ਤਾਜਾ ਖ਼ਬਰਾਂ


328 ਸਰੂਪਾ ਦੇ ਸੰਬੰਧੀ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  2 minutes ago
ਸੁਲਤਾਨਵਿੰਡ, 20 (ਗੁਰਨਾਮ ਸਿੰਘ ਬੁੱਟਰ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  14 minutes ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . .  23 minutes ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  52 minutes ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  about 1 hour ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  about 1 hour ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  59 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਫਿਰੋਜ਼ਪੁਰ

ਪੁਲਿਸ ਯਾਦਗਾਰੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੁਲਿਸ ਯਾਦਗਾਰੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ | ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਸ਼ਹੀਦੀ ਸਮਾਗਮ ਵਿਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀ.ਆਈ.ਜੀ) ਫ਼ਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹੰਸ, ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਸਿਵਲ ਜੱਜ ਸੀਨੀਅਰ ਡਵੀਜ਼ਨ ਸੁਰੇਸ਼ ਕੁਮਾਰ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ ਇੰਦਰਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਸ ਸਾਲ ਉਨ੍ਹਾਂ ਵਲੋਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਸ਼ਹੀਦ ਪਰਿਵਾਰਾਂ ਦੇ ਘਰ-ਘਰ ਜਾ ਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲਦਾਖ਼ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇਕ ਟੁਕੜੀ 'ਤੇ ਚੀਨੀਆਂ ਵਲੋਂ ਅਚਾਨਕ ਘਾਤ ਲਗਾ ਕੇ ਹਮਲਾ ਕੀਤਾ ਗਿਆ, ਜਿਸ ਵਿਚ ਭਾਰਤੀ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅੱਜ ਦਾ ਦਿਨ ਪੁਲਿਸ ਸਮਿ੍ਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੁਲ 1784 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਹੀਦ ਹੋਏ ਸਨ | ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ 'ਤੇ ਪੂਰਾ ਮਾਣ ਹੈ ਅਤੇ ਸਦਾ ਰਹੇਗਾ | ਇਸ ਮੌਕੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹੰਸ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ | ਇਸ ਤੋਂ ਪਹਿਲਾਂ ਐੱਸ.ਪੀ. ਬਲਬੀਰ ਸਿੰਘ ਵਲੋਂ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੋਰੋਨਾ ਮਹਾਂਮਾਰੀ ਦੌਰਾਨ ਸ਼ਹੀਦ ਹੋਏ 4 ਪੁਲਿਸ ਕਰਮਚਾਰੀਆਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਡੀ.ਐੱਸ.ਪੀ. ਨਿਖਿਲ ਗਰਗ ਦੀ ਅਗਵਾਈ ਵਿਚ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ |

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕਰਨ ਨਾਲ ਲੋਕਾਂ 'ਚ ਰੋਸ

ਜ਼ੀਰਾ, 21 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਜਾਰੀ ਕੀਤੀ ਡੇਟਸ਼ੀਟ ਵਿਚ ਪੰਜਾਬੀ ਵਿਸ਼ਾ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕਰਕੇ ਪੰਜਾਬੀ ਭਾਸ਼ਾ ਨੂੰ ਅੱਖੋਂ-ਪਰੋਖੇ ਕਰਨ ਲਈ ...

ਪੂਰੀ ਖ਼ਬਰ »

29 ਅਕਤੂਬਰ ਤੱਕ ਦੇ ਬਿਜਲੀ ਬਕਾਇਆ ਬਿੱਲ ਹੋਣਗੇ ਮੁਆਫ਼- ਐੱਸ.ਡੀ.ਓ

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਐਲਾਨੀ ਗਈ ਸਹੂਲਤ ਅਨੁਸਾਰ 29 ਅਕਤੂਬਰ 2021 ਤੱਕ ਦੇ 2 ਕਿੱਲੋਵਾਟ ਲੋਡ ਅਧੀਨ ਆਉਂਦੇ ਸਾਰੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਹੋਣਗੇ | ਇਹ ਜਾਣਕਾਰੀ ਐੱਸ.ਡੀ.ਓ ਸਬ ਡਵੀਜ਼ਨ ਮਮਦੋਟ ਹਰਜਿੰਦਰ ...

ਪੂਰੀ ਖ਼ਬਰ »

ਸਰਕਾਰ ਵਲੋਂ ਲੋੜਵੰਦਾਂ ਲਈ ਮੁਫ਼ਤ ਆਈ ਕਣਕ ਘੱਟ ਮਿਲਣ ਕਾਰਨ ਉਗੋਕੇ ਵਿਖੇ ਮਸਲਾ ਭਖਿਆ

ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਉਗੋਕੇ ਵਿਖੇ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਆਈ ਮੁਫ਼ਤ ਕਣਕ ਦੀ ਵੰਡ ਨੂੰ ਲੈ ਕੇ ਮਸਲਾ ਕਾਫ਼ੀ ਭਖਿਆ ਹੋਇਆ ਹੈ | ਸਰਕਾਰੀ ਹਦਾਇਤਾਂ ਅਨੁਸਾਰ ਪ੍ਰਤੀ ਵਿਅਕਤੀ 25 ਕਿੱਲੋ ਕਣਕ ...

ਪੂਰੀ ਖ਼ਬਰ »

ਪੈਲੇਸ ਦੀ ਪਾਰਕਿੰਗ 'ਚ ਖੜ੍ਹੀ ਕਾਰ 'ਚੋਂ ਲਾਇਸੰਸੀ 12 ਬੋਰ ਬੰਦੂਕ ਚੋਰੀ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਸਿਟੀ ਰਿਜ਼ੋਰਟਸ ਬਸਤੀ ਨਿਜਾਮਦੀਨ ਵਾਲੀ ਵਿਖੇ ਇਕ ਵਿਆਹ ਦੇ ਸਮਾਗਮ ਦੌਰਾਨ ਪਾਰਕਿੰਗ ਵਿਚ ਖੜੀ ਕਾਰ ਵਿਚੋਂ ਲਾਇਸੈਂਸੀ 12 ਬੋਰ ਬੰਦੂਕ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

2 ਕਿੱਲੋਵਾਟ ਵਾਲੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਸਬੰਧੀ ਕੈਂਪ ਲਾ ਕੇ ਫਾਰਮ ਭਰੇ

ਮੁੱਦਕੀ, 21 ਅਕਤੂਬਰ (ਭੁਪਿੰਦਰ ਸਿੰਘ)- ਛੋਟੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਪਿਛਲੇ ਬਕਾਇਆ ਬਿੱਲਾਂ ਦੇ ਬੋਝ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 2 ਕਿੱਲੋਵਾਟ (ਰਜਿ.) ਲੋਡ ਤੱਕ ਦੇ ਸਾਰੇ ...

ਪੂਰੀ ਖ਼ਬਰ »

ਲੋਕ ਪੱਖੀ ਨੀਤੀਆਂ ਕਾਰਨ ਆਪ ਦੇ ਹੱਕ 'ਚ ਚੱਲੀ ਹਨੇਰੀ- ਰਣਬੀਰ ਭੁੱਲਰ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਰਣਬੀਰ ਸਿੰਘ ਭੱੁਲਰ ਨੇ ਕਿਹਾ ਕਿ ਆਪ ਦੀਆਂ ਲੋਕ ਪੱਖੀ ਨੀਤੀਆਂ ਕਾਰਨ 'ਆਪ' ਦੇ ਹੱਕ 'ਚ ਹਨੇਰੀ ਚੱਲੀ ਹੋਈ ਹੈ, ਜਿਸ ਕਰਕੇ ਲੋਕ ਪਾਰਟੀ ਨਾਲ ਧੜਾਧੜ ਜੁੜ ਰਹੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ੀਲਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮਮਦੋਟ ਸਮੇਤ ਇਲਾਕੇ ਭਰ 'ਚ ਮਨਾਇਆ ਵਾਲਮੀਕਿ ਦਾ ਪ੍ਰਗਟ ਦਿਵਸ

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸ੍ਰੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕਸਬਾ ਮਮਦੋਟ ਅਤੇ ਨੇੜਲੇ ਪਿੰਡ ਹਾਮਦ, ਖੁੰਦਰ ਉਤਾੜ ਸਮੇਤ ਇਲਾਕੇ ਭਰ ਦੇ ਵਾਲਮੀਕਿ ਮੰਦਿਰਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਖੁੰਦਰ ਉਤਾੜ ਵਿਖੇ ਸਮਾਗਮ ਦੌਰਾਨ ਮੁੱਖ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰ ਦੇ ਅਧੂਰੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸੁਸਾਇਟੀ ਆਗੂਆਂ ਕੀਤੀ ਮੀਟਿੰਗ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ੰਡ ਮੁਹੱਈਆ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਅਧੂਰੀ ਪਈ ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਸਿਰਤੋੜ ਯਤਨ ਕਰ ਰਹੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਯਤਨਾਂ ਨੂੰ ਉਦੋਂ ਬੂਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਕਰਵਾਇਆ ਧਾਰਮਿਕ ਲੈਕਚਰ

ਤਲਵੰਡੀ ਭਾਈ, 21 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਧਾਰਮਿਕ ਲੈਕਚਰ ਕਰਵਾਇਆ ਗਿਆ | ਇਸ ਮੌਕੇ ਭਾਈ ਜਗਦੇਵ ਸਿੰਘ ਵਲੋਂ ਸੰਬੋਧਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਲਈ ਸਭ ਤੋਂ ਪਹਿਲਾਂ ਪੰਥਕ ਪਰੰਪਰਾਵਾਂ ਤੇ ਪੰਜਾਬ ਦੇ ਹਿੱਤ ਅਹਿਮ-ਕਰਨੈਲ ਸਿੰਘ ਪੀਰ ਮੁਹੰਮਦ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਥ ਅਤੇ ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ਹਮੇਸ਼ਾ ਤਰਜੀਹ ਦਿੱਤੀ ਹੈ ਤੇ ਅੱਗੇ ਵੀ ਦਿੰਦਾ ਰਹੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ...

ਪੂਰੀ ਖ਼ਬਰ »

ਪਿੰਡ ਕਾਮਲ ਵਾਲਾ ਦੇ ਲੋਕਾਂ ਵਲੋਂ 'ਆਪ' ਦੇ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਨੂੰ ਭਰਪੂਰ ਸਮਰਥਨ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਸ਼ਹਿਰ ਤੇ ਪਿੰਡ ਪੱਧਰ 'ਤੇ ਪਹੰੁਚਾਉਣ ਲਈ ਆਪ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਰਣਬੀਰ ਸਿੰਘ ਭੁੱਲਰ ਵਲੋਂ ਲਗਾਤਾਰ ਬੈਠਕਾਂ ਦਾ ਦੌਰ ਜਾਰੀ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰ ਦੇ ਅਧੂਰੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸੁਸਾਇਟੀ ਆਗੂਆਂ ਕੀਤੀ ਮੀਟਿੰਗ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ੰਡ ਮੁਹੱਈਆ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਅਧੂਰੀ ਪਈ ਭਾਈ ਮਰਦਾਨਾ ਯਾਦਗਾਰ ਦੀ ਮੁਕੰਮਲਤਾ ਲਈ ਸਿਰਤੋੜ ਯਤਨ ਕਰ ਰਹੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਯਤਨਾਂ ਨੂੰ ਉਦੋਂ ਬੂਰ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ 23 ਦੀ ਮੋਰਿੰਡਾ ਰੈਲੀ 'ਚ ਪਰਿਵਾਰਾਂ ਸਮੇਤ ਪੁੱਜਣ ਦਾ ਐਲਾਨ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦਿਆਂ ਜਲ ਸਪਲਾਈ ਵਰਕਰਾਂ ਵਲੋਂ 23 ਅਕਤੂਬਰ ਨੂੰ ਮੋਰਿੰਡਾ ਰੈਲੀ 'ਚ ਵੱਧ-ਚੜ੍ਹ ਕੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੇ ਖ਼ਿਲਾਫ਼ ਕੱਸਿਆ ਸ਼ਿਕੰਜਾ

ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਹਰਮਨਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ ਗੁਰੂਹਰਸਹਾਏ ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਗੁਰੂਹਰਸਹਾਏ ਵਲੋਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੱਲ੍ਹ ਵਿਧਾਇਕ ਜ਼ੀਰਾ ਦੀ ਕੋਠੀ ਅੱਗੇ ਭੁੱਖ ਹੜਤਾਲ ਦਾ ਐਲਾਨ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 23 ਅਕਤੂਬਰ ਨੂੰ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਭੁੱਖ ...

ਪੂਰੀ ਖ਼ਬਰ »

ਸਰਕਾਰੀ ਅਦਾਰੇ ਕੌਡੀਆਂ ਦੇ ਭਾਅ ਵੇਚੇਗੀ ਮੋਦੀ ਸਰਕਾਰ- ਭੁੱਲਰ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ ਪੰਜਾਬ ਸਕੱਤਰ ਸੁਖਦੇਵ ਸਿੰਘ ਬੱਗੀ ਪੱਤਨੀ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਰਲ ਕੇ ਸਰਕਾਰੀ ਅਦਾਰਿਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸ਼ੇਰਖਾਂ ਵਿਖੇ ਸਰਕਾਰੀ ਸਕੂਲ ਸਾਹਮਣੇ ਚੱਲ ਰਿਹਾ ਸ਼ਰਾਬ ਦਾ ਠੇਕਾ

ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਪਿੰਡ ਸ਼ੇਰਖਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਹਮਣੇ ਸ਼ਰਾਬ ਦਾ ਠੇਕਾ ਚੱਲ ਰਿਹਾ ਹੈ | ਇਸ ਠੇਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਦੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸ਼ੇਰਖਾਂ ਵਿਖੇ ਸਰਕਾਰੀ ਸਕੂਲ ਸਾਹਮਣੇ ਚੱਲ ਰਿਹਾ ਸ਼ਰਾਬ ਦਾ ਠੇਕਾ

ਕੁੱਲਗੜ੍ਹੀ, 21 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਪਿੰਡ ਸ਼ੇਰਖਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਹਮਣੇ ਸ਼ਰਾਬ ਦਾ ਠੇਕਾ ਚੱਲ ਰਿਹਾ ਹੈ | ਇਸ ਠੇਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਦੀ ...

ਪੂਰੀ ਖ਼ਬਰ »

ਕਿੱਕ ਬਾਕਸਿੰਗ 'ਚ ਐਂਮਬਰੋਜ਼ਿਅਲ ਸਕੂਲ ਜ਼ੀਰਾ ਦੇ ਤਗਮੇ ਜਿੱਤਣ ਵਾਲੇ ਖਿਡਾਰੀ ਸਨਮਾਨਿਤ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸੂਬਾ ਪੱਧਰੀ 17ਵੀਂ ਕਿੱਕ ਬਾਕਸਿੰਗ ਤਿੰਨ ਦਿਨਾਂ ਚੈਂਪੀਅਨਸ਼ਿਪ ਐਮਬਰੋਜ਼ਿਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਕਰਵਾਈ ਗਈ, ਜਿਸ ਵਿਚ ਸੂਬੇ ਦੇ 23 ਜ਼ਿਲਿ੍ਹਆਂ ਤੋਂ ਖਿਡਾਰੀਆਂ ਨੇ ਹਿੱਸਾ ਲੈਂਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਜ਼ੀਰਾ ਦੀ ਕਸ਼ਿਸ਼ ਪੁਰੀ ਨੇ ਕੀਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਟਾਪ

ਜ਼ੀਰਾ, 21 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਐੱਮ.ਐੱੇਸ.ਸੀ ਮੈਥ ਵਿਚੋਂ ਜ਼ੀਰਾ ਦੀ ਕਸ਼ਿਸ਼ ਪੁਰੀ ਨੇ 92 ਫ਼ੀਸਦੀ ਨੰਬਰ ਲੈ ਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਰਾਜੇਸ਼ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਦੋ ਹੋਰ ਮਰੀਜ਼, ਤਿੰਨ ਹੋਏ ਸਿਹਤਯਾਬ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੋ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ...

ਪੂਰੀ ਖ਼ਬਰ »

ਪੀ.ਐੱਸ.ਐਮ.ਯੂ. ਤੇ ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਾਂਝੀਆਂ ਮੰਗਾਂ ਨਾ ਮੰਨਣ, ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਪੀ.ਐੱਸ.ਐਮ.ਯੂ. ਅਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਦਫ਼ਤਰੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਹੋਵੇਗਾ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦਾ ਯੁਵਕ ਮੇਲਾ

ਤਲਵੰਡੀ ਭਾਈ, 21 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਹੱਕੀ ਮੰਗਾਂ ਨੂੰ ਲੈ ਕੇ ਆਬਕਾਰੀ ਤੇ ਕਰ ਵਿਭਾਗ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਸੋਢੀ ਸੂਬਾ ਚੇਅਰਮੈਨ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀ. ਸੈਕੰ. ਪਬਲਿਕ ਸਕੂਲ 'ਚ ਮਨਾਇਆ ਆਜ਼ਾਦੀ ਦਾ ਅੰਮਿ੍ਤ ਮਹੋਤਸਵ

ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਭਾਰਤ ਸਰਕਾਰ ਦੀ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਪੂਰੇ ਦੇਸ਼ ਵਿਚ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੀ ਯਾਦ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਜੋ ਕਿ 12 ਮਾਰਚ 2021 ਤੋਂ ਸ਼ੁਰੂ ਹੋ ਕੇ 15 ਅਗਸਤ 2023 ਤਕ ਚੱਲੇਗਾ | ਇਸ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਜ਼ੀਰੋ ਲਾਈਨ 'ਤੇ ਸਥਿਤ ਪੀਰ ਬਾਬਾ ਦੀ ਦਰਗਾਹ 'ਤੇ ਲੱਗਾ ਮੇਲਾ

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਪਿੰਡ ਦੋਨਾਂ ਰਹਿਮਤ ਵਾਲਾ (ਸੇਠਾਂ ਵਾਲਾ) ਦੇ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਹਿੰਦ-ਪਾਕਿ ਜ਼ੀਰੋ ਲਾਈਨ ਦੇ ਬਿਲਕੁਲ ਨਾਲ ਬਣੀ ਪੀਰ ਬਾਬਾ ਬੇਰੀ ਵਾਲਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਬੀ.ਐੱਸ.ਐੱਫ. ਦੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਰੇਤਾ ਨਾਲ ਭਰੀ ਕਾਬੂ, ਦੋਸ਼ੀ ਫ਼ਰਾਰ

ਮੱਲਾਂਵਾਲਾ, 21 ਅਕਤੂਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਸਹਾਇਕ ਥਾਣੇਦਾਰ ਅਵਨੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਦ ਬਾਹਦ ਰਕਬਾ ਹਾਮਿਦ ਵਾਲਾ ਉਤਾੜ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਦਹੇਜ ਮੰਗਣ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਪਤੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਦਾਜ ਦਹੇਜ ਦੀ ਮੰਗ ਕਰਦਿਆਂ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ਇਲਾਜ ਪੀੜਤਾ ਬਲਜੀਤ ਕੌਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਹੀਰਾ ਸੋਢੀ ਹੋਏ ਵਾਲਮੀਕਿ ਤੀਰਥ ਨਤਮਸਤਕ ਤੇ ਦਸਤਾਰ ਦੀ ਹੋਈ ਬਖਸ਼ਿਸ਼

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ 'ਤੇ ਬੀਤੇ ਕੱਲ੍ਹ ਰਾਣਾ ਗੁਰਮੀਤ ਸਿੰਘ ਸੋਢੀ ਐਮ ਐਲ ਏ ਗੁਰੂਹਰਸਹਾਏ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਸੂਚਨਾ ਕਮਿਸ਼ਨਰ ਪੰਜਾਬ ਸਰਕਾਰ ਸਾਥੀਆਂ ਸਮੇਤ ਰਾਮ ...

ਪੂਰੀ ਖ਼ਬਰ »

ਐੱਸ. ਐੱਸ. ਐਮ. ਸਕੂਲ 'ਚ ਮਨਾਇਆ ਫਨ ਡੇਅ

ਖੋਸਾ ਦਲ ਸਿੰਘ, 21 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਸੰਸਥਾ ਐੱਸ.ਐੱਸ.ਐਮ ਸਕੂਲ ਕੱਸੋਆਣਾ ਵਿਖੇ ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਦੇ ਇਮਤਿਹਾਨਾਂ ਤੋਂ ਬਾਅਦ ਫਨ ਡੇ ਮਨਾਇਆ ਗਿਆ | ਇਸ ਦੌਰਾਨ ਮੈਡਮ ਸੰਗੀਤਾ ਦੀ ਦੇਖ-ਰੇਖ ਵਿਚ ਫਾਊਾਡੇਸ਼ਨ ...

ਪੂਰੀ ਖ਼ਬਰ »

ਰਣਬੀਰ ਭੁੱਲਰ ਵਲੋਂ ਬਸਤੀ ਰਾਮ ਲਾਲ ਤੇ ਮਸਤੇ ਕੇ ਵਿਖੇ ਮੀਟਿੰਗਾਂ

ਆਰਿਫ਼ ਕੇ, 21 ਅਕਤੂਬਰ (ਬਲਬੀਰ ਸਿੰਘ ਜੋਸਨ)- ਰਿਵਾਇਤੀ ਪਾਰਟੀਆਂ ਵਲੋਂ ਕੀਤੀ ਗਈ ਪੰਜਾਬ ਦੀ ਲੁੱਟ ਅਤੇ ਲੋਕਾਂ 'ਤੇ ਹੋਏ ਅੱਤਿਆਚਾਰ ਕਾਰਨ ਲੋਕ ਬਦਲਾਅ ਚਾਹੁੰਦੇ ਹਨ | ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਨਸ਼ਨ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਆਇਓਡੀਨ ਦੀ ਘਾਟ ਦਿਵਸ ਵਿਸ਼ਵ ਭਰ ਵਿਚ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ | ਆਇਓਡੀਨ ਲੂਣ ਵਿਚ ਮੌਜੂਦ ਮਹੱਤਵਪੂਰਨ ਤੱਤ ਹੈ ਅਤੇ ਸਾਡੇ ਸਰੀਰ ਵਿਚ ਥਾਇਰਾਇਡ ਹਾਰਮੋਨ ਨੂੰ ਨਿਯੰਤਿ੍ਤ ਕਰਨ ਲਈ ਲੋੜੀਂਦਾ ਹੈ, ਜੋ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਦੀਆਂ ਮੰਗਾਂ ਸਬੰਧੀ ਬਾਵਰੀਆਂ ਮਹਾਂ ਸੰਘ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੌਂਪਿਆ ਮੰਗ ਪੱਤਰ

ਜ਼ੀਰਾ, 21 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਵਿਮੁਕਤ ਜਾਤੀਆਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਮੁਕਤ ਕਬੀਲੇ ਬਾਵਰੀਆਂ ਮਹਾਂ ਸੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਤਹਿਤ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਅਤੇ ਦੌਲਤ ਸਿੰਘ ...

ਪੂਰੀ ਖ਼ਬਰ »

ਮਰਖਾਈ ਖ਼ਰੀਦ ਕੇਂਦਰ ਅੰਦਰ ਵੱਧ ਤੋਲ ਲਗਾ ਕੀਤੀ ਜਾ ਰਹੀ ਕਿਸਾਨਾਂ ਦੀ ਲੁੱਟ

ਖੋਸਾ ਦਲ ਸਿੰਘ, 21 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਅਨਾਜ ਖ਼ਰੀਦ ਕੇਂਦਰ ਮਰਖਾਈ ਵਿਖੇ ਝੋਨੇ ਦੇ ਤੋਲ ਵਿਚ ਹੇਰਾ-ਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡੀ. ਏ. ਪੀ. ਖਾਦ ਦੀ ਘਾਟ ਨੂੰ ਤੁਰੰਤ ਪੂਰਾ ਕਰੇ-ਅਕਾਲੀ ਆਗੂ

ਆਰਿਫ਼ ਕੇ, 21 ਅਕਤੂਬਰ (ਬਲਬੀਰ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਹਰ ਹੀਲਾ ਵਰਤਿਆ ਜਾ ਰਿਹਾ ਹੈ, ਜੋ ਆਪਣੇ ਹੱਕਾਂ ਲਈ ਸੰਘਰਸ਼ ਲੜ ਰਹੇ ਹਨ | ਉਨ੍ਹਾਂ ਨੂੰ ਸ਼ਾਇਦ ਸਬਕ ਸਿਖਾਉਣ ਲਈ ਕਦੇ ਫ਼ਸਲਾਂ ਦੀ ਖ਼ਰੀਦ ਲਈ ਸ਼ਰਤਾਂ, ਕਦੇ ਖੇਤ ...

ਪੂਰੀ ਖ਼ਬਰ »

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਸੇਵਾ ਕੇਂਦਰ 'ਚ ਦੋ ਨਵੀਆਂ ਸੇਵਾਵਾਂ ਸ਼ੁਰੂ

ਫ਼ਿਰੋਜ਼ਪੁਰ, 21 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸੰਬੰਧਿਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਸੂਬੇ ਦਾ ਯੂਥ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਸੋਈ ਸੂਬੇ 'ਚ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਵੇਗਾ- ਚੱਠੂ, ਬੰਡਾਲਾ

ਆਰਿਫ਼ ਕੇ, 21 ਅਕਤੂਬਰ (ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਹਰਿਆਵਲ ਦਸਤੇ (ਸੋਈ) ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਅਹਿਮ ਭੂਮਿਕਾ ਨਿਭਾਵੇਗਾ ਅਤੇ ਸੁਖਬੀਰ ...

ਪੂਰੀ ਖ਼ਬਰ »

ਕਮਲਜੀਤ ਸਿੰਘ ਢੋਲੇਵਾਲਾ ਦੀ ਨਿਯੁਕਤੀ 'ਤੇ ਰੋਹਿਤ ਵੋਹਰਾ ਨੇ ਦਿੱਤੀ ਮੁਬਾਰਕਬਾਦ

ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਹਲਕਾ ਇੰਚਾਰਜ ਰੋਹਿਤ ਕੁਮਾਰ ਮਾਂਟੂ ਵੋਹਰਾ ਨੇ ਅੱਜ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਕੌਮੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਢੋਲੇਵਾਲਾ ਦਾ ਮੂੰਹ ਮਿੱਠਾ ਕਰਵਾਇਆ ...

ਪੂਰੀ ਖ਼ਬਰ »

ਕਿਸਾਨ ਵਿੰਗ ਆਪ ਨੇ ਕਮੇਟੀ ਮੈਂਬਰਾਂ ਨੂੰ ਵੰਡੇ ਪਹਿਚਾਣ ਪੱਤਰ

ਆਰਿਫ਼ ਕੇ, 21 ਅਕਤੂਬਰ (ਬਲਬੀਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਰਾਜ ਸਿੰਘ ਕਟੋਰਾ ਨੇ ਪਿੰਡ ਕਟੋਰਾ ਦੀ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦੀ ਦੂਜੀ ਗਰੰਟੀ ਮੁਫ਼ਤ ਇਲਾਜ ਬਾਰੇ ਜਾਣਨ ਲਈ ਉਮੜੇ ਲੋਕ

ਗੁਰੂਹਰਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨਾਲ ਕੀਤੀ ਦੂਜੀ ਗਾਰੰਟੀ ਜੀਹਦੇ ਵਿਚ ਸਰਕਾਰ ਆਉਣ 'ਤੇ ਪੰਜਾਬ ਦੇ ਲੋਕਾਂ ਲਈ ਮੁਫ਼ਤ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਤੇ ਗੋਪਾਲ ਗਊਸ਼ਾਲਾ ਨੂੰ 25 ਲੱਖ ਦੇ ਫ਼ੰਡ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਲੋਕਾਂ ਵਲੋਂ ਦੁੱਧ ਪੀ ਕੇ ਆਵਾਰਾ ਛੱਡੀਆਂ ਗਊਆਂ ਦੀ ਸਾਂਭ-ਸੰਭਾਲ, ਬਿਮਾਰ ਪੈਣ 'ਤੇ ਯੋਗ ਇਲਾਜ ਅਤੇ ਚੰਗੇ ਪਾਲਨ ਪੋਸ਼ਣ ਨੂੰ ਮੁੱਖ ਰੱਖਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਦੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਰਾਜ ਉਪਰੰਤ ਵੀ ਮਮਦੋਟ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ..

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸਾਲ 2015 ਵਿਚ ਬਣੀ ਨਗਰ ਪੰਚਾਇਤ ਮਮਦੋਟ ਦੇ 13 ਵਾਰਡਾਂ ਲਈ ਦੂਜੀ ਵਾਰ ਹੋਈਆਂ ਚੋਣਾਂ ਵਿਚ ਭਾਵੇਂ ਕਾਂਗਰਸ ਪਾਰਟੀ ਨੇ ਆਸਾਨੀ ਨਾਲ ਬਹੁਮਤ ਹਾਸਲ ਕਰਕੇ ਨਗਰ ਪੰਚਾਇਤ ਦੀ ਪ੍ਰਧਾਨਗੀ ਆਪਣੇ ਹੱਥ ਲੈ ਲਈ ਸੀ, ਪ੍ਰੰਤੂ ਸਮਾਂ ਲੰਘ ...

ਪੂਰੀ ਖ਼ਬਰ »

ਵਾਲਮੀਕਿ ਯੂਥ ਫ਼ਰੰਟ ਕਰਵਾਇਆ ਭਗਵਾਨ ਵਾਲਮੀਕਿ ਸਤਿਸੰਗ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਦੇ ਪਾਵਨ ਪ੍ਰਗਟ ਦਿਵਸ ਸਬੰਧੀ ਵਾਲਮੀਕਿ ਯੂਥ ਫ਼ਰੰਟ ਵਲੋਂ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਤਿਸੰਗ ਕਰਵਾਇਆ ਗਿਆ | ਸਤਿਸੰਗ ਦੀ ਸ਼ੁਰੂਆਤ ਸਭਰਵਾਲ ...

ਪੂਰੀ ਖ਼ਬਰ »

ਡਾ: ਪਰਮਜੀਤ ਸਿੰਘ ਜੈਦਾਂ ਵਾਲਾ ਭਾਈ ਜੈਤਾ ਯੂਥ ਫਾਊਾਡੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਤਲਵੰਡੀ ਭਾਈ, 21 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਈ ਜੈਤਾ ਜੀ ਯੂਥ ਫਾਊਾਡੇਸ਼ਨ ਦੇ ਕੌਮੀ ਪ੍ਰਧਾਨ ਲਖਵਿੰਦਰ ਸਿੰਘ ਸੰਧੂ ਵਲੋਂ ਫਾਊਾਡੇਸ਼ਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦਾ ਗਠਨ ਕੀਤਾ ਗਿਆ ਹੈ, ਜਿਸ ਦੌਰਾਨ ਡਾ: ਪਰਮਜੀਤ ਸਿੰਘ ਜੈਦਾਂ ਵਾਲਾ ਨੂੰ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੇ ਮੰਦਰ 'ਚ ਜਗਰਾਤਾ ਕਰਵਾਇਆ

ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਸ਼ਹਿਰ ਦੀ ਮੁਕਤਸਰ ਰੋਡ 'ਤੇ ਸਥਿਤ ਬਾਬਾ ਖੇਤਰਪਾਲ ਦੀ ਪ੍ਰਬੰਧ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਜਗਰਾਤਾ ਕਰਵਾਇਆ ਗਿਆ | ਇਸ ਸਬੰਧੀ ਮੰਦਰ ਦੇ ਪ੍ਰਬੰਧਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX