ਤਾਜਾ ਖ਼ਬਰਾਂ


ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  41 minutes ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  52 minutes ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  about 2 hours ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  about 2 hours ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  about 3 hours ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  about 4 hours ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 4 hours ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 4 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 5 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 5 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 5 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 6 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 6 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 6 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 6 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 6 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 6 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 6 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਸੰਪਾਦਕੀ

ਕਸ਼ਮੀਰ ਦੀ ਚੁਣੌਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 3 ਦਿਨਾਂ ਦੇ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਸ਼ਾਹ ਵਲੋਂ ਇਸ ਖਿੱਤੇ ਵਿਚ ਕੀਤੀਆਂ ਗਈਆਂ ਵੱਡੀਆਂ ਤਬਦੀਲੀਆਂ ਤੋਂ ਬਾਅਦ ਇਹ ਪਹਿਲਾ ਦੌਰਾ ਹੈ। 5 ਅਗਸਤ, 2019 ਨੂੰ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਚ ਵਿਸ਼ੇਸ਼ ਅਧਿਕਾਰਾਂ ਵਾਲੀ ਧਾਰਾ 370 ਖ਼ਤਮ ਕਰਕੇ ਇਸ ਸੂਬੇ ਨੂੰ 2 ਕੇਂਦਰ ਸ਼ਾਸਿਤ ਖੇਤਰਾਂ ਵਿਚ ਬਦਲ ਦਿੱਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਪਹਿਲਾਂ ਤੋਂ ਹੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਸੀ ਪਰ ਪਾਕਿਸਤਾਨ ਵਿਚ ਬੈਠੀਆਂ ਅੱਤਵਾਦੀ ਜਥੇਬੰਦੀਆਂ ਨੇ ਇਸ ਖਿੱਤੇ ਵਿਚ ਆਪਣੀਆਂ ਕਾਰਵਾਈਆਂ ਹੋਰ ਤੇਜ਼ ਕਰ ਦਿੱਤੀਆਂ ਸਨ, ਜੋ ਹਾਲੇ ਤੱਕ ਵੀ ਜਾਰੀ ਹਨ। ਪਿਛਲੇ ਮਹੀਨੇ ਤੋਂ ਹੱਤਿਆਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਕਤੂਬਰ ਦੇ ਮਹੀਨੇ ਵਿਚ ਹੀ ਦਰਜਨਾਂ ਲੋਕ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਵਿਚ ਫ਼ੌਜੀ ਜਵਾਨ, ਆਮ ਨਾਗਰਿਕ ਅਤੇ ਅੱਤਵਾਦੀ ਸ਼ਾਮਿਲ ਹਨ।
ਅੱਤਵਾਦੀ ਸੰਗਠਨਾਂ ਵਲੋਂ ਆਪਣੀ ਲੜਾਈ ਨੂੰ ਨਵਾਂ ਮੋੜ ਦਿੰਦਿਆਂ ਪਿਛਲੇ ਦਿਨੀਂ ਜਿਥੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ, ਉਥੇ ਘੱਟ-ਗਿਣਤੀ ਫ਼ਿਰਕਿਆਂ ਦੇ ਲੋਕਾਂ ਨੂੰ ਵੀ ਚੁਣ-ਚੁਣ ਕੇ ਮਾਰਿਆ ਜਾਣ ਲੱਗਾ ਹੈ। ਜਿਸ ਨਾਲ ਜਿਥੇ ਵਾਦੀ ਵਿਚ ਡਰ ਦਾ ਮਾਹੌਲ ਹੋਰ ਵੀ ਵਧ ਗਿਆ ਹੈ, ਉਥੇ ਗ਼ੈਰ-ਕਸ਼ਮੀਰੀ ਲੋਕਾਂ ਨੇ ਮੁੜ ਬੜੀ ਤੇਜ਼ੀ ਨਾਲ ਹਿਜਰਤ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਲਈ ਇਸ ਹਿਜਰਤ ਨੂੰ ਰੋਕਣਾ ਇਸ ਸਮੇਂ ਇਕ ਵੱਡੀ ਚੁਣੌਤੀ ਹੈ। ਚਾਹੇ ਇਨ੍ਹਾਂ ਗਿਣੀਆਂ-ਮਿਥੀਆਂ ਹੱਤਿਆਵਾਂ ਤੋਂ ਬਾਅਦ ਸੁਰੱਖਿਆ ਪ੍ਰਬੰਧ ਤਾਂ ਹੋਰ ਤੇਜ਼ ਕਰ ਦਿੱਤੇ ਗਏ ਹਨ ਪਰ ਲੋਕਾਂ ਦੇ ਮਨਾਂ ਵਿਚ ਪੈਦਾ ਹੋਇਆ ਡਰ ਛੇਤੀ ਕੀਤਿਆਂ ਖ਼ਤਮ ਹੋਣ ਵਾਲਾ ਨਹੀਂ ਹੈ। ਇਨ੍ਹਾਂ ਹੱਤਿਆਵਾਂ ਲਈ ਪਾਕਿਸਤਾਨ ਤੋਂ ਹਰ ਤਰ੍ਹਾਂ ਦੀ ਮਦਦ ਪਹੁੰਚ ਰਹੀ ਹੈ। ਇਸ ਨੂੰ ਮੁੱਖ ਰੱਖਦਿਆਂ ਹੀ ਪਿਛਲੇ ਦਿਨੀਂ ਸੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਵਲੋਂ ਜੰਮੂ ਖੇਤਰ ਵਿਚ ਕੰਟਰੋਲ ਰੇਖਾ ਨਾਲ ਲਗਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ। ਪਿਛਲੇ ਦਿਨੀਂ ਫ਼ੌਜ ਨੇ ਜਵਾਨਾਂ ਦੇ ਵੱਡੀ ਗਿਣਤੀ ਵਿਚ ਮਾਰੇ ਜਾਣ ਤੋਂ ਬਾਅਦ ਤਲਾਸ਼ੀਆਂ ਦਾ ਸਿਲਸਿਲਾ ਵੀ ਹੋਰ ਤੇਜ਼ ਕਰ ਦਿੱਤਾ ਹੈ। ਅਮਿਤ ਸ਼ਾਹ ਦੇ 3 ਦਿਨਾ ਦੌਰੇ ਦਾ ਕੀ ਅਸਰ ਹੋਵੇਗਾ, ਇਸ ਦਾ ਅੰਦਾਜ਼ਾ ਤਾਂ ਇਸ ਸਮੇਂ ਲਗਾਇਆ ਜਾਣਾ ਮੁਸ਼ਕਿਲ ਹੈ ਪਰ ਇਹ ਸੁਰੱਖਿਆ ਬਲਾਂ ਨੂੰ ਉਤਸ਼ਾਹਿਤ ਜ਼ਰੂਰ ਕਰ ਸਕਦਾ ਹੈ। ਇਸ ਸਮੇਂ ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਜੰਮੂ-ਕਸ਼ਮੀਰ ਤੋਂ ਘੱਟ-ਗਿਣਤੀਆਂ ਅਤੇ ਗ਼ੈਰ-ਕਸ਼ਮੀਰੀਆਂ ਦੀ ਹਿਜਰਤ ਨੂੰ ਰੋਕਣਾ ਹੈ। ਪਿਛਲੇ 3 ਦਹਾਕਿਆਂ ਤੋਂ ਬਣੀ ਇਸ ਸਮੱਸਿਆ ਨੂੰ ਸਰਕਾਰ ਸੁਲਝਾਉਣ ਤੋਂ ਅਸਮਰੱਥ ਰਹੀ ਹੈ। ਹਰ ਸਾਲ ਹਜ਼ਾਰਾਂ ਹੀ ਲੋਕਾਂ ਦੀਆਂ ਜਾਨਾਂ ਭੰਗ ਦੇ ਭਾੜੇ ਜਾ ਰਹੀਆਂ ਹਨ ਪਰ ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਮੰਨਿਆ ਜਾ ਰਿਹਾ ਹੈ ਕਿ ਇਸ ਗੰਭੀਰ ਮਸਲੇ ਨੂੰ ਅੱਧਾ-ਅਧੂਰਾ ਨਹੀਂ ਛੱਡਿਆ ਜਾ ਸਕਦਾ। ਇਸ ਲਈ ਸਮੇਂ-ਸਮੇਂ ਸਥਾਨਕ ਲੋਕਾਂ ਨੂੰ ਨਾਲ ਲੈਣ ਦੇ ਯਤਨ ਚਲਦੇ ਰਹੇ ਹਨ। ਹਰ ਤਰ੍ਹਾਂ ਨਾਲ ਵੱਡੀ ਮਦਦ ਵੀ ਪਹੁੰਚਾਈ ਜਾਂਦੀ ਰਹੀ ਹੈ ਪਰ ਆਮ ਲੋਕ ਤੇ ਸਥਾਨਕ ਸਿਆਸਤਦਾਨ ਅੱਜ ਵੀ ਡਰ ਦੇ ਸਾਏ ਹੇਠ ਜਿਊਣ ਲਈ ਮਜਬੂਰ ਹਨ, ਅਜਿਹੇ ਸਹਿਮ ਕਾਰਨ ਹੀ ਸਿਆਸੀ ਪਾਰਟੀਆਂ ਇਥੇ ਆਪਣਾ ਬਣਦਾ ਯੋਗਦਾਨ ਨਿਭਾਉਣ ਤੋਂ ਅਸਮਰੱਥ ਹੋਈਆਂ ਜਾਪਦੀਆਂ ਹਨ। ਫਿਰ ਵੀ ਸਥਾਨਕ ਸਿਆਸੀ ਦਲਾਂ ਤੇ ਆਮ ਲੋਕਾਂ ਨੂੰ ਵਿਸ਼ਵਾਸ ਵਿਚ ਲੈਣ ਦੇ ਯਤਨ ਜਾਰੀ ਰਹਿਣੇ ਚਾਹੀਦੇ ਹਨ। ਉਂਜ ਇਹ ਕਿਸੇ ਤਰ੍ਹਾਂ ਵੀ ਸੰਭਵ ਨਹੀਂ ਹੈ ਕਿ ਇਹ ਖਿੱਤਾ ਪਾਕਿਸਤਾਨ ਦੇ ਕਬਜ਼ੇ ਵਿਚ ਆ ਜਾਏ, ਕਿਉਂਕਿ ਅੱਜ ਕੌਮਾਂਤਰੀ ਮੰਚ 'ਤੇ ਇਸ ਦੇਸ਼ ਦਾ ਬੇਹੱਦ ਮਾੜਾ ਪ੍ਰਭਾਵ ਬਣਿਆ ਹੋਇਆ ਹੈ। ਇਥੋਂ ਤੱਕ ਕਿ ਅੰਤਰਰਾਸ਼ਟਰੀ ਸੰਸਥਾਵਾਂ ਨੇ ਇਸ ਨੂੰ ਆਰਥਿਕ ਮਦਦ ਦੇਣੀ ਵੀ ਬੰਦ ਕਰ ਦਿੱਤੀ ਹੈ ਅਤੇ ਇਸ ਨੂੰ ਹੀ ਕੌਮਾਂਤਰੀ ਅੱਤਵਾਦ ਨੂੰ ਫੈਲਾਉਣ ਦੀ ਜੜ੍ਹ ਮੰਨਿਆ ਜਾ ਰਿਹਾ ਹੈ। ਅਜਿਹੇ ਹਾਲਾਤ ਵਿਚ ਇਹ ਵੀ ਮਹਿਸੂਸ ਕੀਤਾ ਜਾਣ ਲੱਗਾ ਹੈ ਕਿ ਪਾਕਿਸਤਾਨ ਦਾ ਆਪਣਾ ਭਵਿੱਖ ਵੀ ਅਨਿਸਚਿਤ ਬਣਦਾ ਨਜ਼ਰ ਆ ਰਿਹਾ ਹੈ। ਇਸੇ ਲਈ ਦੋਵਾਂ ਮੁਲਕਾਂ ਵਿਚ ਮੁੜ ਗੱਲਬਾਤ ਸ਼ੁਰੂ ਹੋਣ ਦਾ ਆਧਾਰ ਨਹੀਂ ਬਣ ਰਿਹਾ। ਆਉਂਦੇ ਸਮੇਂ ਵਿਚ ਵੀ ਦੇਸ਼ ਨੂੰ ਇਸ ਚੁਣੌਤੀ ਦਾ ਸਾਹਮਣਾ ਆਤਮ-ਵਿਸ਼ਵਾਸ ਨਾਲ ਹੀ ਕਰਨਾ ਪਵੇਗਾ ਅਤੇ ਇਸ ਖਿੱਤੇ ਦੇ ਲੋਕਾਂ ਨੂੰ ਇਹ ਵਿਸ਼ਵਾਸ ਵੀ ਦਿਵਾਉਣਾ ਹੋਵੇਗਾ ਕਿ ਉਨ੍ਹਾਂ ਦਾ ਭਵਿੱਖ ਭਾਰਤ ਨਾਲ ਜੁੜ ਕੇ ਹੀ ਸੁਰੱਖਿਅਤ ਹੋ ਸਕਦਾ ਹੈ।

-ਬਰਜਿੰਦਰ ਸਿੰਘ ਹਮਦਰਦ

ਨਿੱਜੀਕਰਨ ਦੇ ਜ਼ਮਾਨੇ ਵਿਚ ਕਿਧਰ ਨੂੰ ਜਾ ਰਿਹੈ ਲੋਕਤੰਤਰ ?

ਪੁਰਾਣੇ ਵੇਲਿਆਂ ਦੀ ਗੱਲ ਹੈ, ਕਿਸੇ ਆਮ ਬੰਦੇ ਨੇ ਇਕ ਵਪਾਰੀ ਦਿਮਾਗ ਵਾਲੇ ਬੰਦੇ ਨੂੰ ਸਵਾਲ ਕੀਤਾ ਕਿ ਜੇਕਰ ਬਗਲਾ ਫੜਨਾ ਹੋਵੇ ਤਾਂ ਕੀ ਕਰਨਾ ਚਾਹੀਦਾ ਹੈ? ਕੁਝ ਸੋਚ ਕੇ ਉਸ ਨੇ ਜਵਾਬ ਦਿੱਤਾ, 'ਬਗਲੇ ਦੇ ਸਿਰ 'ਤੇ ਕਿਸੇ ਤਰ੍ਹਾਂ ਇਕ ਮੋਮ ਦੀ ਡਲੀ ਰੱਖ ਦੇਣੀ ਚਾਹੀਦੀ ਹੈ। ...

ਪੂਰੀ ਖ਼ਬਰ »

ਪੰਜਾਬੀ ਲੋਕ ਨਾਚ ਭੰਗੜੇ ਦਾ ਅਲੰਬਰਦਾਰ : ਡਾ. ਇੰਦਰਜੀਤ ਸਿੰਘ

ਲਾਇਲਪੁਰ ਖ਼ਾਲਸਾ ਕਾਲਜ 'ਚ ਚੱਲ ਰਹੇ ਭੰਗੜਾ ਵਿਸ਼ਵ ਕੱਪ 'ਤੇ ਵਿਸ਼ੇਸ਼ 5 ਅਕਤੂਬਰ, 1954 ਨੂੰ ਜਲੰਧਰ ਦੇ ਇਕ ਧਾਰਮਿਕ ਵਿਚਾਰਾਂ ਵਾਲੇ ਵਪਾਰਕ ਘਰਾਣੇ ਵਿਚ ਪੈਦਾ ਹੋਏ ਇੰਦਰਜੀਤ ਸਿੰਘ, ਜੋ ਬਾਅਦ ਵਿਚ ਪੰਜਾਬੀ ਲੋਕ ਨਾਚ ਭੰਗੜੇ ਦੀ ਅਜ਼ੀਮ ਸ਼ਖ਼ਸੀਅਤ ਵਜੋਂ ਪ੍ਰਸਿੱਧ ਹੋਏ, ਦਾ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੀ ਸਿਆਸੀ ਸੂਝ

ਕਾਂਗਰਸ ਕਾਰਜਕਾਰਨੀ ਕਮੇਟੀ ਦੀ ਤਾਜ਼ਾ ਬੈਠਕ ਨੇ ਸਿੱਧ ਕਰ ਦਿੱਤਾ ਹੈ ਕਿ ਬਾਹਰਲੇ ਦੇਸ਼ ਦੀ ਜੰਮਪਲ ਸੋਨੀਆ ਗਾਂਧੀ ਜਾਣਦੀ ਹੈ ਕਿ ਅਤਿਅੰਤ ਮਾੜੇ ਪੱਤਿਆਂ ਨਾਲ ਬਾਜ਼ੀ ਕਿਵੇਂ ਜਿੱਤਣੀ ਹੈ? ਸਨਿਚਰਵਾਰ ਵਾਲੀ ਬੈਠਕ ਤੋਂ ਪਤਾ ਲਗਦਾ ਹੈ ਕਿ ਉਸ ਦਾ ਵਿਰੋਧ ਕਰਨ ਵਾਲੇ ਜੀ-23 ...

ਪੂਰੀ ਖ਼ਬਰ »

ਔਰਤ ਵੋਟਰਾਂ ਦੇ ਸਮਰਥਨ ਲਈ ਕਾਂਗਰਸ ਦੀ ਪਹਿਲ

ਉੱਤਰ ਪ੍ਰਦੇਸ਼ 'ਚ ਮਹਿਲਾ ਵੋਟਰਾਂ ਨੂੰ ਆਪਣੇ ਪਾਲੇ 'ਚ ਲਿਆਉਣ ਅਤੇ ਆਪਣੇ ਲੋਕ ਆਧਾਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਇਕ ਨਾਅਰੇ 'ਲੜਕੀ ਹਾਂ, ਲੜ ਸਕਦੀ ਹਾਂ' ਦੇ ਨਾਲ ਐਲਾਨ ਕੀਤਾ ਹੈ ਕਿ ਪਾਰਟੀ ਆਉਣ ਵਾਲੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX