ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  about 1 hour ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  about 1 hour ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  about 1 hour ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਬਠਿੰਡਾ

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਥਾਂੲੀਂ ਸ਼ੋਭਾ ਯਾਤਰਾ ਸਜਾਈ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸਥਾਨਕ ਸੰਤਪੁਰਾ ਰੋਡ ਸਥਿਤ ਮੰਦਰ ਵਿਚ ਸ਼ਰਧਾ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਸ਼ੋਭਾ ਯਾਤਰਾ ਵੀ ਕੱਢੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੋਭਾ ਯਾਤਰਾ ਨੂੰ ਝੰਡੀ ਦੇਣ ਦੀ ਰਸਮ ਅਦਾ ਕਰਦਿਆਂ ਭਵਨ ਬਣਾਉਣ ਲਈ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ 21 ਹਜ਼ਾਰ ਰੁਪਏ ਵਿੱਤੀ ਮੱਦਦ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਧਰਮ ਦਾ ਸਤਿਕਾਰ ਕਰਦਾ ਹੈ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਅਗਵਾਈ ਵਿਚ ਹਰ ਧਰਮ ਦੇ ਇਤਿਹਾਸਕ ਸਥਾਨਾਂ ਦਾ ਸੁੰਦਰੀਕਰਨ ਕੀਤਾ ਗਿਆ ਅਤੇ ਯਾਦਗਾਰਾਂ ਬਣਾਈਆਂ ਗਈਆਂ | ਉਨ੍ਹਾਂ ਕਿਹਾ ਕਿ ਅੱਜ ਭਗਵਾਨ ਵਾਲਮੀਕ ਜੀ ਦੀ ਸੋਚ 'ਤੇ ਪਹਿਰਾ ਦੇਣ ਦੀ ਜ਼ਰੂਰਤ ਹੈ | ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਦੀ ਚੜ੍ਹਦੀ ਕਲਾ ਵਿਚ ਵਾਲਮੀਕ ਭਾਈਚਾਰੇ ਅਤੇ ਭਾਵਾਧਸ ਦਾ ਅਹਿਮ ਸਥਾਨ ਹੈ, ਜੋ ਹਮੇਸ਼ਾ ਹੀ ਪਾਰਟੀ ਦੇ ਹਰ ਸੰਘਰਸ਼ ਵਿਚ ਡੱਟਵਾਂ ਸਾਥ ਦਿੰਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਭਾਵਾਧਸ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਚਮਕੌਰ ਸਿੰਘ ਮਾਨ, ਰਾਜਬਿੰਦਰ ਸਿੰਘ ਸਿੱਧੂ, ਹਰਪਾਲ ਸਿੰਘ ਢਿੱਲੋਂ, ਹਰਵਿੰਦਰ ਗੰਜੂ ਆਦਿ ਹੋਰ ਆਗੂ ਹਾਜ਼ਰ ਸਨ |
ਵਿਸ਼ਾਲ ਸ਼ੋਭਾ ਯਾਤਰਾ ਕੱਢੀ
ਰਾਮਾਂ ਮੰਡੀ, (ਤਰਸੇਮ ਸਿੰਗਲਾ)-ਅੱਜ ਭਗਵਾਨ ਵਾਲਮੀਕਿ ਜੈਯੰਤੀ ਦੀ ਖੁਸ਼ੀ ਵਿਚ ਭਗਵਾਨ ਵਾਲਮੀਕਿ ਵੈਲਫ਼ੇਅਰ ਸੁਸਾਇਟੀ ਰਾਮਾਂ ਮੰਡੀ ਵਲੋਂ ਬਜ਼ਾਰਾਂ ਵਿਚ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਕਮਲ ਕਿਸ਼ੋਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੈਯੰਤੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵਲੋਂ ਵਿਖਾਏ ਗਏ ਰਸਤੇ 'ਤੇ ਚੱਲਣ ਦੀ ਲੋੜ ਹੈ ਤਾਂ ਕਿ ਸਮਾਜ ਵਿਚ ਲੋਕਾਂ ਦਾ ਆਪਸ ਵਿਚ ਮੇਲ ਮਿਲਾਪ ਅਤੇ ਭਾਈਚਾਰਾ ਕਾਇਮ ਰਹਿ ਸਕੇ | ਇਸ ਮੌਕੇ ਸੰਸਥਾ ਦੇ ਕਲਾਕਾਰ ਸੋਮ ਨਾਥ, ਕੈਸ਼ੀਅਰ ਸੰਮੀ, ਬੰਟੀ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ, ਰਾਜ ਕੁਮਾਰ, ਸੈਨਟਰੀ ਇੰਸਪੈਕਟਰ ਬਸੰਤ ਕੁਮਾਰ, ਹੰਸ ਰਾਜ, ਰਾਮ ਪ੍ਰਤਾਪ ਸਮੇਤ ਵੱਡੀ ਗਿਣਤੀ ਵਿਚ ਭਾਈਚਾਰੇ ਦੇ ਲੋਕ ਹਾਜ਼ਰ ਸਨ |

ਨਰਮੇਂ ਦਾ ਝਾੜ ਘਟਿਆ, ਚੁਗਾਈ ਮਜ਼ਦੂਰਾਂ ਦੀ ਫ਼ਿਰ ਵੀ ਕਮੀ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ) - ਬੇ-ਮੌਸਮੇ ਮੀਂਹਾਂ ਅਤੇ ਨਰਮੇ ਦਾ ਬੀਜ ਘਟੀਆ ਦਿੱਤੇ ਜਾਣ ਕਾਰਨ ਜਿਥੇ ਗੁਲਾਬੀ ਸੁੰਢੀ ਦੇ ਹਮਲੇ ਨੇ ਨਰਮੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ ਹੈ, ਉਥੇ ਝਾੜ ਘੱਟ ਹੋ ਜਾਣ ਤੋਂ ਬਾਅਦ ਵੀ ਕਿਸਾਨਾਂ ਨੂੰ ਨਰਮੇ ਦੀ ਚੁਗਾਈ ਲਈ ...

ਪੂਰੀ ਖ਼ਬਰ »

ਸਪੈਸ਼ਲ ਸਟਾਫ਼ ਪੁਲਿਸ ਦੇ ਯੂਨਿਟ ਨੂੰ ਭੰਗ ਕਰਨ ਦੀ ਤਿਆਰੀ

ਬਠਿੰਡਾ, 19 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੀ ਸਪੈਸ਼ਲ ਸਟਾਫ਼ ਪੁਲੀਸ ਦੇ ਯੁੂਨਿਟ ਨੂੰ ਭੰਗ ਕਰਨ ਦੀ ਤਿਆਰੀ ਚੱਲ ਰਹੀ ਹੈ ਤੇ ਇਕ ਵਾਰ ਇਸ ਦੇ ਸਾਰੇ ਸਟਾਫ਼ ਨੂੰ ਡੀ.ਐਸ.ਪੀ. ਸਿਟੀ-1 ਗੁਰਜੀਤ ਸਿੰਘ ਰੋਮਾਣਾ ਦੇ ਅਧੀਨ ਕਰ ਦਿੱਤਾ ਗਿਆ ਹੈ | ਉੱਚ-ਪੁਲਸ ...

ਪੂਰੀ ਖ਼ਬਰ »

ਜੀਪ ਮੋਟਰਸਾਈਕਲ ਦੀ ਟੱਕਰ 'ਚ ਪਿਓ-ਪੁੱਤਰ ਹੋਏ ਜ਼ਖ਼ਮੀ

ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ) - ਸਥਾਨਕ ਮਲੋਟ ਰੋਡ 'ਤੇ ਖੇਤਾ ਸਿੰਘ ਬਸਤੀ ਦੇ ਨੇੜੇ ਸ਼ਾਮ ਦੇ ਸਮੇਂ ਪਿਕਅੱਪ ਜੀਪ ਅਤੇ ਮੋਟਰ ਸਾਈਕਲ ਦੀ ਟੱਕਰ ਕਾਰਨ ਮੋਟਰ ਸਾਈਕਲ ਸਵਾਰ ਪਿਓ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਚਿੱਟੇ ਖ਼ਿਲਾਫ਼ ਪਿੰਡ ਕਮਾਲੂ ਵਾਸੀਆਂ ਵਲੋਂ ਕੀਤੀ ਗਈ ਇਕੱਤਰਤਾ

ਮੌੜ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਕਮਾਲੂ) - ਬੀਤੇ ਦਿਨਾਂ ਵਿਚ ਚਿੱਟੇ ਨਾਲ ਹੋਈਆਂ ਦੋ ਮੌਤਾਂ ਅਤੇ ਪਿੰਡਾਂ ਵਿਚ ਚਿੱਟੇ ਦੇ ਵਧ ਰਹੇ ਪ੍ਰਭਾਵ ਤੋਂ ਚਿੰਚਤ ਪਿੰਡ ਕਮਾਲੂ ਅਤੇ ਸਵੈਚ ਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਅੱਜ ਇਕ ...

ਪੂਰੀ ਖ਼ਬਰ »

ਚੱਕ ਫ਼ਤਿਹ ਸਿੰਘ ਵਾਲਾ ਤੋਂ ਕਿਸਾਨ ਔਰਤਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ

ਭੁੱਚੋ ਮੰਡੀ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਚੱਕ ਫ਼ਤਹਿ ਸਿੰਘ ਵਾਲਾ ਤੋਂ ਔਰਤਾਂ ਅਤੇ ਮਰਦਾਂ ਦਾ ਜੱਥਾ ਕਿਸਾਨੀ ਮੋਰਚੇ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਇਆ | ਜੱਥੇ ਦੀ ਅਗਵਾਈ ਔਰਤ ਕਿਸਾਨ ਆਗੂ ਸੁਖਜੀਤ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਪੰਜਾਬ ਦੇ ਠੇਕਾ ਆਧਾਰਿਤ ਮੁਲਾਜ਼ਮ ਤਨਖਾਹ ਤੋਂ ਵਾਂਝੇ

ਲਹਿਰਾ ਮੁਹੱਬਤ, 19 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਪੰਜਾਬ ਸਰਕਾਰ ਦੇ ਹਸਪਤਾਲਾਂ ਵਿਚ ਕੌਮੀ ਸਿਹਤ ਮਿਸ਼ਨ ਦੇ ਕਰੀਬ 11000 ਹਜ਼ਾਰ ਠੇਕਾ ਆਧਾਰਿਤ ਮੁਲਾਜ਼ਮਾਂ ਨਿਗੂਣੀਆਂ ਉਜ਼ਰਤਾਂ 'ਤੇ ਕੰਮ ਕਰ ਰਹੇ ਹਨ ਬਹੁਤਿਆਂ ਨੂੰ ਅਜੇ ਤੱਕ ਸਤੰਬਰ ਮਹੀਨੇ ਦੀ ਤਨਖਾਹ ਨਹੀਂ ਮਿਲੀ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਖੁੱਲ੍ਹਣ ਅਤੇ ਮੀਟ ਦੀ ਵਿਕਰੀ ਤੇ ਮਨਾਹੀ - ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਕਿਹਾ ਕਿ 20 ਅਕਤੂਬਰ 2021 ਦਿਨ (ਬੁੱਧਵਾਰ) ਨੂੰ ਭਗਵਾਨ ਵਾਲਮਿਕੀ ਪ੍ਰਗਟ ਉਤਸਵ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਖੁੱਲ੍ਹਣ ਅਤੇ ਮੀਟ ...

ਪੂਰੀ ਖ਼ਬਰ »

ਗੋਨਿਆਣਾ ਸਿਵਲ ਹਸਪਤਾਲ ਦੇ ਸਫ਼ਾਈ ਸੇਵਕਾਂ ਨੇ ਠੇਕੇਦਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ) - ਗੋਨਿਆਣਾ ਸਿਵਲ ਹਸਪਤਾਲ ਦੇ ਸਫ਼ਾਈ ਸੇਵਕਾਂ ਦਾ ਕੰਮ ਪ੍ਰਾਈਵੇਟ ਹੱਥਾਂ 'ਚ ਹੋਣ ਕਰਕੇ ਠੇਕੇਦਾਰ ਸਫ਼ਾਈ ਸੇਵਕ ਨੂੰ ਮਿਲਣ ਵਾਲੀ ਤਨਖ਼ਾਹ ਵਿਚੋਂ ਤਕਰੀਬਨ 25% ਤਨਖ਼ਾਹ ਆਪਣੀ ਜੇਬ ਵਿਚ ਪਾਉਣ ਕਾਰਨ ਸਫ਼ਾਈ ਸੇਵਕਾਂ ਵਿਚ ...

ਪੂਰੀ ਖ਼ਬਰ »

3807 ਸਿੱਖਿਆ ਪ੍ਰੋਵਾਈਡਰ ਅਧਿਆਪਕ 20 ਨੂੰ ਕਰਨਗੇ ਮਹਾਂ ਰੈਲੀ- ਬਰਾੜ

ਮਹਿਮਾ ਸਰਜਾ, 19 ਅਕਤੂਬਰ (ਰਾਮਜੀਤ ਸ਼ਰਮਾ) - 3807 ਸਿੱਖਿਆ ਪ੍ਰੋਵਾਈਡਰ ਉੱਚ ਯੋਗਤਾ ਪ੍ਰਾਪਤ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਮਾਸਟਰ ਕਾਡਰ ਅਤੇ ਈ.ਟੀ.ਟੀ. ਦੀਆਂ ਪੋਸਟਾਂ ਉਪਰ ਬਹੁਤ ਹੀ ਘੱਟ ਤਨਖਾਹਾਂ ਉਪਰ ਕੰਮ ਕਰ ਰਹੇ ਹਨ | ਸਮੇਂ ਦੀਆਂ ਸਰਕਾਰਾਂ ਨੇ ਇੰਨ੍ਹਾਂ ...

ਪੂਰੀ ਖ਼ਬਰ »

ਵੋਟ ਦੀ ਮਹੱਤਤਾ ਸਬੰਧੀ ਕਰਵਾਇਆ ਸੈਮੀਨਾਰ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦਿਆਂ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 6 ਜ਼ਖ਼ਮੀ

ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ) - ਸਥਾਨਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾ ਵਿਚ ਜ਼ਖ਼ਮੀਆਂ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਆਪਣੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੋ ਕੇ ਡਿਊਟੀ ਨਿਭਾਉਂਦੇ ਹੋਏ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਆਰਮੀ ਸਕੂਲ ਦੀ ਸਾਬਕਾ ਪਿ੍ੰਸੀਪਲ ਤੇ ਲੇਖਾਕਾਰ ਸਮੇਤ ਪੰਜ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਬਠਿੰਡਾ,19 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੀ ਫੌਜੀ ਛਾਉਣੀ 'ਚ ਸਥਿਤ ਆਰਮੀ ਸਕੂਲ ਦੀ ਸਾਬਕਾ ਪਿ੍ੰਸੀਪਲ ਤੇ ਸਾਬਕਾ ਲੇਖਾਕਾਰ ਵਲੋਂ ਸਕੂਲ ਦੇ ਖਾਤੇ 'ਚੋਂ ਲੱਖਾਂ ਰੁਪਏ ਦੀ ਗੜਬੜੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਕੈਂਟ ਵਿਖੇ ਉਕਤ ...

ਪੂਰੀ ਖ਼ਬਰ »

ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ ਕੀਤੀ 20 ਕਰੋੜ ਤੋਂ ਵੱਧ ਦੀ ਅਦਾਇਗੀ

ਮਾਨਸਾ, 19 ਅਕਤੂਬਰ (ਸ. ਰਿ.) - ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 20 ਕਰੋੜ ਤੋਂ ਵਧੇਰੇ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 32184 ਮੀਟਰਕ ਟਨ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਹਜ਼ਰਤ ਮਹੁੰਮਦ ਦਾ ਜਨਮ ਦਿਹਾੜਾ ਮਨਾਇਆ

ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ) - ਸ਼ਹਿਰ ਦੇ ਸਮੂਹ ਮੁਸਲਿਮ ਭਾਈਚਾਰੇ ਅਤੇ ਮੁਸਲਿਮ ਹਿਊਮਨ ਵੈਲਫੇਅਰ ਸੁਸਾਇਟੀ ਵਲੋਂ ਹਜ਼ਰਤ ਮਹੁੰਮਦ ਜੀ ਦਾ ਜਨਮ ਦਿਹਾੜਾ ਮਨਾਉਣ ਮੌਕੇ ਈਦ ਦਰਗਾਹ ਵਿਚ ਨਿਵਾਜ਼ ਅਦਾ ਕਰਨ ਉਪਰੰਤ ਜਲੂਸ ਕੱਢਿਆ ਗਿਆ, ਜੋ ਸ਼ਹਿਰ ਵਿਚੋਂ ਮੇਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 23 ਨੂੰ ਵਿਧਾਇਕ ਭੱਟੀ ਦੀ ਰਿਹਾਇਸ਼ ਅੱਗੇ ਰੱਖਣਗੀਆਂ ਭੁੱਖ ਹੜ੍ਹਤਾਲ - ਸੂਬਾ ਆਗੂ

ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ/ਜ਼ਿਲ੍ਹਾ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ਪ੍ਰਧਾਨ/ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਵਾਲਮੀਕਿ ਮੰਦਰ ਵਿਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ, ਜਿਸ ਨੂੰ ਨਗਰ ਕੌਂਸਲ ਰਾਮਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ ਰੋਕਾਂ ਸਬੰਧੀ ਹੁਕਮ ਜਾਰੀ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ 'ਚ ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ 'ਚ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਸਬੰਧੀ 31 ਅਕਤੂਬਰ 2021 ਤੱਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸਵ. ਕਰਮ ਸਿੰਘ ਜੇ. ਈ.

ਭਾਗੀਵਾਂਦਰ - ਸ. ਕਰਮ ਸਿੰਘ ਰਿਟਾ. ਜੇ.ਈ. (ਬਿਜਲੀ ਬੋਰਡ) ਦਾ ਜਨਮ 5 ਜਨਵਰੀ 1948 ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੰਗੀ ਕਲਾਂ ਵਿਖੇ ਸਰਦਾਰ ਤਾਰਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਠਾਕੁਰ ਕੌਰ ਦੀ ਕੁੱਖੋਂ ਹੋਇਆ | ਉਨ੍ਹਾਂ ਨੇ ਮੁੱਢਲੀ ਵਿੱਦਿਆ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਗਠਬੰਧਨ ਵਲੋਂ ਨਵੀਂ ਰਾਜਸੀ ਪਾਰਟੀ 'ਪੰਜਾਬ ਮੁਕਤੀ ਮੋਰਚੇ' ਦਾ ਐਲਾਨ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀਆਂ ਵੱਖ ਵੱਖ ਪਾਰਟੀਆਂ ਜਿਨ੍ਹਾਂ ਵਿਚ ਯੂਨਾਈਟਿਡ ਅਕਾਲੀ ਦਲ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਪਾਰਟੀ ਭਾਰਤੀ ਆਰਥਿਕ ਪਾਰਟੀ, ਬਹੁਜਨ ਮੁਕਤੀ ਪਾਰਟੀ, ਬਹੁਜਨ ਸਮਾਜ ਅਤੇ ਰਿਪਬਲਿਕ ਪਾਰਟੀ ਆਫ਼ ਇੰਡੀਆਂ (ਏਕਤਾ ...

ਪੂਰੀ ਖ਼ਬਰ »

ਈਦ-ਏ-ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਦੀ ਵਿੱਤ ਮੰਤਰੀ ਪੰਜਾਬ ਨੇ ਦਿੱਤੀ ਵਧਾਈ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਈਦ-ਏ-ਮਿਲਾਦ-ਉਨ-ਨਬੀ ਦੇ ਜਨਮ ਦਿਹਾੜੇ ਦੀ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਕਾਂਗਰਸ ਦੀ ਸਮੁੱਚੀ ...

ਪੂਰੀ ਖ਼ਬਰ »

100 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਨਸ਼ਾ ਤਸਕਰ ਕਾਬੂ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਨਜ਼ਦੀਕੀ ਪਿੰਡ ਜੰਡਾਂਵਾਲਾ ਦੇ ਇਕ ਨਸ਼ਾ ਤਸਕਰ ਦੇ ਘਰ ਵਿਚ ਛਾਪਾਮਾਰ ਕੇ 100 ਲੀਟਰ ਲਾਹਣ, 9 ਬੋਤਲਾਂ ਸ਼ਰਾਬ ਨਜਾਇਜ਼ ਅਤੇ ਭੱਠੀ ਅਤੇ ਸਾਰਾ ਸਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਨਸ਼ਾ ਤਸਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX