ਤਾਜਾ ਖ਼ਬਰਾਂ


ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  6 minutes ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  44 minutes ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 1 hour ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 1 hour ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 2 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 5 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 5 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 6 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 7 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 7 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 8 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 9 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 10 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 10 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 10 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਅੰਮ੍ਰਿਤਸਰ

ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਅੰਮਿ੍ਤਸਰ, 24 ਅਕਤੂਬਰ (ਗਗਨਦੀਪ ਸ਼ਰਮਾ)-ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਝੋਨੇ ਦਾ ਨੁਕਸਾਨ ਹੋਇਆ ਹੈ | ਭਗਤਾਂਵਾਲਾ ਦਾਣਾ ਮੰਡੀ 'ਚ ਝੋਨੇ ਨਾਲ ਭਰੀਆਂ ਦਰਜਨਾਂ ਬੋਰੀਆਂ ਮੀਂਹ ਦੇ ਪਾਣੀ ਨਾਲ ਭਿੱਜ ਗਈਆਂ ਜਦਕਿ ਖੁੱਲੇ੍ਹ ਆਸਮਾਨ ਹੇਠ ਪਈਆਂ ਝੋਨੇ ਦੀਆਂ ਕੁੱਝ ਢੇਰੀਆਂ ਨੂੰ ਤਰਪਾਲਾਂ ਨਾਲ ਢੱਕ ਕੇ ਨੁਕਸਾਨੇ ਜਾਣ ਤੋਂ ਬਚਾਅ ਲਿਆ ਗਿਆ | ਅਜਿਹੇ 'ਚ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਛਾ ਗਈ ਹੈ | ਜਦੋਂ 'ਅਜੀਤ' ਦੀ ਟੀਮ ਵਲੋਂ ਜ਼ਿਲ੍ਹੇ ਦੀ ਪ੍ਰਮੁੱਖ ਭਗਤਾਂਵਾਲਾ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਝੋਨੇ ਦੀਆਂ ਕੁਝ ਬੋਰੀਆਂ ਮੀਂਹ ਨਾਲ ਭਿੱਜੀਆਂ ਸਨ ਤੇ ਵਧੇਰੇ ਕਰਕੇ ਫ਼ਸਲ 'ਤੇ ਤਰਪਾਲਾਂ ਪਈਆਂ ਸਨ | ਮੰਡੀ 'ਚ ਮੌਜੂਦ ਹਰਿੰਦਰਪਾਲ ਸਿੰਘ ਨਾਂਅ ਦੇ ਕਿਸਾਨ ਨੇ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਪਹਿਲਾਂ ਹੀ ਕਿਸਾਨ ਬਹੁਤ ਪ੍ਰੇਸ਼ਾਨ ਹੈ | ਕੁਦਰਤ ਦੀ ਮਾਰ ਨੇ ਉਨ੍ਹਾਂ ਨੂੰ ਹੋਰ ਮੁਸੀਬਤ 'ਚ ਪਾ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ | ਦੂਜੇ ਪਾਸੇ ਮੰਡੀ ਬੋਰਡ ਦੇ ਇਕ ਅਧਿਕਾਰੀ ਦਾ ਕਹਿਣਾ ਹੈ ਕਿ ਭਗਤਾਂਵਾਲਾ ਦਾਣਾ ਮੰਡੀ 'ਚ ਮੀਂਹ ਸ਼ੁਰੂ ਹੋਣ ਤੋਂ ਪਹਿਲਾਂ ਹੀ 90 ਤੋਂ 95 ਪ੍ਰਤੀਸ਼ਤ ਮਾਲ ਤੁੱਲ ਚੁੱਕਿਆ ਸੀ | ਜੋ ਸਰਕਾਰੀ ਤੇ ਪ੍ਰਾਈਵੇਟ ਮਾਲ ਚੁੱਕਿਆ ਜਾਣਾ ਬਾਕੀ ਸੀ, ਉਸ ਨੂੰ ਤਰਪਾਲਾਂ ਨਾਲ ਢੱਕ ਕੇ ਭਿੱਜਣ ਤੋਂ ਬਚਾਅ ਲਿਆ ਗਿਆ ਸੀ |
ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਦੇਰ ਰਾਤ ਤੱਕ ਹੋਈ ਭਾਰੀ ਬਾਰਿਸ਼, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਨੇ ਸਰਹੱਦੀ ਖੇਤਰ ਦੇ ਦਰਜਨਾਂ ਪਿੰਡਾਂ ਕੋਟ ਗੁਰਬਖਸ਼, ਘੋਨੇਵਾਲਾ, ਮਾਛੀਵਾੜਾ, ਨਿੱਸੋਕੇ, ਸਿੰਘੋਕੇ, ਮਹਿਮੰਦ ਮੰਦਰਾਂਵਾਲਾ, ਚੰਡੀਗੜ੍ਹ੍ਹ ਆਬਾਦੀ, ਪੰਡੋਰੀ, ਧੰਗਈ, ਪੈੜੇਵਾਲ, ਲੱਖੂਵਾਲ, ਰਮਦਾਸ ਆਦਿ ਪਿੰਡਾਂ 'ਚ 1121 ਕਿਸਮ ਦੀ ਬਾਸਮਤੀ ਦੀ ਬੁਰੀ ਤਰ੍ਹਾਂ ਬਰਬਾਦੀ ਕਰ ਦਿੱਤੀ ਹੈ ਜਦਕਿ ਤੇਜ਼ ਬਾਰਸ਼ ਕਾਰਨ ਇਸ ਸਮੁੱਚੇ ਖੇਤਰ 'ਚ ਝੋਨੇ ਦੀ ਖੜ੍ਹੀ ਫ਼ਸਲ ਤੇ ਬਾਸਮਤੀ 1121 ਨੂੰ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਾਇਆ ਹੈ | ਖੇਤਾਂ 'ਚ ਵੱਡੀ ਪੱਧਰ 'ਤੇ ਪਾਣੀ ਫਿਰ ਗਿਆ ਹੈ ਤੇ ਤੇਜ਼ ਹਵਾਵਾਂ ਕਾਰਨ ਫ਼ਸਲ ਖੇਤਾਂ 'ਚ ਡਿੱਗ ਗਈ ਹੈ | ਪਿੰਡ ਮੰਦਰਾਂਵਾਲਾ ਦੀ ਸਰਪੰਚ ਦੇ ਪਤੀ ਜਤਿੰਦਰਪਾਲ ਸਿੰਘ ਬੰਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਨੁਕਸਾਨੀ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਰਾਹਤ ਦੇਣ ਦੇ ਹੁਕਮ ਜਾਰੀ ਕੀਤੇ ਹਨ | ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਨੇ ਦੱਸਿਆ ਕਿ ਦਰਜਨਾਂ ਪਿੰਡਾਂ ਦੀ ਫ਼ਸਲ ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ | ਜਦਕਿ ਕਮਾਦ, ਪਸ਼ੂਆਂ ਦਾ ਚਾਰਾ ਤੇ ਸਬਜ਼ੀਆਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਕਰਜ਼ੇ ਦੇ ਜੰਜਾਲ ਵਿਚ ਡੁੱਬੀ ਕਿਸਾਨੀ ਦੀ ਤੁਰੰਤ ਸਾਰ ਲਈ ਜਾਵੇ ਤੇ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸੇ ਤਰ੍ਹਾਂ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਵੀ ਭਿੱਜ ਕੇ ਬਰਬਾਦ ਹੋਣ ਕਿਨਾਰੇ ਹੈ | ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਅੰਦਰ ਸ਼ੈੱਡ ਬਣਾਏ ਜਾਣ |
ਬੱਚੀਵਿੰਡ, (ਬਲਦੇਵ ਸਿੰਘ ਕੰਬੋ)-ਕੱਲ੍ਹ ਸ਼ਾਮ ਭਾਰੀ ਬਾਰਸ਼ ਤੇ ਗੜ੍ਹੇਮਾਰੀ ਨਾਲ ਬੱਚੀਵਿੰਡ ਤੇ ਇਸ ਦੇ ਆਸਪਾਸ ਦੇ ਖੇਤਰ 'ਚ ਬਾਸਮਤੀ ਦੀ 1121 ਕਿਸਮ ਦੀ ਖੜੀ ਫ਼ਸਲ ਦੇ ਸੱਥਰ ਵਿਛ ਗਏ | ਪਿੰਡ ਕਿਰਲਗੜ, ਡਾਲਾ, ਸ਼ਹੂਰਾ, ਸਾਰੰਗੜਾ, ਰਾਏ, ਪੰਡੋਰੀ, ਕੱਕੜ, ਮੰਜ ਆਦਿ ਪਿੰਡਾਂ ਦੇ ਖੇਤਾਂ 'ਚ ਖੜੀਆਂ ਫ਼ਸਲਾਂ ਦੇ ਸੱਥਰ ਵਿਛੇ ਹੋਏ ਸਨ | ਭਾਰੀ ਬਾਰਸ਼ ਦੇ ਚੱਲਦਿਆਂ ਹਰੇ ਚਾਰੇ ਤੇ ਸਬਜ਼ੀਆਂ ਦੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਪੁੱਜਾ | ਕਿਸਾਨਾਂ ਨੇ ਦੱਸਿਆ ਕਿ ਇਸ ਬੇ ਮੌਸਮੀ ਬਾਰਿਸ਼ ਨਾਲ ਝੋਨੇ ਦੀਆਂ ਪੱਕਣ ਕਿਨਾਰੇ ਆਈਆਂ ਸਾਰੀਆਂ ਕਿਸਮਾਂ ਦੀਆਂ ਫ਼ਸਲਾਂ ਦੇ ਪੂਰੀ ਤਰ੍ਹਾਂ ਬਰਬਾਦ ਹੋਣ ਕੰਢੇ ਹਨ | ਕਿਸਾਨ ਜੋਗਾ ਸਿੰਘ ਨੇ ਦੱਸਿਆ ਕਿ ਡਿੱਗ ਚੁੱਕੀ ਫ਼ਸਲ ਦੇ ਦਾਣੇ ਪੱਤਲ ਪੈ ਜਾਂਦੇ ਹਨ, ਜਿਸ ਦੇ ਚੱਲਦਿਆਂ ਝਾੜ ਵੱਡੀ ਪੱਧਰ 'ਤੇ ਘੱਟ ਜਾਂਦਾ ਹੈ | ਕਿਸਾਨ ਨਿੰਦਰ ਸਿੰਘ ਨੇ ਦੱਸਿਆ ਕਿ ਜੋ ਥੋੜੀ-ਬਹੁਤ ਫ਼ਸਲ ਬਚੇਗੀ, ਉਸਦੀ ਗੁਣਵੱਤਾ ਖਰਾਬ ਹੋ ਸਕਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦੀ ਸੰਭਾਵਨਾ ਹੈ | ਸਮੂਹਿਕ ਤੌਰ 'ਤੇ ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾਵੇ |
ਅੰਮਿ੍ਤਸਰ, (ਸੁਰਿੰਦਰ ਕੋਛੜ)-ਲੰਘੀ ਰਾਤ ਅੰਮਿ੍ਤਸਰ 'ਚ ਹੋਈ ਬਾਰਸ਼ ਤੇ ਗੜੇਮਾਰੀ ਤੋਂ ਬਾਅਦ ਸ਼ੁਰੂ ਹੋਈਆਂ ਠੰਢੀਆਂ ਹਵਾਵਾਂ ਨਾਲ ਘੱਟੋ ਘੱਟ ਤੇ ਵੱਧ ਤੋਂ ਵੱਧ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ | ਮੌਸਮ ਵਿਭਾਗ ਮੁਤਾਬਿਕ ਸਨਿਚਰਵਾਰ ਨੂੰ ਹੋਈ ਬਾਰਸ਼ ਅਤੇ ਗੜੇਮਾਰੀ ਤੋਂ ਬਾਅਦ ਹੁਣ ਹਰ ਰੋਜ਼ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਘੱਟੋ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 'ਚ ਵੀ ਲਗਾਤਾਰ ਗਿਰਾਵਟ ਰਹੇਗੀ | ਮੌਸਮ ਵਿਭਾਗ ਮੁਤਾਬਿਕ ਸਨਿਚਰਵਾਰ ਨੂੰ ਦਿਨ ਦਾ ਘੱਟੋ ਘੱਟ ਤਾਪਮਾਨ 21 ਡਿਗਰੀ ਦਰਜ ਕੀਤਾ ਗਿਆ, ਜਦਕਿ ਅੱਜ ਸਵੇਰੇ ਤਾਪਮਾਨ 6 ਡਿਗਰੀ ਘੱਟ 15.7 ਡਿਗਰੀ ਰਿਹਾ | ਦੱਸਿਆ ਜਾ ਰਿਹਾ ਹੈ ਕਿ ਪਿਛਲੇ 24 ਘੰਟਿਆਂ 'ਚ 9.2 ਮਿਲੀਮੀਟਰ ਮੀਂਹ ਦੇ ਨਾਲ ਗੜੇਮਾਰੀ ਹੋਈ ਹੈ | ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਜਤਾਈ ਹੈ |
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਵੱਖ-ਵੱਖ ਹਿੱਸਿਆਂ ਸਮੇਤ ਅਜਨਾਲਾ ਖੇਤਰ 'ਚ ਹੋਈ ਬੇਮੌਸਮੀ ਬਾਰਸ਼ ਤੇ ਗੜੇ੍ਹਮਾਰੀ ਨੇ ਇਕ ਵਾਰ ਫਿਰ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ ਤੇ ਕਈ ਥਾਵਾਂ 'ਤੇ ਪੱਕ ਕੇ ਤਿਆਰ ਫ਼ਸਲ ਨੂੰ ਪੂਰੀ ਤਰ੍ਹਾਂ ਤਬਾਹ ਕਰਕੇ ਕਿਸਾਨਾਂ ਦਾ ਆਰਥਿਕ ਪੱਖੋਂ ਲੱਕ ਤੋੜ ਕੇ ਰੱਖ ਦਿੱਤਾ ਹੈ | ਝੋਨੇ ਤੋਂ ਇਲਾਵਾ ਹਰੇ ਚਾਰੇ ਤੇ ਸਬਜ਼ੀਆਂ ਨੂੰ ਵੀ ਇਸ ਬਾਰਸ਼ ਨੇ ਪ੍ਰਭਾਵਿਤ ਕੀਤਾ ਹੈ ਜਿਸ ਤੋਂ ਬਾਅਦ ਕਿਸਾਨ ਮਾਯੂਸ ਨਜ਼ਰ ਆ ਰਹੇ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਸਾਨ ਮਲਕੀਤ ਸਿੰਘ ਅਜਨਾਲਾ, ਜਸਬੀਰ ਸਿੰਘ ਢਿੱਲੋਂ, ਲਖਬੀਰ ਸਿੰਘ ਫੁੱਲੇਚੱਕ, ਗਗਨ ਢਿੱਲੋਂ, ਕਰਨਬੀਰ ਸਿੰਘ ਰਿੰਕਾ, ਜਸਪਾਲ ਸਿੰਘ ਕੋਟਲੀ, ਧਰਮਿੰਦਰ ਸਿੰਘ ਲਾਡਾ ਨਾਸਰ, ਜੁਗਰਾਜ ਸਿੰਘ ਰਿਆੜ ਅਤੇ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਬਾਸਮਤੀ ਤੇ ਪਰਮਲਾਂ ਦੀ ਬੰਪਰ ਫ਼ਸਲ ਹੋਣ ਤੇ ਭਾਅ ਵੀ ਵੱਧ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਦਾ ਆਲਮ ਸੀ ਪਰ ਬੀਤੇ ਕੱਲ੍ਹ ਹੋਈ ਭਾਰੀ ਗੜੇਮਾਰੀ ਤੇ ਲਗਾਤਾਰ ਹੋ ਰਹੀ ਬਾਰਸ਼ ਨੇ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਸਮੇਂ ਬਿਜਲੀ ਦੇ ਵੱਡੇ ਕੱਟ ਲੱਗਣ ਕਾਰਨ ਬਹੁਤ ਮੁਸ਼ਕਿਲ ਨਾਲ ਮਹਿੰਗੇ ਭਾਅ ਦੇ ਡੀਜ਼ਲ ਫੂਕ ਕੇ ਝੋਨਾ ਤਿਆਰ ਕੀਤਾ ਗਿਆ ਸੀ ਤੇ ਹੁਣ ਬਾਰਿਸ਼ ਹੋਣ ਕਾਰਨ ਜਿੱਥੇ ਪੂਰੀ ਤਰ੍ਹਾਂ ਪੱਕ ਕੇ ਤਿਆਰ ਬਾਸਮਤੀ 1121 ਤੇ ਹੋਰ ਕਿਸਮਾਂ ਦੀ ਵਾਢੀ ਲੇਟ ਹੋ ਜਾਵੇਗੀ ਤੇ ਬਾਸਮਤੀ ਡਿੱਗ ਜਾਣ ਕਾਰਨ ਕੰਬਾਈਨਾਂ ਦਾ ਖਰਚਾਂ ਵੀ ਦੁੱਗਣਾ ਲੱਗੇਗਾ | ਉਕਤ ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ |
ਓਠੀਆਂ, (ਗੁਰਵਿੰਦਰ ਸਿੰਘ ਛੀਨਾ)-ਰਾਤ ਨੂੰ ਹੋਈ ਬੇਮੌਸਮੀ ਬਰਸਾਤ ਤੇ ਗੜੇ੍ਹਮਾਰੀ ਕਾਰਨ ਨਾਲ ਲੱਗਦੇ ਪਿੰਡ ਜਸਤਰਵਾਲ, ਛੀਨਾ ਕਰਮ ਸਿੰਘ, ਕੜਿਆਲ, ਧਰਮ ਕੋਟ, ਮਾਨਾਂਵਾਲਾ ਭਿੰਡੀ ਸੈਦਾਂ ਨੇਪਾਲ ਮਿਆਦੀਆਂ ਤੇ ਹੋਰ ਪਿੰਡਾਂ 'ਚ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ 1121 ਬਾਸਮਤੀ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਕਿਸਾਨਾਂ ਨੇ ਸਰਕਾਰ ਪਾਸੋਂ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ |

ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਦੋਵਾਂ ਚਾਲਕਾਂ ਦੀ ਮੌਤ

ਮਜੀਠਾ, 24 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮਜੀਠਾ ਤੋਂ ਇਕ ਕਿਲੋਮੀਟਰ ਦੂਰ ਮਜੀਠਾ ਸੋਹੀਆਂ ਕਲਾਂ ਸੜ੍ਹਕ 'ਤੇ ਸ਼ੈਲਰ ਦੇ ਸਾਹਮਣੇ ਮੋਟਰ ਸਾਈਕਲ ਤੇ ਐਕਟਿਵਾ ਦਰਮਿਆਨ ਆਹਮੋ ਸਾਹਮਣੇ ਟੱਕਰ 'ਚ ਦੋਵ੍ਹਾਂ ਚਾਲਕਾਂ ਦੀ ਮੌਤ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਕਿਸਾਨਾਂ ਨੇ ਭਾਜਪਾ ਦੇ ਹੋਰਡਿੰਗ'ਤੇ ਕਾਲਖ ਮਲ ਕੇ ਕੀਤੀ ਨਾਅਰੇਬਾਜੀ

ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਥਾਂ-ਥਾਂ 'ਤੇ ਪੁਤਲੇ ਫੂਕ ਕੇ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈ ਝੋਨੇ ਦੀ ਫ਼ਸਲ ਕਾਰਨ ਕਿਸਾਨਾਂ ਦੇ ਸਾਹ ਸੂਤੇ

ਅਜਨਾਲਾ, 24 ਅਕਤੂਬਰ (ਐਸ. ਪ੍ਰਸ਼ੋਤਮ)-ਅਜਨਾਲਾ ਨੇੜਲੇ ਖੇਤਰ 'ਚ ਬੀਤੀ ਰਾਤ ਤੋਂ ਪੈ ਰਹੀ ਮੋਹੱਲੇਧਾਰ ਬਾਰਿਸ਼ ਤੇ ਤੇਜ਼ ਹਵਾ ਨੇ ਖੇਤਾਂ 'ਚ ਖੜੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸਿਰਫ ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ ਸੜਕ ਬਣਾਉਣ ਦਾ ਉਦਘਾਟਨ

ਛੇਹਰਟਾ, 24 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀਂ ਦੀ ਵਾਰਡ ਨੰਬਰ 79 ਦੇ ਇਲਾਕਾ ਚੌਂਕ ਭੰਗਾਲੀ ਵਾਲਾ ਸ਼ੇਰ ਸ਼ਾਹ ਸੂਰੀ ਰੋਡ ਛੇਹਰਟਾ ਵਿਖੇ ਵਿਕਾਸ ਕਾਰਜਾਂ ਦੇ ਚੱਲਦਿਆਂ ਸੀਨੀਅਰ ਕਾਂਗਰਸੀ ਆਗੂ ਸਵਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ 'ਤੇ ਸਜਾਏ ਗਏ ਧਾਰਮਿਕ ਦੀਵਾਨ

ਅਜਨਾਲਾ, 24 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਜਨਾਲਾ ਵਿਖੇ ਸਿੱਖਾਂ ਦੀ ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਫ਼ਸਲਾਂ ਦੇ ਮੀਂਹ ਕਾਰਨ ਹੋਏ ਨੁਕਸਾਨ ਦੀ ਕਰਵਾਈ ਜਾਵੇਗੀ ਵਿਸ਼ੇਸ਼ ਗਿਰਦਾਵਰੀ- ਸੋਨੀ

ਅੰਮਿ੍ਤਸਰ, 24 ਅਕਤੂਬਰ (ਰੇਸ਼ਮ ਸਿੰਘ)-ਉਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ ਸੂਬਾ ਸਰਕਾਰ ਉਸਦਾ ਯੋਗ ਮੁਆਵਜਾ ਦੇਵੇਗੀ | ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਨੂੰ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 4 ਹੋਰ ਮਾਮਲੇ - ਡੇਂਗੂ ਦੇ ਸਰਗਰਮ ਮਾਮਲੇ 304

ਅੰਮਿ੍ਤਸਰ, 24 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 4 ਨਵੇਂ ਮਾਮਲੇ ਮਿਲੇ ਹਨ, ਇਸ ਤਰ੍ਹਾਂ ਹੁਣ ਇਥੇ ਕੁਲ ਸਰਗਰਮ ਮਰੀਜਾਂ ਦੀ ਗਿਣਤੀ 11 ਹੋ ਗਈ ਹੈ | ਦੂਜੇ ਪਾਸੇ ਡੇਂਗੂ ਦਿਨੋਂ ਦਿਨ ਹੋਰ ਪੈਰ ਪਸਾਰ ਰਿਹਾ ਹੈ ਤੇ ਡੇਂਗੂ ਦੇ ਸਰਗਰਮ ਮਾਮਲੇ ਇਕੱਲੇ ਸ਼ਹਿਰ 'ਚ ਹੀ 304 ਹਨ, ...

ਪੂਰੀ ਖ਼ਬਰ »

ਵਾਰਡ ਨੰਬਰ 83- 84 ਪੁਰਾਣਾ ਨਰਾਇਣਗੜ੍ਹ 'ਚ ਸੜਕ ਦੀ ਹਾਲਤ ਤਰਸਯੋਗ

ਛੇਹਰਟਾ, 24 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੇ ਵਾਰਡ ਨੰਬਰ 83 ਤੇ 84 ਦੇ ਇਲਾਕਾ ਪੁਰਾਣਾ ਨਰਾਇਣਗੜ੍ਹ ਤੇ ਹਮੀਦਪੁਰਾ ਨੂੰ ਜਾਣ ਵਾਲੀ ਸੜਕ ਦੀ ਹਾਲਤ ਪਿਛਲੇ 4 ਮਹੀਨਿਆਂ ਤੋਂ ਬਹੁਤ ਤਰਸਯੋਗ ਬਣੀ ਹੋਈ ਹੈ | ਥੋੜ੍ਹੀ ਜਿਹੀ ਬਰਸਾਤ ਹੋ ਜਾਣ 'ਤੇ ਕੋਈ ਵੱਡਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਵੇਰਕਾ ਨੂੰ ਮਿਲਿਆ ਈ. ਟੀ. ਯੂ. ਦਾ ਵਫ਼ਦ

ਅੰਮਿ੍ਤਸਰ, 24 ਅਕਤੂਬਰ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਈ. ਟੀ. ਯੂ) ਪੰਜਾਬ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨਾਲ ਮੁਲਾਕਾਤ ਕੀਤੀ ਗਈ | ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਜ਼ਿਲ੍ਹਾ ਪ੍ਰਧਾਨ ਸਤਬੀਰ ...

ਪੂਰੀ ਖ਼ਬਰ »

ਵਿਧਾਇਕ ਦੱਤੀ ਤੇ ਕੌਂਸਲਰ ਔਜਲਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 24 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 4 ਦੇ ਇਲਾਕੇ ਰਣਜੀਤ ਐਵੀਨਿਊ ਵਿਖੇ ਏ ਬਲਾਕ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਸੁਨੀਲ ਦੱਤੀ ਵਲੋਂ ਕੀਤੀ ਗਈ | ਇਸ ਮੌਕੇ ਕੌਂਸਲਰ ਹਰਪਨਦੀਪ ਸਿੰਘ ਔਜਲਾ ਵੀ ਉਨ੍ਹਾਂ ਦੇ ਨਾਲ ਵੀ ਮੌਜੂਦ ਸਨ | ਇਸ ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ ਵੱਖ-ਵੱਖ ਥਾੲੀਂ ਮੀਟਿੰਗਾਂ

ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਹਲਕਾ ਪੱਛਮੀ ਅਧੀਨ ਆਉਂਦੇ ਪਿੰਡ ਗੁਮਾਨਪੁਰਾ ਵਿਖੇ ਸੀਨੀਅਰ ਅਕਾਲੀ ਲੀਡਰ ਸੁਲੱਖਣ ਸਿੰਘ, ਸਾਬਕਾ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਤੇ ਮੈਂਬਰ ਪੰਚਾਇਤ ਪਿਆਰਾ ਸਿੰਘ ਦੇ ਗ੍ਰਹਿ ਵਿਖੇ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਪੁਲਿਸ ਲਾਈਨ ਤੋਂ ਕਰਵਾਈ ਮੈਰਾਥਨ ਦੌੜ

ਅੰਮਿ੍ਤਸਰ, 24 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ (ਸ਼ਹਿਰੀ) ਵਲੋਂ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਮਨਾਏ ਜਾ ਰਹੇ ਹਫਤੇ ਤਹਿਤ ਅੱਜ ਇਥੇ ਪੁਲਿਸ ਲਾਈਨ ਵਿਖੇ ਮਿੰਨੀ ਮੈਰਾਥਨ 'ਸ਼ਹੀਦਾਂ ਲਈ ਦੌੜ' ਕਰਵਾਈ ਗਈ | ਇਸ ਦੌੜ 'ਚ ਸਰਕਾਰੀ ਸਕੂਲ ਛੇਹਰਟਾ, ਐਨ. ਸੀ. ਸੀ. ...

ਪੂਰੀ ਖ਼ਬਰ »

ਕਰਵਾ ਚੌਥ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 24 ਅਕਤੂਬਰ (ਹਰਮਿੰਦਰ ਸਿੰਘ)-ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਅੱਜ ਔਰਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਔਰਤਾਂ ਵਲੋਂ ਕਰਵਾ ਚੌਥ ਦਾ ਵਰਤ ਰੱਖ ਕੇ ਆਪਣੇ ਸੁਹਾਗ ਦੀ ਲੰਬੇਰੀ ਉਮਰ ਦੀ ਕਾਮਨਾ ਕੀਤੀ | ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਣ ...

ਪੂਰੀ ਖ਼ਬਰ »

ਰਣੀਕੇ ਵਲੋਂ ਅਕਾਲੀ ਵਰਕਰਾਂ ਨਾਲ ਇੱਕਤਰਤਾ

ਰਾਜਾਸਾਂਸੀ, 24 ਅਕਤੂਬਰ (ਹਰਦੀਪ ਸਿੰਘ ਖੀਵਾ)-ਕਾਂਗਰਸ ਆਪਣੇ ਆਖਰੀ ਪਲਾਂ 'ਚ ਲੋਕਾਂ ਨੂੰ ਭਰਮਾਉਣ 'ਤੇ ਲੱਗੀ ਹੋਈ ਹੈ, ਪਰ ਸੂਬੇ ਦੇ ਲੋਕ ਹੁਣ ਇਨ੍ਹਾਂ ਦੀਆਂ ਗੁਮਰਾਹਕੁਨ ਚਾਲਾਂ ਵਿਚ ਨਹੀਂ ਆਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਤੋਂ ਸ਼ੋਮਣੀ ...

ਪੂਰੀ ਖ਼ਬਰ »

ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵਲੋਂ ਐਸ. ਐਸ. ਪੀ. ਦਾ ਸਨਮਾਨ

ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕੌਮੀ ਚੇਅਰਮੈਨ ਬਾਬਾ ਨਛੱਤਰ ਨਾਥ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਗੁਰਪ੍ਰੀਤ ਸਿੰਘ ਛਿੱਡਣ ਵਾਈਸ ਚੇਅਰਮੈਨ ਪੰਜਾਬ ਵਲੋਂ ਸ੍ਰੀ ਰਾਕੇਸ਼ ਕੌਸ਼ਲ ਐਸ. ਐਸ. ਪੀ. ਦਿਹਾਤੀ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਮੌਤ

ਚਵਿੰਡਾ ਦੇਵੀ, 24 ਅਕਤੂਬਰ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬਾ ਨਜ਼ਦੀਕੀ ਪੈਂਦੇ ਪਿੰਡ ਕੈਰੋਠੰਗਲ ਦੇ ਵਸਨੀਕ ਇਕ ਵਿਅਕਤੀ ਦੇ ਬੀਤੀ ਰਾਤ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰਨਬੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਯਾਤਰੂਆਂ ਤੇ ਰਾਹਗੀਰਾਂ ਦੀ ਕਾਰ ਤੇ 3 ਮੋਟਰਸਾਈਕਲ ਹੋਏ ਚੋਰੀ

ਅੰਮਿ੍ਤਸਰ, 24 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਦਿਨੋਂ ਦਿਨ ਵੱਧ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਤਹਿਤ ਇਥੇ ਪੁੱਜੇ ਯਾਤਰੂਆਂ ਤੇ ਰਾਹਗੀਰਾਂ ਪਾਸੋਂ ਇਕ ਕਾਰ ਤੋਂ ਇਲਾਵਾ ਤਿੰਨ ਹੋਰ ਮੋਟਰਸਾਈਕਲ ਚੋਰੀ ਹੋਏ ਹਨ | ਥਾਣਾ ਬੀ. ਡਵੀਜ਼ਨ ਦੀ ਪੁਲਿਸ ਨੂੰ ਨਵਦੀਪ ...

ਪੂਰੀ ਖ਼ਬਰ »

ਸਕਿਊਰਟੀ ਗਾਰਡ ਦੀ ਭਰਤੀ ਕੱਲ੍ਹ - ਵਧੀਕ ਡੀ. ਸੀ. (ਡੀ.)

ਅੰਮਿ੍ਤਸਰ, 24 ਅਕਤੂਬਰ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 26 ਅਕਤੂਬਰ ਨੂੰ ਰੋਜ਼ਗਾਰ ਕੈਂਪ ਲਾਇਆ ਜਾ ਰਿਹਾ ਹੈ | ਜਿਸ 'ਚ ਰੈਕਸਾ ਸਕਿਊਰਟੀ ਕੰਪਨੀ ਲਈ ਸਕਿਊਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸੇਵਾ-ਮੁਕਤ ਕਰਮਚਾਰੀ ਐਸੋ: ਦਾ ਜੱਥਾ ਸਿੰਘੂ ਬਾਰਡਰ ਲਈ ਰਵਾਨਾ

ਅੰਮਿ੍ਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇੱਕ ਜਥਾ ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਦੀ ਅਗਵਾਈ ਵਿਚ ਕਿਸਾਨ ਸੰਘਰਸ਼ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਵੇਰਕਾ, 24 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਭਵਾਨੀ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਪਿੰਡ ਵਰਪਾਲ ਤੋਂ ਰਵਾਨਾ ਹੋਈ ਸ਼ਬਦ ਚੌਂਕੀਂ ਦਾ ਵੱਖ-ਵੱਖ ਪੜਾਵਾਂ 'ਤੇ ਨਿੱਘਾ ਸਵਾਗਤ

ਚੱਬਾ, 24 ਅਕਤੂਬਰ (ਜੱਸਾ ਅਨਜਾਣ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਵਰਪਾਲ ਤੋਂ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸ਼ਬਦ ਚੌਂਕੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੈਦਲ ਰਵਾਨਾ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਨੂੰ ਲੈ ਕੇ ਡਾਕਟਰ ਦਲਬੀਰ ਸਿੰਘ ਵੇਰਕਾ ਨੇ ਕੀਤੀ ਵਿਸ਼ੇਸ਼ ਮੀਟਿੰਗ

ਛੇਹਰਟਾ, 24 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਵਲੋਂ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਆਉਣ ਵਾਲੀਆਂ 2022 ਦੀਆਂ ਚੋਣਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਅਰਸ਼ਦੀਪ ਕੌਰ ਨੇ ਐਮ. ਐਸ. ਸੀ. ਭੌਤਿਕ ਵਿਗਿਆਨ 'ਚ ਅੱਵਲ

ਅੰਮਿ੍ਤਸਰ, 24 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਲਗਾਤਾਰ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰÏਸ਼ਨ ਕਰ ਰਹੇ ਹਨ¢ ਇਸੇ ਲੜੀ ਵਿਚ ਕਾਲਜ ਦੇ ਐਮ. ਐਸ. ਸੀ. ਭੌਤਿਕ ਵਿਗਿਆਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਕਰਵਾਏ ਵੱਖ-ਵੱਖ ਧਾਰਮਿਕ ਮੁਕਾਬਲਿਆਂ 'ਚੋਂ ਜੇਤੂ ਵਿਦਿਆਰਥੀਆਂ ਦਾ ਬੀਬੀ ਜਗੀਰ ਕੌਰ ਵਲੋਂ ਸਨਮਾਨ

ਅੰਮਿ੍ਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨੀਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਧ-ਸੰਗਤ ਹਰਕਿ੍ਸ਼ਨ ਨਗਰ ਛੇਹਰਟਾ ਵਿਖੇ ਮੀਟਿੰਗ

ਛੇਹਰਟਾ, 24 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਗੁਰਦੁਆਰਾ ਸਾਧ ਸੰਗਤ ਹਰਕਿ੍ਸ਼ਨ ਨਗਰ ਵਿਖੇ ਚੇਅਰਮੈਨ ਚਮਨਦੀਪ ਸਿੰਘ ਗੋਲਡੀ ਦੀ ਯੋਗ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ ਸਮੂਹ ਇਲਾਕਾ ਨਿਵਾਸੀਆਂ ਦੀ ਸਹਿਮਤੀ ਤੇ ...

ਪੂਰੀ ਖ਼ਬਰ »

ਗੁ: ਛੇਵੀ ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 24 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਿਤ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਏ. ਐਸ. ਆਈ. ਅਮਰੀਕ ਸਿੰਘ ਪੱਤਰਕਾਰ ਨਾਲ ਦੁਰਵਿਵਹਾਰ ਕਰਨ 'ਤੇ ਮੁਅੱਤਲ

ਚਵਿੰਡਾ ਦੇਵੀ, 24 ਅਕਤੂਬਰ (ਸਤਪਾਲ ਸਿੰਘ ਢੱਡੇ)-ਪੁਲਿਸ ਥਾਣਾ ਕੱਥੂਨੰਗਲ ਅਧੀਨ ਆਉਂਦੀ ਪੁਲਿਸ ਚੌਕੀ ਚਵਿੰਡਾ ਦੇਵੀ 'ਚ ਤਾਇਨਾਤ ਪੁਲਿਸ ਕਰਮਚਾਰੀ ਏ. ਐੱਸ. ਆਈ. ਅਮਰੀਕ ਸਿੰਘ ਤੇ ਹੋਰ ਪੁਲਿਸ ਕਰਮਚਾਰੀਆਂ ਵਲੋਂ ਸ਼ਾਮ ਦੇ ਸਮੇਂ ਕਿਸੇ ਵਿਅਕਤੀ ਵਲੋਂ ਮਦਦ ਲਈ ਫਰਿਆਦ ...

ਪੂਰੀ ਖ਼ਬਰ »

ਟੀ.ਐਲ.ਪੀ. ਕਾਰਕੁੰਨਾਂ ਨੇ ਇਸਲਾਮਾਬਾਦ 'ਚ ਪੈਟਰੋਲ ਬੰਬ ਬਣਾਉਣ ਵਾਲੇ ਸਿਪਾਹੀ ਨੂੰ ਕੀਤਾ ਕਾਬੂ

ਅੰਮਿ੍ਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਕੱਟੜਪੰਥੀ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.) ਦੇ ਸਮਰਥਕਾਂ ਨੇ ਇਸਲਾਮਾਬਾਦ 'ਚ ਅੱਜ ਇਕ ਪੁਲਿਸ ਮੁਲਾਜ਼ਮ ਨੂੰ ਕਾਬੂ ਕਰਕੇ ਬੰਦੀ ਬਣਾ ਲਿਆ | ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨਾਂਵਾਲਾ ਵਿਖੇ ਸੈਮੀਨਾਰ

ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ)-ਕਮਿਊਨਿਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਰੋਜ਼ਾਨਾ ਦੀ ਖੁਰਾਕ 'ਚ ਆਇਓਡੀਨ ਯੁਕਤ ਲੂਣ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਤੇ ਗਲੋਬਲ ਆਇਓਡੀਨ ਦੀ ਘਾਟ ਦੇ ਰੋਗਾਂ ਦੀ ਰੋਕਥਾਮ ਸੰਬਧੀ ਦਿਵਸ ਮਨਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਾਮ ਲੇਵਾ ਭੇਟਾ ਰਹਿਤ ਅਖੰਡ ਪਾਠ ਸਭਾ (ਰਜਿ:) ਨਿਊ ਰਣਜੀਤਪੁਰਾ ਛੇਹਰਟਾ ਵਿਖੇ ਪ੍ਰਧਾਨ ਗੁਰਦੇਵ ...

ਪੂਰੀ ਖ਼ਬਰ »

ਗੁਰਦੁਆਰਾ ਅਟਾਰੀ ਸਾਹਿਬ ਤੋਂ ਸ੍ਰੀ ਹਰਮਿੰਦਰ ਸਾਹਿਬ ਨੂੰ ਪ੍ਰਭਾਤ ਫੇਰੀ ਰਵਾਨਾ

ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਪੰਜ ਪਿਆਰਿਆਂ ਦੀ ਅਗਵਾਈ ਵਿਚ ਚਰਨ ਛੋਹ ਪ੍ਰਾਪਤ ਗੁ: ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸੁਲਤਾਨਵਿੰਡ ਦੀ ਪ੍ਰਬੰਧਕ ਕਮੇਟੀ, 21 ...

ਪੂਰੀ ਖ਼ਬਰ »

ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਤਸਰ ਅਤੇ ਟਰੈਸਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦਾ ਕੰਮ ਮੁਕੰਮਲ ਹੋਣ ਦੇ ਨੇੜੇ- ਵੇਰਕਾ

ਅੰਮਿ੍ਤਸਰ, 24 ਅਕਤੁੂਬਰ (ਰੇਸ਼ਮ ਸਿੰਘ)-ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159:61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ...

ਪੂਰੀ ਖ਼ਬਰ »

ਪਾਕਿ 'ਚ ਨਾਬਾਲਗ ਹਿੰਦੂ ਲੜਕੀਆਂ ਹੀ ਕਿਉਂ ਹੋ ਰਹੀਆਂ ਇਸਲਾਮ ਤੋਂ ਪ੍ਰਭਾਵਿਤ-ਅਗਰਵਾਲ

ਅੰਮਿ੍ਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਅਖਿਲ ਭਾਰਤੀ ਜਨ ਕਲਿਆਣਕਾਰੀ ਪਰਿਸ਼ਦ ਦੇ ਪੰਜਾਬ ਪ੍ਰਧਾਨ ਕਪਿਲ ਅਗਰਵਾਲ ਨੇ ਪਾਕਿਸਤਾਨ ਦੇ ਸੂਬਾ ਸਿੰਧ ਅਤੇ ਹੋਰ ਪ੍ਰਾਂਤਾਂ 'ਚ ਵੱਡੀ ਗਿਣਤੀ 'ਚ ਕਥਿਤ ਤੌਰ 'ਤੇ ਸਵੈ-ਇੱਛਾ ਨਾਲ ਧਰਮ ਪਰਿਵਰਤਨ ਕਰਨ ਵਾਲੀਆਂ ਘੱਟ ਉਮਰ ਦੀਆਂ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਕਸਬਾ ਰਮਦਾਸ 'ਚ ਵਰਕਰਾਂ ਦੀ ਭਰਵੀ ਮੀਟਿੰਗ

ਗੱਗੋਮਾਹਲ, 24 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਸਬਾ ਰਮਦਾਸ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਉਮੀਦਵਾਰ ਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਲੋਂ ਅਧਰੰਗ ਜਾਗਰੂਕਤਾ ਮੁਹਿੰਮ ਸ਼ੁਰੂ

ਅੰਮਿ੍ਤਸਰ, 24 ਅਕਤੂਬਰ (ਰੇਸ਼ਮ ਸਿੰਘ)-ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ਼ ਵਲੋਂ ਅਧਰੰਗ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪ੍ਰਸਿੱਧ ਨਿਊਰੋ ਸਰਜਨ ਡਾ: ਸ਼ਿਖਿਲ ਉੱਪਲ ਵਲੋਂ ਇਸ ਮੁਹਿੰਮ ਨੂੰ ਹਰੀ ਝੰਡੀ ਦੇਣ ਉਪਰੰਤ ਮੁਫ਼ਤ ਬਲੱਡ ਪ੍ਰੈਸ਼ਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX