ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  38 minutes ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  44 minutes ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  35 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 3 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 6 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 9 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 9 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 9 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਸੁਵਿਧਾ ਕੇਂਦਰਾਂ ਰਾਹੀਂ ਲੋਕਾਂ ਨੂੰ 16 ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾਵੇਗਾ-ਦੀਪਤੀ ਉੱਪਲ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਦੀਆਂ 16 ਲੋਕ ਭਲਾਈ ਯੋਜਨਾ ਦਾ ਲਾਭ ਸਿੱਧਾ ਲਾਭ ਪਾਤਰੀਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜ਼ਿਲ੍ਹੇ 'ਚ ਸਬ ਡਵੀਜ਼ਨ ਪੱਧਰ 'ਤੇ ਲੱਗਣ ਵਾਲੇ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਕਪੂਰਥਲਾ ਸਬ ਡਵੀਜ਼ਨ ਦੇ ਪਿੰਡ ਸੈਦੋ ਭੁਲਾਣਾ ਤੋਂ 26 ਅਕਤੂਬਰ ਨੂੰ ਹੋਵੇਗੀ | ਇਹ ਜਾਣਕਾਰੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਸੁਵਿਧਾ ਕੈਂਪਾਂ ਦੀ ਤਿਆਰੀ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪੋ ਆਪਣੇ ਵਿਭਾਗਾਂ ਨਾਲ ਸਬੰਧਿਤ ਯੋਜਨਾਵਾਂ, ਨਿਯਮ ਤੇ ਸ਼ਰਤਾਂ, ਉਨ੍ਹਾਂ ਲਈ ਲੋੜੀਂਦੇ ਦਸਤਾਵੇਜ਼ ਆਦਿ ਸਬੰਧੀ ਪਿੰਡਾਂ ਦੇ ਸਰਪੰਚਾਂ, ਕੌਂਸਲਰਾਂ ਤੇ ਹੋਰ ਸਰਕਰਦਾ ਵਿਅਕਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਜਾਣੂ ਕਰਵਾਉਣ | ਡਿਪਟੀ ਕਮਿਸ਼ਨਰ ਨੇ ਬਿਜਲੀ ਬੋਰਡ ਵਲੋਂ 2 ਕਿੱਲੋਵਾਟ ਤੱਕ ਲੋਡ ਦੇ ਮੀਟਰ ਧਾਰਕਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸਬੰਧੀ ਕੀਤੀ ਜਾਣ ਵਾਲੀ ਕਾਰਵਾਈ ਬਿਨਾਂ ਦੇਰੀ ਮੁਕੰਮਲ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸੁਵਿਧਾ ਕੈਂਪ 'ਚ ਸਰਬੱਤ ਸਿਹਤ ਬੀਮਾ ਯੋਜਨਾ ਤੋਂ ਇਲਾਵਾ ਅੰਗਹੀਣਾਂ ਦੇ ਯੂਨੀਕ ਕਾਰਡ ਬਣਾਉਣ ਦੀ ਸਹੂਲਤ ਵੀ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀ ਜਾਵੇਗੀ | ਮੀਟਿੰਗ ਵਿਚ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਐਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਡਾ: ਜੈਇੰਦਰ ਸਿੰਘ ਐਸ.ਡੀ.ਐਮ. ਕਪੂਰਥਲਾ, ਕੁਲਜੀਤ ਸਿੰਘ ਐਸ.ਡੀ.ਐਮ. ਫਗਵਾੜਾ, ਰਣਜੀਤ ਸਿੰਘ ਭੁੱਲਰ ਐਸ.ਡੀ.ਐਮ. ਸੁਲਤਾਨਪੁਰ ਲੋਧੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ 31 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ

ਕਪੂਰਥਲਾ, 21 ਅਕਤੂਬਰ (ਸਡਾਨਾ)-ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਯੂ.ਪੀ. ਚੋਣਾਂ 'ਚ ਪਿ੍ਅੰਕਾ ਗਾਂਧੀ ਦਾ ਔਰਤਾਂ ਲਈ 40 ਫ਼ੀਸਦੀ ਰਾਖਵੇਂਕਰਨ ਦਾ ਐਲਾਨ ਸ਼ਲਾਘਾਯੋਗ-ਰਾਣੀ ਸੋਢੀ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਗਲੇ ਸਾਲ 2022 ਵਿਚ ਪੰਜਾਬ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਕਾਂਗਰਸ ਪਾਰਟੀ ਦੀ ਕਮਾਨ ਸੰਭਾਲ ਰਹੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸੁਵਿਧਾ ਕੈਂਪ 26 ਨੂੰ ਲਗਾਇਆ ਜਾਵੇਗਾ-ਐੱਸ.ਡੀ.ਐਮ ਭੁੱਲਰ

ਸੁਲਤਾਨਪੁਰ ਲੋਧੀ, 21 ਅਕਤੂਬਰ ( ਥਿੰਦ, ਹੈਪੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸੰਬੰਧੀ ਤਹਿਸੀਲ ਪੱਧਰੀ ਸੁਵਿਧਾ ਕੈਂਪ 26 ਅਕਤੂਬਰ ਨੂੰ ਮਾਰਕੀਟ ਕਮੇਟੀ ਭਵਨ ਵਿਖੇ ਲਗਾਇਆ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 21 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਸੁਰਿੰਦਰ ਸਿੰਘ ਨੇ ਗਸ਼ਤ ਦੌਰਾਨ ਕਾਂਜਲੀ ਨੇੜੇ ਕਥਿਤ ਦੋਸ਼ੀ ਮਹਿੰਦਰ ਸਿੰਘ ਵਾਸੀ ਬੂਟਾਂ ਨੂੰ ਕਾਬੂ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਸਰਕਾਰੀ ਕਾਲਜ ਦੇ ਬਾਹਰ ਰੋਸ ਵਿਖਾਵਾ

ਕਪੂਰਥਲਾ, 21 ਅਕਤੂਬਰ (ਸਡਾਨਾ)-ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੂਰੇ ਪੰਜਾਬ 'ਚ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੇ ਸਮੂਹਿਕ ਛੁੱਟੀ ਲੈ ਕੇ ਕਾਲਜਾਂ ਦੇ ਗੇਟ ਮੂਹਰੇ ਰੋਸ ਧਰਨੇ ਦਿੱਤੇ | ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 21 ਅਕਤੂਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦਕਿ ਤਿੰਨ ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17849 ਹੈ, ਜਿਨ੍ਹਾਂ 'ਚੋਂ 6 ਐਕਟਿਵ ਮਾਮਲੇ ਹਨ ...

ਪੂਰੀ ਖ਼ਬਰ »

ਸ਼ਿਵਪੁਰੀ ਮੁਹੱਲੇ 'ਚ ਫੈਲੀ ਬਿਮਾਰੀ ਕਾਰਨ ਸਿਵਲ ਹਸਪਤਾਲ 'ਚ ਦਾਖ਼ਲ ਹੋਏ 23 ਮਰੀਜ਼ਾਂ 'ਚੋਂ 4 ਨੂੰ ਮਿਲੀ ਛੁੱਟੀ

ਫਗਵਾੜਾ, 21 ਅਕਤੂਬਰ (ਹਰਜੋਤ ਸਿੰਘ ਚਾਨਾ)-ਇਥੋਂ ਦੇ ਮੁਹੱਲਾ ਸ਼ਿਵਪੁਰੀ ਵਿਖੇ ਫੈਲੇ ਦੂਸ਼ਿਤ ਪਾਣੀ ਕਾਰਨ ਸਿਵਲ ਹਸਪਤਾਲ 'ਚ ਦਾਖ਼ਲ ਹੋਏ 23 ਮਰੀਜ਼ਾ 'ਚੋਂ ਅੱਜ 3 ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦਕਿ ਪ੍ਰਾਈਵੇਟ ਹਸਪਤਾਲਾਂ 'ਚ ਅਜੇ 19 ਵਿਅਕਤੀ ਇਲਾਜ ਅਧੀਨ ਹਨ | ਐੱਸ.ਐਮ.ਓ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇ 552ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਪਵਿੱਤਰ ਵੇਈਾ ਦੀ ਸਫ਼ਾਈ ਦਾ ਕੰਮ ਸ਼ੁਰੂ

ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ...

ਪੂਰੀ ਖ਼ਬਰ »

ਡੇਂਗੂ ਦੇ ਵਧ ਰਹੇ ਪਸਾਰ ਨੂੰ ਦੇਖਦਿਆਂ ਸ਼ਹਿਰਾਂ 'ਚ ਫੌਗਿੰਗ ਕਰਵਾਈ ਜਾਵੇ-ਦੀਪਤੀ ਉੱਪਲ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਡੇਂਗੂ ਦੇ ਕੇਸਾਂ ਦੀ ਗਿਣਤੀ ਵੱਧ ਕੇ 383 ਹੋ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਫਗਵਾੜਾ ਤੇ ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰਾਂ ਤੇ ਹੋਰ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਤੇ ਉਸ ਦੇ ਲੜਕੇ 'ਤੇ ਇਰਾਦਾ ਕਤਲ ਦਾ ਕੇਸ ਦਰਜ

ਕਪੂਰਥਲਾ, 21 ਅਕਤੂਬਰ (ਸਡਾਨਾ)-ਬੀਤੀ ਰਾਤ ਜਲੋਖਾਨਾ ਚੌਕ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਤੇ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਪੁਲਿਸ ਨੇ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਤੇ ਉਸ ਦੇ ਲੜਕੇ ਵਿਰੁੱਧ ਇਰਾਦਾ ਕਤਲ ਤੇ ਅਸਲ੍ਹਾ ...

ਪੂਰੀ ਖ਼ਬਰ »

ਭਗਵਾਨ ਬਾਬਾ ਸ੍ਰੀਚੰਦ ਦੇ ਅਵਤਾਰ ਪੁਰਬ ਸੰਬੰਧੀ ਗੁਰਦੁਆਰਾ ਤਪ ਅਸਥਾਨ ਵਿਖੇ ਹੋਇਆ ਗੁਰਮਤਿ ਸਮਾਗਮ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਗੁਰਦੁਆਰਾ ਤਪ ਅਸਥਾਨ ਭਗਵਾਨ ਸ੍ਰੀਚੰਦ ਪਿੰਡ ਨਿਜ਼ਾਮਪੁਰ ਵਿਚ ਭਗਵਾਨ ਬਾਬਾ ਸ੍ਰੀਚੰਦ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਦੌਰਾਨ ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ...

ਪੂਰੀ ਖ਼ਬਰ »

ਨਾਨੋਂ ਮੱਲ੍ਹੀਆਂ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਕਰਵਾਇਆ

ਹੁਸੈਨਪੁਰ, 21 ਅਕਤੂਬਰ (ਸੋਢੀ)-ਭਗਵਾਨ ਵਾਲਮੀਕਿ ਜੀ ਸਭਾ ਨਾਨੋਂ ਮੱਲ੍ਹੀਆਂ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਸਤਿਸੰਗ ਵਿਚ ਇਕੱਤਰ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਦੀ ਅਗਵਾਈ 'ਚ ਲੋੜੀਂਦਾ ਸਾਮਾਨ ਦਿੱਲੀ ਭੇਜਿਆ

ਨਡਾਲਾ, 21 ਅਕਤੂਬਰ (ਮਾਨ)-ਕਿਸਾਨ ਯੂਨੀਅਨ ਨਡਾਲਾ ਵਲੋਂ ਦਿੱਲੀ 'ਚ ਸਿੰਘੂ ਬਾਰਡਰ ਦੇ ਦਿੱਤੇ ਜਾ ਰਹੇ ਰੋਸ ਧਰਨੇ 'ਚ ਬੈਠੇ ਕਿਸਾਨਾਂ ਦੀ ਲੋੜ ਪੂਰੀ ਕਰਨ ਲਈ ਲਗਾਤਾਰ ਲੋੜੀਂਦਾ ਸਾਮਾਨ ਦਿਲੀ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਮਨਜਿੰਦਰ ਸਿੰਘ (ਮੰਨਾ) ਪਿੰਡ ਤਲਵੰਡੀ ...

ਪੂਰੀ ਖ਼ਬਰ »

ਤਿੰਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਖ਼ਤਮ ਕੀਤੇ ਜਾਣ-ਭੁੰਗਰਨੀ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਗਿਆਨੀ ਭਗਤ ਸਿੰਘ ਭੁੰਗਰਨੀ ਪ੍ਰਧਾਨ ਆਲ ਇੰਡੀਆ ਸੈਣੀ ਸਭਾ ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਿੰਨ ਕਿਸਾਨੀ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਖ਼ਤਮ ਕੀਤੇ ਜਾਣ ਤਾਂ ਜੋ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਟਾਕਿਆਂ ਦੇ ਲਾਇਸੰਸ ਲਈ ਹੁਣ 25 ਨੂੰ ਡਰਾਅ ਕੱਢੇ ਜਾਣਗੇ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਜ਼ਿਲ੍ਹੇ ਵਿਚ ਪਟਾਕਿਆਂ ਦੀ ਵਿੱਕਰੀ ਲਈ ਲਾਇਸੈਂਸ ਜਾਰੀ ਕਰਨ ਲਈ ਡਰਾਅ ਹੁਣ 25 ਅਕਤੂਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੱਢੇ ਜਾਣਗੇ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਰਾਅ ਦੌਰਾਨ ...

ਪੂਰੀ ਖ਼ਬਰ »

ਮਾਨ ਵਲੋਂ ਸਿਹਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਪੀਪਾਰੰਗੀ, ਸ਼ਾਮ ਨਗਰ, ਸ਼ਿਵਪੁਰੀ ਆਦਿ ਕਈ ਮੁਹੱਲਿਆਂ 'ਚ ਪੀਣ ਵਾਲੇ ਪਾਣੀ ਦੀ ਦੂਸ਼ਿਤ ਸਪਲਾਈ ਨਾਲ ਬਿਮਾਰ ਹੋਣ ਵਾਲੇ ਸਿਵਲ ਹਸਪਤਾਲ ਫਗਵਾੜਾ 'ਚ ਦਾਖਲ ਮਰੀਜ਼ਾਂ ਦਾ ਹਾਲ ਪੁੱਛਣ ਲਈ ਅੱਜ ਇਕ ਵਾਰ ਫਿਰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੇ ਸਮਰੱਥ-ਵਿਧਾਇਕ ਚੀਮਾ

ਯੂਥ ਆਗੂ ਰੁਸਤਮਬੀਰ ਸਿੰਘ ਨੂੰ ਦੇਸ਼ ਭਗਤੀ ਲਈ ਪ੍ਰੇਰਿਆ ਡਡਵਿੰਡੀ, 21 ਅਕਤੂਬਰ (ਦਿਲਬਾਗ ਸਿੰਘ ਝੰਡ)-ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਨੌਜਵਾਨ ਪੀੜ੍ਹੀ ਅੰਦਰ ਅਜਿਹੀ ਤਾਕਤ ਹੈ ਜੋ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੇ ਸਮਰੱਥ ਹੈ | ਇਹ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਹੁਨਰ ਵਿਕਾਸ ਲਈ ਹਿੰਦੂ ਕੰਨਿਆ ਕਾਲਜ 'ਚ ਲਗਾਈ ਗਈ 3 ਰੋਜ਼ਾ ਹੁਨਰ ਵਿਕਾਸ ਵਰਕਸ਼ਾਪ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਵਿਦਿਆਰਥਣਾਂ 'ਚ ਹੁਨਰ ਦੇ ਵਿਕਾਸ ਲਈ 3 ਰੋਜ਼ਾ ਹੁਨਰ ਵਿਕਾਸ ਵਰਕਸ਼ਾਪ ਸਥਾਨਕ ਹਿੰਦੂ ਕੰਨਿਆ ਕਾਲਜ 'ਚ ਲਗਾਈ ਗਈ | ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ: ਅਰਚਨਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਰਾਲੀ ਸਾਂਭਣ ਲਈ ਢੁਕਵਾਂ ਮੁਆਵਜ਼ਾ ਦੇਵੇ-ਕਿਰਤੀ ਕਿਸਾਨ ਯੂਨੀਅਨ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਘਬੀਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਆਦਿ ਨੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੂੰ ਇਕ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਭਗਵਾਨ ਬਾਬਾ ਸ੍ਰੀਚੰਦ ਦੇ ਅਵਤਾਰ ਪੁਰਬ ਸੰਬੰਧੀ ਗੁਰਦੁਆਰਾ ਤਪ ਅਸਥਾਨ ਵਿਖੇ ਹੋਇਆ ਗੁਰਮਤਿ ਸਮਾਗਮ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਗੁਰਦੁਆਰਾ ਤਪ ਅਸਥਾਨ ਭਗਵਾਨ ਸ੍ਰੀਚੰਦ ਪਿੰਡ ਨਿਜ਼ਾਮਪੁਰ ਵਿਚ ਭਗਵਾਨ ਬਾਬਾ ਸ੍ਰੀਚੰਦ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਦੌਰਾਨ ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ...

ਪੂਰੀ ਖ਼ਬਰ »

ਨਾਨੋਂ ਮੱਲ੍ਹੀਆਂ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਕਰਵਾਇਆ

ਹੁਸੈਨਪੁਰ, 21 ਅਕਤੂਬਰ (ਸੋਢੀ)-ਭਗਵਾਨ ਵਾਲਮੀਕਿ ਜੀ ਸਭਾ ਨਾਨੋਂ ਮੱਲ੍ਹੀਆਂ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਸਤਿਸੰਗ ਵਿਚ ਇਕੱਤਰ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਦੀ ਅਗਵਾਈ 'ਚ ਲੋੜੀਂਦਾ ਸਾਮਾਨ ਦਿੱਲੀ ਭੇਜਿਆ

ਨਡਾਲਾ, 21 ਅਕਤੂਬਰ (ਮਾਨ)-ਕਿਸਾਨ ਯੂਨੀਅਨ ਨਡਾਲਾ ਵਲੋਂ ਦਿੱਲੀ 'ਚ ਸਿੰਘੂ ਬਾਰਡਰ ਦੇ ਦਿੱਤੇ ਜਾ ਰਹੇ ਰੋਸ ਧਰਨੇ 'ਚ ਬੈਠੇ ਕਿਸਾਨਾਂ ਦੀ ਲੋੜ ਪੂਰੀ ਕਰਨ ਲਈ ਲਗਾਤਾਰ ਲੋੜੀਂਦਾ ਸਾਮਾਨ ਦਿਲੀ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਮਨਜਿੰਦਰ ਸਿੰਘ (ਮੰਨਾ) ਪਿੰਡ ਤਲਵੰਡੀ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਵਲੋਂ ਉੱਘੇ ਸ਼ਾਇਰ ਸੁਰਜੀਤ ਜੱਜ ਨਾਲ ਰੂਬਰੂ 24 ਨੂੰ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ 24 ਅਕਤੂਬਰ ਨੂੰ 1 ਵਜੇ ਕੇਂਦਰ ਦੇ ਦਫ਼ਤਰ ਵਿਚ ਉੱਘੇ ਸ਼ਾਇਰ ਸੁਰਜੀਤ ਜੱਜ ਨਾਲ ਇਕ ਰੂਬਰੂ ਕਰਵਾਇਆ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਆਸਾ ਸਿੰਘ ਘੁੰਮਣ ਨੇ ਦੱਸਿਆ ਕਿ ਮੁਲਾਕਾਤ ...

ਪੂਰੀ ਖ਼ਬਰ »

ਤਿੰਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਖ਼ਤਮ ਕੀਤੇ ਜਾਣ-ਭੁੰਗਰਨੀ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਗਿਆਨੀ ਭਗਤ ਸਿੰਘ ਭੁੰਗਰਨੀ ਪ੍ਰਧਾਨ ਆਲ ਇੰਡੀਆ ਸੈਣੀ ਸਭਾ ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਿੰਨ ਕਿਸਾਨੀ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਖ਼ਤਮ ਕੀਤੇ ਜਾਣ ਤਾਂ ਜੋ ਕਿਸਾਨ ...

ਪੂਰੀ ਖ਼ਬਰ »

ਮਾਨ ਵਲੋਂ ਸਿਹਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਪੀਪਾਰੰਗੀ, ਸ਼ਾਮ ਨਗਰ, ਸ਼ਿਵਪੁਰੀ ਆਦਿ ਕਈ ਮੁਹੱਲਿਆਂ 'ਚ ਪੀਣ ਵਾਲੇ ਪਾਣੀ ਦੀ ਦੂਸ਼ਿਤ ਸਪਲਾਈ ਨਾਲ ਬਿਮਾਰ ਹੋਣ ਵਾਲੇ ਸਿਵਲ ਹਸਪਤਾਲ ਫਗਵਾੜਾ 'ਚ ਦਾਖਲ ਮਰੀਜ਼ਾਂ ਦਾ ਹਾਲ ਪੁੱਛਣ ਲਈ ਅੱਜ ਇਕ ਵਾਰ ਫਿਰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੇ ਸਮਰੱਥ-ਵਿਧਾਇਕ ਚੀਮਾ

ਯੂਥ ਆਗੂ ਰੁਸਤਮਬੀਰ ਸਿੰਘ ਨੂੰ ਦੇਸ਼ ਭਗਤੀ ਲਈ ਪ੍ਰੇਰਿਆ ਡਡਵਿੰਡੀ, 21 ਅਕਤੂਬਰ (ਦਿਲਬਾਗ ਸਿੰਘ ਝੰਡ)-ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਨੌਜਵਾਨ ਪੀੜ੍ਹੀ ਅੰਦਰ ਅਜਿਹੀ ਤਾਕਤ ਹੈ ਜੋ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੇ ਸਮਰੱਥ ਹੈ | ਇਹ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਹੁਨਰ ਵਿਕਾਸ ਲਈ ਹਿੰਦੂ ਕੰਨਿਆ ਕਾਲਜ 'ਚ ਲਗਾਈ ਗਈ 3 ਰੋਜ਼ਾ ਹੁਨਰ ਵਿਕਾਸ ਵਰਕਸ਼ਾਪ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਵਿਦਿਆਰਥਣਾਂ 'ਚ ਹੁਨਰ ਦੇ ਵਿਕਾਸ ਲਈ 3 ਰੋਜ਼ਾ ਹੁਨਰ ਵਿਕਾਸ ਵਰਕਸ਼ਾਪ ਸਥਾਨਕ ਹਿੰਦੂ ਕੰਨਿਆ ਕਾਲਜ 'ਚ ਲਗਾਈ ਗਈ | ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ: ਅਰਚਨਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਰਾਲੀ ਸਾਂਭਣ ਲਈ ਢੁਕਵਾਂ ਮੁਆਵਜ਼ਾ ਦੇਵੇ-ਕਿਰਤੀ ਕਿਸਾਨ ਯੂਨੀਅਨ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਘਬੀਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਆਦਿ ਨੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੂੰ ਇਕ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 24 ਨੂੰ

ਫਗਵਾੜਾ, 21 ਅਕਤੂਬਰ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਮਤਿ ਸਮਾਗਮ ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਵਿਖੇ 24 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 7 ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਹਜ਼ੂਰੀ ...

ਪੂਰੀ ਖ਼ਬਰ »

ਮੁੱਖ ਸੜਕ ਦੇ ਕਿਨਾਰਿਆਂ ਦੀ ਸਫ਼ਾਈ ਤੇ ਲਾਈਟਾਂ ਦੀ ਮੁਰੰਮਤ ਕਰਨ ਦੀ ਮੰਗ

ਡਡਵਿੰਡੀ, 21 ਅਕਤੂਬਰ (ਦਿਲਬਾਗ ਸਿੰਘ ਝੰਡ)- ਸ੍ਰੀ ਗੁਰੂ ਨਾਨਕ ਦੇਵ ਜੀ ਕੀਰਤਨ ਐਂਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਡਡਵਿੰਡੀ-ਸੁਲਤਾਨਪੁਰ ਲੋਧੀ ਮੁੱਖ ਮਾਰਗ ਦੇ ਕਿਨਾਰਿਆਂ ਦੀ ਸਫ਼ਾਈ ਕਰਨ ਅਤੇ ਸੜਕ ਕਿਨਾਰੇ ਲੱਗੀਆਂ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਫ਼ੇਲ੍ਹ ਰਹੀ-ਰਣਜੀਤ ਸਿੰਘ ਰਾਣਾ

ਨਡਾਲਾ, 21 ਅਕਤੂਬਰ (ਮਨਜਿੰਦਰ ਸਿੰਘ ਮਾਨ)-ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੇ ਜਿੱਥੇ ਪਿਛਲੇ ਸਾਢੇ ਚਾਰ ਸਾਲ ਬੀਤ ਜਾਣ ਦੇ ਆਸਾਂ 'ਤੇ ਪਾਣੀ ਫੇਰਿਆ ਹੈ ਉੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਦੀ ਇਕ ਮਹੀਨੇ ਦੀ ਕਾਰਗੁਜ਼ਾਰੀ ਵੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਵਿਖੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੂੰ ਸਿਖਲਾਈ ਦੇਣ ਸੰਬੰਧੀ ਇੱਕ ਰੋਜ਼ਾ ਸਿਖਲਾਈ ਕੈਂਪ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ (ਸਰਪੰਚ-ਪੰਚ) ਵਾਰਡ ਮੈਂਬਰ, ਸੈਕਟਰ ਸਮਰਥਕ, ਅਧਿਕਾਰੀਆਂ/ਕਰਮਚਾਰੀਆਂ ਲਈ ਇਕ ਰੋਜ਼ਾ ਤੀਸਰਾ ...

ਪੂਰੀ ਖ਼ਬਰ »

ਬਿ੍ਗੇਡੀਅਰ ਆਈ.ਐਸ. ਭੱਲਾ ਵਲੋਂ 8 ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਯੂਨਿਟ ਦਾ ਦੌਰਾ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਐਨ.ਸੀ.ਸੀ. ਜਲੰਧਰ ਦੇ ਗਰੁੱਪ ਕਮਾਂਡਰ ਬਿ੍ਗੇਡੀਅਰ ਆਈ.ਐਸ. ਭੱਲਾ (ਵੀ.ਐਸ.ਐਮ) ਨੇ ਅੱਜ 8 ਪੰਜਾਬ ਬਟਾਲੀਅਨ ਐਨ.ਸੀ.ਸੀ ਫਗਵਾੜਾ ਦਾ ਦੌਰਾ ਕੀਤਾ ਤੇ ਬਟਾਲੀਅਨ ਦੇ ਕੰਮਾਂ ਦਾ ਜਾਇਜ਼ਾ ਲਿਆ | ਸਥਾਨਕ ਹਦੀਆਬਾਦ ਯੂਨਿਟ ਪੁੱਜਣ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਥਿੰਦ)- ਭਗਵਾਨ ਵਾਲਮੀਕਿ ਮਹਾਂਗਿਆਨੀ ਸਨ ਜਿਨ੍ਹਾਂ ਨੇ ਦੁਨੀਆ ਨੂੰ ਹੱਕ, ਸੱਚ ਤੇ ਨਿਆਂ ਦਾ ਉਪਦੇਸ਼ ਦਿੱਤਾ | ਇਹ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਤਿਗੁਰ ਵਾਲਮੀਕਿ ਪ੍ਰਗਟ ਉਤਸਵ ਕਮੇਟੀ ਮੁਹੱਲਾ ਅਰੋੜਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਨੇ ਬਿਰਧ ਆਸ਼ਰਮ ਸਪਰੋੜ ਨੂੰ ਭੇਟ ਕੀਤਾ ਰਾਸ਼ਨ

ਖਲਵਾੜਾ, 21 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਅਤੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਉਪਰਾਲਾ ਕਰਦੇ ਹੋਏ ਸੁਸਾਇਟੀ ਦੇ ਮੀਤ ਪ੍ਰਧਾਨ ਮਨੋਜ ਕੋਛੜ ਅਤੇ ਜਰਨੈਲ ਸਿੰਘ ਦੇ ਸਹਿਯੋਗ ਨਾਲ ਗੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX