕਾਰ ਪੰਜਾਬ ਨਾਲ ਧ੍ਰੋਹ ਕਮਾ ਰਿਹਾ ਹੈ ਜੋ ਕਿਸਾਨ ਕਦੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਜ਼ੋਨ ਸੁਲਤਾਨਪੁਰ 1ਦੇ ਮੀਤ ਪ੍ਰਧਾਨ ਡਾਕਟਰ ਕੁਲਜੀਤ ਸਿੰਘ, ਉਪ ਸਕੱਤਰ ਪੁਸ਼ਪਿੰਦਰ ਸਿੰਘ ਰਣਧੀਰਪੁਰ, ਜ਼ੋਨ 2 ਦੇ ਸਕੱਤਰ ਸੁਖਪ੍ਰੀਤ ਸਿੰਘ ਰਾਮੇ, ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ, ਸ਼ਲਿੰਦਰ ਸਿੰਘ ਕਾਲੇਵਾਲ, ਇਕਾਈ ਪ੍ਰਧਾਨ ਹਰਸਿਮਰਨਜੀਤ ਸਿੰਘ ਝੱਲ ਲਈ ਵਾਲਾ, ਬਲਵਿੰਦਰ ਸਿੰਘ ਭੈਣੀਹੁਸ਼ੈਖਾਂ, ਪਰਮਜੀਤ ਸਿੰਘ ਖ਼ਾਲਸਾ ਪਸਣਕਦੀਮ, ਸੁਖਦੇਵ ਸਿੰਘ ਮੋਮੀ ਰਣਧੀਰਪੁਰ, ਸ਼ੰਦੀਪਪਾਲ ਸਿੰਘ ਕਾਲੇਵਾਲ, ਰਾਜਬੀਰ ਸਿੰਘ, ਮੁਖ਼ਤਿਆਰ ਸਿੰਘ ਮੰੁਡੀ ਛੰਨਾ, ਬਲਦੇਵ ਸਿੰਘ ਤਲਵੰਡੀ ਚੌਧਰੀਆਂ, ਮਲਕੀਤ ਸਿੰਘ ਆਹਲੀ ਕਲਾਂ, ਲਖਵਿੰਦਰ ਸਿੰਘ, ਮਲਕੀਤ ਸਿੰਘ ਮੀਰੇ, ਸੁਰਿੰਦਰ ਸਿੰਘ ਮੀਰੇ, ਸਤਨਾਮ ਸਿੰਘ ਭਾਗੋਅਰਾਈਆਂ, ਸੋਨੰੂ ਭੈਣੀਹੁਸੈਖਾਂ, ਮਨਜੀਤ ਸਿੰਘ ਡੋਲਾ ਆਦਿ ਹਾਜ਼ਰ ਸਨ |
ਡਡਵਿੰਡੀ ਵਿਖੇ ਕਿਸਾਨਾਂ ਵਲੋਂ ਫਿਰੋਜ਼ਪੁਰ-ਜਲੰਧਰ ਰੇਲਵੇ ਲਾਈਨ 'ਤੇ ਧਰਨਾ
ਡਡਵਿੰਡੀ, (ਦਿਲਬਾਗ ਸਿੰਘ ਝੰਡ)-ਯੂ.ਪੀ. ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ ਵਿਚ ਸੁਲਤਾਨਪੁਰ ਲੋਧੀ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਡਵਿੰਡੀ ਵਿਖੇ ਫਿਰੋਜ਼ਪੁਰ-ਜਲੰਧਰ ਰੇਲਵੇ ਲਾਈਨ 'ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਦੀ ਗਰੰਟੀ ਲਈ ਲੜਾਈ ਲੜ ਰਹੇ ਹਨ ਪਰ ਭਾਜਪਾ ਦੇ ਆਗੂ ਵਹਿਸ਼ੀਆਨਾ ਹਰਕਤਾਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਕੁਚਲ ਰਹੇ ਹਨ | ਸਮੂਹ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਯੂਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਵਿਰੁੱਧ ਸਾਜ਼ਿਸ਼ ਰਚਣ ਦਾ ਕੇਸ ਦਰਜ ਕਰਕੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ | ਇਸ ਮੌਕੇ ਕਿਸਾਨ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਾ. ਚਰਨ ਸਿੰਘ ਹੈਬਤਪੁਰ, ਅਮਰੀਕ ਸਿੰਘ ਚੰਦੀ, ਜਸਵੰਤ ਸਿੰਘ, ਰਾਜਵਿੰਦਰ ਸਿੰਘ, ਸਰੂਪ ਸਿੰਘ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਪ੍ਰੈੱਸ ਕਲੱਬ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਡਾ. ਸਵਰਨ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ, ਕਿਰਤੀ ਕਿਸਾਨ ਯੂਨੀਅਨ ਦੇ ਦੇਸ ਰਾਜ, ਗਿਆਨੀ ਸੰਤੋਖ ਸਿੰਘ ਸ਼ੇਰਪੁਰ ਦੋਨਾ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਅਵਤਾਰ ਸਿੰਘ ਸੈਦੋਵਾਲ, ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਤਲਵੰਡੀ, ਬੀਕੇਯੂ ਕਾਦੀਆਂ ਦੇ ਅਮਰਜੀਤ ਸਿੰਘ ਟਿੱਬਾ, ਸੂਰਤ ਸਿੰਘ, ਮਾ. ਸ਼ਿੰਗਾਰ ਸਿੰਘ ਟਿੱਬਾ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ ਸੀ. ਮੀਤ ਪ੍ਰਧਾਨ ਬਲਦੇਵ ਸਿੰਘ, ਰੁਪਿੰਦਰ ਸਿੰਘ ਢਿੱਲੋਂ, ਕਿਸਾਨ ਬਚਾਓ ਮੋਰਚਾ ਤੋਂ ਮੁਖਤਾਰ ਸਿੰਘ ਢੋਟ ਤੋਂ ਇਲਾਵਾ, ਪ੍ਰਧਾਨ ਜੀਤ ਸਿੰਘ ਚੱਕ ਕੋਟਲਾ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਰਪੰਚ ਉਜਾਗਰ ਸਿੰਘ ਭੌਰ, ਸਰਵਣ ਸਿੰਘ ਭੌਰ, ਸਰਪੰਚ ਕੁਲਵੰਤ ਸਿੰਘ, ਸਾ. ਸਰਪੰਚ ਜੋਗਾ ਸਿੰਘ ਚੱਕ ਕੋਟਲਾ, ਹਰਵਿੰਦਰ ਸਿੰਘ ਸੋਨੂੰ, ਹਰਚਰਨ ਸਿੰਘ, ਰਣਜੀਤ ਸਿੰਘ, ਨੰਬਰਦਾਰ ਮਹਿੰਦਰ ਸਿੰਘ ਮੋਖੇ, ਗੁਰਦੀਪ ਸਿੰਘ ਨੰਬਰਦਾਰ, ਜਸਮਿਲਨ ਸਿੰਘ, ਸਰਪੰਚ ਗੁਰਮੀਤ ਕੌਰ ਨਸੀਰੇਵਾਲ, ਸਰਬਜੀਤ ਕੌਰ, ਦਰਸ਼ਨ ਸਿੰਘ ਹਾਜੀਪੁਰ, ਜਗੀਰ ਸਿੰਘ ਬਾਜਵਾ, ਨੰਬਰਦਾਰ ਗੁਰਦੀਪ ਸਿੰਘ, ਨੰਬਰਦਾਰ ਹਰਵੰਤ ਸਿੰਘ, ਸੋਹਣ ਸਿੰਘ ਨੰਬਰਦਾਰ, ਹਰਦੇਵ ਸਿੰਘ, ਦੀਦਾਰ ਸਿੰਘ, ਸੁਖਵਿੰਦਰ ਸਿੰਘ ਡਡਵਿੰਡੀ, ਬਲਜਿੰਦਰ ਸਿੰਘ ਢਿੱਲੋਂ, ਨੰਬਰਦਾਰ ਰਾਮ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਕਾਲਰੂ, ਜਗੀਰ ਸਿੰਘ, ਨਾਜ਼ਰ ਸਿੰਘ ਤਲਵੰਡੀ, ਬਲਦੇਵ ਸਿੰਘ ਤਲਵੰਡੀ, ਜਗੀਰ ਸਿੰਘ ਚੇਅਰਮੈਨ ਦੋਆਬਾ ਮਿਲਕ ਪਲਾਂਟ, ਮੁਕੰਦ ਸਿੰਘ ਭੁਲਾਣਾ, ਗੱਜਣ ਸਿੰਘ, ਪਿ੍ਤਪਾਲ ਸਿੰਘ, ਚਰਨਜੀਤ ਸਿੰਘ ਠੱਟ ਨਵਾਂ, ਹਰਜਿੰਦਰ ਸਿੰਘ ਮੈਰੀਪੁਰ, ਅਜੀਤ ਸਿੰਘ, ਜਗੀਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਨੰਬਰਦਾਰ ਸੋਹਣ ਸਿੰਘ, ਗੁਰਮੇਜ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ, ਸੁੱਚਾ ਸਿੰਘ, ਬਲਜਿੰਦਰ ਸਿੰਘ, ਜੱਸਾ ਕਾਲਰੂ, ਗੁਰਦੀਪ ਦਰਜ਼ੀ ਅਤੇ ਰੁਪਿੰਦਰ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
ਕਿਰਤੀ ਕਿਸਾਨ ਯੂਨੀਅਨ ਵਲੋਂ ਢਿਲਵਾਂ ਰੇਲਵੇ ਫਾਟਕ 'ਤੇ ਧਰਨਾ
ਢਿਲਵਾਂ, (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਕਿਰਤੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਤੇ ਰੇਲਵੇ ਫਾਟਕ ਢਿਲਵਾਂ 'ਤੇ ਸਵੇਰੇ ਧਰਨਾ ਲਗਾਇਆ ਗਿਆ ਜੋ ਕਿ ਸ਼ਾਮ ਤੱਕ ਜਾਰੀ ਰਿਹਾ | ਇਸ ਮੌਕੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜਨਰਲ ਸਕੱਤਰ ਤਰਸੇਮ ਸਿੰਘ ਬੰਨਾਮੱਲ ਨੇ ਕਿਹਾ ਕਿ ਭਾਜਪਾ ਆਰ. ਐੱਸ. ਐੱਸ. ਫਿਰਕੂ-ਫਾਂਸੀਬਾਦੀ ਨਫਰਤੀ ਸੋਚ ਨੂੰ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਸਮੇਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਸ਼ਹਿ 'ਤੇ ਉਸ ਦੇ ਲੜਕੇ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਾਲੇ ਗੁੰਡਿਆਂ ਵਲੋਂ ਕਿਸਾਨਾਂ ਦੇ ਦਰਿੰਦਗੀ ਨਾਲ ਕਤਲ ਕਰਨ ਦੀ ਘਟਨਾ ਨੇ ਜੱਗ ਜਾਹਿਰ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਵੀ ਦਿੱਲੀ ਦੇ ਬਾਰਡਰਾਂ 'ਤੇ ਸੈਂਕੜੇ ਸ਼ਹੀਦ ਕਿਸਾਨਾਂ ਅਤੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦਾ ਇਹ ਖ਼ੂਨ ਮੋਦੀ ਹਕੂਮਤ ਦੇ ਕਫ਼ਨ ਵਿਚ ਕਿੱਲ ਸਾਬਿਤ ਹੋਵੇਗਾ | ਇਸ ਘਟਨਾ ਨਾਲ ਹਕੂਮਤ ਵਿਰੁੱਧ ਰੋਹ-ਗੁੱਸਾ ਸੰਘਰਸ਼ ਨੂੰ ਹੋਰ ਤਿੱਖਾ ਵਿਸ਼ਾਲ ਕਰੇਗਾ ਅਤੇ ਜਿੱਤ ਤੱਕ ਲੈ ਕੇ ਜਾਏਗਾ | ਇਸ ਮੌਕੇ ਸਮੂਹ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕਰਕੇ ਗਿ੍ਫ਼ਤਾਰ ਕੀਤਾ ਜਾਵੇ, ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਗੁੰਡਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ | ਇਸ ਮੌਕੇ ਲੁਭਾਇਆ ਸਿੰਘ, ਕੁਲਵਿੰਦਰ ਸਿੰਘ ਭੰਡਾਲ, ਬਿਕਰਮਜੀਤ ਸਿੰਘ ਭੀਲਾ, ਰਾਜਿੰਦਰ ਸਿੰਘ ਢਿਲਵਾਂ, ਦਲਵੀਰ ਸਿੰਘ ਧਾਲੀਵਾਲ, ਬਲਕਾਰ ਸਿੰਘ, ਕਰਮਜੀਤ ਸਿੰਘ, ਫ਼ਕੀਰ ਸਿੰਘ, ਕਰਮ ਸਿੰਘ ਢਿਲਵਾਂ, ਹਰਨੇਕ ਸਿੰਘ ਚੱਕੀ ਵਾਲਿਆਂ ਕਿਸਾਨਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕਿਸਾਨ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਗੱਡੀ 'ਚ ਰੁਕੀ ਸੰਗਤ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਗਰ ਛਕਾਇਆਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਸੰਯੁਕਤ ਕਿਸਾਨ ਮੋਰਚਾ ਵਲੋਂ ਰੇਲ ਰੋਕੋ ਅੰਦੋਲਨ ਦੌਰਾਨ ਫਗਵਾੜਾ ਰੇਲਵੇ ਸਟੇਸ਼ਨ 'ਤੇ ਦੋ ਰੁਕੀਆਂ ਹੋਈਆਂ ਟਰੇਨਾਂ ਵਿਚ ਹਜ਼ਾਰਾਂ ਸਵਾਰੀਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਉਪਰਾਲਾ ਕਰਦੇ ਹੋਏ ਸਵਾਰੀਆਂ ਲਈ ਲੰਗਰ ਤਿਆਰ ਕਰਵਾਇਆ ਅਤੇ ਉਨ੍ਹਾਂ ਨੂੰ ਸਟੇਸ਼ਨ 'ਤੇ ਲੰਗਰ ਛਕਾਇਆ ਵੀ ਗਿਆ ਅਤੇ ਨਾਲ ਲਿਜਾਣ ਲਈ ਦਿੱਤਾ ਵੀ ਗਿਆ | ਇਸ ਮੌਕੇ ਜਥੇਦਾਰ ਕੁਲਾਰ ਨੇ ਆਖਿਆ ਕਿ ਸਾਡਾ ਮਕਸਦ ਸੀ ਟਰੇਨਾਂ ਵਿਚ ਖੱਜਲ ਖ਼ੁਆਰ ਹੋ ਰਹੀ ਸੰਗਤ ਭੁੱਖੀ ਨਾ ਰਹੇ ਇਸ ਲਈ ਉਨ੍ਹਾਂ ਨੂੰ ਲੰਗਰ ਛਕਾਇਆ ਗਿਆ ਅਤੇ ਨਾਲ ਲਿਜਾਉਣ ਲਈ ਦਿੱਤਾ ਵੀ ਗਿਆ ਹੈ ਅਤੇ ਛੋਟੇ ਛੋਟੇ ਬੱਚਿਆਂ ਲਈ ਦੁੱਧ ਅਤੇ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਬਾਬਾ ਹਰਜੀਤ ਸਿੰਘ, ਮੈਨੇਜਰ ਨਰਿੰਦਰ ਸਿੰਘ, ਹਰਬਿੰਦਰ ਸਿੰਘ ਲਵਲੀ ਵਾਲੀਆ ਪ੍ਰਧਾਨ ਗੁਰਦੁਆਰਾ ਅਰਬਨ ਅਸਟੇਟ, ਜਤਿੰਦਰਪਾਲ ਸਿੰਘ ਪਲਾਹੀ, ਬਲਜਿੰਦਰ ਸਿੰਘ ਠੇਕੇਦਾਰ, ਧਰਮਿੰਦਰ ਕੁਮਾਰ ਟੋਨੀ, ਪਰਮਜੀਤ ਕੌਰ ਕੰਬੋਜ ਸਾਬਕਾ ਕੌਂਸਲਰ , ਸ਼ਰਨਜੀਤ ਸਿੰਘ ਅਟਵਾਲ, ਗੁਰਦੀਪ ਸਿੰਘ ਖੇੜਾ, ਜਸਵਿੰਦਰ ਸਿੰਘ ਘੁੰਮਣ, ਪਰਮਿੰਦਰ ਸਿੰਘ ਨੰਗਲ, ਸਤਪਾਲ ਸਿੰਘ ਕਿਸ਼ਨਪੁਰ, ਪਰਮਜੀਤ ਸਿੰਘ ਭਾਟ ਸਿੰਘ ਪੁਰਾ, ਪਰਮਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ |

ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ ਭਲਕੇ

ਬੇਗੋਵਾਲ, 18 ਅਕਤੂਬਰ (ਸੁਖਜਿੰਦਰ ਸਿੰਘ)-ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ ਬੇਗੋਵਾਲ ਵਿਖੇ 20 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਭਾਈ ਗੁਰਮੁਖ ਸਿੰਘ ਕਮਰਾਏ ਨੇ ਦੱਸਿਆ ਕਿ ਇਸ ਸਮਾਗਮ ਸੰਬੰਧੀ ਰੱਖੇ ਅਖੰਡ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਢਿਲਵਾਂ, 18 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਢਿਲਵਾਂ ਸੁਖਵਿੰਦਰ ਸਿੰਘ ਦਿਓਲ ਤੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 20 ਤੱਕ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਕਪੂਰਥਲਾ, 18 ਅਕਤੂਬਰ (ਵਿ.ਪ੍ਰ.)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਮੱਦੇਨਜ਼ਰ ਰੱਖਦਿਆਂ 20 ਅਕਤੂਬਰ ਤੱਕ ਜ਼ਿਲ੍ਹੇ ਵਿਚ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ...

ਪੂਰੀ ਖ਼ਬਰ »

2 ਧਿਰਾਂ ਦੀ ਆਪਸ 'ਚ ਹੋਈ ਲੜਾਈ 'ਚ 2 ਜ਼ਖ਼ਮੀ

ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੱਸ ਸਟੈਂਡ ਵਿਖੇ ਦੋ ਧਿਰਾਂ ਦੀ ਆਪਸ 'ਚ ਹੋਈ ਲੜਾਈ 'ਚ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ | ਜ਼ਖਮੀਆਂ ਦੀ ਪਛਾਣ ਸੰਨੀ ਤੇ ਪੂਰਨ ਸਿੰਘ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਕਾਇਆ ਕਲਪ ਮੁਹਿੰਮ ਤਹਿਤ ਸੀ.ਐਚ.ਸੀ. ਭਾਣੋਲੰਗਾ ਤੇ ਯੂ.ਪੀ.ਐਸ.ਸੀ. ਹਦੀਆਬਾਦ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਰਹੀਆਂ

ਕਪੂਰਥਲਾ, 18 ਅਕਤੂਬਰ (ਅਮਰਜੀਤ ਕੋਮਲ)-ਸਿਹਤ ਵਿਭਾਗ ਵਲੋਂ ਸਵੱਛ ਭਾਰਤ ਤਹਿਤ ਚਲਾਈ ਗਈ ਕਾਇਆ ਕਲਪ ਮੁਹਿੰਮ ਤਹਿਤ ਇਸ ਵਾਰ ਵੀ ਸੀ.ਐਚ.ਸੀ. ਭਾਣੋਲੰਗਾ ਤੇ ਯੂ.ਪੀ.ਐਸ.ਸੀ. ਹਦੀਆਬਾਦ ਨੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਕਪੂਰਥਲਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਆਫ਼ਿਸ ਆਟੋਮੇਸ਼ਨ ਸਰਟੀਫਿਕੇਟ ਕੋਰਸ ਦੀ ਸ਼ੁਰੂਆਤ

ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਵੈਲਿਊਏਡਿਡ ਕੋਰਸਾਂ ਦੀ ਸ਼ੁਰੂਆਤ ਕਰਦਿਆਂ ਆਫ਼ਿਸ ਆਟੋਮੇਸ਼ਨ ਸਰਟੀਫਿਕੇਟ ਕੋਰਸ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਡਾ: ਬਲਦੇਵ ਸਿੰਘ ਢਿੱਲੋਂ ਪਿ੍ੰਸੀਪਲ ...

ਪੂਰੀ ਖ਼ਬਰ »

ਸੈਨਿਕ ਸਕੂਲ 'ਚ 6ਵੀਂ ਤੇ 9ਵੀਂ ਜਮਾਤ 'ਚ ਦਾਖ਼ਲੇ ਲਈ ਬਿਨੈਕਾਰ 26 ਅਕਤੂਬਰ ਤੱਕ ਅਰਜ਼ੀਆਂ ਦੇਣ

ਪਹਿਲੇ ਬੈਚ 'ਚ 6ਵੀਂ ਜਮਾਤ 'ਚ 10 ਲੜਕੀਆਂ ਹੋ ਚੁੱਕੀਆਂ ਦਾਖ਼ਲ-ਪ੍ਰਿੰਸੀਪਲ ਕਰਨਲ ਸਕਸੈਨਾ ਕਪੂਰਥਲਾ, 18 ਅਕਤੂਬਰ (ਅਮਰਜੀਤ ਕੋਮਲ)-ਸੈਨਿਕ ਸਕੂਲ ਕਪੂਰਥਲਾ ਨੇ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਤੇ 9ਵੀਂ ਜਮਾਤ ਵਿਚ ਦਾਖ਼ਲੇ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸ ਅਕਾਦਮਿਕ ਸੈਸ਼ਨ ...

ਪੂਰੀ ਖ਼ਬਰ »

ਨਡਾਲਾ ਵਾਸੀ ਵਿਅਕਤੀ ਨੇ ਯੂਨੀਵਰਸਿਟੀ 'ਤੇ ਲਾਏ ਸਰਟੀਫਿਕੇਟ ਨਾ ਦੇਣ ਦੇ ਦੋਸ਼

ਨਡਾਲਾ, 18 ਅਕਤੂਬਰ (ਮਾਨ)-ਨਡਾਲਾ ਵਾਸੀ ਮਹਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਨੇ ਤਸਦੀਕਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਮੈਂ 10 ਫਰਵਰੀ 2018 ਨੂੰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਐਗਰੀਕਲਚਰ ਡਿਪਲੋਮੇ ਵਿਚ ਦਾਖਲਾ ਲਿਆ ਸੀ ਤੇ ਮੈਂ 25 ...

ਪੂਰੀ ਖ਼ਬਰ »

ਨਿੱਜੀ ਰੰਜਿਸ਼ ਤਹਿਤ ਪਿੰਡ ਖਾਲੂ ਦੇ ਸਰਪੰਚ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

ਫੱਤੂਢੀਂਗਾ, 18 ਅਕਤੂਬਰ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਅਧੀਨ ਪਿੰਡ ਖਾਲੂ ਦੇ ਸਰਪੰਚ ਇੰਦਰਜੀਤ ਸਿੰਘ ਨੂੰ ਕੁਝ ਵਿਅਕਤੀਆਂ ਨੇ ਨਿੱਜੀ ਰੰਜਿਸ਼ ਤਹਿਤ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਉਕਤ ਸਰਪੰਚ ਕੰਬਾਈਨ ਨਾਲ ਝੋਨੇ ਦੀ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ ਦੇ ਅਚਨਚੇਤ ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ 17 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਪੂਰਥਲਾ, 18 ਅਕਤੂਬਰ (ਅਮਰਜੀਤ ਕੋਮਲ)-ਸਰਕਾਰੀ ਦਫ਼ਤਰਾਂ, ਸਕੂਲਾਂ, ਆਂਗਣਵਾੜੀ ਸੈਂਟਰਾਂ ਵਿਚ ਅਧਿਕਾਰੀਆਂ, ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਸ.ਪੀ. ਆਂਗਰਾ, ...

ਪੂਰੀ ਖ਼ਬਰ »

ਭਗਵਾਨ ਬਾਬਾ ਸ੍ਰੀਚੰਦ ਜੀ ਦੇ ਅਵਤਾਰ ਪੁਰਬ ਸੰਬੰਧੀ ਭੰਡਾਰਾ ਭਲਕੇ

ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਤਪ ਅਸਥਾਨ ਭਗਵਾਨ ਬਾਬਾ ਸ੍ਰੀਚੰਦ ਪਿੰਡ ਨਿਜ਼ਾਮਪੁਰ ਵਿਖੇ ਭਗਵਾਨ ਬਾਬਾ ਸ੍ਰੀਚੰਦ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ 20 ਅਕਤੂਬਰ ਨੂੰ ਹੋਣ ਵਾਲੇ ਸਾਲਾਨਾ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ...

ਪੂਰੀ ਖ਼ਬਰ »

ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਦੇ ਸੰਬੰਧ 'ਚ ਗੁਰਮਿਤ ਸਮਾਗਮ

ਬੇਗੋਵਾਲ, 18 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਅਸਥਾਨ ਪਿੰਡ ਪੰਡੋਰੀ ਵਿਖੇ ਬਰਸੀ ਦੇ ਸਬੰਧ ਗੁਰਮਤਿ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਗਏ ਜਿਸ ਵਿਚ ਸਿੱਖ ਕੌਮ ਦੇ ਮਹਾਨ ...

ਪੂਰੀ ਖ਼ਬਰ »

ਆਰ. ਸੀ. ਐਫ. 'ਚ 5ਵਾਂ ਅਸ਼ੋਕ ਵਿਜੇ ਦਸ਼ਮੀ (ਅੰਬੇਡਕਰ ਧੰਮ ਕ੍ਰਾਂਤੀ) ਦਿਵਸ ਮਨਾਇਆ

ਹੁਸੈਨਪੁਰ, 18 ਅਕਤੂਬਰ (ਸੋਢੀ)-ਅਸ਼ੋਕ ਵਿਜੇ ਦਸ਼ਮੀ ਮਹਾਂਉਤਸਵ ਕਮੇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ 5ਵਾਂ ਅਸ਼ੋਕ ਵਿਜੇ ਦਸ਼ਮੀ (ਅੰਬੇਡਕਰ ਧੰਮ ਕ੍ਰਾਂਤੀ) ਦਿਵਸ ਲਵ ਕੁਸ਼ ਪਾਰਕ ਟਾਈਪ-1 ਆਰ. ਸੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX