ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ ਵਿਖੇ ਰਾਤ 8 ਵਜੇ ਦੇ ਕਰੀਬ ਹਥਿਆਰ ਬੰਦ ਲੁਟੇਰਿਆਂ ਵਲੋਂ ਸੁਪਰ ਸਟੋਰ ’ਤੇ ਲੁੱਟਮਾਰ
. . .  1 day ago
ਸੁਲਤਾਨਪੁਰ ਲੋਧੀ ,27 ਨਵੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਦੀ ਪੁੱਡਾ ਕਾਲੋਨੀ ‌ਵਿਚ ਅੱਜ ਦੇਰ ਸ਼ਾਮ 8 ਵਜੇ ਦੇ ਕਰੀਬ 4 ਹਥਿਆਰਬੰਦ ਲੁਟੇਰਿਆਂ ਨੇ ਖ਼ਾਲਸਾ ਸੁਪਰ ਸਟੋਰ ’ਤੇ ਪਿਸਤੌਲ ਦੀ ਨੋਕ ’ਤੇ ...
ਦੱਖਣੀ ਅਫਰੀਕਾ ਦੇ 2 ਲੋਕ ਕੋਰੋਨਾ ਪਾਜ਼ੀਟਿਵ, ਨਵੇਂ ਵੇਰੀਐਂਟ ਨੇ ਵਧਾਇਆ ਖਤਰਾ, ਸਕ੍ਰੀਨਿੰਗ ਤੇਜ਼
. . .  1 day ago
ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਨੂੰ ਮਰਦੇ ਦਮ ਨਹੀਂ ਛੱਡਾਂਗਾ: ਸਿੱਧੂ
. . .  1 day ago
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕਾ ਪੂਰਬੀ ਦੇ ਵੇਰਕਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ...
ਪਿੰਡ ਹੇਰ ਵਿਖੇ ਰਾਕੇਸ਼ ਟਿਕੈਤ ਦਾ ਨਿੱਘਾ ਸਵਾਗਤ
. . .  1 day ago
ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਸੰਯੁਕਤ ਮੋਰਚਾ ਦੇ ਸੀਨੀਅਰ ਨੇਤਾ ਰਾਕੇਸ਼ ਟਿਕੈਤ ਦੀ ਅੰਮ੍ਰਿਤਸਰ ਫੇਰੀ ਦੌਰਾਨ ਪਿੰਡ ਹੇਰ ਵਿਖੇ ਸੁਖਦੇਵ ਸਿੰਘ ਹੇਰ ਦੇ ਗ੍ਰਹਿ ਵਿਖੇ ਪੁੱਜਣ ’ਤੇ ਪਿੰਡ ਵਾਸੀਆਂ ਵਲੋਂ ਢੋਲ- ਢਮੱਕੇ ਨਾਲ ਨਿੱਘਾ ਸਵਾਗਤ ...
ਬਿਜਲੀ ਮੁਲਾਜ਼ਮਾਂ ਦੀ ਲਗਾਤਾਰ ਹੜਤਾਲ ਕਾਰਨ ਸਪਲਾਈ ਪ੍ਰਭਾਵਿਤ ਹੋਣ ਲੱਗੀ
. . .  1 day ago
ਖੇਮਕਰਨ, 27 ਨਵੰਬਰ(ਰਾਕੇਸ਼ ਬਿੱਲਾ)- ਪੰਜਾਬ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲ ਰਹੀ ਹੜਤਾਲ ਦਾ ਅਸਰ ਦਿੱਖਣ ਲੱਗ ਪਿਆ ਹੈ । ਅੱਜ ਸਰਹੱਦੀ ਖੇਤਰ ਅੰਦਰ ਪਿਛਲੇ ਕਾਫੀ ਸਮੇਂ ਤੋਂ ਕੋਈ ਨੁਕਸ ਪੈਣ ਕਾਰਨ ਸਪਲਾਈ ਠੱਪ ਹੈ, ਪਰ ਮੁਰੰਮਤ ਕਰਨ ਲਈ ਮੁਲਾਜ਼ਮ ...
ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ 'ਤੇ ਸਾਧੇ ਨਿਸ਼ਾਨੇ, ਕਿਹਾ ਫਾਸਟ ਵੇ ਦੇ ਨਾਮ 'ਤੇ ਸਰਕਾਰ ਦਾ ਖਾਧਾ ਪੈਸਾ
. . .  1 day ago
ਚੰਡੀਗੜ੍ਹ, 27 ਨਵੰਬਰ-ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਫਾਸਟ ਵੇ ਦੀ ਮਿਲੀਭੁਗਤ..
ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਲੌਦ/ਲੁਧਿਆਣਾ, 27 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਅਸਤੀਫ਼ਾ ਘਰੇਲੂ..
ਆਮ ਆਦਮੀ ਪਾਰਟੀ ਨੇ ਅਟਾਰੀ ਵਿਖੇ ਕੀਤੀ ਰੈਲੀ
. . .  1 day ago
ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ )-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਇੰਚਾਰਜ ਜਸਵਿੰਦਰ ਸਿੰਘ ਰੰਗਰੇਟਾ ਦੀ ਅਗਵਾਈ ਹੇਠ ਬੱਸ ਸਟੈਂਡ ਅਟਾਰੀ ਨੇੜੇ ਰੈਲੀ ਕੀਤੀ ਗਈ, ਜਿਸ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਨਗਰ ਨਿਗਮ ਚੰਡੀਗੜ੍ਹ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ.ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ...
ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਫ਼ਤਿਹਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿੱਲ)-ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀઠਬਨਵਾਰੀ ਲਾਲ ਪ੍ਰੋਹਿਤઠਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਰਬਾਰ ਸਾਹਿਬ...
ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ, ਕਿਹਾ ਅਗਲੀ ਰਣਨੀਤੀ 4 ਦਸੰਬਰ ਨੂੰ ਬੈਠਕ ਦੇ ਬਾਅਦ ਹੋਵੇਗੀ ਘੋਸ਼ਿਤ
. . .  1 day ago
ਅੰਮ੍ਰਿਤਸਰ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਪਹੁੰਚੇ। ਉੱਥੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੇਸ਼ੱਕ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ...
ਕਾਨਪੁਰ ਟੈਸਟ: ਤੀਜੇ ਦਿਨ ਦੀ ਖ਼ੇਡ ਖ਼ਤਮ, ਦੂਰੀ ਪਾਰੀ ’ਚ ਭਾਰਤ ਦਾ ਸਕੋਰ 14/1
. . .  1 day ago
ਕਾਨਪੁਰ ਟੈਸਟ: ਤੀਜੇ ਦਿਨ ਦੀ ਖ਼ੇਡ ਖ਼ਤਮ, ਦੂਰੀ ਪਾਰੀ ’ਚ ਭਾਰਤ ਦਾ ਸਕੋਰ 14/1
ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ: ਚੰਨੀ
. . .  1 day ago
ਤਪਾ ਮੰਡੀ,27 ਨਵੰਬਰ (ਪ੍ਰਵੀਨ ਗਰਗ)-ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਪਾ ...
ਏਅਰਸੈੱਲ ਮੈਕਸਿਸ ਕੇਸ: ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਨੂੰ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਏਅਰਸੈੱਲ ਮੈਕਸਿਸ ਕੇਸ 'ਚ ਦਿੱਲੀ ਦੀ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਅਤੇ ਹੋਰਾਂ ਨੂੰ ਈ.ਡੀ. ਅਤੇ ਸੀ.ਬੀ.ਆਈ. ਮਾਮਲਿਆਂ ਵਿਚ ਸੰਮਨ ਜਾਰੀ..
ਜ਼ਿੰਬਾਬਵੇ 'ਚ ਚੱਲ ਰਹੇ ਆਈ.ਸੀ.ਪੀ. ਮਹਿਲਾ ਕ੍ਰਿਕਟ ਵਿਸ਼ਵ ਕੱਪ ਕੁਆਲੀਫਾਇਰ 2021 ਰੱਦ: ਆਈ.ਸੀ.ਸੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿੰਬਾਬਵੇ 'ਚ ਚੱਲ ਰਹੇ ਆਈ.ਸੀ.ਸੀ. ਮਹਿਲਾ ਕ੍ਰਿਕਟ ਕੁਆਲੀਫਾਇਰ 2021 ਨੂੰ ਰੱਦ ਕਰ ਦਿੱਤਾ ਗਿਆ ਹੈ...
ਮਿਜ਼ੋਰਮ ਦੇ ਚੰਫਾਈ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਵੀਂ ਦਿੱਲੀ, 27 ਨਵੰਬਰ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਦੇ ਮੁਤਾਬਿਕ, ਮਿਜ਼ੋਰਮ ਦੇ ਚੰਫਾਈ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੱਧਰ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ।..
ਕਿਸੇ ਬੰਦੇ ਲਈ ਨਹੀਂ, ਪੰਜਾਬ ਲਈ ਲੜਨਾ ਹੈ: ਕੇਜਰੀਵਾਲ
. . .  1 day ago
ਮੁਹਾਲੀ,27 ਨਵੰਬਰ-ਕਿਸੇ ਬੰਦੇ ਲਈ ਨਹੀਂ, ਪੰਜਾਬ ਲਈ ਲੜਨਾ ਹੈ: ਕੇਜਰੀਵਾਲ...
ਅਸੀਂ ਪੰਜਾਬ ਨੂੰ ਸੁਧਾਰਨ ਆਏ ਹਾਂ: ਕੇਜਰੀਵਾਲ
. . .  1 day ago
ਮੁਹਾਲੀ,27 ਨਵੰਬਰ- ਅਸੀਂ ਪੰਜਾਬ ਨੂੰ ਸੁਧਾਰਨ ਆਏ ਹਾਂ: ਕੇਜਰੀਵਾਲ...
ਕੇਜਰੀਵਾਲ ਦਾ ਵੱਡਾ ਬਿਆਨ, ਸੀ.ਐੱਮ. ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ
. . .  1 day ago
ਮੁਹਾਲੀ,27 ਨਵੰਬਰ- ਕੇਜਰੀਵਾਲ ਦਾ ਵੱਡਾ ਬਿਆਨ, ਸੀ.ਐੱਮ. ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ...
ਬੀਜਿੰਗ ਏਅਰਪੋਰਟ ਦੀ ਤਸਵੀਰ ਦੀ ਅਸਲੀਅਤ ਸਾਹਮਣੇ ਆਉਣ ਤੇ ਚੀਨ ਦੇ ਸ਼ੇਨ ਸ਼ਿਵੇਈ ਨੇ ਦਿੱਤੀ ਪ੍ਰਤੀਕਿਰਿਆ
. . .  1 day ago
ਬੀਜਿੰਗ,27 ਨਵੰਬਰ- ਬੀਜਿੰਗ ਏਅਰਪੋਰਟ ਦੀ ਤਸਵੀਰ ਦੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਭਾਜਪਾ ਦੇ ਨੇਤਾ ਭਾਰਤ 'ਚ ਟਰੋਲ ਹੋਏ, ਉੱਥੇ ਹੀ ਚੀਨ ਵਲੋਂ ਪ੍ਰਤੀਕਿਰਿਆ ਆਈ ਹੈ। ਇਸ ਸੰਬੰਧੀ ਚੀਨ ਦੇ...
ਬੇਅਦਬੀ, ਨਸ਼ਿਆਂ ਅਤੇ ਲੁੱਟ-ਖਸੁੱਟ ਦਾ ਪੂਰਾ ਹਿਸਾਬ ਕਰਾਂਗੇ-ਚੰਨੀ
. . .  1 day ago
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿਖੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਅਰਵਿੰਦ ਕੇਜਰੀਵਾਲ...
ਭਗਵੰਤ ਮਾਨ ਸਮੇਤ ਕਈ ਆਪ ਵਿਧਾਇਕ ਕਾਂਗਰਸ 'ਚ ਸ਼ਾਮਿਲ ਹੋਣ ਲਈ ਉਤਾਵਲੇ - ਬਲਬੀਰ ਸਿੰਘ ਸਿੱਧੂ
. . .  1 day ago
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ) - ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ.....
ਛੱਪੜ ਵਿਚ ਡੁੱਬਣ ਕਾਰਨ ਨੌਜਵਾਨ ਦੀ ਮੌਤ
. . .  1 day ago
ਓਠੀਆਂ 27 ਨਵੰਬਰ/ਗੁਰਵਿੰਦਰ ਸਿੰਘ ਛੀਨਾ- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਾਨਾਂਵਾਲਾ ਦਾ ਨੌਜਵਾਨ ਬੂਟਾ ਪੁੱਤਰ ਸੈਦੂ ਉਮਰ 35 ਸਾਲ ਦੀ ਬੀਤੀ..
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, 29 ਨਵੰਬਰ ਨੂੰ ਸੰਸਦ ’ਚ ਨਹੀਂ ਕੀਤਾ ਜਾਵੇਗਾ ਕੂਚ
. . .  1 day ago
ਸਿੰਘੂ ਬਾਰਡਰ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਮੋਰਚੇ ਦੇ ਆਗੂਆਂ ਮੁਤਾਬਿਕ 29 ਨਵੰਬਰ (ਸੋਮਵਾਰ) ਨੂੰ ਸੰਸਦ ’ਚ ਕੂਚ...
ਕਾਂਗਰਸ ਨੇਤਾ ਮੁਕੇਸ਼ ਗੋਇਲ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
. . .  1 day ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ 'ਚ ਕਾਂਗਰਸ ਨੇਤਾ ਮੁਕੇਸ਼ ਗੋਇਲ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਜਾਣਕਾਰੀ ਮੁਤਾਬਿਕ ਮੁਕੇਸ਼ ਗੋਇਲ 5 ਵਾਰ ..
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੀਤਿਆ ਹੋਇਆ ਸਮਾਂ ਨਸੀਹਤ ਦੇ ਸਕਦਾ ਹੈ, ਪ੍ਰੰਤੂ ਤੁਹਾਡਾ ਕੱਲ੍ਹ ਤੁਹਾਡਾ ਅੱਜ ਹੀ ਤੈਅ ਕਰ ਸਕਦਾ ਹੈ। -ਐਡਮੰਡ ਬਰਕ

ਫ਼ਤਹਿਗੜ੍ਹ ਸਾਹਿਬ

ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਨੂੰ ਵੱਡਾ ਨੁਕਸਾਨ ਪੁੱਜਾ

ਖਮਾਣੋਂ, 24 ਅਕਤੂਬਰ (ਜੋਗਿੰਦਰ ਪਾਲ)-ਖਮਾਣੋਂ ਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਖਮਾਣੋਂ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਖੜ੍ਹੀ ਝੋਨੇ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ ਤੇ ਇਸ ਬਾਰਿਸ਼ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਡਿਗ ਪਈ ਹੈ | ਇਸ ਭਾਰੀ ਬਾਰਿਸ਼ ਕਾਰਨ ਦਾਣਾ ਮੰਡੀ ਖਮਾਣੋਂ ਵਿਖੇ ਵਿਕਣ ਆਈ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਤੇ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਆੜ੍ਹਤੀਆਂ ਵਲੋਂ ਕਿਸਾਨਾਂ ਨੇ ਮੰਡੀ 'ਚ ਵਿਕਣ ਆਏ ਝੋਨੇ ਦੀ ਫ਼ਸਲ ਨੂੰ ਤਰਪਾਲਾਂ ਨਾਲ ਢਕਿਆ ਗਿਆ | ਭਾਰਤੀ ਕਿਸਾਨ ਯੂਨੀਅ ਬਲਾਕ ਖਮਾਣੋਂ ਦੇ ਪ੍ਰਧਾਨ ਬਹਾਦਰ ਸਿੰਘ ਬਾਠ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਖਮਾਣੋਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪਰ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਤੇ ਜਨਰਲ ਸਕੱਤਰ ਕਿ੍ਪਾਲ ਸਿੰਘ ਬਦੇਸ਼ ਕਲਾਂ, ਮੋਹਨ ਸਿੰਘ ਭੁੱਟਾ, ਕਿਸਾਨ ਆਗੂ ਸੁਰਜੀਤ ਸਿੰਘ ਜੀਤੂ ਮਨਸੂਰਪੁਰ, ਕਿਸਾਨ ਆਗੂ ਅਮਰੀਕ ਸਿੰਘ ਰੋਮੀ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਾਰਿਸ਼ ਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ ਤੇ ਇਸ ਕਾਰਨ ਖੇਤਾਂ 'ਚ ਖੜ੍ਹੀ ਝੋਨੇ ਦੀ ਫ਼ਸਲ ਦਾ ਝਾੜ ਵੀ 3 ਤੋਂ 7 ਕੁਇੰਟਲ ਤੱਕ ਘੱਟ ਸਕਦਾ ਹੈ ਤੇ ਦੱਸਿਆ ਕਿ ਲਗਪਗ 50 ਫ਼ੀਸਦੀ ਝੋਨੇ ਦੀ ਤਿਆਰ ਫ਼ਸਲ ਖੇਤਾਂ 'ਚ ਖੜ੍ਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਖਮਾਣੋਂ ਇਲਾਕੇ 'ਚ ਹੋਏ ਇਸ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਇਸ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ | ਖਮਾਣੋਂ ਬਲਾਕ ਦੇ ਕਈ ਪਿੰਡਾਂ ਨੰਗਲਾਂ, ਭਾਂਬਰੀ, ਬਾਠਾਂ ਕਲਾਂ, ਬਾਠਾਂ ਖ਼ੁਰਦ, ਮੀਰਪੁਰ, ਕਾਲੇਵਾਲ ਢੋਲੇਵਾਲ, ਮੋਹਣ ਮਾਜਰਾ ਅਤੇ ਰਾਏਪੁਰ ਮਾਜਰੀ ਆਦਿ ਪਿੰਡਾਂ 'ਚ ਗੜੇਮਾਰੀ ਦੀਆਂ ਖ਼ਬਰਾਂ ਹਨ | ਆਗੂਆਂ ਨੇ ਮੰਗ ਕੀਤੀ ਕਿ ਇਸ ਤੋਂ ਇਲਾਵਾ ਆਲੂ ਦੀ ਫ਼ਸਲ ਤੇ ਹੋਰ ਸਬਜ਼ੀ ਕਾਸ਼ਤਕਾਰਾਂ ਨੂੰ ਪੁੱਜੇ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ | ਗੁਰਪ੍ਰੀਤ ਸਿੰਘ ਜੀ.ਪੀ ਹਲਕਾ ਵਿਧਾਇਕ ਬਸੀ ਪਠਾਣਾਂ ਵਲੋਂ ਐੱਸ.ਡੀ.ਐੱਮ. ਖਮਾਣੋਂ ਨੂੰ ਨਾਲ ਲੈ ਕੇ ਖਮਾਣੋਂ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ ਦੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਵਿਧਾਇਕ ਨੇ ਕਿਹਾ ਕਿ ਕਿਸਾਨਾਂ ਦੇ ਹੋਏ ਇਸ ਨੁਕਸਾਨ ਦੀ ਰਿਪੋਰਟ ਤਿਆਰ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਇਆ ਜਾਵੇਗਾ | ਇਲਾਕੇ ਦੇ ਹੋਰ ਕਿਸਾਨ ਆਗੂਆਂ ਜਗਤਾਰ ਸਿੰਘ ਮਹੇਸ਼ਪੁਰਾ, ਤਰਲੋਚਨ ਸਿੰਘ ਰਾਣਵਾਂ, ਹਰਦੀਪ ਸਿੰਘ ਭੁੱਲਰ, ਵਰਿੰਦਰਪਾਲ ਸਿੰਘ ਵਿੰਕੀ, ਲਖਵੀਰ ਸਿੰਘ ਲਖਣਪੁਰ, ਮਨਜੀਤ ਸਿੰਘ ਲਖਨਪੁਰ, ਰਾਜਿੰਦਰ ਸਿੰਘ ਭਾਂਬਰੀ, ਜੱਸੀ ਧਨੌਲਾ ਅਤੇ ਬਾਬਾ ਰਣਜੀਤ ਸਿੰਘ ਬਾਠਾਂ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਹੋਈ ਫ਼ਸਲ ਦੇ ਨੁਕਸਾਨ ਦਾ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ |
ਭੜੀ ਇਲਾਕੇ ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ
ਭੜੀ, (ਭਰਪੂਰ ਸਿੰਘ ਹਵਾਰਾ)-ਇਲਾਕੇ ਦੇ ਪਿੰਡਾਂ ਸੈਦਪੁਰਾ, ਰਾਏਪੁਰ ਮਾਜਰੀ, ਮੀਰਪੁਰ, ਖੇੜੀ ਨੌਧ ਸਿੰਘ, ਬੌੜ, ਢੋਲੇਵਾਲ ਅਤੇ ਹਰਗਣਾਂ ਆਦਿ 'ਚ ਲੰਘੀ ਰਾਤ ਗੜੇਮਾਰੀ ਦੇ ਸਮਾਚਾਰ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਰਾਤੀਂ ਕਰੀਬ ਇਕ ਵਜੇ ਦੇ ਲਗਪਗ ਇਨ੍ਹਾਂ ਪਿੰਡਾਂ 'ਚ ਕਰੀਬ ਦੋ ਮਿੰਟ ਗੜੇਮਾਰੀ ਹੋਈ, ਜਿਸ ਨਾਲ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਮਰਨ ਸਿੰਘ ਦੁੱਲਵਾਂ, ਜਸਵੀਰ ਸਿੰਘ ਦੁੱਲਵਾਂ, ਅਮਰੀਕ ਸਿੰਘ ਰੋਮੀ, ਹਰਪ੍ਰੀਤ ਸਿੰਘ ਸ਼ਾਹੀ ਅਤੇ ਬੌੜ ਪਿੰਡ ਨਿਵਾਸੀਆਂ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ 'ਚ ਗੜੇ ਪਏ ਅਤੇ ਜ਼ੀਰੀ ਦੀ ਫ਼ਸਲ ਦੇ ਦਾਣੇ ਵੀ ਕੁਝ ਹੱਦ ਤੱਕ ਝੜੇ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਉਚਿੱਤ ਮੁਆਵਜ਼ਾ ਦੇਵੇ |
ਭਾਰੀ ਮੀਂਹ ਨੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਮਾਰੀ
ਬਸੀ ਪਠਾਣਾ, (ਰਵਿੰਦਰ ਮÏਦਗਿਲ, ਐਚ.ਐਸ ਗੌਤਮ)-ਸ਼ਨੀਵਾਰ ਦੀ ਮੱਧ ਰਾਤ ਤੋਂ ਹਲਕੇ 'ਚ ਤੇਜ਼ ਝੱਖੜ ਤੇ ਹਨੇਰੀ ਨਾਲ ਪੈ ਰਹੀ ਮੂਸਲਾਧਾਰ ਬਾਰਿਸ਼ ਨੇ ਖੇਤਾਂ 'ਚ ਖੜੀ ਫ਼ਸਲਾਂ ਨੂੰ ਤਬਾਹ ਕਰ ਦਿੱਤਾ ਹੈ | ਇਸ ਕੁਦਰਤੀ ਕਹਿਰ ਨੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਮਾਰੀ ਹੈ¢ ਮੀਂਹ ਨਾਲ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲ਼ੀ ਝੋਨੇ ਦੀ ਫ਼ਸਲ ਦੇ ਨਾਲ-ਨਾਲ ਆਲੂ ਆਦਿ ਦੂਜੀਆਂ ਫ਼ਸਲਾਂ ਦੇ ਵੀ ਨੁਕਸਾਨੇ ਜਾਣ ਦੀ ਸੂਚਨਾ ਹੈ¢ ਚਿੰਤਾ 'ਚ ਪਏ ਪਿੰਡ ਥਾਬਲਾਂ ਦੇ ਸਰਪੰਚ ਤੇ ਕਿਸਾਨ ਆਗੂ ਕੁਲਦੀਪ ਸਿੰਘ ਨੰਬਰਦਾਰ, ਸਤਨਾਮ ਸਿੰਘ ਨੌਗਾਵਾਂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਾਬਕਾ ਸਰਪੰਚ ਜਸਪਾਲ ਸਿੰਘ ਨੌਗਾਵਾਂ, ਜਰਨੈਲ ਸਿੰਘ ਭਟੇੜੀ, ਮੇਜਰ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ ਲੁਲੋਂ, ਤਾਰਾ ਸਿੰਘ ਬਹੇੜ, ਜਗਤਾਰ ਸਿੰਘ ਨੌਗਾਵਾਂ ਤੇ ਅਮਰਜੀਤ ਸਿੰਘ ਰੌਣੀ ਆਦਿ ਨੇ ਦੱਸਿਆ ਕਿ ਲਗਾਤਾਰ ਪੈ ਰਹੀ ਬਾਰਿਸ਼ ਨੇ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੰੁਚਾਇਆ ਹੈ, ਇਸ ਲਈ ਸਰਕਾਰ ਨੂੰ ਭਰਪਾਈ ਲਈ ਤੁਰੰਤ ਰਾਹਤ ਦਾ ਐਲਾਨ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਪਿਆ ਝੋਨਾ ਵੀ ਇਸ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਦੇ ਲਈ ਸਰਕਾਰ ਨੂੰ ਨਮੀ ਦੀ ਮਾਤਰਾ 'ਚ ਵੀ ਰਾਹਤ ਦੇਣੀ ਚਾਹੀਦੀ ਹੈ |
ਸ਼ੈੱਡ ਦੀ ਕਮੀ ਕਾਰਨ ਝੋਨੇ ਦੀ ਫ਼ਸਲ ਬਰਸਾਤ ਦੇ ਪਾਣੀ 'ਚ ਭਿੱਜੀ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਏਸ਼ੀਆ ਦੀ ਮਸ਼ਹੂਰ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ 'ਚ ਸ਼ੈੱਡ ਦੀ ਕਮੀ ਕਾਰਨ ਅੱਜ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਨਾਲ ਭਿੱਜਦੀ ਦਿਖਾਈ ਦਿੱਤੀ | ਇਸ ਸਬੰਧੀ ਆੜ੍ਹਤੀ ਜਗਮੀਤ ਸਿੰਘ ਸਹੋਤਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਨਾਜ ਮੰਡੀ 'ਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਫ਼ਸਲ ਦੇ ਢੱਕ ਢਕਾਓ ਦਾ ਕੋਈ ਪੱਕਾ ਇੰਤਜ਼ਾਮ ਨਹੀਂ ਹੈ | ਉਨ੍ਹਾਂ ਕਿਹਾ ਕਿ ਦੂਜੀਆਂ ਮੰਡੀਆਂ 'ਚ ਸ਼ੈੱਡ ਹੁੰਦੇ ਹਨ, ਪੰ੍ਰਤੂ ਇਸ ਅਨਾਜ ਮੰਡੀ 'ਚ ਬਹੁਤ ਲੰਬੇ ਸਮੇਂ ਤੋਂ ਸ਼ੈੱਡ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਫ਼ਸਲ ਖੁੱਲ੍ਹੇ 'ਚ ਪਈ ਹੁੰਦੀ ਹੈ, ਜਿਸ ਦਾ ਅੱਜ ਭਾਰੀ ਮੀਂਹ ਕਰ ਕੇ ਬਹੁਤ ਵੱਡਾ ਨੁਕਸਾਨ ਹੋ ਗਿਆ | ਉਨ੍ਹਾਂ ਕਿਹਾ ਕਿ ਕਿਸਾਨੀ ਹਿਤਾਂ ਦੀ ਗੱਲਾਂ ਤਾਂ ਸਾਰੇ ਹੀ ਕਰੀ ਜਾਂਦੇ ਹਨ, ਪਰ ਉਸ ਦੇ ਲਈ ਕੋਈ ਸਹੀ ਕਦਮ ਨਹੀਂ ਚੁੱਕ ਰਿਹਾ | ਸਹੋਤਾ ਨੇ ਇਹ ਵੀ ਕਿਹਾ ਕਿ ਜੇਕਰ ਬੋਰੀਆਂ 'ਚ ਭਰੀ ਫ਼ਸਲ ਸਮੇਂ ਸਿਰ ਏਜੰਸੀਆਂ ਵਲੋਂ ਚੁੱਕੀ ਹੁੰਦੀ ਤਾਂ ਅੱਜ ਗਿੱਲੀ ਹੋਈ ਫ਼ਸਲ ਦਾ ਨੁਕਸਾਨ ਸਰਕਾਰ ਨੂੰ ਨਾ ਹੁੰਦਾ | ਉਨ੍ਹਾਂ ਕਿਹਾ ਕਿ ਲਿਫ਼ਟਿੰਗ ਦਾ ਠੇਕਾ ਲੈਣ ਵਾਲੇ ਠੇਕੇਦਾਰਾਂ ਕੋਲ ਆਪਣੇ ਪੂਰੇ ਪ੍ਰਬੰਧ ਨਾ ਹੋਣ ਕਾਰਨ ਵੀ ਆੜ੍ਹਤੀਆਂ ਤੇ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਉਨ੍ਹਾਂ ਕੋਲ ਆਪਣੇ ਸਾਧਨ ਪੂਰੇ ਨਾ ਹੋਣ ਕਾਰਨ ਉਨ੍ਹਾਂ ਨੂੰ ਬਾਹਰੋਂ ਟਰੱਕ ਭਾੜੇ ਤੇ ਲੈ ਕੇ ਲਿਫ਼ਟਿੰਗ ਕਰਵਾਉਣੀ ਪੈਂਦੀ ਹੈ ਇਸ ਕਰਕੇ ਫ਼ਸਲ ਚੁੱਕਣ 'ਚ ਕਈ ਵਾਰ ਦੇਰੀ ਹੋ ਜਾਂਦੀ ਹੈ |
ਸਰਕਾਰ ਨੁਕਸਾਨੀ ਫ਼ਸਲ ਦਾ ਤੁਰੰਤ ਮੁਆਵਜ਼ਾ ਦੇਵੇ-ਪ੍ਰਧਾਨ ਭੱਟਮਾਜਰਾ
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨਪ੍ਰੀਤ ਸਿੰਘ)-ਅੱਜ ਦੁਪਹਿਰ ਸਮੇਂ ਹੋਈ ਬੇਮੌਸਮੀ ਬਾਰਿਸ਼ ਤੇ ਝੱਖੜ ਕਾਰਨ ਜਿੱਥੇ ਕਿਸਾਨਾਂ ਦੀ ਝੋਨੇ ਦੀ ਖੜੀ ਫ਼ਸਲ ਖੇਤਾਂ 'ਚ ਵਿਛ ਗਈ, ਉੱਥੇ ਹੀ ਮੰਡੀਆਂ 'ਚ ਵਿਕਣ ਆਇਆ ਝੋਨਾ ਮੀਂਹ 'ਚ ਭਿੱਜਦਾ ਦਿਖਾਈ ਦਿੱਤਾ, ਜਿਸ ਕਾਰਨ ਕਿਸਾਨਾਂ 'ਚ ਮਾਯੂਸ਼ੀ ਦੀ ਲਹਿਰ ਦਿਖਾਈ ਦਿੱਤੀ ਹੈ | ਦਾਣਾ ਮੰਡੀ 'ਚ ਕਈ ਥਾਈਾ ਪਾਣੀ ਖੜ੍ਹਾ ਦਿਖਾਈ ਦਿੱਤਾ ਤੇ ਮੰਡੀਆਂ 'ਚ ਝੋਨੇ ਦੀਆਂ ਬੋਰੀਆਂ ਭਿੱਜਦੀਆਂ ਦਿਖਾਈ ਦਿੱਤੀਆਂ, ਭਾਵੇਂ ਕਿ ਮੰਡੀ ਅਧਿਕਾਰੀਆਂ ਤੇ ਆੜ੍ਹਤੀਆਂ ਵਲੋਂ ਝੋਨਾ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਵਗ਼ੈਰਾ ਪਾਈਆਂ ਹੋਈਆਂ ਸਨ, ਪਰ ਉਹ ਨਾਕਾਫ਼ੀ ਦਿਖਾਈ ਦਿੱਤੀਆਂ, ਜਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਦੱਸਿਆ ਕਿ ਬੇਮੌਸਮੀ ਬਾਰਿਸ਼ ਕਾਰਨ, ਜਿੱਥੇ ਕਿਸਾਨਾਂ ਦਾ ਮੰਡੀਆਂ 'ਚ ਆਇਆ ਝੋਨਾ ਭਿੱਜਿਆ ਹੈ, ਉੱਥੇ ਹੀ ਖੇਤਾਂ ਚ ਖੜੀ ਝੋਨੇ ਦੀ ਫ਼ਸਲ ਵੀ ਨੁਕਸਾਨੀ ਗਈ ਹੈ | ਜਿਸ ਦੀ ਕਿ ਸਰਕਾਰ ਵਲੋਂ ਫ਼ੌਰੀ ਤੌਰ ਤੇ ਗਿਰਦਾਵਰੀ ਕਰ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣੀ ਚਾਹੀਦੀ ਹੈ | ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਮੀਂਹ ਦੌਰਾਨ ਭਾਵੇਂ ਕਿ ਉਨ੍ਹਾਂ ਦੁਆਰਾ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਪਰ ਝੱਖੜ ਦੌਰਾਨ ਕਈ ਥਾਈਾ ਝੋਨਾ ਭਿੱਜਦਾ ਦਿਖਾਈ ਦਿੱਤਾ ਤੇ ਸਰਹਿੰਦ ਮੰਡੀ 'ਚ ਕਈ ਥਾਈਾ ਪਾਣੀ ਭਰ ਗਿਆ |
ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ 'ਚ ਵੱਖਰੀ ਤੋਂ ਬਣੇਗੀ ਮਾਰਕੀਟ ਕਮੇਟੀ-ਰਣਦੀਪ ਸਿੰਘ
ਮੰਡੀ ਗੋਬਿੰਦਗੜ੍ਹ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ 'ਚ ਅੱਜ ਬਰਸਾਤ ਕਾਰਨ ਗਿੱਲੀ ਹੋਈ ਝੋਨੇ ਦੀ ਫ਼ਸਲ ਬਾਰੇ, ਜਦੋਂ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ ਨੂੰ ਅਲੱਗ ਤੋਂ ਮਾਰਕੀਟ ਕਮੇਟੀ ਬਣਾਉਣ ਬਾਰੇ ਪ੍ਰਪੋਜ਼ਲ ਜਾ ਚੁੱਕੀ ਹੈ, ਜਿਸ ਨਾਲ ਆਉਣ ਵਾਲੇ ਸਮੇਂ 'ਚ ਅਨਾਜ ਮੰਡੀ ਦੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕੀਤੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਖ਼ਰੀਦ ਕੀਤੀ ਗਈ ਫ਼ਸਲ ਸਰਕਾਰ ਦੀ ਹੋ ਚੁੱਕੀ ਹੈ, ਉਸ 'ਚ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੈ |

ਬਰਸਾਤ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੌਸਮ ਦੇ 'ਚ ਤਬਦੀਲੀ ਆਉਣ 'ਤੇ ਬਰਸਾਤ ਕਾਰਨ ਕਿਸਾਨਾਂ ਤੇ ਆੜਤੀਆਂ ਨੂੰ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ...

ਪੂਰੀ ਖ਼ਬਰ »

ਗੈਸਟ ਪ੍ਰੋਫੈਸਰਾਂ ਦੇ ਹੱਕ ਸੁਰੱਖਿਅਤ ਕਰੇ ਸਰਕਾਰ-ਪ੍ਰੋ: ਧਰਮਜੀਤ ਜਲਵੇੜਾ

ਚੁੰਨ੍ਹੀ, 24 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਤਕਰੀਬਨ ਡੇਢ ਦਹਾਕਾ ਵਕਤ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਨੌਕਰੀ ਦੇ ਰੂਪ 'ਚ ਦੇਣ ਵਾਲੇ ਸਹਾਇਕ ਗੈੱਸਟ ਪ੍ਰੋਫੈਸਰਾਂ ਨਾਲ ਪੰਜਾਬ ਸਰਕਾਰ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰਨ 'ਤੇ ਉੱਤਰ ਆਈ ਹੈ | ਘਰ-ਘਰ ਰੁਜ਼ਗਾਰ ...

ਪੂਰੀ ਖ਼ਬਰ »

ਮੀਂਹ ਝੱਖੜ 'ਚ ਵੱਡੇ ਬਿਜਲੀ ਖੰਭੇ ਦੀਆਂ ਤਾਰਾਂ ਟੁੱਟੀਆਂ

ਭੜੀ, 24 ਅਕਤੂਬਰ (ਭਰਪੂਰ ਸਿੰਘ ਹਵਾਰਾ)-ਨੇੜਲੇ ਪਿੰਡ ਦੁੱਲਵਾਂ ਵਿਖੇ ਰਾਤੀਂ ਚੱਲੇ ਝੱਖੜ ਕਾਰਨ ਬਿਜਲੀ ਵਾਲੇ ਵੱਡੇ ਖੰਭੇ ਦੀਆਂ ਦੋ ਤਾਰਾਂ ਟੁੱਟ ਗਈਆਂ, ਪਰ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਮਰਨ ਦੁੱਲਵਾਂ ਦੱਸਿਆ ਕਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸਿੱਖਾਂ ਨੂੰ ਜਬਰੀ ਧਰਮ ਪਰਿਵਰਤਨ ਲਈ ਮਜਬੂਰ ਕਰਨ ਦੇ ਮਾਮਲੇ 'ਚ ਕੇਂਦਰ ਸਰਕਾਰ ਤੁਰੰਤ ਦਖ਼ਲ ਦੇਵੇ-ਪ੍ਰੋ. ਬਡੰੂਗਰ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਅਫ਼ਗਾਨਿਸਤਾਨ 'ਤੇ ਕਾਬਜ਼ ਹੋਏ ਤਾਲਿਬਾਨ ਹੁਕਮਰਾਨਾਂ ਵਲੋਂ ਉੱਥੇ ਵੱਸਦੇ ਸਿੱਖਾਂ ਨੂੰ ਜਬਰੀ ਧਰਮ ਪਰਿਵਰਤਨ ਕਰਨ ਦੀ ਮਜਬੂਰ ਕਰਨ ਤੇ ਹੱਤਿਆਵਾਂ ਕਰਨ ਦੇ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਧਣ ਨਾਲ ਆਮ ਆਦਮੀ ਮਹਿੰਗਾਈ ਦੀ ਚੱਕੀ 'ਚ ਪਿਸ ਰਿਹੈ-ਭਾਂਬਰੀ, ਬਿੱਟੂ, ਭੱਲਾ, ਸੂਦ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਬਲਜਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਨੇ ਕੁਝ-ਕੁ ਕਾਰਪੋਰੇਟ ਘਰਾ ਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਉਨ੍ਹਾਂ ਨੂੰ ਆਮ ਲੋਕਾਂ ਦੀ ਲੁੱਟ ਕਰਨ ਦੀ ਪੂਰੀ ਖੁੱਲ੍ਹ ਦੇ ਰੱਖੀ ਹੈ, ਜਿਸ ਕਰਕੇ ਰੋਜ਼ਾਨਾ ਹੀ ਪੈਟਰੋਲ, ਡੀਜ਼ਲ ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਣਦੀਪ ਸਿੰਘ ਵਲੋਂ ਦੇਸ਼ ਭਗਤ ਹਸਪਤਾਲ 'ਚ ਨਵਾਂ ਆਈਸੋਲੇਸ਼ਨ ਵਾਰਡ ਲੋਕਾਂ ਨੂੰ ਸਮਰਪਿਤ

ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਦੇਸ਼ ਭਗਤ ਹਸਪਤਾਲ ਵਿਖੇ ਨਵਾਂ ਸਥਾਪਤ ਕੀਤਾ 10 ਬਿਸਤਰਿਆਂ ਦਾ ਕੋਰੋਨਾ ਆਈਸੋਲੇਸ਼ਨ ਵਾਰਡ ਲੋਕਾਂ ਨੂੰ ਸਮਰਪਿਤ ਕੀਤਾ | ਇਸ ਮੌਕੇ ਰਣਦੀਪ ਸਿੰਘ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਲੋਕਾਂ ਵਲੋਂ ਮਿਲ ਰਿਹਾ ਮਾਣ-ਸਨਮਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ-ਰਣਦੀਪ ਸਿੰਘ

ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਕੈਬਨਿਟ ਮੰਤਰੀ ਰਣਦੀਪ ਸਿੰਘ ਵਲੋਂ ਸਲਾਣਾ ਦਾਰਾ ਸਿੰਘ ਵਾਲਾ ਦੀ ਪੰਚਾਇਤ ਨੂੰ ਵਿਕਾਸ ਲਈ ਦਿੱਤੇ ਸਹਿਯੋਗ ਲਈ ਕੈਬਨਿਟ ਮੰਤਰੀ ਦਾ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਪਿੰਡ 'ਚ ਹੋਣ ਵਾਲੇ ਕੰਮਾਂ ਬਾਰੇ ਵੀ ਜਾਣੂੰ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਮੁਆਫ਼ੀ ਲਈ ਭਰੇ ਫਾਰਮ

ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਘਰੇਲੂ ਬਿਜਲੀ ਦੇ ਬਿੱਲਾਂ ਦੀ ਬਕਾਇਆ ਰਾਸ਼ੀ ਮੁਆਫ਼ੀ ਦਾ ਐਲਾਨ ਕੀਤਾ ਗਿਆ ਹੈ | ਜਿਸ ਤਹਿਤ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਰਾਮਗੜ੍ਹ ਵਿਖੇ ਲਾਭਪਾਤਰੀਆਂ ਦੇ ਫਾਰਮ ਭਰੇ ਗਏ | ਪੱਤਰਕਾਰਾਂ ...

ਪੂਰੀ ਖ਼ਬਰ »

ਜੇ. ਐਸ. ਬੁੱਗਾ ਦਾ ਸਿੰਗਲ ਟਰੈਕ 'ਜਗਰਾਤੇ' ਜਾਰੀ

ਖਮਾਣੋਂ, 24 ਅਕਤੂਬਰ (ਜੋਗਿੰਦਰ ਪਾਲ)-ਅਲਾਪ ਰਿਕਾਰਡਜ਼ ਤੇ ਮਿਊਜ਼ਿਕ ਆਰਟ ਵਲੋਂ ਗਾਇਕ ਜੇ. ਐਸ ਬੁੱਗਾ ਦਾ ਧਾਰਮਿਕ ਸਿੰਗਲ ਟਰੈਕ 'ਜਗਰਾਤੇ' ਜਾਰੀ ਕੀਤਾ ਗਿਆ | ਗਾਇਕ ਬੁੱਗਾ ਨੇ ਦੱਸਿਆ ਕਿ ਇਸ ਧਾਰਮਿਕ ਭੇਟ ਦੇ ਲੇਖਕ ਰਾਣਾ ਭਗਵਾਨਪੁਰੀ ਤੇ ਡਾਇਰੈਕਟਰ ਸੋਨੀ ਸੋਹਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਮਨਾਇਆ ਵਿਸ਼ਵ ਵਿਕਾਸ ਸੂਚਨਾ ਦਿਵਸ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਬੜੇ ਉਤਸ਼ਾਹ ਨਾਲ ਵਿਸ਼ਵ ਵਿਕਾਸ ਸੂਚਨਾ ਦਿਵਸ ਮਨਾਇਆ ਗਿਆ, ਜਿਸ 'ਚ ਇਕ ਨਾਮਵਰ ਚੈਨਲ 'ਚ ਸਕਰਿਪਟ ਲੇਖਕ ਅਤੇ ਐਂਕਰ ਵਜੋਂ ਕੰਮ ਕਰ ਰਹੀ ਵਿਭਾਗ ਦੀ ...

ਪੂਰੀ ਖ਼ਬਰ »

ਮਾਰਕਫੈੱਡ ਦੇ ਨਵ-ਨਿਯੁਕਤ ਡਾਇਰੈਕਟਰ ਜੱਲ੍ਹਾ ਦਾ ਨਾਮਧਾਰੀ ਭਾਈਚਾਰੇ ਨੇ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦੇ ਨਜ਼ਦੀਕੀ ਪਿੰਡ ਬੀੜ ਭਮਾਰਸੀ ਵਿਖੇ ਨਾਮਧਾਰੀ ਭਾਈਚਾਰੇ ਵਲੋਂ ਮਾਰਕਫੈੱਡ ਦੇ ਨਵ-ਨਿਯੁਕਤ ਡਾਇਰੈਕਟਰ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਆਉਣ ਵਾਲੀਆਂ 2022 ...

ਪੂਰੀ ਖ਼ਬਰ »

ਲੈਕਚਰਾਰ ਵਰਿੰਦਰ ਵੜੈਚ ਅਲੂਮਨੀ ਸੋਸ਼ਲ ਵੈੱਲਫੇਅਰ ਸੁਸਾਇਟੀ ਜੀ. ਪੀ. ਸੀ. ਦੇ ਪ੍ਰਧਾਨ ਬਣੇ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਬਲਜਿੰਦਰ ਸਿੰਘ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਜਥੇਬੰਦੀ ਅਲੂਮਨੀ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਚੋਣ ਮੀਟਿੰਗ ਕਾਲਜ ਪਿ੍ੰ: ਡਾ. ਨੀਨਾ ਸੇਠ ਪਜਨੀ ਦੀ ਦੇਖ-ਰੇਖ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਕਰਵਾ ਚੌਥ ਦਾ ਤਿਉਹਾਰ

ਬਸੀ ਪਠਾਣਾਂ, 24 ਅਕਤੂਬਰ (ਰਵਿੰਦਰ ਮੌਦਗਿਲ, ਐੱਚ.ਐਸ ਗੌਤਮ)-ਬਸੀ ਪਠਾਣਾਂ 'ਚ ਕਰਵਾ ਚੌਥ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਛੁੱਟੀ ਵਾਲਾ ਦਿਨ ਐਤਵਾਰ ਹੋਣ ਦੇ ਬਾਵਜੂਦ ਜਿੱਥੇ ਬਾਜ਼ਾਰਾਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਸਨ, ਉੱਥੇ ਹੀ ਸਜੀਆਂ ਔਰਤਾਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵਲੋਂ ਭਲਕੇ ਸਿੱਧੂ ਦੀ ਕੋਠੀ ਦਾ ਘਿਰਾਓ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਇਨਲਿਸਟਮੈਂਟ ਕਾਮਿਆਂ ਦਾ ਲਗਾਤਾਰ ਮੋਰਚਾ ਮੁੱਖ ਦਫ਼ਤਰ ਪਟਿਆਲਾ ਵਿਖੇ 104ਵੇਂ ਦਿਨ ਵਿਚ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ਼ਾਮਿਲ ਹੋ ਗਿਆ ਹੈ | ਦਵਿੰਦਰ ਸਿੰਘ ਨਾਭਾ ਅਤੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਭੋਰਾ ਸਾਹਿਬ ਦਾ ਲੈਂਟਰ ਪਾਉਣ ਦੀ ਕਾਰਸੇਵਾ ਮੁਕੰਮਲ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੀ ਸੁੰਦਰ ...

ਪੂਰੀ ਖ਼ਬਰ »

ਗੋਬਿੰਦਗੜ੍ਹ ਵਾਕਰਜ਼ ਕਲੱਬ ਮੰਡੀ ਗੋਬਿੰਦਗੜ੍ਹ ਦੀ ਵਿਸ਼ੇਸ਼ ਮੀਟਿੰਗ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਬਲਜਿੰਦਰ ਸਿੰਘ)-ਗੋਬਿੰਦਗੜ੍ਹ ਵਾਕਰਜ਼ ਕਲੱਬ ਮੰਡੀ ਗੋਬਿੰਦਗੜ੍ਹ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਮਹਾਰਾਜਾ ਅਗਰਸੈਨ ਪਾਰਕ 'ਚ ਕਲੱਬ ਪ੍ਰਧਾਨ ਅਮਰੀਕ ਸਿੰਘ ਬਿਜਲੀ ਬੋਰਡ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਸਲਾਨਾ ਮਾਸਟਰਜ਼ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਸੂਬਾ ਸਰਕਾਰ ਜਾਇਜ਼ਾ ਲਵੇ-ਆੜ੍ਹਤੀ ਐਸੋਸੀਏਸ਼ਨ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ 'ਚ ਹੋਈ ਬੇਮੌਸਮੀ ਬਾਰਿਸ਼ ਕਾਰਨ ਸੂਬੇ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ ਦਾ ਕਿ ਸਰਕਾਰ ਵਲੋਂ ਫ਼ੌਰੀ ਟੀਮਾਂ ਬਣਾ ਮੁਆਵਜ਼ਾ ਦੇਣਾ ਚਾਹੀਦਾ ਹੈ, ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਅੱਜ ਹਲਕਾ ਅਮਲੋਹ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਰਕਲ ਇੰਚਾਰਜ ਰਣਜੀਤ ਸ਼ਰਮਾ ਆਪਣੇ ...

ਪੂਰੀ ਖ਼ਬਰ »

ਬਰਸਾਤ ਨਾਲ ਹਲਕਾ ਅਮਲੋਹ 'ਚ ਆਲੂ ਦੀ ਖੇਤੀ ਕਰਨ ਵਾਲਿਆਂ ਦਾ ਭਾਰੀ ਨੁਕਸਾਨ

ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਆਲੂ ਦੀ ਫ਼ਸਲ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਸੀ ਤੇ ਬਹੁਤ ਸਾਰੇ ਕਿਸਾਨਾਂ ਵਲੋਂ ਵੱਡੀ ਪੱਧਰ 'ਤੇ ਹਲਕਾ ਅਮਲੋਹ ਅੰਦਰ ਆਲੂ ਲਗਾਇਆ ਜਾਂਦਾ ਹੈ ਅਤੇ ਹਲਕਾ ਆਲੂ ਦੀ ਬੈਲਟ ਵਜੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਚਨਾਰਥਲ ਖ਼ੁਰਦ ਦੇ 96 ਮੈਂਬਰਾਂ ਤੇ ਬੇਜ਼ਮੀਨੇ ਕਿਸਾਨਾਂ/ਖੇਤ ਕਾਮਿਆਂ ਨੂੰ ਚੈੱਕ ਸੌਂਪੇ

ਜਖਵਾਲੀ, 24 ਅਕਤੂਬਰ (ਨਿਰਭੈ ਸਿੰਘ)-ਪੰਜਾਬ ਸਰਕਾਰ ਨੇ 2 ਕਿੱਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ | ਇਸ ਦੇ ਨਾਲ-ਨਾਲ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੇਂਡੂ ਜਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਸਸਤੀ ਖਾਦ ਮੁਹੱਈਆ ਕਰਵਾਏ-ਭੱਟੀ

ਜਖਵਾਲੀ, 24 ਅਕਤੂਬਰ (ਨਿਰਭੈ ਸਿੰਘ)-ਬੇਮੌਸਮੀ ਬਾਰਿਸ਼ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰਾਬ ਹੋਣ ਕਰਕੇ ਪੰਜਾਬ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ 'ਚ ਸੂਬਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ-ਪ੍ਰਧਾਨ ਛੰਨਾਂ

ਜਖਵਾਲੀ, 24 ਅਕਤੂਬਰ (ਨਿਰਭੈ ਸਿੰਘ)-ਪੰਜਾਬ ਸਰਕਾਰ ਮੌਜੂਦਾ ਸਮੇਂ ਡੀ.ਏ.ਪੀ ਖਾਦ ਦੀ ਆ ਰਹੀ ਕਿੱਲਤ ਨੂੰ ਹੱਲ ਕਰਨ 'ਚ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋ ਰਹੀ ਹੈ, ਜਿਸ ਕਰਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਨਾਜ ਮੰਡੀ 'ਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਰਾਜਿੰਦਰ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਸ਼ਿਆਂ ਤੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ

ਪਟਿਆਲਾ, 24 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਅੱਜ ਸ਼ਾਮ ਐੱਸ.ਐੱਸ.ਪੀ. ਹਰਚਰਨ ਸਿੰਘ ਭੁੱਲਰ ਸਮੇਤ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਤਕਦੀਰ ਤੇ ਤਸਵੀਰ ਬਦਲੀ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 24 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬਲਾਕ ਸਮਾਣਾ ਦੇ ਪਿੰਡ ਅਚਰਾਲ ਅਤੇ ਭੀਮਾ ਖੇੜੀ ਨੂੰ ਕ੍ਰਮਵਾਰ 9 ਲੱਖ 'ਤੇ 7 ਲੱਖ ਰੁਪਏ ਦੀਆਂ ਗਰਾਂਟਾਂ ...

ਪੂਰੀ ਖ਼ਬਰ »

ਘਨੌਰ ਹਲਕੇ ਦੇ ਪੰਜ ਪਿੰਡਾਂ ਦੀ ਜ਼ਮੀਨ ਸਾਰੀ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਐਕਵਾਇਰ ਕੀਤੀ, ਸਰਪੰਚਾਂ ਨੇ ਕੀਤਾ ਦਾਅਵਾ

ਪਟਿਆਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਬੀਤੇ ਦਿਨੀਂ ਹਲਕਾ ਘਨੌਰ ਦੇ ਕੁਝ ਵਿਅਕਤੀਆਂ ਨੇ ਪ੍ਰੈਸ ਕਾਨਫਰੰਸ ਕਰ ਕੇ ਘਨੌਰ ਦੇ ਆਈ.ਟੀ. ਪਾਰਕ ਸਬੰਧੀ ਗੈਰ ਕਾਨੂੰਨੀ ਨਾਲ ਆਪਹੁਦਰੀਆਂ ਕਰਨ ਦੇ ਦੋਸ਼ ਲਗਾਏ ਸਨ ਉਸ ਦੇ ਜਵਾਬ ਵਿਚ ਅੱਜ ਪ੍ਰੈਸ ਕਾਨਫਰੰਸ ਕਰਦਿਆਂ ...

ਪੂਰੀ ਖ਼ਬਰ »

ਡੀ. ਏ. ਵੀ. ਪਟਿਆਲਾ ਦੇ 9 ਅਧਿਆਪਕਾਂ ਨੂੰ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਨੇ ਕੀਤਾ ਸਨਮਾਨਿਤ

ਪਟਿਆਲਾ, 24 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-'ਤਗਮੇ ਕਿਸੇ ਧਾਤ ਦਾ ਪ੍ਰਤੀਕ ਨਹੀਂ ਸਗੋਂ ਇਕ ਅਧਿਆਪਕ ਦੀ ਸਖ਼ਤ ਘਾਲਣਾ, ਦਿ੍ੜ ਇਰਾਦੇ ਅਤੇ ਲਗਨ ਦਾ ਪ੍ਰਤੀਕ ਹੁੰਦੇ ਹਨ' ਇਹ ਸਬਦ ਪਿ੍ੰਸੀਪਲ ਵਿਵੇਕ ਤਿਵਾੜੀ ਨੇ ਉਨ੍ਹਾਂ ਅਧਿਆਪਕਾਂ ਦੇ ਸਨਮਾਨ ਵਜੋਂ ਆਯੋਜਿਤ ਸਭਾ 'ਚ ...

ਪੂਰੀ ਖ਼ਬਰ »

ਸਾਬਕਾ ਸਰਪੰਚ ਪਿ੍ਥੀ ਸਿੰਘ ਅਜਨੌਦਾ ਕਾਂਗਰਸ ਦਾ ਸੱਚਾ ਸਿਪਾਹੀ-ਬਹਾਦਰ ਖਾਨ

ਭਾਦਸੋਂ, 24 ਅਕਤੂਬਰ (ਪ੍ਰਦੀਪ ਦੰਦਰਾਲਾ)-ਮੈਂ ਸ਼ੁਰੂ ਤੋਂ ਹੀ ਕਾਂਗਰਸ ਦਾ ਸੱਚਾ ਸਿਪਾਹੀ ਸੀ, ਹਾਂ ਤੇ ਰਹਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਅਜਨੌਦਾ ਕਲਾਂ ਪਿ੍ਥੀ ਸਿੰਘ ਨੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੇ ਪੀ.ਏ. ਤੇ ਮੈਂਬਰ ਘੱਟ ਗਿਣਤੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੁਦਰਤੀ ਇਲਾਜ ਵਿਧੀ ਨਾਲ ਲਗਾਇਆ ਕੈਂਪ ਸਮਾਪਤ

ਸਮਾਣਾ, 24 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਭਾਰਤ ਵਿਕਾਸ ਪ੍ਰੀਸ਼ਦ ਸਮਾਣਾ ਵਲੋਂ ਕੰਚਨ ਸੇਵਾ ਸੰਸਥਾਨ ਉਦੇਪੁਰ ਰਾਜਸਥਾਨ ਦੇ ਸਹਿਯੋਗ ਨਾਲ ਕੁਦਰਤੀ ਤਰੀਕਿਆਂ ਨਾਲ ਇਲਾਜ ਪ੍ਰਨਾਲੀ ਦਾ 5 ਦਿਨਾ ਮੁਫ਼ਤ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ | ਜਿਸ ਵਿਚ 1500 ਦੇ ਕਰੀਬ ...

ਪੂਰੀ ਖ਼ਬਰ »

ਮਲਟੀ ਕਿ੍ਕਟ ਅਕੈਡਮੀ ਦੀ ਅੰਡਰ-19 ਟੀਮ ਫਾਈਨਲ 'ਚ ਪੁੱਜੀ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਸਰਕਾਰੀ ਮਲਟੀਪਰਪਜ ਹਾਈ ਸਕੂਲ ਪਟਿਆਲਾ ਵਿਖੇ ਮਲਟੀ ਕਿ੍ਕਟ ਅਕੈਡਮੀ 'ਚ ਕੋਚ ਸੰਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ ਕੋਚਿੰਗ ਪ੍ਰਾਪਤ ਕਰ ਰਹੇ ਵੱਖ-ਵੱਖ ਵਰਗਾਂ (ਅੰਡਰ-14, ਅੰਡਰ-17 ਅਤੇ ਅੰਡਰ-19) ਦੇ ਖਿਡਾਰੀਆਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਹੋਏ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਗੁਰਪ੍ਰੀਤ ਸਿੰਘ

ਸੰਘੋਲ, 24 ਅਕਤੂਬਰ (ਗੁਰਨਾਮ ਸਿੰਘ ਚੀਨਾ)-ਬੀਤੀ ਰਾਤ ਹੋਈ ਬਾਰਿਸ਼ ਤੇ ਗੜੇਮਾਰੀ ਕਾਰਨ ਸੰਘੋਲ ਤੇ ਨਾਲ ਲਗਦੇ ਇਲਾਕਿਆਂ 'ਚ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਿਲਾਵਟਖੋਰਾਂ 'ਤੇ ਰੱਖੀ ਜਾਵੇਗੀ ਕਰੜੀ ਨਜ਼ਰ-ਗੁਰਦੀਪ ਮਦਨ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਦਨ ਨੇ ਕਿਹਾ ਕਿ ਸੂਬੇ ਅੰਦਰ ਤਿਉਹਾਰੀਂ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਜਿਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX