ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  about 1 hour ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  about 1 hour ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  about 1 hour ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਖੰਨਾ / ਸਮਰਾਲਾ

ਵਿਧਾਇਕ ਕੇ. ਡੀ. ਵੈਦ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡਾਇਰੈਕਟਰ-ਕਮ-ਚੇਅਰਮੈਨ ਬਣੇ

ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੂੰ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਡਾਇਰੈਕਟਰ-ਕਮ-ਚੇਅਰਮੈਨ ਬਣਾ ਕੇ ਕੈਬਨਿਟ ਰੈਂਕ ਦਿੱਤੇ ਜਾਣ 'ਤੇ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ, ਜਦਕਿ ਵੱਖ-ਵੱਖ ਆਗੂਆਂ ਵਲੋਂ ਪੰਜਾਬ ਸਰਕਾਰ ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਕੇ. ਡੀ. ਵੈਦ ਨੂੰ ਵਧਾਈ ਦਿੱਤੀ ¢ ਵਿਧਾਇਕ ਕੇ. ਡੀ. ਵੈਦ ਨੂੰ ਚੇਅਰਮੈਨ ਬਣਾਏ ਜਾਣ 'ਤੇ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਚੇਅਰਮੈਨ ਰਣਜੀਤ ਸਿੰਘ ਮਾਂਗਟ, ਪੰਜਾਬ ਕਾਂਗਰਸ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਸਾਬਕਾ ਚੇਅਰਮੈਨ ਮਨਮੋਹਨ ਸਿੰਘ ਨਾਰੰਗਵਾਲ, ਗੁਰਦੀਪ ਸਿੰਘ ਬੁਲਾਰਾ, ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਤਨਵੀਰ ਸਿੰਘ ਰਣੀਆਂ, ਸੰਮਤੀ ਮੈਂਬਰ ਜੰਗਬਹਾਦਰ ਸਿੰਘ ਮੁਕੰਦਪੁਰ, ਮਨਜੀਤ ਸਿੰਘ ਹੰਬੜਾਂ, ਸੰਮਤੀ ਮੈਂਬਰ ਤੇ ਸਰਪੰਚ ਨਿਰਮਲ ਸਿੰਘ ਨਿੰਮਾ ਡੇਹਲੋਂ, ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਸਰਪੰਚ ਯੂਨੀਅਨ ਸਰਪ੍ਰਸਤ ਮਹਾਂ ਸਿੰਘ ਰੁੜਕਾ, ਸਰਪੰਚ ਯੂਨੀਅਨ ਪ੍ਰਧਾਨ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਬੇਅੰਤ ਸਿੰਘ ਖੇੜਾ, ਸਰਪੰਚ ਗੁਰਦੀਪ ਸਿੰਘ ਬਿੱਲੂ ਕੋਟ ਆਗਾਂ, ਸਰਪੰਚ ਅਮਨਦੀਪ ਸਿੰਘ ਬੂਲ, ਸਰਪੰਚ ਮਨਜਿੰਦਰ ਸਿੰਘ ਨੋਨੀ ਸੀਲੋਂ, ਸੋਨੀ ਗਿੱਲ, ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਅਰਪਿੰਦਰ ਸਿੰਘ ਪੱਪੀ ਖੱਟੜਾ, ਹਰਪ੍ਰੀਤ ਸਿੰਘ ਹੈਪੀ ਖੱਟੜਾ, ਮਾਨ ਸਿੰਘ ਗੁਰਮ, ਸਰਪੰਚ ਬਲਰਾਜ ਸਿੰਘ ਗੁਰਮ, ਦੀਪਕ ਕੁਮਾਰ ਡੇਹਲੋਂ, ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਸਰਪੰਚ ਜਗਮੇਲ ਸਿੰਘ ਭੁੱਟਾ, ਸਰਪੰਚ ਤਰਸੇਮ ਲਾਲ ਬੁਟਾਹਰੀ, ਅਜੀਤਪਾਲ ਸਿੰਘ ਲਾਲੀ ਬੁਟਾਹਰੀ, ਸਰਪੰਚ ਰਣਜੀਤ ਸਿੰਘ ਖੱਟੜਾ, ਸੰਮਤੀ ਮੈਂਬਰ ਹਰਪ੍ਰੀਤ ਸਿੰਘ ਕਿੱਟੀ ਕਾਲਖ, ਸਰਪੰਚ ਬਲਦੇਵ ਸਿੰਘ ਕੈਂਡ, ਸਰਪੰਚ ਬਖਸੀਸ਼ ਸਿੰਘ ਕਾਲਖ, ਸਰਪੰਚ ਹਰਪ੍ਰੀਤ ਸਿੰਘ ਮੀਕਾ ਗਿੱਲ, ਸਰਪੰਚ ਸੂਬੇਦਾਰ ਚਰਨ ਸਿੰਘ ਖੇੜਾ, ਸਰਪੰਚ ਬਲਜਿੰਦਰ ਸਿੰਘ ਜਰਖੜ, ਸਰਪੰਚ ਸੋਹਣ ਸਿੰਘ ਖਾਨਪੁਰ, ਸਰਬਜੀਤ ਸਿੰਘ ਮੰਗੀ ਖਾਨਪੁਰ, ਸਰਪੰਚ ਗੁਰਦੀਪ ਸਿੰਘ ਲਾਲੀ ਲਲਤੋਂ, ਸੁਖਦੀਪ ਸਿੰਘ ਰਾਜੂ ਆੜਤੀਆਂ ਲਲਤੋਂ, ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਅਵਤਾਰ ਸਿੰਘ ਗਰੇਵਾਲ, ਸਰਪੰਚ ਗੁਰਜੀਤ ਸਿੰਘ ਰੰਗੀਆਂ, ਸਰਪੰਚ ਅਮਰੀਨ ਸਿੰਘ ਮੋਨੂੰ ਆਸੀ, ਸਰਪੰਚ ਕਿਰਪਾਲ ਸਿੰਘ ਨੰਗਲ, ਦਲਜੀਤ ਸਿੰਘ ਲਿੱਦੜ ਪੋਹੀੜ, ਸਾਬਕਾ ਸਰਪੰਚ ਮਹਿੰਦਰ ਸਿੰਘ ਬੁਟਾਹਰੀ, ਸਰਪੰਚ ਦਵਿੰਦਰ ਸਿੰਘ ਸੀਲੋਂ, ਜਗਦੀਪ ਸਿੰਘ ਗਰੇਵਾਲ, ਗੁਰਿੰਦਰ ਸਿੰਘ ਢੋਡੇ, ਸਰਪੰਚ ਰਾਜਿੰਦਰ ਸਿੰਘ ਗੋਪਾਲਪੁਰ, ਸਰਪੰਚ ਲਛਮਣ ਸਿੰਘ ਮਹਿਮਾ ਸਿੰਘਵਾਲਾ, ਅਮਰੀਕ ਸਿੰਘ ਮਹਿਮਾ ਸਿੰਘਵਾਲਾ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਨਾਰੰਗਵਾਲ, ਗੁਰਪ੍ਰੀਤ ਸਿੰਘ ਨੀਟੂ, ਮਨਪ੍ਰੀਤ ਸਿੰਘ ਸਾਇਆਂ ਖੁਰਦ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਆਗੂਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਵਿਧਾਇਕ ਕੇ.ਡੀ.ਵੈਦ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਵਿਧਾਇਕ ਕੇ.ਡੀ.ਵੈਦ ਪੰਜਾਬ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ¢

ਮਿਲਕ ਪਲਾਂਟ ਚੋਣ ਲਈ ਅਕਾਲੀ ਦਲ ਨੇ ਤੇਜ ਸਿੰਘ ਗਰਚਾ ਕੁਹਾੜਾ ਨੂੰ 6 ਨੰਬਰ ਜ਼ੋਨ ਤੋਂ ਉਮੀਦਵਾਰ ਐਲਾਨਿਆ

ਕੁਹਾੜਾ, 19 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਿਲਕ ਪਲਾਂਟ ਲੁਧਿਆਣਾ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਨੰਬਰ ਜ਼ੋਨ ਤੋਂ ਕੁਹਾੜਾ ਦੇ ਸਾਬਕਾ ਸਰਪੰਚ ਤੇਜ ਸਿੰਘ ਗਰਚਾ ਨੂੰ ਉਮੀਦਵਾਰ ਐਲਾਨਿਆ ਗਿਆ | ਹਲਕਾ ਸਾਹਨੇਵਾਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪਾਂਥੇ ਵਲੋਂ ਸੁਵਿਧਾ ਕੈਂਪਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਮਰਾਲਾ, 19 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)-ਉਪ-ਮੰਡਲ ਮੈਜਿਸਟਰੇਟ ਦਫ਼ਤਰ ਸਮਰਾਲਾ ਵਿਖੇ ਐੱਸ. ਡੀ. ਐੱਮ. ਵਿਕਰਮਜੀਤ ਸਿੰਘ ਪਾਂਥੇ ਵਲੋਂ ਡਿਪਟੀ-ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਵਿਧਾ ਕੈਂਪ ਸਕੀਮ ਸਬ-ਡਵੀਜ਼ਨ ਸਮਰਾਲਾ ਅਧੀਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹਰਨੇਕ ਸਿੰਘ ਪੰਚ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨਾਲ ਕੈਬਨਿਟ ਮੰਤਰੀ ਗੁਰਕੀਰਤ ਨੇ ਕੀਤਾ ਦੁੱਖ ਸਾਂਝਾ

ਬੀਜਾ, 19 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਬਜ਼ੁਰਗ ਟਕਸਾਲੀ ਆਗੂ ਹਰਨੇਕ ਸਿੰਘ ਪਨੇਸਰ ਪੰਚ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ ¢ ਸਵ. ਹਰਨੇਕ ਸਿੰਘ ਪਨੇਸਰ ਮੋਟਰ ਗੈਰਜ ਸਮਰਾਲਾ ਰੋਡ ਬੀਜਾ ਦੇ ਮਾਲਕ ਗੁਰਮੁਖ ...

ਪੂਰੀ ਖ਼ਬਰ »

ਸ਼ਹਿਰ 'ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 'ਵਿਸ਼ਾਲ ਸ਼ੋਭਾ ਯਾਤਰਾ' ਸਜਾਈ

ਸਮਰਾਲਾ, 19 ਅਕਤੂਬਰ (ਕੁਲਵਿੰਦਰ ਸਿੰਘ)-ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾ ਕੇ ਸ਼੍ਰੀ ਵਾਲਮੀਕੀ ਮੰਦਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ 'ਚ ਪਰਿਕਰਮਾ ਕਰਦੇ ਹੋਏ ਸ਼੍ਰੀ ਵਾਲਮੀਕੀ ਮੰਦਰ ਵਿਖੇ ਪੁੱਜ ਆ ਕੇ ਸੰਪੂਰਨ ਹੋਈ ...

ਪੂਰੀ ਖ਼ਬਰ »

ਡੇਂਗੂ ਦਾ ਕਹਿਰ ਜਾਰੀ, ਕਈ ਹੋਏ ਗੰਭੀਰ, ਸਿਹਤ ਵਿਭਾਗ ਦਾ ਵੀ ਜਾਂਚ ਜਾਰੀ

ਮਾਛੀਵਾੜਾ ਸਾਹਿਬ, 19 ਅਕਤੂਬਰ (ਮਨੋਜ ਕੁਮਾਰ)-ਡੇਂਗੂ ਦੇ ਦਿਨੋ ਦਿਨ ਵੱਧ ਰਹੇ ਪ੍ਕੋਪ ਨੇ ਇੱਕ ਵਾਰ ਫਿਰ ਇਲਾਕੇ ਦੇ ਲੋਕਾਂ ਲਈ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਦਾ ਖ਼ਤਰਨਾਕ ਅਸਰ ਦੇਖਣ ਨੂੰ ਮਿਲ ਰਿਹਾ ਹੈ | ਹਾਲਾਤ ਇਹ ਹਨ ਕਿ ਕਈ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨੇ

ਮਲੌਦ, 19 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ (ਮਿਲਕ ਪਲਾਂਟ ਲੁਧਿਆਣਾ) ਦੇ ਡਾਇਰੈਕਟਰਾਂ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਹਲਕਾ ਪਾਇਲ ਦੇ ਦੋਵੇਂ ਜ਼ੋਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ...

ਪੂਰੀ ਖ਼ਬਰ »

ਰੌਣੀ ਦਾਣਾ ਮੰਡੀ 'ਚ 14 ਹਜ਼ਾਰ 6 ਸੌ ਕੁਇੰਟਲ ਝੋਨਾ ਪੁੱਜਾ

ਜੌੜੇਪੁਲ ਜਰਗ, 19 ਅਕਤੂਬਰ (ਪਾਲਾ ਰਾਜੇਵਾਲੀਆ)-ਜੌੜੇਪੁਲ ਤੇ ਜਰਗ ਪੈਂਦੇ ਰੌਣੀ ਦੇ ਦਾਣਾ ਮੰਡੀ ਜੋ ਕਿ ਪੇਂਡੂ ਖੇਤਰ ਦੇ ਜ਼ਿਆਦਾ ਪਿੰਡਾਂ ਨਾਲ ਸਬੰਧ ਰੱਖਦੀ ਹੈ | ਇਸ ਦਾਣਾ ਮੰਡੀ ਵਿਚ ਹੁਣ ਤੱਕ 14 ਹਜਾਰ 600 ਕੁਇੰਟਲ ਝੋਨੇ ਦੀ ਫ਼ਸਲ ਪੁੱਜੀ ਅਤੇ 14000 ਕੁਇੰਟਲ ਦੀ ...

ਪੂਰੀ ਖ਼ਬਰ »

ਪਾਰਟੀ ਦੇ ਨਿਸ਼ਕਾਮ ਸੇਵਕ ਬਲਦੇਵ ਮਾਨ ਨੂੰ ਟਿਕਟ ਦੇ ਕੇ ਸੁਖਬੀਰ ਨੇ ਵਰਕਰਾਂ ਦਾ ਮਾਣ ਵਧਾਇਆ- ਦੌਲਤਪੁਰ/ਕਾਲਾ ਮੋਮਨਾਬਾਦ

ਮਲੌਦ, 19 ਅਕਤੂਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਨ ਮਾਲਵਾ ਖ਼ਿੱਤੇ ਦੇ ਬਹੁਤ ਧੜੱਲੇਦਾਰ ਆਗੂ ਹੋਣ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੇ 8 ਕਿੱਲੋ ਗਾਂਜੇ ਸਣੇ ਦੋ ਵਿਅਕਤੀ ਕੀਤੇ ਕਾਬੂ

ਖੰਨਾ, 19 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਦੋ ਪ੍ਰਵਾਸੀ ਵਿਅਕਤੀਆਂ ਨੂੰ 8 ਕਿੱਲੋ ਗਾਂਜੇ ਸਮੇਤ ਕਾਬੂ ਕੀਤਾ ਹੈ | ਫੜੇ ਗਏ ਦੋਵਾਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਪੁਲਿਸ ਨੇ ਥਾਣਾ ਸਦਰ 'ਚ ਐਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ...

ਪੂਰੀ ਖ਼ਬਰ »

ਵਿਧਾਇਕ ਕੇ. ਡੀ. ਵੈਦ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡਾਇਰੈਕਟਰ-ਕਮ-ਚੇਅਰਮੈਨ ਬਣੇ

ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੂੰ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਡਾਇਰੈਕਟਰ-ਕਮ-ਚੇਅਰਮੈਨ ਬਣਾ ਕੇ ਕੈਬਨਿਟ ਰੈਂਕ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਵਿਖੇ ਸਾਲਾਨਾ ਜੋੜ ਮੇਲੇ 'ਤੇ ਸਮਾਗਮ ਕੱਲ੍ਹ 21 ਨੂੰ

ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਨਾਮਵਰ ਚੀਮਾ ਗੋਤਰ ਨਾਲ ਸਬੰਧਿਤ ਸ਼ਹੀਦ ਬਾਬਾ ਰਾਮ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਗੁਰਦੁਆਰਾ ਸਿੱਧਸਰ ਸਾਹਿਬ ਰਾਮਗੜ੍ਹ ਸਰਦਾਰਾਂ (ਸਹਾਰਨ ਮਾਜਰਾ ਮੋੜ ਸਥਿਤ) ਵਿਖੇ ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ, ਨਗਰ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਜਗਤਾਰ ਕੈਲੇ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਤੇ ਕਿਸਾਨ ਯੂਥ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਕੇ. ਵਾਈ. ਓ. ਆਈ.) ਦਾ ਕੈਨੇਡਾ ਯੂਨਿਟ ਦਾ ਪ੍ਰਧਾਨ ਸੀਨੀਅਰ ਆਗੂ ਜਗਤਾਰ ਸਿੰਘ ਕੈਲੇ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ...

ਪੂਰੀ ਖ਼ਬਰ »

ਜਰਗ ਵਿਖੇ ਇੰਜ.ਬੋਪਾਰਾਏ, ਵਿਪੁਲ ਕੁਮਾਰ ਹੋਰ ਸ਼ਖ਼ਸੀਅਤਾਂ ਸਨਮਾਨਿਤ

ਜੌੜੇਪੁਲ ਜਰਗ, 19 ਅਕਤੂਬਰ (ਪਾਲਾ ਰਾਜੇਵਾਲੀਆ)-ਅੱਜ ਪਿੰਡ ਜਰਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਆਪਣੇ ਜੀਵਨ ਦੇ 35 ਸਾਲ ਕਾਂਗਰਸੀ ਪਾਰਟੀ ਦੀ ਤਨੋ, ਮਨੋਂ ਅਤੇ ਧਨੋ ਮਦਦ ਕਰਦਿਆਂ ...

ਪੂਰੀ ਖ਼ਬਰ »

ਏ.ਐੱਸ. ਕਾਲਜ ਤੇ ਏ.ਐੱਸ. ਕਾਲਜ ਫ਼ਾਰ ਵਿਮੈਨ ਦੇ ਵਧੀਆ ਨਤੀਜੇ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਐੱਸ.ਸੀ. ਗਣਿਤ ਚੌਥਾ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚ ਏ.ਐੱਸ. ਫ਼ਾਰ ਵਿਮੈਨ ਕਾਲਜ ਖੰਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਮੀਨੰੂ ਸ਼ਰਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਸਾਹਿਬ ਜੀ ਮਹਾਰਾਜ ਦਾ ਆਗਮਨ ਪ੍ਰਕਾਸ਼ ਪੁਰਬ 20 ਅਕਤੂਬਰ ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ-ਚੰਨੀ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੌਥੇ ਪਾਤਿਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦਾ ਆਗਮਨ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ 20 ਅਕਤੂਬਰ ਤੋਂ 27 ਅਕਤੂਬਰ ਤੱਕ 8 ਰੋਜਾ ਧਾਰਮਿਕ ਪ੍ਰੋਗਰਾਮ ਹਰਿ ਕੀਰਤਨ ਸੇਵਾ ਸੁਸਾਇਟੀ ਖੰਨਾ ਅਤੇ ...

ਪੂਰੀ ਖ਼ਬਰ »

ਸਮਰਾਲਾ ਵਿਖੇ ਖ਼ੂਨਦਾਨ ਕੈਂਪ 'ਚ 69 ਯੂਨਿਟ ਖੂਨਦਾਨ ਹੋਇਆ

ਸਮਰਾਲਾ, 19 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਅੱਜ ਸਥਾਨਕ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਛੀਵਾੜਾ ਰੋਡ ਵਿਖੇ ਪਹਿਲਾ ਖ਼ੂਨਦਾਨ ਕੈਂਪ ਫਰੈਂਡਜ਼ ਫ਼ਾਰ ਏਵਰ ਕਲੱਬ, ਸਮਰਾਲਾ ਦੇ ਸਮੁੱਚੇ ਸ਼ਹਿਰ ਨਿਵਾਸੀਆਂ ਅਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕ ਹਿਤਾਂ 'ਤੇ ਪਹਿਰਾ ਦੇਣ ਵਾਲੀ ਸਰਕਾਰ ਸਾਬਤ ਹੋਈ-ਵਿਧਾਇਕ ਕੇ.ਡੀ.ਵੈਦ

ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਸੂਬੇ ਵਲੋਂ ਭਲਾਈ ਹਿਤ ਕੀਤੇ ਹਜ਼ਾਰਾਂ ਕਾਰਜਾਂ ਕਾਰਨ ਲੋਕ ਹਿਤਾਂ ਤੇ ਪਹਿਰਾ ਦੇਣ ਵਾਲੀ ਸਰਕਾਰ ਸਾਬਤ ਹੋਈ ਹੈ, ਜਿਸ ਦੇ ਰਾਜ ਅੰਦਰ ਸਮੂਹ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ¢ਇਹ ...

ਪੂਰੀ ਖ਼ਬਰ »

ਸਿਹੌੜਾ ਤੋਂ ਜੌੜੇਪੁਲ ਤੱਕ ਸੜਕ ਦਾ ਨਾਂਅ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਰੱਖਣ ਸੰਬੰਧੀ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਘੋੜਾ ਤੇ ਤਲਵਾਰ ਭੇਟ ਕਰਕੇ ਮੁਗ਼ਲਾਂ ਖਿਲਾਫ ਜੰਗ ਲੜਨ ਲਈ ਦਿੱਤੇ ਥਾਪੜੇ ਤਹਿਤ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਜਰਨੈਲ ਸ਼ਹੀਦ ਬਾਬਾ ਸ਼ੀਹਾਂ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਤੇ ਮੁੜ ਕੁਨੈਕਸ਼ਨ ਲਈ ਕੀਤੀ ਜਾਵੇਗੀ ਘਰ ਘਰ ਪਹੁੰਚ-ਐੱਸ.ਡੀ.ਓ.

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਲੋਡ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲਾ ਬਕਾਇਆ ਮੁਆਫ਼ ਕਰਨ ਤੇ ਕੱਟੇ ਗਏ ਕੁਨੈਕਸ਼ਨ ਦੁਬਾਰਾ ਜੋੜਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਜ਼ੀਰਖ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਰਾੜਾ ਸਾਹਿਬ, 19 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨਰਿੰਦਰਪਾਲ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਨਾਲ ਬਲਾਕ ਡੇਹਲੋਂ ਦੇ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਭਾਕਿਯੂ ਨੇ ਕੋਆਪਰੇਟਿਵ ਸੁਸਾਇਟੀ 'ਚ ਡੀ.ਏ.ਪੀ. ਖਾਦ ਮੰਗਵਾਉਣ ਸੰਬੰਧੀ ਦਿੱਤਾ ਮੰਗ ਪੱਤਰ

ਪਾਇਲ, 19 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਕਨਵੀਨਰ ਪਰਮਵੀਰ ਸਿੰਘ ਘਲੋਟੀ ਦੀ ਅਗਵਾਈ 'ਚ ਪੰਜ ਮੈਂਬਰੀ ਵਫ਼ਦ ਵਲੋਂ ਕੋਆਪਰੇਟਿਵ ਸੁਸਾਇਟੀ 'ਚ ਤੁਰੰਤ ਡੀ.ਏ.ਪੀ. ਖਾਦ ਮੰਗਵਾਉਣ ਸਬੰਧੀ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »

ਆਪਸੀ ਸਿਆਸੀ ਕਲੇਸ਼ ਵਿਚ ਫਸੀ ਕਾਂਗਰਸ ਸਰਕਾਰ ਤੋਂ ਪੰਜਾਬ ਦੇ ਉੱਜਲੇ ਭਵਿੱਖ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ-ਰਿੰਕਾ/ਸੋਨੀ ਸਰਪੰਚ

ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਆਈ. ਟੀ. ਯੂਥ ਵਿੰਗ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਸੀਨੀਅਰ ਯੂਥ ਆਗੂ ਰਜਿੰਦਰ ਸਿੰਘ ਸੋਨੀ ਸਰਪੰਚ ਸੋਮਲ ਖੇੜੀ, ਗੁਰਵਿੰਦਰ ਸਿੰਘ ਵਿੱਕੀ ਦੁਧਾਲ ਅਤੇ ਗੁਲਸ਼ਨ ਮਾਡਲ ਟਾਊਨ ਚਾਰੇ ਯੂਥ ...

ਪੂਰੀ ਖ਼ਬਰ »

ਅੱਸੂ ਮੇਲੇ ਦੀ ਸਮਾਪਤੀ ਮੌਕੇ ਵਿਸ਼ਵ ਸ਼ਾਂਤੀ ਲਈ 823 ਸਹਿਜ ਪਾਠਾਂ ਦੇ ਭੋਗ ਪਾਏ

ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਨਾਮਧਾਰੀ ਸੰਪਰਦਾ ਦੇ ਪ੍ਰਮੁੱਖ ਅਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਦੀ ਅਗਵਾਈ ਹੇਠ 13 ਅਕਤੂਬਰ ਤੋਂ ਚੱਲੇ ਅੱਸੂ ਮੇਲੇ ਦੀ ਸਪੰਨਤਾ ਮੌਕੇ ਵਿਸ਼ਵ ਸ਼ਾਂਤੀ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਕੱਪ ਦਾ ਪੋਸਟਰ ਜਾਰੀ

ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਇੰਟਰਨੈਸ਼ਨਲ ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਮਾਛੀਵਾੜਾ 'ਚ ...

ਪੂਰੀ ਖ਼ਬਰ »

ਫੋਕੀਆਂ ਟਾਹਰਾਂ ਮਾਰਨ ਵਾਲੇ ਕੇਜਰੀਵਾਲ ਦੀ ਸਰਕਾਰ ਵਲੋਂ ਕੀਤੇ ਸਿੱਖਿਆ ਤੇ ਸਿਹਤ ਬਾਰੇ ਕੰਮਾਂ ਨੂੰ ਵੇਖ ਲੈਣ- ਇੰਦਰਪ੍ਰੀਤ ਮਾਂਗੇਵਾਲ

ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਹਾਲ ਹੀ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਸਿਆਸੀ ਤੌਰ ਤੇ ਅਲਵਿਦਾ ਆਖਦਿਆਂ ਆਪ ਵਿਚ ਸ਼ਾਮਿਲ ਹੋਏ ਸਾਬਕਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਤੇ ਪਾਇਲ ਵਿਕਾਸ ਮੰਚ ਦੇ ਸਾਬਕਾ ਪ੍ਰਧਾਨ ਸੀ. ਆਪ ਆਗੂ ਇੰਦਰਪ੍ਰੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX