ਤਾਜਾ ਖ਼ਬਰਾਂ


ਅਮੂਲ ਨੇ ਦੁੱਧ 'ਤੇ 3 ਰੁਪਏ ਪ੍ਰਤੀ ਲੀਟਰ ਵਧਾਏ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
. . .  10 minutes ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  54 minutes ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਬਰਨਾਲਾ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸ਼ਾਮਲਾਤ ਜ਼ਮੀਨਾਂ 'ਚੋਂ ਰੁੱਖ ਵੱਢਣ 'ਤੇ ਲਗਾਈ ਪਾਬੰਦੀ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਨੇ ਪੰਜਾਬ ਦੀਆਂ ਗਰਾਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਵਿਚ ਖੜ੍ਹੇ ਰੁੱਖ ਵੱਢਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਪੰਚਾਇਤ ਵਿਭਾਗ ਪੰਜਾਬ ਵਲੋਂ ਰਾਜ ਦੇ ਸਮੂਹ ਡਵੀਜ਼ਨ ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ, ਜ਼ਿਲ੍ਹਾ ਵਿਕਾਸ ਤੇ ਬਲਾਕ ਵਿਕਾਸ ਅਫ਼ਸਰ ਨੂੰ ਜਾਰੀ ਕੀਤੇ ਆਪਣੇ ਪੱਤਰ ਨੰਬਰ 25/04/2020/ਐਲ.ਡੀ-3/3994-3996 ਰਾਹੀ ਲਿਖਿਆ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ ਪੀ.ਆਈ.ਐਲ. 162 ਆਫ਼ 2021 ਅਤੇ ਪੀ.ਆਈ.ਐਲ 172 ਆਫ਼ 2021 ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਨਵੀ ਦਿੱਲੀ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਪੇ੍ਰਟਿਵ ਸ਼ੂਗਰ ਮਿਲ ਵਿਚ ਲੱਗੇ ਰੁੱਖਾਂ ਦੀ ਕਟਾਈ ਸਬੰਧੀ ਪਾਈ ਪਟੀਸ਼ਨ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੰਚਾਇਤੀ ਸ਼ਾਮਲਾਤ ਜ਼ਮੀਨਾਂ ਵਿਚੋਂ ਰੁੱਖ ਵੇਚਣ ਸਬੰਧੀ ਪਾਲਿਸੀ 'ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ | ਅਗਲੇ ਹੁਕਮਾਂ ਤੱਕ ਪੰਜਾਬ ਵਿਚ ਰੁੱਖਾਂ ਨੂੰ ਵੇਚਣ ਸਬੰਧੀ ਕੋਈ ਬੋਲੀ ਨਾ ਕਰਵਾਈ ਜਾਵੇ, ਅਤੇ ਨਾ ਹੀ ਪੰਚਾਇਤੀ ਜ਼ਮੀਨਾਂ ਵਿਚੋਂ ਰੁੱਖ ਵੱਢਣ ਦੀ ਇਜਾਜ਼ਤ ਦਿੱਤੀ ਜਾਵੇ | ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ | ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਗਰੀਨ ਟਿ੍ਬਿਊਨਲ ਵਿਚ ਪੰਚਾਇਤਾਂ ਵਲੋਂ ਸ਼ਾਮਲਾਤ ਜ਼ਮੀਨਾਂ ਵਿਚੋਂ ਰੁੱਖ ਵੱਢਣ ਖ਼ਿਲਾਫ਼ ਉਕਤ ਪਟੀਸ਼ਨਾਂ ਪਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਵਕੀਲ ਐਚ.ਸੀ. ਅਰੋੜਾ ਨੇ ਕਿਹਾ ਕਿ ਪੰਜਾਬ ਦਾ ਵਾਤਾਵਰਨ ਪ੍ਰਦੂਸ਼ਿਤ ਹੋ ਚੁੱਕਿਆ ਹੈ | ਪੰਜਾਬ ਦੀ ਧਰਤੀ ਤੋਂ ਵੱਡੀ ਗਿਣਤੀ ਵਿਚ ਰੁੱਖ ਵੱਢ ਕੇ ਜੰਗਲਾਂ ਦਾ ਖ਼ਾਤਮਾ ਹੋ ਚੁੱਕਿਆ ਹੈ | ਪੰਜਾਬ ਦੀ ਧਰਤੀ ਤੋਂ ਰੁੱਖਾਂ ਦੇ ਘਟਣ ਕਾਰਨ ਮਨੁੱਖਾਂ ਜਾਤੀ ਅਨੇਕਾਂ ਭਿਆਨਕ ਬਿਮਾਰੀਆਂ ਦੀ ਲਪੇਟ ਵਿਚ ਆ ਚੁਕੀ ਹੈ | ਪੰਜਾਬ ਦੀਆਂ ਨਿੱਜੀ ਜ਼ਮੀਨਾਂ ਵਿਚੋਂ ਰੁੱਖ ਵੱਢ ਕੇ ਬਿਲਕੁਲ ਖ਼ਤਮ ਕਰ ਦਿੱਤੇ ਗਏ ਹਨ | ਪਿੰਡਾਂ ਤੇ ਸ਼ਹਿਰਾਂ ਦੀਆਂ ਜਨਤਕ ਥਾਵਾਂ, ਸ਼ਾਮਲਾਤ ਜ਼ਮੀਨਾਂ ਵਿਚ ਹੀ ਕੁਝ ਰੁੱਖ ਬਚੇ ਹਨ | ਜਿਨ੍ਹਾਂ ਨੂੰ ਕਿ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬੋਲੀਆਂ ਕਰਵਾ ਕੇ ਵੇਚਿਆ ਜਾ ਰਿਹਾ ਸੀ | ਪੰਜਾਬ ਦੇ ਵਾਤਾਵਰਨ ਅਤੇ ਰੁੱਖਾਂ ਨੂੰ ਬਚਾਉਣ ਲਈ ਅਸੀਂ ਮਾਨਯੋਗ ਹਾਈਕੋਰਟ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਨਵੀ ਦਿੱਲੀ ਵਿਖੇ ਪਟੀਸ਼ਨਾਂ ਦਾਇਰ ਕਰ ਕੇ ਪੰਜਾਬ ਦੀਆਂ ਜਨਤਕ ਥਾਵਾਂ ਤੋਂ ਰੁੱਖ ਵੱਢਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ | ਮਾਨਯੋਗ ਅਦਾਲਤਾਂ ਵਲੋਂ ਦਿੱਤੇ ਆਦੇਸ਼ਾਂ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਆਪਣੀ ਪਹਿਲਾਂ ਬਣਾਈ ਰੁੱਖ ਵੱਢਣ ਦੀ ਪਾਲਿਸੀ 'ਤੇ ਮੁੜ ਵਿਚਾਰ ਕਰ ਰਿਹਾ ਹੈ | ਵਾਤਾਵਰਨ ਪ੍ਰੇਮੀ ਗੁਰਸੇਵਕ ਸਿੰਘ ਧੌਲਾ, ਪੰਚ ਕੁਲਦੀਪ ਸਿੰਘ ਰਾਜੂ, ਪੰਚ ਅਮਰਜੀਤ ਕੌਰ ਕਾਹਨੇਕੇ, ਸਰਪੰਚ ਕੁਲਵੀਰ ਸਿੰਘ ਧੂਰਕੋਟ, ਪ੍ਰਧਾਨ ਬੇਅੰਤ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਜਨਤਕ ਪ੍ਰਾਪਟੀਆਂ, ਸ਼ਾਮਲਾਤ ਪੰਚਾਇਤੀ ਜ਼ਮੀਨਾਂ ਵਿਚ ਖੜ੍ਹੇ ਰੁੱਖ ਜਨਤਕ ਪ੍ਰਾਪਟੀ ਹਨ | ਜਿਨ੍ਹਾਂ ਤੋਂ ਕਿ ਮਨੁੱਖਾਂ ਜਾਤੀ ਸਾਹ ਲੈ ਰਹੀ ਹੈ | ਸਾਂਝੀਆਂ ਥਾਵਾਂ 'ਤੇ ਖੜ੍ਹੇ ਰੁੱਖ ਵੱਢਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ | ਸਾਂਝੀਆਂ ਥਾਵਾਂ 'ਤੇ ਖੜ੍ਹੇ ਰੁੱਖ ਵੱਢਣ 'ਤੇ ਪੂਰਨ ਪਾਬੰਦੀ ਲਗਾਈ ਜਾਵੇ |

ਘਰ ਦੀ ਗ਼ਰੀਬੀ ਤੋਂ ਤੰਗ ਆ ਕੇ ਭਰਾ ਤੋਂ ਬਾਅਦ ਭੈਣ ਨੇ ਕੀਤੀ ਆਤਮਹੱਤਿਆ-ਇਕੋ ਪੱਖੇ ਨਾਲ ਲਿਆ ਫਾਹਾ

ਮਹਿਲ ਕਲਾਂ, 19 ਅਕਤੂਬਰ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਆਰਥਿਕ ਤੰਗੀ ਕਾਰਨ ਨੌਜਵਾਨ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਕੌਰ (16) ਪੁੱਤਰੀ ਜਗਮੋਹਨ ਸਿੰਘ ਵਾਸੀ ਮਹਿਲ ਕਲਾਂ, ਜੋ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਲਾਇਆ ਧਰਨਾ 384ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਲਾਇਆ ਧਰਨਾ 384ਵੇਂ ਦਿਨ ਵੀ ਜਾਰੀ ਰਿਹਾ | ਰੇਲ ਰੋਕੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੇ ਆੜ੍ਹਤੀਆਂ ਨੂੰ ਜੀਰੀ ਦੀ ਵੱਧ ਤੁਲਾਈ ਨਾ ਕਰਨ ਸੰਬੰਧੀ ਜਾਰੀ ਕੀਤੀ ਹਦਾਇਤ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਵਲੋਂ ਆੜ੍ਹਤੀਆਂ ਨੂੰ ਜੀਰੀ ਦੀ ਵੱਧ ਤੁਲਾਈ ਨਾ ਕਰਨ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਬਰਨਾਲਾ ਦੇ ਸੈਕਟਰੀ ਸੁਖਚੈਨ ਸਿੰਘ ਅਤੇ ਸੁਪਰਡੰਟ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਨੂੰ ਲੈ ਕੇ ਐਸ.ਡੀ.ਐਮ. ਨੇ ਅਧਿਕਾਰੀਆਂ ਤੇ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 19 ਅਕਤੂਬਰ (ਵਿਜੇ ਸ਼ਰਮਾ)-ਐਸ.ਡੀ.ਐਮ. ਵਰਜੀਤ ਵਾਲੀਆ ਵਲੋਂ ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਮਾਲਕਾਂ, ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ ਗਈ | ਐਸ.ਡੀ.ਐਮ. ਵਾਲੀਆ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਇਸ ਲਈ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਾਂਗਰਸੀਆਂ ਵਲੋਂ ਗੈਸ ਤੇਲ ਦੀਆ ਕੀਮਤਾਂ ਦੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਖ਼ਿਲਾਫ਼ ਸ਼ਹਿਣਾ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਧਾਲੀਵਾਲ ਆਗੂ ਜ਼ਿਲ੍ਹਾ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ: ਬਲਦੇਵ ਸਿੰਘ ਮਾਨ ਨੂੰ ਸ਼ੋ੍ਰਮਣੀ ਅਕਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸੁਨਾਮ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ 'ਤੇ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਸ਼ੀਤਲ ਨੇ ਯੂਥ ਆਲ ਇੰਡੀਆ ਪ੍ਰਧਾਨ ਨਾਲ ਕੀਤੀ ਮੁਲਾਕਾਤ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ (ਰਿਜ਼ਰਵ) ਭਦੌੜ ਤੋਂ ਕਾਂਗਰਸ ਪਾਰਟੀ ਦੀ ਤਰਫ਼ੋਂ ਆਪਣੀ ਦਾਅਵੇਦਾਰੀ ਜਤਾ ਰਹੇ ਰਾਜਵਿੰਦਰ ਸਿੰਘ ਸ਼ੀਤਲ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਯੂਥ ਪ੍ਰਧਾਨ ਸ੍ਰੀ ਨਿਵਾਸ ਬੀ.ਵੀ. ਨਾਲ ਮੁਲਾਕਾਤ ਕਰ ...

ਪੂਰੀ ਖ਼ਬਰ »

ਸੰਗਰੂਰ 'ਚ ਕੰਨਾਂ ਦਾ ਫ੍ਰੀ ਟੈਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬੱਧ

ਲੁਧਿਆਣਾ, 19 ਅਕਤੂਬਰ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਕੰਨਾਂ ਦੀਆਂ ਮਸ਼ੀਨਾਂ 21 ਅਕਤੂਬਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਚੌਕੀ ਰੇਲਵੇ ਸਟੇਸ਼ਨ ਬਰਨਾਲਾ ਦੇ ਇੰਚਾਰਜ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀ ਜੈਅੰਤੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ

ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਭਗਵਾਨ ਵਾਲਮੀਕਿ ਦੀ ਜੈਅੰਤੀ ਮੰਡੀ ਧਨੌਲਾ ਅੰਦਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਗਈ | ਸਥਾਨਕ ਅਨਾਜ ਮੰਡੀ ਸਥਿਤ ਵਾਲਮੀਕਿ ਭਵਨ ਤੋਂ ਸ਼ੋਭਾ ਯਾਤਰਾ ਆਰੰਭ ਕੀਤੀ ਗਈ ਅਤੇ ਬੜੀਆਂ ਹੀ ਸੁੰਦਰ ਝਾਕੀਆਂ ਸਜਾ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ 'ਤੇ ਹੋਏ ਪਰਚੇ ਦੇ ਸਬੰਧ 'ਚ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪਿੰਡ ਸੰਤਪੁਰਾ ਦੇ ਸਰਪੰਚ ਸੁਖਵਿੰਦਰ ਸਿੰਘ 'ਤੇ ਇਕ ਔਰਤ ਵਲੋਂ ਕੱਪੜੇ ਪਾੜਨ ਅਤੇ ਕੁੱਟਮਾਰ ਕਰਨ ਦੇ ਲਾਏ ਦੋਸ਼ਾਂ ਉਪਰੰਤ ਥਾਣਾ ਸ਼ਹਿਣਾ ਵਿਖੇ ਸਰਪੰਚ 'ਤੇ ਹੋਏ ਪਰਚੇ ਦੇ ਸਬੰਧ ਵਿਚ ਪੰਚਾਇਤੀ ਆਗੂਆਂ ਦਾ ਵਫ਼ਦ ...

ਪੂਰੀ ਖ਼ਬਰ »

ਲੌਂਗਪੁਰੀ ਸਕੂਲ ਪੱਖੋ ਕਲਾਂ ਦੇ 30 ਖਿਡਾਰੀ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਵਿਰਸਾ ਸੰਭਾਲ ਸੰਸਥਾ ਮਾਨਸਾ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਮੈਡਲ ਜਿੱਤਣ ...

ਪੂਰੀ ਖ਼ਬਰ »

ਜ਼ਿਲੇ੍ਹ ਦੀ ਸਭ ਤੋਂ ਵੱਡੀ 30 ਲੱਖ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਦੇ ਹੱਥ 7 ਮਹੀਨੇ ਬਾਅਦ ਵੀ ਖਾਲੀ

ਟੱਲੇਵਾਲ, 19 ਅਕਤੂਬਰ (ਸੋਨੀ ਚੀਮਾ)-ਟੱਲੇਵਾਲ ਦੀ ਪ੍ਰਸਿੱਧ ਕੈਨੇਡੀਅਨ ਸੰਤ ਸੁੰਦਰ ਸਿੰਘ ਅਕਾਲ ਅਕੈਡਮੀ ਵਿਖੇ ਬੀਤੀ 17-18 ਮਾਰਚ ਦੀ ਰਾਤ ਨੂੰ ਹੋਈ 30 ਲੱਖ ਦੀ ਨਕਦੀ ਚੋਰੀ ਦੀ ਘਟਨਾ ਦੇ 7 ਮਹੀਨੇ ਬੀਤਣ ਉਪਰੰਤ ਪੁਲਿਸ ਚੋਰਾਂ ਦੀ ਪੈੜ ਨੱਪਣ ਵਿਚ ਨਾਕਾਮਯਾਬ ਹੈ | ...

ਪੂਰੀ ਖ਼ਬਰ »

ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਰਨਾਲਾ, 19 ਅਕਤੂਬਰ (ਰਾਜ ਪਨੇਸਰ)-ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ, ਏ.ਡੀ.ਸੀ. ਅਮਿਤ ਬੈਂਬੀ, ਨਗਰ ਕੌਂਸਲ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੀ ਵਿਦਿਆਰਥਣ ਦਾ ਆਈਲੈਟਸ 'ਚ ਵਧੀਆ ਪ੍ਰਦਰਸ਼ਨ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਸਟਰ ਸਕੂਲ ਇੰਸਟੀਚਿਊਟ, 16 ਏਕੜ ਬਰਨਾਲਾ ਦੀ ਵਿਦਿਆਰਥਣ ਵਲੋਂ ਆਈਲੈਟਸ ਵਿਚ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਐਮ.ਡੀ. ਪ੍ਰੀਤਪਾਲ ਸਿੰਘ ਅਤੇ ਪਵਿੱਤਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੀ ਹੋਈ ਚੋਣ

ਹੰਡਿਆਇਆ, 19 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ 'ਚ ਪਿੰਡ ਖੁੱਡੀ ਕਲਾਂ ਵਿਖੇ ਹੋਈ | ਜਿਸ ਵਿਚੋਂ ਕਿਸਾਨੀ ਦੀਆਂ ਭਖਦੀਆਂ ਮੰਗਾਂ ਅਤੇ ਕੇਂਦਰ ਦੇ ਖੇਤੀ ਕਾਲੇ ਕਾਨੰੂਨ ਨੂੰ ਰੱਦ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਮੇਸ਼ਾ ਗਰੀਬ ਵਰਗ ਦੇ ਲੋਕਾਂ ਨਾਲ ਖੜ੍ਹਦੀ ਆਈ ਹੈ-ਕੇਵਲ ਸਿੰਘ ਢਿੱਲੋਂ

ਹੰਡਿਆਇਆ, 19 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਵਿਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਰਾਜ ਤਰੱਕੀ ਕਰ ਰਿਹਾ ਹੈ | ਪੰਜਾਬ ਦੇ ਲੋਕਾਂ ਦੇ ਬਕਾਏ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਪੀਣ ਵਾਲੇ ਪਾਣੀ ਦਾ ਬਿੱਲ 50 ਰੁਪਏ ਕ ਕੇ ਵੱਡੀ ਰਾਹਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX