ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  15 minutes ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  18 minutes ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  31 minutes ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  36 minutes ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  47 minutes ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਰਾਸ਼ਟਰੀ-ਅੰਤਰਰਾਸ਼ਟਰੀ

ਬਰੈਂਪਟਨ 'ਚ ਪਤਨੀ ਤੇ ਸੱਸ ਦੇ ਕਾਤਲ ਪੰਜਾਬੀ ਨੂੰ ਦੋਹਰੀ ਉਮਰ ਕੈਦ

ਟੋਰਾਂਟੋ, 19 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਅਦਾਲਤ ਵਲੋਂ ਬੀਤੇ ਦਿਨ ਦਲਵਿੰਦਰ ਸਿੰਘ ਨੂੰ ਸ਼ਹਿਰ ਵਿਚ ਆਪਣੇ ਘਰ ਅੰਦਰ (12 ਜਨਵਰੀ 2018 ਦੀ ਰਾਤ ਨੂੰ ) ਆਪਣੀ ਪਤਨੀ ਬਲਜੀਤ ਥਾਂਦੀ (32) ਅਤੇ ਸੱਸ ਅਵਤਾਰ ਕੌਰ (60) ਦੇ ਕਤਲ ਦੇ ਦੋਸ਼ ਵਿਚ ਦੋਹਰੀ ਉਮਰ ਕੈਦ ਦੀ ਸਜ਼ਾ ਦਿੱਤੀ ਗਈ | ਦੋਵੇਂ ਸਜ਼ਾਵਾਂ ਨਾਲ-ਨਾਲ ਚਲੱਣਗੀਆਂ ਅਤੇ ਉਸ ਨੂੰ 25 ਸਾਲ ਪੈਰੋਲ ਨਹੀਂ ਮਿਲ ਸਕੇਗੀ | ਜੱਜ ਕੋਫੀ ਬ੍ਰਨੇਜ਼ ਨੇ ਆਪਣੇ ਫੈਸਲੇ 'ਚ ਲਿਖਿਆ ਹੈ ਕਿ ਜਦੋਂ ਦੋਸ਼ੀ ਨੂੰ ਆਪਣੀ ਪਤਨੀ ਅਤੇ ਸੱਸ ਵਲੋਂ ਨਵਜਨਮੇ ਬੱਚੇ ਦੀ ਲੋਹੜੀ ਮਨਾਉਣ ਦੇ ਪ੍ਰੋਗਰਾਮ ਦਾ ਪ੍ਰਬੰਧ ਉਸ ਤੋਂ ਚੋਰੀ ਕੀਤੇ ਜਾਣ ਬਾਰੇ ਪਤਾ ਲੱਗਾ ਤਾਂ ਉਹ ਗੁੱਸੇ 'ਚ ਬੇਕਾਬੂ ਹੋ ਗਿਆ, ਬਹਿਸ ਮਗਰੋਂ ਵਧੇ ਝਗੜੇ 'ਚ (11 ਕੁ ਮਿੰਟਾਂ ਦੌਰਾਨ) ਉਸ ਨੇ ਬਲਜੀਤ ਅਤੇ ਅਵਤਾਰ ਨੂੰ ਰਸੋਈ 'ਚ ਚਾਕੂ ਮਾਰ ਕੇ ਖਤਮ ਕਰ ਦਿੱਤਾ | ਫੈਸਲਾ ਸੁਣਾਏ ਜਾਣ ਸਮੇਂ ਦਲਵਿੰਦਰ ਅਦਾਲਤ ਵਿਚ ਹਾਜ਼ਰ ਸੀ | ਸਰਕਾਰੀ ਵਕੀਲ ਨੇ ਦੱਸਿਆ ਕਿ ਆਰਥਿਕ ਤੰਗੀ ਹੋਣ ਕਰਕੇ ਦਲਵਿੰਦਰ ਲੋਹੜੀ ਦਾ ਖਰਚਾ ਨਹੀਂ ਕਰਨਾ ਚਾਹੁੰਦਾ ਸੀ ਪਰ ਉਸ ਦੀ ਪਤਨੀ ਲੋਹੜੀ ਪਾਉਣਾ ਚਾਹੁੰਦੀ ਸੀ | ਦਲਵਿੰਦਰ ਤੇ ਬਲਜੀਤ ਦਾ ਵਿਆਹ 2016 ਵਿੱਚ ਹੋਇਆ ਸੀ ਪਰ ਜਲਦੀ ਮਗਰੋਂ ਝਘੜੇ ਸ਼ੁਰੂ ਹੋ ਗਏ | 2017 'ਚ (ਬੱਚੇ ਦੇ ਜਨਮ ਮਗਰੋਂ) ਦੋਸ਼ੀ ਨੂੰ ਆਪਣੀ ਪਤਨੀ ਨੂੰ ਕੁੱਟਣ ਦੇ ਦੋਸ਼ਾਂ 'ਚ ਪੁਲਿਸ ਨੇ ਗਿ੍ਫਤਾਰ ਕੀਤਾ ਸੀ | ਜ਼ਮਾਨਤ ਦੀਆਂ ਸ਼ਰਤਾਂ ਤਹਿਤ ਉਹ ਪਤਨੀ ਬਲਜੀਤ ਦੇ ਨੇੜੇ ਨਹੀਂ ਜਾ ਸਕਦਾ ਸੀ ਤੇ ਨਾ ਹੀ ਉਸ ਨਾਲ ਘਰ 'ਚ ਰਹਿ ਸਕਦਾ ਸੀ ਪਰ ਜ਼ਮਾਨਤ ਦੀਆਂ ਸ਼ਰਤਾਂ ਤੋੜ ਕੇ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ |

ਯੂ.ਕੇ. 'ਚ ਜਲੰਧਰ ਨਾਲ ਸੰਬੰਧਿਤ ਗੀਤਿਕਾ ਗੋਇਲ ਦੀ ਹੱਤਿਆ ਮਾਮਲੇ 'ਚ ਪਤੀ ਨੂੰ ਉਮਰ ਕੈਦ

ਲੈਸਟਰ (ਇੰਗਲੈਂਡ), 19 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਲੈਸਟਰ ਦੀ ਇਕ ਅਦਾਲਤ ਨੇ ਲੈਸਟਰ ਦੇ ਰਹਿਣ ਵਾਲੇ ਜਲੰਧਰ ਸ਼ਹਿਰ ਨਾਲ ਸਬੰਧਿਤ ਭਾਰਤੀ ਮੂਲ ਦੇ 28 ਸਾਲਾ ਇਕ ਵਿਅਕਤੀ ਨੂੰ ਜੇਲ੍ਹ• ਦੀ ਸਜ਼ਾ ਸੁਣਾਈ ਹੈ, ਜਿਸ ਨੇ ਆਪਣੀ ਪਤਨੀ ਦਾ ਕਤਲ ਕਰਕੇ ...

ਪੂਰੀ ਖ਼ਬਰ »

ਸ਼ਿਕਾਗੋ ਦੇ 4500 ਪੁਲਿਸ ਅਫ਼ਸਰਾਂ ਵਲੋਂ ਕੋਵਿਡ ਵੈਕਸੀਨ ਸੰਬੰਧੀ ਆਦੇਸ਼ ਮੰਨਣ ਤੋਂ ਨਾਂਹ

ਸੈਕਰਾਮੈਂਟੋ 19 ਅਕਤੂਬਰ (ਹੁਸਨ ਲੜੋਆ ਬੰਗਾ)- ਸ਼ਿਕਾਗੋ ਦੇ ਤਕਰੀਬਨ 4500 ਪੁਲਿਸ ਅਫ਼ਸਰਾਂ ਨੇ ਕੋਵਿਡ ਵੈਕਸੀਨ ਸਬੰਧੀ ਜਾਰੀ ਆਦੇਸ਼ ਦੀ ਉਲੰਘਣਾ ਕਰਦੇ ਹੋਏ 15 ਅਕਤੂਬਰ ਤੱਕ ਵੈਕਸੀਨ ਬਾਰੇ ਸਥਿਤੀ ਰਿਪੋਰਟ ਨਹੀਂ ਦਿੱਤੀ | ਇਸ ਦਾ ਅਰਥ ਹੈ ਕਿ ਸ਼ਹਿਰ ਦੇ ਕੁੱਲ 12,770 ਪੁਲਿਸ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਦਰਦ ਤੋਂ ਪੀੜਤ ਵਿਅਕਤੀ ਦੇ ਪੇਟ 'ਚੋਂ ਮੋਬਾਇਲ ਕੱਢਿਆ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਾਕਟਰਾਂ ਨੇ ਇਕ ਵਿਅਕਤੀ ਦੇ ਪੇਟ 'ਚੋਂ ਇਕ ਨੋਕੀਆ ਮੋਬਾਈਲ ਫੋਨ ਕੱਢਿਆ ਹੈ | ਉਕਤ ਆਦਮੀ ਨੇ 6 ਮਹੀਨੇ ਪਹਿਲਾਂ ਗਲਤੀ ਨਾਲ ਮੋਬਾਈਲ ਫੋਨ ਨਿਗਲ ਲਿਆ ਸੀ | ਲਗਾਤਾਰ ਪੇਟ ਦਰਦ ਅਤੇ ਹਾਲਤ ਵਿਗੜਨ ਦੀ ਤੋਂ ਬਾਅਦ ਡਾਕਟਰ ਨੇ ...

ਪੂਰੀ ਖ਼ਬਰ »

ਇੰਗਲੈਂਡ 'ਚ ਤਿੰਨ ਦਿਨਾਂ 'ਚ 400 ਤੋਂ ਵੱਧ ਲੋਕਾਂ ਇੰਗਲਿਸ਼ ਚੈਨਲ ਕੀਤਾ ਪਾਰ

ਲੈਸਟਰ (ਇੰਗਲੈਂਡ), 19 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਵਿਚ ਪਿਛਲੇ ਦਿਨਾਂ 'ਚ 400 ਤੋਂ ਵਧੇਰੇ ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਇੰਗਲਿਸ਼ ਚੈਨਲ ਪਾਰ ਕੀਤਾ ਹੈ | ਇਹ ਪ੍ਰਗਟਾਵਾ ਗ੍ਰਹਿ ਮੰਤਰਾਲੇ ਨੇ ਕੀਤਾ | ਇਨ੍ਹਾਂ 410 ਪ੍ਰਵਾਸੀ ਲੋਕਾਂ ਨੇ 11 ਕਿਸ਼ਤੀਆਂ ਦੀ ...

ਪੂਰੀ ਖ਼ਬਰ »

ਸ਼ਿਲਪਾ ਸ਼ੈਟੀ ਅਤੇ ਰਾਜ ਕੁੰਦਰਾ ਵਲੋਂ ਸ਼ਰਲਿਨ ਚੋਪੜਾ ਖ਼ਿਲਾਫ਼ 50 ਕਰੋੜ ਦਾ ਮਾਣਹਾਨੀ ਕੇਸ

ਮੁੰਬਈ, 19 ਅਕਤੂਬਰ (ਏਜੰਸੀ)-ਅਦਾਕਾਰ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਖ਼ਿਲਾਫ਼ 50 ਕਰੋੜ ਰੁਪਏ ਦਾ ਮਾਨਹਾਣੀ ਮੁਕੱਦਮਾ ਦਾਇਰ ਕੀਤਾ ਹੈ | ਚੋਪੜਾ ਨੇ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈਟੀ ਖ਼ਿਲਾਫ਼ ਕਥਿਤ ਰੂਪ ਨਾਲ ਸਰੀਰਕ ਸ਼ੋਸ਼ਣ, ...

ਪੂਰੀ ਖ਼ਬਰ »

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਸੇਵਾਦਾਰ 'ਕੁਈਨ ਐਵਾਰਡ 2021' ਨਾਲ ਸਨਮਾਨਿਤ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਸੇਵਾਦਾਰਾਂ ਵਲੋਂ ਕੀਤੀਆਂ ਸੇਵਾਵਾਂ ਲਈ ਬਰਤਾਨੀਆ ਦੇ ਸ਼ਾਹੀ ਸਨਮਾਨ ਕੁਈਨਜ਼ ਐਵਾਰਡ 2021 (ਐਮ.ਬੀ.ਈ.) ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਪੁਰਸਕਾਰ ਮਹਾਰਾਣੀ ਐਲਿਜ਼ਾਬੈੱਥ ਦੇ ...

ਪੂਰੀ ਖ਼ਬਰ »

ਕੈਲਗਰੀ ਨਗਰ ਕੌਂਸਲ 'ਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਬਣੀ ਮੇਅਰ

ਕੈਲਗਰੀ 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਦੀਆਂ ਹੋਈਆ ਚੋਣਾਂ 'ਚ ਪੰਜਾਬੀ ਮੂਲ ਦੀ ਔਰਤ ਵਲੋਂ ਪਹਿਲੀ ਵਾਰ ਮੇਅਰ ਦੀ ਚੋਣ ਜਿੱਤ ਕੇ ਇਤਿਹਾਸ ਸਿਰਜਿਆ ਗਿਆ | ਕੈਲਗਰੀ ਸ਼ਹਿਰ ਦੀ ਸਾਬਕਾ ਕੌਂਸਲਰ ਜੋਤੀ ਗੌਂਡੇਕ ਨੇ ਇਹ ਜਿੱਤ ਪ੍ਰਾਪਤ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਅਮਰਜੀਤ ਸਿੰਘ ਸੋਹੀ ਪੰਜਾਬੀਆਂ ਦੇ ਪਹਿਲੇ ਮੇਅਰ ਬਣੇ

ਐਡਮਿੰਟਨ, 19 ਅਕਤੂਬਰ (ਦਰਸ਼ਨ ਸਿੰਘ ਜਟਾਣਾ)-ਬੜੇ ਲੰਮੇ ਸਮੇਂ ਤੋਂ ਪੰਜਾਬੀਆਂ ਲਈ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ ਜਦੋਂ ਇਕ ਪੰਜਾਬੀ ਤੇ ਪੰਜਾਬ ਦੇ ਜੰਮਪਲ ਅਮਰਜੀਤ ਸਿੰਘ ਸੋਹੀ ਨੂੰ ਐਡਮਿੰਟਨ ਸਿਟੀ ਦਾ ਮੇਅਰ ਚੁਣਿਆ ਗਿਆ ਹੈ | ਅਮਰਜੀਤ ਸਿੰਘ ਸੋਹੀ ਜੋ ਜ਼ਿਲ੍ਹਾ ...

ਪੂਰੀ ਖ਼ਬਰ »

ਲੈਸਟਰ 'ਚ ਕਵੀ ਦਰਬਾਰ ਮੌਕੇ ਡਾ. ਸ਼ੇਰਗਿੱਲ ਅਤੇ ਸੁਖਦੇਵ ਬਾਂਸਲ ਦੀਆਂ ਕਿਤਾਬਾਂ ਲੋਕ ਅਰਪਣ

ਲੈਸਟਰ (ਇੰਗਲੈਂਡ), 19 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਪੰਜਾਬੀ ਸਾਹਿਤਕ ਅਕਾਦਮੀ ਲੈਸਟਰ ਵਲੋਂ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਚ ਡਾ. ਕਰਨੈਲ ਸ਼ੇਰਗਿੱਲ ਦਾ ਕਾਵਿ ਸੰਗ੍ਰਹਿ 'ਕੌਣ ਸੂਤਰਧਾਰ' ਅਤੇ 'ਮੈਂ ਅਜਨਬੀ ਨਹੀਂ' ਅਤੇ ਪ੍ਰਸਿੱਧ ਕਵੀ ਸੁਖਦੇਵ ਸਿੰਘ ਬਾਂਸਲ ਦੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਰੋਸ ਪ੍ਰਦਰਸ਼ਨ ਅਤੇ ਮੋਮਬੱਤੀ ਮਾਰਚ

ਟੋਰਾਂਟੋਂ, 19 ਅਕਤੂਬਰ (ਹਰਜੀਤ ਸਿੰਘ ਬਾਜਵਾ)-ਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੁਸਾਇਟੀ, ਓਾਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ ਅਤੇ ਹੋਰ ਸੰਸਥਾਵਾਂ ਦੇ ਮੈਂਬਰਾਂ ਵਲੋਂ ਭਾਰਤ ਵਿਚ ਚਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਅਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ...

ਪੂਰੀ ਖ਼ਬਰ »

ਮਨਜੀਤ ਸਿੰਘ ਲਿੱਟ ਵਲੋਂ ਜਨਮ ਦਿਨ ਮੌਕੇ ਗੁਰੂ ਨਾਨਕ ਡਾਇਵਰਸਿਟੀ ਵਿਲੇਜ ਅਤੇ ਕੈਨੇਡਾ ਦੇ 3 ਹਸਪਤਾਲਾਂ ਨੂੰ 4 ਲੱਖ ਡਾਲਰ ਦਾ ਦਾਨ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਅਤੇ ਕੈਨੇਡਾ ਦੇ ਉੱਘੇ ਕਾਰੋਬਾਰੀ ਸ: ਮਨਜੀਤ ਸਿੰਘ ਲਿੱਟ ਵਲੋਂ ਆਪਣੇ ਜਨਮ ਦਿਨ ਮੌਕੇ ਕੈਨੇਡਾ ਦੇ ਚਾਰ ਹਸਪਤਾਲਾਂ ਨੂੰ 4 ਲੱਖ ਡਾਲਰ ਦਾ ਦਾਨ ਦਿੱਤਾ ਗਿਆ ਹੈ | ਇਹ ਦਾਨ ਸ: ਲਿੱਟ ਵਲੋਂ 1 ਲੱਖ ਡਾਲਰ ਗੁਰੂ ਨਾਨਕ ...

ਪੂਰੀ ਖ਼ਬਰ »

ਸਿਡਨੀ ਓਪੇਰਾ ਹਾਊਸ ਦੀਆਂ ਪੱਤੀਆਂ 'ਤੇ ਫਰੰਟਲਾਈਨ ਕਾਮਿਆਂ ਲਈ ਧੰਨਵਾਦ

ਸਿਡਨੀ, 19 ਅਕਤੂਬਰ (ਹਰਕੀਰਤ ਸਿੰਘ ਸੰਧਰ)-ਦੁਨੀਆ ਭਰ ਵਿਚ ਚੱਲ ਰਹੀ ਕੋਵਿਡ ਦੀ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਕਾਮੇ ਦਿਨ-ਰਾਤ ਕੰਮ ਕਰ ਰਹੇ ਹਨ | ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ 80 ਫ਼ੀਸਦੀ ਡਬਲ ਵੈਕਸੀਨ ਦਾ ਟੀਚਾ ਪੂਰਾ ਕਰਨ 'ਤੇ ਸਿਡਨੀ ਓਪੇਰਾ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤ ਸਭਾ ਤੈਰਾਨੌਵਾ ਵਿਖੇ ਸਮਾਗਮ 24 ਨੂੰ

ਵੈਨਿਸ (ਇਟਲੀ), 19 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਆਰੇਸੋ ਜ਼ਿਲ੍ਹ•ੇ 'ਚ ਸਥਿਤ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਅਕਤੂਬਰ ਨੂੰ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਹਰੇਸ਼ ਸ਼ਾਹ ਜੈਨ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਸੈਕਰਾਮੈਂਟੋ 19 ਅਕਤੂਬਰ (ਹੁਸਨ ਲੜੋਆ ਬੰਗਾ)-ਜਿਵੇਂ ਕਿ ਆਸ ਕੀਤੀ ਜਾਂਦੀ ਸੀ ਵਿਲਮਿੰਗਟਨ ਡੇਲਾਵੇਅਰ ਵਾਸੀ ਹਰੇਸ਼ ਸ਼ਾਹ ਫੈਡਰੇਸ਼ਨ ਆਫ ਜੈਨ ਐਸੋਸੀਏਸ਼ਨ (ਜੈਨਾ) ਦੇ ਪ੍ਰਧਾਨ ਚੁਣੇ ਗਏ ਹਨ | ਹਰੇਸ਼ ਸ਼ਾਹ ਜੋ ਇਸ ਸਮੇਂ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਹਨ, ਅਗਲੇ ਸਾਲ ...

ਪੂਰੀ ਖ਼ਬਰ »

ਇੰਗਲੈਂਡ ਦੇ ਕਈ ਹਿੱਸਿਆਂ 'ਚ ਰੇਲ ਆਵਾਜਾਈ ਪ੍ਰਭਾਵਿਤ

ਲੈਸਟਰ (ਇੰਗਲੈਂਡ), 19 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਦੱਖਣ ਪੂਰਬੀ ਇੰਗਲੈਂਡ ਦੇ ਅਨੇਕਾਂ ਹਿੱਸਿਆਂ ਵਿਚ ਰੇਲ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਿਸ ਵਿਰੁੱਧ ਯਾਤਰੀ ਸਰਕਾਰ ਖ਼ਿਲਾਫ਼ ਲਾਮਬੰਦ ਹੋਏ ਹਨ | ...

ਪੂਰੀ ਖ਼ਬਰ »

ਬਰਤਾਨੀਆ 'ਚ ਕੋਵਿਡ ਬਾਰੇ ਚਿੰਤਾਵਾਂ ਬਰਕਰਾਰ

ਲੈਸਟਰ (ਇੰਗਲੈਂਡ), 19 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਕੋਰੋਨਾ ਦੇ ਅਜੇ ਵੀ ਵੱਧ ਰਹੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਬੋਰਿਸ ਜਾਹਨਸਨ ਦੀ ਸਰਕਾਰ ਮੁੜ ਚਿੰਤਾ ਵਾਲੀ ਸਥਿਤੀ ਵਿਚ ਹੈ | ਸੂਤਰਾਂ ਅਨੁਸਾਰ ਬਰਤਾਨਵੀ ਹਸਪਤਾਲਾਂ 'ਚ ਮਰੀਜ਼ਾਂ ਦੀ ਆਮਦ ਅਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX