ਤਾਜਾ ਖ਼ਬਰਾਂ


ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ
. . .  44 minutes ago
ਨਵੀਂ ਦਿੱਲੀ, 8 ਫਰਵਰੀ-ਜਾਨ ਬਚਾਉਣ ਵਾਲੀਆਂ ਦਵਾਈਆਂ ਸਮੇਤ ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ ਹੋਇਆ...
ਤੁਰਕੀ ਅਤੇ ਸੀਰੀਆ 'ਚ ਭੁਚਾਲ ਕਾਰਨ ਹੁਣ ਤੱਕ 7700 ਮੌਤਾਂ
. . .  48 minutes ago
ਅੰਕਾਰਾ/ਅਜ਼ਮਰੀਨ, 8 ਫਰਵਰੀ-ਐਸੋਸੀਏਟਡ ਪ੍ਰੈਸ ਦੇ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਸ਼ਕਤੀਸ਼ਾਲੀ ਭੁਚਾਲ ਕਾਰਨ ਹੁਣ ਤੱਕ 7,700 ਲੋਕ ਮਾਰੇ ਜਾ ਚੁੱਕੇ ਹਨ। ਵਿਆਪਕ ਤਬਾਹੀ ਦੇ ਵਿਚਕਾਰ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ...
⭐ਮਾਣਕ-ਮੋਤੀ⭐
. . .  59 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  1 day ago
'ਬੇਬੁਨਿਆਦ' ਦੋਸ਼, ਕਾਂਗਰਸ 'ਸੌਦੇ ਅਤੇ ਕਮਿਸ਼ਨ' ਦੇ ਦੋਹਰੇ ਥੰਮ੍ਹਾਂ 'ਤੇ ਆਧਾਰਿਤ-ਰਵੀ ਸ਼ੰਕਰ ਪ੍ਰਸਾਦ
. . .  1 day ago
ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . .  1 day ago
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . .  1 day ago
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . .  1 day ago
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . .  1 day ago
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  1 day ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  1 day ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  1 day ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  1 day ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  1 day ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਦੀ ਅਗਵਾਈ ਵਿਚ ਅੱਜ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਪਹੁੰਚੇ | ਸਮਾਗਮ ਵਿਚ ਪਰੇਡ ਵਲੋਂ ਬੈਂਡ ਦੀਆਂ ਧੁਨਾਂ 'ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਮਾਗਮ ਦੌਰਾਨ ਐੱਸ.ਐੱਸ.ਪੀ. ਸਰਬਜੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਸ਼ਾਲੀ ਰਿਹਾ ਹੈ ਤੇ ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਮੁਜਰਮਾਂ ਨਾਲ ਲੜਦੇ ਹੋਏ, ਜੋ ਪੁਲਿਸ ਮੁਲਾਜ਼ਮ ਸ਼ਹੀਦ ਹੋਏ ਹਨ, ਉਨ੍ਹਾਂ ਨੂੰ ਸਾਡੇ ਵਲੋਂ ਦਿਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਅਸੀਂ ਦੁੱਖ-ਸੁੱਖ ਵਿਚ ਖੜੇ੍ਹ ਹਾਂ | ਉਨ੍ਹਾਂ ਕਿਹਾ ਕਿ ਪੁਲਿਸ ਆਪਣੇ ਇਸੇ ਵਿਰਾਸਤ 'ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ | ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ਼ਹੀਦ ਮੁਲਾਜ਼ਮਾਂ ਨੇ ਸਾਡਾ ਨਹੀਂ ਬਲਕਿ ਸਾਡੇ ਦੇਸ਼ ਦਾ ਨਾਂਅ ਵੀ ਉੱਚਾ ਕੀਤਾ ਹੈ | ਮੁੱਖ ਮਹਿਮਾਨ ਸ੍ਰੀ ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਦੂਜਿਆਂ ਨੂੰ ਬਚਾਉਣ ਲਈ ਆਪਣੀਆਂ ਜ਼ਿੰਦਗੀਆਂ ਨੂੰ ਕੁਰਬਾਨ ਕਰ ਗਏ ਇਨ੍ਹਾਂ ਸ਼ਹੀਦਾਂ ਨੂੰ ਅਸੀਂ ਸਲਾਮ ਕਰਦੇ ਹਾਂ | ਸਾਨੂੰ ਆਪਣੇ ਸ਼ਹੀਦਾਂ ਦੇ ਹਮੇਸ਼ਾ ਮਾਣ ਰਹੇਗਾ | ਮੰਚ ਸੰਚਾਲਨ ਦੀ ਭੂਮਿਕਾ ਐੱਸ.ਆਈ. ਜਗਸੀਰ ਸਿੰਘ ਨੇ ਨਿਭਾਈ ਤੇ ਡੀ.ਐੱਸ.ਪੀ. (ਪੀ.ਬੀ.ਆਈ.) ਰਛਪਾਲ ਸਿੰਘ ਵਲੋਂ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਤੇ ਜਵਾਨਾਂ ਦੇ ਨਾਂਅ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਆਪਣਾ ਫ਼ਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫ਼ੌਜੀ ਬਲਾਂ ਦੇ ਅਫ਼ਸਰਾਂ ਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਸੁਖਵਿੰਦਰ ਸਿੰਘ ਪੀ.ਪੀ.ਐੱਸ. ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਦੇ ਸਨਮਾਨ ਵਿਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਤੇ ਬਿਗਲਰ ਵਲੋਂ ਮਾਤਮੀਂ ਧੁੰਨ ਵਜਾਈ ਗਈ | ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਬੈਠ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ | ਇਸ ਮੌਕੇ ਕੁਲਵੰਤ ਰਾਏ ਐੱਸ.ਪੀ. (ਪੀ.ਬੀ.ਆਈ.), ਰਾਜਪਾਲ ਸਿੰਘ ਹੁੰਦਲ ਐੱਸ.ਪੀ. (ਡੀ), ਨਰਿੰਦਰ ਸਿੰਘ ਡੀ.ਐੱਸ.ਪੀ. ਗਿੱਦੜਬਾਹਾ, ਹਰਵਿੰਦਰ ਸਿੰਘ ਚੀਮਾ ਡੀ.ਐੱਸ.ਪੀ. (ਸ.ਡ) ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ, ਸਮੂਹ ਥਾਣਾ ਅਫ਼ਸਰਾਨ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸੀ |

ਸਰਕਾਰੀ ਕਾਲਜ ਵਿਖੇ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬੇ ਦੇ ਸਰਕਾਰੀ ਕਾਲਜਾਂ ਨੂੰ 18-20 ਸਾਲਾਂ ਤੋਂ ਚਲਾ ਰਹੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੁਜ਼ਗਾਰ ਨੂੰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ | ਇਕ ਪਾਸੇ ਘਰ-ਘਰ ਰੁਜ਼ਗਾਰ ਦੇਣ ...

ਪੂਰੀ ਖ਼ਬਰ »

ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ 16ਵਾਂ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿਤ ਜੈ ਬਾਬਾ ਖੇਤਰਪਾਲ ਮੰਦਿਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 16ਵਾਂ ਵਿਸ਼ਾਲ ...

ਪੂਰੀ ਖ਼ਬਰ »

ਲੋਕ ਕਾਂਗਰਸ ਤੇ ਭਾਜਪਾ ਦੀਆਂ ਡਰਾਮੇਬਾਜ਼ੀਆਂ ਤੋਂ ਭਲੀਭਾਂਤ ਜਾਣੂ-ਅਨਿਲ ਜੋਸ਼ੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਨਿਲ ਜੋਸ਼ੀ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੀ ਫੇਰੀ ਦੌਰਾਨ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਕੱਚਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਡੇਂਗੂ ਕੰਟਰੋਲ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਡਾਇਰੈਕਟਰ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹੇ ਅੰਦਰ ਡੇਂਗੂ ਦੇ ਵਧਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਡਿਪਟੀ ਡਾਇਰੈਕਟਰ ਡਾ: ਰਾਜੂ ਧੀਰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡੇਂਗੂ ਕੰਟਰੋਲ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਬਿਜਲੀ ਸ਼ਾਰਟ ਸਰਕਟ ਨਾਲ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਪਿੰਡ ਥਰਾਜਵਾਲਾ ਦੇ ਰਕਬੇ ਵਿਚ ਬਿਜਲੀ ਸ਼ਾਟ ਸਰਕਟ ਹੋਣ ਨਾਲ ਖੇਤਾਂ ਵਿਚ ਝੋਨੇ ਦੀ ਪਰਾਲੀ ਨੰੂ ਅੱਗ ਲੱਗਣ ਦਾ ਸਮਾਚਾਰ ਹੈ | ਪਿੰਡ ਵਾਸੀਆਂ ਦੀ ਦਲੇਰੀ ਤੇ ਹਿੰਮਤ ਨਾਲ ਅੱਗ 'ਤੇ ਕਾਬੂ ਪਾਉਂਦਿਆਂ ਖੜੇ੍ਹ ਝੋਨੇ ਨੰੂ ਬਚਾਅ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਸਮੱਸਿਆਵਾਂ ਸੁਣੀਆਂ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਰੀਵਾਲਾ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਨੇ ਬਰੀਵਾਲਾ ਦੀ ਟੀਮ ਨੂੰ ਨਾਲ ਲੈ ਕੇ ਹਰੀਕੇ ਕਲਾਂ ਦੇ ਖ਼ਰੀਦ ਕੇਂਦਰ ਤੇ ਵਿਕੀ ਹੋਈ ਝੋਨੇ ਦੀ ਜਿਨਸ ਦੇ ਤੋਲ ਚੈੱਕ ...

ਪੂਰੀ ਖ਼ਬਰ »

ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਬੱਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਮੂਹ ਮੈਂਬਰਾਂ ਵਲੋਂ ਲਖਵੀਰ ਸਿੰਘ ਲੱਖਾ ਨੂੰ ਸੁਸਾਇਟੀ ਦਾ ਮੀਤ ਪ੍ਰਧਾਨ ਚੁਣਿਆ ਗਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਫ਼ਤਹਿਪੁਰ ਮਨੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਟ੍ਰੈਫ਼ਿਕ ਕੀਤਾ ਜਾਵੇਗਾ ਜਾਮ-ਕਿਸਾਨ

ਲੰਬੀ, 21 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਦੀ ਦਾਣਾ ਮੰਡੀ ਜੋ ਕਿ ਆਧਨੀਆਂ-ਫਤਿਹਪੂਰ ਮਨੀਆਂ ਿਲੰਕ ਸੜਕ 'ਤੇ ਪੈਂਦੀ ਹੈ | ਝੋਨੇ ਦੀ ਸਰਕਾਰੀ ਖ਼ਰੀਦ ਭਾਵੇਂ ਸਰਕਾਰ ਵਲੋਂ 3 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸ ਮੰਡੀ ਵਿਚ ਇਲਾਕੇ ...

ਪੂਰੀ ਖ਼ਬਰ »

ਫਿਰੌਤੀ ਮੰਗਣ ਦੇ ਦੋਸ਼ 'ਚ ਅਣਪਛਾਤਿਆਂ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਹਰਮਹਿੰਦਰ ਪਾਲ)- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਫਿਰੌਤੀ ਮੰਗਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਮਜੀਤ ਕੌਰ ਵਾਸੀ ਸ੍ਰੀ ...

ਪੂਰੀ ਖ਼ਬਰ »

ਲੇਟ ਆਉਣ ਵਾਲੇ ਕਰਮਚਾਰੀਆਂ ਨੂੰ ਹੋਣਗੇ ਨੋਟਿਸ ਜਾਰੀ- ਡਾ: ਹਰਮਨਪ੍ਰੀਤ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਦਿਆਂ ਹੀ ਆਦੇਸ਼ ਜਾਰੀ ਕੀਤੇ ਸਨ ਕਿ ਹੁਣ ਦਫ਼ਤਰਾਂ ਵਿਚ ਮੁਲਾਜ਼ਮ ਸਮੇਂ ਸਿਰ ਪਹੁੰਚਣਗੇ ਪਰ ਜਦੋਂ ਪੱਤਰਕਾਰਾਂ ਦੀ ਟੀਮ ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੀ ਮਾਨਸਿਕ ਪੜਤਾੜਨਾ ਦੇ ਸ਼ਿਕਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਉੱਘੇ ਸਮਾਜ ਸੇਵੀ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਦੇ ਭਾਣਜੇ ਲਖਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਇੰਦਰ ਸਿੰਘ ਗਿੱਲ ਨਗਰ ਮੋਗਾ ਵਲੋਂ ਮਿਤੀ 19 ਅਕਤੂਬਰ ਦੀ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਹਾੜੀ 2021-22 ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਥਾਨਕ ਬਠਿੰਡਾ ਰੋਡ ਸਥਿਤ ਗਰੀਨ ਸੀ ਰਿਜ਼ੋਰਟ ਵਿਖੇ ਲਾਇਆ ਗਿਆ | ਏ.ਡੀ.ਸੀ. (ਜ) ਰਾਜਦੀਪ ਕੌਰ ਨੇ ...

ਪੂਰੀ ਖ਼ਬਰ »

ਬਾਕਸਿੰਗ ਮੁਕਾਬਲੇ 'ਚ ਡੇਰਾ ਭਾਈ ਮਸਤਾਨ ਸਿੰਘ ਸਕੂਲ ਸੈਂਟਰ ਦੀ ਖਿਡਾਰਨ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬੀਤੇ ਦਿਨੀਂ ਪਟਿਆਲਾ ਵਿਖੇ ਹੋਏ ਪੋ੍ਰਫੈਸ਼ਨਲ ਬਾਕਸਿੰਗ ਬਿੱਗ ਫਾਈਟ ਨਾਈਟ ਪਟਿਆਲਾ ਮੁਕਾਬਲੇ ਵਿਚ ਜ਼ਿਲ੍ਹਾ ਐਮੇਚਿਉਰ ਬਾਕਸਿੰਗ ਐਸੋਸੀਏਸ਼ਨ ਵਲੋਂ ਡੇਰਾ ਭਾਈ ਮਸਤਾਨ ਸਿੰਘ ਸਕੂਲ ਸੈਂਟਰ ਸ੍ਰੀ ...

ਪੂਰੀ ਖ਼ਬਰ »

ਨੈਸ਼ਨਲ ਆਇਓਡੀਨ ਡੈਫੀਸ਼ੈਂਸੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਜ਼ਿਲੇ੍ਹ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਅੱਜ ਨੈਸ਼ਨਲ ਆਇਓਡੀਨ ਡੈਫੀਸ਼ੈਂਸੀ ਦਿਵਸ ਮੌਕੇ ਸਮਾਗਮ ਕਰਕੇ ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ ਨੇ ਆਇਉਡੀਨ ਦੀ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਰੋਕਣ ਲਈ ਜਾਗਰੂਕਤਾ ਮਾਰਚ

ਮਲੋਟ, 21 ਅਕਤੂਬਰ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਲੋਟ ਵਿਖੇ ਨਵ ਚੇਤਨਾ ਲੀਗਲ ਲਿਟਰੇਸੀ ਕਲੱਬ ਦੇ ਮੈਂਬਰਾਂ ਵਲੋਂ ਪਿ੍ੰਸੀਪਲ ਗੁਰਬਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸਮਾਜ ਦੇ ਅੰਦਰ ਫੈਲੀਆਂ ਹੋਈਆਂ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਕੀਤਾ ਸਨਮਾਨਿਤ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਹਲਕੇ ਦੇ ਪਿੰਡ ਭਾਗੂ ਦੇ ਕਾਂਗਰਸੀ ਆਗੂ ਆਪਣੇ ਅਨੇਕਾਂ ਹੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਆਪਣੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਾਈ

ਮਲੋਟ, 21 ਅਕਤੂਬਰ (ਪਾਟਿਲ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਅਨੁਪਮਾ ਧੂੜੀਆ ਦੀ ਅਗਵਾਈ ਹੇਠ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਇਕ ਰੋਜ਼ਾ ਟਰੇਨਿੰਗ ਕੈਂਪ ਲਾਇਆ ਗਿਆ | ਬਲਾਕ ਰਿਸੋਰਸ ਪਰਸਨ ਬਲਕਰਨ ਸਿੰਘ ਤੇ ਰਾਜਨ ਗੋਇਲ ਨੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਹਰਗੋਬਿੰਦ ਕੌਰ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮੰਡੀ ਲੱਖੇਵਾਲੀ, 21 ਅਕਤੂਬਰ (ਮਿਲਖ ਰਾਜ)-ਜ਼ਿਲ੍ਹਾ ਕਾਨੂੰਨੀ ਅਥਾਰਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਵਾਮੀ ਵਿਵੇਕਾਨੰਦ ਕਾਨੂੰਨੀ ਸਾਖਰਤਾ ਕਲੱਬ ਸ.ਸ.ਸਕੂਲ ਲੱਖੇਵਾਲੀ (ਲੜਕੇ) ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਪਿ੍ੰਸੀਪਲ ਗੁਰਮੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX