ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ੍ਰੀ ਮੁਕਤਸਰ ਸਾਹਿਬ ਸਥਿਤ ਰਿਹਾਇਸ਼ ਅੱਗੇ ਭੁੱਖ ਹੜਤਾਲ ਰੱਖੀ ਗਈ | ਇਸ ਮੌਕੇ ਉੱਥੇ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਕੀਤਾ ਗਿਆ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ-ਮੁਜ਼ਾਹਰੇ ਕੀਤੇ ਹਨ ਪਰ ਸਾਡੀ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਕਰਕੇ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਉਨ੍ਹਾਂ ਦੇ ਘਰਾਂ ਅੱਗੇ ਕੀਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ, ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਲਈ ਰਾਸ਼ਨ ਪਹਿਲਾਂ ਵਾਂਗ ਹੀ ਵਰਕਰਾਂ ਨੂੰ ਸੈਂਟਰਾਂ ਵਿਚ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਦਾ ਜਥੇਬੰਦੀ ਸਖ਼ਤ ਵਿਰੋਧ ਕਰੇਗੀ | ਇਸ ਮੌਕੇ ਯੂਨੀਅਨ ਦੀਆਂ ਆਗੂਆਂ ਨੇ ਕੈਬਨਿਟ ਮੰਤਰੀ ਰਾਜਾ ਵੜਿੰਗ ਦੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਮੰਗ ਪੱਤਰ ਵੀ ਭੇਜਿਆ | ਭੁੱਖ ਹੜਤਾਲ 'ਤੇ ਬੈਠੀਆਂ ਵਰਕਰਾਂ ਅਤੇ ਹੈਲਪਰਾਂ ਲਈ ਵਿਧਾਇਕ ਰਾਜਾ ਵੜਿੰਗ ਦੀ ਰਿਹਾਇਸ਼ ਵਿਚੋਂ ਲੱਡੂ ਅਤੇ ਮੱਠੀਆਂ ਭੇਜੀਆਂ ਗਈਆਂ ਪਰ ਉਨ੍ਹਾਂ ਵਲੋਂ ਖਾਣ ਤੋਂ ਇਨਕਾਰ ਕਰ ਦਿੱਤਾ ਗਿਆ | ਇਸ ਸਮੇਂ ਜਸਵਿੰਦਰ ਕੌਰ ਦੋਦਾ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਅੰਮਿ੍ਤਪਾਲ ਕੌਰ ਥਾਂਦੇਵਾਲਾ, ਮਨਜੀਤ ਕੌਰ ਡੋਹਕ, ਨਰਿੰਦਰ ਕੌਰ ਕੋਟਲੀ ਸੰਘਰ, ਸੁਖਵਿੰਦਰ ਕੌਰ ਸੰਗੂਧੌਣ, ਗਗਨਦੀਪ ਕੌਰ ਮੱਲਣ, ਭਿੰਦਰ ਕੌਰ ਦੋਦਾ, ਗੁਰਮੇਲ ਕੌਰ ਦੋਦਾ, ਰਾਜਪਾਲ ਕੌਰ ਚੜੇ੍ਹਵਣ, ਪ੍ਰਨੀਤ ਕੌਰ ਮੁਕਤਸਰ, ਮਲਕੀਤ ਕੌਰ ਸੰਗੂਧੌਣ, ਚਰਨਜੀਤ ਕੌਰ ਮੁਕਤਸਰ, ਮੀਨਾਕਸ਼ੀ, ਮਧੂ, ਅਨੀਤਾ ਰਾਣੀ ਹਰੀਕੇ ਕਲਾਂ, ਰਾਜਵਿੰਦਰ ਕੌਰ ਖੋਖਰ, ਮਨਜੀਤ ਕੌਰ ਤੇ ਵੀਨਾ ਖੋਖਰ ਆਦਿ ਹਾਜ਼ਰ ਸਨ |
ਲੰਬੀ, 23 ਅਕਤੂਬਰ (ਮੇਵਾ ਸਿੰਘ)- ਯੂਨਾਈਟਿਡ ਬ੍ਰਦਰਜ਼ ਸਪੋਰਟਸ ਅਕੈਡਮੀ ਵਲੋਂ ਚੌਥੀ ਸਾਲਾਨਾ ਅਥਲੈਟਿਕ ਮੀਟ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਛਾਪਿਆਂਵਾਲੀ ਵਿਚ ਕਰਵਾਈ ਗਈ | ਇਸ ਸਮੇਂ ਉਲੰਪਿਕ ਖਿਡਾਰਨ ਕਮਲਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ...
ਮੰਡੀ ਲੱਖੇਵਾਲੀ, 23 ਅਕਤੂਬਰ (ਮਿਲਖ ਰਾਜ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 29 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸ਼ਹਿਰ ਮੋਰਿੰਡਾ 'ਚ ਮਜ਼ਦੂਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬੁਲਟ ਮੋਟਰਸਾਈਕਲਾਂ 'ਤੇ ਅਣ-ਅਧਿਕਾਰਤ ਸਲੰਸਰ ਲਾ ਕੇ ਸੜਕਾਂ ਅਤੇ ਬਾਜ਼ਾਰਾਂ ਵਿਚ ਪਟਾਕੇ ਪਾਉਣ ਵਾਲੇ ਕਾਕਿਆਂ ਦੀ ਹੁਣ ਖ਼ੈਰ ਨਹੀਂ ਕਿਉਂਕਿ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਸ਼ਿਕੰਜਾ ਕਸਣਾ ਸ਼ੁਰੂ ਕਰ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਾਮ ਮੌਕੇ ਇਕ ਕਾਰ ਚਾਲਕ ਨੇ ਮਲੋਟ ਰੋਡ ਵਿਖੇ ਦੋ ਵਿਕਅਤੀਆਂ 'ਤੇ ਕਾਰ ਚੜ੍ਹਾ ਦਿੱਤੀ ਜਿਸ ਨਾਲ ਉਹ ਜ਼ਖ਼ਮੀ ਹੋ ਗਏ | ਪ੍ਰਤੱਖਦਰਸ਼ੀਆਂ ਅਨੁਸਾਰ ਕਾਰ ਚਾਲਕ ਸ਼ਰਾਬੀ ਹਾਲਤ ਵਿਚ ਸੀ ਤੇ ਸੜਕ 'ਤੇ ਜਾ ਰਹੇ ...
ਮੰਡੀ ਕਿੱਲਿਆਂਵਾਲੀ, 23 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਅਨਾਜ ਮੰਡੀ ਕਿੱਲਿਆਂਵਾਲੀ ਵਿਖੇ ਝੋਨਾ ਖ਼ਰੀਦ ਵਿਚ ਪੰਜ ਤੋਂ ਅੱਠ ਫ਼ੀਸਦੀ ਕਟੌਤੀ ਵਜੋਂ ਕਿਸਾਨਾਂ ਦੀ ਵੱਡੀ ਲੁੱਟ, ਝੋਨੇ ਦੇ ਬੀਜ ਦੀ ਕਿਸਮ ਅਤੇ ਟੁੱਟ ਦੇ ਨਾਂਅ 'ਤੇ ਛੋਟੇ ਕਿਸਾਨਾਂ ਦੀ ਵੱਡੀ ਖੱਜਲ ...
ਰੁਪਾਣਾ, 23 ਅਕਤੂਬਰ (ਜਗਜੀਤ ਸਿੰਘ)- ਸੜਕ ਹਾਦਸੇ ਵਿਚ ਟਰੈਕਟਰ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਘੱਗਾ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਚ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਪੁਰਾਣੀ ਦਾਣਾ ਮੰਡੀ ਸਥਿਤ ਜੈ ਬਾਬਾ ਖੇਤਰਪਾਲ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 16ਵਾਂ ਵਿਸ਼ਾਲ ਜਾਗਰਣ ...
ਗਿੱਦੜਬਾਹਾ, 23 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਜੈ ਮਾਤਾ ਵੈਸ਼ਨੋ ਦੇਵੀ ਸੇਵਾ ਸੰਮਤੀ ਗਿੱਦੜਬਾਹਾ ਦੀ ਅਹਿਮ ਮੀਟਿੰਗ ਸਥਾਨਕ ਦੁਰਗਾ ਮੰਦਰ ਵਿਖੇ ਡਾ: ਅਨੀਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਮਤੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਆਪਣੇ ਕੁਝ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਮਿਲੇ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਵਲੋਂ ਪੰਜਾਬ ਵਿਚ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸੜਕਾਂ ਜਲਦੀ ਬਣਾ ਦਿੱਤੀਆਂ ਜਾਣਗੀਆਂ ਤੇ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਪਿਛਲੇ ਤਿੰਨ ਮਹੀਨੇ ਤੋਂ ਜਲ ਵਿਭਾਗ ਵਲੋਂ ਅੰਮਿ੍ਤ ਮਿਸ਼ਨ ਤਹਿਤ ਪਿੰਡ ਥਾਂਦੇਵਾਲਾ ਤੋਂ ਵੱਡੀਆਂ ਨਹਿਰਾਂ ਦੁਆਰਾ ਵੱਡੀਆਂ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਕੋਟਕਪੂਰਾ ਰੋਡ ਸਥਿਤ ਵਾਟਰ ਵਰਕਸ ਵਿਭਾਗ ...
ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਥਾਣਾ ਸਾਦਿਕ ਵਿਚ ਬਣੀ ਪੀਰ ਬਾਬਾ ਸਈਅਦ ਸ਼ਾਹ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਡੀ.ਐੱਸ.ਪੀ ਅਵਤਾਰ ਚੰਦ ਫ਼ਰੀਦਕੋਟ, ਐਸ.ਐਚ.ਓ. ਚਮਕੌਰ ਸਿੰਘ ਬਰਾੜ ਦੇ ਯਤਨਾ ਸਦਕਾ ਸਾਲਾਨਾ ਮੇਲਾ ਮਨਾਇਆ ਗਿਆ | ਇਸ ਸੂਫੀਆਨਾ ਸ਼ਾਮ ਵਿਚ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਪਿੰਡ ਖੋਖਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਮੰਡੀ ਵਿਚ ਖ਼ਰੀਦ ...
ਗਿੱਦੜਬਾਹਾ, 23 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਜਦੋਂ ਤੱਕ ਟਰਾਂਸਪੋਰਟ ਕੰਪਨੀਆਂ ਆਪਣਾ ਬਣਦਾ ਟੈਕਸ ਅਦਾ ਨਹੀਂ ਕਰਦੀਆਂ, ਉਦੋਂ ਤੱਕ ਉਨ੍ਹਾਂ ਦੀਆਂ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਇਲਾਕੇ ਦੀ ਪੁਰਾਣੀ ਅਤੇ ਮਸ਼ਹੂਰ ਬੀਜ ਨਿਰਮਾਤਾ ਕੰਪਨੀ ਇੱਕ ਓਾਕਾਰ ਸੀਡ ਫਾਰਮ ਪਿੰਡ ਕਾਉਣੀ ਨੇ ਕਣਕ ਦੀ ਵੱਧ ਝਾੜ ਦੇਣ ਵਾਲੀ ਕਿਸਮ ਡੀ.ਬੀ.ਡਬਲਯੂ. 303 ਦੇ ਬੀਜ ਨੂੰ ਪੈਦਾ ਕਰਨ ਤੇ ਵੇਚਣ ਸਬੰਧੀ ਅਗਲੇ 5 ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਤੇ ਨਗਰ ਕੌਂਸਲ ਵਲੋਂ ਡੇਂਗੂ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਵਿਚ ਜਾਗਰੂਕਤਾ ਰੈਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX