ਤਾਜਾ ਖ਼ਬਰਾਂ


15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  11 minutes ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  29 minutes ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  43 minutes ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  52 minutes ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 1 hour ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 1 hour ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 1 hour ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 1 hour ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 2 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 2 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 4 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 4 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 5 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਸੰਗਰੂਰ

ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਦਹਾਕੇ ਤੋਂ ਵਿਕਾਸ ਲਈ ਤਰਸ ਰਹੇ ਨੇ ਬਾਬਾ ਦੀਪ ਸਿੰਘ ਨਗਰ ਦੇ ਵਾਸੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ਵਿਚ ਭਾਵੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੰਗਰੂਰ ਦੇ ਕਈ ਇਲਾਕੇ ਅਜਿਹੇ ਹਨ ਜਿਹੜੇ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੇ ਹਨ | ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਦੇ ਵਾਸੀਆਂ ਦੀ ਗਿਣਤੀ ਨਾ ਤਾਂ ਸ਼ਹਿਰੀਆਂ ਵਿਚ ਆਉਂਦੀ ਹੈ ਅਤੇ ਨਾ ਹੀ ਕਿਸੇ ਪਿੰਡ ਵਾਲਿਆਂ ਵਿਚ, ਇੱਥੋਂ ਦੇ ਸੈਂਕੜੇ ਵਸਨੀਕ ਆਪਣੇ ਆਪ ਨੂੰ ਬਿਗਾਨਾ ਜਿਹਾ ਮਹਿਸੂਸ ਕਰਦੇ ਹਨ ਕਿਉਂਕਿ ਉਨ੍ਹਾਂ ਨੇ ਅਨੇਕਾਂ ਵਾਰ ਸਰਕਾਰੇ ਦਰਬਾਰੇ ਆਪਣੀ ਮੰਗ ਰੱਖੀ ਹੈ ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਲੀਡਰ ਵਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ ਜਿਸ ਕਾਰਨ ਇੱਥੋਂ ਦੇ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬਾਬਾ ਦੀਪ ਸਿੰਘ ਨਗਰ ਗਲੀ ਨੰਬਰ 3 ਦੇ ਵਸਨੀਕ ਪ੍ਰਤਾਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇਲਾਕਾ ਵਿਕਾਸ ਪੱਖੋਂ ਬਿਲਕੁਲ ਅਣਛੋਹਿਆ ਰਹਿ ਗਿਆ ਹੈ | ਸ: ਧਾਲੀਵਾਲ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਨਗਰ ਦੀਆਂ ਕੁੱਝ ਗਲੀਆਂ ਤਾਂ ਸ਼ਹਿਰ ਨਾਲ ਜੋੜ ਦਿੱਤੀਆਂ ਗਈਆਂ ਜਦੋਂ ਕਿ ਕੁੱਝ ਗਲੀਆਂ ਨੂੰ ਗੁਰਦਾਸਪੁਰਾ ਪਿੰਡ ਨਾਲ ਹੀ ਜੋੜਿਆ ਗਿਆ ਹੈ, ਇਸ ਦੇ ਬਾਵਜੂਦ ਨਾ ਤਾਂ ਕੋਈ ਸ਼ਹਿਰੀ ਵਿਕਾਸ ਦੀ ਗਰਾਂਟ ਇੱਥੇ ਪੁੱਜੀ ਹੈ ਅਤੇ ਨਾ ਹੀ ਪੇਂਡੂ ਵਿਕਾਸ ਦੀ | ਉਨ੍ਹਾਂ ਦੱਸਿਆ ਕਿ ਗਲੀ ਵਿਚ ਨਾ ਤਾਂ ਕੋਈ ਇੰਟਰਲਾਕ ਟਾਈਲ ਲੱਗੀ ਹੈ, ਨਾ ਹੀ ਸਟਰੀਟ ਲਾਈਟ ਅਤੇ ਨਾ ਹੀ ਸੀਵਰੇਜ ਲਾਈਨ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ ਜਿਸ ਕਾਰਨ ਘਰਾਂ ਵਾਲੇ ਆਪਣੇ ਪੱਧਰ 'ਤੇ ਖਰਚਾ ਕਰ ਕੇ ਇਹ ਬੁਨਿਆਦੀ ਸਹੂਲਤਾਂ ਮੁੱਲ ਲੈਣ ਲਈ ਮਜਬੂਰ ਹਨ | ਸਥਾਨਕ ਵਾਸੀਆਂ ਪਰਮਜੀਤ ਸਿੰਘ, ਜਸਪ੍ਰੀਤ ਸਿੰਘ, ਗਿਆਨ ਸਿੰਘ, ਗੋਬਿੰਦ ਸਿੰਘ, ਪ੍ਰਗਟ ਸਿੰਘ, ਗੁਰਦਿੱਤ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਅਮਰਿੰਦਰ ਸਿੰਘ ਨੇ ਦੱਸਿਆ ਕਿ ਸੱਤਾਧਾਰੀ ਲੀਡਰ ਬੇਸ਼ੱਕ ਵਿਕਾਸ ਦੇ ਦਾਅਵੇ ਕਰੀ ਜਾਣ ਪਰ ਸਾਡੇ ਇਲਾਕੇ ਵਿਚ ਰੱਤੀ ਭਰ ਵੀ ਵਿਕਾਸ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਬਰਸਾਤ ਵਿਚ ਹਾਲਾਤ ਇਹ ਹੋ ਜਾਂਦੇ ਹਨ ਕਿ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਸਕਦੇ | ਰਾਤ ਨੂੰ ਸਟਰੀਟ ਲਾਈਟਾਂ ਦੀ ਅਣਹੋਂਦ ਕਾਰਨ ਹਮੇਸ਼ਾ ਚੋਰੀਆਂ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਉਹ ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ ਹਰ ਪੱਧਰ ਦੇ ਲੀਡਰ ਅਤੇ ਅਧਿਕਾਰੀ ਕੋਲ ਆਪਣੀ ਮੰਗ ਰੱਖ ਚੁੱਕੇ ਹਨ ਪਰ ਦਹਾਕੇ ਭਰ ਤੋਂ ਇੱਥੇ ਵਿਕਾਸ ਦਾ ਇੱਕ ਵੀ ਕੰਮ ਵੀ ਨਹੀਂ ਹੋਇਆ | ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਵੋਟਾਂ ਸਮੇਂ ਲੀਡਰ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਹੁਣ ਜਿਹੜਾ ਲੀਡਰ ਘਰਾਂ ਵਿਚ ਵੋਟਾਂ ਮੰਗਣ ਆਇਆ ਤਾਂ ਉਸ ਤੋਂ ਸਵਾਲਾਂ ਦੇ ਜਵਾਬ ਲਵਾਂਗੇ ਅਤੇ ਪੁੱਛਾਂਗੇ ਕਿ ਕੀ ਤੁਸੀਂ ਸਾਡੀਆਂ ਵੋਟਾਂ ਦੇ ਹੱਕਦਾਰ ਹੋ?

ਮਲੇਰਕੋਟਲਾ ਪੁਲਿਸ ਨੇ ਹੈਦਰ ਸ਼ੇਖ ਦੇ ਮੇਲੇ 'ਤੇ ਸ਼ਰਧਾਲੂਆਂ ਤੋਂ ਲੁੱਟ–ਖੋਹ ਕਰਨ ਵਾਲੇ ਗਰੋਹ ਦੀ 24 ਘੰਟਿਆਂ 'ਚ ਪੈੜ ਨੱਪੀ

ਮਲੇਰਕੋਟਲਾ, 19 ਅਕਤੂਬਰ (ਕੁਠਾਲਾ, ਥਿੰਦ)-ਦੇਸ਼ ਵਿਦੇਸ਼ ਤੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਹਰ ਵੀਰਵਾਰ ਪਹੁੰਚਦੇ ਹਜ਼ਾਰਾਂ ਸ਼ਰਧਾਲੂਆਂ ਲਈ ਦਹਿਸ਼ਤ ਦਾ ਕਾਰਨ ਬਣੇ ਇਕ ਲੁਟੇਰਾ ਗਰੋਹ ਦੀ 24 ਘੰਟਿਆਂ ਅੰਦਰ ਸ਼ਨਾਖ਼ਤ ਕਰ ਕੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਜਥੇ. ਚੰਗਾਲ ਅਨੁਸੂਚਿਤ ਜਾਤੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਂਗੋਵਾਲ ਤੋਂ ਮੈਂਬਰ ਜਥੇ. ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਝੋਨੇ ਤੇ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਐੱਸ.ਡੀ.ਐੱਮ. ਦਫ਼ਤਰ ਦਾ ਘਿਰਾਓ

ਲਹਿਰਾਗਾਗਾ, 19 ਅਕਤੂਬਰ (ਗਰਗ, ਢੀਂਡਸਾ, ਖੋਖਰ)-ਭਾਰੀ ਮੀਂਹ ਨਾਲ ਮਰੀ ਝੋਨੇ ਦੀ ਫ਼ਸਲ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਵਾਸਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੂੰ ਸੁਨਾਮ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਸਵਾਗਤ

ਚੀਮਾ ਮੰਡੀ, 19 ਅਕਤੂਬਰ (ਦਲਜੀਤ ਸਿੰਘ ਮੱਕੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਹਲਕਾ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਨੂੰ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਜਾਣ ਦਾ ਮਿਲਕ ਪਲਾਂਟ ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਡਾ. ਕੁਲਭੂਸ਼ਨ ਗਰਗ ਦੀ ਮੌਤ

ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਕੁੰਨਰਾ ਅਤੇ ਬਹਾਦਰਪੁਰ ਦੇ ਵਿਚਕਾਰ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ...

ਪੂਰੀ ਖ਼ਬਰ »

ਲੌਂਗੋਵਾਲ ਤੇ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ

ਧਰਮਗੜ੍ਹ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ...

ਪੂਰੀ ਖ਼ਬਰ »

ਨਵੰਬਰ 'ਚ ਖੋਲ੍ਹ ਦੇਵੇਗਾ ਆਸਟ੍ਰੇਲੀਆ ਆਪਣੀਆਂ ਸਰਹੱਦਾਂ-ਸੁਖਵਿੰਦਰ ਸਿੰਘ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਵਲੋਂ ਵਿਜ਼ਟਰ ਵੀਜ਼ੇ ਬੜੀ ਤੇਜ਼ੀ ਨਾਲ ਦਿੱਤੇ ਜਾ ਰਹੇ ਹਨ ਅਤੇ ਇਹ ਮਾਪਿਆਂ ਲਈ ਸ਼ੁੱਭ ਸੰਕੇਤ ਵੀ ਹੈ ਕਿ ਕੈਨੇਡਾ ਵਿਜ਼ਟਰ ਵੀਜ਼ੇ ਦੱਸ ...

ਪੂਰੀ ਖ਼ਬਰ »

ਮਾਨ ਨੂੰ ਸੁਨਾਮ ਤੋਂ ਉਮੀਦਵਾਰ ਬਣਾਉਣ ਦਾ ਵਰਕਰਾਂ ਨੇ ਕੀਤਾ ਸਵਾਗਤ

ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਹਰਜਿੰਦਰ ਸਿੰਘ ਢੰਡੋਲੀ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਦਾ ਮੁੜ ਬਣਨਾ ਯਕੀਨੀ-ਗਰੇਵਾਲ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਲੀਗਲ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਐਡ. ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਬੁੱਧੀਜੀਵੀ ਵਰਗ ਖਾਸ ਤੌਰ 'ਤੇ ਵਕੀਲ ਭਾਈਚਾਰਾ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ...

ਪੂਰੀ ਖ਼ਬਰ »

59ਵਾਂ ਸਾਲਾਨਾ ਤਿੰਨ ਰੋਜ਼ਾ ਜਲਸਾ ਸੀਰਤ-ਉਲ-ਨਬੀ 29 ਤੋਂ

ਮਲੇਰਕੋਟਲਾ, 19 ਅਕਤੂਬਰ (ਪਾਰਸ ਜੈਨ)-ਸੀਰਤ ਕਮੇਟੀ ਮਲੇਰਕੋਟਲਾ, ਪੰਜਾਬ ਦੇ ਜਰਨਲ ਸਕੱਤਰ 'ਤੇ ਉੱਘੇ ਉਦਯੋਗਪਤੀ ਸ੍ਰੀ ਉਸਮਾਨ ਸਿੱਦੀਕੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਮੁਹੰਮਦ ਸਾਹਿਬ ਦੀ ਸੀਰਤ ਮੁਬਾਰਕ ਤੇ ਚਾਨਣਾ ਪਾਉਣ ਲਈ 59ਵਾਂ ...

ਪੂਰੀ ਖ਼ਬਰ »

ਤਰਸੇਮ ਸਿੰਘ ਕਾਲਾ ਨਾਗਰਾ ਬਣੇ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ...

ਪੂਰੀ ਖ਼ਬਰ »

ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਟੂਰਿਸਟ ਬੱਸ ਕੀਤੀ ਬੰਦ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਬੱਸ ਨੂੰ ਬੰਦ ਕਰ ਦਿੱਤਾ ਗਿਆ | ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਤੇ ਪੀ.ਆਰ.ਟੀ.ਸੀ. ਦੇ ਜੀ.ਐਮ. ਮਨਿੰਦਰ ਸਿੰਘ ਸਿੱਧੂ ਵਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਲੌਂਗੋਵਾਲ ਨੂੰ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਐਲਾਨੇ ਜਾਣ ਦਾ ਕੀਤਾ ਸਵਾਗਤ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਹੀਦ ਸੰਤ ਹਰਚੰਦ ...

ਪੂਰੀ ਖ਼ਬਰ »

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜੇ੍ਹ ਮਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਪਿਛਲੇ ਦੋ ਮਹੀਨੇ ਤੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਮੁਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ ਹੈ | ਮਨੀਸ਼ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਉਪਰੰਤ ਪਤਾ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਰਾਜਾ ਬਾਬੂ ਨਾ ਹੋਣ ਕਾਰਨ ਅਧਿਕਾਰੀ ਫਰਲੋ 'ਤੇ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੇ ਕੰਮ-ਕਾਰ ਪਾਰਦਰਸ਼ੀ ਤਰੀਕੇ ਨਾਲ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਿਦਾਇਤ ਸੀ ਕਿ ਉਹ ਸਵੇਰੇ 9 ਵਜੇ ਆਪਣੇ ਦਫ਼ਤਰ ਵਿਖੇ ਹਾਜ਼ਰ ਹੋਣਗੇ ਪਰ ਇਸ ਹਿਦਾਇਤਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਿੰਗਲਾ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਅੱਜ ਇਥੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ...

ਪੂਰੀ ਖ਼ਬਰ »

ਕੇ.ਐਸ. ਗਰੁੱਪ ਤੇ ਦਸਮੇਸ਼ ਗਰੁੱਪ ਨੇ ਜ਼ਿਲ੍ਹਾ ਪ੍ਰਧਾਨ ਜਥੇ. ਸਰੌਦ ਦਾ ਕੀਤਾ ਸਨਮਾਨ

ਸੰਦੌੜ/ਮਲੇਰਕੋਟਲਾ 19 ਅਕਤੂਬਰ (ਜਸਵੀਰ ਸਿੰਘ ਜੱਸੀ, ਹਨੀਫ਼ ਥਿੰਦ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਸਿਆਸੀ ਗੁੜ੍ਹਤੀ ਲੈ ਕੇ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫ਼ਾਂ ਵਿਚ ਗੜੁੱਚ ਹੋ ਕੇ ਪਾਰਟੀ ਨੂੰ ਸਮਰਪਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX