ਤਾਜਾ ਖ਼ਬਰਾਂ


ਅਮੂਲ ਨੇ ਦੁੱਧ 'ਤੇ 3 ਰੁਪਏ ਪ੍ਰਤੀ ਲੀਟਰ ਵਧਾਏ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
. . .  1 minute ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  44 minutes ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  56 minutes ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  1 minute ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਦਿੱਲੀ / ਹਰਿਆਣਾ

ਕੇਜਰੀਵਾਲ ਸਰਕਾਰ ਨੂੰ ਆਸ਼ਾ ਵਰਕਰਾਂ ਦੀਆਂ ਦਿੱਕਤਾਂ ਨਾਲ ਕੋਈ ਸਰੋਕਾਰ ਨਹੀਂ-ਗੁਪਤਾ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਆਸ਼ਾ ਵਰਕਰ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਜਧਾਨੀ ਦਿੱਲੀ ਲਈ ਇਸ ਤੋਂ ਜ਼ਿਆਦਾ ਦੁੱਖ ਦੀ ਗੱਲ ਕੀ ਹੋ ਸਕਦੀ ਹੈ ਕਿ ਆਪਣੇ ਅਧਿਕਾਰਾਂ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰਾਂ ਨੂੰ ਸੜਕਾਂ 'ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਗੁਪਤਾ ਨੇ ਦਾਅਵਾ ਕੀਤਾ ਕਿ ਦਿੱਲੀ ਵਿਚ ਸਾਲ 2018 'ਚ ਕੇਂਦਰ ਸਰਕਾਰ ਦੁਆਰਾ ਆਸ਼ਾ ਵਰਕਰਾਂ ਨੂੰ ਦਿੱਤੇ ਗਈ ਭੁਗਤਾਨ ਰਾਸ਼ੀ ਨੂੰ ਵੀ ਕੇਜਰੀਵਾਲ ਸਰਕਾਰ ਵੰਡ ਨਹੀ ਸਕੀ ਕਿਉਂਕਿ ਦਿੱਲੀ ਸਰਕਾਰ ਇਹ ਰਾਸ਼ੀ ਚੁੱਕੀ ਹੀ ਨਹੀਂ ਤਾਂਕਿ ਆਸ਼ਾ ਵਰਕਰਾਂ ਨੂੰ ਹਟਾ ਕੇ ਕੇਜਰੀਵਾਲ ਆਪਣੇ ਲੋਕਾਂ ਨੂੰ ਭਰਤੀ ਕਰ ਸਕੇ |ਗੁਪਤਾ ਨੇ ਕਿਹਾ ਕਿ ਜੋ ਆਸ਼ਾ ਵਰਕਰ ਆਪਣੇ ਘਰ-ਪਰਿਵਾਰ ਛੱਡ ਕੇ ਦੂਜੇ ਦੇ ਘਰ ਦਾ ਸਵੱਛਤਾ ਮੁਹਿੰਮ ਸਹਿਤ ਟੀਕਾਕਰਨ ਆਦਿ ਵਰਗੇ ਕਾਰਜਾਂ ਦੀ ਦੇਖਭਾਲ ਕਰਦੀ ਹੈ ਜੇਕਰ ਉਨ੍ਹਾਂ ਨੂੰ ਵੀ ਆਪਣੇ ਹੱਕਾਂ ਲਈ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਤਾਂ ਦਿੱਲੀ ਸਰਕਾਰ ਲਈ ਇਸ ਤੋਂ ਵੱਧ ਸ਼ਰਮ ਦੀ ਗੱਲ ਕੀ ਹੋ ਸਕਦੀ ਹੈ | ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਵਿਧੂੜੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਡੇ ਵੱਡੇ ਚੋਣ ਵਾਅਦੇ ਦੂਜੇ ਸੂਬਿਆਂ 'ਚ ਕਰ ਰਹੀ ਹੈ ਪ੍ਰੰਤੂ ਆਸ਼ਾ ਵਰਕਰ ਦੀਆਂ ਮੰਗਾਂ ਪ੍ਰਤੀ ਕੋਈ ਧਿਆਨ ਨਹੀਂ ਦੇ ਰਹੀ |

ਈ-ਆਟੋ ਪਰਮਿਟ ਲਈ ਆਨਲਾਈਨ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਇੱਥੋਂ ਦੀਆਂ ਸੜਕਾਂ 'ਤੇ ਇਲੈਕਟ੍ਰਾਨਿਕ ਗੱਡੀਆਂ ਚਲਾਉਣ 'ਤੇ ਜ਼ੋਰ ਦੇ ਰਹੀ ਹੈ ਤਾਂ ਕਿ ਦਿੱਲੀ ਵਿਚ ਪ੍ਰਦੂਸ਼ਣ ਘੱਟ ਹੋ ਸਕੇ | ਦਿੱਲੀ ਸਰਕਾਰ ਵਲੋਂ ਈ-ਆਟੋ ਪਰਮਿਟ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ...

ਪੂਰੀ ਖ਼ਬਰ »

ਅਧਿਆਪਕਾਂ ਦੀ ਬਦਲੀ ਹੁਣ ਹੋਵੇਗੀ ਆਨਲਾਈਨ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨੇ ਆਪਣੇ ਅਧੀਨ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਬਦਲੀਆਂ ਆਨਲਾਈਨ ਕਰ ਦਿੱਤੀਆਂ ਹਨ ਅਤੇ ਇਹ ਪਹਿਲੀ ਵਾਰ ਹੈ ਕਿ ਨਿਗਮ ਨੇ ਇਹ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਹੈ | ਨਿਗਮ ਦੇ ਸਿੱਖਿਆ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਣ ਲਈ ਬਣਾਏ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਵਿਚ ਬਾਰਿਸ਼ ਪੈਣ ਤੋਂ ਪਹਿਲਾਂ ਨਾਲੋਂ ਪ੍ਰਦੂਸ਼ਣ ਘੱਟ ਗਿਆ ਹੈ ਅਤੇ ਲੋਕਾਂ ਨੂੰ ਸ਼ੁੱਧ ਹਵਾ ਮਿਲੀ ਹੈ ਪਰ ਆਉਣ ਵਾਲੇ ਦਿਨਾਂ ਵਿਚ ਪ੍ਰਦੂਸ਼ਣ ਫਿਰ ਲੋਕਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ, ਜਿਸ ਕਰਕੇ ਕੇਂਦਰੀ ...

ਪੂਰੀ ਖ਼ਬਰ »

ਡੇਂਗੂ ਨੇ ਦਿੱਲੀ 'ਚ ਪੈਰ ਪਸਾਰਨੇ ਕੀਤੇ ਸ਼ੁਰੂ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਤੋਂ ਬਾਅਦ ਹੁਣ ਦਿੱਲੀ ਵਿਚ ਡੇਂਗੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਨਾਲ ਇਕ ਔਰਤ ਦੀ ਮੌਤ ਵੀ ਹੋ ਚੁੱਕੀ ਹੈ | ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿਚ ਡੇਂਗੂ ਦੇ ਮਰੀਜ਼ ਭਰਤੀ ਵੀ ਹਨ ...

ਪੂਰੀ ਖ਼ਬਰ »

ਜਥੇ. ਹਿੱਤ ਨਾਲ ਧੱਕਾ-ਮੁੱਕੀ ਕਰਨ ਵਾਲਿਆਂ ਨੂੰ ਅਕਾਲ ਤਖ਼ਤ ਤਲਬ ਕੀਤਾ ਜਾਵੇ-ਜਸਮੀਤ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਜਸਮੀਤ ਸਿੰਘ ਪੀਤਮ ਪੁਰਾ ਨੇ ਪਟਨਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਜੱਥੇ. ਅਵਤਾਰ ਸਿੰਘ ਹਿੱਤ ਨਾਲ ਹੋਈ ਧੱਕਾ ਮੁੱਕੀ ਦੀ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਮਚਾਰੀ 'ਤੇ ਤਾਣੀ ਪਿਸਤੌਲ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਦੇ ਜਨਕਪੁਰੀ ਇਲਾਕੇ ਵਿਚ ਇਕ ਵਿਅਕਤੀ ਨੇ 500 ਰੁਪਏ ਦਾ ਪੈਟਰੋਲ ਆਪਣੀ ਗੱਡੀ ਵਿਚ ਭਰਵਾਇਆ ਅਤੇ ਜਦੋਂ ਪੈਟਰੋਲ ਭਰਨ ਵਾਲੇ ਕਰਮਚਾਰੀ ਨੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਨੇ ਪਿਸਤੌਲ ਤਾਣ ਦਿੱਤੀ ਅਤੇ ਮਾਰਨ ਦੀ ...

ਪੂਰੀ ਖ਼ਬਰ »

ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਐਸ.ਆਈ.ਟੀ. ਨੂੰ ਦੋਸ਼ੀਆਂ ਦੀ ਗਿ੍ਫ਼ਤਾਰੀ ਵਾਸਤੇ ਹਰੀ ਝੰਡੀ ਦੇਵੇ ਯੂ.ਪੀ. ਸਰਕਾਰ- ਭੋਗਲ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਮੁਖੀ ਕੁਲਦੀਪ ਸਿੰਘ ਭੋਗਲ ਅਤੇ ਜਨਰਲ ਸਕੱਤਰ ਸੁਰਜੀਤ ਸਿੰਘ ਓਬਰਾਏ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪੰਥਕ ਮਸਲਿਆਂ ਬਾਰੇ ਇਕ-ਦੂਜੇ ਦੀ ਨੁਕਤਾਚੀਨੀ ਕਰਨ ਦੀ ਬਜਾਏ ਇੱਕਜੁਟਤਾ ਵਿਖਾਉਣ ਸਿੱਖ ਜੱਥੇਬੰਦੀਆਂ- ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ (ਰਜਿ:) ਨੇ ਤਮਾਮ ਸਿੱਖ ਜੱਥੇਬੰਦੀਆਂ ਤੇ ਸਿੱਖਾਂ ਨੂੰ ਪੰਥਕ ਮਾਮਲਿਆਂ 'ਚ ਇੱਕਜੁਟਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ | ਫੈਡਰੇਸ਼ਨ ਦੇ ਮੁਖੀ ਰਾਮ ਸਿੰਘ ਰਾਠੌਰ ਸਮੇਤ ਸੰਸਥਾ ਦੇ ਦੂਜੇ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਗ਼ਰੀਬ ਲੋੜਵੰਦ ਤੇ ਸਾਧਨਹੀਣ ਬੱਚਿਆਂ ਨੂੰ ਵੰਡੀਆਂ ਕਿਤਾਬਾਂ ਤੇ ਹੋਰ ਸਾਮਾਨ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਪਿਛਲੇ ਸਮੇਂ ਤੋਂ ਅਨਾਥ ਬੇਸਹਾਰਾ ਲੋਕਾਂ ਦੀ ਹਰ ਪੱਖ ਤੋਂ ਮਦਦ ਕਰ ਰਹੀ ਹੈ | ਕੋਰੋਨਾ ਮਹਾਂਮਾਰੀ ਵਿਚ ਅਨਾਥ ਹੋਏ ਬੱਚਿਆਂ, ਗ਼ਰੀਬ ਤੇ ਹੋਰ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਸੈਨਿਕ ਸਕੂਲ 'ਚ 6ਵੀਂ ਤੇ 9ਵੀਂ ਜਮਾਤ 'ਚ ਦਾਖ਼ਲੇ ਲਈ ਬਿਨੈਕਾਰ 26 ਅਕਤੂਬਰ ਤੱਕ ਅਰਜ਼ੀਆਂ ਦੇਣ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਸੈਨਿਕ ਸਕੂਲ ਕਪੂਰਥਲਾ ਨੇ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਤੇ 9ਵੀਂ ਜਮਾਤ ਵਿਚ ਦਾਖ਼ਲੇ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ | ਇਸ ਅਕਾਦਮਿਕ ਸੈਸ਼ਨ ਦੌਰਾਨ ਛੇਵੀਂ ਜਮਾਤ ਲਈ 10 ਵਿਦਿਆਰਥੀਆਂ ਦਾ ਪਹਿਲਾ ਬੈਚ ਦਾਖਲ ਹੋ ਚੁੱਕਾ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋਸ਼ੀ ਗਿ੍ਫ਼ਤਾਰ

ਗੂਹਲਾ ਚੀਕਾ/ਕੈਥਲ, 19 ਅਕਤੂਬਰ (ਓ.ਪੀ. ਸੈਣੀ)-ਐੱਸ.ਪੀ. ਲੋਕੇਂਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਦੋ ਪਹੀਆ ਵਾਹਨਾਂ ਦੀ ਚੋਰੀ 'ਤੇ ਨਕੇਲ ਕੱਸਦੇ ਹੋਏ, ਇਕ ਦੋਸ਼ੀ ਨੂੰ ਥਾਣਾ ਸਿਟੀ ਪੁਲਿਸ ਨੇ ਇਕ ਚੋਰੀ ਕੀਤੇ ਸਾਈਕਲ ਸਮੇਤ ਫੜਿਆ | ਪੁਲਿਸ ਵਲੋਂ ਨਿਯਮਾਂ ਅਨੁਸਾਰ ਅਗਲੀ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਐਂਟੀ ਤੰਬਾਕੂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਐਂਟੀ ਤੰਬਾਕੂ ਸੈੱਲ ਦੇ ਨੋਡਲ ਅਫ਼ਸਰ ਡਾ. ਮਹੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕਾਲਜ ਦੇ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ...

ਪੂਰੀ ਖ਼ਬਰ »

ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਤੇਜ਼

ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਦੌਰਾਨ ਹੁਣ ਚੁਨਾਵੀ ਸਰਗਰਮੀਆਂ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ | 20 ਅਕਤੂਬਰ ਤੋਂ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਚੁਨਾਵੀ ਮੈਦਾਨ ਵਿੱਚ ਕੁੱਦ ਰਹੇ ਹਨ | ਭਾਜਪਾ ਵਲੋਂ ਅੱਜ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 309ਵੇਂ ਦਿਨ ਵੀ ਰਹੀ ਜਾਰੀ

ਗੁਹਲਾ ਚੀਕਾ, 19 ਅਕਤੂਬਰ (ਓ. ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਅੱਜ 309ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਅੱਜ ਦੇ ਧਰਨੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ...

ਪੂਰੀ ਖ਼ਬਰ »

ਜੀ. ਐਨ. ਜੀ. ਕਾਲਜ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਆਨਲਾਈਨ ਮੁਕਾਬਲੇ ਕਰਵਾਏ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੀ ਹੋਮ ਸਾਇੰਸ ਐਸੋਸੀਏਸ਼ਨ, ਵੂਮੈਨ ਸਟੱਡੀ ਸੈੱਲ ਅਤੇ ਲਿੰਗ ਇਕਵੀਟੀ ਸੈੱਲ ਵਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਆਨਲਾਈਨ ਮੁਕਾਬਲੇ ...

ਪੂਰੀ ਖ਼ਬਰ »

'ਰੈੱਡ ਲਾਈਟ ਆਨ-ਗੱਡੀ ਆਫ਼' ਮੁਹਿੰਮ ਨੇ ਕੇਜਰੀਵਾਲ ਦੇ ਦਾਅਵੇ ਦੀ ਪੋਲ ਖੋਲ੍ਹੀ-ਚੌ. ਅਨਿਲ ਕੁਮਾਰ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਸਰਕਾਰ ਦੁਆਰਾ ਟ੍ਰੈਫਿਕ ਸਿਗਨਲਾਂ 'ਤੇ 'ਰੈਡ ਲਾਈਟ ਆਨ-ਗੱਡੀ ਆਫ' ਮੁਹਿੰਮ ਦੀ ਸ਼ੁਰੂਆਤ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਝੂਠ ਦੀ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਨੂੰ ਕੀਤੀ ਸ਼ਰਧਾਂਜਲੀ ਭੇਟ

ਗੂਹਲਾ-ਚੀਕਾ, 19 ਅਕਤੂਬਰ (ਓ.ਪੀ. ਸੈਣੀ)-ਅੱਜ ਕੋਤੀਨਾਨਾ ਅੰਤਰਰਾਸ਼ਟਰੀ ਅਕੈਡਮੀ, ਟਟੀਆਣਾ ਵਿਖੇ ਵਾਲਮੀਕਿ ਜੈਅੰਤੀ ਦੀ ਪੂਰਵ ਸੰਧਿਆ 'ਤੇ ਸ਼ਰਧਾਂਜਲੀ ਦੇਣ ਲਈ ਇਕ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੇ ਆਰੰਭ 'ਚ ਬੱਚਿਆਂ ਨੂੰ ਵਾਲਮੀਕਿ ਜੀ ...

ਪੂਰੀ ਖ਼ਬਰ »

ਪੂਰਵ ਕੈਂਪ ਲਈ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਲੰਟੀਅਰ ਮੀਨਾਕਸ਼ੀ ਕਾਂਤ ਦੀ ਚੋਣ

ਯਮੁਨਾਨਗਰ, 19 ਅਕਤੂਬਰ (ਗੁਰਦਾਇਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ (ਮੇਜਰ) ਹਰਿੰਦਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਐਨ. ਐਸ. ਐਸ. ਵਲੰਟੀਅਰ ਮੀਨਾਕਸ਼ੀ ਕਾਂਤ ਨੂੰ ਗਣਤੰਤਰ ਦਿਵਸ ਤੋਂ ਪੂਰਵ ਕੈਂਪ ਲਈ ਚੁਣਿਆ ਗਿਆ ਹੈ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਮਹੀਨਾ ਕੱਢੀਆਂ ਜਾਣਗੀਆਂ ਪ੍ਰਭਾਤ ਫੇਰੀਆਂ

ਸ਼ਾਹਬਾਦ ਮਾਰਕੰਡਾ, 19 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਇਕ ਮਹੀਨਾ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਿੰ੍ਰਸ ਕੁਮਾਰ ਦੀ ਰਾਸ਼ਟਰੀ ਸਿਖਲਾਈ ਕੈਂਪ ਲਈ ਚੋਣ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪਿ੍ੰਸ ਕੁਮਾਰ ਦੀ ਰਾਸ਼ਟਰੀ ਸਿਖਲਾਈ ਕੋਚਿੰਗ ਕੈਂਪ ਲਈ ਚੋਣ ਹੋਈ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX