ਤਾਜਾ ਖ਼ਬਰਾਂ


ਅਮੂਲ ਨੇ ਦੁੱਧ 'ਤੇ 3 ਰੁਪਏ ਪ੍ਰਤੀ ਲੀਟਰ ਵਧਾਏ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
. . .  43 minutes ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 1 hour ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਨਵਾਂਸ਼ਹਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੀ ਅਰੰਭਤਾ ਮੰਦਰ ਕਮੇਟੀ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਅੰਗਦ ਸਿੰਘ, ਬਸਪਾ ਆਗੂ ਡਾ: ਨਛੱਤਰ ਪਾਲ, ਸਮਾਜ ਸੇਵੀ ਬਰਜਿੰਦਰ ਸਿੰਘ ਹੁਸੈਨਪੁਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੋਂ ਉਪਦੇਸ਼ ਲੈ ਕੇ ਸੱਚਾਈ ਨਾਲ ਖੜਨਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਡਾ: ਕਮਲਜੀਤ ਲਾਲ, ਸਾਬਕਾ ਵਿਧਾਇਕ ਗੁਰਇਕਬਾਲ ਕੌਰ ਬਬਲੀ, 'ਆਪ' ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਕੌਂਸਲਰ ਜਸਵੀਰ ਕੌਰ ਬਡਵਾਲ, ਕੌਂਸਲਰ ਬਲਵਿੰਦਰ ਭੰੂਬਲਾ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਸਮਾਜ ਨੂੰ ਵੱਡੀ ਦੇਣ ਸੀ ਕਿ ਹਮੇਸ਼ਾ ਗ਼ਰੀਬ ਮਜ਼ਲੂਮ ਅਤੇ ਸੱਚ ਦੇ ਰਾਹ ਤੇ ਚੱਲਣ ਵਾਲੇ ਇਨਸਾਨ ਦੀ ਮਦਦ ਕੀਤੀ ਜਾਵੇ | ਇਸ ਮੌਕੇ ਸੁੰਦਰ ਝਾਕੀਆਂ ਵੀ ਸਜਾਈਆਂ ਹੋਈਆ ਸਨ ਤੇ ਰਸਤੇ ਵਿਚ ਸੰਗਤਾਂ ਦੇ ਛਕਣ ਲਈ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ਤੇ ਲੰਗਰ ਲਗਾਏ ਹੋਏ ਸਨ | ਇਹ ਸ਼ੋਭਾ ਯਾਤਰਾ ਵਾਲਮੀਕਿ ਮੁਹੱਲੇ ਤੋਂ ਸ਼ੁਰੂ ਹੋ ਕੇ ਗੀਤਾ ਭਵਨ ਰੋਡ, ਕੋਠੀ ਰੋਡ, ਡਾ: ਅੰਬੇਡਕਰ ਚੌਂਕ, ਚੰਡੀਗੜ੍ਹ ਚੌਂਕ, ਫੱਟੀ ਬਸਤਾ ਚੌਂਕ, ਰੇਲਵੇ ਰੋਡ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਮੰਦਰ ਵਿਖੇ ਸਮਾਪਤ ਹੋਈ | ਇਸ ਮੌਕੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 20 ਅਕਤੂਬਰ ਨੂੰ ਮੰਦਰ ਵਿਖੇ ਸ੍ਰੀ ਰਮਾਇਣ ਪਾਠ ਹੋਣਗੇ |

ਬਿਜਲੀ ਖਪਤਕਾਰਾਂ ਦੇ ਬਿੱਲ ਮੁਆਫ਼ ਕਰਨ ਸਬੰਧੀ ਕੈਂਪ ਅੱਜ

ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਤੱਕ ਦੇ ਘਰੇਲੂ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਦੇ ਕੀਤੇ ...

ਪੂਰੀ ਖ਼ਬਰ »

ਪਿੰਡ 'ਚ ਬਿਜਲੀ ਦੇ ਚਿੱਪ ਵਾਲੇ ਮੀਟਰ ਲਗਾਉਣ ਆਏ ਕਰਮਚਾਰੀਆਂ ਦਾ ਲੋਕਾਂ ਵਲੋਂ ਵਿਰੋਧ

ਔੜ, 19 ਅਕਤੂਬਰ (ਜਰਨੈਲ ਸਿੰਘ ਖੁਰਦ)-ਇਕ ਪਾਸੇ ਤਾਂ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੰੂ ਸਸਤੀ ਬਿਜਲੀ ਦੇਣ ਦੀਆਂ ਟਾਹਰਾਂ ਮਾਰ ਰਹੀ ਹੈ ਤੇ ਦੂਜੇ ਪਾਸੇ ਲੋਕਾਂ ਦੇ ਘਰੇਲੂ ਮੀਟਰਾਂ ਦੇ ਵਿਭਾਗ ਵਲੋਂ ਬਿੱਲ ਵੰਡਣ ਦੇ ਆਪਣੇ ਝਮੇਲੇ ਨੂੰ ਖ਼ਤਮ ਕਰਨ ਲਈ ਸਮਾਰਟ ਮੀਟਰ ...

ਪੂਰੀ ਖ਼ਬਰ »

ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ ਦਾ ਕੰਮ ਮੁਕੰਮਲ- ਡੀ. ਸੀ.

ਨਵਾਂਸ਼ਹਿਰ, 19 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐੱਫ. ਐੱਲ. ਸੀ.) ਭਾਰਤ ਇਲੈੱਕਟ੍ਰਾਨਿਕ ਲਿਮਟਿਡ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ- ਸਿਵਲ ਸਰਜਨ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਵਧ ਰਹੇ ਡੇਂਗੂ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਡੇਂਗੂ ਨੂੰ ਕੰਟਰੋਲ ਕਰਨ ਲਈ ਨਿੱਜੀ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ ਤੇ ਮੌਜੂਦਾ ਹਾਲਤਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕਿੱਲੋਵਾਟ ਤੱਕ ਦੇ 23,568 ਬਿਜਲੀ ਖਪਤਕਾਰਾਂ ਦੇ ਬਕਾਏ ਹੋਣਗੇ ਮੁਆਫ਼- ਡੀ. ਸੀ.

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਰਾਹਤ ਤਹਿਤ ਜ਼ਿਲੇ੍ਹ ਵਿਚ 2 ਕਿੱਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਹੋਣਗੇ | ਇਹ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਪ੍ਰੋਗਰਾਮ ਅਰੰਭ

ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੂਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ 31 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਭਾਰਤ ਦੇ ਹਰੇਕ ਜ਼ਿਲ੍ਹੇ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਤੇ ਵਿਅਰਥ ਹੋਏ 12 ਕੁਇੰਟਲ ਪਲਾਸਟਿਕ ਨੂੰ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ 1.48 ਕਰੋੜ ਦੇ ਚੈੱਕ ਵੰਡੇ

ਨਵਾਂਸ਼ਹਿਰ, 19 ਅਕਤੂਬਰ (ਸਟਾਫ਼ ਰਿਪੋਰਟਰ)-ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਉਟਾਲ ਸੁਸਾਇਟੀ ਦੇ 480 ਲਾਭਪਾਤਰੀਆਂ ਨੂੰ 1,00,08,307 ...

ਪੂਰੀ ਖ਼ਬਰ »

ਸਰਹਾਲ ਦੇ 'ਆਪ' ਵਿਚ ਸ਼ਾਮਿਲ ਹੋਣ ਨਾਲ ਬੰਗਾ ਵਿਧਾਨ ਸਭਾ ਹਲਕੇ 'ਚ ਨਵੇਂ ਸਮੀਕਰਨ ਬਣਨ ਦੇ ਆਸਾਰ

ਮੁਕੰਦਪੁਰ, 19 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਵਿਧਾਨ ਸਭਾ ਦੀਆਂ 2022 'ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ 'ਚ ਉਥਲ-ਪੁਥਲ ਹੋਣੀ ਸੁਭਾਵਕ ਹੈ | ਵਿਧਾਨ ਸਭਾ ਹਲਕਾ ਬੰਗਾ ਦੇ ਵੋਟਰਾਂ 'ਚ ਕਾਫ਼ੀ ਅਸਰ ਰਸੂਖ ਰੱਖਦੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ 21 ਨੂੰ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਬਲਾਚੌਰ, 19 ਅਕਤੂਬਰ (ਸ਼ਾਮ ਸੁੰਦਰ ਮੀਲੂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜਥੇਬੰਦੀ ਦੇ ਪੰਜਾਬ ਪ੍ਰਧਾਨ ਧੰਨਾ ਮੱਲ ਗੋਇਲ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ- ਮਨੋਜ ਖੋਸਲਾ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਮੰਤਰੀ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਮਠਿਆਈਆਂ ਦੀ ਗੁਣਵੱਤਾ ਜਾਣਨ ਤੇ ਘਟੀਆ ...

ਪੂਰੀ ਖ਼ਬਰ »

ਡੀ. ਏ. ਪੀ. ਖ਼ਾਦ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ

ਘੁੰਮਣਾਂ, 19 ਅਕਤੂਬਰ (ਮਹਿੰਦਰਪਾਲ ਸਿੰਘ)-ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬੀਜਾਈ ਦਾ ਸਮਾਂ ਆ ਗਿਆ ਹੈ, ਪਰ ਕਣਕ ਦੀ ਬੀਜਾਈ ਲਈ ਇਸ ਇਲਾਕੇ 'ਚ ਡੀ. ਏ. ਪੀ. ਖ਼ਾਦ ਦੀ ਕਮੀ ਕਾਰਨ ਕਿਸਾਨ ਪ੍ਰੇਸ਼ਾਨ ਹਨ | ਕਿਸਾਨ ਜਿੱਥੇ ਸਹਿਕਾਰੀ ਸਭਾਵਾਂ 'ਚ ਗੇੜੇ ਮਾਰ-ਮਾਰ ਅੱਕ ਗਏ ਹਨ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ 24 ਨੂੰ

ਬੰਗਾ, 19 ਅਕਤੂਬਰ (ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ 24 ਅਕਤੂਬਰ ਨੂੰ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ | ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਖੰਡ ਕੀਰਤਨੀ ਜਥਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਭਾਈ ਮਨਜੀਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ 'ਨਸ਼ਾ ਮੁਕਤ ਭਾਰਤ ਮੁਹਿੰਮ' ਤਹਿਤ ਕੈਂਪ ਲਗਾਏ

ਸਾਹਲੋਂ, 19 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਤੇ ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ, ਜਿਸ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਵਲੋਂ 23 ਨੂੰ ਹੋਵੇਗਾ ਭਾਰੀ ਇਕੱਠ- ਡਾ: ਸੁੱਖੀ

ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਅਕਾਲੀ-ਬਸਪਾ ਗੱਠਜੋੜ ਵਲੋਂ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਝਿੰਗੜਾਂ ਵਿਖੇ 23 ਅਕਤੂਬਰ ਨੂੰ ਬਸਪਾ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ 'ਚ ਭਾਰੀ ਇਕੱਠ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐੱਸ. ਈ. ਝਿੰਗੜਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ...

ਪੂਰੀ ਖ਼ਬਰ »

ਬਲਵੰਤ ਸਿੰਘ ਤੇ ਮਾਤਾ ਬਿਸ਼ਨ ਕੌਰ ਬਰਸੀ ਮਨਾਈ

ਪੱਲੀ ਝਿੱਕੀ, 19 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਪਿੰਡ ਪੱਲੀ ਝਿੱਕੀ ਵਿਖੇ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਉਨ੍ਹਾਂ ਦੇ ਵੱਡੇ ਵੀਰ ਜਸਬੀਰ ਸਿੰਘ ਯੂ. ਐੱਸ. ਏ. ਦੇ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਪਿਤਾ ਬਲਵੰਤ ਸਿੰਘ ਤੇ ਮਾਤਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੈਅੰਤੀ 'ਤੇ ਸ਼ੋਭਾ ਯਾਤਰਾ ਸਜਾਈ

ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਭਗਵਾਨ ਵਾਲਮੀਕਿ ਮੰਦਰ ਹੀਉਂ ਤੋਂ ਅਰੰਭ ਹੋਈ ਸ਼ੋਭਾ ਯਾਤਰਾ ਪਿੰਡ ਹੀਉਂ ਦੇ ਵੱਖ-ਵੱਖ ਮੁਹੱਲਿਆਂ ਵਿਚੋਂ ਹੁੰਦੇੀ ਹੋਈ ...

ਪੂਰੀ ਖ਼ਬਰ »

ਫ਼ਸਲੀ ਰਹਿੰਦ-ਖੁੂੰਹਦ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਸੰਧਵਾਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੁੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਜਾਗਰੂਕਤਾ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 24 ਨੂੰ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਮਿਸਨ ਸੇਵਾ ਕੰਪਲੈਕਸ ਚੰਡੀਗੜ੍ਹ ਰੋਡ ਵਿਖੇ 24 ਅਕਤੂਬਰ ...

ਪੂਰੀ ਖ਼ਬਰ »

ਅਥਲੈਟਿਕ ਮੀਟ 'ਚ ਸਤਲੁਜ ਸਕੂਲ ਬੰਗਾ ਦੇ ਖਿਡਾਰੀਆਂ ਦੀਆਂ ਜ਼ਿਕਰਯੋਗ ਪ੍ਰਾਪਤੀਆਂ

ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਪਾਲ ਸਾਗਰ ਅਕੈਡਮੀ ਰਾਹੋਂ ਵਿਖੇ ਸਹੋਦਿਆ ਸਕੂਲ ਕੰਪਲੈਕਸ ਵਿਚ ਸਲਾਨਾ ਅਥਲੈਟਿਕਸ ਮੀਟ (2021-22) ਕਰਵਾਈ ਗਈ, ਜਿਸ ਵਿਚ ਸੀ. ਬੀ. ਐੱਸ. ਈ. ਦੇ 22 ਸਕੂਲਾਂ ਨੇ ਭਾਗ ਲਿਆ | ਸਤਲੁਜ ਪਬਲਿਕ ਸਕੂਲ ਦੇ 12 ਖਿਡਾਰੀਆਂ ਨੇ ਇਸ ਅਥਲੈਟਿਕਸ ...

ਪੂਰੀ ਖ਼ਬਰ »

ਖ਼ੂਨਦਾਨ ਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਚੰਡੀਗੜ੍ਹ ਰੋਡ ਬਰਨਾਲਾ ਗੇਟ ਗੁੱਗਾ ਮਾੜੀ ਵਿਖੇ ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਵਲੋਂ ਬਲੱਡ ਬੈਂਕ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਵੈ-ਇੱਛੁਕ ਖ਼ੂਨਦਾਨ ਕੈਂਪ ਅਤੇ ਮੁਫ਼ਤ ਅੱਖਾਂ ਦੀ ਜਾਂਚ ...

ਪੂਰੀ ਖ਼ਬਰ »

ਗੁਰਦੁਆਰਾ ਰਾਜਾ ਸਾਹਿਬ ਸੁੱਜੋਂ ਵਿਖੇ ਜੋੜ ਮੇਲਾ ਕੱਲ੍ਹ ਤੋਂ

ਬੰਗਾ, 19 ਅਕਤੂਬਰ (ਕਰਮ ਲਧਾਣਾ)-ਸੰਤ ਬਾਬਾ ਸੇਵਾ ਸਿੰਘ ਮਜਾਰੀ ਵਾਲਿਆਂ ਵਲੋਂ ਚਲਾਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਬੰਗਲਾ ਸਾਹਿਬ ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਉਨ੍ਹਾਂ ਦੀ ਪਵਿੱਤਰ ਯਾਦ ਵਿਚ 30ਵਾਂ ਸਾਲਾਨਾ ਜੋੜ ਮੇਲਾ 21 ਅਕਤੂਬਰ ਤੋਂ ਅਰੰਭ ...

ਪੂਰੀ ਖ਼ਬਰ »

ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਲਈ ਕੈਂਪ ਅੱਜ

ਪੋਜੇਵਾਲ ਸਰਾਂ, 19 (ਨਵਾਂਗਰਾਈਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਸੜੋਆ, ...

ਪੂਰੀ ਖ਼ਬਰ »

ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾ ਕੇ ਸੂਬਿਆਂ ਦੇ ਹੱਕਾਂ 'ਤੇ ਮਾਰਿਆ ਜਾ ਰਿਹਾ ਹੈ ਡਾਕਾ- ਰੌੜੀ, ਮਝੋਟ

ਭੱਦੀ, 19 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ 15 ਕਿੱਲੋਮੀਟਰ ਨੂੰ 50 ਕਿੱਲੋਮੀਟਰ ਵਿਚ ਤਬਦੀਲ ਕਰਨਾ ਮਹਿਜ਼ ਇਕ ਡੰੂਘੀ ਸਾਜ਼ਿਸ਼ ਤਹਿਤ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰਨ ਬਰਾਬਰ ਜਾਪ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਬਹਿਰਾਮ, 19 ਅਕਤੂਬਰ (ਸਰਬਜੀਤ ਸਿੰਘ ਚੱਕਰਾਮੂੰ)-ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਸਿੰਘ ਪਿੰਡ ਕੱਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ ਜੋ ਕਿਸਾਨ ਅੰਦੋਲਨ ਨੂੰ ਸਮਰਪਿਤ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਔੜ, 19 ਅਕਤੂਬਰ (ਜਰਨੈਲ ਸਿੰਘ ਖੁਰਦ)-ਇੱਥੋਂ ਦੇ ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਔੜ ਤੇ ਗੜੁਪੱੜ ਨਿਵਾਸੀ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਸਿੱਖ ਕੌਮ ਦੇ ...

ਪੂਰੀ ਖ਼ਬਰ »

ਇੰਟਰਵਿਊ ਤੇ ਆਈਲਟਸ ਤੋਂ ਬਿਨਾਂ ਯੂ. ਕੇ. ਦਾ ਸਟੱਡੀ ਵੀਜ਼ਾ ਲਗਵਾਓ- ਏ.ਕੇ. ਅਰੋੜਾ

ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)-ਯੂਨੀਕ ਐਜ਼ੂਕੇਸ਼ਨ ਅਬਰੌਡ ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ. ਕੇ. ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਸਤੰਬਰ ਇਨਟੇਕ ਦੇ ਬਿਨ੍ਹਾਂ ਇੰਟਰਵਿਊ ਤੇ ਬਿਨ੍ਹਾਂ ਆਈਲਟਸ ਤੋਂ ਯੂ. ਕੇ. ਦੇ 50 ਤੋਂ ਵਧੇਰੇ ...

ਪੂਰੀ ਖ਼ਬਰ »

ਗੰਨਾ ਮਿੱਲ ਚੋਣਾਂ 'ਚ ਚੁਣੇ ਗਏ ਡਾਇਰੈਕਟਰਾਂ ਦਾ ਸਨਮਾਨ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਗੰਨਾ ਮਿੱਲ ਦੇ ਬੋਰਡ ਦੀਆਂ ਚੋਣਾਂ ਵਿਚ ਚੁਣੇ ਗਏ ਨਵੇਂ ਡਾਇਰੈਕਟਰਾਂ ਦਾ ਅਕਾਲੀ ਦਲ ਦੇ ਦਫ਼ਤਰ ਵਿਖੇ ਜਥੇ: ਜਰਨੈਲ ਸਿੰਘ ਵਾਹਿਦ ਦੀ ਅਗਵਾਈ ਵਿਚ ਅਕਾਲੀ ਦਲ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ਨਾਲ ਸਬੰਧਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX