ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਇਤਿਹਾਸ ਦੱਸਦਾ ਹੈ ਕਿ ਵੱਡੇ-ਵੱਡੇ ਜੇਤੂਆਂ ਨੂੰ ਵੀ ਜਿੱਤ ਤੋਂ ਪਹਿਲਾਂ ਹਤਾਸ਼ ਕਰ ਦੇਣ ਵਾਲੀਆਂ ਅੜਚਣਾਂ ਦਾ ਸਾਹਮਣਾ ਕਰਨਾ ਪਿਆ। -ਅਨਾਮ

ਫਰੀਦਕੋਟ

ਸ਼ਹੀਦ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ: ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਪੁਲਿਸ ਸ਼ਹੀਦੀ ਦਿਵਸ 'ਤੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ, ਜਿਨ੍ਹਾਂ ਵਿਚੋਂ 32 ਸ਼ਹੀਦ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਸਨ, ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਲਾਈਨ ਵਿਖੇ ਕੀਤਾ ਗਿਆ | ਸਮਾਗਮ ਵਿਚ ਡੀ.ਆਈ.ਜੀ. ਪੁਲਿਸ ਰੇਂਜ ਫ਼ਰੀਦਕੋਟ ਸੁਰਜੀਤ ਸਿੰਘ ਆਈ.ਪੀ.ਐਸ. ਮੁੱਖ ਮਹਿਮਾਨ ਸਨ | ਜਦਕਿ ਸੀ.ਜੇ.ਐਮ. ਸੰਜੀਵ ਕੁੰਦੀ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਆਈ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਪਰਮਦੀਪ ਸਿੰਘ ਤੇ ਹੋਰ ਉੱਚ ਸਿਵਲ ਅਤੇ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡੀ.ਆਈ.ਜੀ. ਸੁਰਜੀਤ ਸਿੰਘ ਆਈ.ਪੀ.ਐਸ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਸੀ.ਜੇ.ਐਮ. ਸੰਜੀਵ ਕੁੰਦੀ ਤੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਪਰਮਦੀਪ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਉਨ੍ਹਾਂ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ | ਡੀ.ਆਈ.ਜੀ. ਸੁਰਜੀਤ ਸਿੰਘ ਨੇ ਕਿਹਾ ਕਿ 21 ਅਕਤੂਬਰ ਨੂੰ ਪੂਰੇ ਦੇਸ਼ ਵਿਚ ਪੁਲਿਸ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਨੇ ਦੁਸ਼ਮਣ ਨਾਲ ਲੋਹਾ ਲੈ ਕੇ ਦੇਸ਼ ਦੀ ਅਮਨ ਸ਼ਾਂਤੀ ਤੇ ਰਾਖੀ ਲਈ ਆਪਣੀ ਜਾਨ ਤਕ ਕੁਰਬਾਨ ਕਰ ਦਿੱਤੀ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਅਦੁੱਤੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਵਰੁਣ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਨੇ ਦੱਸਿਆ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਸ਼ਹੀਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਲਈ ਹਮੇਸ਼ਾ ਚਾਨਣ ਮੁਨਾਰੇ ਵਜੋਂ ਸਾਡੇ ਦਿਲਾਂ ਵਿਚ ਰਹਿਣਗੇ ਤੇ ਹੋਰਨਾਂ ਪੁਲਿਸ ਜਵਾਨਾਂ ਲਈ ਆਪਣੀ ਡਿਊਟੀ ਹੋਰ ਜਜ਼ਬੇ, ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਨਾ ਸਰੋਤ ਹਨ | ਮੰਚ ਸੰਚਾਲਨ ਜਸਬੀਰ ਜੱਸੀ ਨੇ ਕੀਤਾ | ਇਸ ਤੋਂ ਪਹਿਲਾਂ ਡੀ.ਐਸ.ਪੀ. ਸਰਬਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸੋਗ ਸਲਾਮੀ ਦਿੱਤੀ ਗਈ ਅਤੇ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ | ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤੇ ਵਾਤਾਵਰਨ ਦੀ ਸ਼ੁਧਤਾ ਲਈ ਮੁੱਖ ਮਹਿਮਾਨ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਪੌਦਾ ਵੀ ਲਗਾਇਆ ਗਿਆ | ਇਸ ਮੌਕੇ ਡੀ.ਆਈ.ਜੀ ਅਤੇ ਸੀਨੀਅਰ ਪੁਲਿਸ ਕਪਤਾਨ ਵਲੋਂ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਨਿਪਟਾਰੇ ਲਈ ਆਦੇਸ਼ ਵੀ ਦਿੱਤੇ | ਸਮਾਗਮ ਵਿਚ ਕੁਲਦੀਪ ਸਿੰਘ ਸੋਹੀ ਐੱਸ.ਪੀ. (ਐਚ), ਬਾਲ ਕਿ੍ਸ਼ਨ ਸਿੰਗਲਾ ਐੱਸ.ਪੀ.(ਪੀ.ਬੀ.ਆਈ.), ਭੁਪਿੰਦਰ ਸਿੰਘ ਐੱਸ.ਪੀ. (ਆਪ੍ਰੇਸ਼ਨ), ਡੀ.ਐੱਸ.ਪੀ. (ਐਚ) ਯਾਦਵਿੰਦਰ ਸਿੰਘ, ਗੁਰਪ੍ਰਤਾਪ ਸਿੰਘ ਸਹੋਤਾ ਡੀ.ਐੱਸ.ਪੀ (ਡੀ), ਸੰਜੀਵ ਕੁਮਾਰ ਡੀ.ਐੱਸ.ਪੀ ਜੈਤੋ, ਰਮਨਦੀਪ ਸਿੰਘ ਭੁੱਲਰ ਡੀ.ਐੱਸ.ਪੀ ਕੋਟਕਪੂਰਾ, ਡੀ.ਐੱਸ.ਪੀ ਫ਼ਰੀਦਕੋਟ ਰਵੀਸ਼ੇਰ ਸਿੰਘ, ਸਾਬਕਾ ਡੀ.ਐੱਸ.ਪੀ ਹਰਜਿੰਦਰ ਸਿੰਘ ਧਾਲੀਵਾਲ, ਬਸੰਤ ਸਿੰਘ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸ਼ੀਏਸ਼ਨ ਫ਼ਰੀਦਕੋਟ ਆਦਿ ਹਾਜ਼ਰ ਸਨ |

ਵਿਧਾਇਕ ਕਿੱਕੀ ਢਿੱਲੋਂ ਨੇ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਸਾਦਿਕ, 21 ਅਕਤੂਬਰ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)- ਵਿਧਾਨ ਸਭਾ ਹਲਕਾ ਫ਼ਰਦੀਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀਆਂ ਸੰਪਰਕ ਸੜਕਾਂ ਪਿੰਡ ਸੁੱਖਣਵਾਲਾ ਤੋਂ ਚੇਤ ਸਿੰਘ ਵਾਲਾ ਤੇ ਪਿੰਡ ਮਚਾਕੀ ਕਲਾ ਤੋਂ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੀ ਫ਼ਰੀਦਕੋਟ ਫ਼ੇਰੀ ਸੰਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਫ਼ਰੀਦਕੋਟ ਫ਼ੇਰੀ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਪੂਰੇ ਉਤਸ਼ਾਹ ਨਾਲ ਮੀਟਿੰਗਾਂ ਕਰ ਰਿਹਾ ਹੈ | ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀ ਇਹ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਦੀ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਪਤੀ ਤੇ ਸਹੁਰੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)- ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਵਿਆਹੁਤਾ ਦੇ ਪਤੀ ਅਤੇ ਸਹੁਰੇ ਵਿਰੁੱਧ ਵੱਖ ਵੱਖ ਧਾਰਾਵਾਂ ...

ਪੂਰੀ ਖ਼ਬਰ »

ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਸਰਕਾਰ ਵਿਰੁੱਧ ਰੋਸ ਧਰਨਾ

ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਹਾਇਕ ਪ੍ਰੋਫ਼ੈਸਰ ਗੈਸਟ ਫ਼ੈਕਲਟੀ ਐਸੋਸੀਏਸ਼ਨ ਪੰਜਾਬ ਵਲੋਂ ਡਾ. ਰਵਿੰਦਰ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿਚ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਅੱਜ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨ ਸਨਮਾਨਿਤ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕਿਸਾਨਾਂ ਦੀ ਬੇਹਤਰੀ ਲਈ ਖੇਤੀ ਲਾਗਤ ਖਰਚੇ ਘਟਾਉਣ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ, ਹਾੜੀ ਦੀਆਂ ਫ਼ਸਲਾਂ ਤੇ ਝੋਨਾ/ਖੇਤੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੀ.ਆਰ.ਐਮ. ...

ਪੂਰੀ ਖ਼ਬਰ »

ਢਾਈ ਮਹੀਨਿਆਂ ਤੋਂ ਨਹੀਂ ਆਈ ਮਿਡ-ਡੇ ਮੀਲ ਦੀ ਰਾਸ਼ੀ ਤੇ ਸਮੱਗਰੀ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਮਿਲ ਕੇ ਵਾਰ-ਵਾਰ ਮੰਗ ਪੱਤਰ ਦੇਣ ਤੋਂ ਬਾਅਦ ਸਾਰੇ ਸਕੂਲਾਂ ਵਿਚ ਮਿਡ ਡੇਅ ਮੀਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਬੋਰਡ ਨੇ ਪ੍ਰੀਖਿਆ ਸੂਚੀ 'ਚ ਪੰਜਾਬੀ ਨੂੰ ਪੰਜਾਬ 'ਚੋਂ ਕੀਤਾ ਦਰਕਿਨਾਰ

ਪੰਜਗਰਾੲੀਂ ਕਲਾਂ, 21 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸੀ.ਬੀ.ਐਸ.ਈ. ਬੋਰਡ ਅਧੀਨ ਪੰਜਾਬ ਅੰਦਰ ਚੱਲਦੇ ਬੁਹਗਿਣਤੀ ਨਿੱਜੀ ਸਕੂਲਾਂ ਅੰਦਰ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਤੋਂ ਰੋਕਣ ਦੀਆਂ ਘਟਨਾਵਾਂ ਹਮੇਸ਼ਾ ਹੀ ਚਰਚਾ ਦਾ ਵਿਸ਼ਾ ਬਣਦੀਆਂ ਹਨ | ਨਿੱਜੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ...

ਪੂਰੀ ਖ਼ਬਰ »

ਆਇਓਡੀਨ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਕੈਂਪ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਗਲੋਬਲ ਆਇਓਡੀਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਅਤੇ ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾਂ ਫ਼ਰੀਦਕੋਟ ਵਿਖੇ ਲਗਾਇਆ ਗਿਆ | ਇਸ ਮੌਕੇ ਸਿਵਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਭਰਾਤਰੀ ਜਥੇਬੰਦੀਆਂ ਮੋਰਿੰਡਾ ਵਿਖੇ 23 ਨੂੰ ਰੈਲੀ ਕਰਨਗੀਆਂ : ਜ਼ਿਲ੍ਹਾ ਪ੍ਰਧਾਨ

ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਮੂਹਰੇ ਰੋਸ ਰੈਲੀ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਮੁੱਖ ਜਥੇਬੰਦਕ ਸਕੱਤਰ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿਚ ਜ਼ਿਲ੍ਹਾ ਖਜ਼ਾਨਾ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੋਸ ...

ਪੂਰੀ ਖ਼ਬਰ »

ਲੋਕ ਮਸਲਿਆਂ 'ਤੇ ਸੈਮੀਨਾਰ ਕੱਲ੍ਹ

ਕੋਟਕਪੂਰਾ, 21 ਅਕਤੂਬਰ (ਮੇਘਰਾਜ)- ਲੋਕ ਅਧਿਕਾਰ ਸੁਸਾਇਟੀ ਕੋਟਕਪੂਰਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਅੱਜ ਦੇ ਪੰਜਾਬ ਦੇ ਹਾਲਾਤ, ਆਉਣ ਵਾਲੇ ਸਮੇਂ 'ਚ ਦਰਪੇਸ਼ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੱਲ ਲਈ ਮਿਤੀ 23 ...

ਪੂਰੀ ਖ਼ਬਰ »

ਪੀਰ ਬਾਬਾ ਸਈਅਦ ਸ਼ਾਹ ਦੀ ਦਰਗਾਹ 'ਤੇ ਮੇਲਾ ਮਨਾਇਆ

ਸਾਦਿਕ, 21 ਅਕਤੂਬਰ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)- ਥਾਣਾ ਸਾਦਿਕ ਵਿਖੇ ਬਣੀ ਪੀਰ ਬਾਬਾ ਸਈਅਦ ਸ਼ਾਹ ਦੀ ਦਰਗਾਹ 'ਤੇ ਥਾਣੇ ਦੇ ਸਟਾਫ਼ ਵਲੋਂ ਮੁੱਖ ਅਫ਼ਸਰ ਚਮਕੌਰ ਸਿੰਘ ਬਰਾੜ ਦੀ ਪ੍ਰੇਰਨਾ ਸਦਕਾ ਮੇਲਾ ਮਨਾਇਆ ਗਿਆ | ਸਵੇਰ ਸਮੇਂ ਪੀਰ ਨੂੰ ਚਾਦਰ ਚੜ੍ਹਾਉਣ ਦੀ ...

ਪੂਰੀ ਖ਼ਬਰ »

ਵਪਾਰੀਆਂ, ਆੜ੍ਹਤੀਆਂ 'ਤੇ ਆਮ ਲੋਕਾਂ ਦੀਆਂ ਮੰਗਾਂ ਚੋਣ ਮੈਨੀਫੈਸਟੋ 'ਚ ਪਾਵਾਂਗੇ- ਅਨਿਲ ਜੋਸ਼ੀ

ਮਲੋਟ, 21 ਅਕਤੂਬਰ (ਪਾਟਿਲ, ਅਜਮੇਰ ਸਿੰਘ ਬਰਾੜ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਅਨਿਲ ਜੋਸ਼ੀ ਨੇ ਝਾਂਬ ਗੈਸਟ ਹਾਊਸ ਮਲੋਟ ਵਿਖੇ ਪੁੱਜ ਕੇ ਸ਼ਹਿਰ ਦੇ ਵਪਾਰੀਆਂ, ਆੜ੍ਹਤੀਆਂ ਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੋਂ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਦੀ 22ਵੀਂ ਬਰਸੀ ਵਿਵੇਕ ਆਸ਼ਰਾਮ ਜੈਤੋ ਵਿਖੇ ਮਨਾਈ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ਦੱਸਿਆ ਕਿ ਮਾਤਾ ਅਮਰ ਕੌਰ ਦੀ 22ਵੀਂ ਬਰਸੀ ਵਿਵੇਕ ਆਸ਼ਰਮ ਜੈਤੋ ਵਿਖੇ ਮਨਾਈ ਗਈ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਸਵਰਨਕਾਰ ਸੰਘ ਵਲੋਂ ਸਾਈਕਲਿਸਟ ਸੁਖਵਿੰਦਰ ਸਿੰਘ ਸਦਿਉੜਾ ਦਾ ਵਿਸ਼ੇਸ਼ ਸਨਮਾਨ

ਕੋਟਕਪੂÐਰਾ, 21 ਅਕਤੂਬਰ (ਮੇਘਰਾਜ)-ਬੀਤੇ ਦਿਨ ਸਵਰਨਕਾਰਸੰਘ ਦੀ ਮੀਟਿੰਗ ਗੁਰਚਰਨ ਸਿੰਘ ਪੱਪੂ ਜ਼ਿਲ੍ਹਾ ਪ੍ਰਧਾਨ ਤੇ ਜਸਵਿੰਦਰ ਸਿੰਘ ਜੌੜਾ ਸ਼ਹਿਰੀ ਪ੍ਰਧਾਨ ਦੀ ਦੇਖ-ਰੇਖ 'ਚ ਹੋਈ ਜਿਸ 'ਚ ਸਵਰਨਕਾਰ ਸੰਘ ਨੂੰ ਵਪਾਰ 'ਚ ਆ ਰਹੀਆਂ ਮੁਸ਼ਕਿਲਾਂ ਬਾਰੇ ਅਤੇ ਵਪਾਰਕ ਸਾਂਝ ...

ਪੂਰੀ ਖ਼ਬਰ »

ਪਿੰਡ ਚੈਨਾ 'ਚ ਦਸਤਾਰ ਕੈਂਪ ਲਗਾਇਆ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਪਿੰਡ ਚੈਨਾ ਦੇ ਗੁਰਦੁਆਰਾ ਸਾਹਿਬ ਵਿਖੇ 8 ਰੋਜ਼ਾ ਦਸਤਾਰ ਕੈਂਪ ਦੇ ਸਰਕਲ ਪ੍ਰਧਾਨ ਗੁਰਚਰਨ ਸਿੰਘ ਦੀ ਰਹਿਨਮਾਈ ਹੇਠ ਲਗਾਇਆ ਗਿਆ ਜਿਸ ਵਿਚ 30 ਦੇ ਕਰੀਬ ਬੱਚਿਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ. ਡਬਲਯੂ. ਐਸ. ਐਮ) ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਪੇਂਡੂ ਵਿਕਾਸ ਤੇ ...

ਪੂਰੀ ਖ਼ਬਰ »

ਆਨੰਦਮਈ ਜੀਵਨ ਜੁਗਤਿ ਵਿਸ਼ੇ 'ਤੇ ਕਰਵਾਇਆ ਗਿਆ 'ਸਲਾਈਡ ਸ਼ੋਅ'

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੇ ਇਸਤਰੀ ਵਿੰਗ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਅਨੰਦਮਈ ਜੀਵਨ ...

ਪੂਰੀ ਖ਼ਬਰ »

ਪਿੰਡ ਕੋਟਸੁਖੀਆ ਵਿਖੇ ਬਿਜਲੀ ਬਿੱਲ ਮੁਆਫ਼ੀ ਬਾਰੇ ਕੈਂਪ

ਪੰਜਗਰਾਈਾ ਕਲਾਂ, 21 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਅਨੁਸਾਰ ਪਿੰਡ ਕੋਟਸੁਖੀਆ ਦੇ ਪੰਚਾਇਤ ਘਰ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਫ਼ਰੀਦਕੋਟ ਦੇ ਨਰਿੰਦਰਪਾਲ ਸਿੰਘ ਐਡੀਸ਼ਨਲ ਐਸ.ਡੀ.ਓ. ਫ਼ਰੀਦਕੋਟ ਦੀ ਅਗਵਾਈ ...

ਪੂਰੀ ਖ਼ਬਰ »

ਮਹੀਨਾਵਾਰ ਕਵੀ ਦਰਬਾਰ ਕਰਵਾਇਆ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਵਲੋਂ ਮਹੀਨਾਵਾਰ ਕਵੀ ਦਰਬਾਰ ਸਥਾਨਕ ਪੈਨਸ਼ਨਰਜ਼ ਭਵਨ ਜੈਤੋ ਵਿਚ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਗੁੁਰਦੀਪ ਸ਼ਰਮਾ ਚੈਨਾ, ਪ੍ਰੋ: ਤਰਸੇਮ ਨਰੂਲਾ, ਮਾ: ਸਾਧੂ ਰਾਮ ਸ਼ਰਮਾ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਵਰਕਰਾਂ ਨਾਲ ਮਨਤਾਰ ਸਿੰਘ ਬਰਾੜ ਵਲੋਂ ਮੀਟਿੰਗ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਵਰਕਰਾਂ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਵਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ | ਆਪਣੇ ਸੰਬੋਧਨ 'ਚ ਬਰਾੜ ਨੇ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਐੱਸ.ਐਮ.ਡੀ. ਸਕੂਲ 'ਚ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਲਾਇਨਜ਼ ਕਵੈਸਟ ਪ੍ਰਾਜੈਕਟ ਤਹਿਤ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਜ਼ਿਲ੍ਹਾ ਗਵਰਨਰ ਨਕੇਸ਼ ਗਰਗ ਤੇ ਕਮੇਟੀ ਚੇਅਰਮੈਨ ਰਵਿੰਦਰ ਸੱਗੜ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ 25 ਨੂੰ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ ਕਰਨਗੇ- ਨਾਰੰਗ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਸਰਵ ਸਿੱਖਿਆ ਅਭਿਆਨ / ਮਿੱਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ, ਇਕਾਈ ਫ਼ਰੀਦਕੋਟ ਦੇ ਆਗੂਆਂ ਦੀਪਕ ਨਾਰੰਗ, ਜਗਸੀਰ ਸਿੰਘ ਤੇ ਹੇਮ ਜੋਤੀ ਨੇ ਆਖਿਆ ਕਿ ਕਿਸੇ ਵੀ ਵਿਭਾਗ ਦੇ ਦਫ਼ਤਰੀ ਮੁਲਾਜ਼ਮ ਵਿਭਾਗ ਦੀ ਰੀੜ੍ਹ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਗਿੱਦੜਬਾਹਾ, 21 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ ਵਿਖੇ ਮਨੁੱਖਤਾ ਲਈ ਕੰਮ ਕਰ ਰਹੇ ਐੱਸ.ਪੀ. ਸਿੰਘ ਉਬਰਾਏ (ਡੁੱਬਈ) ਮੈਨੇਜਿੰਗ ਟਰੱਸਟੀ ਸਰਬੱਤ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX