ਤਾਜਾ ਖ਼ਬਰਾਂ


ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  11 minutes ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  9 minutes ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  30 minutes ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  47 minutes ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  50 minutes ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  33 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 1 hour ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  2 minutes ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  29 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 3 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 3 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 4 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਸੰਪਾਦਕੀ

ਕਰਮਾਂ ਦਾ ਫਲ਼

ਸਿਰਸਾ ਦੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਉਮਰ ਭਰ ਜੇਲ੍ਹ ਵਿਚ ਰਹਿਣ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਦੋ ਕੇਸਾਂ ਵਿਚ ਸਖ਼ਤ ਸਜ਼ਾ ਸੁਣਾਈ ਜਾ ਚੁੱਕੀ ਹੈ। ਕਦੀ ਬੇਹੱਦ ਚਰਚਾ ਵਿਚ ਰਹੇ ਇਸ ਡੇਰੇ ਦਾ ਜੋ ਹਸ਼ਰ ਹੋਇਆ ਹੈ, ਉਹ ਨਾਭੁੱਲਣਯੋਗ ਹੈ। ਇਹ ਵੀ ਸਭ ਨੂੰ ਪੂਰੀ ਤਰ੍ਹਾਂ ਯਾਦ ਹੈ ਕਿ ਇਸ ਡੇਰੇ ਨਾਲ ਕਿੰਨੀ ਵੱਡੀ ਤਾਦਾਦ ਵਿਚ ਲੋਕ ਜੁੜੇ ਹੋਏ ਸਨ। ਸਮੇਂ-ਸਮੇਂ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਵੀ ਬਾਹਰ ਆਉਂਦੀਆਂ ਰਹੀਆਂ ਹਨ। ਜਿਸ ਕਦਰ ਇਸ ਨੇ ਧਨ ਸੰਪਤੀ ਜੁਟਾਈ ਉਹ ਵੀ ਬੇਹੱਦ ਹੈਰਾਨ ਕਰਨ ਵਾਲੀ ਗੱਲ ਹੈ। ਚਾਹੇ ਹਾਲੇ ਵੀ ਕਾਫੀ ਲੋਕ ਇਸ ਨਾਲ ਭਾਵੁਕ ਪੱਧਰ 'ਤੇ ਜੁੜੇ ਹੋਏ ਹਨ ਪਰ ਲਗਾਤਾਰ ਅਜਿਹਾ ਘਟਨਾਕ੍ਰਮ ਸਾਹਮਣੇ ਆਉਣ ਕਾਰਨ ਡੇਰੇ ਨਾਲ ਜੁੜੇ ਲੋਕਾਂ ਦੇ ਵਿਸ਼ਵਾਸ ਨੂੰ ਵੱਡੀ ਸੱਟ ਲੱਗੀ ਹੈ। ਇਹ ਵੀ ਹੈਰਾਨੀ ਵਾਲੀ ਗੱਲ ਰਹੀ ਹੈ ਕਿ ਹਰ ਤਰ੍ਹਾਂ ਦੇ ਸਿਆਸਤਦਾਨਾਂ ਦੀਆਂ ਕਤਾਰਾਂ ਇਥੇ ਲਗਦੀਆਂ ਰਹੀਆਂ ਹਨ।
ਅੱਜ ਦੀ ਸਿਆਸਤ ਹਰ ਹਰਬਾ ਵਰਤ ਕੇ ਵੋਟਾਂ ਹਾਸਲ ਕਰਨ ਦੀ ਸਿਆਸਤ ਹੈ। ਜਿਸ ਨੇ ਭਰਮਾ ਕੇ ਬਹੁਤੇ ਲੋਕਾਂ ਨੂੰ ਆਪਣੇ ਨਾਲ ਜੋੜ ਲਿਆ, ਸਿਆਸਤਦਾਨ ਵੀ ਉਧਰ ਨੂੰ ਤੁਰੇ ਜਾਂਦੇ ਦਿਖਾਈ ਦਿੰਦੇ ਹਨ। ਇਹ ਸਿਆਸਤਦਾਨ ਕਿਸੇ ਇਕ ਪਾਰਟੀ ਨਾਲ ਸੰਬੰਧਿਤ ਨਹੀਂ ਹਨ, ਨਾ ਹੀ ਅਜਿਹੇ ਲੋਕ ਸਿਧਾਂਤਾਂ ਨੂੰ ਪ੍ਰਣਾਏ ਹੋਏ ਹਨ। ਉਨ੍ਹਾਂ ਨੂੰ ਤਾਂ ਵੋਟ ਖਿੱਚ ਕੇ ਅਜਿਹੇ ਡੇਰਿਆਂ ਦੇ ਦਰਾਂ 'ਤੇ ਲਿਆ ਖੜ੍ਹਾ ਕਰਦੀ ਹੈ। ਜਿਸ ਤਰ੍ਹਾਂ ਇਨ੍ਹਾਂ ਡੇਰਿਆਂ ਅਤੇ ਵੱਖ-ਵੱਖ ਰੰਗਾਂ ਰੂਪਾਂ ਵਾਲੇ ਸਿਆਸਤਦਾਨਾਂ ਨੇ ਇਕ-ਦੂਸਰੇ ਨੂੰ ਵਰਤਣ ਦਾ ਯਤਨ ਕੀਤਾ ਹੈ, ਉਹ ਕਹਾਣੀ ਅਜਿਹੇ ਪੜਾਅ 'ਤੇ ਪਹੁੰਚ ਚੁੱਕੀ ਹੈ ਕਿ ਉਸ ਨਾਲ ਸਾਡੀ ਅੱਜ ਦੀ ਸਿਆਸਤ ਦਾ ਹੀਜ ਪਿਆਜ਼ ਖੁੱਲ੍ਹ ਕੇ ਬਾਹਰ ਆ ਗਿਆ ਹੈ। ਇਕ-ਦੋ ਪਾਰਟੀਆਂ ਨੂੰ ਛੱਡ ਕੇ ਕਿਹੜਾ ਛੋਟਾ-ਵੱਡਾ ਸਿਆਸਤਦਾਨ ਹੈ ਜੋ ਡੇਰਿਆਂ ਦੇ ਦਰਾਂ 'ਤੇ ਖੜ੍ਹਾ ਦਿਖਾਈ ਨਹੀਂ ਦਿੰਦਾ ਰਿਹਾ। ਸਿੱਖ ਸਮਾਜ ਨਾਲ ਜਿਸ ਤਰ੍ਹਾਂ ਡੇਰੇ ਦਾ ਟਕਰਾਅ ਹੋਇਆ, ਜਿਸ ਹੱਦ ਤੱਕ ਇਹ ਘਟਨਾਕ੍ਰਮ ਪੁੱਜਿਆ, ਉਹ ਅੱਜ ਵੀ ਬੇਹੱਦ ਖ਼ਤਰਨਾਕ ਜਾਪਦਾ ਹੈ। ਅੱਜ ਵੀ ਸਮਾਜ ਵਿਚ ਉਸ ਵੇਲੇ ਛਿੜੇ ਮਸਲੇ ਨੂੰ ਲੈ ਕੇ ਵੱਡਾ ਵਿਵਾਦ ਬਣਿਆ ਹੋਇਆ ਹੈ ਪਰ ਇਸ ਸਭ ਕੁਝ ਨਾਲ ਸਾਡੀ ਸਿਆਸਤ ਵਿਚ ਪਿਆ ਖਿਲਾਰਾ ਅਤੇ ਪੈਦਾ ਹੋਇਆ ਗੰਧਲਾਪਨ ਵੀ ਸਭ ਦੇ ਸਾਹਮਣੇ ਆ ਗਿਆ ਹੈ। ਆਪਣੇ ਦੁਆਲੇ ਲਗਾਤਾਰ ਆਕਾਰ ਖੜ੍ਹੇ ਕਰਕੇ ਵੱਡੇ ਭਰਮ ਪਾਲ ਲੈਣਾ ਅਕਸਰ ਮਨੁੱਖ ਦੀ ਫ਼ਿਤਰਤ ਬਣਿਆ ਰਿਹਾ ਹੈ। ਅਜਿਹੀ ਫ਼ਿਤਰਤ ਨੇ ਹੀ ਗੁਰਮੀਤ ਰਾਮ ਰਹੀਮ ਨੂੰ ਇਸ ਸਥਿਤੀ ਵਿਚ ਲਿਆ ਖੜ੍ਹਾ ਕੀਤਾ ਹੈ। ਇਹ ਇਕ ਅਜਿਹੀ ਉਦਾਹਰਨ ਹੈ ਜੋ ਸਮੁੱਚੇ ਸਮਾਜ ਲਈ ਇਕ ਵੱਡਾ ਸਬਕ ਸਾਬਤ ਹੋ ਸਕਦੀ ਹੈ। ਅਜਿਹੀ ਉਦਾਹਰਨ ਹੀ ਮਨੁੱਖੀ ਮਨ ਨੂੰ ਇਕ ਸੇਧ ਦੇ ਸਕਦੀ ਹੈ ਅਤੇ ਉਸ ਦੀ ਫੈਲੇ ਇਸ ਧੰਦੂਕਾਰੇ ਵਿਚੋਂ ਬਾਹਰ ਨਿਕਲਣ ਵਿਚ ਸਹਾਇਤਾ ਕਰ ਸਕਦੀ ਹੈ।
ਅੱਜ ਸਾਡਾ ਸਮਾਜ ਅੰਧ-ਵਿਸ਼ਵਾਸ, ਵਹਿਮਾਂ-ਭਰਮਾਂ ਅਤੇ ਝੂਠੀਆਂ ਮਾਨਤਾਵਾਂ ਵਿਚ ਘਿਰਿਆ ਨਜ਼ਰ ਆਉਂਦਾ ਹੈ। ਸ਼ਾਇਦ ਮਿਲੇ ਅਜਿਹੇ ਸਬਕ ਉਸ ਨੂੰ ਕੋਈ ਗਿਆਨ ਭਰਪੂਰ ਰੌਸ਼ਨ ਰਸਤਾ ਦਿਖਾ ਸਕਣ। ਜਿਸ ਤਰ੍ਹਾਂ ਇਹ ਡੇਰੇਦਾਰ ਲਗਾਤਾਰ ਇਕ ਤੋਂ ਬਾਅਦ ਦੂਸਰੇ ਚੱਕਰ ਵਿਚ ਫਸਦਾ ਰਿਹਾ ਹੈ, ਉਹ ਵੀ ਇਕ ਸਿੱਖਿਆਦਾਇਕ ਦਿਲਚਸਪ ਕਹਾਣੀ ਤੋਂ ਘੱਟ ਨਹੀਂ ਹੈ। ਜਿਸ ਤਰ੍ਹਾਂ ਉਹ ਵਿਚਰਦਾ ਰਿਹਾ ਹੈ ਅਤੇ ਜਿਸ ਤਰ੍ਹਾਂ ਉਸ ਨੇ ਵੱਡੀ ਗਿਣਤੀ ਵਿਚ ਲੋਕ ਮਨਾਂ ਨੂੰ ਭਰਮਾਇਆ, ਉਹ ਉਸ ਦੀ ਜਾਦੂਗਰੀ ਸੀ। ਅੱਜ ਵੀ ਮਨੁੱਖੀ ਸਮਾਜ ਨੂੰ ਅਜਿਹੇ ਜਾਦੂਗਰਾਂ ਦੇ ਫੈਲਾਏ ਮੱਕੜਜਾਲ 'ਚੋਂ ਬਾਹਰ ਨਿਕਲਣ ਲਈ ਗਿਆਨ ਦਾ ਤਪ ਤੇਜ ਕਰਕੇ ਵੱਡੇ ਸੰਘਰਸ਼ ਕਰਨੇ ਪੈ ਸਕਦੇ ਹਨ। ਬੇਸ਼ੱਕ ਮਨੁੱਖ ਜਿਸ ਤਰ੍ਹਾਂ ਦਾ ਕਰਮ ਕਰਦਾ ਹੈ, ਉਸ ਤਰ੍ਹਾਂ ਦੇ ਹੀ ਫਲ਼ ਦਾ ਉਹ ਹੱਕਦਾਰ ਹੁੰਦਾ ਹੈ।

-ਬਰਜਿੰਦਰ ਸਿੰਘ ਹਮਦਰਦ

ਬੇਹੱਦ ਅਹਿਮ ਹੈ ਪੰਜਾਬ ਲਈ ਏਜੰਡਾ ਨਿਰਧਾਰਿਤ ਕਰਨਾ

ਸੂਬੇ ਦੀਆਂ ਵਿਧਾਨ ਸਭਾ ਚੋਣਾਂ ਸਿਰ 'ਤੇ ਹਨ। ਆਪੋ ਆਪਣੀ ਸਮਰੱਥਾ ਅਤੇ ਸੂਝ-ਬੂਝ ਦੇ ਸਹਾਰੇ ਪੰਜਾਬ ਦੀ ਹੋਣੀ ਸੰਵਾਰਨ ਦੀ ਗੱਲ ਤਾਂ ਸਾਰੀਆਂ ਹੀ ਸਿਆਸੀ ਧਿਰਾਂ ਕਰਦੀਆਂ ਹਨ ਪ੍ਰੰਤੂ ਤਵਾਰੀਖ ਗਵਾਹ ਹੈ ਅਤੇ ਅਤੀਤ ਦੀ ਬੁੱਕਲ ਵਿਚ ਅਨੇਕ ਉਦਾਹਰਨਾਂ ਅਜਿਹੀਆਂ ਮਿਲ ...

ਪੂਰੀ ਖ਼ਬਰ »

ਰਾਮਾਇਣ ਮਹਾਂਕਾਵਿ ਦੇ ਸਿਰਜਕ ਭਗਵਾਨ ਵਾਲਮੀਕਿ

ਅੱਜ ਲਈ ਵਿਸ਼ੇਸ਼ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਭਾਰਤ ਵਿਚ ਹੀ ਨਹੀਂ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ। ਅਜਿਹਾ ਇਸ ਲਈ ਹੈ ਕਿਉਂਕਿ ਉਹ ਸੰਸਕ੍ਰਿਤ ਸਲੋਕ ਦੇ ਪਹਿਲੇ ਨਿਰਮਾਤਾ ਹਨ, ਉਹ ਆਦਿ ਕਵੀ ਹਨ ਅਤੇ ਕਵੀ ਸ਼ਬਦ ਦਾ ਸੰਬੋਧਨ ਪਰਮਾਤਮਾ ਲਈ ਵੀ ਕੀਤਾ ਜਾਂਦਾ ਹੈ ਅਤੇ ਵੇਦ ...

ਪੂਰੀ ਖ਼ਬਰ »

ਪੈਨਸ਼ਨ ਨਾਲੋਂ ਵੱਧ ਪਰਿਵਾਰਕ ਪੈਨਸ਼ਨ!

ਕੇਂਦਰ ਸਰਕਾਰ ਵਲੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ (01-01-2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ) ਨੂੰ ਲਾਗੂ ਕਰਨ ਲਈ ਨਿਯਮਾਂ ਸੰਬੰਧੀ ਨੋਟੀਫਿਕੇਸ਼ਨ ਮਈ 2009 ਅਤੇ ਮਾਰਚ 2021 ਅਧੀਨ ਸਰਕਾਰੀ ਕਰਮਚਾਰੀ ਨੂੰ ਸਰਕਾਰੀ ਨੌਕਰੀ ਵਿਚ ਆਉਣ ਸਮੇਂ ਜਾਂ ਬਾਅਦ ਵਿਚ ਵੀ ਇਹ ਚੋਣ ਕਰਨ ਦਾ ਹੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX