ਕਪੂਰਥਲਾ/ਭੁਲੱਥ, 19 ਅਕਤੂਬਰ (ਅਮਰਜੀਤ ਸਿੰਘ ਸਡਾਨਾ, ਸੁਖਜਿੰਦਰ ਸਿੰਘ ਮੁਲਤਾਨੀ) -ਚੌਕਸੀ ਵਿਭਾਗ ਕਪੂਰਥਲਾ ਦੀ ਟੀਮ ਨੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਭੁਲੱਥ ਵਿਖੇ ਤਾਇਨਾਤ ਇਕ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂਕ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਵਿਜੀਲੈਂਸ, ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਿਸ਼ਬ ਰਾਈਸ ਮਿੱਲ ਮਟੋਰਡਾ ਭਾਦਸੋ ਜ਼ਿਲ੍ਹਾ ਪਟਿਆਲਾ ਦੇ ਮਾਲਕ ਜੋਹਨ ਗੁਪਤਾ ਪੁੱਤਰ ਗਿਆਨ ਚੰਦ ਗੁਪਤਾ ਵਾਸੀ ਪਟਿਆਲਾ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਕਿ ਸਾਲ 2021-22 ਦੇ ਝੋਨੇ ਦੀ ਲਿਫਟਿੰਗ ਕਰਨ ਸਬੰਧੀ ਜ਼ਿਲ੍ਹਾ ਮੈਨੇਜਰ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਕਪੂਰਥਲਾ ਦੇ ਹੁਕਮਾਂ ਰਾਹੀਂ ਸ਼ਿਕਾਇਤਕਰਤਾਂ ਨੂੰ ਰਿਲੀਜ਼ ਆਰਡਰ ਮਿਲੇ ਸੀ, ਜਿਸ ਅਨੁਸਾਰ ਉਸ ਨੇ ਮੰਡੀ, ਬਰਿਆਰ ਭੁਲੱਥ ਤੋਂ 5 ਹਜ਼ਾਰ ਕੁਇੰਟਲ ਝੋਨਾ ਚੁੱਕ ਕੇ ਆਪਣੇ ਸੈਲਰ 'ਤੇ ਮਿਿਲੰਗ ਲਈ ਲਿਜ਼ਾਣਾ ਸੀ, ਜਦ ਸ਼ਿਕਾਇਤਕਰਤਾ ਨੇ ਬੀਤੀ 16 ਅਕਤੂਬਰ ਨੂੰ ਝੋਨਾ ਚੁੱਕਣ ਵਾਸਤੇ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਕੁਮਾਰ ਨੂੰ ਭੁਲੱਥ ਜਾ ਕੇ ਸੰਪਰਕ ਕੀਤਾ ਤਾਂ ਸ਼ਿਕਾਇਤਕਰਤਾ ਨੂੰ ਕਿਹਾ ਗਿਆ ਕਿ ਜੇਕਰ ਉਸ ਨੇ ਝੋਨਾ ਚੁੱਕਣਾ ਹੈ ਤਾਂ 7 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਰਿਸ਼ਵਤ ਦੇਣੀ ਪਵੇਗੀ | ਜਿਸ 'ਤੇ ਸ਼ਿਕਾਇਤਕਰਤਾ ਨੇ ਕਿਹਾ ਕਿ ਕੁੱਲ ਰਕਮ ਪੁੱਛੀ ਤਾਂ ਇੰਸਪੈਕਟਰ ਮਨੀਸ਼ ਕੁਮਾਰ ਨੇ ਉਸ ਨੂੰ 35 ਹਜ਼ਾਰ ਰੁਪਏ ਦੱਸਿਆ, ਜਦਕਿ ਸ਼ਿਕਾਇਤਕਰਤਾ ਨੇ ਮਜ਼ਬੂਰੀ ਵੱਸ 20 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ, ਪਰ ਇੰਸਪੈਕਟਰ 30 ਹਜ਼ਾਰ ਰੁਪਏ ਤੋਂ ਘੱਟ ਨਹੀਂ ਮੰਨਿਆ | ਜਿਸ 'ਤੇ ਮਨੀਸ਼ ਕੁਮਾਰ ਵਾਪਸ ਆ ਗਿਆ | ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਪਾਸ ਸ਼ਿਕਾਇਤ ਆਉਣ 'ਤੇ ਡੀ.ਐਸ.ਪੀ. ਵਿਜੀਲੈਂਸ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਇੰਸਪੈਕਟਰ ਲਖਵਿੰਦਰ ਸਿੰਘ, ਏ.ਐਸ.ਆਈ. ਹਰੀਸ਼ ਕੁਮਾਰ, ਏ.ਐਸ.ਆਈ. ਕੁਲਵੰਤ ਸਿੰਘ, ਮੁੱਖ ਸਿਪਾਹੀ ਤਜਿੰਦਰ ਕੁਮਾਰ, ਬਲਬੀਰ ਸਿੰਘ, ਪਰਵਿੰਦਰ ਕੁਮਾਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕੁਲਵੰਤ ਸਿੰਘ 'ਤੇ ਆਧਾਰਿਤ ਟੀਮ ਨੇ ਸਰਕਾਰੀ ਸ਼ੈਡੋ ਗਵਾਹ ਅਸ਼ੋਕ ਕੁਮਾਰ, ਟੈਕਸਟੇਸ਼ਨ ਅਫ਼ਸਰ ਫਗਵਾੜਾ ਤੇ ਸਰਕਾਰੀ ਗਵਾਹ ਬਲਵਿੰਦਰ ਸਿੰਘ ਐਸ.ਡੀ.ਓ. ਪਾਵਰਕਾਮ ਸ਼ਾਹਕੋਟ ਨੂੰ ਨਾਲ ਲੈ ਕੇ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਜੋਹਲ ਗੁਪਤਾ ਪਾਸੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਤੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਸ਼ਿਵਪੁਰੀ, ਪੀਪਾਰੰਗੀ ਤੇ ਸ਼ਾਮ ਨਗਰ 'ਚ ਗੰਦਾ ਪਾਣੀ ਫੈਲਣ ਕਾਰਨ 23 ਲੋਕ ਪੇਟ ਦੀ ਬਿਮਾਰੀ ਕਾਰਨ ਬਿਮਾਰ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਇਨ੍ਹਾਂ 'ਚੋਂ ਦੋ ਦੀ ਹਾਲਤ ...
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ) - ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਨਵੀਂ ਬਣੀ ਆਧੁਨਿਕ ਰਸੋਈ ਦਾ ਉਦਘਾਟਨ ਗੁਰੂ ਨਾਨਕ ਅੰਸ਼ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲਿਆਂ ਵਲੋਂ ਕੀਤਾ ਗਿਆ | ਇਸ ਸਬੰਧੀ ...
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਮੇਰਾ ਘਰ ਮੇਰਾ ਨਾਂਅ' ਤਹਿਤ ਲਿਆਂਦੀ ਗਈ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ, ਕਿਉਂਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਲੋਕ ਭਾਵਨਾਵਾਂ ਅਨੁਸਾਰ ਸਹੀ ਸਮੇਂ ਤੇ ...
ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਸਰਕਾਰੀ ਆਈ.ਟੀ.ਆਈ. ਕਪੂਰਥਲਾ ਵਿਖੇ ਐਨ.ਸੀ.ਵੀ.ਟੀ. ਟਰੇਡਾਂ ਦੇ ਦਾਖ਼ਲੇ ਲਈ 8ਵੀਂ ਤੇ 10ਵੀਂ ਪਾਸ ਲੜਕੇ ਤੇ ਲੜਕੀਆਂ ਕੋਲੋਂ 31 ਅਕਤੂਬਰ ਤੱਕ ਬਿਨੈ ਪੱਤਰ ਮੰਗੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ੰਸੀਪਲ ਸ਼ਕਤੀ ਸਿੰਘ ...
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਇਥੋਂ ਦੇ ਮੁਹੱਲਾ ਜਗਤਪੁਰਾ ਵਿਖੇ ਕੁੱਝ ਨੌਜਵਾਨਾਂ ਨੇ ਇੱਕ ਰੇਹੜੀ ਵਾਲੇ ਦੀ ਕੁੱਟਮਾਰ ਕਰਕੇ ਉਸ ਪਾਸੋਂ ਨਕਦੀ ਲੁੱਟ ਕੇ ਲੈ ਗਏ | ਸਿਵਲ ਹਸਪਤਾਲ 'ਚ ਜੇਰੇ ਇਲਾਜ ਨਗਿੰਦਰ ਰਾਏ ਨੇ ਦੱਸਿਆ ਕਿ ਉਹ ਆਪਣੇ ਕਮਰੇ ਦੇ ...
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ) - ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਰੰਭ ਸ਼ਹਿਰ ਦੇ ਬਾਂਸਾਂ ਵਾਲੇ ਬਾਜ਼ਾਰ ਤੋਂ ਹੋਇਆ, ਜਿਸ ਦਾ ਉਦਘਾਟਨ ਫਗਵਾੜਾ ਹਲਕੇ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤਾ | ...
ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ) - ਜ਼ਿਲ੍ਹੇ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦਫ਼ਤਰਾਂ 'ਚ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਅੱਜ ਦੂਜੇ ਦਿਨ ਵੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੀ ਅਗਵਾਈ 'ਚ ਵੱਖ-ਵੱਖ ਅਧਿਕਾਰੀਆਂ ਨੇ ...
ਫਗਵਾੜਾ, 19 ਅਕਤੂਬਰ (ਹਰਜੋਤ ਸਿੰਗ ਚਾਨਾ) - ਪਿੰਡ ਜਮਾਲਪੁਰ ਵਿਖੇ ਸਥਿਤ ਇਕ ਕਬਾੜ ਦਾ ਕੰਮ ਕਰਦੇ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਪੰਜ ਵਿਅਕਤੀਆਂ ਤੇ 15-16 ਅਣਪਛਾਤਿਆਂ ਖ਼ਿਲਾਫ਼ ਧਾਰਾ 341, 323, 427, 506, 148, 149 ਆਈ.ਪੀ.ਸੀ ਤਹਿਤ ਕੇਸ ਦਰਜ ...
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ) - ਸੀ.ਆਈ.ਏ ਸਟਾਫ਼ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਧਾਰਾ 21-61-8 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਏ.ਐਸ.ਆਈ ਪਰਮਜੀਤ ਸਿੰਘ ਦੀ ਅਗਵਾਈ 'ਚ ਪੁਲੀਸ ਪਾਰਟੀ ਨੇ ਪਲਾਹੀ ਪੁਲੀ ਲਾਗਿਓਾ ...
ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ...
ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ) - ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਦੇ 18 ਨਾਮਵਰ ਸਕੂਲਾਂ ਦੇ 36 ਵਿਦਿਆਰਥੀਆਂ ਨੇ ਭਾਗ ਲਿਆ | ਇਸ ...
ਡਡਵਿੰਡੀ, 19 ਅਕਤੂਬਰ (ਦਿਲਬਾਗ ਸਿੰਘ ਝੰਡ) - ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ ਵਿਚ ਰੇਲ ਰੋਕੋ ਸਮਾਗਮ ਦੇ ਸੱਦੇ ਤਹਿਤ ਬੀਤੇ ਕੱਲ੍ਹ ਡਡਵਿੰਡੀ ਵਿਖੇ ਰੋਸ ਮੁਜ਼ਾਹਰੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸੰਯੁਕਤ ਕਿਸਾਨ ...
ਸੁਲਤਾਨਪੁਰ ਲੋਧੀ, 19 ਅਕਤੂਬਰ (ਅ.ਬ)- ਭਾਈ ਸ਼ਰਨਜੀਤ ਸਿੰਘ ਰਾਗੀ (ਤਨਜਾਨੀਆ, ਅਫ਼ਰੀਕਾ) ਤੇ ਭਾਈ ਅਮਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਬੇ ਨਾਨਕੀ ਤੇ ਸਵ. ਜੋਰਾਵਰ ਸਿੰਘ ਸਾਬਕਾ ਉਪ ਸੰਪਾਦਕ 'ਅਜੀਤ' ਦੇ ਸਤਿਕਾਰਯੋਗ ਪਿਤਾ ਸ. ਜਸਵੀਰ ਸਿੰਘ ਨੰਬਰਦਾਰ ਨਮਿਤ ...
ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਅੱਜ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਨੇ ਵੱਡੀ ਗਿਣਤੀ ਵਿਚ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ...
ਡਡਵਿੰਡੀ, 19 ਅਕਤੂਬਰ (ਦਿਲਬਾਗ ਸਿੰਘ ਝੰਡ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਜਥੇ. ਜਸਬੀਰ ਸਿੰਘ ਡਡਵਿੰਡੀ, ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਚੀਮਾ ਕਮਾਲਪੁਰ, ਸਾਬਕਾ ਸਰਪੰਚ ਮਨਜੀਤ ਸਿੰਘ ਥਿੰਦ ਮੁਹੱਬਲੀਪੁਰ ...
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ 11 ਨਾਂਮਵਾਰ ਕਲੱਬਾਂ ਦੀ ਕਰਵਾਈ ਜਾ ਰਹੀ ਪੰਜਾਬ ਸੁਪਰ ਫੁੱਟਬਾਲ ਲੀਗ 2021 ਦਾ ਅੱਜ ਪੰਜਵਾਂ ਮੈਚ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਦੇ ਗੁਰੂ ਹਰਗੋਬਿੰਦ ਖੇਡ ਸਟੇਡੀਅਮ ਵਿਖੇ ...
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਡਾ: ਰਾਜਨ ਆਈ ਕੇਅਰ ਵਿਖੇ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ ਗਿਆ | ਆਪਣੀਆਂ ਅੱਖਾਂ ਨਾਲ ਪਿਆਰ ਕਰੋ (ਲਵ ਯੂਅਰ ਆਈਜ਼) ਥੀਮ ਹੇਠ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅੱਖਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX