ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  about 1 hour ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  about 1 hour ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  about 1 hour ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਫ਼ਤਹਿਗੜ੍ਹ ਸਾਹਿਬ

ਡੀਪੂ ਹੋਲਡਰ 'ਤੇ ਕਣਕ ਦੀ ਰਕਮ ਹੜੱਪਣ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਤਲਾਣੀਆਂ, ਆਲੀਆਂ ਅਤੇ ਬਹਾਦਰਗੜ੍ਹ ਦੇ ਵਸਨੀਕਾਂ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਕ ਡੀਪੂ ਹੋਲਡਰ ਗਿਤੇਸ਼ ਵਡੇਰਾ ਉੱਪਰ ਲੋਕਾਂ ਨੂੰ ਕਣਕ ਨਾ ਦੇਣ ਅਤੇ ਕਣਕ ਦੀ ਬਣਦੀ ਰਕਮ ਹੜੱਪ ਕਰ ਲੈਣ ਦੇ ਗੰਭੀਰ ਦੋਸ਼ ਲਗਾਏ ਗਏ ਹਨ | ਸ਼ਿਕਾਇਤ ਕਰਤਾ ਜਸਵਿੰਦਰ ਕੌਰ, ਬਲਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਨੇ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਹੀਂ ਦਿੱਤੀ ਜਾਂਦੀ ਸਸਤੀ ਕਣਕ ਪਿੰਡ ਬਹਾਦਰਗੜ੍ਹ ਦੇ ਡੀਪੂ ਹੋਲਡਰ ਵਲੋਂ ਕਾਰਡ ਧਾਰਕਾਂ ਨੂੰ ਪਿਛਲੇ 7-8 ਮਹੀਨਿਆਂ ਤੋਂ ਨਹੀਂ ਵੰਡੀ ਗਈ | ਜਦੋਂਕਿ ਡੀਪੂ ਹੋਲਡਰ ਵਲੋਂ ਪਰਚੀਆਂ ਕੱਟ ਕੇ ਕਣਕ ਦੀ ਬਣਦੀ ਰਕਮ ਉਨ੍ਹਾਂ ਪਾਸੋਂ ਵਸੂਲ ਕਰ ਲਈ ਗਈ ਹੈ | ਸ਼ਿਕਾਇਤ ਕਰਤਾਵਾਂ ਨੇ ਕਿਹਾ ਕਿ ਡੀਪੂ ਹੋਲਡਰ ਦਾ ਪਰਚੀਆਂ ਕੱਟਣ ਦਾ ਕੋਈ ਪੱਕਾ ਟਿਕਾਣਾ ਨਹੀਂ ਹੈ ਜਿਸ ਕਰਕੇ ਕਾਰਡ ਧਾਰਕਾਂ ਨੂੰ ਕਣਕ ਲੈਣ ਲਈ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਕਤ ਡੀਪੂ ਹੋਲਡਰ ਖ਼ਿਲਾਫ਼ ਕਾਰਡ ਧਾਰਕਾਂ ਨੂੰ ਤੰਗ ਪ੍ਰੇਸ਼ਾਨ ਕਰਨ, ਕਣਕ ਨਾ ਦੇਣ ਅਤੇ ਪੈਸੇ ਹੜੱਪ ਕਰਨ ਦੇ ਦੋਸ਼ਾਂ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇ | ਸ਼ਿਕਾਇਤ ਕਰਤਾਵਾਂ ਵਿਚ ਮਹਿੰਦਰ ਰਾਮ, ਜਸਵਿੰਦਰ ਸਿੰਘ, ਦੀਪਕ ਕੁਮਾਰ, ਸੁਖਵੰਤ ਸਿੰਘ, ਗੁਰਮੀਤ ਕੌਰ, ਰਣਜੀਤ ਸਿੰਘ, ਗੁਰਦੀਪ ਸਿੰਘ, ਬਲਜੀਤ ਕੌਰ, ਜਸਵਿੰਦਰ ਕੌਰ, ਦਵਿੰਦਰ ਕੌਰ, ਅਮਰਿੰਦਰ ਸਿੰਘ, ਅਮਰਜੀਤ ਕੌਰ, ਅੰਮਿ੍ਤ ਲਾਲ, ਕੁਲਦੀਪ ਸਿੰਘ, ਸਤਨਾਮ ਸਿੰਘ, ਨਰਪਿੰਦਰ ਸਿੰਘ, ਮਨੀਸ਼ ਕੁਮਾਰ, ਗੁਰਸੇਵਕ ਸਿੰਘ, ਧਨਵੰਤ ਸਿੰਘ, ਪਰਵੀਨ ਕੁਮਾਰ, ਹਰਨਾਮ ਸਿੰਘ, ਕੁਲਦੀਪ ਕੌਰ ਵੀ ਸ਼ਾਮਿਲ ਸਨ |
ਓਧਰ ਜਦੋਂ ਡੀਪੂ ਹੋਲਡਰ ਗਿਤੇਸ਼ ਵਡੇਰਾ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਫ਼ੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸ਼ਿਕਾਇਤ ਕਰਤਾਵਾਂ ਦੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਕੋਲ ਬਹਾਦਰਗੜ੍ਹ ਇਲਾਕੇ ਦੇ 180 ਕਾਰਡ ਹਨ, ਜਿਨ੍ਹਾਂ ਨੂੰ ਉਹ ਜਿਵੇਂ-ਜਿਵੇਂ ਸਰਕਾਰ ਪਾਸੋਂ ਕਣਕ ਪ੍ਰਾਪਤ ਹੁੰਦੀ ਹੈ ਤਿਉਂ ਹੀ ਬਿਨਾਂ ਕਿਸੇ ਰੋਕ-ਟੋਕ ਤੋਂ ਕਣਕ ਵੰਡ ਰਹੇ ਹਨ ਅਤੇ ਅੱਜ ਵੀ ਕਾਰਡ ਧਾਰਕਾਂ ਨੂੰ ਕਣਕ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਿਚ ਪਾਰਟੀਬਾਜ਼ੀ ਹੋਣ ਕਰਕੇ ਕੁਝ ਲੋਕ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਝੂਠੀਆਂ ਸ਼ਿਕਾਇਤਾਂ ਦੇ ਰਹੇ ਹਨ, ਜਿਨ੍ਹਾਂ ਵਿਚ ਕੋਈ ਸਚਾਈ ਨਹੀਂ |

ਹਲਕਾ ਵਿਧਾਇਕ ਜੀ. ਪੀ. ਦੇ ਯਤਨਾਂ ਸਦਕਾ ਬਾਰ ਐਸੋਸੀਏਸ਼ਨ ਖਮਾਣੋਂ ਦੀਆਂ ਮੰਗਾਂ ਪ੍ਰਵਾਨ

ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਦੀ ਰਹਿਨੁਮਾਈ ਹੇਠ ਬਾਰ ਐਸੋਸੀਏਸ਼ਨ ਖਮਾਣੋਂ ਦਾ ਵਫ਼ਦ ਮਨਪ੍ਰੀਤ ਸਿੰਘ ਬਾਦਲ ਖ਼ਜ਼ਾਨਾ ਮੰਤਰੀ ਪੰਜਾਬ ਨੂੰ ਮਿਲਿਆ | ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਰਾਮਗੜ੍ਹ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕਲਮਛੋੜ ਹੜਤਾਲ

ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਤਹਿਸੀਲ ਖਮਾਣੋਂ ਦੇ ਮਨਿਸਟਰੀਅਲ ਕਾਮਿਆਂ ਵਲੋਂ ਵੀ ਅੱਜ ਆਪਣੇ ਦਫ਼ਤਰ ਦੇ ਅੱਗੇ ਬੈਠ ਕੇ ਰੋਸ ਧਰਨੇ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਜਲਦੀ ਮੰਨ ਲੈਣ ਸਬੰਧੀ ਵੀ ਕਿਹਾ ਗਿਆ | ...

ਪੂਰੀ ਖ਼ਬਰ »

ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਵਿਚ ਸਮੂਹ ਧਾਰਮਿਕ ਸਥਾਨਾਂ 'ਤੇ ਅਗਲੇ ਹੁਕਮਾਂ ਤੱਕ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28, 29 ਅਕਤੂਬਰ ਨੂੰ ਲਗਾਏ ਜਾਣਗੇ ਮੈਗਾ ਕੈਂਪ-ਸੁਰਭੀ ਮਲਿਕ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੰੁਚਾਉਣ ਦੇ ਮਕਸਦ ਨਾਲ 28 ਤੇ 29 ਅਕਤੂਬਰ ਨੂੰ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਤੋਂ ਲੋਕਾਂ ਦਾ ਮੋਹ ਹੋਇਆ ਭੰਗ- ਗੈਰੀ ਬੜਿੰਗ

ਅਮਲੋਹ, 19 ਅਕਤੂਬਰ (ਕੇਵਲ ਸਿੰਘ)-ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਰਾਜ ਨੂੰ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਜਿਹੜੇ ਵਾਅਦੇ ਕਾਂਗਰਸੀਆਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਹਾਲੇ ਤੱਕ ਪੂਰੇ ਨਹੀ ਹੋਏ ਜਿਸ ਦਾ ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ 'ਤੇ ਪ੍ਰਾਪਤ ਸਹੂਲਤਾਂ ਦੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਮੋਦੀ ਸਰਕਾਰ ਦੀ ਗਿਣੀ-ਮਿੱਥੀ ਸਾਜਿਸ਼ ਦਾ ਹਿੱਸਾ-ਚੀਮਾ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਜਥੇਦਾਰ ਜਗਦੀਪ ਸਿੰਘ ਚੀਮਾ ਵਲੋਂ ਹਲਕੇ ਵਿਚ ਜਨ ਸੰਪਰਕ ਮੁਹਿੰਮ ਤਹਿਤ ਸ਼ੁਰੂ ਕੀਤੇ ਨੁੱਕੜ ਮੀਟਿੰਗਾਂ ਦੇ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ-ਡਾ. ਸੰਜੀਵ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਅਪਣੇ ਰੋਜ਼ਮੱਰਾ ਦੇ ਕੰਮਾਂਕਾਰਾਂ ਲਈ ਸਰਕਾਰੀ ਦਫ਼ਤਰਾਂ ਵਿਚ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕ ਬੇਅੰਤ ਸਿੰਘ ਦਾ ਕੈਬਨਿਟ ਮੰਤਰੀ ਨਾਭਾ ਨੇ ਕੀਤਾ ਸਨਮਾਨ

ਅਮਲੋਹ, 19 ਅਕਤੂਬਰ (ਕੇਵਲ ਸਿੰਘ)-ਸਟੇਟ ਐਵਾਰਡੀ ਅਧਿਆਪਕ ਬੇਅੰਤ ਸਿੰਘ ਦਾ ਨਜ਼ਦੀਕੀ ਪਿੰਡ ਅੰਨੀਆ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜਾ ਇਨਸਾਨ ਮਿਹਨਤ ਕਰਦਾ ...

ਪੂਰੀ ਖ਼ਬਰ »

ਦਹੇਜ ਦੀ ਮੰਗ ਕਰਨ ਦੇ ਦੋਸ਼ਾਂ ਤਹਿਤ ਪਤੀ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਪਤਨੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਖ਼ਿਲਾਫ਼ ਦਹੇਜ ਮੰਗਣ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਨਵੇਂ ਸੈਸ਼ਨ ਦੀ ਆਰੰਭਤਾ ਧਾਰਮਿਕ ਸਮਾਗਮ ਨਾਲ ਕੀਤੀ ਗਈ | ਜਿਸ ਦੌਰਾਨ ਕਾਲਜ ਸਟਾਫ਼ ਅਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਨੌਜਵਾਨ ਦੀ ਰੰਜਿਸ਼ ਕਾਰਨ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਦੋ ਸਕੇ ਭਰਾਵਾਂ 'ਤੇ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਪੁੱਤਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਸ਼ੋਭਾ ਯਾਤਰਾ

ਬਸੀ ਪਠਾਣਾਂ, 19 ਅਕਤੂਬਰ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਅੱਜ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਗਈ, ਜਿਸ ਨੂੰ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਰਵਾਨਾ ਕੀਤਾ ਗਿਆ | ਇਹ ਸ਼ੋਭਾ ਯਾਤਰਾ ਛੋਟੀ ਵਾਲਮੀਕ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਲਾਸ਼ ਮਿਲੀ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਤਿ੍ਪੜੀ ਬਾਜ਼ਾਰ 'ਚ ਪਾਣੀ ਵਾਲੀ ਟੈਂਕੀ ਲਾਗੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ 'ਤੇ ਥਾਣਾ ਤਿ੍ਪੜੀ ਦੀ ਪੁਲਿਸ ਨੇ ਵਿਅਕਤੀ ਦੀ ਮਿ੍ਤਕਦੇਹ ਦੀ ਪਹਿਚਾਣ ਕਰਵਾਉਣ ਲਈ 72 ਘੰਟਿਆਂ ਲਈ ਰਾਜਿੰਦਰਾ ਹਸਪਤਾਲ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਾਰਕਫੈੱਡ ਨਾਲ ਸੰਬੰਧਿਤ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)-ਮਾਰਕਫੈੱਡ ਪੰਜਾਬ ਦੇ ਨਵੇਂ ਚੁਣੇ ਗਏ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ ਦਾ ਜ਼ਿਲ੍ਹਾ ਮਾਰਕਫੈੱਡ ਦੇ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਣ 'ਤੇ ਮੈਨੇਜਰ ਮਹਿੰਦਰਪਾਲ ਸਿੰਘ ਅਤੇ ਸਮੂਹ ਸਟਾਫ਼ ਵਲੋਂ ਨਿੱਘਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਾਭਾ ਵਲੋਂ ਵੱਡੇ ਪੱਧਰ 'ਤੇ ਕਰਵਾਇਆ ਜਾ ਰਿਹੈ ਵਿਕਾਸ-ਆਗੂ

ਅਮਲੋਹ, 19 ਅਕਤੂਬਰ (ਰਿਸ਼ੂ ਗੋਇਲ) - ਹਲਕਾ ਅਮਲੋਹ ਦੇ ਵਿਧਾਇਕ ਤੇ ਸੂਬੇ ਦੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਸ਼ਹਿਰ ਅਮਲੋਹ ਦੇ ਵੱਖ-ਵੱਖ ਵਾਰਡਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਸਦਕਾ ਸ਼ਹਿਰ ਵਾਸੀਆਂ ਨੂੰ ਵੱਡੀਆਂ ਸਹੂਲਤਾਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਮੀਟਿੰਗ

ਬਸੀ ਪਠਾਣਾਂ, 19 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਉਦੇਸ਼ ਨਾਲ ਐਸ.ਐਚ.ਓ. ਸਬ-ਇੰਸਪੈਕਟਰ ਵਿਨੋਦ ਕੁਮਾਰ ਵਲੋਂ ਬਸੀ ਪਠਾਣਾਂ ਪੁਲਿਸ ਥਾਣੇ ਵਿਖੇ ਮੀਟਿੰਗ ਸੱਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕਹਿਣੀ ਤੇ ਕਰਨੀ ਦੀ ਪੱਕੀ-ਡਾ. ਸਿਕੰਦਰ ਸਿੰਘ

ਬਸੀ ਪਠਾਣਾ, 19 ਅਕਤੂਬਰ (ਰਵਿੰਦਰ ਮੌਦਗਿਲ)-ਕਾਂਗਰਸ ਸਰਕਾਰ ਕਹਿਣੀ ਤੇ ਕਰਨੀ ਦੀ ਪੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸਿਕੰਦਰ ਸਿੰਘ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਜਾਰੀ

ਨੰਦਪੁਰ ਕਲੌੜ, 19 ਅਕਤੂਬਰ (ਜਰਨੈਲ ਸਿੰਘ ਧੁੰਦਾ)-ਡੇਂਗੂ ਦੇ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਨੰਦਪੁਰ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸੁਬੋਧ ਫਾੳਾੂਡੇਸ਼ਨ 'ਚ ਚੋਣ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਅਤੇ ਸੁਬੋਧ ਫਾਊਾਡੇਸ਼ਨ ਮੋਹਾਲੀ ਵਿਚਕਾਰ ਅਕਾਦਮਿਕ ਸਮਝੌਤਾ ਕੀਤਾ ਗਿਆ, ਜਿਸ ਦੇ ਤਹਿਤ ਵਿਦਿਆਰਥੀਆਂ ਨੂੰ ਡਾਟਾ ਸਾਇੰਸ, ਮਸ਼ੀਨ ਸਿਖਲਾਈ, ...

ਪੂਰੀ ਖ਼ਬਰ »

ਨੌਵੀਂ 'ਚ ਪੜ੍ਹਦੀ ਲੜਕੀ ਦੇ ਪੱਟ 'ਚੋਂ ਕੱਢੀ ਤਿੰਨ ਕਿੱਲੋ ਦੀ ਰਸੌਲੀ

ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)-ਖਮਾਣੋਂ ਦੇ ਲਾਈਫ਼ ਕੇਅਰ ਹਸਪਤਾਲ ਵਿਚ ਇਕ ਨੌਵੀਂ ਜਮਾਤ ਦੀ ਲੜਕੀ ਦੇ ਪੱਟ 'ਚੋਂ ਤਿੰਨ ਕਿੱਲੋ ਦੀ ਰਸੌਲੀ ਕੱਢੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਈਫ਼ ਕੇਅਰ ਹਸਪਤਾਲ ਦੇ ਸੰਚਾਲਕ ਡਾ: ਸੰਜੀਵ ਸ਼ਰਮਾ ਅਤੇ ਡਾ: ਸ਼ਿਵਾਨੀ ...

ਪੂਰੀ ਖ਼ਬਰ »

ਜਨਤਕ ਸਥਾਨਾਂ 'ਤੇ ਅਸਲਾ ਤੇ ਤੇਜ਼ਧਾਰ ਹਥਿਆਰ ਚੁੱਕਣ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਦੰਡ ਸੰਘਤਾ, 1973 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਆਦਿ ਅਤੇ ਤੇਜ ਹਥਿਆਰ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਨੇ ਵਿਸ਼ਵ ਭੋਜਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਵਿਭਾਗ ਵਲੋਂ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ | ਜਿਸ ਵਿਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ...

ਪੂਰੀ ਖ਼ਬਰ »

ਚੰਨੀ ਸਰਕਾਰ ਦੇ ਰਹਿੰਦੇ ਤਿੰਨ ਮਹੀਨੇ ਅੰਦਰੂਨੀ ਕਾਟੋ ਕਲੇਸ਼ 'ਚ ਹੀ ਲੰਘ ਜਾਣਗੇ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਚੰਨੀ ਸਰਕਾਰ ਵਲੋਂ ਨਿੱਤ ਦਿਨ ਸੂਬੇ ਲੋਕਾਂ ਨੂੰ ਰਿਆਇਤਾਂ ਦੇਣ ਦੇ ਕੀਤੇ ਜਾ ਰਹੇ ਐਲਾਨਾਂ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਬਾਬਾ ਬਾਲਕ ਨਾਥ ਦਾ ਮੂਰਤੀ ਸਥਾਪਨਾ ਦਿਵਸ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਮੁਕੇਸ਼ ਘਈ)-ਸਿੱਧ ਬਾਬਾ ਬਾਲਕ ਨਾਥ ਅਤੇ ਦੁਰਗਾ ਮਾਤਾ ਮੰਦਰ, ਐਰੀ ਮਿੱਲ ਰੋਡ, ਸੰਗਤਪੁਰਾ ਚੌਕ, ਮੰਡੀ ਗੋਬਿੰਦਗੜ੍ਹ ਵਿਖੇ ਬੀਤੀ ਰਾਤ ਗੁਰੂ ਮਹਾਰਾਜਾ ਭਗਤ ਤਰਸੇਮ ਲਾਲ ਦੇ ਆਸ਼ੀਰਵਾਦ ਨਾਲ ਭਗਤ ਸੰਜੀਵ ਕੁਮਾਰ ਦੀ ਅਗਵਾਈ ਵਿਚ 5ਵਾਂ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਤੇ ਗੜਬੜਿਆਂ ਦਾ ਤਿਉਹਾਰ ਮਨਾਇਆ

ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਅਤੇ ਗੜਬੜਿਆਂ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮਹਾਂਰਿਸ਼ੀ ...

ਪੂਰੀ ਖ਼ਬਰ »

ਨਾਬਾਰਡ ਵਲੋਂ ਹਰੇਕ ਪਿੰਡ 'ਚ ਬੈਂਕ ਦੀ ਸਹੂਲਤ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ

ਨੰਦਪੁਰ ਕਲੌੜ, 19 ਅਕਤੂਬਰ (ਜਰਨੈਲ ਸਿੰਘ ਧੁੰਦਾ)-ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਵਲੋਂ ਏਅਰਟੈੱਲ ਪੇਮੈਂਟ ਬੈਂਕ ਲਿਮਟਿਡ ਰਾਹੀਂ ਪਿੰਡ-ਪਿੰਡ ਬੈਂਕ ਸਹੂਲਤਾਂ ਦੇਣ ਸਬੰਧੀ ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਨੇ ਮੀਟਿੰਗ ਦੌਰਾਨ ਨਵੇਂ ਅਹੁਦੇਦਾਰ ਕੀਤੇ ਨਿਯੁਕਤ

ਅਮਲੋਹ, 19 ਅਕਤੂਬਰ (ਕੇਵਲ ਸਿੰਘ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਦੇ ਬਲਾਕ ਅਮਲੋਹ ਵਿਖੇ ਮਹੀਨਾਵਾਰ ਮੀਟਿੰਗ ਬਲਾਕ ਅਮਲੋਹ ਦੀ ਪ੍ਰਧਾਨ ਇਸਤਰੀ ਵਿੰਗ ਕਿਰਨਦੀਪ ਕੌਰ ਤੇ ਜ਼ੀਨਤ ਬੇਗਮ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX