ਤਾਜਾ ਖ਼ਬਰਾਂ


ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
. . .  1 day ago
ਕੇਰਲਾ : ਸੀ.ਪੀ.ਆਈ. (ਐਮ) ਦੇ ਆਗੂ ਪੀ.ਬੀ. ਸੰਦੀਪ ਕੁਮਾਰ ਦੀ ਤਿਰੂਵਾਲਾ ਵਿਚ ਚਾਕੂ ਮਾਰ ਕੇ ਹੱਤਿਆ
. . .  1 day ago
3 ਸਾਲ ਦੀ ਬੇਟੀ ਨੂੰ ਪਾਣੀ 'ਚ ਡੋਬਣ ਵਾਲੀ ਔਰਤ ਗ੍ਰਿਫਤਾਰ
. . .  1 day ago
ਮੁੰਬਈ, 2 ਦਸੰਬਰ - ਮੁੰਬਈ ਪੁਲਿਸ ਨੇ ਆਪਣੀ 3 ਮਹੀਨੇ ਦੀ ਬੇਟੀ ਨੂੰ ਪਾਣੀ ਦੀ ਟੈਂਕੀ 'ਚ ਡੁਬੋ ਕੇ ਮਾਰ ਦੇਣ ਦੇ ਦੋਸ਼ 'ਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ...
ਕਸ਼ਮੀਰ ਪੁਲਿਸ ਨੇ ਦੋ ਗ੍ਰਨੇਡ ਕੀਤੇ ਬਰਾਮਦ
. . .  1 day ago
200 ਕਰੋੜ ਰੁਪਏ ਦੀ ਜਬਰੀ ਵਸੂਲੀ ਦਾ ਮਾਮਲਾ : ਈ.ਡੀ. ਇਸ ਹਫ਼ਤੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਚਾਰਜਸ਼ੀਟ ਕਰੇਗੀ ਦਾਖ਼ਲ
. . .  1 day ago
ਓਮੀਕਰੋਨ: ਸੀ. ਐੱਸ. ਏ. ਨੇ ਭਾਰਤ-ਦੱਖਣੀ ਅਫਰੀਕਾ ਸੀਰੀਜ਼ ਤੋਂ ਪਹਿਲਾਂ ਘਰੇਲੂ ਖੇਡਾਂ ਨੂੰ ਕੀਤਾ ਮੁਲਤਵੀ
. . .  1 day ago
ਓਮੀਕਰੋਨ ਨੂੰ ਲੈ ਕੇ 1 ਨਵੰਬਰ ਤੋਂ ਬਾਅਦ, ਵਿਦੇਸ਼ਾਂ ਤੋਂ ਮੁੰਬਈ ਆਉਣ ਵਾਲੇ ਯਾਤਰੀਆਂ ਦਾ ਹੋਵੇਗਾ ਖੇਤਰੀ ਸਰਵੇਖਣ - ਮਹਾਰਾਸ਼ਟਰ ਸਰਕਾਰ
. . .  1 day ago
ਮੁੱਖ ਮੰਤਰੀ ਦੇ ਲਾਰਿਆਂ ਦੀ ਬਲੀ ਚੜ੍ਹੀ ਚੀਮਾ ਕਲਾਂ ਦੀ ਔਰਤ
. . .  1 day ago
ਨੂਰਮਹਿਲ ,2 ਦਸੰਬਰ (ਜਸਵਿੰਦਰ ਸਿੰਘ ਲਾਂਬਾ) - ਨੂਰਮਹਿਲ ਦੇ ਨਜ਼ਦੀਕੀ ਪਿੰਡ ਚੀਮਾ ਕਲਾਂ ਦੀ ਇੱਕ ਔਰਤ ਵਲੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦੇ ਸਾਹਮਣੇ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦਾ ਸਮਾਚਾਰ ...
ਕੇਜਰੀਵਾਲ ਜੀ , ਪੰਜਾਬ ਦੇ ਅਧਿਆਪਕਾਂ ਨੂੰ ਗਾਰੰਟੀ, ਦਿੱਲੀ ਯੂਨੀਵਰਸਿਟੀ ਦੇ 12 ਕਾਲਜਾਂ ਦੇ ਅਧਿਆਪਕਾਂ ਬਾਰੇ ਕਦੋਂ ਸੋਚੋਗੇ ? - ਸੁਭਾਸ਼ ਸ਼ਰਮਾ
. . .  1 day ago
ਨਵੀਂ ਦਿੱਲੀ , 2 ਦਸੰਬਰ -ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਅਰਵਿੰਦ ਕੇਜਰੀਵਾਲ 'ਤੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਤੁਸੀਂ ਪੰਜਾਬ ਦੇ ਅਧਿਆਪਕਾਂ ਨੂੰ ਇਹ ਗਾਰੰਟੀ ਦਿੱਤੀ ਹੈ ਕਿ ਤੁਸੀਂ ਸਾਰਿਆਂ ਨੂੰ ਪੱਕਾ ...
ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਸ. ਨਛੱਤਰ ਸਿੰਘ ਗਿੱਲ ਵਲੋਂ ਹਲਕਾ ਆਈ.ਟੀ. ਇੰਚਾਰਜਾਂ ਦੇ ਨਾਂਅ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 2 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ-ਮਸ਼ਵਰੇ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ....
ਪਿੰਡ ਬਾਗੜੀਆਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ
. . .  1 day ago
ਅਟਾਰੀ, 2 ਦਸੰਬਰ (ਗੁਰਦੀਪ ਸਿੰਘ ਅਟਾਰੀ) ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਬਾਗੜੀਆਂ ਵਿਖੇ ਸਾਬਕਾ ਸਰਪੰਚ ਨਿਹੰਗ ਸਕੱਤਰ ਸਿੰਘ ਬਾਗੜੀਆਂ ਵਲੋ ਕਰਵਾਇਆ 2 ....
ਮੇਰੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਹੁਣ ਮੈਂ ਵਿਸ਼ਵਾਸਜੀਤ ਸਿੰਘ ਵਜੋਂ ਜਾਣੇ ਜਾਣ ਦਾ ਹੱਕਦਾਰ ਹਾਂ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 2 ਦਸੰਬਰ, 2021 - ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਿਛਲੇ 72 ਦਿਨਾਂ ਦੌਰਾਨ ਕੀਤੇ ਸਰਕਾਰੀ ਫ਼ੈਸਲਿਆਂ/ਐਲਾਨਾਂ ਨੂੰ ਲਾਗੂ ਕਰਨ ਦੀ ਸਥਿਤੀ ਨਾਲ ਸਬੰਧਿਤ ਆਪਣਾ ਸਰਕਾਰ ਦਾ ਰਿਪੋਰਟ ....
ਨਾਸਿਕ 'ਚ ਮੋਟਰਸਾਈਕਲ-ਟਰੱਕ ਦੀ ਟੱਕਰ 'ਚ ਤਿੰਨ ਦੀ ਮੌਤ
. . .  1 day ago
ਮਹਾਰਾਸ਼ਟਰ,2 ਦਸੰਬਰ - ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਸੁਰਗਾਨਾ ਤਾਲੁਕਾ ਵਿਚ ਦੋਪਹੀਆ ਵਾਹਨ ਦੀ ਇਕ ਟਰੱਕ ਨਾਲ ਟੱਕਰ....
ਮੋਦੀ, ਪੁਤਿਨ 6 ਦਸੰਬਰ ਦੇ ਸਿਖਰ ਸੰਮੇਲਨ 'ਚ ਭਾਰਤ-ਰੂਸ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕਰਨਗੇ
. . .  1 day ago
ਨਵੀਂ ਦਿੱਲੀ, 2 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 6 ਦਸੰਬਰ ਨੂੰ ਹੋਣ ਵਾਲੀ ਸਿਖਰ ਵਾਰਤਾ ਦੌਰਾਨ ਦੁਵੱਲੇ....
ਹਲ਼ਕਾ ਜਲ਼ੰਧਰ ਸੈਂਟਰਲ ਦੇ 19 ਪਰਿਵਾਰਾਂ ਦੇ ਨੌਜਵਾਨ ਸੁਖਮਿੰਦਰ ਰਾਜਪਾਲ ਦੀ ਅਗਵਾਈ 'ਚ ਯੂਥ ਅਕਾਲੀ ਦਲ 'ਚ ਸ਼ਾਮਿਲ ਹੋਏ
. . .  1 day ago
ਜਲੰਧਰ , 2 ਦਸੰਬਰ - ਅੱਜ ਯੂਥ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਜਲੰਧਰ ਸੈਂਟਰਲ ਦੇ 19 ਪਰਿਵਾਰਾਂ ਦੇ ਨੌਜਵਾਨ ਯੂਥ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਨ੍ਹਾਂ ਨੌਜਵਾਨਾਂ ਨੇ ਯੂਥ ਅਕਾਲੀ ਦਲ ਬਾਦਲ ਦੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ੍ਰ ਸੁਖਮਿੰਦਰ ਸਿੰਘ ਰਾਜਪਾਲ ਦੀ ....
ਮਹਾਰਾਸ਼ਟਰ ਸਰਕਾਰ ਨੇ ਪਰਮਬੀਰ ਸਿੰਘ (ਸਾਬਕਾ ਮੁੰਬਈ ਪੁਲਿਸ ਕਮਿਸ਼ਨਰ) ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕੀਤਾ
. . .  1 day ago
ਮਹਾਰਾਸ਼ਟਰ,2 ਦਸੰਬਰ - ਮਹਾਰਾਸ਼ਟਰ ਸਰਕਾਰ ਨੇ ਪਰਮਬੀਰ ਸਿੰਘ (ਸਾਬਕਾ ਮੁੰਬਈ ਪੁਲਿਸ ਕਮਿਸ਼ਨਰ) ਨੂੰ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ। ਪਰਮਬੀਰ ਸਿੰਘ ਦੇ ਨਾਲ ਠਾਣੇ ਸ਼ਹਿਰ ...
ਰਾਜ ਸਭਾ ਨੇ ਡੈਮ ਸੁਰੱਖਿਆ ਬਿੱਲ, 2019 ਕੀਤਾ ਪਾਸ
. . .  1 day ago
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਨੇ ਡੈਮ ਸੁਰੱਖਿਆ ਬਿੱਲ, 2019 ਪਾਸ ਕੀਤਾ....
ਬੱਸਾਂ ਨਾ ਰੁਕਣ ਦੇ ਰੋਸ ਵਜੋਂ ਆਵਾਜਾਈ ਰੋਕ ਕੇ ਧਰਨਾ ਦਿੱਤਾ
. . .  1 day ago
ਲੌਂਗੋਵਾਲ, 2 ਦਸੰਬਰ (ਵਿਨੋਦ) - ਚੰਡੀਗੜ-ਬਠਿੰਡਾ ਰਾਜ ਮਾਰਗ 'ਤੇ ਪੈਂਦੇ ਪਿੰਡ ਮਾਡਲ ਟਾਊਨ ਨੰਬਰ 1 (ਸ਼ੇਰੋਂ) ਵਿਖੇ ਬੱਸਾਂ ਨਾ ਰੁਕਣ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੜਕ ਜਾਮ ਕਰਕੇ ਰੋਸ ਧਰਨਾ ਦਿੱਤਾ....
ਪੱਛਮੀ ਬੰਗਾਲ : ਮੁੱਖ ਮੰਤਰੀ ਮਮਤਾ ਬੈਨਰਜੀ ਤੇ ਟੀ.ਐੱਮ.ਸੀ. ਸੰਸਦ ਅਭਿਸ਼ੇਕ ਬੈਨਰਜੀ 13 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ
. . .  1 day ago
ਪੱਛਮੀ ਬੰਗਾਲ, 2 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਟੀ.ਐੱਮ.ਸੀ. ਸੰਸਦ ਅਭਿਸ਼ੇਕ ਬੈਨਰਜੀ 13 ਦਸੰਬਰ ਨੂੰ....
ਓਮੀਕਰੋਨ ਵੈਰੀਐਂਟ ਪਹੁੰਚਿਆ ਭਾਰਤ, ਪਹਿਲੀ ਵਾਰ ਕਰਨਾਟਕ 'ਚ 2 ਲੋਕ ਮਿਲੇ ਪਾਜ਼ੀਟਿਵ
. . .  1 day ago
ਕਰਨਾਟਕ, 2 ਦਸੰਬਰ - ਕਰਨਾਟਕ ਵਿਚ ਕੋਰੋਨਵਾਇਰਸ ਦੇ ਨਵੇਂ ਓਮੀਕਰੋਨ ਵੇਰੀਐਂਟ ਦੇ ਦੋ ਕੇਸਾਂ ਦਾ ਪਤਾ ਲਗਾਇਆ ਗਿਆ....
ਕਾਂਗਰਸ ਤੇ ਆਪ ਪਾਰਟੀ 'ਚ ਲੱਗੀ ਵਾਅਦਿਆਂ ਦੀ ਦੌੜ - ਅਸ਼ਵਨੀ ਸ਼ਰਮਾ
. . .  1 day ago
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ) - ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੜ੍ਹਸ਼ੰਕਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾ ਪੱਤਰਕਾਰਾਂ ਨਾਲ ਗੱਲਬਾਤ ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐੱਸ.ਡੀ. ਲਗਾਇਆ
. . .  1 day ago
ਅੰਮ੍ਰਿਤਸਰ, 2 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐੱਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ 'ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ....
ਪੰਜਾਬ 'ਚ ਇਕ ਐੱਸ.ਐੱਸ.ਪੀ. ਸਮੇਤ 11 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਪੰਜਾਬ 'ਚ ਇਕ ਐੱਸ.ਐੱਸ.ਪੀ. ਸਮੇਤ 11 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ....
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
. . .  1 day ago
ਅੰਮ੍ਰਿਤਸਰ, 2 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ
. . .  1 day ago
ਅੰਮ੍ਰਿਤਸਰ, 2 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਫਰੀਦਕੋਟ

ਜ਼ਿਲੇ੍ਹ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਲਗਾਤਾਰ ਜਾਰੀ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਵਿਚ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਖ਼ਰੀਦ, ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 270156 ਮੀਟਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵੀ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਨਮੀ ਵਾਲੀ ਆਪਣੀ ਫ਼ਸਲ ਮੰਡੀ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸ ਦਾ ਨਿਪਟਾਰਾ ਕਰਨ ਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ੍ਹ ਸ਼ਾਮ ਤੱਕ ਹੋਈ ਖ਼ਰੀਦ ਦੇ ਅੰਕੜਿਆਂ ਮੁਤਾਬਿਕ ਵੱਖ ਵੱਖ ਏਜੰਸੀਆਂ ਜਿੰਨ੍ਹਾਂ ਵਿਚ ਪਨਗ੍ਰੇਨ ਨੇ 92433 ਮੀਟਰਿਕ ਟਨ, ਮਾਰਕਫੈੱਡ ਨੇ 77120 ਮੀਟਰਿਕ ਟਨ, ਪਨਸਪ ਨੇ 67031 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 30132 ਮੀਟਰਿਕ ਟਨ, ਐੱਫ.ਸੀ.ਆਈ. ਨੇ 1798 ਮੀਟਰਿਕ ਟਨ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 1642 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਉਨਾਂ ਦੱਸਿਆ ਹੁਣ ਤੱਕ ਜ਼ਿਲੇ੍ਹ ਵਿਚ ਕੁੱਲ 192799 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ | ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਸਲੋਧ ਕੁਮਾਰ, ਡੀ.ਐੱਫ.ਐੱਸ.ਸੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ |

ਅਡਾਨੀ ਸਾਇਬੋ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਹਿਤ ਕੋਟਕਪੂਰਾ ਵਿਖੇ ਅਡਾਨੀ ਸੈਲੋ ਪਲਾਂਟ ਸਾਹਮਣੇ ਕਿਸਾਨਾਂ ਵਲੋਂ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਅੱਜ ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ

ਪੰਜਗਰਾੲੀਂ ਕਲਾਂ, 23 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਭਾਰਤ ਸਰਕਾਰ ਵਲੋਂ ਚਲਾਏ ਗਏ ਅਟਲ ਇਨੋਵੇਸ਼ਨ ਮਿਸ਼ਨ ਤਹਿਤ ਬਣਾਈ ਗਈ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ...

ਪੂਰੀ ਖ਼ਬਰ »

ਲੋਕ ਪੱਖੀ ਮਸਲਿਆਂ 'ਤੇ ਭਾਵਪੂਰਨ ਵਿਸ਼ੇਸ਼ ਸੈਮੀਨਾਰ

ਕੋਟਕਪੂਰਾ, 23 ਅਕਤੂਬਰ (ਮੇਘਰਾਜ, ਮੋਹਰ ਸਿੰਘ ਗਿੱਲ)- ਸਾਡਾ ਦੇਸ਼ ਵੀ ਦੁਨੀਆ ਦੇ ਵਿਕਸਿਤ ਦੇਸ਼ਾਂ ਵਿਚੋਂ ਇਕ ਹੋਵੇ, ਸਾਡੇ ਬੱਚੇ ਭਾਰਤ ਛੱਡ ਕੇ ਦੂਜੇ ਦੇਸ਼ਾਂ ਵਿਚ ਜਾਣ ਦੀ ਬਜਾਇ ਆਪਣੇ ਦੇਸ਼ ਵਿਚ ਹੀ ਵਿਕਸਿਤ ਦੇਸ਼ਾਂ ਵਾਲੀਆਂ ਸਾਰੀਆਂ ਸੁੱਖ ਸਹੂਲਤਾਂ ਮਾਣਨ ਪਰ ...

ਪੂਰੀ ਖ਼ਬਰ »

ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਯੋਜਨਾ ਦਾ ਲਾਭ ਰਾਜ ਦੇ 97 ਹਜ਼ਾਰ ਦੇ ਕਰੀਬ ਘਰੇਲੂ ਖਪਤਕਾਰਾਂ ਨੂੰ ਮਿਲੇਗਾ : ਕਿੱਕੀ ਢਿੱਲੋਂ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜ ਦੇ ਦੋ ਕਿਲੋਵਾਟ ਲੋਡ ਤੱਕ ਵਾਲੇ ਬਿਜਲੀ ਦੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ਼ ...

ਪੂਰੀ ਖ਼ਬਰ »

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਬਰਗਾੜੀ ਇਨਸਾਫ ਮੋਰਚੇ ਤੋਂ 112ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ ਲਈ ਇਕ ਜੁਲਾਈ ਤੋਂ ਸ਼ੁਰੂ ਕੀਤੇ ਬਰਗਾੜੀ ਇਨਸਾਫ ਮੋਰਚੇ ਤੋਂ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਮੋਗਾ ਦੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰ ਦੇ ਮਾਲਕ ਸਵਰਨਦੀਪ ਸਿੰਘ ਬਰਾੜ ਦੀ ਭੇਦਭਰੇ ਹਾਲਾਤ 'ਚ ਮੌਤ

ਫਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਸ਼ਹਿਰ ਅੰਦਰ ਆਈਲੈਟਸ ਸੈਂਟਰ ਚਲਾ ਰਹੇ ਸਵਰਨਦੀਪ ਸਿੰਘ ਬਰਾੜ ਸਪੁੱਤਰ ਸਵ: ਪ੍ਰੋ: ਮਨਜਿੰਦਰ ਸਿੰਘ ਬਰਾੜ ਦੀ ਅੱਜ ਭੇਦਭਰੇ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਹੈ | ਉਸ ਦੀ ਮੌਤ ਦੇ ਅਸਲ ਕਾਰਨਾ ਬਾਰੇ ਅਜੇ ਪਤਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਲੈ ਰਹੇ ਮਨ ਚਾਹੇ ਬੈਂਡ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਨਿਤਿਨ ਸ਼ਰਮਾ ਧਾਮੀ ਨੇ ਆਈਲਟਸ ਵਿਚ ਓਵਰਆਲ 6.5 ਬੈਂਡ ਅਤੇ ਰੀਡਿੰਗ ਵਿਚੋਂ 7 ਬੈਂਡ ਹਾਸਲ ਕਰ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਮੁਲਾਜ਼ਮ) ਮੋਗਾ ਦਾ ਵਫ਼ਦ ਸਰਦਾਰੀ ਲਾਲ ਕਾਮਰਾ ਸੀਨੀਅਰ ਉਪ ਪ੍ਰਧਾਨ ਫੈਡਰੇਸ਼ਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਸੇਵਾ ਮੁਕਤ ਮੁਲਾਜ਼ਮ ਮੋਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਸਰਾਵਾਂ ਵਿਖੇ ਬਿਜਲੀ ਬਿੱਲ ਮੁਆਫ਼ੀ ਦੇ ਫਾਰਮ ਭਰੇ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ)- ਪੰਜਾਬ ਦੀ ਚੰਨੀ ਸਰਕਾਰ ਵਲੋਂ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਸਕੀਮ ਤਹਿਤ ਪਿੰਡ ਸਰਾਵਾਂ ਵਿਖੇ ਸਰਪੰਚ ਅਜੈਬ ਸਿੰਘ ਅਤੇ ਸਰਪੰਚ ਰਸ਼ਪਾਲ ਕੌਰ ਦੀ ਦੇਖ-ਰੇਖ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ ਮੁਆਫ਼ੀ ...

ਪੂਰੀ ਖ਼ਬਰ »

ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ

ਫ਼ਰੀਦਕੋਟ, 23 ਅਕਤੂਬਰ (ਸਤੀਸ਼ ਬਾਗ਼ੀ)- ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆਂ ਰਾਣੀ ਦੀ ਅਗਵਾਈ ਹੇਠ ਸਥਾਨਕ ਮੁਹੱਲਾ ਕੰਮੇਆਣਾ ਗੇਟ ਵਿਖੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਡੀ.ਪੀ.ਆਈ. ਨੂੰ ਮਿਲਿਆ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪ੍ਰਾਇਮਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰਾਂ ਅਤੇ ਕੋ ਕਨਵੀਨਰਾਂ ਆਧਾਰਿਤ ਵਫ਼ਦ ਵਲੋਂ ਡੀ.ਪੀ.ਆਈ. (ਐ: ਸਿ:) ਹਰਿੰਦਰ ਕੌਰ ਨਾਲ ਮੀਟਿੰਗ ਕੀਤੀ ਗਈ | ਵਫ਼ਦ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਕਾਂਗਰਸੀ ਹਲਕਿਆਂ 'ਚ ਖ਼ਸ਼ੀ ਦੀ ਲਹਿਰ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਜਿਨ੍ਹਾਂ ਨੂੰ ਕਿੱਕੀ ਢਿੱਲੋਂ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਪੰਜਾਬ ਸਰਕਾਰ ਵੱਲੋਂ ਅੱਜ ਉਨ੍ਹਾਂ ਨੂੰ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ...

ਪੂਰੀ ਖ਼ਬਰ »

ਰਕਮ ਖ਼ੁਰਦ-ਬੁਰਦ ਕਰਨ 'ਤੇ ਮਾਮਲਾ ਦਰਜ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਸਚਿਨ ਸ਼ਰਮਾ ਪੁੱਤਰ ਅਸ਼ਵਨੀ ਕੌਸ਼ਲ ਵਾਸੀ ਕੋਟਕਪੂਰਾ ਦੇ ਬਿਆਨ 'ਤੇ ਮੁੱਢਲੀ ਪੜਤਾਲ ਕਰਨ ਉਪਰੰਤ ਗੁਰਦਾਸ ਸਿੰਘ ਵਾਸੀ ਪਿੰਡ ਕੁੰਡਲ ਵਿਰੁੱਧ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਸੰਬੰਧੀ ਬੱਚਿਆਂ ਦੇ ਕਰਵਾਏ ਮੁਕਾਬਲੇ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੀ ਇਸਤਰੀ ਵਿੰਗ ਦੁਆਰਾ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਪ੍ਰਦੂਸ਼ਣ ...

ਪੂਰੀ ਖ਼ਬਰ »

ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 23 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਵਾਲਮੀਕਿ ਨੌਜਵਾਨ ਸਭਾ ਵਲੋਂ ਮੱਕੜ ਪੈਲੇਸ ਦੇ ਨਾਲ ਸਥਿਤ ਕ੍ਰਿਕਟ ਗਰਾਊਾਡ ਵਿਖੇ ਦੋ ਰੋਜ਼ਾ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦੇ ਸ਼ਹਿਰੀ ...

ਪੂਰੀ ਖ਼ਬਰ »

ਸਮਾਜ ਸੇਵੀ ਚਰਨਜੀਤ ਕੌਰ ਤੇ ਦਿਲਬਾਗ ਸਿੰਘ ਕਿਰਤੀ ਕਿਸਾਨ ਯੂਨੀਅਨ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਉੱਘੀ ਸਮਾਜ ਸੇਵਕਾ ਅਤੇ ਸੇਵਾ ਮੁਕਤ ਪੰਜਾਬੀ ਮਿਸਟ੍ਰੈੱਸ ਚਰਨਜੀਤ ਕੌਰ ਤੇ ਉਨ੍ਹਾਂ ਦੇ ਜੀਵਨ ਸਾਥੀ ਦਿਲਬਾਗ ਸਿੰਘ ਉੱਘੇ ਕੌਮੀ ਖਿਡਾਰੀ ਤੇ ਸੇਵਾ ਮੁਕਤ ਪਿ੍ੰਸੀਪਲ ਅੱਜ ਕਿਰਤੀ ਕਿਸਾਨ ਯੂਨੀਅਨ ਵਿਚ ...

ਪੂਰੀ ਖ਼ਬਰ »

ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦੇਣਾ ਚੰਨੀ ਸਰਕਾਰ ਦਾ ਸ਼ਲਾਘਾਯੋਗ ਕਦਮ- ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਚ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਦੇ ਮਾਲਕਾਂ ਨੂੰ 'ਮੇਰਾ ਘਰ ਮੇਰੇ ਨਾਂਅ' ਸਕੀਮ ਅਧੀਨ ਮਾਲਕਾਨਾ ਹੱਕ ਦੇਣਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਸਰਕਾਰ ਦਾ ਸ਼ਲਾਘਾਯੋਗ ...

ਪੂਰੀ ਖ਼ਬਰ »

ਬਾਵਾ ਰਾਮ ਸਿੰਘ ਚੌਕ ਵਿਚ ਸਾਫ਼-ਸਫ਼ਾਈ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਧੀਰ ਸਿੰਘ ਸਾਗੂ)- ਬੀਤੇ ਦਿਨੀਂ 'ਅਜੀਤ' ਵਲੋਂ ਬਾਵਾ ਰਾਮ ਸਿੰਘ ਚੌਕ ਬਠਿੰਡਾ ਰੋਡ ਅਣਦੇਖੀ ਦਾ ਸ਼ਿਕਾਰ ਦੀ ਖ਼ਬਰ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਤਰਨਤਾਰਨ ਵਿਖੇ ਹਰੇਕ ਐਤਵਾਰ ਬੜੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦਾ ਸਹਿਕਾਰੀ ਸਭਾਵਾਂ 'ਚ ਕੋਟਾ ਵਧਾਉਣ ਦੀ ਮੰਗ

ਮੰਡੀ ਬਰੀਵਾਲਾ, 23 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਗਮੇਲ ਸਿੰਘ ਜੰਡੋਕੇ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਪਰਮਜੀਤ ਸਿੰਘ, ਜਸਵੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX