ਤਾਜਾ ਖ਼ਬਰਾਂ


ਆਪਣੀ ਅਧਿਕਾਰਤ ਭਾਰਤ ਯਾਤਰਾ ਲਈ ਫਿਜੀ ਦੇ ਉਪ ਪ੍ਰਧਾਨ ਮੰਤਰੀ ਬਿਮਨ ਪ੍ਰਸਾਦ ਪਹੁੰਚੇ ਦਿੱਲੀ
. . .  1 minute ago
ਨਵੀਂ ਦਿੱਲੀ, 8 ਫਰਵਰੀ-ਫਿਜੀ ਦੇ ਉਪ ਪ੍ਰਧਾਨ ਮੰਤਰੀ ਬਿਮਨ ਪ੍ਰਸਾਦ ਆਪਣੀ ਅਧਿਕਾਰਤ ਭਾਰਤ ਯਾਤਰਾ ਲਈ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਗਏ...
ਪਾਕਿਸਤਾਨ:ਭਿਆਨਕ ਸੜਕ ਹਾਦਸੇ 'ਚ 30 ਮੌਤਾਂ
. . .  7 minutes ago
ਪਿਸ਼ਾਵਰ, 8 ਫਰਵਰੀ-ਉੱਤਰੀ-ਪੱਛਮੀ ਪਾਕਿਸਤਾਨ ਦੇ ਪਿਸ਼ਾਵਰ ਵਿਖੇ ਇਕ ਬੱਸ ਅਤੇ ਕਾਰ ਦੀ ਟੱਕਰ ਤੋਂ ਬਾਅਦ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ ਬੱਸ ਵਿਚ ਸਵਾਰ 30 ਯਾਤਰੀਆਂ ਦੀ ਮੌਤ ਹੋ ਗਈ, ਜਦਕਿ...
ਆਈ.ਸੀ.ਸੀ. ਨੇ ਆਰੋਨ ਫਿੰਚ ਨੂੰ ਬੇਮਿਸਾਲ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਲਈ ਦਿੱਤੀ ਵਧਾਈ
. . .  41 minutes ago
ਦੁਬਈ, 8 ਫਰਵਰੀ-ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਆਸਟ੍ਰੇਲੀਆ ਦੇ ਆਰੋਨ ਫਿੰਚ ਨੂੰ ਸ਼ਾਨਦਾਰ ਅੰਤਰਰਾਸ਼ਟਰੀ ਕਰੀਅਰ ਲਈ ਵਧਾਈ ਦਿੱਤੀ ਹੈ, ਜਿਸ ਨੇ ਉਸ ਦੀ ਟੀਮ ਨੂੰ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2021 ਵਿਚ ਜਿੱਤ ਦਿਵਾਉਣ ਲਈ ਅਗਵਾਈ...
ਅਸੀਂ ਚੀਨ ਨਾਲ ਮੁਕਾਬਲਾ ਚਾਹੁੰਦੇ ਹਾਂ, ਟਕਰਾਅ ਨਹੀਂ-ਬਾਈਡਨ
. . .  46 minutes ago
ਵਾਸ਼ਿੰਗਟਨ, 8 ਫਰਵਰੀ-ਸਟੇਟ ਆਫ਼ ਦ ਯੂਨੀਅਨ ਦੇ ਸੰਬੋਧਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੌ ਬਾਈਡਨ ਨੇ ਕਿਹਾ ਕਿ ਮੇਰੇ ਦਫ਼ਤਰ ਆਉਣ ਤੋਂ ਪਹਿਲਾਂ ਕਹਾਣੀ ਇਹ ਸੀ ਕਿ ਕਿਵੇਂ ਚੀਨ ਆਪਣੀ ਤਾਕਤ ਵਧਾ ਰਿਹਾ ਹੈ ਅਤੇ ਅਮਰੀਕਾ ਦੁਨੀਆ ਵਿਚ ਡਿਗ ਰਿਹਾ ਹੈ। ਮੈਂ ਚੀਨੀ...
ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 8 ਫਰਵਰੀ-ਜਾਨ ਬਚਾਉਣ ਵਾਲੀਆਂ ਦਵਾਈਆਂ ਸਮੇਤ ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ ਹੋਇਆ...
ਤੁਰਕੀ ਅਤੇ ਸੀਰੀਆ 'ਚ ਭੁਚਾਲ ਕਾਰਨ ਹੁਣ ਤੱਕ 7700 ਮੌਤਾਂ
. . .  about 1 hour ago
ਅੰਕਾਰਾ/ਅਜ਼ਮਰੀਨ, 8 ਫਰਵਰੀ-ਐਸੋਸੀਏਟਡ ਪ੍ਰੈਸ ਦੇ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਸ਼ਕਤੀਸ਼ਾਲੀ ਭੁਚਾਲ ਕਾਰਨ ਹੁਣ ਤੱਕ 7,700 ਲੋਕ ਮਾਰੇ ਜਾ ਚੁੱਕੇ ਹਨ। ਵਿਆਪਕ ਤਬਾਹੀ ਦੇ ਵਿਚਕਾਰ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  1 day ago
'ਬੇਬੁਨਿਆਦ' ਦੋਸ਼, ਕਾਂਗਰਸ 'ਸੌਦੇ ਅਤੇ ਕਮਿਸ਼ਨ' ਦੇ ਦੋਹਰੇ ਥੰਮ੍ਹਾਂ 'ਤੇ ਆਧਾਰਿਤ-ਰਵੀ ਸ਼ੰਕਰ ਪ੍ਰਸਾਦ
. . .  1 day ago
ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . .  1 day ago
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . .  1 day ago
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . .  1 day ago
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . .  1 day ago
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  1 day ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  1 day ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  1 day ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  1 day ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਮੋਗਾ

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਤੇ ਮੋਗਾ ਪੁਲਿਸ ਹਮੇਸ਼ਾ ਤਤਪਰ- ਜ਼ਿਲ੍ਹਾ ਪੁਲਿਸ ਮੁਖੀ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਸੁਰਿੰਦਰਜੀਤ ਸਿੰਘ ਮੰਡ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇਕਜੁੱਟ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰੀਏ | ਸ: ਮੰਡ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਏ ਗਏ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ, ਐਸ.ਪੀ. (ਸਥਾਨਕ) ਗੁਰਦੀਪ ਸਿੰਘ, ਐਸ.ਪੀ. (ਜਾਂਚ) ਜਗਤਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜੀ.ਓ.ਜੀ. ਮੋਗਾ ਮੁਖੀ ਕਰਨਲ ਬਲਕਾਰ ਸਿੰਘ ਤੇ ਬਲਬੀਰ ਸਿੰਘ ਖਹਿਰਾ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਡੀ. ਐੱਸ. ਪੀ. ਬੀ.ਐਸ. ਭੁੱਲਰ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਂਅ ਪੜ੍ਹ ਕੇ ਸੁਣਾਏ | ਸ: ਮੰਡ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ ਜਿੰਨਾਂ ਨੇ 21 ਅਕਤੂਬਰ 1959 ਨੂੰ ਲਦਾਖ਼ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਚੀਨ ਦੀ ਫ਼ੌਜ ਵਲੋਂ ਸਾਡੀ ਧਰਤੀ 'ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ ਜਿੰਨਾਂ ਵਿਚੋਂ ਡੀ.ਐੱਸ.ਪੀ. ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖ਼ਾਤਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਪੁਲਿਸ ਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ | ਸ. ਮੰਡ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ | ਉਨ੍ਹਾਂ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਤੇ ਮੋਗਾ ਪੁਲਿਸ ਵਲੋਂ ਹਰ ਕਦਮ 'ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐੱਸ.ਐੱਚ.ਓਜ, ਜਵਾਨਾਂ ਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ 'ਤੇ ਫ਼ੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ |

ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਲਈ ਟੋਲ-ਫ਼੍ਰੀ ਨੰਬਰ ਜਾਰੀ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਨਾ ਸ਼ਲਾਘਾਯੋਗ ਫ਼ੈਸਲਾ- ਮੁਖ਼ਤਿਆਰ ਸਿੰਘ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)- ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗਲਵੱਕੜੀ ਦਾ ਨਿੱਘ ਮਾਣਨ ਅਤੇ 'ਰੰਘਰੇਟੇ ਗੁਰੂ ਕੇ ਬੇਟੇ' ਦਾ ਖ਼ਿਤਾਬ ਹਾਸਲ ਕਰਨ ਵਾਲੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਵਿਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੀ ਮਾਨਸਿਕ ਪੜਤਾੜਨਾ ਦੇ ਸ਼ਿਕਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਉੱਘੇ ਸਮਾਜ ਸੇਵੀ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਦੇ ਭਾਣਜੇ ਲਖਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਇੰਦਰ ਸਿੰਘ ਗਿੱਲ ਨਗਰ ਮੋਗਾ ਵਲੋਂ ਮਿਤੀ 19 ਅਕਤੂਬਰ ਦੀ ...

ਪੂਰੀ ਖ਼ਬਰ »

ਰਿਸ਼ਤੇਦਾਰੀ 'ਚ ਮਿਲਣ ਆਈ ਔਰਤ ਨਾਲ ਜਬਰ ਜਨਾਹ, ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਆਪਣੀ ਰਿਸ਼ਤੇਦਾਰੀ ਵਿਚ ਮਿਲਣ ਆਈ ਔਰਤ ਨਾਲ ਪਤੀ ਦੀ ਮਾਸੀ ਦੇ ਲੜਕੇ ਵਲੋਂ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ ਵਿਚ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ¢ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ...

ਪੂਰੀ ਖ਼ਬਰ »

ਅੱਜ ਹਰਸਿਮਰਤ ਕੌਰ ਬਾਦਲ ਮੋਗਾ ਪਹੁੰਚਣਗੇ- ਮੱਖਣ ਬਰਾੜ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹਾ ਮੋਗਾ ਦਾ ਦੌਰਾ ਕਰ ਰਹੇ ਹਨ | ਹਲਕਾ ਮੋਗਾ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

100 ਪੇਟੀਆਂ ਸ਼ਰਾਬ ਤੇ ਸਕਾਰਪੀਓ ਕਾਰ ਸਮੇਤ ਦੋ ਕਾਬੂ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)- ਜਗਤਪ੍ਰੀਤ ਸਿੰਘ ਐਸ.ਪੀ. (ਆਈ) ਮੋਗਾ, ਜਸਤਿੰਦਰ ਸਿੰਘ ਡੀ.ਐਸ.ਪੀ. (ਡੀ) ਦੀ ਅਗਵਾਈ ਹੇਠ ਇੰਸ: ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਵਲੋਂ ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਸ਼ਰਾਬ ਵੇਚਣ ਵਾਲੇ ਵਿਅਕਤੀਆਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਲਈ ਮੋਗਾ ਵਿਖੇ ਜਾਗਰੂਕਤਾ ਕੈਂਪ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਿਰਤ ਵਿਭਾਗ, ਮੋਗਾ ਵਲੋਂ ਲੇਬਰ ਚੌਕ, ਨੇੜੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਉਸਾਰੀ ਕਿਰਤੀਆਂ ਲਈ ਉਨ੍ਹਾਂ ਦੀ ਭਲਾਈ ਲਈ ਜਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਸਹਾਇਕ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਭਾਤ ਫੇਰੀਆਂ ਭਲਕੇ ਤੋਂ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)- ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸੰਗਤਾਂ ਤੇ ਸੁਸਾਇਟੀਆਂ ਦੇ ਸਾਂਝੇ ਉੱਦਮ ਨਾਲ ਗੁਰੂ ਨਾਨਕ ਦੇਵ ਜੀ ਦੇ ਪਾਵਨ-ਪਵਿੱਤਰ ਆਗਮਨ ਪੁਰਬ ਸਬੰਧੀ ਪ੍ਰਭਾਤ ਫੇਰੀਆਂ 23 ਅਕਤੂਬਰ ਤੋਂ 16 ਨਵੰਬਰ ਤੱਕ ਸਵੇਰੇ 5 ਵਜੇ ਤੋਂ 7:30 ਵਜੇ ਤੱਕ ...

ਪੂਰੀ ਖ਼ਬਰ »

ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਵਲੋਂ ਬਿਜਲੀ ਮੁਆਫ਼ੀ ਸਬੰਧੀ ਕੈਂਪ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਗਏ ਵਾਅਦੇ ਨੂੰ ਅਮਲੀ ਰੂਪ ਦਾ ਜਾਮਾ ਦਿੰਦੇ ਹੋਏ ਸਰਕਾਰ ਵੱਲੋਂ ਖਪਤਕਾਰਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਹਲਕਾ ...

ਪੂਰੀ ਖ਼ਬਰ »

ਪੂਰਨਮਾਸ਼ੀ ਦੇ ਦਿਹਾੜੇ 'ਤੇ ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਸਜੇ ਭਾਰੀ ਦੀਵਾਨ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)- ਦੇਸ਼ ਵਿਦੇਸ਼ ਵਿਚ ਪ੍ਰਸਿੱਧ ਮਾਲਵੇ ਦਾ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਕੱਤਕ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ...

ਪੂਰੀ ਖ਼ਬਰ »

ਬਰਾਈਟ ਸਟੋਨ ਆਈਲਟਸ ਸੈਂਟਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਨਹਿਰੂ ਮੰਡੀ ਬਾਘਾਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗੇ੍ਰਸ਼ਨ ਸੰਸਥਾ ਬਾਘਾਪੁਰਾਣਾ ਜਿਸ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 8 ਬੈਂਡ

ਬਾਘਾਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਚ ਸਥਿਤ ਨਾਮਵਰ ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ਸੰਸਥਾਪਕ ...

ਪੂਰੀ ਖ਼ਬਰ »

ਅਮਰਜੀਤ ਸਿੰਘ ਮੰੁਨਣ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਬਿਜਲੀ ਮਹਿਕਮੇ ਵਿਚ ਟੀ.ਐਸ.ਯੂ. ਦੇ ਆਗੂ ਰਹੇ ਅਮਰਜੀਤ ਸਿੰਘ ਬੈਂਸ ਮੁੰਨਣ (66) ਨਮਿੱਤ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਮੁੰਨਣ ਵਿਖੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਇਸ ਸਮੇਂ ਕਈ ਉੱਘੀਆਂ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਬ-ਯੂਥ ਕੈਟਾਗਰੀ ਦੇ ਖਿਡਾਰੀ ਭਾਰਤ ਦੇ ਟਾਪ 50 ਖਿਡਾਰੀਆਂ ਦੀ ਸੂਚੀ 'ਚ ਸ਼ਾਮਿਲ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦਿਨ ਦੁਗਣੀ ਰਾਤ ਚੌਗੁਣੀ ਉੱਨਤੀ ਕਰਦਾ ਨਾ ਸਿਰਫ਼ ਵਿੱਦਿਅਕ ਖੇਤਰ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਲਈ ਮੋਗਾ ਵਿਖੇ ਜਾਗਰੂਕਤਾ ਕੈਂਪ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਿਰਤ ਵਿਭਾਗ, ਮੋਗਾ ਵਲੋਂ ਲੇਬਰ ਚੌਕ, ਨੇੜੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਉਸਾਰੀ ਕਿਰਤੀਆਂ ਲਈ ਉਨ੍ਹਾਂ ਦੀ ਭਲਾਈ ਲਈ ਜਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਸਹਾਇਕ ...

ਪੂਰੀ ਖ਼ਬਰ »

ਰੁਪਿੰਦਰ ਦੀਨਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਪਿੰਡ ਪੱਤੋ ਹੀਰਾ ਸਿੰਘ ਵਿਖੇ ਸਰਪੰਚ ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਰੁਪਿੰਦਰ ਸਿੰਘ ਦੀਨਾਂ ਸਿਆਸੀ ਸਕੱਤਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡੀ.ਐਮ. ਕਾਲਜ ਆਫ਼ ਐਜੂਕੇਸ਼ਨ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 21 ਅਕਤੂਬਰ (ਅਸ਼ੋਕ ਬਾਂਸਲ)- ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਵਲੋਂ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਸੰਸਥਾਵਾਂ 'ਚ ਸਿੱਖਿਆ ...

ਪੂਰੀ ਖ਼ਬਰ »

ਦ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)- ਅੱਜ ਨਛੱਤਰ ਸਿੰਘ ਭਵਨ ਮੋਗਾ ਵਿਖੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਚਮਨ ਲਾਲ ਸੰਗੇਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਜਨਰਲ ਸਕੱਤਰ ਸਾਥੀ ਰਣਜੀਤ ਸਿੰਘ ...

ਪੂਰੀ ਖ਼ਬਰ »

ਮਲੂਕਾ ਪਰਿਵਾਰ ਦਰਬਾਰ ਸਾਹਿਬ ਨਤਮਸਤਕ ਹੋਇਆ

ਸਮਾਧ ਭਾਈ, 21 ਅਕਤੂਬਰ (ਰਾਜਵਿੰਦਰ ਰੌਂਤਾ)- ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਤੇ ਮਲੂਕਾ ਪਬਲਿਕ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਲੈਕਚਰਾਰ ਮੇਜਰ ਸਿੰਘ ਜੌਹਲ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਗੁਰੂ ਨਾਨਕ ਵਾਲੀਬਾਲ ਕਲੱਬ ਵਲੋਂ ਲੈਕਚਰਾਰ ਮੇਜਰ ਸਿੰਘ ਜੌਹਲ ਦੀ ਨਿੱਘੀ ਯਾਦ 'ਚ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਗੁਰੂ ਨਾਨਕ ਕਾਲਜ ਦੀਆਂ ਗਰਾੳਾੂਡ 'ਚ ਕਰਵਾਇਆ ਗਿਆ ਜਿਸ ਵਿਚ 17 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਦਾ ਪਤਾ ਲੋਕਾਂ 'ਚ ਬੈਠ ਕੇ ਹੀ ਲੱਗਦੈ- ਲਾਡੀ ਢੋਸ

ਕੋਟ ਈਸੇ ਖਾਂ, 21 ਅਕਤੂਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਨੁੱਕੜ ਬੈਠਕਾਂ ਤਹਿਤ ਨੇੜਲੇ ਪਿੰਡ ਮਹਿਲ 'ਚ ਪਾਰਟੀ ਪ੍ਰਤੀ ਲਾਮਬੰਦ ਕਰਨ ਲਈ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਬਖੂਆ ਵੈੱਲਫ਼ੇਅਰ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)- ਬਾਬਾ ਬਖੂਆ ਨਾਲ ਸਬੰਧਿਤ ਸਮੁੱਚੇ ਭਾਈਚਾਰੇ (ਰਖਰਾ ਪਰਿਵਾਰ) ਦੀ ਇਕ ਜਨਰਲ ਮੀਟਿੰਗ ਬਾਬਾ ਨਾਮਦੇਵ ਭਵਨ ਬਾਘਾ ਪੁਰਾਣਾ ਵਿਖੇ ਹੋਈ | ਬਾਬਾ ਬਖੂਆ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਰਖਰਾ ਨੇ ਦੱਸਿਆ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਵਾਂਦਰ ਨੇ ਲੋਕਾਂ ਨੂੰ ਕੇਜਰੀਵਾਲ ਦੀਆਂ ਗਾਰੰਟੀਆਂ ਤੋਂ ਕਰਵਾਇਆ ਜਾਣੂੰ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਦੇ ਵਲੰਟੀਅਰ ਸੁਖਜਿੰਦਰ ਸਿੰਘ ਵਾਂਦਰ ਜੋ ਕਿ ਪਿਛਲੇ ਸਮੇਂ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਜਿਤਾ ਚੁੱਕੇ ਹਨ, ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰਾਂ ਕੱਲ੍ਹ ਕਾਂਗਰਸੀ ਵਿਧਾਇਕਾਂ ਦੇ ਘਰ ਅੱਗੇ ਭੁੱਖ ਹੜਤਾਲ ਕਰਨਗੀਆਂ-ਬਲਾਕ ਪ੍ਰਧਾਨ

ਨੱਥੂਵਾਲਾ ਗਰਬੀ, 21 ਅਕਤੂਬਰ (ਸਾਧੂ ਰਾਮ ਲੰਗੇਆਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰ ਤੇ ਹੈਲਪਰ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਬਲੂ ਬਰਡ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਲਗਾਤਾਰ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ, ਜੋ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸ਼ਰਨ ਫਾਊਾਡੇਸ਼ਨ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਮੋਗਾ ਵਿਖੇ ਲਗਾਇਆ ਗਿਆ | ਸ਼ਰਨ ਫ਼ਾਉਂਡੇਸ਼ਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਾਲਸਾ ਅਤੇ ਸਕੱਤਰ ਨਵਜੀਤ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਹਰ ਪੱਖੋਂ ਨਾਕਾਮ ਸਿੱਧ ਹੋਈ- ਅਕਾਲੀ ਆਗੂ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬ ਦੀ ਹੁਣ ਵਾਲੀ ਕਾਂਗਰਸ ਸਰਕਾਰ ਹਰ ਪਾਸਿਓਾ ਹੀ ਨਾਕਾਮ ਸਿੱਧ ਹੋਈ ਹੋਈ ਹੈ | ਉਕਤ ਵਿਚਾਰ ਨੰਬਰਦਾਰ ਬੋਹੜ ਸਿੰਘ ਕੋਟ ਸਦਰ ਖਾਂ, ਬਲਵੀਰ ਸਿੰਘ, ਐਡਵੋਕੇਟ ਪਰਮਜੀਤ ਸਿੰਘ ਸਿੱਧੂ, ਯੂਥ ...

ਪੂਰੀ ਖ਼ਬਰ »

ਪਿੰਡ ਸੈਦੋਕੇ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਸੈਦੋਕੇ ਵਿਖੇ ਆਜ਼ਾਦ ਯੂਥ ਵੈੱਲਫੇਅਰ ਕਲੱਬ ਵਲੋਂ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਦੇ ਮਨੋਰਥ ਤਹਿਤ ਵਿਸ਼ੇਸ਼ ਉਪਰਾਲਾ ਕਰਦਿਆਂ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਅਤੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਜਗਦੀਪ ਸੀਰਾ ਨੇ ਪਿੰਡ ਸਲੀਣਾ ਮੰਡੀ 'ਚ ਖ਼ਰੀਦ ਸ਼ੁਰੂ ਕਰਵਾਈ

ਮੋਗਾ, 21 ਅਕਤੂਬਰ (ਅਸ਼ੋਕ ਬਾਂਸਲ)- ਵਿਧਾਇਕ ਡਾ. ਹਰਜੋਤ ਕਮਲ ਮੋਗਾ ਦੀ ਰਹਿਨੁਮਾਈ ਹੇਠ ਮਾਰਕੀਟ ਕਮੇਟੀ ਮੋਗਾ ਦੇ ਵਾਈਸ ਚੇਅਰਮੈਨ ਜਗਦੀਪ ਸਿੰਘ ਸੀਰਾ ਲੰਢੇਕੇ ਵਲੋਂ ਖ਼ਰੀਦ ਕੇਂਦਰ ਸਲੀਣਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਇੰਸਪੈਕਟਰ ਪਨਗਰੇਨ ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਕਈ ਪਰਿਵਾਰ

ਬਾਘਾ ਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਪਾਰਟੀ ਛੱਡ ਕੇ ਆਏ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸਿੰਘਾਂਵਾਲਾ ਦੇ 22 ਪਰਿਵਾਰਾਂ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ 'ਚ ਕਾਂਗਰਸ ਦਾ ਪੱਲਾ ਫੜਿਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮੋਗਾ ਹਲਕੇ ਦੇ ਪਿੰਡ ਸਿੰਘਾਂਵਾਲਾ ਦੇ 22 ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਏ | ਪਿੰਡ ਸਿੰਘਾਂਵਾਲਾ ਦੇ ਭਰਾਵਾਂ ਦੇ ਢਾਬੇ 'ਤੇ ਹੋਏ ਵੱਡੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ- ਭਾਈ ਘੋਲੀਆ

ਸਮਾਧ ਭਾਈ, 21 ਅਕਤੂਬਰ (ਰਾਜਵਿੰਦਰ ਰੌਂਤਾ)- ਹੋਂਦ ਚਿੱਲੜ ਕਮੇਟੀ ਆਗੂ ਦਰਸ਼ਨ ਸਿੰਘ ਘੋਲੀਆ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਪਹੁੰਚੇ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਭਾਈ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਇਆ ਮੁਆਫ਼ੀ ਸਬੰਧੀ ਫਾਰਮ ਭਰੇ

ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਕਸਬਾ ਕਿਸ਼ਨਪੁਰਾ ਕਲਾਂ ਦੀ ਪੱਤੀ ਬਖਾਪੁਰ ਵਿਖੇ ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਦੀ ਮੁਆਫ਼ੀ ਲਈ ਫਾਰਮ ਸਰਪੰਚ ਹਰਿੰਦਰ ਕੌਰ ਸ਼ਾਹ ਤੇ ਜਰਨੈਲ ਸਿੰਘ ਗੁਗਲਾ ਦੀ ਅਗਵਾਈ ਹੇਠ ਭਰੇ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX