ਤਾਜਾ ਖ਼ਬਰਾਂ


ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  13 minutes ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  51 minutes ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 1 hour ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 1 hour ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 2 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 5 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 5 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 6 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 7 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 8 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 8 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 9 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 10 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 10 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 10 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਤੇ ਆਸ-ਪਾਸ ਦੇ ਇਲਾਕੇ 'ਚ ਭਾਰੀ ਗੜੇਮਾਰੀ, ਤੇਜ਼ ਹਨੇਰੀ ਅਤੇ ਮੀਂਹ ਨੇ ਕਿਸਾਨਾਂ 'ਤੇ ਵਰ੍ਹਾਇਆ ਕਹਿਰ, ਫ਼ਸਲਾਂ ਦਾ ਭਾਰੀ ਨੁਕਸਾਨ

ਬਟਾਲਾ, 24 ਅਕਤੂਬਰ (ਕਾਹਲੋਂ)-ਬਟਾਲਾ ਅਤੇ ਆਸ-ਪਾਸ ਦੇ ਇਲਾਕੇ ਵਿਚ ਬੀਤੀ ਦੇਰ ਸ਼ਾਮ ਹੋਈ ਭਾਰੀ ਗੜ੍ਹੇਮਾਰੀ, ਤੇਜ਼ ਹਨੇਰੀ ਅਤੇ ਮੀਂਹ ਨੇ ਕਿਸਾਨਾਂ 'ਤੇ ਕਹਿਰ ਵਰਸਾਇਆ ਹੈ | ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਝੋਨੇ ਅਤੇ ਕਮਾਦ ਸਮੇਤ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਫਸਲਾਂ ਪੂਰੀ ਤਰ੍ਹਾਂ ਜ਼ਮੀਨ 'ਤੇ ਵਿਛ ਗਈਆਂ ਹਨ | ਪੱਕੀਆਂ ਝੋਨੇ ਦੀਆਂ ਫਸਲਾਂ ਗੜੇ੍ਹਮਾਰੀ ਕਾਰਨ ਬੁਰੀ ਤਰ੍ਹਾਂ ਨਸ਼ਟ ਹੋ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਵੇਗਾ | ਕਿਸਾਨਾਂ ਨੇ ਸਰਕਾਰ ਪਾਸੋਂ ਤੁਰੰਤ ਗਰਦਾਵਰੀ ਕਰਵਾ ਕੇ ਨੁਕਸਾਨੀਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਤੇ ਫ਼ਸਲ ਨਾਲੋਂ ਦਾਣੇ ਝੜ ਗਏ ਹਨ ਤੇ ਖੇਤਾਂ 'ਚ ਪਰਾਲੀ ਹੀ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਬਹੁਤੇ ਕਿਸਾਨਾਂ ਦੇ ਕੋਲ ਖਾਣ ਲਈ ਵੀ ਦਾਣੇ ਨਹੀਂ ਬਚੇ, ਜਦ ਕਿ ਫ਼ਸਲ ਤੋਂ ਪੂਰੀਆਂ ਕੀਤੀਆਂ ਜਾਣ ਵਾਲੀਆਂ ਲੋੜਾਂ ਅਤੇ ਸਿਰ 'ਤੇ ਚੜੇ ਕਰਜ਼ੇ ਦਾ ਬੋਝ ਹੋਰ ਵਧ ਗਿਆ ਹੈ | ਇਸੇ ਤਰ੍ਹਾਂ ਮੰਡੀਆਂ ਅੰਦਰ ਲਿਆਂਦੀ ਗਈ ਫਸਲ ਵੀ ਮੀਂਹ ਦੇ ਪਾਣੀ 'ਚ ਡੁੱਬਣ ਨਾਲ ਖ਼ਰਾਬ ਹੋ ਗਈ ਹੈ | ਝੋਨੇ ਤੇ ਬਾਸਮਤੀ ਦੀ ਕਟਾਈ ਦਾ ਕੰਮ ਕਾਫੀ ਦਿਨਾਂ ਲਈ ਰੁਕ ਗਿਆ ਹੈ | ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਅੰਦਰ ਹੋਏ ਭਾਰੀ ਨੁਕਸਾਨ ਸਬੰਧੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲਿਆ | ਸ: ਰੰਧਾਵਾ ਨੇ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਬਰਬਾਦ ਹੋਈ ਫ਼ਸਲ ਦੀ ਇਕ ਹਫਤੇ ਅੰਦਰ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ |
• ਕਸਬਾ ਨਿੱਕੇ ਘੁੰਮਣ ਸਮੇਤ ਨੇੜਲੇ ਇਲਾਕੇ 'ਚ ਤੇਜ਼ ਮੀਂਹ ਹਨੇਰੀ ਨਾਲ ਝੋਨੇ, ਕਮਾਦ ਤੇ ਬਾਸਮਤੀ ਦੀ ਫ਼ਸਲ ਪ੍ਰਭਾਵਿਤ
ਨਿੱਕੇ ਘੁੰਮਣ, (ਸਤਬੀਰ ਸਿੰਘ ਘੁੰਮਣ)-ਸਥਾਨਕ ਕਸਬਾ ਨਿੱਕੇ ਘੁੰਮਣ ਨੇੜਲੇ ਪਿੰਡਾਂ ਅੰਦਰ ਬੀਤੀ ਰਾਤ ਹੋਈ ਬਰਸਾਤ ਨੇ ਝੋਨੇ ਦੀ ਫ਼ਸਲ ਸਮੇਤ ਹੋਰ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀਆਂ ਹਨ | ਵੱਖ-ਵੱਖ ਪਿੰਡਾਂ ਅੰਦਰ ਅਚਨਚੇਤ ਤੂਫ਼ਾਨ ਰੂਪੀ ਤੇਜ਼ ਮੀਂਹ-ਹਨੇਰੀ ਨਾਲ ਝੋਨੇ ਦੀ ਪੱਕੀ ਫ਼ਸਲ ਅਤੇ ਲਗਪਗ ਤਿਆਰ ਬਾਸਮਤੀ, ਕਮਾਦ ਦੀ ਫ਼ਸਲ ਜ਼ਮੀਨ 'ਤੇ ਬੁਰੀ ਤਰ੍ਹਾਂ ਵਿਛ ਜਾਣ ਕਾਰਨ ਤਹਿਸ-ਨਹਿਸ ਹੋ ਗਈ ਹੈ | ਫ਼ੋਕਲ ਪੁਆਇੰਟ ਨਿੱਕੇ ਘੁੰਮਣ, ਨੌਸ਼ਹਿਰਾ ਮੱਝਾ ਸਿੰਘ, ਬਾਗੋਵਾਂਣੀ, ਮੰਡੀਆਂ ਅੰਦਰ ਮੀਂਹ ਦਾ ਪਾਣੀ ਭਰ ਜਾਣ ਕਾਰਨ ਕਿਸਾਨਾਂ ਵਲੋਂ ਵੇਚਣ ਲਈ ਲਿਆਂਦਾ ਝੋਨਾ ਅਤੇ ਆੜ੍ਹਤੀਆਂ ਵਲੋਂ ਖ਼ਰੀਦ ਕੀਤਾ ਝੋਨਾ ਪਾਣੀ ਵਿਚ ਡੁੱਬ ਜਾਣ ਕਾਰਨ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ | ਦੱਸਣਯੋਗ ਹੈ ਕਿ ਸਥਾਨਕ ਇਲਾਕੇ ਅਧੀਨ ਅਨਾਜ ਕੇਂਦਰ ਆਰਜ਼ੀ ਕੱਚੇ ਹੋਣ ਕਾਰਨ ਮੌਸਮ ਦੀ ਖ਼ਰਾਬੀ ਕਾਰਨ ਆੜ੍ਹਤੀਆਂ ਕੋਲ ਕੋਈ ਬਦਲਵਾਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਵਲੋਂ ਪ੍ਰਸ਼ਾਸਨ ਤੋਂ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰਦੇ ਹੋਏ ਕੱਚੀਆਂ ਮੰਡੀਆਂ ਨੂੰ ਪੱਕਿਆਂ ਕਰਕੇ ਨਾਲ ਸੈੱਡ ਤਿਆਰ ਕਰਕੇ ਦੇਣ ਦੀ ਅਪੀਲ ਕੀਤੀ ਹੈ |
• ਮੀਂਹ-ਝੱਖੜ ਨਾਲ ਬਾਸਮਤੀ, ਕਮਾਦ ਦੀ ਫ਼ਸਲ ਨੁਕਸਾਨੀ, ਬਿਜਲੀ ਦੇ ਪੋਲ ਵੀ ਟੁੱਟੇ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਅਤੇ ਇਸ ਦੇ ਆਸ-ਪਾਸ ਇਲਾਕੇ ਵਿਚ ਬੀਤੇ ਰਾਤ ਤੇਜ ਰਫ਼ਤਾਰ ਨਾਲੇ ਆਈ ਹਨੇਰੀ-ਝੱਖੜ ਅਤੇ ਭਾਰੀ ਮੀਂਹ ਨੇ 1121 ਬਾਸਮਤੀ, ਕਮਾਦ ਆਦਿ ਦੀ ਫ਼ਸਲ ਪੂਰੀ ਤਰ੍ਹਾਂ ਜ਼ਮੀਨ 'ਤੇ ਵਿਛ ਗਈ ਹੈ, ਜਿਸ ਨਾਲ ਕਿਸਾਨਾਂ ਦਾ ਮਾਲੀ ਨੁਕਸਾਨ ਹੋਣ ਦੇ ਆਸਾਰ ਹਨ ਹਨੇਰੀ-ਝੱਖੜ ਨੇ ਜਿਆਦਾ ਨੁਕਸਾਨ 1121 ਬਾਸਮਤੀ ਅਤੇ ਕਮਾਦ ਦੀ ਫ਼ਸਲ ਦਾ ਕੀਤਾ ਹੈ ਅਤੇ ਇਸ ਤੋਂ ਇਲਾਵਾ ਸ੍ਰੀ ਹਰਿਗੋਬਿੰਦਪੁਰ-ਬਟਾਲਾ ਰੋੜ ਦੇ ਨੇੜੇ ਦੀ ਗੁਜ਼ਰ ਰਹੀ 24 ਘੰਟੇ ਵਾਲੇ ਲਾਇਨ ਦੇ ਖੰਭੇ ਵੀ ਦਰੱਖ਼ਤ ਡਿੱਗਣ ਨਾਲ ਟੁੱਟ ਗਏ, ਜਿਸ ਕਾਰਨ ਪਿੰਡ ਚੀਮਾ ਖੁੱਡੀ, ਵਰਸਾਲ ਚੱਕ, ਮੇਤਲੇ, ਮਠੋਲਾ, ਧਾਲੀਵਾਲ ਸੋਹੀਆਂ, ਭਰਥ ਸ਼ੁਕਾਲਾ ਆਦਿ ਪਿੰਡਾਂ ਦੀ ਬਿਜਲੀ ਵੀ ਗੁੱਲ ਹੋ ਗਈ ਹੈ ਅਤੇ ਭਾਰੀ ਦੇ ਮੀਂਹ ਦੇ ਕਾਰਨ ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਵੀ ਭਿੱਜ ਗਈ |

ਤੇਜ਼ ਤੂਫ਼ਾਨ ਤੇ ਭਾਰੀ ਮੀਂਹ ਨਾਲ ਦਾਣਾ ਮੰਡੀਆਂ 'ਚ ਝੋਨੇ ਦੇ ਢੇਰ ਡੁੱਬੇ

ਨੌਸ਼ਹਿਰਾ ਮੱਝਾ ਸਿੰਘ, 24 ਅਕਤੂਬਰ (ਤਰਸੇਮ ਸਿੰਘ ਤਰਾਨਾ)-ਬੀਤੀ ਰਾਤ ਆਏ ਤੇਜ਼ ਤੁਫ਼ਾਨ ਅਤੇ ਭਾਰੀ ਮੀਂਹ ਪੈਣ ਦੀ ਵਜ੍ਹਾ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੁਕਸਾਨਗ੍ਰਸਤ ਹੋ ਗਈ | ਤੇਜ਼ ਹਨੇਰੀ ਨਾਲ ਜਿੱਥੇ ਕਮਾਦ ਤੇ ਬਾਸਮਤੀ ਫ਼ਸਲ ਧਰਤੀ ...

ਪੂਰੀ ਖ਼ਬਰ »

ਗੜੇਮਾਰੀ ਨਾਲ ਫਤਹਿਗੜ੍ਹ ਚੂੜੀਆਂ ਇਲਾਕੇ 'ਚ ਝੋਨੇ ਦੀਆਂ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

ਫਤਹਿਗੜ੍ਹ ਚੂੜੀਆਂ, 24 ਅਕਤੂਬਰ (ਧਰਮਿੰਦਰ ਸਿੰਘ ਬਾਠ)-ਬੀਤੀ ਰਾਤ ਫਤਹਿਗੜ੍ਹ ਚੂੜੀਆਂ ਅਤੇ ਦੇ ਆਸ-ਪਾਸ ਪਿੰਡਾਂ 'ਚ ਹੋਈ ਗੜੇ੍ਹਮਾਰੀ, ਚੱਲੀ ਤੇਜ਼ ਹਨੇਰੀ ਅਤੇ ਝੱਖੜ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਕਿਸਾਨ ਮਯੂਸ ਤੇ ਪ੍ਰੇਸ਼ਾਨ ਹਨ | ਵੱਖ-ਵੱਖ ਥਾਂਵਾਂ ਤੋਂ ...

ਪੂਰੀ ਖ਼ਬਰ »

150 ਕਿੱਲੋ ਲਾਹਣ ਸਮੇਤ ਇਕ ਕਾਬੂ

ਤਿੱਬੜ, 24 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਸੀਨੀਅਰ ਸੁਪਰਡੈਂਟ ਪੁਲਿਸ ਵਲੋਂ ਭੈਣੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੰੂ ਹੋਰ ਤੇਜ਼ ਕਰਦਿਆਂ ਥਾਣਾ ਤਿੱਬੜ ਦੀ ਪੁਲਿਸ ਵਲੋਂ 150 ਕਿੱਲੋ ਲਾਹਣ ਸਮੇਤ ਇਕ ਦੋਸ਼ੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੰਨੀ ਦੀ ਗੁਰਦਾਸਪੁਰ ਫੇਰੀ ਮਹਿਜ਼ ਡਰਾਮਾ-ਕਮਲਜੀਤ ਚਾਵਲਾ

ਗੁਰਦਾਸਪੁਰ, 24 ਅਕਤੂਬਰ (ਆਰਿਫ਼)-ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਗੁਰਦਾਸਪੁਰ ਫੇਰੀ ਦੌਰਾਨ ਦੀਨਾਨਗਰ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮੰਤਰੀ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਜਾਂ ਪਾਰਟੀ ਦੇ ਏਜੰਡੇ ਨੰੂ ਲੈ ...

ਪੂਰੀ ਖ਼ਬਰ »

20 ਹਜ਼ਾਰ ਅਸਾਮੀਆਂ ਦੀ ਭਰਤੀ ਲਈ ਇਮਤਿਹਾਨਾਂ ਦੀ ਕੋਚਿੰਗ ਦੇਵੇਗਾ ਗਿਆਨਮ ਇੰਸਟੀਚਿਊਟ

ਗੁਰਦਾਸਪੁਰ, 24 ਅਕਤੂਬਰ (ਆਰਿਫ਼)-ਸਮੇਂ ਸਮੇਂ 'ਤੇ ਸਰਕਾਰੀ ਵਿਭਾਗਾਂ ਵਿਚ ਨਿਕਲੀਆਂ ਅਸਾਮੀਆਂ ਦੇ ਵਿਰੁੱਧ ਭਰਤੀ ਇਮਤਿਹਾਨਾਂ ਦੀ ਕੋਚਿੰਗ ਦੇਣ ਵਾਲਾ ਗਿਆਨਮ ਇੰਸਟੀਚਿਊਟ ਇਸ ਵਾਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੱਢੀਆਂ 20 ਹਜ਼ਾਰ ਦੇ ਕਰੀਬ ਨੌਕਰੀਆਂ ਦੇ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਕਿਸਾਨ ਦੀ ਦੋ ਏਕੜ ਗੰਨੇ ਦੀ ਫ਼ਸਲ ਹੋਈ ਤਬਾਹ

ਕਿਲ੍ਹਾ ਲਾਲ ਸਿੰਘ, 24 ਅਕਤੂਬਰ (ਬਲਬੀਰ ਸਿੰਘ)-ਬੀਤੇ ਦਿਨ ਤੇਜ਼ ਹਵਾਵਾਂ ਮੀਂਹ ਅਤੇ ਗੜ੍ਹੇਮਾਰੀ ਨਾਲ ਬਿਜਲੀ ਦੇ ਸ਼ਾਰਟ ਸਰਕਟ ਨਾਲ ਪਿੰਡ ਭਾਗੋਵਾਲ ਖੁਰਦ ਦੇ ਕਿਸਾਨ ਦੀ ਖੇਤਾਂ 'ਚ ਖੜੀ 2 ਏਕੜ ਗੰਨੇ ਦੀ ਫ਼ਸਲ ਸੜ੍ਹ ਕੇ ਸੁਆਹ ਹੋ ਗਈ | ਇਸ ਸਬੰਧੀ ਕਿਸਾਨ ਪਵਨਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਇਨੋਕੋਟ ਵਿਖੇ 'ਆਪ' ਆਗੂ ਪਿ੍ੰ. ਸੁਲੱਖਣ ਸਿੰਘ ਵਲੋਂ ਭਰਵੀਂ ਮੀਟਿੰਗ

ਬਟਾਲਾ, 24 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਪੁਰ ਦੇ ਪਿੰਡ ਇਨੋਕੋਟ ਵਿਖੇ ਆਪ ਆਗੂ ਪਿ੍ੰ. ਸੁਲੱਖਣ ਸਿੰਘ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਗੁਰਬਚਨ ...

ਪੂਰੀ ਖ਼ਬਰ »

ਅਣਪਛਾਤੇ ਵਾਹਨ 'ਚ ਵੱਜਣ ਕਾਰਨ ਨੌਜਵਾਨ ਦੀ ਮੌਤ

ਪੁਰਾਣਾ ਸ਼ਾਲਾ, 24 ਅਕਤੂਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪਿੰਡ ਨਵਾਂ ਸ਼ਾਲਾ ਦੇ ਇਕ ਨੌਜਵਾਨ ਦੀ ਕਿਸੇ ਅਣਪਛਾਤੇ ਵਾਹਨ ਨਾਲ ਵੱਜਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੀ ਮਾਤਾ ਸੁਰਜੀਤ ਕੌਰ ਪਤਨੀ ਜੋਗਾ ਸਿੰਘ ਵਾਸੀ ਨਵਾਂ ਸ਼ਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਾਲਾ ਪੁਲਿਸ ਵਲੋਂ ਦਹੇਜ ਦੇ ਲੋਭੀਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 24 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਪੰਡੋਰੀ ਮਹੰਤਾਂ ਦੀ ਇਕ ਵਿਆਹੁਤਾ ਲੜਕੀ ਨੰੂ ਸਹੁਰੇ ਪਰਿਵਾਰ ਵਲੋਂ ਘੱਟ ਦਹੇਜ ਲਿਆਉਣ 'ਤੇ ਤੰਗ ਪ੍ਰੇਸ਼ਾਨ ਕਰਨ ਨੰੂ ਲੈ ਕ ੇਸ਼ਾਲਾ ਪੁਲਿਸ ਵਲੋਂ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਾਰਤ ਸਰਕਾਰ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ-ਰੰਧਾਵਾ

ਡੇਰਾ ਬਾਬਾ ਨਾਨਕ, 24 ਅਕਤੂਬਰ (ਵਿਜੇ ਸ਼ਰਮਾ/ਅਵਤਾਰ ਸਿੰਘ ਰੰਧਾਵਾ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਤੇ ਗੜੇਮਾਰੀ ਕਿਸਾਨਾਂ ਲਈ ਬਣੀ ਮੁਸੀਬਤ

ਕਾਦੀਆਂ, 24 ਅਕਤੂਬਰ (ਕੁਲਵਿੰਦਰ ਸਿੰਘ)-ਬੀਤੀ ਦੁਪਹਿਰ ਬਾਅਦ ਕਾਦੀਆਂ ਤੇ ਨਜ਼ਦੀਕ ਦੇ ਪਿੰਡਾਂ ਅੰਦਰ ਭਾਰੀ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਸਿਰ 'ਤੇ ਇਕ ਵਾਰ ਫ਼ੇਰ ਮੁਸੀਬਤ ਦਾ ਪਹਾੜ ਟੁੱਟਿਆ ਹੈ | ਝੋਨੇ ਤੇ ਬਾਸਮਤੀ ਦੀ ਕਟਾਈ ਦਾ ਕੰਮ ਮੀਂਹ ਕਾਰਨ ਰੁਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਇੰਟਰਨੈਸ਼ਨਲ ਦੀ ਹੋਈ ਮੀਟਿੰਗ

ਪਠਾਨਕੋਟ, 24 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿਕ 321-ਡੀ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਗਵਰਨਰ ਜੀ.ਐਸ ਸੇਠੀ ਹਾਜ਼ਰ ਹੋਏ, ਜਿਨ੍ਹਾਂ ਵਲੋਂ ਆਉਂਦੇ ਦਿਨਾਂ ਵਿਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਡੇਂਗੂ ਦਾ ਕਹਿਰ ਜਾਰੀ, 39 ਮਰੀਜ਼ ਡੇਂਗੂ ਪਾਜ਼ੀਟਿਵ ਪਾਏ

ਪਠਾਨਕੋਟ, 24 ਅਕਤੂਬਰ (ਚੌਹਾਨ)-ਡੇਂਗੂ ਦੇ ਵੱਧ ਰਹੇ ਕਹਿਰ ਨੇ ਲੋਕਾਂ ਵਿਚ ਵੱਡਾ ਸਹਿਮ ਪੈਦਾ ਕੀਤਾ ਹੋਇਆ ਹੈ | ਦੂਜੇ ਪਾਸੇ ਸਿਹਤ ਵਿਭਾਗ ਦੀ ਨੀਂਦ ਵੀ ਉੱਡੀ ਹੋਈ ਹੈ | ਸਿਹਤ ਵਿਭਾਗ ਦੇ ਲੱਖ ਯਤਨਾਂ ਸਦਕਾ ਵੀ ਸ਼ੁੱਕਰਵਾਰ ਨੰੂ 45 ਲੋਕ ਡੇਂਗੂ ਪਾਜ਼ੀਟਿਵ ਆਏ, ਉੱਥੇ ਹੀ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 24 ਅਕਤੂਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ-ਵਾਚਕ ...

ਪੂਰੀ ਖ਼ਬਰ »

ਕਲੈਰੀਕਲ ਸਟਾਫ਼ ਦੀ ਹੜਤਾਲ 31 ਤੱਕ ਵਧੀ-ਪ੍ਰਧਾਨ ਸਾਵਨ ਸਿੰਘ

ਗੁਰਦਾਸਪੁਰ, 24 ਅਕਤੂਬਰ (ਆਰਿਫ਼)-ਕਲੈਰੀਕਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸਰਕਾਰ ਖਿਲਾਫ ਹੜਤਾਲ 31 ਅਕਤੂਬਰ ਤੱਕ ਲਈ ਵੱਧ ਗਈ ਹੈ | ਇਸ ਸਬੰਧੀ ਪੀ.ਐਸ.ਐਮ.ਐਸ.ਯੂ.ਜ਼ਿਲ੍ਹਾ ਯੂਨਿਟ ਗੁਰਦਾਸਪੁਰ ਦੇ ਪ੍ਰਧਾਨ ਸਾਵਨ ਸਿੰਘ ਨੇ ਕਿਹਾ ਕਿ 8 ਅਕਤੂਬਰ ਤੋਂ 31 ...

ਪੂਰੀ ਖ਼ਬਰ »

ਡੈਮ ਪ੍ਰਸ਼ਾਸਨ ਵਲੋਂ ਦਰਿਆ ਦਾ ਪਾਣੀ ਮੋੜਨ ਸੰਬੰਧੀ ਸੂਚਨਾ ਜਾਰੀ

ਸ਼ਾਹਪੁਰ ਕੰਢੀ, 24 ਅਕਤੂਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਮਿਥੇ ਸਮੇਂ 'ਤੇ ਪੰਜਾਬ ਸਾਈਡ ਦਾ ਕੰਮ ਪੂਰਾ ਹੋਣ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਵਾਲੇ ਪਾਸੇ ਡੈਮ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਜਦੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 24 ਅਕਤੂਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਲੋਧੀਨੰਗਲ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਰੰਧਾਵਾ

ਬਟਾਲਾ, 24 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਯੂਥ ਵਿੰਗ ਦੇ ...

ਪੂਰੀ ਖ਼ਬਰ »

ਡੇਂਗੂ ਦਾ ਕਹਿਰ ਜਾਰੀ, 39 ਮਰੀਜ਼ ਡੇਂਗੂ ਪਾਜ਼ੀਟਿਵ ਪਾਏ

ਪਠਾਨਕੋਟ, 24 ਅਕਤੂਬਰ (ਚੌਹਾਨ)-ਡੇਂਗੂ ਦੇ ਵੱਧ ਰਹੇ ਕਹਿਰ ਨੇ ਲੋਕਾਂ ਵਿਚ ਵੱਡਾ ਸਹਿਮ ਪੈਦਾ ਕੀਤਾ ਹੋਇਆ ਹੈ | ਦੂਜੇ ਪਾਸੇ ਸਿਹਤ ਵਿਭਾਗ ਦੀ ਨੀਂਦ ਵੀ ਉੱਡੀ ਹੋਈ ਹੈ | ਸਿਹਤ ਵਿਭਾਗ ਦੇ ਲੱਖ ਯਤਨਾਂ ਸਦਕਾ ਵੀ ਸ਼ੁੱਕਰਵਾਰ ਨੰੂ 45 ਲੋਕ ਡੇਂਗੂ ਪਾਜ਼ੀਟਿਵ ਆਏ, ਉੱਥੇ ਹੀ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ 'ਚ ਮਹਿੰਦੀ ਪ੍ਰਤੀਯੋਗਤਾ ਕਰਵਾਈ

ਬਟਾਲਾ, 24 ਅਕਤੂਬਰ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀ.ਸੈਕੰ. ਸਕੂਲ ਵਿਚ ਕਰਵਾ ਚੌਥ ਵਰਤ ਦੇ ਮੌਕੇ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਦੇ ਵਿਦਿਆਰਥੀਆਂ ਦੁਆਰਾ ਦੋ ਗਰੁੱਪ ਏ ਅਤੇ ਬੀ ਵਿਚ ਹਿੱਸਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀਆਂ ਮਹਿਲਾਵਾਂ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ

ਪਠਾਨਕੋਟ, 24 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਫਰਸਟ ਲਾਈਨ ਲੇਡੀ ਰਜਨੀ ਖੋਸਲਾ ਦੀ ਪ੍ਰਧਾਨਗੀ ਹੇਠ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮਹਿਲਾਵਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਹਿਲਾਵਾਂ ਨੇ ਵੱਧ-ਚੜ ਕੇ ਭਾਗ ਲਿਆ | ਜੇਤੂ ...

ਪੂਰੀ ਖ਼ਬਰ »

ਪੁਲਿਸ ਨੇ ਸਪੈਸ਼ਲ ਮੁਹਿੰਮ ਚਲਾ ਕੇ 410 ਦਰਖ਼ਾਸਤਾਂ ਦਾ ਕੀਤਾ ਨਿਪਟਾਰਾ

ਪਠਾਨਕੋਟ, 24 ਅਕਤੂਬਰ (ਚੌਹਾਨ)-ਜ਼ਿਲ੍ਹਾ ਪੁਲਿਸ ਵਲੋਂ ਸਪੈਸ਼ਲ ਮੁਹਿੰਮ ਚਲਾ ਕੇ 410 ਦਰਖ਼ਾਸਤਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਹਫ਼ਤੇ ਦੌਰਾਨ 410 ਦਰਖਾਸਤਾਂ ਦਾ ਨਿਪਟਾਰਾ ਕੀਤਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਨੂੰ ਸਮਰਪਿਤ ਪਹਿਲਾ ਗ©ੰਥੀ ਸਥਾਪਨਾ ਦਿਵਸ ਮਨਾਇਆ

ਤਲਵੰਡੀ ਰਾਮਾਂ, 24 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਬ©ਹਮ ਗਿਆਨੀ ਬਾਬਾ ਬੁੱਢਾ ਜੀ ਦੇ ਗ©ੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ©ੰਥੀ ਸਭਾ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ...

ਪੂਰੀ ਖ਼ਬਰ »

ਸ਼ੈਰੀ ਕਲਸੀ ਵਲੋਂ ਕਮਲਜੀਤ ਸਿੰਘ ਸ਼ੈਂਕੀ ਵਾਰਡ ਨੰ: 38 ਦੇ ਯੂਥ ਪ੍ਰਧਾਨ ਨਿਯੁਕਤ

ਬਟਾਲਾ, 24 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਨਗਰ ਨਿਗਮ ਬਟਾਲਾ ਦੇ ਵਾਰਡ ਨੰ: 38 ਤੋਂ ਕਮਲਜੀਤ ...

ਪੂਰੀ ਖ਼ਬਰ »

ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਲੋੜਵੰਦ ਨੂੰ ਵੀਲ੍ਹ ਚੇਅਰ ਭੇਟ

ਪਠਾਨਕੋਟ, 24 ਅਕਤੂਬਰ (ਸੰਧੂ)-ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸ਼ਹੀਦ ਮੱਖਣ ਸਿੰਘ ਸਰਕਾਰੀ ਸਕੂਲ ਲੜਕੀਆਂ ਵਿਖੇ ਪ੍ਰਧਾਨ ਬੀ.ਡੀ ਸ਼ਰਮਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ | ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਿਨੋਦ ਮਹਾਜਨ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਰਦਾਰਨੀ ਬਲਜੀਤ ਕੌਰ ਕਾਹਲੋਂ ਨਮਿਤ ਪੰਨਵਾਂ 'ਚ ਅੰਤਿਮ ਅਰਦਾਸ ਸਮਾਗਮ ਹੋਇਆ

ਕਲਾਨੌਰ, 24 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ ਵਾਸੀ ਕਮਲਪ੍ਰੀਤ ਸਿੰਘ ਮੰਨੂੰ ਕਾਹਲੋਂ ਸਰਪੰਚ ਦੇ ਤਾਈ ਅਤੇ ਸੀ.ਆਈ.ਡੀ. ਦੇ ਸੇਵਾਮੁਕਤ ਇੰਸਪੈਕਟਰ ਕਸ਼ਮੀਰ ਸਿੰਘ ਕਾਹਲੋਂ ਦੀ ਧਰਮਪਤਨੀ ਸਰਦਾਰਨੀ ਬਲਜੀਤ ਕੌਰ ਕਾਹਲੋਂ ਨਮਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦਾ 751ਵਾਂ ਪ੍ਰਕਾਸ਼ ਦਿਹਾੜਾ 14 ਨਵੰਬਰ ਨੂੰ ਮਨਾਇਆ ਜਾਵੇਗਾ

ਘੁਮਾਣ, 24 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ, ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਅਤੇ ਹੋਰ ਇਲਾਕੇ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ...

ਪੂਰੀ ਖ਼ਬਰ »

26 ਦੀਆਂ ਜ਼ਿਲ੍ਹਾ ਪੱਧਰੀ ਰੈਲੀਆਂ 'ਚ ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਜ਼ੋਰਦਾਰ ਹਮਾਇਤ ਕਰੇਗੀ-ਬਖਤਪੁਰਾ

ਬਟਾਲਾ, 24 ਅਕਤੂਬਰ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਅਕਤੂਬਰ ਨੂੰ ਕੇਂਦਰ ਸਰਕਾਰ ਵਿਰੁੱਧ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਰੈਲੀਆਂ ਦੀ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਜ਼ੋਰਦਾਰ ਹਮਾਇਤ ਕਰੇਗੀ | ਇਸ ਸਬੰਧੀ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰਾ ਨੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੈਪੀ ਕਾਹਲੋਂ ਬਰੀਲੇ ਵਾਲਿਆਂ ਨਾਲ ਉਦੇਵੀਰ ਰੰਧਾਵਾ ਸਮੇਤ ਹੋਰਾਂ ਵਲੋਂ ਦੁੱਖ ਪ੍ਰਗਟ

ਕਲਾਨੌਰ, 24 ਅਕਤੂਬਰ (ਪੁਰੇਵਾਲ)-ਸਥਾਨਕ ਕਸਬਾ ਵਾਸੀ ਕਾਂਗਰਸੀ ਆਗੂ ਜਸਪਾਲ ਸਿੰਘ ਨੈਪੀ ਕਾਹਲੋਂ ਬਰੀਲੇ ਵਾਲਿਆਂ ਦੀ 10 ਸਾਲਾ ਪੁੱਤਰੀ ਅਨੁਰੀਤ ਕੌਰ ਦਾ ਅਚਾਨਕ ਦਿਹਾਂਤ ਹੋਣ ਉਪਰੰਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗ੍ਰਹਿ ਮੰਤਰੀ ਸ: ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਗੁਰਦੁਆਰਾ ਕਰਮਸਰ ਪਿੱਪਲੀ ਸਾਹਿਬ ਸ਼ਹੀਦਾਂ ਨੂੰ ਜਾਂਦੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ

ਘੱਲੂਘਾਰਾ ਸਾਹਿਬ, 24 ਅਕਤੂਬਰ (ਮਿਨਹਾਸ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਅੱਜ ਸਿੰਬਲੀ ਰੋਡ ਤੋਂ ਗੁਰਦੁਆਰਾ ਕਰਮਸਰ ਪਿੱਪਲੀ ਸਾਹਿਬ ਸ਼ਹੀਦਾਂ ਨੂੰ ਜਾਂਦੀ ਲਿੰਕ ਸੜਕ ਤੋਂ ਇਲਾਵਾ ਬਲਾਕ ਕਾਹਨੂੰਵਾਨ ਦੇ ਪਿੰਡਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰਾ ਘਰ ਮੇਰੇ ਨਾਮ' ਸਕੀਮ ਤੋਂ ਲੋਕ ਖੁਸ਼-ਸਰਪੰਚ ਪਿੰਡੀਆਂ, ਰੋਸੇ, ਜਿੰਮੀ ਕਾਹਲੋਂ

ਕਲਾਨੌਰ, 24 ਅਕਤੂਬਰ (ਪੁਰੇਵਾਲ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰੇ ਕਰਨ ਤੋਂ ਇਲਾਵਾ ਸੂਬੇ ਦੀ ਸਿਆਸਤ 'ਤੇ ਕਾਬਜ਼ ਹੋਏ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ 54 ਯਾਤਰੀਆਂ ਦੇ ਜਥੇ ਨੂੰ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਤੋਂ ਰੋਕਣਾ ਮੰਦਭਾਗਾ-ਜਥੇ. ਕਾਹਲੋਂ

ਬਟਾਲਾ, 24 ਅਕਤੂਬਰ (ਬੁੱਟਰ)-ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਪਿੰਡ ਪੀਰੋਵਾਲੀ (ਗੁਰਦਾਸਪੁਰ) ਦੇ 54 ਯਾਤਰੀਆਂ, ਜਿਨ੍ਹਾਂ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਵਿਚਾਲੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਸਰਕਾਰ ਵਲੋਂ 18 ਅਕਤੂਬਰ ਨੂੰ 15 ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਭਾਸ਼ਨ ਮੁਕਾਬਲੇ 'ਚ ਦੂਸਰਾ ਸਥਾਨ ਕੀਤਾ ਪ੍ਰਾਪਤ

ਬਟਾਲਾ, 24 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਸਵੀਪ ਦੇ ਯੂਥ ਫ਼ੈਸਟੀਵਲ 'ਚੋਂ ਭਾਸ਼ਣ ਉਚਾਰਣ ਮੁਕਾਬਲੇ ਵਿਚੋਂ ਦੂਜਾ ...

ਪੂਰੀ ਖ਼ਬਰ »

ਭਾਰੀ ਮੀਂਹ ਅਤੇ ਗੜੇ੍ਹਮਾਰੀ ਨਾਲ ਨੁਕਸਾਨੀ ਝੋਨੇ ਦੀ ਫ਼ਸਲ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਰਵੀਕਰਨ ਸਿੰਘ ਕਾਹਲੋਂ

ਬਟਾਲਾ, 24 ਅਕਤੂਬਰ (ਕਾਹਲੋਂ)-ਤੇਜ਼ ਹਵਾਵਾਂ, ਭਾਰੀ ਮੀਂਹ ਅਤੇ ਗੜੇ੍ਹਮਾਰੀ ਕਾਰਨ ਹਲਕਾ ਡੇਰਾ ਬਾਬਾ ਨਾਨਕ ਦੇ ਅਨੇਕਾਂ ਪਿੰਡਾਂ ਅੰਦਰ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ | ਹਲਕੇ ਦੇ ਅਨੇਕਾਂ ਪਿੰਡਾਂ ਅੰਦਰ ਭਾਵੇਂ ਫਸਲ ਦੀ ਕਟਾਈ ਕੀਤੀ ਗਈ ਹੈ, ਪਰ ...

ਪੂਰੀ ਖ਼ਬਰ »

ਈ.ਐੱਸ.ਆਈ. ਡਿਸਪੈਂਸਰੀ ਧਾਰੀਵਾਲ ਵਲੋਂ ਮਿੱਲ ਅੰਦਰ ਮੁਫ਼ਤ ਮੈਡੀਕਲ ਕੈਂਪ ਲਗਾਇਆ

ਧਾਰੀਵਾਲ, 24 ਅਕਤੂਬਰ (ਸਵਰਨ ਸਿੰਘ)-ਸਥਾਨਕ ਈ.ਐੱਸ.ਆਈ. ਡਿਸਪੈਂਸਰੀ ਧਾਰੀਵਾਲ ਦੇ ਬ੍ਰਾਂਚ ਮੈਨੇਜਰ ਤਿਲਕ ਰਾਜ ਦੀ ਦੇਖ-ਰੇਖ ਹੇਠ ਗਰਮ ਕੱਪੜਾ ਬਣਾਉਣ ਵਾਲੀ 'ਦੀ ਨਿਊ ਇਜਰਟਨ ਵੁਲਨ ਮਿੱਲ ਧਾਰੀਵਾਲ' ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਈ.ਐਸ.ਆਈ. ...

ਪੂਰੀ ਖ਼ਬਰ »

ਤੇਜ਼ ਤੂਫ਼ਾਨ ਤੇ ਭਾਰੀ ਮੀਂਹ ਨੇ ਖੇਤਾਂ 'ਚ ਵਿਛਾਈਆਂ ਝੋਨੇ ਤੇ ਗੰਨੇ ਦੀਆਂ ਫ਼ਸਲਾਂ

ਪੁਰਾਣਾ ਸ਼ਾਲਾ, 24 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਬੀਤੀ ਰਾਤ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਕਾਰਨ ਝੋਨੇ ਦੀਆਂ ਫ਼ਸਲਾਂ 'ਤੇ ਕਹਿਰਵਾਨ ਹੋਈ ਕੁਦਰਤੀ ਕਰੋਪੀ ਨੇ ਇਕ ਵਾਰ ਫਿਰ ਅੰਨਦਾਤੇ ਨੂੰ ਚਿੰਤਾ ਦੇ ਆਲਮ 'ਚ ਡੋਬ ਦਿੱਤਾ ਹੈ | ਤੇਜ਼ ਹਨੇਰੀ ਝੱਖੜ ਨੇ ਜਿੱਥੇ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਕਿਸਾਨਾਂ ਨੰੂ ਮੁਆਵਜ਼ਾ ਦਿੱਤਾ ਜਾਵੇ-ਜੀਵਨਚੱਕ

ਦੋਰਾਂਗਲਾ, 24 ਅਕਤੂਬਰ (ਚੱਕਰਾਜਾ)-ਬੀਤੇ ਦਿਨ ਪਏ ਭਾਰੀ ਮੀਂਹ ਤੇ ਚੱਲੀ ਤੇਜ਼ ਹਨੇਰੀ ਝੱਖੜ ਕਾਰਨ ਕਿਸਾਨਾਂ ਦੀ ਬਰਬਾਦ ਹੋਈ ਝੋਨੇ ਦੀ ਫ਼ਸਲ ਦੀ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੰੂ ਯੋਗ ਮੁਆਵਜ਼ਾ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ...

ਪੂਰੀ ਖ਼ਬਰ »

ਤੇਜ਼ ਤੂਫ਼ਾਨ ਤੇ ਭਾਰੀ ਮੀਂਹ ਨੇ ਖੇਤਾਂ 'ਚ ਵਿਛਾਈਆਂ ਝੋਨੇ ਤੇ ਗੰਨੇ ਦੀਆਂ ਫ਼ਸਲਾਂ

ਪੁਰਾਣਾ ਸ਼ਾਲਾ, 24 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਬੀਤੀ ਰਾਤ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਕਾਰਨ ਝੋਨੇ ਦੀਆਂ ਫ਼ਸਲਾਂ 'ਤੇ ਕਹਿਰਵਾਨ ਹੋਈ ਕੁਦਰਤੀ ਕਰੋਪੀ ਨੇ ਇਕ ਵਾਰ ਫਿਰ ਅੰਨਦਾਤੇ ਨੂੰ ਚਿੰਤਾ ਦੇ ਆਲਮ 'ਚ ਡੋਬ ਦਿੱਤਾ ਹੈ | ਤੇਜ਼ ਹਨੇਰੀ ਝੱਖੜ ਨੇ ਜਿੱਥੇ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾ ਰਹੇ ਵੱਡੇ ਦਾਅਵਿਆਂ ਦੀ ਪੋਲ

ਗੁਰਦਾਸਪੁਰ, 24 ਅਕਤੂਬਰ (ਗੁਰਪ੍ਰਤਾਪ ਸਿੰਘ)-ਬੀਤੇ ਕੱਲ੍ਹ ਪਏ ਭਾਰੀ ਮੀਂਹ ਨਾਲ ਝੋਨੇ ਦੀ ਖ਼ਰੀਦ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਦਿਖਾਈ ਦਿੱਤੀ | ਮੰਡੀ ਵਿਚ ਖੁੱਲ੍ਹੇ ਅਸਮਾਨ ਹੇਠ ਝੋਨੇ ਦੀਆਂ ...

ਪੂਰੀ ਖ਼ਬਰ »

ਨਿਰੰਕਾਰੀ ਸਤਿਸੰਗ ਭਵਨ ਬਟਾਲਾ 'ਚ ਖ਼ੂਨਦਾਨ ਕੈਂਪ ਲਗਾਇਆ

ਬਟਾਲਾ, 24 ਅਕਤੂਬਰ (ਕਾਹਲੋਂ)-ਨਿਰੰਕਾਰੀ ਸਤਿਸੰਗ ਭਵਨ ਬਟਾਲਾ ਵਿਖੇ ਨਿਰੰਕਾਰੀ ਮਿਸ਼ਨ ਵਲੋਂ ਸਿਵਲ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਰਕੇਸ਼ ਸੇਠੀ ਸੰਤ ਨਿਰੰਕਾਰੀ ਮੰਡਲ ਅੰਮਿ੍ਤਸਰ ਨੇ ਕੀਤਾ | ਇਸ ਕੈਂਪ ਵਿਚ ਸ਼ਾਖਾ ...

ਪੂਰੀ ਖ਼ਬਰ »

ਗੜ੍ਹੇਮਾਰੀ ਨਾਲ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਕਿਸਾਨਾਂ ਨੇ 50 ਹਜ਼ਾਰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਡੇਰਾ ਬਾਬਾ ਨਾਨਕ, 24 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੀ ਰਾਤ ਸਮੇਂ ਹੋਈ ਤੇਜ਼ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਵੱਡਾ ਖ਼ਰਚਾ ਕਰਕੇ ਪਾਲੀ ਹੋਈ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਬਰਬਾਦ ਹੋ ਗਈ | ਡੂੰਘੀ ਪ੍ਰੇਸ਼ਾਨੀ 'ਚ ਡੁੱਬੇ ਮਲੂਕਵਾਲੀ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਲੰਬੜਦਾਰ ਵਲੋਂ ਲੋਧੀਨੰਗਲ ਦਾ ਸਨਮਾਨ

ਬਟਾਲਾ, 24 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਬਣਾਏ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ ਵਲੋਂ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਅੱਗ ਬੁਝਾਉਣ ਸਬੰਧੀ ਸਿਖਲਾਈ ਕੈਂਪ ਲਗਾਇਆ

ਧਾਰੀਵਾਲ, 24 ਅਕਤੂਬਰ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈੈਂਟ ਸਕੂਲ ਧਾਰੀਵਾਲ ਵਿਖ਼ੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੇ ਪ੍ਰਬੰਧਾਂ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਅੱਗ ਬੁਝਾਉਣ ਸਬੰਧੀ ...

ਪੂਰੀ ਖ਼ਬਰ »

ਕਾਂਗਰਸ ਪੰਜਾਬ 'ਚੋਂ ਪਹਿਲਾਂ ਨਾਲੋਂ ਵੱਧ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ-ਭਿੰਦਾ ਨੈਣੇਕੋਟ

ਘੱਲੂਘਾਰਾ ਸਾਹਿਬ, 24 ਅਕਤੂਬਰ (ਮਿਨਹਾਸ)-ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ, ਇਸ ਲਈ ਪੰਜਾਬ ਕਾਂਗਰਸ ਇਸ ਵਾਰ ਪੰਜਾਬ 'ਚੋਂ ਪਹਿਲਾਂ ਨਾਲੋਂ ਵੱਧ ਸੀਟਾਂ 'ਤੇ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਇਸਾਈਆਂ 'ਤੇ ਹੋ ਰਹੇ ਹਮਲਿਆਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 24 ਅਕਤੂਬਰ (ਆਰਿਫ਼)-ਪਾਸਟਰ ਐਸੋਸੀਏਸ਼ਨ ਵਲੋਂ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਰਾਸ਼ਟਰਪਤੀ ਨੰੂ ਮੰਗ ਪੱਤਰ ਭੇਜਦੇ ਹੋਏ ਮੰਗ ਕੀਤੀ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਇਸਾਈਆਂ ਨਾਲ ਅੱਤਿਆਚਾਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦੀਨਾਨਗਰ ਖੇਤਰ ਦੇ ਵਿਕਾਸ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ-ਕਮਲਜੀਤ ਚਾਵਲਾ

ਦੀਨਾਨਗਰ, 24 ਅਕਤੂਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋ. ਅ. ਦ. ਬਾਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਾਕੀ ਵਲੋਂ ਢਾਂਚੇ ਦਾ ਵਿਸਤਾਰ

ਘੱਲੂਘਾਰਾ ਸਾਹਿਬ, 24 ਅਕਤੂਬਰ (ਮਿਨਹਾਸ)-ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਕਿਸਾਨ ਵਿੰਗ ਦੇ ਢਾਂਚੇ ਦਾ ਵਿਸਥਾਰ ਕਰਦੇ ਹੋਏ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ 'ਚ ਜਗਤਾਰ ਸਿੰਘ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਵਿਖੇ ਪੁਸਤਕ ਗੋਸ਼ਟੀ ਅਤੇ ਸਾਹਿਤਕ ਸਮਾਰੋਹ ਕਰਵਾਇਆ

ਧਾਰੀਵਾਲ, 24 ਅਕਤੂਬਰ (ਸਵਰਨ ਸਿੰਘ)-ਸਾਹਿਤ ਸਭਾ ਧਾਰੀਵਾਲ ਵਲੋਂ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ: ਕਿਰਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਦਾਊਵਾਲ ਵਿਖੇ ਮੁਫ਼ਤ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਕੈਂਪ ਲਗਾਇਆ

ਪੁਰਾਣਾ ਸ਼ਾਲਾ, 24 ਅਕਤੂਬਰ (ਅਸ਼ੋਕ ਸ਼ਰਮਾ)-ਸੀ.ਜੀ.ਐਮ ਮੈਡਮ ਨਵਦੀਪ ਕੌਰ ਗਿੱਲ ਦੀਆਂ ਹਦਾਇਤਾਂ 'ਤੇ ਪਿੰਡ ਦਾਊਵਾਲ ਵਿਖੇ ਸਰਪੰਚ ਨਿਤਿਨ ਕੁਮਾਰੀ ਤੇ ਸਾਬਕਾ ਸਰਪੰਚ ਅਮਨੀਤ ਕੁਮਾਰ ਦੇ ਵਿਸ਼ੇਸ਼ ਪ੍ਰਬੰਧਾਂ ਹੇਠ ਮੁਫ਼ਤ ਕਾਨੰੂਨੀ ਸੇਵਾਵਾਂ ਅਥਾਰਿਟੀ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX