ਤਾਜਾ ਖ਼ਬਰਾਂ


ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਮੁਅੱਤਲ
. . .  1 day ago
ਬੁਢਲਾਡਾ ,26 ਮਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੰਜਾਬ ਦੇ ਰਾਜਪਾਲ ਜੀ ਦੇ ਹੁਕਮ ਦੀ ਰੌਸ਼ਨੀ ’ਚ ਬਲਵਿੰਦਰ ਸਿੰਘ, ਪੀ.ਸੀ.ਐਸ., ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਨੂੰ ਪੰਜਾਬ ਸੇਵਾਵਾਂ ...
ਭਾਰਤੀ ਸੈਨਾ ਨੇ ਕੇਰਨ ਸੈਕਟਰ ਦੇ ਇਲਾਕਿਆਂ ਵਿਚ 3 ਅੱਤਵਾਦੀਆਂ ਨੂੰ ਮਾਰ ਕੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ
. . .  1 day ago
ਪਟਿਆਲਾ ਜੇਲ੍ਹ 'ਚ ਬੰਦ ਨਸ਼ਾ ਤਸਕਰ ਜਗਦੀਸ਼ ਭੋਲਾ ਤੋਂ ਮਿਲਿਆ ਸਮਾਰਟ ਫੋਨ, ਇਸੇ ਜੇਲ੍ਹ 'ਚ ਬੰਦ ਹਨ ਸਿੱਧੂ ਤੇ ਮਜੀਠੀਆ
. . .  1 day ago
ਪਿੰਡ ਜੈਦ ਦੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ )-ਪਿੰਡ ਜੈਦ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਜੈਦ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ...
ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ. ਵਲੋਂ 100 ਫ਼ੀਸਦੀ ਲਾਇਸੰਸੀ ਅਸਲੇ ਜਮ੍ਹਾ ਕਰਵਾਉਣ ਦੇ ਕੀਤੇ ਹੁਕਮ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਆਉਂਦੀ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਅਮਨ ਅਮਾਨ ਤੇ ਸੁਖਾਵੇਂ ਮਾਹੌਲ 'ਚ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ...
ਸ੍ਰੀ ਦਰਬਾਰ ਸਾਹਿਬ 'ਚ ਹਰਮੋਨੀਅਮ ਨੂੰ ਛੱਡ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਬਾਰੇ ਐੱਸ.ਜੀ.ਪੀ.ਸੀ. ਪ੍ਰਧਾਨ ਦਾ ਵੱਡਾ ਬਿਆਨ
. . .  1 day ago
ਫਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ,ਜਤਿੰਦਰ ਸਿੰਘ ਰਾਠੋਰ)-ਸ੍ਰੀ ਫ਼ਤਹਿਗੜ੍ਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਇਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ...
ਸੜਕ ਹਾਦਸੇ 'ਚ ਔਰਤ ਦੀ ਮੌਤ, ਇਕ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਬਰਨਾਲਾ, 26 ਮਈ (ਨਰਿੰਦਰ ਅਰੋੜਾ,)-ਸਥਾਨਕ ਧਨੌਲਾ ਰੋਡ 'ਤੇ ਮਿੱਟੀ ਨਾਲ ਲੱਦੀ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਔਰਤ ਦੀ ਮੌਤ ਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਤੇ ਟਰੈਕਟਰ ਚਾਲਕ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ...
ਕੈਪਟਨ ਨੇ ਸਾਢੇ ਚਾਰ ਸਾਲ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ -ਡਾ. ਨਵਜੋਤ ਕੌਰ ਸਿੱਧੂ
. . .  1 day ago
ਦਿੜ੍ਹਬਾ ਮੰਡੀ/ਸੰਗਰੂਰ, 26 ਮਈ (ਹਰਬੰਸ ਸਿੰਘ ਛਾਜਲੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੇਣ ਦੀ ਯਾਦ ਹੁਣ ਕਿਉਂ ਆਈ ਹੈ। ਜਦਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਸਰਕਾਰ...
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਭਾਗਾਂ ਦੇ ਮੁਖੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ...
ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ: ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 26 ਮਈ-ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ 'ਸੁਧਾਰ ਘਰ...
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ 'ਚ ਡਿੱਗਣ ਨਾਲ ਬੱਚੇ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ...
ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ
. . .  1 day ago
ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਖੰਡ ਮਿੱਲਾਂ ਵੱਲ ਗੰਨੇ ਦੇ ਬਕਾਇਆ ਨੂੰ ਲੈ ਕੇ ਹੈ।
ਇਕ ਵਿਧਾਇਕ, ਇਕ ਪੈਨਸ਼ਨ', ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਮੋੜੀ ਫਾਈਲ
. . .  1 day ago
ਚੰਡੀਗੜ੍ਹ, 26 ਮਈ (ਗੁਰਪ੍ਰੀਤ)-ਪੰਜਾਬ ਦੀ ਮਾਨ ਸਰਕਾਰ ਨੂੰ 'ਇਕ ਵਿਧਾਇਕ, ਇਕ ਪੈਨਸ਼ਨ' ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵਲੋਂ ਪਾਸ ਕਰਕੇ...
ਭਾਰਤ 'ਚ ਵੀ 190 ਕਰੋੜ ਤੋਂ ਵਧ ਡੋਜ਼ ਲਗਾਈ ਜਾ ਚੁੱਕੀ ਹੈ: ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 100 ਤੋਂ ਵਧ ਦੇਸ਼ਾਂ ਨੂੰ ਵੀ ਵੈਕਸੀਨ ਭੇਜੀ ਹੈ। ਕੋਵਿਡ ਵੈਕਸੀਨ ਦੇ ਲਈ ਸਾਡੇ ਇੱਥੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਵਿਦੇਸ਼ੀ ਵੈਕਸੀਨ ਮਿਲ ਜਾਵੇਗੀ ਜਾਂ ਨਹੀਂ ਪਰ...
ਮੋਗਾ: ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
. . .  1 day ago
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਤੇ ਕੈਪਟਨ 'ਤੇ ਵਿੰਨ੍ਹੇ ਨਿਸ਼ਾਨੇ
. . .  1 day ago
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
. . .  1 day ago
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਪਿੰਡਾਂ 'ਚ ਆਈ.ਟੀ. ਸੈੱਲ ਖੋਲ੍ਹੇ ਜਾਣਗੇ-ਕੁਲਦੀਪ ਸਿੰਘ ਧਾਰੀਵਾਲ
. . .  1 day ago
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  1 day ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . .  1 day ago
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  1 day ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  1 day ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  1 day ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਮਾਨਸਾ

ਮੀਂਹ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵਧਾਈਆਂ, ਝੋਨੇ 'ਚ ਨਮੀ ਦੀ ਮਾਤਰਾ ਵਧੀ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਤੇ ਅੱਜ ਸਵੇਰੇ ਜ਼ਿਲ੍ਹੇ ਦੇ ਕਈ ਖੇਤਰਾਂ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਹੋਰ ਵਧਾ ਦਿੱਤੀਆਂ ਹਨ | ਮੌਸਮ ਦੇ ਵਿਗੜੇ ਮਿਜ਼ਾਜ ਤੋਂ ਕਿਸਾਨ ਚਿੰਤਤ ਹਨ | ਬਾਰਿਸ਼ ਨਾਲ ਜਿੱਥੇ ਕੰਬਾਈਨਾਂ ਦੀ ਕਟਾਈ ਅਤੇ ਨਰਮੇ ਦੀ ਚੁਗਾਈ ਇੱਕ ਵਾਰ ਰੁਕ ਗਈ ਹੈ ਉੱਥੇ ਕਈ ਖ਼ਰੀਦ ਕੇਂਦਰਾਂ 'ਚ ਮੀਂਹ ਦਾ ਪਾਣੀ ਵੀ ਭਰ ਗਿਆ ਹੈ ਅਤੇ ਝੋਨੇ ਨਾਲ ਭਰੀਆਂ ਬੋਰੀਆਂ ਤੇ ਖੁੱਲ੍ਹੇ ਅੰਬਰ ਥੱਲੇ ਪਈ ਜਿਨਸ ਵੀ ਭਿੱਜ ਗਈ | ਭਾਵੇਂ ਪੰਜਾਬ ਮੰਡੀ ਬੋਰਡ ਵਲੋਂ ਆੜ੍ਹਤੀਆਂ ਨੂੰ ਇਹ ਸਖ਼ਤ ਹਦਾਇਤਾਂ ਹਨ ਕਿ ਮੀਂਹ ਤੋਂ ਬਚਾਅ ਲਈ ਤਰਪਾਲਾਂ ਆਦਿ ਦਾ ਪੂਰਾ ਪ੍ਰਬੰਧ ਰੱਖਿਆ ਜਾਵੇ ਪਰ ਬਹੁਤੇ ਖ਼ਰੀਦ ਕੇਂਦਰਾਂ 'ਚ ਅਜਿਹੀ ਸਹੂਲਤ ਨਹੀਂ ਮਿਲ ਰਹੀ ਅਤੇ ਕਿਸਾਨਾਂ ਨੂੰ ਖ਼ੁਦ ਪੱਲੀਆਂ ਆਦਿ ਨਾਲ ਝੋਨੇ ਦੀਆਂ ਢੇਰੀਆਂ ਢਕਣੀਆਂ ਪੈਂਦੀਆਂ ਹਨ | ਬਰੇਟਾ, ਬੁਢਲਾਡਾ ਤੇ ਬੋਹਾ ਖੇਤਰ 'ਚ ਜ਼ਿਆਦਾ ਮੀਂਹ ਹੈ | ਹਾਸਲ ਕੀਤੀ ਜਾਣਕਾਰੀ ਅਨੁਸਾਰ ਮਾਰਕਿਟ ਕਮੇਟੀ ਬਰੇਟਾ ਅਧੀਨ ਕਿਸੇ ਵੀ ਖ਼ਰੀਦ ਕੇਂਦਰ 'ਚ ਅੱਜ ਝੋਨੇ ਦੀ ਖ਼ਰੀਦ ਨਹੀਂ ਹੋਈ ਜਦਕਿ ਬੁਢਲਾਡਾ ਮਾਰਕਿਟ ਕਮੇਟੀ ਦੇ ਕੇਂਦਰਾਂ 'ਚ ਸਿਰਫ਼ 110 ਟਨ ਅਤੇ ਬੋਹਾ 'ਚ 303 ਟਨ ਖ਼ਰੀਦ ਹੋਈ ਹੈ | ਸਰਦੂਲਗੜ੍ਹ ਦੇ ਕੇਂਦਰਾਂ 'ਚ 2366, ਮਾਨਸਾ 'ਚ 2357 ਅਤੇ ਭੀਖੀ ਮਾਰਕਿਟ ਕਮੇਟੀ ਅਧੀਨ ਕੇਂਦਰਾਂ 'ਚ 1943 ਟਨ ਝੋਨਾ ਖ਼ਰੀਦਿਆ ਗਿਆ ਹੈ | ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਸਾਰੇ ਖ਼ਰੀਦ ਕੇਂਦਰਾਂ 'ਚ 1 ਲੱਖ 27 ਹਜ਼ਾਰ 485 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1 ਲੱਖ 70 ਹਜ਼ਾਰ 33 ਟਨ ਖ਼ਰੀਦਿਆ ਜਾ ਚੁੱਕਾ ਹੈ ਅਤੇ 20 ਹਜ਼ਾਰ 452 ਟਨ ਦੀ ਖ਼ਰੀਦ ਹੋਣੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਫ਼ਸਲ 'ਚੋਂ 53 ਹਜ਼ਾਰ 824 ਦੀ ਚੁਕਾਈ ਹੋ ਚੁੱਕੀ ਹੈ ਅਤੇ 53 ਹਜ਼ਾਰ 209 ਟਨ ਦੀ ਚੁਕਾਈ ਹੋਣੀ ਬਾਕੀ ਹੈ | ਉੱਧਰ ਦੂਸਰੇ ਪਾਸੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਗੋਰਾ ਸਿੰਘ ਭੈਣੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਖ਼ਰੀਦ ਪ੍ਰਬੰਧਾਂ 'ਚ ਨਾਕਾਮ ਸਾਬਤ ਹੋ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਖ਼ਰੀਦ ਕੇਂਦਰਾਂ 'ਚ ਸਾਰੀਆਂ ਸਹੂਲਤਾਂ ਦੇਣ ਦੇ ਨਾਲ ਹੀ ਝੋਨੇ ਦੀ ਨਮੀ 17 ਫ਼ੀਸਦੀ ਤੋਂ ਵਧਾ ਕੇ ਘੱਟੋ ਘੱਟ 20 ਫ਼ੀਸਦੀ ਕੀਤੀ ਜਾਵੇ ਤਾਂ ਕਿ ਕਿਸਾਨ ਮੰਡੀਆਂ 'ਚ ਖੱਜਲ ਖ਼ੁਆਰ ਨਾ ਹੋਣ | ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਝੰਬੇ ਮਾਲਵਾ ਖੇਤਰ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ |
ਬੋਰੀਆਂ ਭਿੱਜੀਆਂ ਅਤੇ ਜੀਰੀ ਦੀ ਕਟਾਈ ਦਾ ਕੰਮ ਰੁਕਿਆ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ-ਬੀਤੀ ਰਾਤ ਰੁਕ ਰੁਕ ਕੇ ਪਏ ਮੀਂਹ ਕਾਰਨ ਜ਼ੋਰ ਫੜ ਰਹੀ ਜੀਰੀ ਦੀ ਕਟਾਈ ਦਾ ਕੰਮ ਇੱਕ ਵਾਰ ਰੁਕ ਗਿਆ ਹੈ | ਮੰਡੀਆਂ 'ਚ ਬੈਠੇ ਕਿਸਾਨਾਂ ਦੇ ਕਲੇਜੇ ਫੜੇ ਗਏ ਹਨ | ਝੋਨੇ ਦੀਆਂ ਢੇਰੀਆਂ ਗਿੱਲੀਆਂ ਹੋਣ ਕਾਰਨ ਤੁਲਾਈ ਦਾ ਕੰਮ ਵੀ ਰੁਕ ਗਿਆ ਹੈ | ਮੰਡੀ 'ਚ ਸ਼ੈੱਡਾਂ ਹੇਠਾਂ ਪਈ ਜੀਰੀ ਦਾ ਬਚਾਅ ਹੋ ਗਿਆ ਹੈ | ਜੀਰੀ ਦੀ ਚੁਕਾਈ ਦੀ ਰਫ਼ਤਾਰ ਮੱਠੀ ਹੋਣ ਕਾਰਨ ਬੋਰੀਆਂ ਖੁੱਲੇ੍ਹ ਅਸਮਾਨ ਹੇਠ ਮੀਂਹ ਚ ਭਿੱਜਦੀਆਂ ਰਹੀਆਂ | ਪਿੰਡ ਸਮਾਉਂ ਦੇ ਕਿਸਾਨ ਸੁਖਵਿੰਦਰ ਸਿੰਘ ਸਿੰਘ ਨੇ ਕਿਹਾ ਕਿ ਉਸ ਨੂੰ ਮੰਡੀ 'ਚ ਬੈਠੇ ਨੂੰ 3 ਦਿਨ ਹੋ ਗਏ ਹਨ ਸਿਰਫ਼ 18 ਪ੍ਰਤੀਸ਼ਤ ਨਮੀ ਕਹਿ ਕੇ ਉਸ ਦੀ ਢੇਰੀ ਨੂੰ ਛੱਡ ਕੇ ਚਲੇ ਜਾਂਦੇ ਹਨ, ਜਿਸ ਕਾਰਨ ਉਸ ਦੀ ਢੇਰੀ ਮੀਂਹ ਦੀ ਲਪੇਟ 'ਚ ਆ ਗਈ ਹੈ |
ਮੰਡੀ 'ਚ ਆਇਆ ਝੋਨਾ ਪੂਰੀ ਤਰ੍ਹਾਂ ਭਿੱਜਿਆ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ - ਬੀਤੀ ਰਾਤ ਤੋਂ ਪੈ ਰਹੀ ਬਾਰਸ਼ ਨੇ ਇੱਕ ਵਾਰ ਫਿਰ ਕਿਸਾਨੀ ਨੂੰ ਝੰਜੋੜ ਕੇ ਰੱਖ ਦਿੱਤਾ | ਮੰਡੀ ਅਤੇ ਇਲਾਕੇ ਦੇ ਖ਼ਰੀਦ ਕੇਂਦਰਾਂ ਵਿੱਚ ਵਿਕਣ ਲਈ ਆਇਆ ਝੋਨਾ ਵੀ ਭਿੱਜ ਗਿਆ ਹੈ ਅਤੇ ਝੋਨੇ ਦੀਆਂ ਢੇਰੀਆਂ ਵਿੱਚ ਪਾਣੀ ਫਿਰ ਗਿਆ | ਕੁੱਲਰੀਆਂ ਦਾ ਵੱਡਾ ਖ਼ਰੀਦ ਕੇਂਦਰ ਵਿਚ ਅਧਿਕਾਰੀਆਂ ਵਲੋਂ ਸੁਚੱਜੇ ਪ੍ਰਬੰਧਾਂ ਦੇ ਵਾਅਦਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆਈ | ਇੱਥੇ ਖ਼ਰੀਦ ਕੇਂਦਰ ਵਿਚ ਪੂਰਾ ਪਾਣੀ ਭਰ ਗਿਆ ਅਤੇ ਝੋਨੇ ਦੀਆਂ ਢੇਰੀਆਂ ਢੱਕਣ ਲਈ ਵੀ ਕਿਸਾਨਾਂ ਵੱਲੋਂ ਹੀ ਇੰਤਜ਼ਾਮ ਕੀਤਾ ਗਿਆ ਪਰ ਫਿਰ ਵੀ ਝੋਨੇ ਦੇ ਢੇਰ ਭਿੱਜਣ ਤੋਂ ਨਹੀਂ ਬਚ ਸਕੇ | ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੂੰ ਨਮੀ ਦਾ ਮਾਪਦੰਡ ਵਧਾਉਣਾ ਚਾਹੀਦਾ ਹੈ |
ਮੀਂਹ ਦੀ ਮਾਰ ਹੇਠ ਝੋਨਾ ਹੋਇਆ ਖ਼ਰਾਬ
ਬੁਢਲਾਡਾ ਤੋਂ ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ ਅਨੁਸਾਰ- ਰਾਤ ਸਮੇਂਰੁਕ ਰੁਕ ਕੇ ਪਈ ਬਰਸਾਤ ਕਾਰਨ ਸ਼ਹਿਰ ਅੰਦਰ ਬਣੀ ਅਨਾਜ ਮੰਡੀ ਦੇ ਸ਼ੈੱਡਾਂ ਤੋਂ ਬਾਹਰ ਪਏ ਝੋਨੇ ਉੱਪਰ ਬਰਸਾਤੀ ਪਾਣੀ ਦੀ ਮਾਰ ਪੈਣ ਕਾਰਨ ਜਿੱਥੇ ਝੋਨਾ ਬੁਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ ਉੱਥੇ ਸਰਕਾਰੀ ਏਜੰਸੀਆਂ ਰਾਹੀਂ ਖ਼ਰੀਦਿਆ ਝੋਨਾ ਬੋਰੀਆਂ ਸਮੇਤ ਪਾਣੀ ਵਿਚ ਪੂਰੀ ਤਰ੍ਹਾਂ ਗਿੱਲਾ ਹੋ ਚੁੱਕਾ ਹੈ | ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਕਲੀਪੁਰ ਨੇ ਦੋਸ਼ ਲਗਾਇਆ ਕਿ ਖੇਤਰ ਦੀਆਂ ਮੰਡੀਆਂ 'ਚ ਤਰਪਾਲਾਂ ਆਦਿ ਦੇ ਲੋੜੀਂਦੇ ਪ੍ਰਬੰਧ ਨਾ ਹੋਣ ਕਰ ਕੇ ਕਿਸਾਨਾਂ ਦੀ ਜਿਨਸ ਭਿੱਜੀ ਹੈ, ਜਿਸ ਨੰੂ ਹੁਣ ਸੁੱਕਣ 'ਤੇ ਕਈ ਦਿਨ ਲੱਗਣਗੇ ਅਤੇ ਉਦੋਂ ਤੱਕ ਕਿਸਾਨਾਂ ਨੂੰ ਆਪਣੀ ਜਿਨਸ ਦੀ ਰਾਖੀ ਲਈ ਮੰਡੀਆਂ 'ਚ ਹੀ ਦਿਨ ਰਾਤ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਵੇਗਾ | ਝੋਨਾ ਵੇਚਣ ਆਏ ਕਿਸਾਨ ਰੂਪ ਸਿੰਘ, ਦਰਸ਼ਨ ਸਿੰਘ , ਸਤਗੁਰ ਸਿੰਘ, ਦਲਵੀਰ ਸਿੰਘ, ਭਾਨ ਸਿੰਘ, ਜਗਸੀਰ ਮਾਨ ਆਦਿ ਨੇ ਦੱਸਿਆ ਕਿ ਅਨਾਜ ਮੰਡੀ ਦੇ ਫੜ ਛੋਟੇ ਹੋਣ ਕਾਰਨ ਸ਼ੈੱਡਾਂ ਤੋਂ ਬਾਹਰ ਢੇਰ ਲਗਾਉਣੇ ਪੈ ਰਹੇ ਹਨ ਅਤੇ ਕਈ ਕਈ ਦਿਨ ਬੀਤ ਜਾਣ ਦੇ ਬਾਵਜੂਦ ਫ਼ਸਲ ਨਹੀਂ ਵਿਕ ਰਹੀ |

ਸਰਕਾਰੀ ਨੌਕਰੀ ਭਰਤੀ ਲਈ ਉਮਰ ਹੱਦ 5 ਸਾਲ ਛੋਟ ਦੀ ਮੰਗ

ਨਥਾਣਾ, 24 ਅਕਤੂਬਰ (ਗੁਰਦਰਸ਼ਨ ਲੁੱਧੜ)-ਪੰਜਾਬ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਅਪਲਾਈ ਕਰਨ ਵਾਲੇ ਬੇਰੁਜ਼ਗਾਰਾਂ ਦੇ ਇੱਕ ਵਫ਼ਦ ਨੇ ਮੰਗ ਕੀਤੀ ਹੈ ਕਿ ਸਰਕਾਰੀ ਨੌਕਰੀ ਭਰਤੀ ਲਈ ਉਮਰ ਹੱਦ 5 ਸਾਲ ਛੋਟ ਦੇ ਕੇ 42 ਸਾਲ ਦੀ ਉਮਰ ਤੱਕ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ, 24 ਅਕਤੂਬਰ (ਨਿ. ਪ. ਪ)-ਸਰਦੂਲਗੜ੍ਹ ਤੋਂ ਖੈਰਾ ਰੋਡ ਜਾਣ ਵਾਲੀ ਸੜਕ 2-3 ਸਾਲਾਂ ਤੋਂ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ | ਸ਼ਹਿਰ ਦੇ ਨਿਵਾਸੀ ਪ੍ਰੇਮ ਕੁਮਾਰ ਖਟੀਕ ਨੇ ਦੱਸਿਆ ਕਿ ਇਹ ਸੜਕ ਸੀਵਰੇਜ ਪਾਉਣ ਵੇਲੇ ਪੱਟੀ ਗਈ ਸੀ ਪਰ ਰੋਡ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ ਤੋਂ ਲੋਕ ਦੁਖੀ

ਸਰਦੂਲਗੜ੍ਹ, 24 ਅਕਤੂਬਰ (ਅਰੋੜਾ)-ਸਥਾਨਕ ਸ਼ਹਿਰ 'ਚ ਬਣੇ ਨਿਕਾਸੀ ਪਾਣੀ ਖਾਲਿਆਂ 'ਚ ਖੜੇ੍ਹ ਗੰਦੇ ਪਾਣੀ 'ਚ ਵੱਡੇ ਪੱਧਰ 'ਤੇ ਮੱਛਰ ਪੈਦਾ ਹੋਣ ਕਾਰਨ ਲੋਕ ਬਿਮਾਰੀਆਂ 'ਚ ਜਕੜ ਰਹੇ ਹਨ | ਦੱਸਣਯੋਗ ਹੈ ਕਿ ਸ਼ਹਿਰ ਦੀ ਰੋੜਕੀ ਰੋਡ, ਸਿਨੇਮਾ ਰੋਡ 'ਤੇ ਸਿਰਸਾ-ਮਾਨਸਾ ਮੁੱਖ ਸੜਕ ...

ਪੂਰੀ ਖ਼ਬਰ »

ਡੀ. ਏ. ਪੀ. ਦੀ ਘਾਟ ਨਾਲ ਕਣਕ ਦੀ ਬਿਜਾਈ ਪਛੜ ਜਾਣ ਦਾ ਖ਼ਤਰਾ

ਸਰਦੂਲਗੜ੍ਹ, 24 ਅਕਤੂਬਰ (ਜ਼ੈਲਦਾਰ)-ਡੀ. ਏ. ਪੀ. ਦੀ ਘਾਟ ਹੋਣ ਨਾਲ ਕਣਕ ਦੀ ਬਿਜਾਈ ਪਛੜ ਜਾਣ ਦੇ ਹਾਲਾਤ ਬਣਨ ਲੱਗੇ ਹਨ | ਜੇਕਰ ਇਸ ਦੀ ਕਿੱਲਤ ਕੁਝ ਦਿਨ ਇਸੇ ਤਰਾਂ ਚੱਲਦੀ ਰਹੀ ਤਾਂ ਕਣਕ ਦੀ ਫ਼ਸਲ ਦਾ ਝਾੜ ਘੱਟ ਜਾਣ ਦਾ ਖ਼ਤਰਾ ਬਣ ਜਾਵੇਗਾ | ਪਹਿਲਾਂ ਹੀ ਸਾਉਣੀ ਦੀ ਫ਼ਸਲ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਵਿਕਾਸ ਕਾਰਜਾਂ ਦੀ ਗਤੀ ਹੋਵੇਗੀ ਹੋਰ ਤੇਜ਼-ਮੋਫਰ

ਸਰਦੂਲਗੜ੍ਹ, 24 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਹਲਕਾ ਸਰਦੂਲਗੜ੍ਹ ਦੇ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਸਗੋਂ ਪੂਰੇ ਮਾਨਸਾ ਜ਼ਿਲ੍ਹੇ 'ਚ ਵਿਕਾਸ ਕਾਰਜ ਹੋਰ ਤੇਜ਼ ਗਤੀ ਨਾਲ ਕੀਤੇ ਜਾਣਗੇ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਵਲੋਂ ਧਰਨੇ ਜਾਰੀ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਵਾਪਸ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੇ ਖੇਤਰੀ ਯੁਵਕ ਮੇਲੇ 'ਚ ਐਸ. ਡੀ. ਕਾਲਜ ਮਾਨਸਾ ਦੇ ਗਿੱਧੇ ਦੀ ਰਹੀ ਸਰਦਾਰੀ

ਬਰੇਟਾ, 23 ਅਕਤੂਬਰ (ਪਾਲ ਸਿੰਘ ਮੰਡੇਰ)-ਬੀਤੇ ਕੱਲ੍ਹ ਤੋਂ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਚੱਲ ਰਹੇ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਮੇਲੇ 'ਚ ਜਿਥੇ ਗਿੱਧੇ 'ਚ ਐਸ. ਡੀ. ਕੰਨਿਆ ਵਿਦਿਆਲਿਆ ਮਾਨਸਾ ਦੀਆਂ ਮੁਟਿਆਰਾਂ ਦੀ ਸਰਦਾਰੀ ਰਹੀ ਉਥੇ ਨਾਟਕ ਦੀ ਪੇਸ਼ਕਾਰੀ 'ਚ ...

ਪੂਰੀ ਖ਼ਬਰ »

ਸਮਾਉਂ ਵਿਖੇ ਖ਼ੂਨਦਾਨ ਕੈਂਪ ਲਗਾਇਆ

ਭੀਖੀ, 24 ਅਕਤੂਬਰ (ਪ. ਪ.)-ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਗੁਰੂ ਤੇਗ਼ ਬਹਾਦਰ ਸਹਾਰਾ ਕਲੱਬ ਸਮਾਉਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 55 ਯੂਨਿਟ ਖ਼ੂਨਦਾਨ ਕੀਤਾ ਗਿਆ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੋਲਾ ਸਿੰਘ ਸਮਾਉਂ ਨੇ ...

ਪੂਰੀ ਖ਼ਬਰ »

ਸੇਵਾ ਕੇਂਦਰ ਖੋਲ੍ਹਣ ਦੀ ਮੰਗ

ਸਰਦੂਲਗੜ੍ਹ, 24 ਅਕਤੂਬਰ (ਨਿ. ਪ. ਪ)-ਸਰਦੂਲਗੜ੍ਹ ਸ਼ਹਿਰ 'ਚ ਇਕ ਸੇਵਾ ਕੇਂਦਰ ਹੋਣ ਕਾਰਨ ਬਲਾਕ ਸਰਦੂਲਗੜ੍ਹ ਦੇ ਸਾਰੇ ਪਿੰਡਾਂ ਦੇ ਵਸਨੀਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ | ਇਸ ਸੰਬੰਧੀ ਕਾ. ਬੰਸੀ ਲਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਤੰਬੋਲਾ ਮੁਕਾਬਲੇ 'ਚ ਸੁਦੇਸ਼ ਕੁਮਾਰੀ ਤੇ ਕੁਰਸੀ ਦੌੜ 'ਚ ਰੇਸ਼ਮਾ ਗਰਗ ਅੱਵਲ

ਬੁਢਲਾਡਾ, 24 ਅਕਤੂਬਰ (ਰਾਹੀ)-ਸਥਾਨਕ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਕਰਵਾ ਚੌਥ ਦੇ ਤਿਉਹਾਰ ਸੰਬੰਧੀ ਤੰਬੋਲਾ ਤੇ ਕੁਰਸੀ ਦੌੜ ਮੁਕਾਬਲੇ ਕਰਵਾਏ ਗਏ | ਮੁੱਖ ਮਹਿਮਾਨ ਵਜੋਂ ਐਸ. ਡੀ. ਐਮ. ਬੁਢਲਾਡਾ ਕਾਲਾ ਰਾਮ ਕਾਂਸਲ ਸ਼ਾਮਿਲ ਹੋਏ ਜਦ ਕਿ ਪ੍ਰਧਾਨਗੀ ਤਰਨਜੀਤ ...

ਪੂਰੀ ਖ਼ਬਰ »

ਨੇਕੀ ਫਾਉਂਡੇਸ਼ਨ ਵਲੋਂ ਸਾਈਕਲੋਥਾਨ ਸ਼ੋਅ ਕਰਵਾਇਆ

ਬੁਢਲਾਡਾ, 24 ਅਕਤੂਬਰ (ਸੁਨੀਲ ਮਨਚੰਦਾ)-ਸਥਾਨਕ ਨੇਕੀ ਫਾਊਾਡੇਸ਼ਨ ਵਲੋਂ ਸਾਈਕਲੋਥਾਨ ਤੇ ਐਰੋਮੋਡਲਿੰਗ ਸ਼ੋਅ ਕਰਵਾਇਆ ਗਿਆ | ਇਸ ਸਾਈਕਲੋਥਾਨ 'ਚ 301 ਸਾਈਕਲਿਸਟਾਂ ਨੇ ਭਾਗ ਲਿਆ ਤੇ 13 ਕਿਲੋਮੀਟਰ ਤੋਂ ਵੱਧ ਦੂਰੀ ਪੂਰੀ ਕੀਤੀ | ਝੰਡੀ ਦੀ ਰਸਮ ਉੱਘੇ ਉਦਯੋਗਪਤੀ ਉਆਸਿਸ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਹੜਤਾਲ 31 ਤੱਕ ਰਹੇਗੀ

ਮਾਨਸਾ, 24 ਅਕਤੂਬਰ (ਵਿ.ਪ੍ਰਤੀ.)-ਮਨਿਸਟਰੀਅਲ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪਿਛਲੇ ਦਿਨਾਂ ਤੋਂ ਚੱਲ ਰਹੀ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਦੀ ਹੜਤਾਲ ਵਿੱਚ 31 ਅਕਤੂਬਰ ਤੱਕ ਜਾਰੀ ਰਹੇਗੀ | ਇਹ ਜਾਣਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਮਾਨਸਾ 'ਚ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ 25 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੀ ਵਿਸ਼ੇਸ਼ ਫੇਰੀ ਪਾਉਣਗੇ | ਜਾਣਕਾਰੀ ਅਨੁਸਾਰ ਉਹ ਜਿੱਥੇ ਬੱਸ ਸਟੈਂਡ ਦਾ ਦੌਰਾ ਕਰਨਗੇ ਉੱਥੇ ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹਿਰ ਦੀਆਂ ਮਹਿਲਾਵਾਂ ਨਾਲ ਮਨਾਇਆ ਕਰਵਾਚੌਥ ਦਾ ਤਿਉਹਾਰ

ਬਠਿੰਡਾ, 24 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਖੇ ਚੰਦਨ ਮਦਾਨ ਤੇ ਡਿੰਪਲ ਜਿੰਦਲ ਦੀ ਅਗਵਾਈ ਵਿਚ ਸਥਾਨਕ ਹੋਟਲ 'ਚ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਦਿਆਂ ...

ਪੂਰੀ ਖ਼ਬਰ »

ਇੰਸਪੈਕਟਰ ਦੀ ਘੇਰਾਬੰਦੀ ਦੇ ਰੋਸ ਵਜੋਂ ਇੰਸਪੈਕਟਰਾਂ ਵਲੋਂ ਝੋਨੇ ਦੀ ਖ਼ਰੀਦ ਦਾ ਬਾਈਕਾਟ

ਬਠਿੰਡਾ, 24 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਨਾਲ ਸੰਬੰਧਿਤ ਇਕ ਸਰਕਾਰੀ ਖ਼ਰੀਦ ਏਜੰਸੀ ਦੇ ਇੰਸਪੈਕਟਰ ਦੀ ਕਿਸਾਨਾਂ ਵਲੋਂ ਘੇਰਾਬੰਦੀ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਨਾਲ ਸੰਬੰਧਿਤ ਸਮੂਹ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਵਲੋਂ ਝੋਨੇ ...

ਪੂਰੀ ਖ਼ਬਰ »

ਐੱਮ.ਆਰ.ਐੱਸ.ਪੀ.ਟੀ.ਯੂ. ਵਿਖੇ ਗੈਰ-ਅਧਿਆਪਨ ਸਟਾਫ਼ ਲਈ ਏ.ਆਈ.ਸੀ.ਟੀ.ਈ. ਸਪਾਂਸਰਡ ਪ੍ਰੋਫ਼ੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ

ਬਠਿੰਡਾ, 24 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਗੈਰ-ਅਧਿਆਪਨ (ਨਾਨ-ਟੀਚਿੰਗ) ਸਟਾਫ਼ ਲਈ ਦੋ ਹਫ਼ਤੇ ਚੱਲੀ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸਨ (ਏ.ਆਈ.ਸੀ.ਟੀ.ਈ.) ਵਲੋਂ ਸਪਾਂਸਰਡ ...

ਪੂਰੀ ਖ਼ਬਰ »

ਡਾ. ਪਾਖਰ ਸਿੰਘ ਨੂੰ ਬਠਿੰਡਾ ਜ਼ਿਲ਼੍ਹੇ ਦਾ ਮੁੱਖ ਖੇਤੀਬਾੜੀ ਅਫ਼ਸਰ ਕੀਤਾ ਨਿਯੁਕਤ

ਬਠਿੰਡਾ, 24 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ. ਪਾਖਰ ਸਿੰਘ ਨੂੰ ਬਠਿੰਡਾ ਜ਼ਿਲ੍ਹੇ ਦਾ ਮੁੱਖ ਖੇਤੀਬਾੜੀ ਅਫ਼ਸਰ ਨਿਯੁੱਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਨੂੰ ਬਲਾਕ ...

ਪੂਰੀ ਖ਼ਬਰ »

ਛੱਪੜ 'ਚੋਂ ਗਾਰ ਕੱਢਣ ਦੀ ਆੜ 'ਚ ਸਾਈਡਾਂ ਤੋਂ ਚੁੱਕ ਕੇ ਵੇਚੀ ਜਾ ਰਹੀ ਹੈ ਮਿੱਟੀ

ਭੀਖੀ, 24 ਅਕਤੂਬਰ (ਬਲਦੇਵ ਸਿੰਘ ਸਿੱਧੂ)-ਸਥਾਨਕ ਢਿੱਲੋਂ ਪੱਤੀ ਵਿਖੇ ਵੱਡ ਅਕਾਰੀ ਛੱਪੜ 'ਚੋਂ ਗਾਰ ਕੱਢਣ ਲਈ ਟੈਂਡਰ ਲਗਾਏ ਗਏ ਹਨ, ਜਿਸ ਦੀ ਆੜ 'ਚ ਗਾਰ ਦੀ ਥਾਂ 'ਤੇ ਸਾਈਡਾਂ ਤੋਂ ਮਿੱਟੀ ਚੁੱਕ ਕੇ ਵੇਚੀ ਜਾ ਰਹੀ ਹੈ | ਇਸ ਦਾ ਵਿਰੋਧ ਕਰਦਿਆਂ ਕੌਂਸਲਰਾਂ ਮਨਜੀਤ ਸਿੰਘ, ...

ਪੂਰੀ ਖ਼ਬਰ »

ਭੀਖੀ ਦਾ ਫੁੱਟਬਾਲ ਟੂਰਨਾਮੈਂਟ ਬਰਨਾਲਾ ਦੀ ਟੀਮ ਨੇ ਜਿੱਤਿਆ

ਭੀਖੀ, 24 ਅਕਤੂਬਰ (ਸਿੱਧੂ)-ਲੈਫ਼ਟੀਨੈਂਟ ਸ਼ਹੀਦ ਗੁਰਦੇਵ ਸਿੰਘ ਢਿੱਲੋਂ ਫੁੱਟਬਾਲ ਕਲੱਬ ਭੀਖੀ ਵਲੋਂ ਪਹਿਲਾਂ ਦਿਨ-ਰਾਤ ਦਾ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖੇਡ ਮੈਦਾਨ ਵਿਖੇ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX