ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 1 hour ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 3 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 3 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 4 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 6 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਪਟਿਆਲਾ

ਲਾਪਤਾ ਲੜਕੀ ਦੀ ਲਾਸ਼ ਬਰਾਮਦ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਬਠਿੰਡਾ ਦੀ ਲਾਪਤਾ ਲੜਕੀ ਦੀ ਅੱਜ ਅਰਬਨ ਅਸਟੇਟ ਪਟਿਆਲਾ ਫੇਸ ਇਕ ਬੀ.ਮਕਾਨ ਨੰਬਰ 368 'ਚੋਂ ਲਾਸ਼ ਬਰਾਮਦ ਹੋਈ ਹੈ | ਬਠਿੰਡਾ ਵਾਸੀ ਲੜਕੀ ਦੇ ਪਿਤਾ ਸੁਖਚੈਨ ਸਿੰਘ ਨੇ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ 19 ਅਕਤੂਬਰ 2021 ਨੂੰ ਨਵਨਿੰਦਰਪ੍ਰੀਤ ਪਾਲ ਸਿੰਘ ਵਾਸੀ ਅਰਬਨ ਅਸਟੇਟ ਪਟਿਆਲਾ ਵਿਰੱੁਧ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ ਲੜਕੀ ਛਪਿੰਦਰਪਾਲ ਕੌਰ ਦਾ ਰਿਸ਼ਤਾ ਪਟਿਆਲਾ ਵਾਸੀ ਨਵਨਿੰਦਰਪ੍ਰੀਤ ਪਾਲ ਸਿੰਘ ਨਾਲ ਤੈਅ ਹੋਇਆ ਸੀ ਅਤੇ 20 ਅਕਤੂਬਰ 2021 ਇਨ੍ਹਾਂ ਦਾ ਵਿਆਹ ਹੋਣਾ ਨਿਸ਼ਚਿਤ ਹੋਇਆ ਸੀ | ਪਰ ਬਾਅਦ 'ਚ ਮੁਲਜ਼ਮ ਵਿਆਹ ਤੋਂ ਟਾਲ ਮਟੋਲ ਕਰਨ ਲੱਗਾ | ਸ਼ਿਕਾਇਤਕਰਤਾ ਅਨੁਸਾਰ 11 ਅਕਤੂਬਰ ਨੂੰ ਖ਼ਰੀਦੋ ਫ਼ਰੋਖ਼ਤ ਕਰਨ ਦੇ ਬਹਾਨੇ ਲੜਕੀ ਨੂੰ ਪਟਿਆਲਾ ਵਿਖੇ ਬੁਲਾਇਆ 14 ਅਕਤੂਬਰ ਨੂੰ ਲੜਕੀ ਦੇ ਭਰਾ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਇਕ ਨਾਲ ਲੜਕੀ ਕਿਤੇ ਚਲੀ ਗਈ ਹੈ | ਜਿਸ ਉਪਰੰਤ ਲੜਕੀ ਦੇ ਘਰ ਵਾਲੇ ਮਿਤੀ 15 ਅਤੇ 17 ਨੂੰ ਲੜਕੀ ਨੂੰ ਪਟਿਆਲਾ ਵਿਖੇ ਲੱਭਦੇ ਰਹੇ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬਾਅਦ ਵਿਚ ਪਤਾ ਲੱਗਾ ਕਿ ਮੁਲਜ਼ਮ ਪਹਿਲਾਂ ਹੀ ਕਿਸੇ ਹੋਰ ਲੜਕੀ ਨਾਲ ਵਿਆਹਿਆ ਹੋਇਆ ਸੀ | ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਨੇ ਲੜਕੀ ਨੂੰ ਸ਼ਾਪਿੰਗ ਦੇ ਬਹਾਨੇ ਸੱਦ ਕੇ ਲੜਕੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਆਪਣੇ ਘਰ 'ਚ ਹੀ ਦਫਨਾ ਦਿੱਤਾ | ਪੁਲਿਸ ਨੇ ਮੁਲਜ਼ਮ ਨਵਨਿੰਦਰਪ੍ਰੀਤ ਪਾਲ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਅੱਜ ਡੀ.ਐੱਸ.ਪੀ. ਸਿਟੀ ਦੋ ਸੌਰਵ ਜਿੰਦਲ ਅਤੇ ਡੀ.ਐੱਸ.ਪੀ. ਜਾਂਚ ਮੋਹਿਤ ਅਗਰਵਾਲ ਦੀ ਅਗਵਾਈ 'ਚ ਮੁਲਜ਼ਮ ਦੇ ਅਰਬਨ ਅਸਟੇਟ ਪਟਿਆਲਾ ਵਿਖੇ ਸਥਿਤ ਮਕਾਨ ਦੀ ਐਗਜੈਕਟਿਵ ਮੈਜਿਸਟ੍ਰੇਟ ਅਤੇ ਫੋਰੈਂਸਿਕ ਟੀਮ ਦੀ ਮੌਜੂਦਗੀ 'ਚ ਖੁਦਾਈ ਕਰਕੇ ਲੜਕੀ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ | ਇਸ ਸਬੰਧੀ ਸਵਾਲ ਪੁੱਛੇ ਜਾਣ ਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ 'ਚ ਹਾਲੇ ਪੁਲਿਸ ਜਾਂਚ ਚੱਲ ਰਹੀ ਹੈ ਅਤੇ ਪੁਲਿਸ ਵਲੋਂ ਇਸ ਦੀ ਅਧਿਕਾਰਤ ਜਾਣਕਾਰੀ ਜਲਦ ਦਿੱਤੀ ਜਾਵੇਗੀ | ਇਸ ਮੌਕੇ ਮੁਖੀ ਸੀ.ਆਈ.ਏ. ਸਟਾਫ ਪਟਿਆਲਾ ਸ਼ਮਿਦਰ ਸਿੰਘ, ਥਾਣਾ ਮੁਖੀ ਅਰਬਨ ਅਸਟੇਟ ਰੋਨੀ ਸਿੰਘ, ਥਾਣਾ ਮੁਖੀ ਦਾਣਾ ਮੰਡੀ ਹਰਜਿੰਦਰ ਸਿੰਘ ਢਿਲੋਂ, ਥਾਣਾ ਮੁਖੀ ਤਿ੍ਪੜੀ ਹੈਰੀ ਬੋਪਾਰਾਏ ਅਤੇ ਹੋਰ ਪੁਲਿਸ ਮੁਲਾਜਮ ਮੌਜੂਦ ਸਨ |

ਭੇਦ ਭਰੇ ਹਾਲਾਤ 'ਚ ਨੌਜਵਾਨ ਦਾ ਕਤਲ, ਨਾਲੇ 'ਚੋਂ ਮਿਲੀ ਲਾਸ਼

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ 22 ਨੰਬਰ ਦੇ ਰਹਿਣ ਵਾਲੇ ਅਰਜਨਵੀਰ ਸਿੰਘ (35) ਤੋ ਗੱਡੀ, ਮੋਬਾਈਲ ਅਤੇ ਨਕਦੀ ਖੋਹਣ ਤੋ ਬਾਅਦ ਅਣਪਛਾਤੇ ਮੁਲਜ਼ਮਾਂ ਨੇ ਉਸ ਨੂੰ ਕੋਈ ਨਸ਼ੀਲੀ ਚੀਜ਼ ਖੁਆ ਕੇ ਨੌਜਵਾਨ ਦੀ ਹੱਤਿਆ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਬਾਰਾਂਦਰੀ ਪਾਰਕ ਲਾਗੇ ਚੋਰੀ ਦੇ ਮੋਟਰਸਾਈਕਲ 'ਤੇ ਫ਼ਰਜ਼ੀ ਨੰਬਰ ਪਲੇਟ ਲਗਾ ਕੇ ਘੁੰਮਦੇ ਦੋ ਵਿਅਕਤੀਆਂ ਨੂੰ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਮੋਨੀ ਖਾਨ ਅਤੇ ਅਮਿਤ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਪਿੰਡ ਰੰਨੋ ਦੇ ਕਰਨੈਲ ਸਿੰਘ ਦੀ ਮੌਤ

ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਰੰਨੋ ਦੇ ਕਰਨੈਲ ਸਿੰਘ ਦੀ ਮੌਤ ਹੋ ਗਈ | ਜਿਸ ਦਾ ਅੱਜ ਸ਼ਾਮੀਂ ਪਿੰਡ ਰੰਨੋ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚੋਂ ਹਜ਼ਾਰਾਂ ਮਨਰੇਗਾ ਮਜ਼ਦੂਰ ਪਹੁੰਚੇ ਡੀ. ਸੀ. ਦਫ਼ਤਰ

ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ 'ਚੋਂ ਨਾਭਾ, ਸਮਾਣਾ, ਪਟਿਆਲਾ ਦਿਹਾਤੀ, ਸਨੌਰ, ਘਨੌਰ, ਰਾਜਪੁਰਾ ਤੋਂ ਹਜ਼ਾਰਾਂ ਮਨਰੇਗਾ ਮਜ਼ਦੂਰ ਨੇ ਪਟਿਆਲਾ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਮਨਰੇਗਾ 'ਚ ਕਥਿਤ ਭਿ੍ਸ਼ਟਾਚਾਰ ਖ਼ਿਲਾਫ਼ ...

ਪੂਰੀ ਖ਼ਬਰ »

ਹਲਕੇ 'ਚ ਜਲਦ ਡੇਢ ਸੌ ਕਰੋੜ ਦੇ ਕਰੀਬ ਵਿਕਾਸ ਕਾਰਜਾਂ 'ਤੇ ਖ਼ਰਚੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਅਤੇ ਪਿੰਡਾਂ 'ਚ ਬਹੁਤ ਜਲਦ ਡੇਢ ਸੌ ਕਰੋੜ ਦੇ ਕਰੀਬ ਵਿਕਾਸ ਕਾਰਜਾਂ 'ਤੇ ਖ਼ਰਚ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਲਈ ਵਿਸ਼ਾਲ ਚਿਲਡਰਨਜ ਪਾਰਕ ਬਣਾਇਆ ਜਾ ਰਿਹਾ ਹੈ ਤਾਂ ਕਿ ਛੋਟੇ ਛੋਟੇ ਬੱਚੇ ਵੀ ਪਾਰਕ ਵਿਚ ਜਾ ਕੇ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਨੂੰ ਜੋੜਦੀ ਨਵੀਂ ਬਣੀ ਸੜਕ 'ਤੇ 2 ਮਹੀਨਿਆਂ ਅੰਦਰ ਹੀ ਪੈਚ ਲੱਗਣੇ ਸ਼ੁਰੂ

ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਲੋਕ ਨਿਰਮਾਣ ਵਿਭਾਗ ਵਲੋਂ ਕੀਤੇ ਜਾਂਦੇ ਜ਼ਿਆਦਾਤਰ ਕੰਮ ਚਰਚਾ 'ਚ ਰਹਿੰਦੇ ਹਨ ਤੇ ਅਜਿਹਾ ਹੀ ਮਾਮਲਾ ਹਲਕਾ ਸ਼ੁਤਰਾਣਾ ਵਿਖੇ ਹੈ ਜਿੱਥੇ 2-3 ਮਹੀਨੇ ਪਹਿਲਾਂ ਨਵੀਂ ਬਣੀ ਸੜਕ ਦਾ ਟੁੱਟਣਾ, ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਫ਼ੀਸਾਂ ਦੇ ਵਾਧੇ ਖ਼ਿਲਾਫ਼ ਚਿਤਾਵਨੀ ਰੈਲੀ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਛੇ ਵਿਦਿਆਰਥੀ ਜਥੇਬੰਦੀਆਂ ਏ.ਆਈ.ਐੱਸ.ਐੱਫ., ਐੱਸ.ਐੱਫ.ਆਈ., ਪੀ.ਐੱਸ.ਯੂ., ਪੀ.ਐੱਸ.ਯੂ. (ਲਲਕਾਰ), ਡੀ.ਐੱਸ.ਓ. ਅਤੇ ਪੀ.ਆਰ.ਐੱਸ.ਯੂ. ਦੇ ਸਾਂਝੇ ਵਿਦਿਆਰਥੀ ਮੋਰਚੇ ਵਲੋਂ ਫ਼ੀਸਾਂ 'ਚ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਪੈਸੇ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਕੰਬੋਜ

ਰਾਜਪੁਰਾ, 20 ਅਕਤੂਬਰ (ਰਣਜੀਤ ਸਿੰਘ)-ਹਲਕੇ 'ਚ ਵਿਕਾਸ ਲਈ ਪੈਸੇ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਨੂੰ ਸੂਬੇ 'ਚ ਨੰਬਰ ਵੰਨ ਬਣਾ ਕੇ ਹੀ ਦਮ ਲਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਪਿੰਡਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮ ਦਾਸ ਹਾਲ ਕੈਂਪ ਕਾਲੋਨੀ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਵੇਚਣ ਆਇਆ ਪੁਲਿਸ ਦੇ ਹੱਥੀਂ ਚੜਿ੍ਹਆ

ਸਮਾਣਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਧਨੇਠਾ ਤੋਂ ਘਰ ਮੂਹਰੇ ਖੜ੍ਹਾ ਮੋਟਰਸਾਈਕਲ ਚੋਰੀ ਕਰ ਕੇ ਸਮਾਣਾ ਵਿਖੇ ਮੋਟਰਸਾਈਕਲ ਵੇਚਣ ਲਈ ਆ ਰਿਹਾ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕਰਦਿਆਂ ਗਿ੍ਫ਼ਤਾਰ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਬਠੌਣੀਆਂ 'ਚ ਫੈਲੇ ਡੇਂਗੂ ਕਾਰਨ ਦਰਜਨਾਂ ਲੋਕ ਬਿਮਾਰ, ਇਕ ਮੌਤ

ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਬਠੋਣੀਆਂ 'ਚ ਬੀਤੇ ਕਈ ਦਿਨਾਂ ਤੋਂ ਡੇਂਗੂ ਬਿਮਾਰੀ ਨੇ ਡੇਰੇ ਲਾਏ ਹੋਏ ਹਨ | ਇਸ ਕਾਰਨ ਪਿੰਡ ਦੇ ਦਰਜਨਾਂ ਹੀ ਵਿਅਕਤੀ ਬਿਮਾਰ ਹੋਏ ਪਏ ਹਨ ਅਤੇ ਇਕ ਔਰਤ ਦੀ ਮੌਤ ਹੋਣ ਬਾਰੇ ਵੀ ਕਿਹਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਨੇ ਸਿਆਸਤ ਤੋਂ ਕੀਤਾ ਕਿਨਾਰਾ

ਪਟਿਆਲਾ ਦੀ ਰਾਜਨੀਤੀ 'ਚ ਇਕ ਹੋਰ ਧਮਾਕਾ ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲੇ੍ਹ ਦੀ ਰਾਜਨੀਤੀ 'ਚ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਇਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਵਾਪਰਿਆ ਜਿਸ ...

ਪੂਰੀ ਖ਼ਬਰ »

ਕਸਬਾ ਬਾਦਸ਼ਾਹਪੁਰ ਦੀ ਇਕ ਲੜਕੀ ਬਿਮਾਰ ਮਾਪਿਆਂ, ਭਰਾ ਤੇ 6 ਭੈਣਾਂ ਦੀ ਕਰ ਰਹੀ ਹੈ ਪਾਲਣਾ

ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬਹੁਤ ਸਾਰੇ ਲੋਕ ਅੱਜ ਵੀ ਅਜਿਹੇ ਹਨ ਜਿਹੜੇ ਕਿ ਧੀਆਂ ਨੂੰ ਬੋਝ ਸਮਝਦੇ ਹਨ | ਪਰ ਸਬ-ਡਵੀਜ਼ਨ ਪਾਤੜਾਂ ਦੇ ਕਸਬੇ ਬਾਦਸ਼ਾਹਪੁਰ ਦੀ ਇਕ ਅਜਿਹੀ ਲੜਕੀ ਵੀ ਜੋ ਆਪਣੇ ਬਿਮਾਰ ਮਾਤਾ-ਪਿਤਾ ਅਤੇ ਭਰਾ ਨੂੰ ਹੀ ਨਹੀਂ ਸਗੋਂ ਬਿਰਧ ...

ਪੂਰੀ ਖ਼ਬਰ »

ਮੋਦੀ ਜੈਅੰਤੀ ਦੇ ਮੌਕੇ ਮੋਦੀ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ, ਲੇਖ-ਲਿਖਣ ਮੁਕਾਬਲੇ ਤੇ ਹਵਨ ਕਰਵਾਇਆ

ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ, ਕਾਲਜ ਵਲੋਂ ਕਾਲਜ ਦੇ ਸੰਸਥਾਪਕ ਰਾਏ ਬਹਾਦਰ ਸੇਠ ਮੁਲਤਾਨੀ ਮੱਲ ਮੋਦੀ ਦੇ 146ਵੇਂ ਜਨਮ ਦਿਨ ਨੂੰ ਸਮਰਪਿਤ ਸੱਤ ਦਿਨਾ ਸਮਾਗਮਾਂ ਦੀ ਲੜੀ ਪਵਿੱਤਰ ਹਵਨ ਦੇ ਨਾਲ ਸੰਪੰਨ ਹੋ ਗਈ | ਇਸ ਮੌਕੇ ਕਾਲਜ ਦੀ ...

ਪੂਰੀ ਖ਼ਬਰ »

ਕੰਟਰੈਕਟਰ ਵਰਕਰ ਯੂਨੀਅਨ ਵਲੋਂ ਭੁੱਖ ਹੜਤਾਲ ਤੇ ਰੈਲੀ ਮਲਤਵੀ

ਪਟਿਆਲਾ, 21 ਅਕਤੂਬਰ (ਅ.ਸ. ਆਹਲੂਵਾਲੀਆ)-ਕੰਟਰੈਕਟਰ ਵਰਕਰ ਯੂਨੀਅਨ ਵਲੋਂ ਕੰਟਰੈਕਟ ਕਾਮਿਆਂ ਦੀ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਉੱਪਰ ਚੱਲ ਰਹੇ ਭੁੱਖ ਹੜਤਾਲ ਤੇ ਰੈਲੀ ਦੇ ਅੱਜ ਚੌਥੇ ਦਿਨ ਬਿਜਲੀ ਨਿਗਮ ਦੇ ਮੈਨੇਜਮੈਂਟ ਵਲੋਂ ਆਰ.ਪੀ. ਪਾਂਡਵ ਡਾਇਰੈਕਟਰ ...

ਪੂਰੀ ਖ਼ਬਰ »

ਸਰਕਾਰ ਡੀ. ਏ. ਪੀ. ਖਾਦ ਦੀ ਘਾਟ ਨੂੰ ਜਲਦ ਦੂਰ ਕਰੇ-ਲਖਵੀਰ ਲੌਟ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਲਖਵੀਰ ਸਿੰਘ ਲੋਟ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਲੋੜੀਂਦੀ ਡੀ.ਏ.ਪੀ. ਖਾਦ ਦੀ ਘਾਟ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ | ਸ. ਲੋਟ ਨੇ ਕਿਹਾ ਕਿ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਕਲੀਨ ਕੈਂਪਸ ਪ੍ਰੋਗਰਾਮ ਕਰਵਾਇਆ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਸਰਕਾਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 01 ਅਕਤੂਬਰ 2021 ਤੋਂ 31 ਅਕਤੂਬਰ 2021 ਤੱਕ ਸਵੱਛ ਭਾਰਤ ਅਭਿਆਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਵਿਭਾਗ ਵਲੋਂ ਯੂਨੀਵਰਸਿਟੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਮੈਨੀਫੈਸਟੋ 'ਚ ਕੀਤੇ ਵਾਅਦੇ ਭੁੱਲੀ-ਬੀਬੀ ਮੁਖਮੇਲਪੁਰ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ, ਸਾਬਕਾ ਵਿਧਾਇਕਾ ਅਤੇ ਇੰਚਾਰਜ ਹਲਕਾ ਘਨੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਦੀ ਸਰਕਾਰ ਆਪਣੇ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਭਾਦਸੋਂ, 21 ਅਕਤੂਬਰ (ਵੜੈਚ, ਦੰਦਰਾਲਾ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਹਲਕਾ ਨਾਭਾ ਦੇ ਇੰਚਾਰਜ ਦੇਵ ਮਾਨ ,ਸੁੱਖ ਘੁੰਮਣ ਬਲਾਕ ਪ੍ਰਧਾਨ ਭਾਦਸੋਂ, ਕੁਲਦੀਪ ਨਾਨੋਵਾਲ, ...

ਪੂਰੀ ਖ਼ਬਰ »

ਕਿਸਾਨਾਂ ਨੇ ਬੇਲੋੜੀ ਕਾਰਵਾਈ ਖ਼ਿਲਾਫ਼ ਟੀਮਾਂ ਨੂੰ ਬੰਦੀ ਬਣਾਉਣ ਦਾ ਕੀਤਾ ਐਲਾਨ

ਡਕਾਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜਾ)-ਅਨਾਜ ਮੰਡੀਆਂ ਵਿਖੇ ਨਮੀ ਦੀ ਮਾਤਰਾ ਦੀ ਜਾਂਚ ਦੌਰਾਨ ਸਰਕਾਰੀ ਟੀਮਾਂ ਵਲੋਂ ਕੀਤੀ ਜਾ ਰਹੀ ਬੇਲੋੜੀ ਕਾਰਵਾਈ ਖਿਲਾਫ ਕਿਸਾਨ ਜਥੇਬੰਦੀਆਂ 'ਚ ਰੋਹ ਭਖਦਾ ਜਾ ਰਿਹਾ ਹੈ | ਇਸ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

62ਵੇਂ ਪੁਲਿਸ ਯਾਦ ਦਿਵਸ ਮੌਕੇ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਦੇ ਪਿ੍ੰਸੀਪਲ ਮੀਨਾ ਥਾਪਰ ਨੇ ਪੁਲਿਸ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਦੇਸ 'ਚ ਸ਼ਾਂਤੀ ਅਤੇ ਸਦਭਾਵਨਾ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਅੱਜ ਸਰਕਾਰੀ ਮਹਿੰਦਰਾ ਕਾਲਜ ਦਾ ਮੁੱਖ ਗੇਟ ਬੰਦ ਕਰ ਕੇ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਅਸਾਮੀਆਂ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਮਾਗਮ ਕਰਵਾਇਆ

ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਡਾ. ਗੰਡਾ ਸਿੰਘ ਕੈਰੀਅਰ ਐਂਡ ਗਾਈਡੈਂਸ ਪਲੇਸਮੈਂਟ ਸੈਂਟਰ ਵਲੋਂ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੰੂ ਰੁਜ਼ਗਾਰ ਮੁਹੱਈਆ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਪਟਿਆਲਾ ਜ਼ਿਲ੍ਹੇ 'ਚ 1784 ਪੋਿਲੰਗ ਸਟੇਸ਼ਨਾਂ ਦੀ ਤਜਵੀਜ਼ ਨੂੰ ਪ੍ਰਵਾਨਗੀ-ਸੰਦੀਪ ਹੰਸ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 8 ਵਿਧਾਨ ਸਭਾ ਹਲਕਿਆਂ 'ਚ 1784 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭੇਜੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਵਰਕਰਾਂ ਦੀ ਹੋਈ ਇਕੱਤਰਤਾ

ਨਾਭਾ, 21 ਅਕਤੂਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਵਲੋਂ ਐਲਾਨੇ ਗਏ 13 ਨੁਕਾਤੀ ਪੋ੍ਗਰਾਮ ਨੂੰ ਵਰਕਰਾਂ ਅਤੇ ਆਗੂਆਂ ਵਲੋਂ ਘਰ-ਘਰ ਤੱਕ ਪਹੁੰਚਾਉਣ ਲਈ ਅਤੇ ਆਉਣ ਵਾਲੀਆਂ 2022 ਦੀਆ ਵਿਧਾਨ ਸਭਾ ਚੋਣਾਂ ਸੰਬੰਧੀ ਅਕਾਲੀ-ਬਸਪਾ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਰੋਕਣ ਦੀ ਮੰਗ

ਨਾਭਾ, 21ਅਕਤੂਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਬਾਬੂ ਕਬੀਰ ਦਾਸ ਦੇ ਦਫ਼ਤਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਮੈਂਬਰ ਜਨਰਲ ਕੌਂਸਲ ਜਥੇ. ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਬੈਠਕ ਹੋਈ | ਇਸ ਬੈਠਕ 'ਚ ਕਿਸਾਨਾਂ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਤੇ ਸਹੁਰੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਹੋਰ ਦਾਜ ਲਿਆਉਣ ਦੀ ਮੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪੀੜਤ ਸੀਨਮ ਜਿੰਦਲ ਵਾਸੀ ਭਾਦਸੋਂ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਨਾਭਾ ਰੋਡ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਲਾਗੇ ਮੋਟਰਸਾਈਕਲ 'ਤੇ ਜਾ ਰਹੇ ਦੋ ਦੋਸਤਾਂ ਨੂੰ ਇਕ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਨੇ ਪਿੰਡ ਕਬੂਲਪੁਰ ਲਈ ਸਾਢੇ 6 ਲੱਖ ਦੀ ਗਰਾਂਟ ਦਾ ਦਿੱਤਾ ਚੈੱਕ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਗਰਾਮ ਪੰਚਾਇਤ ਕਬੂਲਪੁਰ ਨੰੂ ਸਾਢੇ 6 ਲੱਖ ਰੁਪਏ ਦੀ ਗਰਾਂਟ ਅਤੇ ਯੂਥ ਸੇਵਾਵਾਂ ਕਲੱਬ ਕਬੂਲਪੁਰ ਨੰੂ ਖੇਡਾਂ ਦਾ ਸਮਾਨ ਦਿੱਤਾ ਗਿਆ | ਇਸ ਮੌਕੇ ਵਿਧਾਇਕ ਮਦਨ ਲਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਕੀਰਤਨ ਸਜਾਏ

ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਗੁਰੂ ਰਾਮ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਾਲੋਨੀ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਣਾ ਦੀ ਦੇਖ-ਰੇਖ ਵਿਚ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਦੀ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਵਲੋਂ ਏ. ਡੀ. ਸੀ. ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਪਟਿਆਲਾ, 21 ਅਕਤੂਬਰ (ਅ.ਸ.ਆਹਲੂਵਾਲੀਆ)-ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵਲੋਂ 5 ਪ੍ਰਤੀਸ਼ਤ ਰਿਜਰਵੇਸ਼ਨ, ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਪਟਿਆਲਾ ਮਿੰਨੀ ਸਕੱਤਰੇਤ ਅੱਗੇ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੋਰਜੀਵਾਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਦੇਸ਼ 'ਚ 100 ਕਰੋੜ ਟੀਕੇ ਦੀਆਂ ਖ਼ੁਰਾਕਾਂ ਪੂਰੀਆਂ ਹੋਣ 'ਤੇ ਡਾਕਟਰ ਤੇ ਨਰਸਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 21 ਅਕਤੂਬਰ (ਅ.ਸ. ਆਹਲੂਵਾਲੀਆ)-ਦੇਸ਼ ਵਿਚ 100 ਕਰੋੜ ਟੀਕੇ ਦੀਆਂ ਖ਼ੁਰਾਕਾਂ ਲਗਾਏ ਜਾਣ ਤੋਂ ਬਾਅਦ ਜ਼ਿਲ੍ਹਾ ਭਾਜਪਾ ਨੇ ਡਾਕਟਰਾਂ, ਨਰਸਾਂ ਅਤੇ ਕੋਰੋਨਾ ਸਮੇਂ ਦੌਰਾਨ ਖ਼ੁਰਾਕ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਹਰੀ ਕਤਾਰ 'ਚ ਕੰਮ ਕਰਨ ਵਾਲਿਆਂ ਦਾ ...

ਪੂਰੀ ਖ਼ਬਰ »

ਸੂਬੇ ਦੀ ਰਾਖੀ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ-ਆਈ. ਜੀ. ਛੀਨਾ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣ ਅਤੇ ਆਪਣੇ ਸੂਬੇ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ | ਸ. ਛੀਨਾ ਅੱਜ ਪੁਲਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਮੰਡੀਆਂ 'ਚ ਰੁਲ ਰਿਹੈ ਕਿਸਾਨਾਂ ਦਾ ਝੋਨਾ-ਚੰਦੂਮਾਜਰਾ

ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਅਨਾਜ ਮੰਡੀ ਘੜਾਮ ਦਾ ਦੌਰਾ ਕਰਨ ਉਪਰੰਤ ਅਕਾਲੀ ਦਲ ਦੇ ਦਫ਼ਤਰ ਦੇਵੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਦੀ ਥਾਂ 'ਤੇ ਕਮਿਊਨਿਟੀ ਸੈਂਟਰ ਬਣਾਏ ਜਾਣ 'ਤੇ ਵਾਲਮਿਕੀ ਭਾਈਚਾਰੇ 'ਚ ਭਾਰੀ ਰੋਸ-ਜਗਤਾਰ ਸਿੰਘ ਜੱਗੀ

ਬਨੂੜ, 21 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਬੈਰੀਅਰ ਚੌਂਕ 'ਤੇ ਡਾ. ਅੰਬੇਡਕਰ ਮਹਾਂਸਭਾ ਪੰਜਾਬ ਅਤੇ ਸਰਬ ਸ਼ੋਸ਼ਿਤ ਸਮਾਜ ਸੰਘ ਵਲੋਂ ਚਰਨਜੀਤ ਸਿੰਘ ਚੰਨੀ ਦਾ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਸਮਾਗਮ ਕਰਵਾਇਆ ਅਤੇ ਖ਼ੁਸ਼ੀ 'ਚ ਲੱਡੂ ਵੰਡੇ | ਇਸ ਮੌਕੇ ਜੁੜੇ ਇਕੱਠ ਨੂੰ ...

ਪੂਰੀ ਖ਼ਬਰ »

ਨਾਭਾ ਵਿਖੇ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਇਆ

ਨਾਭਾ, 21 ਅਕਤੂਬਰ (ਕਰਮਜੀਤ ਸਿੰਘ)-ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪਰਗਟ ਦਿਵਸ ਬੌੜਾਂ ਗੇਟ ਬਾਲਮੀਕ ਮੰਦਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰਮਾਇਣ ਦੇ ਪਾਠ ਦਾ ਭੋਗ ਤੇ ਸੰਗੀਤ ਮੰਡਲੀ ਵਲੋਂ ਭਜਨ ਸੰਧਿਆ ਕੀਤੀ ਗਈ ਸੁੰਦਰ ਝਾਕੀਆਂ ਬਣਾਉਣ ਵਾਲਿਆਂ ਦਾ ...

ਪੂਰੀ ਖ਼ਬਰ »

ਬਨੂੜ ਖੇਤਰ 'ਚ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਜਨਮ ਦਿਵਸ

ਬਨੂੜ, 21 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਸ਼ਹਿਰ ਅਤੇ ਇਸ ਖੇਤਰ ਦੇ ਪਿੰਡਾਂ ਵਿਚ ਅੱਜ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰਾਂ ਵਿਚ ਆਪਣੀਆਂ ਮਨੋਕਾਮਨਾਵਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਤੇ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਗੁਰਦੁਆਰਾ ਸੰਤ ਕਾਲੀ ਕੰਬਲੀ ਵਿਖੇ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪੂਰਨਮਾਸ਼ੀ ਦਾ ਦਿਹਾੜਾ ਅਤੇ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਪਿੰਡ ਬਿਸ਼ਨਗੜ੍ਹ ਤੇ ਕਟਕਹੇੜੀ ਵਾਸੀਆਂ ਵਲੋਂ ਅਮਰਜੀਤ ਸਿੰਘ ਜਾਗਦੇ ਰਹੋ ਦਾ ਸਨਮਾਨ

ਸਨੌਰ, 21 ਅਕਤੂਬਰ (ਸੋਖਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ ਨਿਯੁਕਤ ਕੌਮੀ ਮੈਂਬਰ ਜਨਰਲ ਕੌਂਸਲ ਅਮਰਜੀਤ ਸਿੰਘ ਜਾਗਦੇ ਰਹੋ ਨੂੰ ਪਿੰਡ ਬਿਸ਼ਨਗੜ੍ਹ, ਕਟਕਹੇੜੀ ਵਾਸੀਆਂ ਅਤੇ ਨੂਨਗਰ ਭਾਈਚਾਰੇ ਵਲੋਂ ਜੱਦੀ ਪਿੰਡ ਬਿਸ਼ਨਗੜ੍ਹ ਵਿਖੇ, ਫੁੱਲਾਂ ਦਾ ਗੁਲਦਸਤਾ ਦੇ ਕੇ ...

ਪੂਰੀ ਖ਼ਬਰ »

ਕਮਲਦੀਪ ਸ਼ਰਮਾ ਦੀ ਇਸਰੋ ਵਿਗਿਆਨਕ ਪ੍ਰੀਖਿਆ 'ਚ ਤੀਜਾ ਰੈਂਕ ਆਉਣਾ ਇਲਾਕੇ ਲਈ ਮਾਣ ਦੀ ਗੱਲ-ਹੈਰੀਮਾਨ

ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਇਸਰੋ ਦੀ ਵਿਗਿਆਨਕ ਪ੍ਰੀਖਿਆ 'ਚ ਹਲਕਾ ਸਨੌਰ ਦੇ ਪਿੰਡ ਮੱਘਰ ਸਾਹਿਬ ਦੇ ਰਹਿਣ ਵਾਲੇ ਕਮਲਦੀਪ ਸ਼ਰਮਾ ਨੇ ਪੰਜਾਬ 'ਚ ਪਹਿਲਾ ਰੈਂਕ ਤੇ ਪੂਰੇ ਭਾਰਤ 'ਚੋਂ ਤੀਜਾ ਰੈਂਕ ਹਾਸਲ ਕਰ ਕੇ ਹਲਕਾ ਸਨੌਰ ਤੇ ਪੂਰੇ ਭਾਰਤ ਦਾ ਮਾਣ ...

ਪੂਰੀ ਖ਼ਬਰ »

ਨਾਭਾ ਵਿਖੇ ਦਿਨ ਦਿਹਾੜੇ ਦੋ ਨੌਜਵਾਨਾਂ ਵਲੋਂ ਭਰੇ ਬਾਜ਼ਾਰ 'ਚ ਨਕਦੀ 'ਤੇ ਹੱਥ ਸਾਫ

ਨਾਭਾ, 21 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਲੁੱਟਾਂ ਖੋਹਾਂ ਦਾ ਸਿਲਸਿਲਾ ਲਗਾਤਾਰ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ ਜਿਸ ਦੇ ਚੱਲਦਿਆਂ ਨਾਭਾ ਦੀ ਐਲ.ਬੀ.ਐਸ. ਕਾਲਜ ਵਾਲੀ ਗਲੀ 'ਚ ਜਿੱਥੇ ਬਹੁਗਿਣਤੀ 'ਚ ਗੁੜ, ਸ਼ੱਕਰ, ਚੀਨੀ ਅਤੇ ਘੀ ਦੀਆਂ ਦੁਕਾਨਾਂ ਹਨ ...

ਪੂਰੀ ਖ਼ਬਰ »

ਸ਼ੁਤਰਾਣਾ ਹਸਪਤਾਲ 'ਚ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਦਿੱਲੀ-ਸੰਗਰੂਰ ਕੌਮੀ ਮਾਰਗ 'ਤੇ ਸਥਿਤ ਸਰਕਾਰੀ ਹਸਪਤਾਲ ਜਿਥੇ ਸਰਕਾਰ ਨੇ ਕਰੋੜਾਂ ਰੁਪਏ ਲਾ ਕੇ ਹਸਪਤਾਲ ਬਣਾਇਆ ਹੈ ਪਰ ਉਸ 'ਚ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਬਹੁਤ ਵੱਡੀ ਘਾਟ ਹੋਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX