ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਈ ਨਿੱਕੇ ਘੁੰਮਣਾਂ ਦੀ ਪਵਿੱਤਰ ਧਰਤੀ

ਬਟਾਲਾ, 19 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਤਪੋ ਭੂਮੀ ਨਿੱਕੇ ਘੁੰਮਣਾਂ ਦੀ ਧਰਤੀ ਅੱਜ ਰੰਗ-ਬਿਰੰਗੀਆਂ ਰੌਸ਼ਨੀਆਂ ਦੇ ਨਾਲ ਜਗਮਗ ਕਰ ਉੱਠੀ ਹੈ | ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਮੱੁਖ ਸੇਵਾਦਾਰ ਗੁਰਦੁਆਰਾ ਤਪ ਅਸਥਾਨ ਸਾਹਿਬ ਨੇ ਦੱਸਿਆ ਕਿ ਨਿੱਕੇ ਘੁੰਮਣਾਂ ਦੀ ਧਰਤੀ 'ਤੇ ਇਲਾਹੀ ਗੁਰਬਾਣੀ ਦਾ ਨੂਰ ਬਰਸ ਰਿਹਾ ਹੈ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਆਪਾਰ ਕਿਰਪਾ ਦੇ ਨਾਲ ਘੁੰਮਣਾਂ ਦੀ ਧਰਤੀ ਦਾ ਕਣ-ਕਣ ਰੁਸ਼ਨਾਇਆ ਹੈ | ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ 23 ਅਕਤੂਬਰ ਨੂੰ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 25 ਅਕਤੂਬਰ ਨੂੰ ਭੋਗ ਪੈਣਗੇ | ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ | ਸੰਗਤਾਂ ਦੇ ਸਹਿਯੋਗ ਨਾਲ 7 ਮੰਜ਼ਿਲਾਂ ਗੁਰਦੁਆਰਾ ਸਾਹਿਬ ਨੂੰ ਪੂਰੀ ਤਰ੍ਹਾਂ ਲਾਈਟਾਂ ਨਾਲ ਰੁਸ਼ਨਾਇਆ ਗਿਆ ਹੈ ਅਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ | ਗੁਰਦੁਆਰਾ ਸਾਹਿਬ ਦਾ ਸਾਰਾ ਕੰਪਲੈਕਸ ਚਿੱਟੇ ਰੰਗ ਨਾਲ ਰੰਗਿਆ ਗਿਆ ਹੈ | ਇਸ ਮੌਕੇ ਬਾਬਾ ਦਮੋਦਰ ਸਿੰਘ ਟਾਹਲੀ ਸਾਹਿਬ, ਸਰਪੰਚ ਤਰਸੇਮ ਸਿੰਘ ਘੁੰਮਣ, ਡਾ. ਕੁਲਜੀਤ ਸਿੰਘ ਘੁੰਮਣ, ਸੁਰਜੀਤ ਸਿੰਘ ਪਲਾਕ, ਡਾ. ਸੰਜੀਵ ਕੁਮਾਰ, ਮਾ. ਨਵਰੂਪ ਸਿੰਘ ਗੋਲਡੀ, ਗੁਰਵੀਰ ਸਿੰਘ ਰਾਂਝਾ, ਗੁਰਮੇਲ ਸਿੰਘ ਰੋਪੜ, ਪ੍ਰਭਦਿਆਲ ਸਿੰਘ ਵੜੈਚ, ਰਛਪਾਲ ਸਿੰਘ ਘੁੰਮਣ, ਮੈਨੇਜਰ ਗੁਰਦੇਵ ਸਿੰਘ ਨਠਵਾਲ, ਗੁਰਬਚਨ ਸਿੰਘ ਪਵਾਰ, ਲਵਪ੍ਰੀਤ ਸਿੰਘ ਸਤਕੋਹਾ, ਜਗਜੀਤ ਸਿੰਘ ਗੱਗੀ, ਸਿਮਰਨਜੀਤ ਸਿੰਘ ਲੰਬਰਦਾਰ, ਗੁਰਮੇਲ ਸਿੰਘ ਰੋਪੜ, ਕੁਲਦੀਪ ਸਿੰਘ ਮਿਸਤਰੀ, ਹਰਪਿੰਦਰ ਸਿੰਘ ਪਿੰਦੂ, ਨਿਸ਼ਾਨ ਸਿੰਘ, ਨਿਰਮਲ ਸਿੰਘ ਨਿੰਮਾ, ਸੁਰਿੰਦਰ ਸਿੰਘ ਸ਼ਿੰਦਾ, ਚਮਕੌਰ ਸਿੰਘ ਹੈੱਡ ਗ੍ਰੰਥੀ, ਗੱਜਣ ਸਿੰਘ, ਜਰਨੈਲ ਸਿੰਘ, ਨਵਜੋਤ ਸਿੰਘ, ਪਵਨਦੀਪ ਸਿੰਘ ਬਾਠ, ਨਿਸ਼ਾਨ ਸਿੰਘ, ਗੁਰਮੇਜ ਸਿੰਘ ਘੁੰਮਣ ਆਦਿ ਹਾਜ਼ਰ ਸਨ |

ਮਨਿਸਟ੍ਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸਾਹਮਣੇ ਰੋਸ ਰੈਲੀ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਵਲੋਂ ਹੱਕੀ ਤੇ ਜਾਇਜ਼ ਦੀ ਪ੍ਰਾਪਤੀ ਲਈ ਸ਼ੁਰੂ ਕੀਤੀ ਕਲਮਛੋੜ ਹੜਤਾਲ 12ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਜ਼ਿਲ੍ਹਾ ਪ੍ਰਧਾਨ ਸਾਵਨ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਇਮਾਨੂੰਏਲ ਨਾਹਰ ...

ਪੂਰੀ ਖ਼ਬਰ »

'ਭਾਰਤ ਨੂੰ ਜਾਣ' ਮੁਕਾਬਲੇ 'ਚ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੂਸਰੇ ਸਥਾਨ 'ਤੇ

ਬਟਾਲਾ, 19 ਅਕਤੂਬਰ (ਕਾਹਲੋਂ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 'ਭਾਰਤ ਕੋ ਜਾਣ' ਦੇ ਬੈਨਰ ਹੇਠ ਸਥਾਨਕ ਸਕਸੈਸ ਪਬਲਿਕ ਸਕੂਲ ਕਾਦੀਆਂ ਵਿਚ ਇਕ ਸਾਧਾਰਨ ਗਿਆਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਦੀਆਂ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦੇ ਲਗਪਗ 20 ਸਕੂਲਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ, ਯੋਗੀ ਅਤੇ ਖੱਟਰ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ

ਵਡਾਲਾ ਗ੍ਰੰਥੀਆਂ, 19 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਲੌਂਗੋਵਾਲ ਕਲਾਂ ਵਿਖੇ ਕਿਸਾਨਾਂ ਨੇ ਭਾਰੀ ਇਕੱਤਰਤਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰ ਸਰਕਾਰ ਤੇ ਮੰਤਰੀਆਂ, ਭਾਜਪਾ ਆਗੂਆਂ, ਹਰਿਆਣਾ ਦੇ ਮੁੱਖ ਮੰਤਰੀ ਖੱਟਰ ਅਤੇ ਉੱਤਰ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਸਾਬਕਾ ਸਰਪੰਚ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਬਟਾਲਾ, 19 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਅਧੀਨ ਆਉਂਦੇ ਪਿੰਡ ਚੀਮਾ ਦੇ ਸਾਬਕਾ ਸਰਪੰਚ ਸਮੇਤ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨਾਲੋਂ ਨਾਤਾ ਤੋੜ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿ੍ਹਆ, ਜਿਨ੍ਹਾਂ ਦਾ ਹਲਕਾ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ...

ਪੂਰੀ ਖ਼ਬਰ »

21 ਨੰੂ ਪੁਰਾਣਾ ਸ਼ਾਲਾ ਵਿਖੇ ਬਿਜਲੀ ਬੰਦ ਰਹੇਗੀ

ਪੁਰਾਣਾ ਸ਼ਾਲਾ, 19 ਅਕਤੂਬਰ (ਅਸ਼ੋਕ ਸ਼ਰਮਾ)-ਪਾਵਰਕਾਮ ਅੰਦਰ ਕੰਮ ਕਰਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਸਾਰੇ ਫੀਡਰ ਜ਼ਰੂਰੀ ਮੁਰੰਮਤ ਕਾਰਨ 21 ਅਕਤੂਬਰ ਨੰੂ ਬੰਦ ਰਹਿਣਗੇ | ਜਿਸ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਉਪ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਪਿੰਡ ਬਸਰਾਵਾਂ 'ਚ 1 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੰਪਰਕ ਸੜਕਾਂ ਦੇ ਰੱਖੇ ਨੀਂਹ ਪੱਥਰ

ਬਟਾਲਾ, 19 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪਿੰਡ ਬਸਰਾਵਾਂ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ | ਇਨ੍ਹਾਂ ਬਣਨ ਵਾਲੀਆਂ ਨਵੀਆਂ ਸੜਕਾਂ 'ਤੇ 1 ਕਰੋੜ ਦੀ ਲਾਗਤ ਆਵੇਗੀ | ਵਿਧਾਇਕ ਬਾਜਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਨੌਜਵਾਨਾਂ 'ਚ ਹੋਈ ਝੜਪ, 2 ਗੰਭੀਰ ਜ਼ਖ਼ਮੀ

ਬਟਾਲਾ, 19 ਅਕਤੂਬਰ (ਬੁੱਟਰ)-ਸਥਾਨਕ ਨਗਰ ਸੁਧਾਰ ਟਰੱਸਟ ਦੀ ਮਾਰਕੀਟ ਵਿਚ ਕੁਝ ਨੌਜਵਾਨਾਂ ਵਲੋਂ ਸਕਾਰਪੀਓ ਗੱਡੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੱਡੀ ਸਵਾਰ 2 ਨੌਜਵਾਨਾਂ ਨੂੰ ਗੰਭੀਰ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਗੱਡੀ ਦੇ ਚਾਲਕ ਦਿਲਰਾਜ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਕਿਸਾਨ ਮੰਡੀਆਂ ਵਿਚ ਰੁਲਿਆ : ਰਮਨ ਸੰਧੂ

ਬਟਾਲਾ, 19 ਅਕਤੂਬਰ (ਕਾਹਲੋਂ)-ਝੂਠੇ ਲਾਰਿਆਂ ਨਾਲ ਬਣੀ ਕਾਂਗਰਸ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ 'ਚ 33ਵੇਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ : ਬਾਬਾ ਅਮਰੀਕ ਸਿੰਘ

ਬਟਾਲਾ, 19 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਤਪੋ ਭੂਮੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ 33ਵੇਂ ਗੁਰਮਤਿ ਸਮਗਾਮਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਨ੍ਹਾਂ ਸਮਾਗਮਾਂ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡਾਂ ਨੂੰ 6 ਕਰੋੜ ਦੇ ਚੈੱਕ ਵੰਡੇ

ਬਟਾਲਾ, 19 ਅਕਤੂਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਾਢੇ ਚਾਰ ਸਾਲ ਦੇ ਅਰਸੇ ਦÏਰਾਨ ਜਿੱਥੇ ਕਰੋੜਾਂ ਰੁਪਏ ਦੀ ਰਾਸ਼ੀ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੀ ਜਾ ਚੁੱਕੀ ਹੈ ਅਤੇ ਉਨ੍ਹਾਂ ਗ੍ਰਾਂਟਾਂ ਨਾਲ ਵੱਡੀ ਪੱਧਰ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ 28 ਨੂੰ : ਬਾਬਾ ਸੁਖਵਿੰਦਰ ਸਿੰਘ

ਬਟਾਲਾ, 19 ਅਕਤੂਬਰ (ਕਾਹਲੋਂ)-ਸਿੱਖ ਕੌਮ ਵਿਚ ਵਧ ਰਹੇ ਪਤਿਤਪੁਣੇ ਨੂੰ ਠੱਲ੍ਹ ਪਾਉਣ ਅਤੇ ਨÏਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਾ ਕੇ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਨਾਲ ਜੋੜਨ ਲਈ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ ਨੇ ਮੱੁਖ ਮੰਤਰੀ ਚੰਨੀ ਅਤੇ ਸਿੱਧੂ ਨੂੰ ਲਿਖੀ ਚਿੱਠੀ

-ਮਾਮਲਾ ਮਸੀਹ ਭਾਈਚਾਰੇ ਨੂੰ ਸਰਕਾਰਾਂ 'ਚ ਅਣਗੌਲਿਆ ਰੱਖਣ ਦਾ- ਫਤਹਿਗੜ੍ਹ ਚੂੜੀਆਂ, 19 ਅਕਤੂਬਰ (ਧਰਮਿੰਦਰ ਸਿੰਘ ਬਾਠ)-ਕਾਂਗਰਸ ਕਮੇਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ਼ ਵਲੋਂ ਪੰਜਾਬ ਦੇ ਸਮੂਹ ਮਸੀਹ ਭਾਈਚਾਰੇ ਨੂੰ ਪੰਜਾਬ ਅੰਦਰ ਪਿਛਲੇ 75 ...

ਪੂਰੀ ਖ਼ਬਰ »

ਮੌਤ ਦਾ ਸਰਟੀਫ਼ਿਕੇਟ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਕੱਟ ਰਹੀ ਮਿ੍ਤਕ ਦੀ ਮਾਂ

ਤਲਵੰਡੀ ਰਾਮਾਂ, 19 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਇਕ ਅਪ©ੈਲ 2020 ਨੂੰ ਪਿੰਡ ਮਾਲੇਵਾਲ ਦੇ ਨੌਜਵਾਨ ਹਰਪ©ੀਤ ਸਿੰਘ ਪੁੱਤਰ ਦਰਬਾਰਾ ਸਿੰਘ ਦਾ ਕਤਲ ਪਿੰਡ ਭੁੱਲਰ ਵਿਖੇ ਹੋਇਆ ਸੀ, ਜਿਸ ਦੀ ਐਫ.ਆਈ.ਆਰ. ਸਦਰ ਥਾਣਾ ਬਟਾਲਾ ਵਿਚ ਦਰਜ ਕਰਕੇ ਪੋਸਟਮਾਰਟਮ ਸਬੰਧਿਤ ਸਿਵਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਵਸੀਕਾ/ਨਵੀਸਾਂ ਨਾਲ ਮੀਟਿੰਗ

ਗੁਰਦਾਸਪੁਰ , 19 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਵਸੀਕਾ/ਨਵੀਸਾਂ ਨਾਲ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਤਹਿਸੀਲਦਾਰ ਅਰਵਿੰਦ ਸਲਵਾਨ ਤੇ ਸਮੂਹ ਵਸੀਕਾ/ਨਵੀਸਾਂ ਹਾਜ਼ਰ ਹੋਏ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੀ.ਐੱਸ.ਐੱਫ. ਦੇ ਵਧਾਏ ਘੇਰੇ ਦਾ ਫੁਰਮਾਨ ਤੁਰੰਤ ਵਾਪਸ ਲਵੇ : ਸਰਪੰਚ ਬੰਟੀ ਦਲੇਲਪੁਰ

ਕਲਾਨੌਰ, 19 ਅਕਤੂਬਰ (ਪੁਰੇਵਾਲ)-ਬਲਾਕ ਅਤੇ ਪੰਚਾਇਤ ਸੰਮਤੀ ਮੈਂਬਰ ਜਥੇ. ਸੁਰਜੀਤ ਸਿੰਘ ਪੰਨੂੰ ਬਖਸ਼ੀਵਾਲ ਅਤੇ ਸਰਪੰਚ ਹਰਵਿੰਦਰਪਾਲ ਸਿੰਘ ਬੰਟੀ ਦਲੇਲਪੁਰ ਨੇ ਕੇਂਦਰ ਸਰਕਾਰ ਵਲੋਂ ਬੀ.ਐਸ.ਐੱਫ. ਦੇ ਘੇਰੇ ਨੂੰ ਵਧਾਉਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕੇਂਦਰ ...

ਪੂਰੀ ਖ਼ਬਰ »

30 ਹਜ਼ਾਰ ਮਿਲੀਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਪੁਰਾਣਾ ਸ਼ਾਲਾ, 19 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਭੈਣੀ ਮੀਲਮਾਂ (ਧੁੱਸੀ ਬੰਨ੍ਹ) ਦਰਿਆ ਬਿਆਸ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਲਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਇਕ ...

ਪੂਰੀ ਖ਼ਬਰ »

ਘੁੰਮਣਾਂ ਵਿਖੇ ਗੁਰਮਤਿ ਸਮਾਗਮ ਮੌਕੇ ਆਰ.ਐੱਮ.ਪੀ. ਡਾਕਟਰਾਂ ਵਲੋਂ ਮੁਫ਼ਤ ਮੈਡੀਕਲ ਕੈਂਪ 24 ਤੇ 25 ਨੂੰ

ਬਟਾਲਾ, 19 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਨਿੱਘੀ ਯਾਦ ਵਿਚ 33ਵਾਂ ਵਿਸ਼ਾਲ ਪੱਧਰ 'ਤੇ ਮਹਾਨ ਗੁਰਮਤਿ ਸਮਾਗਮ ਜੋ 23, 24 ਅਤੇ 25 ਅਕਤੂਬਰ ਤੱਕ ਗੁਰਦੁਆਰਾ ਤਪ ਅਸਥਾਨ ਪਿੰਡ ਨਿੱਕੇ ਘੁੰਮਣਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ ਬੀ.ਕਾਮ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 19 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ

ਬਟਾਲਾ, 19 ਅਕਤੂਬਰ (ਕਾਹਲੋਂ)-ਇੰਟਰਨੈਸ਼ਨਲ ਇੰਸਟੀਚਿਟ ਆਫ਼ ਹੋਟਲ ਮੈਨੇਜਮੈਂਟ ਨੇ ਕੋਵਿਡ ਸਮੇਂ ਦÏਰਾਨ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਕੰਮ ਕਰਨ ਲਈ ਐਸ.ਐਸ. ਬਾਜਵਾ ਵਿਦਿਆਲਿਆ ਕਾਦੀਆਂ ਦੇ ਪਿ੍ੰਸੀਪਲ ਸਮੇਤ 8 ਅਧਿਆਪਕਾਂ ਨੂੰ ਸਰਟੀਫਿਕੇਟ ਆਫ਼ ਐਕਸੀਲੈਂਸ ...

ਪੂਰੀ ਖ਼ਬਰ »

ਸਰਕਾਰ ਨੇ ਲਾਲ ਲਕੀਰ ਸਕੀਮ ਨੂੰ ਅਮਲੀਜਾਮਾ ਪਹਿਨਾ ਕੇ ਸੂਬਾ ਵਾਸੀਆਂ ਦਾ ਦਿਲ ਜਿੱਤਿਆ : ਜਸਵੰਤ ਸਿੰਘ ਭੰਗੂ

ਕਲਾਨੌਰ, 19 ਅਕਤੂਬਰ (ਪੁਰੇਵਾਲ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਹ ਤਾਂ ਪੂਰੇ ਹੋਏ ਹੀ ਹਨ, ਜਦਕਿ ਇਸਤੋਂ ਇਲਾਵਾ ਸਰਕਾਰ ਵਲੋਂ ਲਾਲ ਲਕੀਰ ਅਧੀਨ ਪੈਂਦੀਆਂ ਜ਼ਮੀਨਾਂ 'ਤੇ ਕਾਬਜ਼ ਲੋਕਾਂ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਆਫ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਕਲਾਨੌਰ, 19 ਅਕਤੂਬਰ (ਪੁਰੇਵਾਲ)-ਬਾਬਾ ਮੇਹਰ ਸਿੰਘ ਕਾਲਜ ਆਫ ਐਜੂਕੇਸ਼ਨ ਕਲਾਨੌਰ ਦੇ ਬੀ.ਐੱਡ. ਦੇ ਚੌਥੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਚੇਅਰਮੈਨ ਇੰਜ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਝੋਨੇ ਦੀ ਸਮੇਂ ਸਿਰ ਅਦਾਇਗੀ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ : ਕਾਂਗਰਸੀ ਆਗੂ

ਕਲਾਨੌਰ, 19 ਅਕਤੂਬਰ (ਪੁਰੇਵਾਲ)-ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਦੀ ਮੰਡੀਆਂ 'ਚ ਵੇਚਣ ਲਈ ਲਿਆਂਦੀ ਗਈ ਜਿਨਸ ਦੀ ਸਮੇਂ ਸਿਰ ਖਰੀਦ ਅਤੇ ਅਦਾਇਗੀ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ | ਇਸ ਸਬੰਧੀ ਯੂਥ ਕਾਂਗਰਸੀ ਆਗੂ ਸੁੱਖਾ ਮੱਲ੍ਹੀ, ਮੋਨੂੰ ...

ਪੂਰੀ ਖ਼ਬਰ »

ਸਸਤੇ ਰੇਟਾਂ 'ਚ ਉਪਲੱਬਧ ਹੈ ਡੇਂਗੂ ਅਤੇ ਸੈੱਲਾਂ ਦੇ ਟੈੱਸਟ–ਡਾ: ਭਿੰਡਰ

ਪੁਰਾਣਾ ਸ਼ਾਲਾ, 19 ਅਕਤੂਬਰ (ਅਸ਼ੋਕ ਸ਼ਰਮਾ)-ਸੀਨੀਅਰ ਅਕਾਲੀ ਆਗੂ ਡਾ: ਕੁਲਵਿੰਦਰ ਸਿੰਘ ਭਿੰਡਰ ਨੇ ਪਿੰਡ ਗੁਰੀਆ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਡੇਂਗੂ ਅਤੇ ਸੈੱਲਾਂ ਦੇ ਟੈੱਸਟ ਸਸਤੇ ਰੇਟਾਂ 'ਤੇ ਕੀਤੇ ਜਾ ਰਹੇ ਹਨ ਜੋ ਸਰਕਾਰੀ ਫ਼ੀਸ ਤੋਂ ਬਹੁਤ ...

ਪੂਰੀ ਖ਼ਬਰ »

ਮਾਰਕਫੈੱਡ ਦੇ ਅਧਿਕਾਰੀਆਂ ਨੇ ਮੰਡੀ ਮਸਾਣੀਆਂ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਡਾਲਾ ਗ੍ਰੰਥੀਆਂ, 19 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਝੋਨੇ ਦੀ ਹੋ ਰਹੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਬਟਾਲਾ ਦੇ ਐੱਸ.ਬੀ.ਓ. ਸਬੀਨੀ ਕਿਰਪਾਲ ਵਲੋਂ ਅੱਜ ਨਜ਼ਦੀਕੀ ਦਾਣਾ ਮੰਡੀ ਮਸਾਣੀਆਂ ਦਾ ਦÏਰਾ ਕੀਤਾ ਗਿਆ | ਉਨ੍ਹਾਂ ਮੰਡੀ ਦੇ ਚੱਲ ਰਹੇ ਖ਼ਰੀਦ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ ਵਿਖੇ ਐੱਸ.ਸੀ./ਬੀ.ਸੀ./ਓ.ਬੀ.ਸੀ. ਵਿਦਿਆਰਥੀਆਂ ਲਈ ਮੁਫ਼ਤ ਦਾਖ਼ਲਾ ਸ਼ੁਰੂ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਤਿ੍ਮੋ ਰੋਡ ਵਿਖੇ ਐੱਸ.ਸੀ/ਬੀ.ਸੀ ਤੇ ਓ.ਬੀ.ਸੀ. ਮਨਿਉਰਿਟੀ ਵਿਦਿਆਰਥੀਆਂ ਲਈ ਮੁਫ਼ਤ ਦਾਖਲਾ ਸ਼ੁਰੂ ਹੈ | ਇਸ ਸਬੰਧੀ ਐਮ.ਡੀ. ਰਿਸ਼ਬਦੀਪ ਸਿੰਘ ਅਤੇ ਪਿ੍ੰਸੀਪਲ ਗੁਰਪ੍ਰੀਤ ਕੌਰ ਕਾਹਲੋਂ ਨੇ ਦੱਸਿਆ ...

ਪੂਰੀ ਖ਼ਬਰ »

ਲੁਟੇਰਿਆਂ ਨੇ ਮਸਾਣੀਆਂ ਦੇ ਕਾਰੋਬਾਰੀ ਵਿਅਕਤੀ ਦਾ ਪਰਸ ਖੋਹਿਆ

ਪੰਜਗਰਾਈਆਂ, 19 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਮਸਾਣੀਆਂ ਦੇ ਵੱਡੀ ਪੱਧਰ 'ਤੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਰੁਪਿੰਦਰ ਸਿੰਘ ਰੂਪਾ ਪੁੱਤਰ ਸੁਰਜੀਤ ਸਿੰਘ ਦਾ ਪਰਸ ਖੋਹਣ ਦੀ ਖਬਰ ਹੈ | ਇਸ ਸਬੰਧੀ ਰੁਪਿੰਦਰ ਸਿੰਘ ਰੂਪੀ ਪਿੰਡ ਮਸਾਣੀਆਂ ਨੇ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਘੇਰਾ ਵਧਾ ਕੇ ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਧੋਖਾ-ਰਵੀ ਮੋਹਨ

ਪੁਰਾਣਾ ਸ਼ਾਲਾ, 19 ਅਕਤੂਬਰ (ਅਸ਼ੋਕ ਸ਼ਰਮਾ)-ਬੀ.ਐਸ.ਐਫ ਦਾ ਘੇਰਾ 50 ਫ਼ੀਸਦੀ ਤੱਕ ਵਧਾ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਦੇ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਲੋਂ ਕੀਤਾ ਗਿਆ | ਰਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX