ਤਾਜਾ ਖ਼ਬਰਾਂ


ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  26 minutes ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  37 minutes ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 1 hour ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 1 hour ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 1 hour ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 2 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 2 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 3 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 3 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 4 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 4 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 4 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 5 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 6 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 7 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 7 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 7 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  about 7 hours ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਜਲੰਧਰ

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪਹਿਲਾ ਭੰਗੜਾ ਵਰਲਡ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਜਲੰਧਰ, 24 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਕਰਵਾਇਆ ਗਿਆ ਪਹਿਲਾ ਦੋ ਰੋਜ਼ਾ ਭੰਗੜਾ ਵਰਲਡ ਕੱਪ ਅਮਿਟ ਯਾਦਾਂ ਛੱਡਦਾ ਹੋਇਆ ਯਾਦਗਾਰ ਹੋ ਨਿੱਬੜਿਆ | ਭੰਗੜਾ ਵਰਲਡ ਕੱਪ ਦੇ ਦੂਜੇ ਦਿਨ ਭਾਰਤ/ਪੰਜਾਬ ਦੀਆਂ ਸੀ-2 ਕੈਟਾਗਰੀਆਂ ਦੀਆਂ 11 ਟੀਮਾਂ ਦੇ ਮੁਕਾਬਲੇ ਹੋਏ | ਇਸ ਮੌਕੇ ਪਦਮਸ੍ਰੀ ਪਰਗਟ ਸਿੰਘ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ ਯੁਵਕ ਤੇ ਸਪੋਰਟਸ ਮਾਮਲੇ ਅਤੇ ਐਨ.ਆਰ.ਆਈ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਦਾ ਸਵਾਗਤ ਜਸਪਾਲ ਸਿੰਘ ਵੜੈਚ ਸੰਯੁਕਤ ਸਕੱਤਰ ਗਵਰਨਿੰਗ ਕੌਂਸਲ ਅਤੇ ਪਿ੍ੰ. ਡਾ. ਗੁਰਪਿੰਦਰ ਸਿੰਘ ਸਮਰਾ ਨੇ ਕੀਤਾ | ਪਿ੍ੰ. ਡਾ. ਸਮਰਾ ਨੇ ਸੁਆਗਤੀ ਸ਼ਬਦ ਬੋਲਦਿਆਂ ਕਿਹਾ ਕਿ ਸਾਨੂੰ ਇਹ ਮਾਣ ਹਾਸਲ ਹੈ ਕਿ ਅੱਜ ਦੇ ਮੁੱਖ ਮਹਿਮਾਨ ਪਰਗਟ ਸਿੰਘ ਸਾਡੀ ਸੰਸਥਾ ਦੇ ਪੁਰਾਣੇ ਵਿਦਿਆਰਥੀ ਤੇ ਖਿਡਾਰੀ ਹਨ | ਉਨ੍ਹਾਂ ਕਿਹਾ ਕਿ ਸਾਨੂੰ ਇਹ ਅਥਾਹ ਖ਼ੁਸ਼ੀ ਹੈ ਕਿ ਪ੍ਰਗਟ ਸਿੰਘ ਉਚੇਰੀ ਸਿੱਖਿਆ ਦੇ ਮੰਤਰੀ ਬਣੇ ਹਨ | ਉਨ੍ਹਾਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਇੰਦਰਜੀਤ ਸਿੰਘ ਨੂੰ ਯਾਦ ਕਰਦਿਆਂ ਸਿਮਿ੍ਤੀ ਪੱਤਰ ਅਤੇ ਸਨਮਾਨ ਚਿੰਨ੍ਹ ਉਨ੍ਹਾਂ ਦੀ ਪੁੱਤਰੀ ਪ੍ਰੋ. ਏਕਜੋਤ ਕੌਰ ਨੇ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪੰਜਾਬੀ ਲੋਕ ਨਾਚ ਭੰਗੜੇ ਦੀ ਪ੍ਰਫੁੱਲਤਾ ਲਈ ਲੋਕ ਗਾਇਕ ਸਰਬਜੀਤ ਸਿੰਘ ਚੀਮਾ ਤੇ ਪ੍ਰਸਿੱਧ ਭੰਗੜਾ ਕਲਾਕਾਰ ਤੇ ਭੰਗੜਾ ਨਿਰਦੇਸ਼ਕ ਜਗਦੀਪ ਸਿੰਘ ਗੋਗਾ ਨੂੰ 'ਉਮਰ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਅੱਜ ਦੇ ਮੁਕਾਬਲਿਆਂ 'ਚ ਰੀਅਲ ਫੋਕ ਭੰਗੜਾ ਅਕੈਡਮੀ, ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਲੁਧਿਆਣਾ, ਫੋਕ ਆਰਟ ਲਵਰ ਅਕੈਡਮੀ ਚੰਡੀਗੜ੍ਹ, ਅਣਖੀ ਮੁਟਿਆਰਾਂ, ਜੀ.ਐਨ.ਈ. ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਸਿੰਘ ਇੰਟਰਨੈਸ਼ਨਲ ਕਲਚਰਲ ਅਕੈਡਮੀ, ਚੰਡੀਗੜ੍ਹ ਯੂਨੀਵਰਸਿਟੀ, ਭੰਗੜਾ ਕਿੰਗਜ਼ ਯੂਥ ਵੈੱਲਫੇਅਰ ਕਲੱਬ ਅਮਿ੍ੰਤਸਰ, ਖ਼ਾਲਸਾ ਕਾਲਜ ਅੰਮਿ੍ਤਸਰ, ਖ਼ਾਲਸਾ ਕਾਲਜ ਦਿੱਲੀ (ਮਹਿਮਾਨ ਪੇਸ਼ਕਾਰੀ) ਟੀਮਾਂ ਨੇ ਸ਼ਮੂਲੀਅਤ ਕੀਤੀ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦਵਿੰਦਰ ਸਿੰਘ, ਹਰਜਿੰਦਰ ਸਿੰਘ ਹਰਜੀ, ਹੌਬੀ ਧਾਲੀਵਾਲ, ਦਲਜੀਤ ਸਿੰਘ ਖੱਖ ਤੇ ਰਵਿੰਦਰ ਰੰਗੂਵਾਲ ਵਲੋਂ ਕੀਤੀ ਗਈ | ਸ਼ਾਮ ਸਮੇਂ ਪਰਮਿੰਦਰ ਸਿੰਘ ਹੀਰ ਐਸ.ਪੀ. ਰੂਰਲ ਬਤੌਰ ਮੁਖ ਮਹਿਮਾਨ ਸ਼ਾਮਿਲ ਹੋਏ | ਇਨ੍ਹਾਂ ਭੰਗੜਾ ਮੁਕਾਬਲਿਆਂ ਵਿਚ ਕੈਟਾਗਰੀ ਸੀ-2 'ਚ ਪਹਿਲਾ ਸਥਾਨ ਚੰਡੀਗੜ੍ਹ ਯੂਨੀਵਰਸਿਟੀ, ਦੂਜਾ ਸਥਾਨ ਜੀ.ਐਨ.ਈ. ਲੁਧਿਆਣਾ ਤੇ ਤੀਜਾ ਸਥਾਨ ਸਾਂਝੇ ਰੂਪ ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸਧਾਰ ਲੁਧਿਆਣਾ ਤੇ ਸਿੰਘ ਇੰਟਰਨੈਸ਼ਨਲ ਕਲਚਰਲ ਅਕੈਡਮੀ ਨੇ ਹਾਸਲ ਕੀਤਾ | ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 81 ਹਜ਼ਾਰ, ਦੂਜੇ ਸਥਾਨ ਦੀ ਟੀਮ ਨੂੰ 41 ਹਜ਼ਾਰ ਅਤੇ ਤੀਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਅਣਖੀ ਮੁਟਿਆਰਾਂ ਗਰੁੱਪ ਨੂੰ ਉਤਸ਼ਹਿਤ ਕਰਨ ਵਜੋਂ ਇਨਾਮ ਦਿੱਤਾ ਗਿਆ | ਇਸ ਤੋਂ ਇਲਾਵਾ ਬਾਕੀ ਸਾਰੀਆਂ ਟੀਮਾਂ ਨੂੰ ਕਾਲਜ ਗਵਰਨਿੰਗ ਕੌਂਸਲ ਵਲੋਂ 11-11 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਗਏ | ਬੈੱਸਟ ਡਾਂਸਰ ਜਸਜੋਤ ਸਿੰਘ ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਲੁਧਿਆਣਾ ਨੂੰ ਐਲਾਨਿਆ ਗਿਆ | ਦੂਜੇ ਸਥਾਨ 'ਤੇ ਰਮਨਦੀਪ ਚੰਡੀਗੜ੍ਹ ਯੂਨੀਵਰਸਿਟੀ ਤੇ ਤੀਜੇ ਸਥਾਨ 'ਤੇ ਅਸੀਸ (ਲੜਕੀ) ਅਣਖੀ ਮੁਟਿਆਰਾਂ ਚੰਡੀਗੜ੍ਹ ਰਹੇ | ਇਸ ਦੌਰਾਨ ਮੰਚ ਸੰਚਾਲਨ ਡਾ. ਸੁਰਿੰਦਰ ਪਾਲ ਮੰਡ ਤੇ ਡਾ. ਉਪਮਾ ਅਰੋੜਾ ਨੇ ਕੀਤਾ | ਅੰਤ 'ਚ ਪ੍ਰੋ. ਜਸਰੀਨ ਕੌਰ ਡੀਨ ਅਕਾਦਮਿਕ ਅਫੇਅਰਜ਼ ਨੇ ਮੁੱਖ ਮਹਿਮਾਨ ਗਵਰਨਿੰਗ ਕੌਂਸਲ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਦਲਵਿੰਦਰ ਦਿਆਲਪੁਰੀ ਅਤੇ ਹੋਰ ਕਲਾਕਾਰਾਂ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ |

ਗੁ: ਸ਼ਹੀਦਾਂ ਭਾਈ ਕੁੰਦਨ ਸਿੰਘ ਬੋਲੀਨਾ ਵਿਖੇ ਮੇਲੇ ਸੰਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 24 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਪਿੰਡ ਬੋਲੀਨਾ ਦੋਆਬਾ ਵਿਖੇ 14 ਨਵੰਬਰ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਾਰਟੀ ਦੀ ਜਿੱਤ ਲਈ ਕਾਂਗਰਸ ਦਿਹਾਤੀ ਦੇ ਵਰਕਰ ਕਾਹਲੇ-ਲਾਲੀ, ਸੁਖਬੀਰ

ਚੁਗਿੱਟੀ/ਜੰਡੂਸਿੰਘਾ, 24 ਅਕਤੂਬਰ (ਨਰਿੰਦਰ ਲਾਗੂ)-ਆਗਾਮੀ ਚੋਣਾਂ 'ਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਕਾਂਗਰਸ ਦਿਹਾਤੀ ਦੇ ਤਮਾਮ ਅਹੁਦੇਦਾਰ ਤੇ ਵਰਕਰ ਬੜੇ ਉਤਸ਼ਾਹਿਤ ਹਨ, ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵਲੋਂ ਆਪੋ-ਆਪਣੇ ਖੇਤਰਾਂ 'ਚ ਸਰਗਰਮੀਆਂ ਨੂੰ ਵਧਾ ਦਿੱਤਾ ...

ਪੂਰੀ ਖ਼ਬਰ »

ਹਰੀਸ਼ ਚੌਧਰੀ ਦੇ ਕਾਂਗਰਸ ਇੰਚਾਰਜ ਬਣਨ 'ਤੇ ਚੰਡੀਗੜ੍ਹ ਪਹੁੰਚ ਕੇ ਅੰਗਦ ਦੱਤਾ ਨੇ ਕੀਤਾ ਸਵਾਗਤ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)- ਪੰਜਾਬ ਅਤੇ ਚੰਡੀਗੜ੍ਹ ਦੇ ਕਾਂਗਰਸ ਇੰਚਾਰਜ ਬਣਨ 'ਤੇ ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਚੌਧਰੀ ਦਾ ਜਲੰਧਰ ਸ਼ਹਿਰੀ ਦੇ ਯੂਥ ਕਾਂਗਰਸ ਪ੍ਰਧਾਨ ਅੰਗਦ ਦੱਤਾ ਨੇ ਚੰਡੀਗੜ੍ਹ ਪਹੁੰਚ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਿਮਸ ਵਿਖੇ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ

ਜਲੰਧਰ, 24 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ 26 ਅਕਤੂਬਰ ਨੂੰ ਸ਼ਾਮ 5 ਤੋਂ ਰਾਤ 10:30 ਵਜੇ ਤੱਕ ਛੋਟੀ ਬਾਰਾਂਦਰੀ ਵਿਖੇ ਸਥਿਤ ਪਿਮਸ ਮੈਡੀਕਲ ਕਾਲਜ ਗੜ੍ਹਾ ਰੋਡ ਨੇੜੇ ਬੱਸ ...

ਪੂਰੀ ਖ਼ਬਰ »

38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸਿੰਧ ਬੈਂਕ ਨੇ ਏਅਰ ਫੋਰਸ ਨੂੰ 4-3 ਨਾਲ ਤੇ ਭਾਰਤੀ ਰੇਲਵੇ ਨੇ ਸੀ.ਆਰ.ਪੀ.ਐੱਫ. ਨੂੰ 4-2 ਨਾਲ ਦਿੱਤੀ ਮਾਤ

ਜਲੰਧਰ, 24 ਅਕਤੂਬਰ (ਜਤਿੰਦਰ ਸਾਬੀ)- ਪਿਛਲੇ ਸਾਲ ਦੀ ਜੇਤੂ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੇ ਇੰਡੀਅਨ ਏਅਰ ਫੋਰਸ ਨੂੰ 4-3 ਦੇ ਫਰਕ ਨਾਲ ਹਰਾ ਕੇ 38ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਜੇਤੂ ਸ਼ੁਰੂਆਤ ਕੀਤੀ | ਜਲੰਧਰ ਕੈਂਟ ਦੇ ਕਟੋਚ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ ਵਿਖੇ ਬਕਾਇਆ ਬਿੱਲ ਮੁਆਫ਼ੀ ਦੇ ਭਰੇ ਫ਼ਾਰਮ

ਜਮਸ਼ੇਰ ਖ਼ਾਸ, 24 ਅਕਤੂਬਰ (ਅਵਤਾਰ ਤਾਰੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਲੋਕ ਸਹੂਲਤਾਂ ਐਲਾਨ ਕੀਤੀਆਂ ਗਈਆਂ ਹਨ, ਜਿਸ ਤਹਿਤ ਬਿਜਲੀ ਖ਼ਪਤਕਾਰਾਂ ਦੇ 2 ਕਿੱਲੋਵਾਟ ਤੱਕ ਦੇ ਬਿਜਲੀ ਦੇ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸਮਾਗਮ

ਜਲੰਧਰ, 24 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਬੀਤੀ ਦੇਰ ਰਾਤ ਸਜੇ ਦੀਵਾਨ ਵਿਚ ਭਾਈ ਨਵਦੀਪ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਨਿਗਮ ਹਾਊਸ ਦੀ ਮੀਟਿੰਗ ਨੂੰ ਮੁਲਤਵੀ ਕਰਨ ਦਾ ਮੁੱਦਾ 5 ਮਿੰਟ 'ਚ ਚੰਡੀਗੜ੍ਹ ਪੁੱਜਾ

ਜਲੰਧਰ, 24 ਅਕਤੂਬਰ (ਸ਼ਿਵ ਸ਼ਰਮਾ)- ਸ਼ੁੱਕਰਵਾਰ ਨੂੰ 5 ਮਿੰਟ ਵਿਚ ਹੀ ਮੁਲਤਵੀ ਹੋਈ ਨਿਗਮ ਹਾਊਸ ਦੀ ਮੀਟਿੰਗ ਅਤੇ ਇਸ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੂੰ ਬਦਲਣ ਦੀ ਮੰਗ ਦਾ ਮੁੱਦਾ ਵੀ ਚੰਡੀਗੜ੍ਹ ਪੁੱਜ ਗਿਆ ਹੈ | ਦੱਸਿਆ ਜਾਂਦਾ ਹੈ ਕਿ ਦੇਸ ਰਾਜ ਜੱਸਲ ਵਲੋਂ ...

ਪੂਰੀ ਖ਼ਬਰ »

ਭਾਰੀ ਮੀਂਹ ਤੇ ਤੇਜ਼ ਹਨੇਰੀ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ

ਜਲੰਧਰ, 24 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਬੀਤੀ ਰਾਤ ਬੇਮੌਸਮੀ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁੁਕਸਾਨ ਪੁੱਜਾ ਹੈ | ਤੇਜ਼ ਹਨੇਰੀ ਨਾਲ ਝੋਨੇ ਦੀ ਪੱਕੀ ਫ਼ਸਲ ਖੇਤਾਂ ਵਿਚ ਹੀ ਵਿਛ ਗਈ, ਜਿਸ ਦਾ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦੀ ਖਦਸ਼ਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਮਿ੍ਤਕਾਂ ਨੂੰ ਭਾਕਿਯੂ ਦੁਆਬਾ ਦੀ ਅਗਵਾਈ ਹੇਠ ਸ਼ਰਧਾਂਜਲੀ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਦੇ ਮਿ੍ਤਕਾਂ ਦੀਆਂ ਅਸਥੀਆਂ ਜਲੰਧਰ ਲਿਆਂਦੀਆਂ ਗਈਆਂ | ਜੀ.ਟੀ. ਰੋਡ 'ਤੇ ਸਥਿਤ ਮੈਕਡੋਨਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਦੁਆਬਾ ...

ਪੂਰੀ ਖ਼ਬਰ »

ਨਿਗਮ ਹਾਊਸ ਦੀ ਮੀਟਿੰਗ ਨੂੰ ਮੁਲਤਵੀ ਕਰਨ ਦਾ ਮੁੱਦਾ 5 ਮਿੰਟ 'ਚ ਚੰਡੀਗੜ੍ਹ ਪੁੱਜਾ

ਜਲੰਧਰ, 24 ਅਕਤੂਬਰ (ਸ਼ਿਵ ਸ਼ਰਮਾ)- ਸ਼ੁੱਕਰਵਾਰ ਨੂੰ 5 ਮਿੰਟ ਵਿਚ ਹੀ ਮੁਲਤਵੀ ਹੋਈ ਨਿਗਮ ਹਾਊਸ ਦੀ ਮੀਟਿੰਗ ਅਤੇ ਇਸ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੂੰ ਬਦਲਣ ਦੀ ਮੰਗ ਦਾ ਮੁੱਦਾ ਵੀ ਚੰਡੀਗੜ੍ਹ ਪੁੱਜ ਗਿਆ ਹੈ | ਦੱਸਿਆ ਜਾਂਦਾ ਹੈ ਕਿ ਦੇਸ ਰਾਜ ਜੱਸਲ ਵਲੋਂ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਘੁੱਗਸ਼ੋਰ 'ਕੌਮੀ ਰਤਨ ਅਵਾਰਡ' ਨਾਲ ਸਨਮਾਨਿਤ

ਕਰਤਾਰਪੁਰ 24 ਅਕਤੂਬਰ (ਭਜਨ ਸਿੰਘ)-ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਮੌਕੇ ਮਹਾਂਰਿਸ਼ੀ ਵਾਲਮੀਕਿ ਵੈੱਲਫੇਅਰ ਮਿਸ਼ਨ ਮੰਡੀ ਮੁਹੱਲਾ ਕਰਤਾਰਪੁਰ ਦੁਆਰਾ ਕਰਵਾਏ ਧਾਰਮਿਕ ਸਮਾਗਮ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਤੇ ਉੱਘੇ ਸਮਾਜ ਸੇਵੀ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪਿੰਡ ਮੇਦਾ ਵਿਖੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਮੇਲਾ

ਸ਼ਾਹਕੋਟ, 24 ਅਕਤੂਬਰ (ਸੁਖਦੀਪ ਸਿੰਘ)- ਸ਼ਾਹਕੋਟ ਬਲਾਕ ਦੇ ਪਿੰਡ ਮੇਦਾ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਮੁੱਖ ਸੇਵਾਦਾਰ ਅਮਨ ਕੁਮਾਰ ਲਾਡੀ ਦੇਵਾ ਦੀ ਅਗਵਾਈ 'ਚ ਸਲਾਨਾ ਮੇਲਾ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਮਰਾ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਜੰਡਿਆਲਾ ਮੰਜਕੀ, 24 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਕਾਂਗਰਸ ਦੇ ਹਲਕਾ ਇੰਚਾਰਜ ਨਕੋਦਰ ਅਮਰਜੀਤ ਸਿੰਘ ਸਮਰਾ ਵਲੋਂ ਸਹਿਕਾਰੀ ਸਭਾ ਮਿੱਠਡਾ ਵਿਖੇ 271 ਬੇਜ਼ਮੀਨੇ ਤੇ ਮਜ਼ਦੂਰਾਂ ਦੇ 29 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਚੈੱਕ ਵੰਡੇ ਗਏ | ਇਸ ਮੌਕੇ ਸੁਖਵਿੰਦਰ ਲਾਲੀ ...

ਪੂਰੀ ਖ਼ਬਰ »

ਪਰਜੀਆਂ ਕਲਾਂ ਸਕੂਲ ਦੇ ਨਵੇਂ ਬਣ ਰਹੇ ਨਵੇਂ ਅਥਲੈਟਿਕਸ ਟਰੈਕ ਦਾ ਡੀ ਐਮ ਸਪੋਰਟਸ ਵਲੋਂ ਨਿਰੀਖਣ

ਮਹਿਤਪੁਰ, 24 ਅਕਤੂਬਰ (ਮਿਹਰ ਸਿੰਘ ਰੰਧਾਵਾ)-ਸਕੂਲਾਂ 'ਚ ਖੇਡ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਸਮਾਰਟ ਸਕੂਲਾਂ ਦੀ ਤਰਜ਼ 'ਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ 'ਚ ਤਿਆਰ ਕੀਤੇ ਜਾ ਰਹੇ ਜਾਂ ਤਿਆਰ ਕੀਤੇ ਜਾ ਚੁੱਕੇ ਅਥਲੈਟਿਕਸ ਟਰੈਕਾਂ ਦਾ ਨਿਰੀਖਣ ਡੀ ਐਮ ਸਪੋਰਟਸ ...

ਪੂਰੀ ਖ਼ਬਰ »

ਯੂਨੀਅਨ ਵਲੋਂ ਸਿੱਧੂ ਦੀ ਕੋਠੀ ਦਾ ਘਿਰਾਓ ਕੱਲ੍ਹ

ਮਲਸੀਆਂ, 24 ਅਕਤੂਬਰ (ਸੁਖਦੀਪ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਜਲ ਸਪਲਾਈ ਇਨਲਿਸਟਮੈਂਟ ਕਾਮਿਆਂ ਦਾ ਲਗਾਤਾਰ ਮੋਰਚਾ ਮੁੱਖ ਦਫ਼ਤਰ ਪਟਿਆਲਾ ਵਿਖੇ 105ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ...

ਪੂਰੀ ਖ਼ਬਰ »

ਮਦਰਜ਼ ਪ੍ਰਾਈਡ ਸਕੂਲ ਮਲਸੀਆਂ 'ਚ ਮਹਿੰਦੀ ਲਗਾਓ ਮੁਕਾਬਲੇ

ਮਲਸੀਆਂ, 24 ਅਕਤੂਬਰ (ਸੁਖਦੀਪ ਸਿੰਘ)- ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਸਕੂਲ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪਿ੍ੰ. ਰਜਨੀ ਅਨੇਜਾ ਦੀ ਅਗਵਾਈ ਤੇ ਮੈਡਮ ਸੰਗੀਤਾ ਦੀਕਸ਼ਤ ਦੀ ਦੇਖ-ਰੇਖ ਹੇਠ ਕਰਵਾਚੌਥ ਸਬੰਧੀ 'ਮਹਿੰਦੀ ਲਗਾਓ' ਮੁਕਾਬਲੇ ...

ਪੂਰੀ ਖ਼ਬਰ »

ਪਰਾਲੀ ਨੂੰ ਲਾਈ ਅੱਗ ਕਾਰਨ 4 ਏਕੜ ਝੋਨੇ ਦੀ ਫ਼ਸਲ ਸੜੀ

ਲੋਹੀਆਂ ਖਾਸ, 24 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਬੀਤੇ ਦਿਨ ਪਏ ਮੀਂਹ ਤੋਂ ਪਹਿਲਾਂ ਕਿਸਾਨਾਂ ਵਲੋਂ ਕਾਹਲੀ 'ਚ ਪਰਾਲੀ ਨੂੰ ਲਗਾਈ ਅੱਗ ਨਾਲ ਪਿੰਡ ਸਾਬੂਵਾਲ ਦੇ ਦੋ ਕਿਸਾਨਾਂ ਦਾ 4 ਏਕੜ ਝੋਨਾ ਸੜ ਗਿਆ | ਇਸ ਸਬੰਧੀ ਕੌੜਾ ਹਸਪਤਾਲ ਦੇ ਐੱਮ.ਡੀ. ਡਾ. ਸ਼ਮਸ਼ੀਰਯੰਗ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਮਾਲੜੀ ਵਿਖੇ ਗੁਰਮਤਿ ਕੈਂਪ ਸਮਾਪਤ

ਨਕੋਦਰ, 24 ਅਕਤੂਬਰ (ਗੁਰਵਿੰਦਰ ਸਿੰਘ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਦੇਖ-ਰੇਖ ਹੇਠ ਉਲੀਕੇ ਪ੍ਰੋਗਰਾਮਾ ਅਨੁਸਾਰ ਗੁਰਦੁਆਰਾ ਸਿੰਘ ਸਭਾ, ਮਾਲੜੀ ਵਿਖੇ 7 ਰੋਜ਼ਾ ਗੁਰਮਤਿ ਸਮਾਗਮ, ਬੱਚਿਆਂ ਲਈ ਗੁਰਮਤਿ ਕੈਂਪ ਲਾਇਆ ਗਿਆ ਤੇ ਘਰ-ਘਰ ਅੰਦਰ ਧਾਰਮਿਕ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਪਿੰਦੂ ਜੋਹਲ ਯੂ.ਕੇ. ਦਾ ਕੀਤਾ ਸਨਮਾਨ

ਮੱਲ੍ਹੀਆਂ ਕਲਾਂ, 24 ਅਕਤੂਬਰ (ਮਨਜੀਤ ਮਾਨ)-ਉੱਘੇ ਸਮਾਜ ਸੇਵਕ ਪਿੰਦੂ ਜੌਹਲ ਯੂ.ਕੇ. ਦਾ ਵਾਪਸ ਵਤਨ ਪਰਤਨ ਤੇ ਅੱਜ ਅਰਵਿੰਦਰ ਸਿੰਘ ਬੈਂਸ ਸੇਵਾ ਮੁਕਤ ਆਈ ਏ.ਐਸ., ਪ੍ਰਸਿੱਧ ਕਬੱਡੀ ਖਿਡਾਰੀ ਸੋਨੂੰ ਹੁੰਦਲ, ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜ ਸੇਵਕ ਡਾ. ਭੁਪਿੰਦਰ ...

ਪੂਰੀ ਖ਼ਬਰ »

ਪਰਾਲੀ ਨੂੰ ਲਾਈ ਅੱਗ ਕਾਰਨ 4 ਏਕੜ ਝੋਨੇ ਦੀ ਫ਼ਸਲ ਸੜੀ

ਲੋਹੀਆਂ ਖਾਸ, 24 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਬੀਤੇ ਦਿਨ ਪਏ ਮੀਂਹ ਤੋਂ ਪਹਿਲਾਂ ਕਿਸਾਨਾਂ ਵਲੋਂ ਕਾਹਲੀ 'ਚ ਪਰਾਲੀ ਨੂੰ ਲਗਾਈ ਅੱਗ ਨਾਲ ਪਿੰਡ ਸਾਬੂਵਾਲ ਦੇ ਦੋ ਕਿਸਾਨਾਂ ਦਾ 4 ਏਕੜ ਝੋਨਾ ਸੜ ਗਿਆ | ਇਸ ਸਬੰਧੀ ਕੌੜਾ ਹਸਪਤਾਲ ਦੇ ਐੱਮ.ਡੀ. ਡਾ. ਸ਼ਮਸ਼ੀਰਯੰਗ ...

ਪੂਰੀ ਖ਼ਬਰ »

ਘਟਨਾ 'ਚ ਜ਼ਖ਼ਮੀ ਬਜ਼ੁਰਗ ਗੁਲੂਕੋਜ਼ ਦੀ ਬੋਤਲ ਸਣੇ ਪਿਆ ਧਰਨੇ 'ਚ

ਫਿਲੌਰ, 24 ਅਕਤੂਬਰ (ਵਿਪਨ ਗੈਰੀ)- ਬੀਤੇ ਦਿਨੀ ਨਜ਼ਦੀਕੀ ਪਿੰਡ ਕੰਗਰਾਈਆ ਵਿਚ ਖੇਤ 'ਚੋਂ ਲੱਖਾਂ ਦੀਆਂਂ ਮੱਝਾਂ ਚੋਰੀ ਹੋਣ ਅਤੇ ਰਾਖੀ ਲਈ ਬੇਠੇ ਬਜ਼ੁਰਗ ਦੀ ਹੋਈ ਕੁੱਟਮਾਰ ਤੋਂ ਬਾਅਦ ਥਾਣਾ ਫਿਲੌਰ ਵਿਖੇ ਪਰਚਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਿਸ ...

ਪੂਰੀ ਖ਼ਬਰ »

ਨਕੋਦਰ ਵਿਖੇ ਗੜ੍ਹੀ ਵਲੋਂ ਵਡਾਲਾ ਦੇ ਹੱਕ 'ਚ ਮੀਟਿੰਗ

ਨਕੋਦਰ, 24 ਅਕਤੂਬਰ (ਗੁਰਵਿੰਦਰ ਸਿੰਘ)- ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਇੱਥੇ ਇਕ ਪੈਲੇਸ 'ਚ ਭਰਵੀਂ ਮੀਟਿੰਗ ਕੀਤੀ, ਜਿਸ 'ਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਹਲਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਹੱਕ 'ਚ ਵਰਕਰਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਭਟੋਏ ਜਠੇਰਿਆਂ ਦਾ ਜੋੜ ਮੇਲਾ 31 ਨੂੰ

ਡਰੋਲੀ ਕਲਾਂ, 24 ਅਕਤੂਬਰ (ਸੰਤੋਖ ਸਿੰਘ)- ਨਜ਼ਦੀਕੀ ਪਿੰਡ ਕਾਲਰਾ ਵਿਖੇ ਭਟੋਏ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 31 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਕਮੇਟੀ ਪ੍ਰਧਾਨ ਬੂਟਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਜੋੜ ਮੇਲੇ ਸੰਬੰਧੀ 29 ਅਕਤੂਬਰ ਨੂੰ ਅਖੰਡ ਪਾਠ ਰੱਖੇ ...

ਪੂਰੀ ਖ਼ਬਰ »

ਥਾਣੇ 'ਚ ਆਏ ਲੋਕਾਂ ਨਾਲ ਵਧੀਆ ਸਲੂਕ ਕੀਤਾ ਜਾਵੇ- ਐਸ.ਐਸ.ਪੀ.

ਜਲੰਧਰ, 24 ਅਕਤੂਬਰ (ਐੱਮ.ਐੱਸ. ਲੋਹੀਆ)- ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਸਮੂਹ ਗਜਟਿਡ ਪੁਲਿਸ ਅਫ਼ਸਰਾਨ, ਥਾਣਿਆਂ ਦੇ ਮੁੱਖ ਅਫ਼ਸਰ, ਚੌਂਕੀ ਇੰਚਾਰਜ/ਸਮੂਹ ਥਾਣਾ ਮੁਨਸ਼ੀਆਂ ਅਤੇ ਸਮੂਹ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 24 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵਲੋਂ ਮਨਾਇਆ ਗਿਆ | ਇਸ ਸੰਬੰਧੀ ਸ਼ਾਮ 6:30 ਤੋਂ 8:30 ਵਜੇ ਤੱਕ ...

ਪੂਰੀ ਖ਼ਬਰ »

ਗਾਖਲ ਗਰੁੱਪ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਦੀ ਯਾਦ 'ਚ ਤਿਆਰ ਪਾਰਕ ਲੋਕ ਅਰਪਣ

ਲਾਂਬੜਾ, 24 ਅਕਤੂਬਰ (ਪਰਮੀਤ ਗੁਪਤਾ)-ਉੱਘੇ ਖੇਡ ਪ੍ਰਮੋਟਰ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ, ਇਕਬਾਲ ਸਿੰਘ ਗਾਖਲ ਅਤੇ ਗਾਖਲ ਗਰੁੱਪ ਵਲੋਂ ਆਪਣੀ ਦਾਦੀ ਗੁਰਭਾਗ ਕੌਰ ਗਾਖਲ, ਦਾਦਾ ਕਰਮ ਸਿੰਘ ਗਾਖਲ, ਮਾਤਾ ਗੁਰਦੇਵ ਕੌਰ ਗਾਖਲ ਅਤੇ ਪਿਤਾ ਨਸੀਬ ਸਿੰਘ ਗਾਖਲ ...

ਪੂਰੀ ਖ਼ਬਰ »

ਪਿ੍ੰ. ਰਾਜੀਵ ਸੇਖੜੀ ਦੀ ਅਗਵਾਈ ਹੇਠ ਕੈਂਟ ਬੋਰਡ ਸਕੂਲ ਵਲੋਂ ਮਿੰਨੀ ਮੈਰਾਥਨ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)- ਕੈਂਟ ਬੋਰਡ ਸੈਕੰਡਰੀ ਸਕੂਲ ਜਲੰਧਰ ਛਾਉਣੀ ਵਲੋਂ ਪਿ੍ੰ. ਰਾਜੀਵ ਸੇਖੜੀ ਦੀ ਅਗਵਾਈ ਹੇਠ ਅੱਜ ਇਕ ਮਿੰਨੀ ਮੈਰਾਥਨ ਕਰਵਾਈ ਗਈ, ਜਿਸ ਦਾ ਸਮੁੱਚਾ ਪ੍ਰਬੰਧ ਮਿੰਨੀ ਮੈਰਾਥਨ ਦੇ ਓਵਰਆਲ ਇੰਚਾਰਜ ਜੀ. ਆਰ. ਲੋਚ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਆਦਰਸ਼ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 24 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਚਰਨਜੀਤ ਸਿੰਘ (ਹਜ਼ੂਰੀ ਰਾਗੀ ਗੁਰੂਦਆਰਾ ਸਾਹਿਬ) ...

ਪੂਰੀ ਖ਼ਬਰ »

ਡਾ: ਮਹਿੰਦਰਜੀਤ ਸਿੰਘ ਸਮੇਤ 100 ਪਰਿਵਾਰ 'ਆਪ' 'ਚ ਸ਼ਾਮਿਲ

ਜਲੰਧਰ 24 ਅਕਤੂਬਰ (ਸ਼ਿਵ)- ਡਾ. ਮਹਿੰਦਰਜੀਤ ਸਿੰਘ ਨੇ ਆਪਣੇ ਨਾਲ 100 ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਮਹਿਲਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਮੈਂਬਰਸ਼ਿਪ ਲਈ | ਉਨ੍ਹਾਂ ਨੇ ਦੱਸਿਆ ...

ਪੂਰੀ ਖ਼ਬਰ »

- ਚÏਥੀ ਬਾਬਾ ਜੀ.ਐੱਸ. ਬੋਧੀ ਪਰਬਲ ਟੀ ਐਮ ਟੀ ਸਰੀਆ ਹਾਕੀ ਲੀਗ - ਉਲੰਪੀਅਨ ਜਗਦੇਵ ਹਾਕੀ ਕਲੱਬ ਤੇ ਨੈਸ਼ਨਲ ਹਾਕੀ ਕਲੱਬ ਫਾਈਨਲ 'ਚ

ਜਲੰਧਰ, 24 ਅਕਤੂਬਰ (ਸਾਬੀ) ਬਾਬਾ ਜੀ.ਐੱਸ. ਬੋਧੀ ਹਾਕੀ ਕਲੱਬ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਦੇ ਐਸਟਰੋਟਰਫ ਹਾਕੀ ਮੈਦਾਨ 'ਚ ਕਰਵਾਈ ਜਾ ਰਹੀ ਚÏਥੀ ਸਿਕਸ ਏ-ਸਾਈਡ ਵੈਟਰਨ ਹਾਕੀ ਲੀਗ ਵਿੱਚ ਅੱਜ ਖੇਡੇ ਗਏ ਸੈਮੀਫਾਈਨਲ ਮੈਚਾਂ ਦੌਰਾਨ ਮੁੱਖ ਮਹਿਮਾਨ ਉਲੰਪੀਅਨ ਕਰਨਲ ...

ਪੂਰੀ ਖ਼ਬਰ »

ਕੁੱਕੜ ਪਿੰਡ ਹਾਕੀ ਲੀਗ 'ਚ ਫ਼ਸਵੇਂ ਤੇ ਰੋਮਾਂਚਿਕ ਮੁਕਾਬਲੇ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਐਨ.ਆਰ.ਆਈਜ਼, ਸਮੂਹ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 7ਵੀਂ ਕੁੱਕੜ ਪਿੰਡ ਹਾਕੀ ਲੀਗ ਦੌਰਾਨ ਬਹੁਤ ਹੀ ਫਸਵੇਂ 'ਤੇ ਰੋਮਾਂਚਕ ਮੁਕਾਬਲੇ ਹੋਏ | ...

ਪੂਰੀ ਖ਼ਬਰ »

ਲੰਬਾ ਪਿੰਡ ਤੋਂ ਜੰਡੂ ਸਿੰਘਾ ਦੇ ਸੜਕ ਦੇ ਕੰਮ ਦਾ ਹੈਨਰੀ ਵਲੋਂ ਉਦਘਾਟਨ

ਜਲੰਧਰ, 24 ਅਕਤੂਬਰ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਲੰਬਾ ਪਿੰਡ ਤੋਂ ਲੈ ਕੇ ਜੰਡੂ ਸਿੰਘਾ ਤੱਕ ਚਾਰ ਮਾਰਗੀ ਸੜਕ ਬਣਾਉਣ ਦਾ ਕੰਮ ਦਾ ਉਦਘਾਟਨ ਕੀਤਾ | ਗੁਲਮੋਹਰ ਸਿਟੀ ਕੋਲ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬਾਵਾ ਹੈਨਰੀ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਡਾ: ਮਹਿੰਦਰਜੀਤ ਸਿੰਘ ਸਮੇਤ 100 ਪਰਿਵਾਰ 'ਆਪ' 'ਚ ਸ਼ਾਮਿਲ

ਜਲੰਧਰ 24 ਅਕਤੂਬਰ (ਸ਼ਿਵ)- ਡਾ. ਮਹਿੰਦਰਜੀਤ ਸਿੰਘ ਨੇ ਆਪਣੇ ਨਾਲ 100 ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਮਹਿਲਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਮੈਂਬਰਸ਼ਿਪ ਲਈ | ਉਨ੍ਹਾਂ ਨੇ ਦੱਸਿਆ ...

ਪੂਰੀ ਖ਼ਬਰ »

ਬਾਗ਼ਬਾਨੀ ਤੇ ਭੂਮੀ ਰੱਖਿਆ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਜਲੰਧਰ, 24 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਬਾਗਬਾਨੀ ਵਿਭਾਗ ਜਲੰਧਰ ਅਤੇ ਭੂਮੀ ਰੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਵੱਖ-ਵੱਖ ਤਕਨੀਕਾਂ ਅਤੇ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬੀਤੇ ਦਿਨੀਂ ਪਿੰਡ ਅਲਾਵਲਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਫੋਲੜੀਵਾਲ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮਨਾਇਆ

ਜਮਸ਼ੇਰ ਖ਼ਾਸ, 24 ਅਕਤੂਬਰ (ਅਵਤਾਰ ਤਾਰੀ)-ਫੋਲੜੀਵਾਲ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਫੋਲੜੀਵਾਲ ਦੇ ਸਰਪੰਚ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ...

ਪੂਰੀ ਖ਼ਬਰ »

ਹਰਿੰਦਰ ਸਿੰਘ ਸੰਘਾ ਸੁਰਜੀਤ ਹਾਕੀ ਟੂਰਨਾਮੈਂਟ ਲਈ ਟੂਰਨਾਮੈਂਟ ਡਾਇਰੈਕਟਰ ਨਿਯੁਕਤ

ਜਲੰਧਰ, 24 ਅਕਤੂਬਰ (ਸਾਬੀ) ਹਾਕੀ ਇੰਡੀਆ ਨੇ ਹਰਿੰਦਰ ਸਿੰਘ ਸੰਘਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਜਲੰਧਰ ਨੂੰ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਲਈ ਟੂਰਨਾਮੈਂਟ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਸੰਘਾ ਨੇ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 1 ਨਵੰਬਰ ਤੋਂ

ਜਲੰਧਰ, 24 ਅਕਤੂਬਰ (ਐੱਮ.ਐੱਸ. ਲੋਹੀਆ)- ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ 'ਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਅਗਲਾ ਕੇਡਰ 1 ਨਵੰਬਰ 2021 ...

ਪੂਰੀ ਖ਼ਬਰ »

ਡੀ.ਏ.ਵੀ ਯੂਨੀਵਰਸਿਟੀ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਜਲੰਧਰ, 24 ਅਕਤੂਬਰ (ਸਾਬੀ)- ਡੀ.ਏ.ਵੀ ਯੂਨੀਵਰਸਿਟੀ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਤੇ ਯੂਨੀਵਰਸਿਟੀ ਦੇ ਪਲੇਸਮੈਟ ਹੋਏ ਵਿਦਿਆਰਥੀਆਂ ਦਾ ਪੰਜਾਬ ਦੇ ਸਿੱਖਿਆ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਚਾਂਸਲਰ ਡਾ ...

ਪੂਰੀ ਖ਼ਬਰ »

ਵਾਰਡ ਨੰਬਰ 78 'ਚ ਲੱਗਿਆ ਬਿਜਲੀ ਬਿੱਲ ਮੁਆਫੀ ਸਕੀਮ ਦਾ ਕੈਂਪ

ਮਕਸੂਦਾ, 24 ਅਕਤੂਬਰ (ਸਤਿੰਦਰ ਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ 'ਤੇ ਚਲਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਪੁਰਾਣੇ ਬਿੱਲਾਂ ਨੂੰ ਮੁਆਫ ਕਰ ਦੇਣ 'ਤੇ ਪੂਰੇ ਪੰਜਾਬ ਵਿਚ ਮੱਧ ਵਰਗ ਦੇ ਲੋਕਾਂ ਵਿਚ ਕਾਫੀ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਮਕਸੂਦਾਂ ਮੰਡੀ ਵਿਖੇ ਸਬਜ਼ੀਆਂ ਦੇ ਭਾਅ ਵਧਣ 'ਤੇ ਲੋਕ ਪ੍ਰੇਸ਼ਾਨ

ਮਕਸੂਦਾ, 24 ਅਕਤੂਬਰ (ਸਤਿੰਦਰ ਪਾਲ ਸਿੰਘ)- ਮਕਸੂਦਾ ਮੰਡੀ ਵਿਖੇ ਸਬਜ਼ੀਆਂ ਦੇ ਭਾਅ ਵਧ ਜਾਣ 'ਤੇ ਲੋਕ ਪ੍ਰੇਸ਼ਾਨ ਹਨ | ਦਿਨ ਬਾ ਦਿਨ ਵਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦੇ ਆਪਣੇ ਪਰਿਵਾਰ ਦਾ ਖਰਚਾ ਚਲਾਉਣਾ ਮੁਸ਼ਕਲ ਹੋਇਆ ਪਿਆ ਹੈ, ਉੱਥੇ ਪਟਰੋਲ-ਡੀਜ਼ਲ ਦੀਆਂ ਵਧਦੀਆਂ ...

ਪੂਰੀ ਖ਼ਬਰ »

¸ ਪੰਜਾਬ ਰਾਜ ਸਬ ਜੂਨੀਅਰ ਤੇ ਕੈਡਿਟ ਜੂਡੋ ਚੈਪੀਅਨਸ਼ਿਪ¸ ਜਲੰਧਰ ਦੇ ਸਾਹਿਲ ਨੇ ਸੋਨ ਤੇ ਦੀਪਾਂਜਲੀ ਨੇ ਚਾਂਦੀ ਦੇ ਤਗਮੇ ਜਿੱਤੇ

ਜਲੰਧਰ, 24 ਅਕਤੂਬਰ (ਸਾਬੀ)- 42ਵੀ ਪੰਜਾਬ ਰਾਜ ਸਬ ਜੂਨੀਅਰ ਤੇ ਕੈਡਿਟ ਜੂਡੋ ਚੈਪੀਅਨਸ਼ਿਪ ਦੇ ਵਿਚੋਂ ਜਲੰਧਰ ਦੇ ਸਾਹਿਲ ਨੇ 35 ਕਿੱਲੋ ਭਾਰ ਵਰਗ ਦੇ ਵਿਚੋਂ ਸੋਨ ਤਗਮਾ ਤੇ ਲੜਕੀਆਂ ਦੇ 28 ਕਿੱਲੋ ਭਾਰ ਵਰਗ ਦੇ ਵਿਚੋਂ ਦੀਪਾਂਜਲੀ ਨੇ ਚਾਂਦੀ ਦਾ ਤਗਮਾ ਜਿੱਤ ਕੇ ਮਾਣਮੱਤੀ ...

ਪੂਰੀ ਖ਼ਬਰ »

ਸ਼ਹਿਰ 'ਚ ਔਰਤਾਂ ਨੇ ਮਨਾਇਆ ਕਰਵਾ ਚੌਥ ਦਾ ਵਰਤ

ਜਲੰਧਰ, 24 ਅਕਤੂਬਰ (ਸ਼ੈਲੀ)- ਐਤਵਾਰ ਕਰਵਾ ਚੌਥ ਦੇ ਵਰਤ ਨੂੰ ਲੈ ਕੇ ਸੁਹਾਗਣਾਂ 'ਚ ਕਾਫ਼ੀ ਉਤਸ਼ਾਹ ਪਾਇਆ ਗਿਆ | ਸਵੇਰੇ ਉੱਠ ਕੇ ਔਰਤਾਂ ਨੇ ਸਰਗੀ ਖਾਦੀ ਤੇ ਸ਼ਾਮ ਨੂੰ ਆਪਣੇ ਘਰਾਂ ਜਾਂ ਮੰਦਰਾਂ 'ਚ ਜਾ ਕੇ ਕਰਵਾਚੌਥ ਦੀ ਵਰਤ ਕਥਾ ਸੁਣੀ ਅਤੇ ਚੰਨ •ਚੜ੍ਹ•ਨ ਤੋਂ ਬਾਅਦ ...

ਪੂਰੀ ਖ਼ਬਰ »

ਵਿਭਾਗ ਕੋਲ ਸਹੀ ਆਮਦਨ ਦਿਖਾਉਣੀ ਜ਼ਰੂਰੀ-ਗਿਰੀਸ਼ ਅਹੂਜਾ

ਜਲੰਧਰ, 24 ਅਕਤੂਬਰ (ਸ਼ਿਵ)- ਸੀ.ਏ. ਇੰਸਟੀਚਿਊਟ ਵਲੋਂ ਕਰ ਮਾਮਲਿਆਂ ਦੀ ਕਰਵਾਈ ਗਈ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਸਿੱਧ ਕਰ ਮਾਹਿਰ ਡਾ. ਗਿਰੀਸ਼ ਅਹੂਜਾ ਨੇ ਸਾਰਿਆਂ ਨੂੰ ਆਪਣਾ ਕਰ ਇਮਾਨਦਾਰੀ ਨਾਲ ਭਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਹੁਣ ਪ੍ਰੋਜੈਕਟ ...

ਪੂਰੀ ਖ਼ਬਰ »

ਡੀ ਏ ਵੀ ਸਕੂਲ ਵੱਲੋਂ ਵਾਤਾਵਰਨ ਪ੍ਰੇਮੀਆਂ ਨੂੰ ਕੀਤਾ ਗਿਆ ਸਨਮਾਨਿਤ

ਫਿਲੌਰ, 24 ਅਕਤੂਬਰ (ਸਤਿੰਦਰ ਸ਼ਰਮਾ)- ਸਥਾਨਕ ਡੀਆਰਵੀ ਡੀਏਵੀ ਸਕੂਲ ਫਿਲੌਰ ਵੱਲੋਂ ਸ਼ਹਿਰ ਫਿਲੌਰ ਨਾਲ ਸਬੰਧਤ ਵਾਤਾਵਰਨ ਪ੍ਰੇਮੀਆਂ ਦੀ ਇਕ ਟੀਮ ਨੂੰ ਸਨਮਾਨਤ ਕੀਤਾ ਗਿਆ | ਡੀ ਏ ਵੀ ਸਕੂਲ ਫਿਲੌਰ ਹਮੇਸ਼ਾ ਹੀ ਆਪਣੇ ਆਲੇ ਦੁਆਲੇ ਅਗਾਂਹ ਵਧੂ ਕੰਮ ਕਰਨ ਵਾਲਿਆਂ ਨੂੰ ...

ਪੂਰੀ ਖ਼ਬਰ »

ਏ.ਪੀ.ਐੱਸ. ਕਾਲਜ ਆਫ਼ ਨਰਸਿੰਗ ਵਿਖੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਮਲਸੀਆਂ, 24 ਅਕਤੂਬਰ (ਸੁਖਦੀਪ ਸਿੰਘ)- ਏ.ਪੀ.ਐੱਸ. ਕਾਲਜ ਆਫ਼ ਨਰਸਿੰਗ, ਮਲਸੀਆਂ ਵਿਖੇ ਮੁੱਖ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਹੇਠ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮਿਸ ਮਨਦੀਪ, ਨੇਹਾ ਸ਼ਰਮਾ ਅਤੇ ਨਵਗੀਤ ਕੌਰ ਵੱਲੋਂ ...

ਪੂਰੀ ਖ਼ਬਰ »

ਕੌਹਜਾ ਵਿਖੇ ਕਰਵਾਇਆ ਚੌਥਾ ਗੁਰਮਤਿ ਸਿਖਲਾਈ ਕੈਂਪ

ਆਦਮਪੁਰ, 24 ਅਕਤੂਬਰ (ਹਰਪ੍ਰੀਤ ਸਿੰਘ)- ਇੱਥੋਂ ਨੇੜਲੇ ਪਿੰਡ ਕੌਹਜਾ ਵਿਖੇ ਗੁਰਦੁਆਰਾ ਸਿੰਘ ਸਭਾ 'ਚ ਬੀਬੀ ਦਵਿੰਦਰ ਕੌਰ ਕਾਲਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਚੌਥਾ ਗੁਰਮਤਿ ਸਿਖਲਾਈ ਕੈਂਪ ਕਰਵਾਇਆ ਗਿਆ | ਇਹ ਕੈਂਪ ਇਕ ਸਾਲ ਤੋਂ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਨਕੋਦਰ, 24 ਅਕਤੂਬਰ (ਤਿਲਕ ਰਾਜ ਸ਼ਰਮਾ)-ਵਾਰਡ ਨੰ. 5 'ਚ ਖੱਦਰ ਭੰਡਾਰ ਦੇ ਪਿੱਛੇ ਗਲੀ 'ਚ ਸੀਵਰੇਜ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿਛਲੇ ਕਰੀਬ 2 ਮਹੀਨਿਆਂ ਤੋਂ ਗੰਦਾ ਪਾਣੀ ਗਲੀ 'ਚ ਦੂਰ-ਦੂਰ ਤੱਕ ਫ਼ੈਲ ਰਿਹਾ ਹੈ ਤੇ ਇੱਥੋਂ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਊਣ ...

ਪੂਰੀ ਖ਼ਬਰ »

'ਅੰਮਿ੍ਤਸਰ-ਜਾਮਨਗਰ ਐਕਸਪ੍ਰੈਸ-ਵੇਅ' ਨੇੜਲੇ ਕਿਸਾਨਾਂ ਨਾਲ ਡਟ ਕੇ ਖੜ੍ਹਾਂਗਾ-ਲਾਡੀ ਸ਼ੇਰੋਵਾਲੀਆ

ਲੋਹੀਆਂ ਖਾਸ, 24 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕੇਂਦਰ ਸਰਕਾਰ ਦੇ ਤਜਵੀਜ਼ਸ਼ੁੱਦਾ 'ਅੰਮਿ੍ਤਸਰ-ਜਾਮਨਗਰ ਐਕਸਪ੍ਰੈਸ-ਵੇਅ' ਲਈ ਐਕੁਆਇਰ ਕੀਤੀ ਜ਼ਮੀਨ ਦੀ ਮਾਰਕੀਟ ਕੀਮਤ ਨਾਲੋਂ ਤੈਅ ਕੀਤੀ ਬਹੁਤ ਹੀ ਘੱਟ ਰਕਮ ਸਮੇਤ ਕਿਸਾਨਾਂ ਦੀ ਕਿਸੇ ਵੀ ਮੰਗ ਲਈ ਮੈਂ ...

ਪੂਰੀ ਖ਼ਬਰ »

ਦੁਕਾਨ 'ਤੇ ਬੈਠੇ ਵਿਅਕਤੀ 'ਤੇ ਨਕਾਬਪੋਸ਼ਾਂ ਵਲੋਂ ਹਮਲਾ

ਆਦਮਪੁਰ, 24 ਅਕਤੂਬਰ (ਰਮਨ ਦਵੇਸਰ)-ਆਦਮਪੁਰ ਦੇ ਨੇੜੇ ਪਿੰਡ ਰਮਦਾਸਪੁਰ ਵਿਖੇ ਇਕ ਦੁਕਾਨ 'ਤੇ ਬੈਠੇ ਵਿਅਕਤੀ ਨੂੰ ਕੁਝ ਨਕਾਬਪੋਸ਼ ਵਿਅਕਤੀਆਂ ਵਲੋਂ ਹਮਲਾ ਕਰ ਬੁਰੀ ਤਰਾਂ ਜਖ਼ਮੀ ਕਰਨ ਦਾ ਸਮਾਚਾਰ ਹੈ | ਜ਼ਖ਼ਮੀ ਰਵੀ ਕੁਮਾਰ ਪੁੱਤਰ ਚਮਨ ਲਾਲ ਵਾਸੀ ਰਮਦਾਸਪੁਰ ਦੇ ...

ਪੂਰੀ ਖ਼ਬਰ »

ਜਥੇ. ਸ਼ਿੰਗਾਰਾ ਸਿੰਘ ਲੋਹੀਆਂ ਨੂੰ ਸਮਰਪਿਤ ਹੋਵੇਗਾ ਕਾਸੂਪੁਰ ਦਾ ਟੂਰਨਾਮੈਂਟ-ਪ੍ਰਧਾਨ ਚੰਦੀ

ਲੋਹੀਆਂ ਖਾਸ, 24 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸ. ਚਾਨਣ ਸਿੰਘ ਚੰਦੀ ਸ. ਪ੍ਰਦੁਮਣ ਸਿੰਘ ਚੰਦੀ ਸਪੋਰਟਸ ਕਲੱਬ ਕਾਸੂਪੁਰ ਵਲੋਂ ਕਰਵਾਇਆ ਜਾਂਦਾ ਸਾਲਾਨਾ ਕਬੱਡੀ ਟੂਰਨਾਮੈਂਟ ਐਤਕਾਂ ਕਲੱਬ ਦੇ ਚੇਅਰਮੈਨ ਰਹੇ ਸਵ: ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਸਾ. ...

ਪੂਰੀ ਖ਼ਬਰ »

ਬਿਆਸ ਪਿੰਡ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ 6ਵਾਂ ਬੋਨਸ ਵੰਡ ਸਮਾਗਮ

ਕਿਸ਼ਨਗੜ੍ਹ, 24 ਅਕਤੂਬਰ (ਹੁਸਨ ਲਾਲ)-ਨਜ਼ਦੀਕੀ ਬਿਆਸ ਪਿੰਡ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁਆਬਾ ਮਿਲਕ ਪਲਾਂਟ ਜਲੰਧਰ ਦੇ ਸਹਿਯੋਗ ਨਾਲ ਬੀ.ਵੀ.ਐੱਮ.ਪੀ.ਐੱਸ ਅਧੀਨ ਦੁੱਧ ਉਤਪਾਦਕ ਡੇਅਰੀ ਸਹਿਕਾਰਤਾ ਜਾਗਰੂਕਤਾ ਸੈਮੀਨਾਰ ਅਤੇ 6ਵਾਂ ਮੁਨਾਫ਼ਾ ਵੰਡ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX