ਜਲੰਧਰ ਛਾਉਣੀ, 21 ਅਕਤੂਬਰ (ਪਵਨ ਖਰਬੰਦਾ)-ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਦੇ ਹੈਡਕੁਆਰਟਰ ਵਿਖੇ 62ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ, ਜਿਸ 'ਚ ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪੀ.ਏ.ਪੀ. ਕੈਂਪਸ ਦੇ ਅੰਦਰ ਪੁਲਿਸ ਸ਼ਹੀਦ ਸਮਾਰਕ ਨੇੜੇ ਪਰੇਡ ਦਾ ਆਯੋਜਨ ਕੀਤਾ ਗਿਆ | ਉਪ ਮੁੱਖ ਮੰਤਰੀ ਨੂੰ ਸਲਾਮੀ ਦੇਣ ਉਪਰੰਤ ਕਮਾਂਡੈਂਟ ਰਾਜਪਾਲ ਸਿੰਘ ਸੰਧੂ ਵਲੋਂ ਪੰਜਾਬ ਪੁਲਿਸ ਦੇ ਏ.ਐਸ.ਆਈ. ਭਗਵਾਨ ਸਿੰਘ ਅਤੇ ਏ.ਐਸ.ਆਈ. ਦਲਵਿੰਦਰਜੀਤ ਸਿੰਘ ਸਮੇਤ ਇਸ ਸਾਲ ਦੇ ਸਮੁੱਚੇ 377 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ | ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ, ਜਿਸ ਉਪਰੰਤ ਸੀਨੀਅਰ ਅਧਿਕਾਰੀਆਂ ਵਲੋਂ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ: ਰੰਧਾਵਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਦੇਸ਼ 'ਚ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ | ਉਪ ਮੁੱਖ ਮੰਤਰੀ ਨੇ ਕਿਹਾ ਸਾਡੀ ਪੁਲਿਸ ਫੋਰਸ ਪੰਜਾਬ ਦੀ ਸੁਰੱਖਿਆ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ | ਇਸ ਮੌਕੇ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ, ਪੁਲਿਸ ਅਧਿਕਾਰੀ ਕੁਲਦੀਪ ਸਿੰਘ, ਰਾਜਪਾਲ ਸਿੰਘ ਸੰਧੂ, ਵਰਿੰਦਰ ਕੁਮਾਰ, ਈਸ਼ਵਰ ਸਿੰਘ, ਅਰਪਿਤ ਸ਼ੁਕਲਾ, ਐਨ.ਕੇ. ਅਰੋੜਾ, ਸ੍ਰੀਰਾਮ ਸਿੰਘ, ਏ.ਐਸ.ਰਾਏ, ਸ੍ਰੀਮਤੀ ਵੀ. ਨੀਰਜਾ, ਸ੍ਰੀਮਤੀ ਸ਼ਸ਼ੀ ਪ੍ਰਭਾ ਦਿ੍ਵੇਦੀ, ਐਸ.ਕੇ.ਕਾਲੀਆ, ਨੌਨਿਹਾਲ ਸਿੰਘ, ਕੌਸ਼ਤਬ ਸ਼ਰਮਾ, ਸਤਿੰਦਰ ਸਿੰਘ ਬਹਾਦਰ ਸਿੰਘ ਆਦਿ ਹਾਜ਼ਰ ਸਨ |
ਪਰਿਵਾਰਾਂ ਨੂੰ ਮਦਦ ਦਾ ਭਰੋਸਾ
ਡੀ.ਜੀ.ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਇਸ ਮੌਕੇ ਬੋਲਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ |
ਏ.ਐਸ.ਆਈ. ਨੇ ਖੋਲ੍ਹੀ ਪੋਲ੍ਹ
ਪੀ.ਏ.ਪੀ. 'ਚ ਸਥਿਤ ਇਕ ਹਾਲ 'ਚ ਜਦੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਸ ਦੌਰਾਨ ਇਸ ਦੌਰਾਨ ਏ.ਐਸ.ਆਈ. ਰੈਂਕ ਦੇ ਇਕ ਅਧਿਕਾਰੀ ਰਛਪਾਲ ਸਿੰਘ ਨੇ ਆਪਣੇ ਸ਼ਹੀਦੀ ਪਰਿਵਾਰ ਦਾ ਮੈਂਬਰ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੀ ਡਿਉਟੀ ਇਸ ਸਮੇਂ ਖਜ਼ਾਨਾ ਦਫ਼ਤਰ 'ਚ ਲੱਗੀ ਹੈ ਤੇ ਇਸ ਤੋਂ ਪਹਿਲਾਂ ਮੇਰੀ ਡਿਉਟੀ ਡਾਕਖਾਨੇ ਦੀ ਕੈਸ਼ ਵੈਨ 'ਤੇ ਲੱਗੀ ਹੋਈ ਸੀ ਪ੍ਰੰਤੂ ਮੈਂ ਆਪਣੀ ਬਦਲੀ ਸਬੰਧੀ ਕਈ ਵਾਰ ਦਰਖਾਸਤ ਦੇ ਚੁੱਕਿਆ ਹੈ ਪ੍ਰੰਤੂ ਇਕ ਅਧਿਕਾਰੀ ਵਲੋਂ ਮੇਰੇ ਤੋਂ ਇਸ ਤਬਾਦਲੇ ਬਦਲੇ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਹੈ, ਜੋ ਕਿ ਮੇਰੇ ਵਲੋਂ ਨਾਂ ਦਿੱਤੇ ਜਾਣ ਕਾਰਨ ਮੇਰੀ ਬਦਲੀ ਨਹੀਂ ਕੀਤੀ ਜਾ ਰਹੀ ਹੈ | ਉਪਰੰਤ ਸ. ਰੰਧਾਵਾ ਤੇ ਡੀ.ਜੀ.ਪੀ. ਸਹੋਤਾ ਨੇ ਰਛਪਾਲ ਸਿੰਘ ਤੋਂ ਮੰਗ ਪੱਤਰ ਲੈਂਦੇ ਹੋਏ ਉਸ ਨੂੰ ਕਾਰਵਾਈ ਦਾ ਭਰੋਸਾ ਦਿੱਤਾ |
ਅਰੂਸਾ ਦੇ ਆਈ.ਐਸ.ਆਈ. ਨਾਲ ਸਬੰਧਾਂ ਦੀ ਡੂੰਘਾਈ ਨਾਲ ਕੀਤੀ ਜਾਵੇਗੀ ਜਾਂਚ-ਰੰਧਾਵਾ
ਜਲੰਧਰ ਛਾਉਣੀ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਔਰਤ ਪੱਤਰਕਾਰ ਦੋਸਤ ਦੇ ਆਈ.ਐਸ.ਆਈ. ਨਾਲ ਸਬੰਧ ਹੋਣ ਅਤੇ ਉਸ ਦੀਆਂ ਤਸਵੀਰਾਂ ਪਾਕਿ ਮੀਡੀਆ 'ਚ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸ ਦਾ ਗੰਭੀਰ ਨੋਟਿਸ ਲਿਆ ਗਿਆ ਹੈ ਤੇ ਇਸ ਸਬੰਧੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਕਿਉਂਕਿ ਜੇਕਰ ਇਸ ਗੱਲ 'ਚ ਕੋਈ ਵੀ ਸੱਚਾਈ ਬਾਹਰ ਆਉਂਦੀ ਹੈ ਤੇ ਇਹ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਬਹੁਤ ਵੱਡਾ ਮਸਲਾ ਬਣ ਸਕਦਾ ਹੈ | ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੀਏਪੀ 'ਚ ਕਰਵਾਏ ਗਏ ਰਾਜ ਪੱਧਰੀ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਜ਼ਲੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ |
ਚੰਡੀਗੜ੍ਹ, 21 ਅਕਤੂਬਰ (ਹਰਕਵਲਜੀਤ ਸਿੰਘ)-ਮਗਰਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਜਿਸ ਵਲੋਂ ਦੇਸ਼ ਵਿਚ ਸਭ ਤੋਂ ਵੱਧ 360 ਰੁ. ਕੁਇੰਟਲ ਗੰਨੇ ਦਾ ਖ਼ਰੀਦ ਮੁੱਲ ਐਲਾਨ ਕੇ ਕਿਸਾਨਾਂ ਤੋਂ ਵੱਡੀ ਵਾਹ-ਵਾਹ ਲਈ ਅਤੇ ਇਹ ਵੀ ਐਲਾਨ ਕੀਤਾ ਸੀ ਕਿ ਰਾਜ ਹਰਿਆਣਾ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੂੰ ਆਖਿਆ ਕਿ ਉਹ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਬਾਰੇ ਆਪਣਾ ਫ਼ੈਸਲਾ ਵਾਪਸ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ 'ਚੋਂ ਪੰਜਾਬੀ ਵਿਸ਼ੇ ਨੂੰ ਬਾਹਰ ...
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਖ਼ਿਲਾਫ਼ ਜਬਰ ਜਨਾਹ ਦੇ ਗੰਭੀਰ ਦੋਸ਼ ਲਗਾਉਣ ਵਾਲੀ ਦੂਜੀ ਔਰਤ ਵਲੋਂ ਆਪਣੀ ਸ਼ਿਕਾਇਤ ਵਾਪਸ ਲੈ ਲਈ ਗਈ ਹੈ | ਜਾਣਕਾਰੀ ਅਨੁਸਾਰ ਸਾਢੇ ਚਾਰ ਮਹੀਨੇ ਪਹਿਲਾਂ ...
ਅੰਮਿ੍ਤਸਰ, 21 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਦੀ ਪ੍ਰੇਰਣਾ ਕੀਤੀ ਹੈ | ਉਨ੍ਹਾਂ ...
ਚੰਡੀਗੜ੍ਹ, 21 ਅਕਤੂਬਰ (ਬਿ੍ਜੇਂਦਰ ਗੌੜ)-ਸਿੰਘੂ ਬਾਰਡਰ 'ਤੇ ਨਿਹੰਗ ਸਿੰਘਾਂ ਵਲੋਂ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਮਾਮਲੇ ਵਿਚ ਲਾਅਰਸ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨਾਂਅ ਦੀ ਸੰਸਥਾ ਵਲੋਂ ਆਪਣੇ ਪੱਧਰ 'ਤੇ ਮੌਕੇ 'ਤੇ ਜਾ ਕੇ ਨਿਹੰਗ ਦਲਾਂ ਨਾਲ ...
ਸੰਜੇ ਲਹਿਰੀ, ਦੀਪਕ
ਧੂਰੀ, 21 ਅਕਤੂਬਰ-ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨੀ ਧਰਨੇ 'ਚ ਇਕ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ਨੰੂ ਲੈ ਕੇ ਵਿਵਾਦਾਂ 'ਚ ਘਿਰੇ ਨਿਹੰਗ ਅਮਨ ਸਿੰਘ ਪਾਸੋਂ ਜਵਾਬ ਮੰਗਦਿਆਂ ਬਾਰਡਰ 'ਤੇ ਬੈਠੀਆਂ ਹੋਰਨਾਂ ਨਿਹੰਗ ਜਥੇਬੰਦੀਆਂ ਵਲੋਂ ...
ਤਲਵੰਡੀ ਭਾਈ, 21 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਘੱਲ ਖ਼ੁਰਦ ਦੇ ਅਧੀਨ ਪੈਂਦੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਫ਼ਿਰੋਜ਼ਪੁਰ-ਲੁਧਿਆਣਾ ਰੋਡ 'ਤੇ ਸਥਿਤ ਐਕਸਿਸ ਬੈਂਕ ਦੀ ਬਰਾਂਚ 'ਚੋਂ ਬੀਤੀ ਰਾਤ ਪੌਣੇ 26 ਲੱਖ ਰੁਪਏ ਦੀ ਚੋਰੀ ਹੋ ...
ਪ੍ਰੋ. ਅਵਤਾਰ ਸਿੰਘ ਚੰਡੀਗੜ੍ਹ, 21 ਅਕਤੂਬਰ- ਜਿਵੇਂ-ਜਿਵੇਂ ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਵੇਂ-ਤਿਵੇਂ ਹੀ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਦੇ ਇਕ ਦੂਜੇ 'ਤੇ ਸਿਆਸੀ ਹਮਲੇ ਵੀ ਤਿੱਖੇ ਹੋ ਰਹੇ ਹਨ | ਪੰਜਾਬ 'ਚ ਭਾਵੇਂ ਇਸ ਵਾਰ ਚੋਣਾਂ ਦਾ ...
ਜਲੰਧਰ, 21 ਅਕਤੂਬਰ (ਅਜੀਤ ਬਿਊਰੋ)-ਸਾਲ 2010, ਪੰਜਾਬੀ ਸੰਗੀਤ ਉਦਯੋਗ ਦੇ ਰੌਕਸਟਾਰ ਨੇ ਜਦੋਂ ਨੀਰੂ ਬਾਜਵਾ ਨਾਲ ਪਾਲੀਵੁੱਡ 'ਚ ਬਤੌਰ ਲੀਡ ਵਜੋਂ ਸ਼ੁਰੂਆਤ ਕੀਤੀ ਤਾਂ ਪੰਜਾਬੀ ਫਿਲਮਾਂ ਦਾ ਸੀਨ ਸਦਾ ਲਈ ਬਦਲ ਗਿਆ | ਇਕ ਦਹਾਕੇ ਬਾਅਦ, ਉਸ ਜਾਦੂ ਨੂੰ ਮੁੜ ਸੁਰਜੀਤ ਕਰਨ ਲਈ, ...
ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸੱਤਵਾਂ ਮਹਾਨ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ...
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਨੌਜਵਾਨਾਂ ਦੇ ਤੇਜ਼ੀ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਤੇ ਉਨ੍ਹਾਂ ਨੂੰ ਪੜ੍ਹਾਈ ਕਰਨ ਉਪਰੰਤ ਰੁਜ਼ਗਾਰ ਦੇਣ ਦੇ ਮਕਸਦ ਨਾਲ ਪੰਜਾਬ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਲਈ 'ਪੰਜਾਬ ਦਾ ਭਵਿੱਖ' ਯੋਜਨਾ ...
ਚੰਡੀਗੜ੍ਹ, 21 ਅਕਤੂਬਰ (ਬਿਊਰੋ ਚੀਫ਼)-ਪੰਜਾਬ 'ਚ ਫ਼ਰੀਦਕੋਟ ਵਿਖੇ 2015 ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਅਤੇ ਡੇਰਾ ਸਿਰਸਾ ਦੇ ਪੈਰੋਕਾਰਾਂ ਨੂੰ ਇਨ੍ਹਾਂ ਕੇਸਾਂ 'ਚ ਗਿ੍ਫ਼ਤਾਰ ਅਤੇ ਨਾਮਜ਼ਦ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਰਹੇ ਮੁਖੀ ਸ. ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪੁਲਿਸ ਨੂੰ ਆਪਣੇ ਕੰਮਕਾਜ 'ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਹੈ ਤਾਂ ਜੋ ਅਮਨ-ਕਾਨੂੰਨ ਦੀ ਵਿਵਸਥਾ 'ਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ | ਸ. ਚੰਨੀ ਨੇ ਹੇਠਲੇ ...
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸਿੰਘੂ ਬਾਰਡਰ ਦਿੱਲੀ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਇਕ ਵਾਰ ਫਿਰ 15 ਅਕਤੂਬਰ 2021 ਨੂੰ ਵਾਪਰੀ ਹਿੰਸਕ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ | ਮੋਰਚੇ ਨੇ ਕਿਹਾ ਕਿ ਹੁਣ ਤੱਕ ਜੋ ਸਬੂਤ ਅਤੇ ਰਿਪੋਰਟਾਂ ਦੇਸ਼ ਦੇ ...
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ 'ਚ ਪੁਲਿਸ ਵਲੋਂ ਕੀਤੀ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਤਿੰਨ ਅੱਤਵਾਦੀ ਮਾਰੇ ਗਏ | ਪਾਕਿ ਅਧਿਕਾਰੀਆਂ ਨੇ ਇਹ ...
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਭਾਜਪਾ ਟਰੇਡ ਸੈਲ ਦੇ ਸੂਬਾ ਇੰਚਾਰਜ ਦਿਨੇਸ਼ ਸਰਪਾਲ ਵਲੋਂ ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਇੰਚਾਰਜਾਂ ਤੇ ਸਹਿ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ | ਸ੍ਰੀ ਸਰਪਾਲ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ...
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਕੇਂਦਰੀ ਜੇਲ੍ਹ ਅਧੀਨ 2 ਕੈਦੀ ਪੇਸ਼ੀ ਲਈ ਅੱਜ ਸਵੇਰੇ ਮੁਕੇਰੀਆਂ ਵਿਖੇ ਪੇਸ਼ੀ ਭੁਗਤਣ ਗਏ ਸਨ | ਆਉਂਦੇ ਸਮੇਂ ਰਸਤੇ ਵਿਚੋਂ ਹੀ ਫਰਾਰ ਹੋਣ ਦੀ ਜਾਣਕਾਰੀ ਮਿਲੀ ਹੈ | ਦੋਵੇਂ ਕੈਦੀ ਮੁਸਲਮ ਵਰਗ ਨਾਲ ਸਬੰਧਿਤ ਹਨ ...
ਚੰਡੀਗੜ੍ਹ, 21 ਅਕਤੂਬਰ (ਪਰਵਾਨਾ)-ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 27 ਅਕਤੂਬਰ ਨੂੰ 2 ਵਾਰ ਕੈਬਨਿਟ ਮੀਟਿੰਗ ਬੁਲਾਈ ਹੈ, ਜਿਸ ਵਿਚ ਕਈ ਅਹਿਮ ਮਾਮਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਪਹਿਲੀ ਮੀਟਿੰਗ ਸਵੇਰੇ ਚੰਡੀਗੜ੍ਹ ਵਿਚ ...
ਚੰਡੀਗੜ੍ਹ, 21 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਆਰ.ਟੀ.ਆਈ. ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ੍ਹ 'ਚ ਕੀਤੇ ਦਾਅਵਿਆਂ ਨੂੰ ਗਾੋਗਲੂਆਂ ਤੋਂ ...
ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਦੇ ਬਾਅਦ ਸਿੱਧੇ ਤੌਰ 'ਤੇ ਹਮਲਾ ਕੀਤਾ ਹੈ | ਇਕ ਟਵੀਟ ਕਰਕੇ ਸਿੱਧੂ ...
ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ 21 ਦਿਨਾਂ ਦੇ ਬਤੌਰ ਟਰਾਂਸਪੋਰਟ ਮੰਤਰੀ ਦੇ ਕਾਰਜ ਕਰਨ ਦਾ ਰਿਪੋਰਟ ਕਾਰਡ ਪੇਸ਼ ਕੀਤਾ | ਪੰਜਾਬ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ...
ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁੱਖੀ ਸੱਚਖੰਡ ਵਾਸੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਜੋੜ ਮੇਲਾ ਸੰਤਾਂ ਦੇ ਜਨਮ ਨਗਰ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਇਆ ਗਿਆ | ਸ੍ਰੀ ਅਕਾਲ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ ਅੱਜ 22 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 27 ਮਰੀਜ਼ ਸਿਹਤਯਾਬ ਹੋਏ ਹਨ ਅਤੇ ਇਕ ਮਰੀਜ਼ ਦੀ ਕੋਰੋਨਾ ਕਰਕੇ ਮੌਤ ਹੋਈ ਹੈ | ਨਵੇਂ ਆਏ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 5, ਲੁਧਿਆਣਾ ਤੋਂ 4, ਤਰਨ ਤਾਰਨ ਤੋਂ 4, ...
ਅਟਾਰੀ, 21 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਅੰਮਿ੍ਤਸਰ ਤੋਂ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਨੂੰ ਜਾ ਰਹੀ ਤੇਜ਼ ਰਫਤਾਰ ਇਨੋਵਾ ਗੱਡੀ ਬੀ. ਐਸ. ਐਫ. ਦੇ 5 ਬੈਰੀਅਰ ਤੋੜ ਕੇ ਸਰਹੱਦ ਅੰਦਰ ਦਾਖ਼ਲ ਹੋ ਗਈ | ਇੰਟੀਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਤੇ (ਜੇ. ਸੀ. ਪੀ.) ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)- ਪੰਜਾਬ ਰਾਜ ਵਿਚ ਅੱਜ ਸਰਕਾਰੀ ਏਜੰਸੀਆਂ ਵਲੋਂ 595347.327 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ...
ਰਾਮਪੁਰਾ ਫੂਲ/ਚਾਉਕੇ, 21 ਅਕਤੂਬਰ (ਨਰਪਿੰਦਰ ਧਾਲੀਵਾਲ/ਮਨਜੀਤ ਸਿੰਘ ਘੜੈਲੀ)-ਅਦਾਰਾ ਇਫਕੋ ਦੇ ਚੇਅਰਮੈਨ ਸਵ: ਬਲਵਿੰਦਰ ਸਿੰਘ ਨਕੱਈ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਨਕੱਈ ਫਾਰਮ ਪਿੰਡ ਰਾਮਪੁਰਾ ਵਿਖੇ ਹੋਇਆ, ਜਿਸ ਦੌਰਾਨ ਨਾਮਵਰ ਰਾਜਨੀਤਕ, ...
ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸੱਤਵਾਂ ਮਹਾਨ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ...
ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਅਜੀਤ ਰੋਡ ਵਿਖੇ ਦਿਨ-ਦਿਹਾੜੇ 2 ਗੁੱਟਾਂ 'ਚ ਹੋਈ ਲੜਾਈ ਦੌਰਾਨ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਗੋਲਾਬਾਰੀ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ 2 ਨੌਜਵਾਨ ਬੁਰੀ ਤਰ੍ਹਾਂ ...
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ 2015 'ਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੋਂ ਬਾਅਦ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ 'ਚ ਲਗਾਏ ਗਏ ਵਿਵਾਦਤ ਪੋਸਟਰਾਂ ਦੇ ਫ਼ੋਰਾਂਸਿਕ ਲੈਬੋਰੇਟਰੀ ...
ਨਿਹਾਲ ਸਿੰਘ ਵਾਲਾ, 21 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 43ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ (ਮੋਗਾ) ਵਿਖੇ 22 ਅਕਤੂਬਰ ਸ਼ੁੱਕਰਵਾਰ ਨੂੰ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲ ਕੇ ...
ਨਿਹਾਲ ਸਿੰਘ ਵਾਲਾ-ਮੋਗਾ ਜ਼ਿਲ੍ਹੇ ਦਾ ਇਤਿਹਾਸਕ ਪਿੰਡ ਲੋਪੋਂ ਜਿੱਥੇ ਤਕਰੀਬਨ 150 ਸਾਲ ਤੋਂ ਪੁਰਾਤਨ ਦਰਬਾਰ ਸੰਪਰਦਾਇ ਲੋਪੋਂ ਦੇ ਮਹਾਂਪੁਰਸ਼ ਸੁਆਮੀ ਸੰਤ ਮਿੱਤ ਸਿੰਘ ਦੇ ਪਰਮ ਸ਼ਿਸ਼ ਸੁਆਮੀ ਸੰਤ ਦਰਬਾਰਾ ਸਿੰਘ ਨੇ ਛੋਟੀ ਅਵਸਥਾ 'ਚ ਹੀ ਗੁਰੂ ਧਾਰਨ ਕਰਕੇ ਆਪਣੇ ...
ਨੱਥੂਵਾਲਾ ਗਰਬੀ, 21 ਅਕਤੂਬਰ (ਸਾਧੂ ਰਾਮ ਲੰਗੇਆਣਾ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਹੇਠ ਨੰਬਰਦਾਰਾਂ ਦਾ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਸੂਬਾ ਪ੍ਰਧਾਨ ਗਾਲਿਬ ...
ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਪੁਲਿਸ ਨੇ ਧਮਾਕਾਖੇਜ ਸਮਗਰੀ ਨਾਲ ਭਰਿਆ ਇਕ ਟਰੱਕ ਬਰਾਮਦ ਕੀਤਾ ਹੈ | ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਰਾਮਪੁਰਹਾਟ ਥਾਣਾ ਖੇਤਰ 'ਚ ਨੈਸ਼ਨਲ ਹਾਈਵੇਅ-14 'ਤੇ ਬੀਤੀ ਰਾਤ ਇਕ ...
ਚੰਡੀਗੜ੍ਹ, 21 ਅਕਤੂਬਰ (ਪਰਵਾਨਾ)-ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 27 ਅਕਤੂਬਰ ਨੂੰ 2 ਵਾਰ ਕੈਬਨਿਟ ਮੀਟਿੰਗ ਬੁਲਾਈ ਹੈ, ਜਿਸ ਵਿਚ ਕਈ ਅਹਿਮ ਮਾਮਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਪਹਿਲੀ ਮੀਟਿੰਗ ਸਵੇਰੇ ਚੰਡੀਗੜ੍ਹ ਵਿਚ ...
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਪੁਲਿਸ ਯਾਦਗਾਰੀ ਦਿਹਾੜੇ' ਮੌਕੇ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਲੋੜ ਸਮੇਂ ਦੂਜਿਆਂ ਦੀ ਮਦਦ ਕਰਨ ਦੇ ...
ਢਾਕਾ, 21 ਅਕਤੂਬਰ (ਏਜੰਸੀ)- ਬੰਗਲਾਦੇਸ਼ ਦੇ ਧਾਰਮਿਕ ਮੁੱਦਿਆਂ ਬਾਰੇ ਰਾਜ ਮੰਤਰੀ ਐਮ. ਫਰੀਦੁਲ ਹੱਕ ਖ਼ਾਨ ਨੇ ਕਿਹਾ ਹੈ ਕਿ ਰਾਮਨਾਥਪੁਰ ਕਸਬੇ ਦੇ ਪੀਰਗੰਜ ਤੇ ਰਾਗਪੁਰ ਇਲਾਕਿਆਂ 'ਚ ਹਿੰਦੂ ਭਾਈਚਾਰੇ ਦੇ ਲੋਕਾਂ ਦੇ ਘਰਾਂ ਨੂੰ ਘਰਾਂ ਨੂੰ ਸਾੜਨ ਵਾਲੇ ਦੋਸ਼ੀਆਂ ਨੂੰ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਜਨਤਕ ਹਿੱਤ 'ਚ 4 ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਇਨ੍ਹਾਂ ਵਿਚ 1997 ਬੈਚ ਦੇ ਆਈ. ਏ. ਐਸ. ਵੀਰੇਂਦਰ ਕੁਮਾਰ ਮੀਨਾ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ 'ਚ ਸਕੱਤਰ ਲਾਇਆ ਗਿਆ ਹੈ | ਇਸ ਦੇ ਨਾਲ ਹੀ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ 'ਤੇ ਹੋਈ ਹੱਤਿਆ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਕੋਲੋਂ ਕਰਵਾਉਣ ਅਤੇ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ ਅਤੇ ਕੈਲਾਸ਼ ਚੌਧਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ | ਸੰਯੁਕਤ ਕਿਸਾਨ ...
ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 21 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਗਿ੍ਫ਼ਤਾਰ ਕੀਤੇ 4 ਦੋਸ਼ੀਆਂ ਨੂੰ ਸਥਾਨਕ ਅਦਾਲਤ ਨੇ ਤਿੰਨ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ ਹੈ | ਅਦਾਲਤ ਨੇ ਸੁਮਿਤ ਜੈਸਵਾਲ, ਸੱਤਿਆ ਪ੍ਰਕਾਸ਼ ਤਿ੍ਪਾਠੀ ਉਰਫ਼ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰੀਸ਼ ਰਾਵਤ 'ਤੇ ਉਨ੍ਹਾਂ ਦੇ ਧਰਮ ਨਿਰਪੱਖਤਾ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਸ਼ਬਦੀ ਹਮਲਾ ਬੋਲਦਿਆਂ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਨਵਜੋਤ ਸਿੰਘ ...
ਲਖਨਊ, 21 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 'ਚ 40 ਫ਼ੀਸਦੀ ਔਰਤਾਂ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੇ ਇਕ ਹੋਰ ਵੱਡਾ ਦਾਅ ਖੇਡਿਆ ਹੈ | ਪਿ੍ਅੰਕਾ ਨੇ ਟਵੀਟ ਕਰਕੇ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)- ਕੇਂਦਰ ਦੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੀਆਂ ਕਿਸਾਨ ਮਜ਼ਦੂਰ ਜਥੇਬੰਦੀ ਦੇ ਮੋਹਰੀ ਸੰਗਠਨ ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਨੇ ਲਖੀਮਪੁਰ ਖੀਰੀ ਹਿੰਸਾ 'ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸਰਾ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਨੇ ਵੀਰਵਾਰ ਨੂੰ 10ਵੀਂ ਤੇ 12ਵੀਂ ਜਮਾਤਾਂ ਦੀ ਪਹਿਲੀ ਮਿਆਦ (ਫ੍ਰਸਟ ਟਰਮ) ਦੀਆਂ ਪ੍ਰੀਖਿਆਵਾਂ ਦੇ 'ਮਾਨਈਰ' ਵਿਸ਼ਿਆਂ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਹੈ | ਬੋਰਡ ਵਲੋਂ ਦੱਸਿਆ ਗਿਆ ...
ਲਖਨਊ, 21 ਅਕਤੂਬਰ (ਏਜੰਸੀ)-ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਦੇਸ਼ 'ਚ 100 ਕਰੋੜ ਕੋਵਿਡ ਰੋਕੂ ਖੁਰਾਕਾਂ ਦਿੱਤੇ ਜਾਣ 'ਤੇ ਸਰਕਾਰ ਵਲੋਂ ਮਨਾਏ ਜਾ ਰਹੇ ਜਸ਼ਨਾਂ 'ਤੇ ਤਨਜ਼ ਕਰਦਿਆਂ ਕਿਹਾ ਕਿ ਭਾਜਪਾ ਹਮੇਸ਼ਾ ਤਿਉਹਾਰਾਂ ਵਰਗੇ ਜਸ਼ਨਾਂ 'ਚ ਰੁੱਝੀ ਰਹਿੰਦੀ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਗੌਰੀ ਲੰਕੇਸ਼ ਹੱਤਿਆ ਮਾਮਲੇ 'ਚ ਸੁਪਰੀਮ ਕੋਰਟ ਨੇ ਕਰਨਾਟਕ ਹਾਈਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਹੈ ਅਤੇ ਹੁਣ ਦੋਸ਼ੀ ਮੋਹਨ ਨਾਇਕ 'ਤੇ 'ਕਕੋਕਾ' (ਕਰਨਾਟਕ ਕੰਟਰੋਲ ਆਫ਼ ਆਰਗਨਾਈਜ਼ਡ ਕ੍ਰਾਈਮਜ਼ ਐਕਟ) ਦੀ ਧਾਰਾ ਤਹਿਤ ਮੁਕੱਦਮਾ ...
ਬੈਂਗਲੁਰੂ, 21 ਅਕਤੂਬਰ (ਏਜੰਸੀ)- ਭਾਜਪਾ ਦੇ ਸੰਸਦ ਮੈਂਬਰ ਅਨੰਤਕੁਮਾਰ ਹੈਗੜੇ ਨੇ ਇਕ ਪ੍ਰਮੁੱਖ ਟਾਇਰ ਕੰਪਨੀ ਦੇ ਉਸ ਵਿਗਿਆਪਨ 'ਤੇ ਇਤਰਾਜ਼ ਉਠਾਇਆ ਹੈ, ਜਿਸ 'ਚ ਆਮਿਰ ਖ਼ਾਨ ਲੋਕਾਂ ਨੂੰ ਸੜਕ 'ਤੇ ਪਟਾਕੇ ਨਾ ਚਲਾਉਣ ਦੀ ਸਲਾਹ ਦਿੰਦੇ ਨਜ਼ਰ ਆ ਰਹੇ ਹਨ | ਭਾਜਪਾ ਨੇਤਾ ਨੇ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰੇਲੀਗੇਅਰ ਫਿਨਵੈਸਟ ਲਿਮਟਿਡ ਦੇ 2,397 ਕਰੋੜ ਰੁਪਏ ਦੇ ਫੰਡਾਂ 'ਚ ਹੇਰਾਫੇਰੀ ਦੀ ਜਾਂਚ ਨੂੰ ਪੂਰਾ ਕਰਨ ਲਈ ਚਾਰ ਮਹੀਨਿਆਂ ਦੀ ਲੋੜ ਹੈ | ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰ ਸ਼ਿਵਿੰਦਰ ...
ਗਵਾਲੀਅਰ, 21 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ | ਹਵਾਈ ਸੈਨਾ ਨੇ ਟਵੀਟ ਕੀਤਾ ਕਿ ਮਿਰਾਜ 2000 ਜਹਾਜ਼ ਨੇ ਵੀਰਵਾਰ ਸਵੇਰੇ ਸੈਂਟਰਲ ਸੈਕਟਰ 'ਚ ਉਡਾਣ ਭਰੀ ਸੀ, ਇਸ ਦੇ ਬਾਅਦ ...
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)- ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਵੀ. ਆਰ. ਚੌਧਰੀ ਨੇ ਕਿਹਾ ਕਿ ਮੌਜੂਦਾ ਸਮੇਂ ਭਾਰਤੀ ਹਵਾਈ ਸੈਨਾ ਪੂਰਬੀ ਲੱਦਾਖ਼ 'ਚ ਹਰ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਚੀਨ ਦੇ ਹਮਲਾਵਰ ...
ਚੰਡੀਗੜ੍ਹ, 21 ਅਕਤੂਬਰ (ਏਜੰਸੀ)- ਹਰਿਆਣਾ ਦੇ ਫਰੀਦਾਬਾਦ 'ਚ ਇਕ ਪਿੰਡ 'ਚ 50 ਸਾਲਾ ਔਰਤ, ਉਸ ਦੀ ਬੇਟੀ ਸਮੇਤ ਤਿੰਨ ਲੋਕਾਂ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਪੁਲਿਸ ਨੇ ਦੱਸਿਆ ਕਿ ਉਕਤ ਔਰਤ ਦੇ ਬੇਟੇ ਦੇ ਦੋਸਤ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਢੋਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX