ਤਾਜਾ ਖ਼ਬਰਾਂ


ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  0 minutes ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  18 minutes ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  30 minutes ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  47 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਆਰੀਅਨ ਮਾਮਲੇ 'ਚ ਅਨੰਨਿਆ ਤੋਂ 2 ਘੰਟੇ ਪੁੱਛਗਿੱਛ- ਅੱਜ ਫਿਰ ਹੋਵੇਗੀ ਪੇਸ਼

ਮੁੰਬਈ, 21 ਅਕਤੂਬਰ (ਏਜੰਸੀ)- ਐਨ.ਸੀ.ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਇਕ ਅਧਿਕਾਰੀ ਨੇ ਕਿਹਾ ਕਿ ਨਸ਼ਾ ਵਿਰੋਧੀ ਏਜੰਸੀ ਨੇ ਵੀਰਵਾਰ ਨੂੰ ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਘਰ ਕਰੂਜ਼ ਡਰੱਗ ਕੇਸ 'ਚ ਜਾਂਚ ਨਾਲ ਸਬੰਧਿਤ ਹੋਰ ਸਮੱਗਰੀ ਇਕੱਠੀ ਕਰਨ ਲਈ ਛਾਪੇਮਾਰੀ ਕੀਤੀ, ਜਿਸ ਮਾਮਲੇ ਸ਼ਾਹਰੁਖ਼ ਦਾ ਪੁੱਤਰ ਆਰੀਅਨ ਪਹਿਲਾਂ ਹੀ ਇਕ ਦੋਸ਼ੀ ਹੈ | ਅਧਿਕਾਰੀ ਅਨੁਸਾਰ ਐਨ.ਸੀ.ਬੀ. ਟੀਮ ਦੀ ਮੁੰਬਈ ਜ਼ੋਨਲ ਇਕਾਈ ਨਸ਼ੇ ਨਾਲ ਸਬੰਧਿਤ ਮਾਮਲੇ 'ਚ ਹੋਰ ਤੱਥ ਇਕੱਤਰ ਕਰਨ ਲਈ ਬੀਤੇ ਦਿਨ ਬਾਅਦ ਦੁਪਹਿਰ ਸ਼ਾਹਰੁਖ਼ ਖ਼ਾਨ ਦੀ ਸੁਬਰਬਨ ਬਾਂਦਰਾ ਸਥਿਤ ਰਿਹਾਇਸ਼ 'ਮੰਨਤ' ਵਿਖੇ ਪੁੱਜੀ | ਇਸ ਤੋਂ ਬਿਨਾਂ ਏਜੰਸੀ ਦੀ ਇਕ ਹੋਰ ਟੀਮ ਨੇ ਬਾਂਦਰਾ ਸਥਿਤ ਅਦਾਕਾਰ ਅਨੰਨਿਆ ਪਾਂਡੇ ਦੀ ਰਿਹਾਇਸ਼ 'ਤੇ ਵੀ ਛਾਪੇਮਾਰੀ ਕੀਤੀ | ਅਨੰਨਿਆ ਨੂੰ ਬਿਆਨ ਰਿਕਾਰਡ ਕਰਵਾਉਣ ਲਈ ਐਨ.ਸੀ.ਬੀ. ਦੇ ਦਫ਼ਤਰ ਵੀ ਬੁਲਾਇਆ ਗਿਆ ਸੀ | ਅਧਿਕਾਰੀਆਂ ਨੇ ਆਰੀਅਨ ਦੇ ਵਟਸ ਐਪ ਚੈਟ ਦੀ ਜਾਂਚ ਦੇ ਸਬੰਧ 'ਚ ਅਨੰਨਿਆ ਦੇ ਬਿਆਨ ਰਿਕਾਰਡ ਕੀਤੇ | ਇਸ ਮੌਕੇ ਅਨੰਨਿਆ ਦੇ ਪਿਤਾ ਚੰਕੀ ਪਾਂਡੇ ਵੀ ਉਸ ਦੇ ਨਾਲ ਸੀ | ਅਨੰਨਿਆ ਸ਼ਾਮ ਨੂੰ ਲਗਪਗ 4 ਵਜੇ ਏਜੰਸੀ ਦੇ ਘਰ ਪੁੱਜੀ ਅਤੇ ਉਸ ਕੋਲੋਂ 2 ਘੰਟੇ ਪੁੱਛਗਿੱਛ ਕੀਤੀ ਗਈ | ਏਜੰਸੀ ਨੇ ਸ਼ੁੱਕਰਵਾਰ ਨੂੰ ਫਿਰ ਅਨੰਨਿਆ ਨੂੰ ਪੁੱਛਗਿੱਛ ਲਈ ਬੁਲਾਇਆ ਹੈ | ਮਾਮਲੇ ਦੇ ਸਬੰਧ 'ਚ ਐਨ.ਸੀ.ਬੀ. ਮੁੰਬਈ ਵਿਖੇ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ | ਇਸ ਤੋਂ ਇਲਾਵਾ ਵੀਰਵਾਰ ਸਵੇਰ ਨੂੰ ਸ਼ਾਹਰੁਖ਼ ਖ਼ਾਨ ਨੇ ਮੁੰਬਈ ਦੀ ਆਰਥਰ ਰੋਡ ਜੇਲ੍ਹ 'ਚ ਬੰਦ ਆਪਣੇ ਪੁੱਤਰ ਆਰੀਅਨ ਖ਼ਾਨ ਨਾਲ ਮੁਲਾਕਾਤ ਕੀਤੀ | ਸ਼ਾਹਰੁਖ ਸਵੇਰੇ 9 ਵਜੇ ਕੇਂਦਰੀ ਮੁੰਬਈ ਦੀ ਜੇਲ੍ਹ 'ਚ ਪੁੱਜੇ, ਜਿੱਥੇ ਅੰਦਰ ਜਾਣ ਤੋਂ ਪਹਿਲਾਂ ਉਨ੍ਹਾਂ ਦਾ ਆਧਾਰ ਕਾਰਡ ਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਸ਼ਾਹਰੁਖ਼ ਨੇ 15-20 ਮਿੰਟ ਤੱਕ ਆਰੀਅਨ ਨਾਲ ਮੁਲਾਕਾਤ ਕੀਤੀ | ਜ਼ਿਕਰਯੋਗ ਹੈ ਕਿ ਆਰੀਅਨ ਨੂੰ ਵੀਰਵਾਰ ਨੂੰ ਆਰਥਰ ਰੋਡ ਜੇਲ੍ਹ ਦੀ ਵਿਸ਼ੇਸ਼ ਸੈੱਲ 'ਚ ਤਬਦੀਲ ਕੀਤਾ ਗਿਆ | ਇਸ ਤੋਂ ਪਹਿਲਾਂ ਉਸ ਨੂੰ ਜੇਲ੍ਹ ਦੇ ਆਮ ਸੈੱਲ 'ਚ ਰੱਖਿਆ ਗਿਆ ਸੀ ਪਰ ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਹੁਣ ਉਸ ਨੂੰ ਵਿਸ਼ੇਸ਼ ਬੈਰਕ 'ਚ ਰੱਖਿਆ ਗਿਆ ਹੈ, ਜਿੱਥੇ ਉਹ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੈ | ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵਿਸ਼ੇਸ਼ ਅਦਾਲਤ ਨੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਰੋਜ਼ਾਨਾ ਸੇਵਨ ਦੇ ਮਾਮਲੇ 'ਚ ਹੋਰ ਜਾਂਚ ਕਾਰਨ ਆਰੀਅਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ | ਆਰੀਅਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 26 ਅਕਤੂਬਰ ਨੂੰ ਹੋਵੇਗੀ | ਅਦਾਲਤ ਨੇ ਅੱਜ ਆਰੀਅਨ ਦੀ ਨਿਆਇਕ ਹਿਰਾਸਤ ਵਿਚ 30 ਅਕਤੂਬਰ ਤੱਕ ਵਾਧਾ ਕਰ ਦਿੱਤਾ | ਹਾਲਾਂਕਿ ਐਨ.ਸੀ.ਬੀ. ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਾਹਰੁਖ਼ ਖ਼ਾਨ ਦੇ ਘਰ ਛਾਪੇਮਾਰੀ ਨਹੀਂ ਕੀਤੀ ਗਈ | ਐਨ.ਸੀ.ਬੀ. ਜ਼ੋਨਲ ਨਿਰਦੇਸ਼ਕ ਸਮੀਰ ਵਾਨਖੇੜੇ ਨੇ ਬਿਆਨ 'ਚ ਕਿਹਾ, ਏਜੰਸੀ ਵਲੋਂ ਸ਼ਾਹਰੁਖ਼ ਦੇ ਘਰ ਆਰੀਅਨ ਖ਼ਾਨ ਨਾਲ ਸਬੰਧਿਤ ਕੁਝ ਦਸਤਾਵੇਜ਼ ਇਕੱਤਰ ਕਰਨ ਲਈ ਦੌਰਾ ਕੀਤਾ ਗਿਆ |

ਵਿਆਹ ਬੰਧਨ 'ਚ ਬੱਝਿਆ 'ਟੌਹਰ ਨਾਲ ਛੜਾ' ਕਹਿਣ ਵਾਲਾ ਪਰਮੀਸ਼

ਜਲੰਧਰ, 21 ਅਕਤੂਬਰ (ਅਜੀਤ ਬਿਊਰੋ)-'ਟੌਹਰ ਨਾਲ ਛੜਾ' ਅਤੇ 'ਸਭ ਫੜੇ ਜਾਣਗੇ' ਵਰਗੇ ਗੀਤਾਂ ਨਾਲ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਗਾਇਕ ਪਰਮੀਸ਼ ਵਰਮਾ ਵਿਆਹ ਬੰਧਨ ਵਿਚ ਬੱਝ ਗਏ ਹਨ | ਉਨ੍ਹਾਂ ਦਾ ਵਿਆਹ ਕੈਨੇਡਾ ਰਹਿਣ ਵਾਲੀ ਗੀਤ ਗਰੇਵਾਲ ਨਾਲ ਹੋਇਆ | ਦੱਸਣਯੋਗ ਹੈ ਕਿ ਇਸ ...

ਪੂਰੀ ਖ਼ਬਰ »

ਆਸਕਰ ਲਈ ਨਾਮਜ਼ਦ ਹੋਈਆਂ 'ਸਰਦਾਰ ਊਧਮ' ਤੇ 'ਸ਼ੇਰਨੀ'

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਹਾਲ ਹੀ ਵਿਚ ਰਿਲੀਜ਼ ਹੋਈ 'ਸਰਦਾਰ ਊਧਮ' ਹਿੰਦੀ ਫਿਲਮ ਤੋਂ ਇਲਾਵਾ ਵਿੱਦਿਆ ਬਾਲਨ ਦੀ ਫਿਲਮ 'ਸ਼ੇਰਨੀ' ਨੂੰ ਅਗਲੇ ਸਾਲ 27 ਮਾਰਚ ਨੂੰ ਹੋਣ ਵਾਲੇ ਆਸਕਰ ਐਵਾਰਡਾਂ ਲਈ ਨਾਮਜ਼ਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਫਿਲਮ ਫੈਡਰੇਸ਼ਨ ਆਫ ...

ਪੂਰੀ ਖ਼ਬਰ »

ਦੇਸ਼ ਵਿਚ 100 ਕਰੋੜ ਕੋਰੋਨਾ ਰੋਕੂ ਖੁਰਾਕਾਂ ਪੂਰੀਆਂ ਕਰਨ

...

ਪੂਰੀ ਖ਼ਬਰ »

ਪੂਰਬੀ ਮਿਡਲੈਂਡ 'ਚ ਡਰਾਈਵਰਾਂ ਦੀ ਘਾਟ ਕਾਰਨ ਬੱਸ ਸੇਵਾਵਾਂ ਰੱਦ

ਲੈਸਟਰ (ਇੰਗਲੈਂਡ), 21 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਪੂਰਬੀ ਮਿਡਲੈਂਡ 'ਚ ਡਰਾਈਵਰਾਂ ਦੀ ਘਾਟ ਕਾਰਨ ਬੱਸ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਬੱਸ ਡਰਾਈਵਰਾਂ ਦੀ ਘਾਟ ਕਾਰਨ ਡਰਬੀ ਤੇ ਮੇਨਸਫੀਲਡ, ਡਰਬੀ ਤੇ ਚੈਸਟਰ ਫੀਲਡ, ਡਰਬੀ ਤੇ ਬੁਰਟਨ, ...

ਪੂਰੀ ਖ਼ਬਰ »

ਮਾਣਹਾਨੀ ਮਾਮਲਾ ਤਬਦੀਲ ਕਰਨ ਦੀ ਕੰਗਨਾ ਦੀ ਅਰਜ਼ੀ ਖਾਰਜ

ਮੁੰਬਈ, 21 ਅਕਤੂਬਰ (ਏਜੰਸੀ)-ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਗੀਤਕਾਰ ਜਾਵੇਦ ਅਖ਼ਤਰ ਵਲੋਂ ਉਸ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ...

ਪੂਰੀ ਖ਼ਬਰ »

ਟਰੰਪ ਵਲੋਂ ਨਵੀਂ ਸੋਸ਼ਲ ਮੀਡੀਆ ਕੰਪਨੀ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ, 21 ਅਕਤੂਬਰ (ਏਜੰਸੀ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਕਿਹਾ ਕਿ ਉਹ ਇਕ ਨਵੀਂ ਮੀਡੀਆ ਕੰਪਨੀ ਸ਼ੁਰੂ ਕਰਨ ਜਾ ਰਹੇ ਹਨ ਜਿਸ ਦਾ ਆਪਣਾ ਸੋਸ਼ਲ ਮੀਡੀਆ ਮੰਚ ਹੋਵੇਗਾ | ਦੱਸਣਯੋਗ ਹੈ ਕਿ 9 ਮਹੀਨੇ ਪਹਿਲਾਂ 6 ਜਨਵਰੀ ਨੂੰ ਅਮਰੀਕੀ ...

ਪੂਰੀ ਖ਼ਬਰ »

ਯੂ.ਕੇ. ਪੁਲਿਸ ਵਲੋਂ ਸੋਮਾਲੀਆਨ ਮੂਲ ਦੇ ਅਲੀ ਹਾਰਬੀ ਅਲੀ 'ਤੇ ਬਰਤਾਨਵੀ ਸੰਸਦ ਮੈਂਬਰ ਦੇ ਕਤਲ ਦੇ ਦੋਸ਼

ਲੰਡਨ, ਲੈਸਟਰ 21 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਕੰਜ਼ਰਵੇਟਿਵ ਸੰਸਦ ਮੈਂਬਰ ਡੇਵਿਡ ਅਮੇਸ ਨੂੰ ਚਾਕੂ ਮਾਰ ਕੇ ਕਤਲ ਕਰਨ ਦਾ ਦੋਸ਼ ਸੋਮਾਲੀਅਨ ਮੂਲ ਦੇ 25 ਸਾਲਾ ਬਿ੍ਟਿਸ਼ ਨਾਗਰਿਕ ਅਲੀ ਹਰਬੀ ਅਲੀ 'ਤੇ ਲਗਾਇਆ ਗਿਆ ਹੈ | ਕਰਾਊਨ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਮੌਤੇਫੋਰਤੇ ਵਿਖੇ ਵਾਲੀਬਾਲ ਟੂਰਨਾਮੈਂਟ 31 ਨੂੰ

ਵੈਨਿਸ (ਇਟਲੀ) 21 ਅਕਤੂਬਰ (ਹਰਦੀਪ ਸਿੰਘ ਕੰਗ)-ਲਾਇਨਜ਼ ਆਫ ਪੰਜਾਬ ਕਲੱਬ ਵੈਰੋਨਾ (ਇਟਲੀ) ਵਲੋਂ 8ਵਾਂ ਵਾਲੀਬਾਲ ਟੂਰਨਾਮੈਂਟ 31 ਅਕਤੂਬਰ ਨੂੰ ਵੈਰੋਨਾ ਨੇੜਲੇ ਸ਼ਹਿਰ ਮੌਤੇਫੋਰਤੇ ਵਿਖੇ ਕਰਵਾਇਆ ਜਾ ਰਿਹਾ ਹੈ | ਲਾਇਨਜ਼ ਆਫ ਪੰਜਾਬ ਕਲੱਬ ਦੇ ਪ੍ਰਬੰਧਕਾਂ ਪਿ੍ਤਪਾਲ ...

ਪੂਰੀ ਖ਼ਬਰ »

ਸਪੇਨ 'ਚ ਜਵਾਲਾਮੁਖੀ ਫਟਣ ਨਾਲ ਸੈਂਕੜੇ ਲੋਕ ਬੇਘਰ

ਫਰੈਂਕਫਰਟ, 21 ਅਕਤੂਬਰ (ਸੰਦੀਪ ਕੌਰ ਮਿਆਣੀ)-ਸਪੇਨ 'ਚ ਲਾ ਪਾਲਮਾ ਟਾਪੂ 'ਤੇ 'ਕੰਬਰੇ ਵਿਏਜਾ' ਨਾਂਅ ਦਾ ਜਵਾਲਾਮੁਖੀ ਫੱਟਣ ਨਾਲ ਜਿੱਥੇ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਗਿਆ, ਉੱਥੇ ਨਾਲ ਹੀ ਲਾਵੇ 'ਚੋਂ ਪੈਦਾ ਹੋਏ ਜ਼ਹਿਰੀਲੇ ਧੰੂਏ ਨਾਲ ...

ਪੂਰੀ ਖ਼ਬਰ »

ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ

ਕੈਲਗਰੀ 21 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਦੀ ਇੱਕਤਰਤਾ ਸਾਕਾ ਦੇ ਹਾਲ 'ਚ ਕੀਤੀ | ਗੁਰਚਰਨ ਥਿੰਦ ਨੇ ਸਭ ਨੂੰ ਜੀ ਆਇਆਂ ਆਖਿਆ | ਮੀਟਿੰਗ ਦਾ ਸੰਚਾਲਨ ਕਰਨ ਲਈ ਹਰਮਿੰਦਰ ਚੁੱਗ ਨੂੰ ਸੱਦਾ ਦਿੱਤਾ¢ ਸੁਰਿੰਦਰ ਸੰਧੂ, ਗੁਰਤੇਜ ਸਿੱਧੂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX