ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰੰਘ ਜੱਸ)-ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗੁਰੂ ਨਗਰੀ ਅੰਮਿ੍ਤਸਰ ਦੇ ਨਿਵਾਸੀਆਂ ਨਾਲ ਅੰਦਰੂਨੀ ਸ਼ਹਿਰ ਦੀ ਸਫਾਈ ਨੂੰ ਨਿਯਮਬੱਧ ਬਣਾਉਣ ਲਈ ਕੀਤੇ ਗਏ ਵਾਅਦੇ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਖ੍ਰੀਦ ਕੀਤੀਆਂ ਗਈਆਂ 49 ਗੱਡੀਆਂ ਨੂੰ ਸ਼ਹਿਰ ਦੀ ਸਾਫ਼ ਸਫ਼ਾਈ ਲਈ ਸੜਕਾਂ 'ਤੇ ਉਤਾਰਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਇਸ ਨਵੀਂ ਮਸ਼ੀਨਰੀ ਨੂੰ ਅੰਦਰੂਨੀ ਸ਼ਹਿਰ ਦੀਆਂ ਸੜਕਾਂ ਗਲੀਆਂ ਦੀ ਸਫਾਈ ਲਈ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਸ੍ਰੀ ਸੋਨੀ ਨੇ ਨਗਰ ਨਿਗਮ ਅੰਮਿ੍ਤਸਰ ਵਲੋਂ ਸ਼ਹਿਰ ਦੀ ਸਫਾਈ ਪ੍ਰਬੰਧਾਂ ਨੂੰ ਨਿਯਮਬੱਧ ਕਰਨ ਲਈ ਪ੍ਰਸੰਸ਼ਾ ਕਰਦਿਆਂ ਮੇਅਰ ਰਿੰਟੂ ਵਲੋਂ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ | ਸ੍ਰੀ ਸੋਨੀ ਨੇ ਕਿਹਾ ਕਿ ਇਹ ਗੱਡੀਆਂ ਸ਼ਹਿਰ ਦੇ ਅੰਦਰੂਨੀ ਹਿੱਸੇ ਦੇ 12 ਵਾਰਡਾਂ ਨੂੰ ਕਵਰ ਕਰਨਗੀਆਂ | ਉਨ੍ਹਾਂ ਦੱਸਿਆ ਕਿ ਅੰਦਰੂਨੀ ਸ਼ਹਿਰ ਵਿਚ ਤੰਗ ਗਲੀਆਂ ਤੇ ਭੀੜੇ ਬਾਜ਼ਾਰਾਂ ਵਿਚ ਇਹ ਗੱਡੀਆਂ ਸੁਖਾਲੇ ਢੰਗ ਨਾਲ ਜਾ ਕੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣਗੀਆਂ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਇਕ ਪਵਿੱਤਰ ਸ਼ਹਿਰ ਹੈ, ਜਿਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਰਖੀਏ ਤਾਂ ਜੋ ਯਾਤਰੂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਣ |
ਇਸ ਮੌਕੇ ਡੇਂਗੂ ਦੇ ਵਧ ਰਹੇ ਪ੍ਰਕੋਪ ਬਾਰੇ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਡੇਂਗੂ ਦੇ ਡੰਗ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਨਾਲ ਨਿਪਟਣ ਲਈ ਵੱਖ-ਵੱਖ ਵਾਰਡ ਬਣਾਏ ਗਏ ਹਨ | ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮਿ੍ਤਸਰ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਂਦੇ ਹਨ ਪਰ ਸਾਫ ਸਫਾਈ ਨਿਯਮਬੱਧ ਨਾ ਹੋਣ ਕਰਕੇ ਲੋਕਾਂ ਵਿਚ ਨਗਰ ਨਿਗਮ ਦਾ ਅਕਸ ਖ਼ਰਾਬ ਹੋ ਰਿਹਾ ਸੀ | ਅੱਜ ਸਮਾਰਟ ਸਿਟੀ ਦੇ ਸਹਿਯੋਗ ਨਾਲ ਕਰੋੜਾਂ ਰੁਪਏ ਦੀ ਮਸ਼ੀਨਰੀ, ਸਫਾਈ ਨੂੰ ਨਿਯਮਬੱਧ ਬਣਾਉਣ ਲਈ ਅੰਦਰੂਨੀ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਵਿਚ ਉਤਾਰੀ ਗਈ ਹੈ | ਇਨ੍ਹਾਂ ਦੁਆਰਾ ਅੰਦਰੂਨ ਸ਼ਹਿਰ ਦੀਆਂ ਗਲੀਆਂ ਵਿਚੋਂ ਘਰ ਘਰ ਤੋਂ ਕੂੜੇ ਦੀ ਕੁਲੈਕਸ਼ਨ ਕੀਤੀ ਜਾਵੇਗੀ | ਜਿਸ ਵਾਸਤੇ 49 ਫੋਰ ਵੀਲ੍ਹਰ ਗੱਡੀਆਂ, 54 ਟ੍ਰਾਈ ਸਾਈਕਲ, 34 ਟਵਿਨ ਬਿਨ ਹੂਪਰ, 9 ਹੂਪਰ ਬਿਨ ਲਿਫਟਰ, 8 ਕੰਪੈਕਟਰ, 35 ਵੱਡੇ ਆਰ.ਸੀ. ਬਿਨ ਮੁਹੱਈਆਂ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰ ਘਰ ਵਿਚ ਦੋ-ਦੋ ਡਸਟਬਿਨ ਮੁਹੱਈਆ ਕਰਵਾਏ ਜਾਣਗੇ ਜਿਨ੍ਹਾਂ ਵਿਚ ਲੋਕ ਆਪਣੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਸੁੱਟ ਸਕਦੇ ਹਨ ਅਤੇ ਜਿਨ੍ਹਾਂ ਦੀ ਬਕਾਇਦਾ ਰੋਜ਼ਾਨਾ ਲਿਫਟਿੰਗ ਕੀਤੀ ਜਾਵੇਗੀ | ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ, ਡਿਪਟੀ ਮੇਅਰ ਯੂਨਸ ਕੁਮਾਰ, ਐੱਸ.ਡੀ.ਐੱਮ. ਦੀਪਕ ਭਾਟੀਆ, ਕੌਂਸਲਰ ਵਿਕਾਸ ਸੋਨੀ, ਮਹੇਸ਼ ਖੰਨਾ, ਦਲਬੀਰ ਸਿੰਘ ਮੰਮਣਕੇ, ਜਤਿੰਦਰ ਸੋਨੀਆ, ਸੁਨੀਲ ਕੌਂਟੀ, ਪਰਮਜੀਤ ਚੋਪੜਾ, ਸਰਬਜੀਤ ਲਾਟੀ, ਗੁਰਦੇਵ ਸਿੰਘ ਦਾਰਾ, ਇਕਬਾਲ ਸ਼ੈਰੀ ਤੋਂ ਇਲਾਵਾ ਨਗਰ ਨਿਗਮ ਦੇ ਸਿਹਤ ਅਫਸਰ ਡਾ. ਯੋਗੇਸ਼, ਡਾ. ਸੌਰਵ ਚਾਵਲਾ, ਚੀਫ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ ਅਤੇ ਹੋਰ ਨਿਗਮ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ |
ਵੇਰਕਾ, 23 ਅਕਤੂਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਜਾਰੀ ਕੀਤੀਆਂ ਗ੍ਰਾਂਟਾਂ ਨਾਲ ਪਿੰਡ ਮੂਧਲ ਅਤੇ ਕਸਬਾ ਵੱਲਾ ਵਿਖੇ 50-50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ...
ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਜ਼ੂਰੀ ਵਿਖੇ ਸਜਾਏ ਗਏ ਰੈਣ ਸਰਾਈ ਕੀਰਤਨ ਸਮਾਗਮ ਮੌਕੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ...
ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਸਾਨ, ਸਨਅਤਕਾਰ ਅਤੇ ਵਪਾਰੀ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨ ਲਈ ਪੂਰੀ ਤਰ੍ਹਾਂ ਨਾਲ ਦਿ੍ੜ ਨਿਸ਼ਚੇ ਹੈ | ਇਹ ...
ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਅਤੇ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ...
ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਡਾਕਟਰ ਪਾਸੋਂ 1 ਕਰੋੜ ਰੁਪਏ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਕਾਬੂ ਕਰਕੇ ਉਸ ਪਾਸੋਂ ਮੋਬਾਈਲ ਅਤੇ ਐਕਟੀਵਾ ਬਰਾਮਦ ਕੀਤਾ ਗਿਆ ਹੈ | ਏ. ਡੀ. ਸੀ. ਪੀ. (ਡਿਟੈਕਟਿਵ) ਜੁਗਰਾਜ ਸਿੰਘ ਨੇ ...
ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਦੇਣ ਦੇ ਨਾਲ-ਨਾਲ ਧਾਰਮਿਕ ਕਾਰਜਾਂ ਵਿਚ ਹਿੱਸਾ ਲੈਣਾ ਤੇ ਦਾਨ ਪੁੰਨ ਕਰਨ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ...
ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਜ਼ਿਲ੍ਹੇ 'ਚ ਕੋਰੋਨਾ ਦੇ 2 ਨਵੇਂ ਮਾਮਲੇ ਰਿਪੋਰਟ ਹੋਏ ਹਨ ਜਦਕਿ 1 ਮਰੀਜ਼ ਇਸ ਬਿਮਾਰੀ ਤੋਂ ਛੁਟਕਾਰਾ ਪਾ ਕੇ ਆਪਣੇ ਘਰ ਪਰਤਿਆ ਹੈ | ਇਸ ਦੇ ਨਾਲ ਹੀ ਰਾਹਤ ਦੀ ਖ਼ਬਰ ਹੈ ਕਿ ਲਗਾਤਾਰ ਚੌਥੇ ਦਿਨ ਕੋਰੋਨਾ ਪੀੜਤ ਕਿਸੇ ਮਰੀਜ਼ ਦੀ ...
ਅੰਮਿ੍ਤਸਰ, 23 ਅਕਤੂਬਰ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ 24 ਅਕਤੂਬਰ ਦਾ ਹਫ਼ਤਾਵਾਰੀ ਧਾਰਮਿਕ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਭਾਈ ਦਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 24 ਅਕਤੂਬਰ ਨੂੰ ਸਵੇਰੇ 7 ...
ਅੰਮਿ੍ਤਸਰ, 23 ਅਕਤੂਬਰ (ਜੱਸ)-ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਇੰਜੀ: ਸ਼ਵੇਤ ਮਲਿਕ ਵਲੋਂ ਅੱਜ ਕੈਨੈਡੀ ਐਵੀਨਿਊ ਦੇ ਪਾਰਕ ਵਿਖੇ ਬੱਚਿਆਂ ਲਈ ਪਲੇਅ ਸਟੇਸ਼ਨ ਅਤੇ ਇਲਾਕਾ ਨਿਵਾਸੀਆਂ ਲਈ ਰੀਡਿੰਗ ਰੂਮ ਅਤੇ ਮੱਛਰ ਮਾਰਣ ਵਾਲੀ ਇਲੈਕਟ੍ਰੋਨਿਕ ...
ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਚੋਗਾਵਾਂ ਜ਼ਿਲ੍ਹਾ ਅੰਮਿ੍ਤਸਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਜਿੱਥੇ ਕਾਂਗਰਸੀ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਵੱਲ੍ਹਾ ਫਾਟਕ ਵਿਖੇ ਬਣਾਏ ਜਾਣ ਵਾਲੇ ਓਵਰ ਬਿ੍ਜ ਨੂੰ ਬਣਾਉਣ ਲਈ ਫੌਜ ਵਲੋਂ ਐੱਨ. ਓ. ਸੀ. ਜਾਰੀ ਕੀਤੀ ਗਈ | ਪਿਛਲੇ ਡੇਢ ਸਾਲ ਤੋਂ ਵੱਲ੍ਹਾ ...
ਅੰਮਿ੍ਤਸਰ, 23 ਅਕਤੁੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਨੀਵਾਰ ਦੀ ਸ਼ਾਮ ਨੂੰ ਅਚਾਨਕ ਪਏ ਮੀਂਹ ਦੌਰਾਨ ਹੋਈ ਗੜੇਮਾਰੀ ਨੇ ਜਿੱਥੇ ਮੌਸਮ 'ਚ ਤਬਦੀਲੀ ਲਿਆ ਦਿੱਤੀ, ਉੱਥੇ ਕਿਸਾਨਾਂ ਦੀ ਚਿੰਤਾ ਨੂੰ ਵੀ ਵਧਾ ਦਿੱਤਾ ਹੈ | ਜਾਣਕਾਰੀ ਅਨੁਸਾਰ ਸਵੇਰੇ ਤੋਂ ਹੀ ਅਸਮਾਨ ਬੱਦਲਾਂ ...
ਅੰਮਿ੍ਤਸਰ, 23 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਨਗਰੀ 'ਚ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਆਖਰੀ ਗੁਰਮਤਿ ਸਮਾਗਮ ਕੱਲ੍ਹ 24 ਅਕਤੂਬਰ ਨੂੰ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਸਜਾਇਆ ਜਾ ਰਿਹਾ ...
ਚੱਬਾ, 23 ਅਕਤੂਬਰ (ਜੱਸਾ ਅਨਜਾਣ)-ਕਾਂਗਰਸ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਦੀਆਂ ਹਨ੍ਹੇਰੀਆਂ ਦੀ ਗੱਲ ਕਰਦੀ ਨਹੀਂ ਥੱਕਦੀ ਪਰ ਬੀਤੇ ਦਿਨੀਂ ਹਲਕਾ ਅਟਾਰੀ ਦੇ ਪਿੰਡ ਵਰਪਾਲ ਕਲਾਂ 'ਚ ਇਕ ਬਜ਼ਾਰ ਨੂੰ ਪਿੰਡ ਵਾਸੀਆਂ ਵਲੋਂ ਬਣਾਉਂਦੇ ਦੇਖਿਆ ਗਿਆ | ਪ੍ਰੈੱਸ ਨਾਲ ...
ਰਾਜਾਸਾਂਸੀ, 23 ਅਕਤੂਬਰ (ਹੇਰ/ਹਰਦੀਪ ਸਿੰਘ ਖੀਵਾ)-ਹਲਕਾ ਹਰਗੋਬਿੰਦ ਸਾਹਿਬ ਦੇ ਕਸਬਾ ਘੁਮਾਣ ਵਿਖੇ ਵੱਡੇ ਪੱਧਰ 'ਤੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਮਨਾਏ ਜਾ ਰਹੇ 751ਵੇਂ ਜਨਮ ਦੀ ਸ਼ਤਾਬਦੀ ਮੌਕੇ ਹਾਜ਼ਰੀ ਭਰਨ ਲਈ ਅੱਜ ਨਾਂਦੇੜ ਤੋਂ 120 ਯਾਤਰੀਆਂ ਦਾ ਜਥਾ ...
ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੰਗਲਾ ਦੇਸ਼ ਵਿਖੇ ਹਿੰਦੂ ਮੰਦਰਾਂ 'ਤੇ ਹੋਏ ਹਮਲੇ ਦੀ ਹਿੰਦੂ ਭਾਈਚਾਰੇ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ | ਇਸ ਕਾਰਵਾਈ ਖਿਲਾਫ਼ ਸ੍ਰੀ ਦੁਰਗਿਆਣਾ ਕਮੇਟੀ ਦੀ ਅਗਵਾਈ 'ਚ ਹਿੰਦੂ ਸੰਗਠਨਾਂ ਦੇ ਸਹਿਯੋਗ ਨਾਲ ਅੱਜ ਸ੍ਰੀ ...
ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-50 ਗਰਾਮ ਹੈਰੋਇਨ ਸਣੇ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਮਜੀਠਾ ਰੋਡ ਪੁਲਿਸ ਥਾਣੇ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਆਈ. ਪੀ. ਐੱਸ. ਦੇ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੇ ਸਪੋਰਟਸ ਕੰਪਲੈਕਸ 'ਚ ਕਰਵਾਏ ਗਏ ਦੂਸਰੇ ਨੈਸ਼ਨਲ ਫੀਲਡ ਆਰਚਰੀ ਆਨਲਾਈਨ ਚੈਂਪੀਅਨਸ਼ਿਪ ਪ੍ਰਤੀਯੋਗਿਤਾ 'ਚ ਵੱਖ-ਵੱਖ ਸਕੂਲਾਂ ਦੇ 350 ਵਿਦਿਆਰਥੀਆਂ ਨੇ ਭਾਗ ਲਿਆ | ਫੀਲਡ ਆਫ ...
ਅੰਮਿ੍ਤਸਰ, 23 ਅਕਤੂਬਰ (ਜੱਸ)-ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਹੋਰਨਾਂ ਸਾਹਿਤਕ ਸਭਾਵਾਂ ਨਾਲ ਸਬੰਧਿਤ ਪੰਜਾਬੀ ਲੇਖਕਾਂ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵਲੋਂ ਪੰਜਾਬੀ ਭਾਸ਼ਾ ਨੂੰ ਮਾਈਨਰ ਵਿਸ਼ੇ ਵਿਚ ਰੱਖਣ ਦੇ ਫੈਸਲੇ ਦੀ ਸਖਤ ਨਿਖੇਧੀ ਕੀਤੀ ਹੈ | ...
ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਮਜੀਠਾ ਰੋਡ 'ਤੇ ਸਥਿਤ ਇਕ ਡਿਪਾਰਟਮੇਂਟਲ ਸਟੋਰ 'ਚ ਅੱਗ ਲੱਗਣ ਨਾਲ ਸਟੋਰ ਵਿਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੂਜੇ ਪਾਸੇ ਸਟੋਰ ਮਾਲਕ ਅਤੇ ਉਸ ਦੇ ਪਰਿਵਾਰ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਚੱਲ ਗਿਆ ਜਿਸ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਦੀਆਂ ਵਿਦਿਆਰਥਣਾਂ ਨੇ ...
ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਦੇ ਵੱਖ-ਵੱਖ ਇਲਾਕਿਆਂ ਵਿਚ ਦਿਨ ਬ ਦਿਨ ਡੇਂਗੂ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਵਿਚ ਨਗਰ ਨਿਗਮ ਤੇ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਵੇਖਣ ਨੂੰ ਸਾਹਮਣੇ ਆ ਰਹੀ ਹੈ | ਇਨ੍ਹਾਂ ਗੱਲਾਂ ਦਾ ...
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ਼ਰੀਬ ਅਤੇ ਲੋੜਵੰਦਾਂ ਦੀ ਕੀਤੀ ਜਾਂਦੀ ਮਦਦ ਇਕ ਬਹੁਤ ਵਧੀਆ ਉਪਰਾਲਾ ਹੈ | ਜੋ ਲੋੜਵੰਦਾਂ ਦੀ ਮਦਦ ਵਾਸਤੇ ਹਮੇਸ਼ਾਂ ਅੱਗੇ ਆਉਂਦੇ ਹਨ ਜਿਸ ਨੂੰ ਲੈ ਕੇ ਸ਼੍ਰੋਮਣੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX