ਤਾਜਾ ਖ਼ਬਰਾਂ


ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  5 minutes ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
⭐ਮਾਣਕ - ਮੋਤੀ⭐
. . .  17 minutes ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਲੁਧਿਆਣਾ

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਗਏ | ਰਾਗੀ ਸਿੰਘਾਂ, ਕਥਾ ਵਾਚਕਾਂ, ਪ੍ਰਚਾਰਕਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰ ਇਤਿਹਾਸ ਨਾਲ ਜੋੜਿਆ | ਲੱਖਾਂ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ | ਇਸ ਦੌਰਾਨ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਮਤਿ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਆਪਣੇ ਕੀਰਤਨੀ ਜੱਥਿਆਂ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਉਕਾਂਰ ਸਿੰਘ, ਭਾਈ ਜਗਦੀਪ ਸਿੰਘ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ | ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਇਸ ਤੋਂ ਪਹਿਲਾਂ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਬਲਦੇਵ ਸਿੰਘ ਪਾਉਟਾਂ ਸਾਹਿਬ ਵਾਲਿਆਂ ਨੇ ਕਿਹਾ ਕਿ ਗੁਰਮਤਿ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ, ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪਣੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਅਤੇ ਸੁਸਾਇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵਲੋਂ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਕੀਰਤਨ ਸਮਾਗਮ 'ਚ ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਬਲਜੀਤ ਸਿੰਘ ਬਾਵਾ ਅਵਤਾਰ ਸਿੰਘ ਬੀ.ਕੇ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੌਥੇ ਪਾਤਿਸ਼ਾਹ ਦਾ ਆਗਮਨ ਪੁਰਬ ਸ਼ਰਧਾ ਨਾਲ ਸੰਗਤਾਂ ਦੇ
ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਆਸ-ਪਾਸ ਦੇ ਇਲਾਕਿਆਂ ਦੀ ਸੰਗਤ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਵਿਚ ਅਮਿ੍ਤ ਵੇਲੇ ਤੋਂ ਦੇਰ ਰਾਤ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਭਾਈ ਸੁਰਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਸ੍ਰੀਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮਿ੍ਤਸਰ ਵਾਲਿਆਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਅਵਤਾਰ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਧੰਨ ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ ਦੂਆ, ਜਗਜੀਤ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਪਰਮਵੀਰ ਸਿੰਘ, ਚੰਨਪ੍ਰੀਤ ਸਿੰਘ, ਹਰਜੋਤ ਸਿੰਘ, ਅਰਵਿੰਦਰ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਮਾਗਮ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮਿ੍ਤਸਰ, ਭਾਈ ਗੁਰਦੀਪ ਸਿੰਘ ਕਪੂਰਥਲਾ ਅਤੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਹਾਜ਼ਰੀ ਭਰੀ ਗਈ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਦਰਸ਼ੀ, ਮਹਿੰਦਰਪਾਲ ਸਿੰਘ ਧਵਨ, ਚਰਨਜੀਤ ਸਿੰਘ, ਦਰਸ਼ਨ ਸਿੰਘ ਰਾਜੂ, ਸੰਤੋਖ ਸਿੰਘ ਖੁਰਾਣਾ, ਗੁਰਮਿੰਦਰ ਸਿੰਘ ਬੱਤਰਾ, ਦਵਿੰਦਰ ਸਿੰਘ ਕਰੀਮਪੁਰਾ ਵੀ ਸ਼ਾਮਿਲ ਸਨ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਚੌਥੇ ਪਾਤਿਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਜਿਸ ਵਿਚ ਵਡੀ ਗਿਣਤੀ ਵਿਚ ਸੰਗਤਾਂ ਵਲੋਂ ਅਮਿ੍ਤ ਵੇਲੇ ਤੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਆਸਾ ਦੀ ਵਾਰ ਦਾ ਕੀਰਤਨ ਭਾਈ ਜੋਧਬੀਰ ਸਿੰਘ ਦੇ ਸ਼ਬਦੀ ਜੱਥੇ ਵਲੋਂ ਕੀਤਾ ਗਿਆ ਉਪਰੰਤ ਗੁਰਮਤਿ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਦੇ ਜੱਥੇ ਵਲੋਂ ਗੁਰੂ ਦੀ ਬਾਣੀ ਦਾ ਰਸਭਿਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਕਮੇਟੀ ਵਲੋਂ ਕੀਰਤਨੀ ਜੱਥਿਆਂ ਦਾ ਸਿਰੋਪਾਓ ਭੇਟ ਕਰ ਸਨਮਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਫੁਲਾਂ ਦੀ ਸਜਾਵਟ ਅਤੇ ਦੀਪਮਾਲਾ ਦੇਖਣਯੋਗ ਸੀ | ਗੁਰੂ ਕੇ ਲੰਗਰ ਅਤੁਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਮੈਂਬਰਾਂ ਸੁਰਿੰਦਰਪਾਲ ਸਿੰਘ ਬਿੰਦਰਾ, ਬਾਬਾ ਅਜੀਤ ਸਿੰਘ, ਹਰਭਜਨ ਸਿੰਘ ਡੰਗ, ਸੁਖਵਿੰਦਰਪਾਲ ਸਿੰਘ ਲਾਲੀ, ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਸਿੰਘ ਰਾਜਧਾਨੀ, ਨਵਪ੍ਰੀਤ ਸਿੰਘ ਬਿੰਦਰਾ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਕਵੰਲਜੀਤ ਸਿੰਘ ਬਿੰਦਰਾ, ਹਰਵਿੰਦਰ ਸਿੰਘ ਚਾਵਲਾ ਆਦਿ ਹਾਜ਼ਰ ਸਨ | ਇਸ ਮੌਕੇ ਗੁਰਚਰਨ ਸਿੰਘ ਖੁਰਾਣਾ ਸਰਪੰਚ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਛੇੇਵੀਂ ਪਾਤਸ਼ਾਹੀ ਵਿਖੇ ਗੁਰਮਤਿ ਸਮਾਗਮ
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਕ ਵਿਖੇ ਕਰਾਏ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਮੀਤ ਸਿੰਘ ਸਹਾਰਨਪੁਰੀ ਅਤੇ ਹਜ਼ੂਰੀ ਰਾਗੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਹਰਮਿੰਦਰ ਸਿੰਘ ਸੇਠੀ, ਬਲਜੀਤ ਸਿੰਘ, ਗੁਰਸ਼ਨ ਸਿੰਘ, ਜੋਗਿੰਦਰ ਸਿੰਘ, ਇੰਦਰਜੀਤ ਸਿੰਘ ਰੇਖੀ, ਸੁਖਦੇਵ ਸਿੰਘ, ਗੁਰਸ਼ਰਨ ਸਿੰਘ ਰੇਖੀ, ਤਰਵਿੰਦਰਿ ਸੰਘ ਸਾਹਨੀ, ਪ੍ਰਮਿੰਦਰ ਸਿੰਘ ਛਾਬੜਾ, ਇੰਦਰਜੀਤ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ |
<br/>

ਜਬਰ ਜਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ

 ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਪੁਿਲਸ ਕਮਿਸ਼ਨਰ ਦਫ਼ਤਰ ਦੇ ਨੇੜੇ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਮਹਿਲਾ ਦੇ ਲੜਕੇ ਵਲੋਂ ਵੀ ਆਪਣੀ ਮਾਂ ਦਾ ਬਚਾਅ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸੀ ਆਈ ਏ ਸਟਾਫ਼ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਪੈਸੇ ਕਢਵਾਉਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਏ.ਟੀ.ਐੱਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਵਿਚੋਂ ਪੈਸੇ ਕਢਵਾਉਣ ਵਾਲੇ ਖਤਰਨਾਕ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਦੂਸਰੇ ਦਿਨ ਵੀ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆਂ ਵਿੰਗ ਵਲੋਂ ਅੱਜ ਦੂਸਰੇ ਦਿਨ ਵੀ ਮਹਾਂਨਗਰ ਦੇ ਸਾਈਕਲ ਸਨਅਤਕਾਰਾਂ ਦੇ ਕਾਰਖ਼ਾਨਿਆਂ, ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਵਿਭਾਗ ਦੀਆਂ ਟੀਮਾਂ ਵਲੋਂ ਅੱਜ ਵੀ ਇੰਡਸਟਰੀਅਲ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਅਤੇ ਕਮਜ਼ੋਰ ਵਰਗਾਂ ਦੀਆਂ ਸਕੀਮਾਂ ਨੂੰ ਮੁੜ ਸ਼ੁਰੂ ਕਰਵਾਉਣ ਸੰਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ (ਬੈਕਫਿੰਕੋ) ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਪੱਧਰ ਤੇ ਘੱਟ ਗਿਣਤੀ ਵਰਗ (ਸਿੱਖ, ਕਿ੍ਸ਼ਚਿਅਨ, ਮੁਸਲਮਾਨ, ਬੋਧੀ, ਪਾਰਸੀ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਚ ਪਾਰਕਿੰਗ ਕਰਿੰਦਿਆਂ ਦੀ ਗੁੰਡਾਗਰਦੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਵਿਚ ਪਾਰਕਿੰਗ ਦੇ ਕਰਿੰਦਿਆਂ ਵਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਦਿਆਂ ਵੱਧ ਵਸੂਲੀ ਦਾ ਵਿਰੋਧ ਕਰਨ ਵਾਲੇ ਹੌਜ਼ਰੀ ਵਪਾਰੀ ਦੀ ਖਿੱਚ-ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੀ.ਏ.ਯੂ. ਦੇ ਵਿਗਿਆਨੀ ਨੂੰ ਮਿਲਿਆ ਅੱਵਲ ਸਥਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਦੇ ਰੁੱਖ ਵਿਗਿਆਨੀ ਡਾ. ਅਸ਼ੋਕ ਕੁਮਾਰ ਧਾਕੜ ਨੂੰ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਿਲ ਹੋਇਆ | ਸੁਹਾਂਜਣਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ, ਖੇਤੀ ਕਾਨੂੰਨ ਕਾਂਗਰਸ ਦੀ ਹੀ ਦੇਣ-ਸੁਖਬੀਰ ਬਾਦਲ

ਇਯਾਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਸਰਕਾਰ ਵਲੋਂ ਪੰਜਾਬੀਆਂ 'ਤੇ ਇਕ ਹੋਰ ਵਾਰ ਕਰਦਿਆਂ ਅੱਜ ਤਕ ਸੀ ਬੀ ਐੱਸ ਈ ਸਿਲੇਬਸ ਵਿਚ ਪੜ੍ਹਾਈ ਜਾਣ ਵਾਲੀ ਪੰਜਾਬੀ ਬੋਲੀ ਨੂੰ ਮਾਈਨਰ ਸਟੇਟਸ ਦੇ ਕੇ ਲਾਂਭੇ ਕਰਨਾ ਇਕ ਮੰਦਭਾਗੀ ਘਟਨਾ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ ਦਾ ਹਲਕਾ ਇੰਚਾਰਜ ਸ਼ਿਵਾਲਿਕ ਨੇ ਕੀਤਾ ਸਨਮਾਨ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਸੇਵਾ ਮੁਕਤ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਚੈੱਕ ਫੇਲ੍ਹ ਦੇ ਮਾਮਲੇ ਵਿਚ ਹੌਜ਼ਰੀ ਵਪਾਰੀ ਨੂੰ ਕੈਦ

ਲੁਧਿਆਣਾ, 22 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਹੌਜ਼ਰੀ ਵਪਾਰੀ ਨੂੰ ਦੋ ਸਾਲ ਕੈਦ ਦੀ ਸਜ਼ਾ ਅਤੇ ਚੈੱਕ ਦੀ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਕਾਲੀ ਸੜਕ ਦੇ ਰਹਿਣ ਵਾਲੇ ਦਰਸ਼ਨ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਹਾਇਕ ਸਮੱਗਰੀ ਵੰਡੀ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਦੀ ਗੌਰਮਿੰਟ ਇੰਪਲਾਈਜ ਅਧਿਕਾਰੀ ਅਤੇ ਕਰਮਚਾਰੀ ਫਰੰਟ ਪੰਜਾਬ ਦੇ ਮੁੱਖ ਬੁਲਾਰੇ ਮਲਕੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕੰਮ ਆਉਣ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਵਾਅਦੇ 'ਚ ਪੱਕੀ-ਵਿਧਾਇਕ ਵੈਦ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਸਰਕਾਰ ਨੇ ਜਿਹੜੇ ਪਿੰਡਾਂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ,ਉਨ੍ਹਾਂ ਨੂੰ ਵਚਨਬੱਧਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ, ਪੰਜ ਕਿਲੋ ਅਫ਼ੀਮ ਅਤੇ ਸਾਢੇ 66 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੁਧਿਆਣਾ ਫੇਰੀ ਦੌਰਾਨ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਸੀਨੀਅਰ ਅਕਾਲੀ ਆਗੂ ਤੇ ਵਪਾਰੀ ਵਰਗ ਦੇ ਆਗੂ ...

ਪੂਰੀ ਖ਼ਬਰ »

ਸ਼ਿਵਾਲਿਕ ਨੇ 25 ਦੀ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡਾ.ਬੀ.ਆਰ. ਅੰਬੇਡਕਰ ਭਵਨ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਹੋਣ ਵਾਲੀ 25 ਅਕਤੂਬਰ ਦੀ ਮੀਟਿੰਗ ਸਬੰਧੀ ਤਿਆਰੀਆਂ ਦਾ ਹਲਕਾ ਗਿੱਲ ਦੇ ਸਾਬਕਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਵਿਸ਼ੇਸ਼ ਕਲਾਸਾਂ ਆਰੰਭੀਆਂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਸੰਸਥਾ ਵਿਕਾਸ ਯੋਜਨਾ ਅਧੀਨ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵਿਸ਼ੇਸ਼ ਵਿਦਿਅਕ ਕਲਾਸਾਂ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ
ਬੁੱਢੇ ਦਰਿਆ ਬਨਾਮ ਗੰਦੇ ਨਾਲੇ ਦਾ ਲੋਕਾਂ ਉੱਪਰ ਕਹਿਰ ਕਈ ਦਹਾਕਿਆਂ ਤੋਂ ਬਾਦਸਤੂਰ ਜਾਰੀ

ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਬਜ਼ੁਰਗਾਂ ਅਨੁਸਾਰ ਲੁਧਿਆਣਾ ਸ਼ਹਿਰ ਦੀ ਤਰਫੋਂ ਆ ਕੇ ਪਿੰਡ ਗੌਂਸਪੁਰ, ਵਲੀਪੁਰ ਕਲਾਂ ਆਦਿ ਪਿੰਡਾਂ ਕੋਲ ਦੀ ਅੱਗੇ ਲੰਘਦੇ ਪੁਰਾਣੇ ਬੁੱਢੇ ਦਰਿਆ ਦਾ ਪਾਣੀ ਬਹੁਤ ਸਾਫ ਤੇ ਪੀਣ ਯੋਗ ਹੁੰਦਾ ਸੀ ਪਰ ਹੁਣ ਕਈ ਦਹਾਕਿਆਂ ਤੋਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਦੀ ਖੂਬ ਚਹਿਲ ਪਹਿਲ, ਕਰ ਰਹੇ ਨੇ ਖਰੀਦਦਾਰੀ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ- ਵੱਖ ਬਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ | ਇਹਨਾਂ ਦਿਨਾਂ ਵਿਚ ਸਰਦੀ ਦਾ ਸੀਜ਼ਨ ਆਰੰਭ ਹੋਣ ਕਾਰਨ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜਿਆਂ ਦੀ ਖ਼ਰੀਦਦਾਰੀ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਅਕਾਲੀ ਦਲ-ਬਸਪਾ ਗੱਠਜੋੜ ਦੇ ਹੱਥਾਂ 'ਚ ਸੁਰੱਖਿਅਤ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਨਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਭਵਿੱਖ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਅੱਜ ਇੱਥੇ ਅਕਾਲੀ-ਬਸਪਾ ਗੱਠਜੋੜ ਦੇ ਲੁਧਿਆਣਾ ...

ਪੂਰੀ ਖ਼ਬਰ »

ਆਟਾ ਚੱਕੀਆਂ ਅਤੇ ਰਾਸ਼ਨ ਡੀਪੂਆਂ ਦੀ ਵਿਭਾਗ ਵਲੋਂ ਅਚਨਚੇਤ ਚੈਕਿੰਗ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖ਼ੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੇ ਦਿਨਾਂਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਨਿਯਮਾਂ ਦੀ ਉਲਘੰਣਾਂ ਰੋਕਣ ਲਈ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੁਧਿਆਣਾ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਅੱਜ ਇੱਕ ਹੋਰ ...

ਪੂਰੀ ਖ਼ਬਰ »

ਪਟਾਕੇ ਚਲਾ ਕੇ ਵਾਤਾਵਰਨ ਦੂਸ਼ਿਤ ਨਾ ਕੀਤਾ ਜਾਵੇ- ਭੋਲਾ ਸਿੰਘ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ...

ਪੂਰੀ ਖ਼ਬਰ »

ਦਫਤਰੀ ਕਾਮਿਆਂ ਵਲੋਂ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਲੁਧਿਆਣਾ ਸ਼ਾਖਾ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖਜਾਨਾ ...

ਪੂਰੀ ਖ਼ਬਰ »

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਬੂਥਾਂ ਦੀ ਗਿਣਤੀ ਵਧਾ ਕੇ 24659 ਕੀਤੀ-ਡਾ. ਰਾਜੂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੋਿਲੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ | ਪੋਲਿਸ ਬੂਥਾਂ ਦੀ ਗਿਣਤੀ ਵਧਾਉਣ ਲਈ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਨੂੰ ਘਰਾਂ ਦੇ ...

ਪੂਰੀ ਖ਼ਬਰ »

ਕੇਂਦਰੀ ਕੌਸ਼ਲ ਵਿਕਾਸ ਤੇ ਉਦਮਿਤਾ ਵਿਭਾਗ ਦੇ ਨਿਰਦੇਸ਼ਕ ਜਨਰਲ ਵਲੋਂ ਏ.ਟੀ.ਆਈ. ਦਾ ਦੌਰਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੌਸ਼ਨ ਵਿਕਾਸ ਤੇ ਉਦਮਿਤਾ ਵਿਭਾਗ ਦੇ ਅਧੀਨ ਚਲਦੇ ਪੰਜਾਬ ਦੇ ਕੌਮੀ ਕੌਸ਼ਨ ਉਦਮਿਤਾ ਖੇਤਰੀ ਨਿਰਦੇਸ਼ਲਾਲਾ ਲੁਧਿਆਣਾ ਦਾ ਅੱਜ ਕੌਸ਼ਲ ਵਿਕਾਸ ਮੰਤਰਾਲੇ ਦੀ ਸ਼ਿਖਲਾਈ ਨਿਰਦੇਸ਼ਕ ਜਨਰਲ ਨੀਲਮ ਸ਼ੰਮੀ ਰਾਓ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX