ਤਾਜਾ ਖ਼ਬਰਾਂ


15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  18 minutes ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  36 minutes ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  50 minutes ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  59 minutes ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 1 hour ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 1 hour ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 1 hour ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 1 hour ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 2 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 3 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 4 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 4 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 5 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਮੋਗਾ

ਬੈਕਲਾਗ ਪੂਰਾ ਹੋਣ ਤੱਕ ਹੈੱਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਐਸ.ਸੀ.,ਬੀ.ਸੀ ਅਧਿਆਪਕ ਯੂਨੀਅਨ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਭਲਾਈ ਅਫ਼ਸਰ ਮੋਗਾ ਹਰਪਾਲ ਸਿੰਘ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਿੱਖਿਆ ਵਿਭਾਗ ਪ੍ਰਾਇਮਰੀ ਵਿਚ ਹੈੱਡ ਟੀਚਰਾਂ ਦਾ ਬਣਦਾ ਬੈਕਲਾਗ ਪੂਰਾ ਕਰਨ ਸਬੰਧੀ ਬੁਲਾਈ ਗਈ ਮੀਟਿੰਗ ਦੇ ਵਿਚ ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਮਾਰਸ਼ਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਵੀਰ ਸਿੰਘ ਵਲੋਂ ਨੁਮਾਇੰਦਗੀ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਵਲੋਂ ਪ੍ਰਮੋਸ਼ਨਾਂ ਨਾਲ ਸਬੰਧਿਤ ਡੀਲਿੰਗ ਕਲਰਕ ਗੌਤਮ ਨੂੰ ਸਾਰਾ ਰਿਕਾਰਡ ਚੈੱਕ ਕਰਵਾਉਣ ਲਈ ਜ਼ਿਲ੍ਹਾ ਭਲਾਈ ਅਫ਼ਸਰ ਵਲੋਂ ਬੁਲਾਇਆ ਗਿਆ ਸੀ | ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਪ੍ਰਮੋਸ਼ਨਾਂ ਨਾਲ ਸਬੰਧਿਤ ਸਾਰਾ ਰਿਕਾਰਡ ਗੌਤਮ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਵਲੋਂ ਲੈ ਕੇ ਮੀਟਿੰਗ ਵਿਚ ਪਹੁੰਚੇ | ਮੀਟਿੰਗ ਵਿਚ ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਹੋਈਆਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਪ੍ਰਮੋਸ਼ਨਾਂ ਦਾ ਸਾਰਾ ਰਿਕਾਰਡ ਗੌਤਮ ਦੀ ਮਦਦ ਨਾਲ ਐੱਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੇ ਸਾਹਮਣੇ ਘੋਖਿਆ ਗਿਆ | ਜਿਸ ਵਿਚ ਬਹੁਤ ਸਾਰੀਆਂ ਊਣਤਾਈਆਂ ਪਾਈਆਂ ਗਈਆਂ | ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਵਲੋਂ ਸਾਰਾ ਰਿਕਾਰਡ ਘੋਖਣ ਤੋਂ ਬਾਅਦ ਅਨੁਸੂਚਿਤ ਜਾਤੀ ਦਾ ਪ੍ਰਮੋਸ਼ਨਾਂ ਵਿਚ ਬਣਦਾ ਬੈਕਲਾਗ ਦੀ ਸੰਖਿਆ ਨਿਯਮਾਂ ਮੁਤਾਬਿਕ ਵੀ ਕੱਢੀ ਗਈ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਜ਼ਿਲ੍ਹਾ ਭਲਾਈ ਅਫ਼ਸਰ ਨੇ ਹਦਾਇਤ ਕੀਤੀ ਕਿ ਜਿਹੜਾ ਰਿਕਾਰਡ ਦੇ ਵਿਚ ਊਣਤਾਈਆਂ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਦਰੁਸਤ ਕੀਤਾ ਜਾਵੇ ਅਤੇ ਪ੍ਰਮੋਸ਼ਨਾਂ ਦੇ ਵਿਚ ਬੈਕਲਾਗ ਪੂਰਾ ਕੀਤਾ ਜਾਵੇ | ਐੱਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਮੋਗਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਨੂੰ ਅਪੀਲ ਕੀਤੀ ਗਈ ਕਿ ਨਵੀਆਂ ਪ੍ਰਮੋਸ਼ਨਾਂ ਕਰਨ ਤੋਂ ਪਹਿਲਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਅਧਿਆਪਕਾਂ ਦਾ ਬੈਕਲਾਗ ਪੂਰਾ ਕੀਤਾ ਜਾਵੇ | ਜਿੰਨਾ ਚਿਰ ਅਨੁਸੂਚਿਤ ਜਾਤੀ ਦਾ ਬੈਕਲਾਗ ਪੂਰਾ ਨਹੀਂ ਹੁੰਦਾ ਉਨੀ ਦੇਰ ਐੱਚ.ਟੀ. ਅਤੇ ਸੀ.ਐੱਚ.ਟੀ. ਦੀਆਂ ਪ੍ਰਮੋਸ਼ਨਾਂ ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਨਹੀਂ ਹੋਣ ਦੇਵਾਂਗੀ, ਅਗਰ ਬੈਕਲਾਗ ਪੂਰਾ ਕਰਨ ਤੋਂ ਪਹਿਲਾਂ ਐਚ.ਟੀ. ਅਤੇ ਸੀ. ਐੱਚ. ਟੀ. ਦੀਆਂ ਪ੍ਰਮੋਸ਼ਨਾਂ ਕੀਤੀਆਂ ਗਈਆਂ ਤਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਘਿਰਾਓ ਕੀਤਾ ਜਾਵੇਗਾ | ਇਸ ਸਮੇਂ ਹੋਰਨਾਂ ਤੋਂ ਇਲਾਵਾ ਬਲਜਿੰਦਰ ਸਿੰਘ ਧਾਲੀਵਾਲ, ਸੁਰਿੰਦਰ ਸਿੰਘ, ਹੈਪੀ ਸਿੰਘ, ਬਲਦੇਵ ਸਿੰਘ ਕਿਸ਼ਨਪੁਰਾ ਬਲਾਕ ਪ੍ਰਧਾਨ, ਸ਼ਮਸ਼ੇਰ ਸਿੰਘ ਬਾਘਾਪੁਰਾਣਾ, ਹਰਦੀਪ ਸਿੰਘ ਤੂਰ ਫ਼ਿਰੋਜ਼ਪੁਰ, ਭਾਰਤ ਪ੍ਰਤਾਪ ਫ਼ਿਰੋਜ਼ਪੁਰ, ਰਵਿੰਦਰ ਸਿੰਘ ਧਰਮਕੋਟ ਆਦਿ ਹਾਜ਼ਰ ਸਨ |

ਧਰਮ ਰਕਸ਼ਾ ਸੇਵਾ ਮੰਚ ਨੇ ਪਾਕਿਸਤਾਨ ਦਾ ਪੁਤਲਾ ਫੂਕ ਕੇ ਕੀਤਾ ਵਿਰੋਧ ਪ੍ਰਦਰਸ਼ਨ

ਮੋਗਾ, 19 ਅਕਤੂਬਰ (ਅਸ਼ੋਕ ਬਾਂਸਲ)-ਧਰਮ ਰਕਸ਼ਾ ਸੇਵਾ ਮੰਚ ਵਲੋਂ ਪੁਰਾਣੀ ਦਾਣਾ ਮੰਡੀ ਵਿਖੇ ਪਾਕਿਸਤਾਨ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੰਚ ਦੇ ਪ੍ਰਧਾਨ ਸੋਨੰੂ ਅਰੋੜਾ ਤੇ ਜਰਨਲ ਸਕੱਤਰ ਨਾਨਕ ਚੋਪੜਾ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਘਾਟੀ ...

ਪੂਰੀ ਖ਼ਬਰ »

ਚੇਅਰਮੈਨ ਰਜਿੰਦਰਪਾਲ ਸਿੰਘ ਦੀਆਂ ਚਰਚਾਵਾਂ ਨੇ ਖੋਲ੍ਹੇ ਮਾਰਕੀਟ ਕਮੇਟੀ ਵਿਚਲੇ ਭਿ੍ਸ਼ਟਾਚਾਰ ਦੇ ਰਾਜ਼-ਨਵਦੀਪ ਸੰਘਾ

ਮੋਗਾ, 19 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਸਿੰਘਾਂਵਾਲਾ ਨੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਨੂੰ ਹੀ ਨਹੀਂ ਛੱਡਿਆ ਸਗੋਂ ਉਸ ਨੇ ਆਪਣੇ ਅਹੁਦੇ ਤੋਂ ਵੀ ...

ਪੂਰੀ ਖ਼ਬਰ »

ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲੱਗਾ

ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਪਿੰਡ ਅਟਾਰੀ (ਮੋਗਾ) ਵਿਖੇ ਲਗਾਇਆ ਗਿਆ | ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਨਿਰਸਵਾਰਥ ਸਹਿਯੋਗ ਦੇ ਇਵਜ਼ ਵਜੋਂ ਬੀ.ਕੇ.ਐਸ. ਕਾਲਜ ਮੁਹਾਰ ਦੇ ਪਿ੍ੰ. ਸੁਰਜੀਤ ਸਿੰਘ ਸਿੱਧੂ ਦਾ ਸਨਮਾਨ

ਕੋਟ ਈਸੇ ਖਾਂ, 19 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਦੇ ਸੰਸਥਾਪਕ ਪਿ੍ੰਸੀਪਲ ਡਾ. ਸੁਰਜੀਤ ਸਿੰਘ ਸਿੱਧੂ ਵਲੋਂ ਜਿੱਥੇ ਸਮੇਂ ਸਮੇਂ ਤੇ ਹੜ ਪੀੜਤਾਂ ਦੀ ਮਦਦ, ਸਮਾਜ ਸੇਵੀ ਕੰਮਾਂ 'ਚ ਪਹਿਲ ਕਦਮੀ ਤੋਂ ਇਲਾਵਾ ਇਲਾਕੇ ...

ਪੂਰੀ ਖ਼ਬਰ »

ਅਜੀਤਵਾਲ ਸਬ ਡਵੀਜ਼ਨ ਅਧੀਨ 4450 ਘਰੇਲੂ ਡਿਫਾਲਟਰ ਖਪਤਕਾਰਾਂ ਦੇ ਦੋ ਕਰੋੜ 40 ਲੱਖ ਸਰਕਾਰ ਨੇ ਕੀਤੇ ਮੁਆਫ਼-ਬੀਬੀ ਭਾਗੀਕੇ

ਅਜੀਤਵਾਲ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਕਾਂਗਰਸ ਦੀਆਂ ਸਰਕਾਰਾਂ ਸਮੇਂ ਹੀ ਲੋਕਾਂ ਨੂੰ ਸਫਲਤਾ ਮਿਲੀਆ, ਹੁਣ ਵੀ ਕਾਂਗਰਸ ਹੀ ਅਜਿਹੀ ਸਰਕਾਰ ਬਣੀ ਜਿਸ ਨੇ ਪਹਿਨਾ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਫਿਰ ਸੁਸਾਇਟੀਆਂ ਰਾਹੀ ਬੇਜ਼ਮੀਨੇ ਲੋਕਾਂ ਦੇ ਕਰਜ ਮੁਆਫ਼ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਦੱਸਾਂਗੇ, ਵਿਕਾਸ ਕਿਸ ਨੂੰ ਕਹਿੰਦੇ ਹਨ-ਜਥੇਦਾਰ ਤੋਤਾ ਸਿੰਘ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਚੜ੍ਹਦੀ ਕਲਾ ਲਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਜਿੱਤ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ | ਅੱਜ ਪਿੰਡ ਮਹਿਣਾ ਦੇ ਵਰਕਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਟੈਕਨੀਕਲ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੇ ਮੌਜੂਦਾ 804 ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਅਤੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਅੰਤਰ ਹਾਊਸ ਕਵਿਤਾ ਪਾਠ ਮੁਕਾਬਲੇ ਕਰਵਾਏ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਖੇ ਅੰਤਰ ਹਾਊਸ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਡਾ. ਨਿਰਮਲ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਮਜ਼ਦੂਰ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਲਾਇਆ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਨੇ ਅੱਜ ਮੋਗਾ ਵਿਚ ਮਜ਼ਦੂਰ ਮੰਗਾਂ ਨੂੰ ਲੈ ਕੇ ਮੁਜ਼ਾਹਰਾ ਮੁਜ਼ਾਹਰਾ ਕਰਕੇ ਬੀ.ਡੀ.ਪੀ.ਓ .ਦਫ਼ਤਰ ਮੋਗਾ ਵਿਖੇ ਧਰਨਾ ਲਾਇਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਦੀ ਪਤਨੀ ਵਲੋਂ ਗਲੀਆਂ 'ਚ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਜੰਗੀ ਪੱਧਰ 'ਤੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਵਿਧਾਇਕ ਡਾ. ਹਰਜੋਤ ਕਮਲ ਦੀ ਸੁਪਤਨੀ ਡਾ. ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਅਤੇ ਗੁਰੂ ਘਰ ਦੀ ਕਾਰ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਸਨਮਾਨਿਤ

ਮੋਗਾ, 19 ਅਕਤੂਬਰ (ਗੁਰਤੇਜ ਸਿੰਘ)- ਮੋਗਾ ਨੇੜਲੇ ਪਿੰਡ ਸਿੰਘਾਂਵਾਲਾ ਵਿਖੇ ਪ੍ਰਸਿੱਧ ਆਸਥਾ ਦਾ ਕੇਂਦਰ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਤੇ ਸਮੁੱਚੇ ਹੋਰ ਅਹੁਦੇਦਾਰਾਂ ਵਲੋਂ ਇਕ ਸਨਮਾਨ ਸਮਾਰੋਹ ਕੀਤਾ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਚ ਪਹਿਲੀ ਤੋਂ 12-ਵੀਂ ਕਲਾਸ ਦੇ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਬਾਇਓਲੌਜੀ ਲੈਕਚਰਾਰ ਮੈਡਮ ਮਨਪ੍ਰੀਤ ਦੀ ਦੇਖ ਰੇਖ ਦੇ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਮੋਗਾ, 19 ਅਕਤੂਬਰ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਾਇਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੈ ਰੁਜ਼ਗਾਰ ਸਥਾਪਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਜਥੇਦਾਰ ਤੋਤਾ ਸਿੰਘ ਦੀ ਜਿੱਤ 'ਚ ਨਿਭਾਵੇਗਾ ਅਹਿਮ ਭੂਮਿਕਾ-ਬੀਬੀ ਖੰਭੇ

ਫ਼ਤਿਹਗੜ੍ਹ ਪੰਜਤੂਰ, 19 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਤੋਂ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਇਸਤਰੀ ਵਿੰਗ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ 'ਚ ਫੈਂਸੀ ਡਰੈੱਸ ਪ੍ਰਤੀਯੋਗਤਾ ਕਰਵਾਈ

ਕਿਸ਼ਨਪੁਰਾ ਕਲਾਂ, 19 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ (ਜਗਰਾਉਂ) 'ਚ ਫੈਂਸੀ ਡਰੈੱਸ ਪ੍ਰਤੀਯੋਗਤਾ ਕਰਵਾਈ ਗਈ | ਸੰਸਥਾ ਵਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਨਾ ਕੋਈ ਪ੍ਰਤੀਯੋਗਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫ਼ੂਕ-ਮਾਹਲਾ

ਬਾਘਾ ਪੁਰਾਣਾ, 19 ਅਕਤੂਬਰ (ਕਿ੍ਸ਼ਨ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ 3 ਅਕਤੂਬਰ ਤੋਂ ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਖ਼ਰੀਦ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕੀਤੇ ਗਏ ਸਨ ਪਰ ਇਨ੍ਹਾਂ ਦਾਅਵਿਆਂ ਦੀ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ ਲਈ ਅਕਵਾਇਰ ਕੀਤੀ ਜਗ੍ਹਾ ਦਾ ਮੁਆਵਜ਼ਾ ਦੇਣ ਸਮੇਂ ਬੇਨਿਯਮੀਆਂ ਦੀ ਹੋਵੇ ਜਾਂਚ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 19 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਛੀ ਕੇ ਵਿਖੇ ਸੜਕ ਲਈ ਅਕਵਾਇਰ ਕੀਤੀ ਜਗ੍ਹਾ ਦੇ ਮੁਆਵਜ਼ੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਸੜਕ 'ਤੇ ਦਿਨ ਰਾਤ ਦੇ ਚੱਲ ਰਹੇ ਮੋਰਚੇ ਦੇ ਸੱਤਵੇਂ ਦਿਨ ਮੋਰਚੇ ਨੂੰ ਉਸ ਸਮੇਂ ਵੱਡੀ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦੀ ਸੂਬਾ ਪੱਧਰੀ ਵਿਸ਼ੇਸ਼ ਮੀਟਿੰਗ ਪਿੰਡ ਚੰਨੂਵਾਲਾ ਵਿਖੇ ਹੋਈ

ਬਾਘਾ ਪੁਰਾਣਾ, 19 ਅਕਤੂਬਰ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਜਗਦੇਵ ਸਿੰਘ ਕਾਨਿਆਂ ਵਾਲੀ ਦੀ ਪ੍ਰਧਾਨਗੀ ਹੇਠ ਪਿੰਡ ਚੰਨੂਵਾਲਾ ਵਿਖੇ ਜ਼ਿਲ੍ਹਾ ਆਗੂ ਗੁਰਬਚਨ ਸਿੰਘ ਦੇ ਪ੍ਰਬੰਧਾਂ ਹੇਠ ਹੋਈ | ਜਿਸ ਵਿਚ ਸੱਤ ਜ਼ਿਲਿ੍ਹਆਂ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਕੈਨੇਡਾ ਦੇ ਵਿਜ਼ਟਰ ਵੀਜ਼ੇ ਤੇ ਸਟੱਡੀ ਵੀਜ਼ੇ ਲਗਾਉਣ 'ਚ ਮੋਹਰੀ-ਹਠੂਰ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਹਰ ਤਰਾਂ ਦੇ ਵੀਜ਼ੇ ਲਗਵਾਉਣ 'ਚ ਮੰਨੀ ਪ੍ਰਮੰਨੀ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਮੋਗਾ, ਧਰਮਕੋਟ ਰੋਡ ਮੋਗਾ ਵਿਚ ਸਥਿਤ ਆਈ.ਸੀ.ਐਸ.ਈ. ਬੋਰਡ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ ਸਕੂਲ ਵਿਚ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਇਸ ਮੌਕੇ ਤੇ ਬੱਚਿਆਂ ਨੇ ਮਹਾਂਰਿਸ਼ੀ ਜੀ ਦੇ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਤਿਆਰੀਆਂ ਸ਼ੁਰੂ

ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨੰਦ ਸਿੰਘ ਦੇ ਅਵਤਾਰ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰਾਂ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਈ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਮੋਹਰੀ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ਹਿੱਸਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਈ ਗਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜਿੱਥੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਅੱਜ ਮਹਾਂਰਿਸ਼ੀ ਵਾਲਮੀਕੀ ਜਯੰਤੀ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX