ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਮੀਟਿੰਗ ਦੀ ਕਰਨਗੇ ਮੇਜ਼ਬਾਨੀ
. . .  4 minutes ago
ਨਵੀਂ ਦਿੱਲੀ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜਨਵਰੀ ਨੂੰ ਵਰਚੁਅਲ ਫਾਰਮੈਟ ਵਿਚ ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀਆਂ ਦੀ...
ਕਿਸਾਨਾਂ ਨੂੰ ਸਿਰਫ਼ ਦਰਦ ਮਿਲਿਆ - ਰਣਦੀਪ ਸੁਰਜੇਵਾਲਾ
. . .  16 minutes ago
ਚੰਡੀਗੜ੍ਹ, 19 ਜਨਵਰੀ - ਕਾਂਗਰਸ ਵਲੋਂ ਪ੍ਰੈੱਸ ਵਾਰਤਾ ਦੌਰਾਨ ਜਿੱਥੇ ਕਿਸਾਨਾਂ 'ਤੇ ਕਿਤਾਬ ਲਾਂਚ ਕੀਤੀ ਗਈ, ਉੱਥੇ ਹੀ ਇਸ ਮੌਕੇ ਕਿਤਾਬ ਬਹਾਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵੀ ਸਾਧਿਆ | ਇਸ ਮੌਕੇ ਰਣਦੀਪ ਸੁਰਜੇਵਾਲਾ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਸਿਰਫ਼ ਦਰਦ ਮਿਲਿਆ...
ਮੁੱਖ ਮੰਤਰੀ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਹਨੀ ਤੇ ਹੋਰਾਂ ਤੋਂ 10 ਕਰੋੜ ਬਰਾਮਦ
. . .  31 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਅਤੇ ਕਈ ਹੋਰਨਾਂ ਦੇ ਲਗਭਗ 12 ਟਿਕਾਣਿਆਂ 'ਤੇ ਮੰਗਲਵਾਰ ਸਵੇਰ ਤੋਂ ਸ਼ੁਰੂ ਹੋਈ ਛਾਪੇਮਾਰੀ ਦੌਰਾਨ...
ਡਾਕਟਰੀ ਜਾਂਚ ਲਈ ਸ.ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ
. . .  26 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ ਹਨ, ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾਣੀ ਹੈ। ਡਾਕਟਰਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਜਾ ...
ਪੰਜਾਬ ਸਰਹੱਦੀ ਸੂਬਾ ਹੈ ਤੇ ਇੱਥੇ ਵਧੀਆ ਸਰਕਾਰ ਦੀ ਲੋੜ ਹੈ : ਸੁਖਬੀਰ ਸਿੰਘ ਬਾਦਲ
. . .  47 minutes ago
ਅੰਮ੍ਰਿਤਸਰ, 19 ਜਨਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇੱਥੇ ਵਧੀਆ ਸਰਕਾਰ ਦੀ ਲੋੜ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਈ.ਡੀ. ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਮਾਲਕਾਂ ਦੇ 25 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਨੇਪਾਲੀ ਨੌਕਰ ਸਾਥੀਆਂ ਸਮੇਤ ਹੋਇਆ ਫ਼ਰਾਰ
. . .  47 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਮਾਲਕਾਂ ਦੇ 25 ਲੱਖ ਰੁਪਏ ਤੇ ਨਗਦੀ ਅਤੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ...
ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਅੰਮ੍ਰਿਤਸਰ, 19 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮ੍ਰਿਤਸਰ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ...
ਪੰਜਾਬ ਸਰਕਾਰ 'ਚ ਜੋ ਘਪਲੇ ਅਤੇ ਭ੍ਰਿਸ਼ਟਾਚਾਰ ਹੋਏ ਹਨ, ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਜ਼ਰੂਰੀ ਹੈ: ਪਰਮਿੰਦਰ ਸਿੰਘ ਢੀਂਡਸਾ
. . .  about 1 hour ago
ਮੂਨਕ, 19 ਜਨਵਰੀ- (ਰਾਜਪਾਲ ਸਿੰਗਲਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ...
ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ...
ਮੁੰਬਈ ਧਮਾਕਿਆਂ 'ਚ ਸ਼ਾਮਿਲ ਅਪਰਾਧੀਆਂ ਨੂੰ ਦਿੱਤੀ ਗਈ ਸੀ ਸਰਕਾਰੀ ਸੁਰੱਖਿਆ : ਸੰਯੁਕਤ ਰਾਸ਼ਟਰ 'ਚ ਪਾਕਿਸਤਾਨ 'ਤੇ ਭਾਰਤ ਦਾ ਸ਼ਬਦੀ ਹਮਲਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਨੇ 'ਅੱਤਵਾਦ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸੰਮੇਲਨ 2022' 'ਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ...
ਕੋਰੋਨਾ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਨਾ ਦੇਣ ਦਾ ਮਾਮਲਾ, ਸੁਪਰੀਮ ਕੋਰਟ ਨੇ ਤਲਬ ਕੀਤੇ ਮੁੱਖ ਸਕੱਤਰ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਕੋਵਿਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਤਲਬ ਕੀਤਾ ਹੈ। ...
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ
. . .  about 3 hours ago
ਗੁਰੂ ਹਰ ਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ ਅਤੇ ਇਸ ਤਹਿਤ ਹੀ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੋਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸ਼ਾਮਾਂ, ਸਾਥੀ ਮੈਂਬਰਾਂ ਤੇ ਸਮੂਹ ਭੋਲੋਵਾਲੀਆ...
ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੀ ਭਾਜਪਾ ਵਿਚ ...
ਨੇਵਲ ਡਾਕਯਾਰਡ ਮੁੰਬਈ ਵਿਖੇ ਵਾਪਰੀ ਮੰਦਭਾਗੀ ਘਟਨਾ, 3 ਜਲ ਸੈਨਾ ਦੇ ਜਵਾਨਾਂ ਦੀ ਮੌਤ
. . .  about 3 hours ago
ਮੁੰਬਈ, 19 ਜਨਵਰੀ - ਨੇਵਲ ਡਾਕਯਾਰਡ ਮੁੰਬਈ ਵਿਖੇ ਅੱਜ ਇਕ ਮੰਦਭਾਗੀ ਘਟਨਾ ਵਿਚ ਆਈ.ਐਨ.ਐਸ. ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿਚ ਧਮਾਕਾ ਹੋਇਆ | ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 3 ਜਲ ਸੈਨਾ ਦੇ...
ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ
. . .  about 3 hours ago
ਕੈਲਗਰੀ,19 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ
. . .  about 4 hours ago
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਸਮਾਜ ਸੇਵੀ ਆਗੂ ਪੰਡੋਰੀ ਲੰਮਾ ਸਮਾਂ ...
24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ, ਵਧੀ ਚਿੰਤਾ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ (ਕੱਲ੍ਹ ਨਾਲੋਂ 44,889 ਵੱਧ) ਅਤੇ 441 ਮੌਤਾਂ ਦੀ ਰਿਪੋਰਟ ਦਰਜ ਕੀਤੀ ਹੈ ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ ਅਖਿਲੇਸ਼ ਯਾਦਵ - ਸੂਤਰ
. . .  about 4 hours ago
ਆਜ਼ਮਗੜ੍ਹ (ਯੂ.ਪੀ.), 19 ਜਨਵਰੀ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਆਜ਼ਮਗੜ੍ਹ (ਯੂ.ਪੀ.) ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ | ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ...
ਏਅਰ ਇੰਡੀਆ ਨੇ 5ਜੀ ਮੁੱਦੇ 'ਤੇ ਅਮਰੀਕਾ ਲਈ ਉਡਾਣਾਂ ਕੀਤੀਆਂ ਰੱਦ
. . .  about 5 hours ago
ਨਵੀਂ ਦਿੱਲੀ, 19 ਜਨਵਰੀ - ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਨਵੀਂ 5ਜੀ ਮੋਬਾਈਲ ਫੋਨ ਸੇਵਾ ਅਤੇ ਨਾਜ਼ੁਕ ਹਵਾਈ ਜਹਾਜ਼ ਤਕਨੀਕਾਂ ਵਿਚਕਾਰ ਦਖਲਅੰਦਾਜ਼ੀ 'ਤੇ ਅਨਿਸ਼ਚਿਤਤਾ ਕਾਰਨ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ ਰੱਦ ...
ਗਾਜ਼ੀਪੁਰ ਆਈ.ਈ.ਡੀ. ਮਾਮਲਾ : ਪੁਲਿਸ ਨੇ ਮੋਬਾਈਲ ਫ਼ੋਨਾਂ ਤੇ ਸਿਮ ਕਾਰਡਾਂ ਦਾ ਡਾਟਾ ਕੀਤਾ ਇਕੱਠਾ
. . .  about 5 hours ago
ਗਾਜ਼ੀਪੁਰ, 19 ਜਨਵਰੀ - ਗਾਜ਼ੀਪੁਰ ਆਈ.ਈ.ਡੀ. ਮਾਮਲੇ ਵਿਚ ਸ਼ੱਕੀਆਂ ਦੀ ਅਗਵਾਈ ਕਰਨ ਲਈ ਦਿੱਲੀ ਪੁਲਿਸ ਫੁੱਲ ਬਾਜ਼ਾਰ ਨੇੜੇ ਵੇਚੇ ਗਏ ਮੋਬਾਈਲ ਫ਼ੋਨਾਂ, ਸਿਮ ਕਾਰਡਾਂ ਦਾ ਡਾਟਾ ਇਕੱਠਾ...
ਮਹਾਰਾਸ਼ਟਰ : ਲਗਾਤਾਰ ਵਧ ਰਿਹਾ ਕੋਰੋਨਾ ਦਾ ਕਹਿਰ, ਫਿਰ ਆਏ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ
. . .  about 5 hours ago
ਮੁੰਬਈ,19 ਜਨਵਰੀ - ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਸ ਦੇ 28 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਕਰਯੋਗ ਹੈ ਕਿ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,273 ਹੋ ਗਈ ਹੈ। ਉਥੇ ਹੀ ਕੱਲ੍ਹ ਪੁਣੇ...
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ - ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
. . .  about 5 hours ago
ਨਵੀਂ ਦਿੱਲੀ, 19 ਜਨਵਰੀ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ...
2022 ਵਿਧਾਨ ਸਭਾ ਚੋਣਾਂ : ਪੰਜ ਰਾਜਾਂ ਵਿਚ ਭਾਜਪਾ ਕਰੇਗੀ ਹਾਈਬ੍ਰਿਡ ਮੋਡ 'ਚ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਜਨਵਰੀ - 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜ ਰਾਜਾਂ ਵਿਚ ਹਾਈਬ੍ਰਿਡ ਮੋਡ ਵਿਚ ਰੈਲੀਆਂ ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਜਗਰਾਓਂ

-ਮਾਮਲਾ ਸਰਕਾਰ ਵਲੋਂ ਵੱਧ ਨਮੀ ਵਾਲਾ ਝੋਨਾ ਭਰਨ 'ਤੇ ਕਾਨੂੰਨੀ ਕਾਰਵਾਈ ਕਰਨ ਦਾ- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਦਾਣਾ ਮੰਡੀ ਰਾਏਕੋਟ ਦਾ ਦੌਰਾ

ਰਾਏਕੋਟ, 25 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਿਸਾਨਾਂ ਦੇ ਝੋਨੇ ਦੀ ਫ਼ਸਲ ਦੀ ਦਾਣਾ ਮੰਡੀਆਂ ਵਿਚ ਹੋ ਰਹੀ ਬੇਕਦਰੀ ਤੋਂ ਦੁਖੀ ਕਿਸਾਨਾਂ ਦੀ ਸਾਰ ਲੈਣ ਲਈ ਦਾਣਾ ਮੰਡੀ ਰਾਏਕੋਟ ਵਿਖੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਆਗੂ ਪੁੱਜੇ | ਇਸ ਮੌਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ, ਜ਼ਿਲ੍ਹਾ ਜਨਰਲ ਸਕੱਤਰ ਸ਼ਰਨਪਾਲ ਸਿੰਘ ਮੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਭਾਜਪਾ ਸਰਕਾਰ ਤਾਂ ਕਿਸਾਨ ਵਿਰੋਧੀ ਹੈ, ਪ੍ਰੰਤੂ ਸੂਬੇ ਦੀ ਕਾਂਗਰਸ ਸਰਕਾਰ ਵੀ ਕਿਸਾਨ ਵਿਰੋਧੀ ਹੋ ਕੇ ਉਨ੍ਹਾਂ ਨੂੰ ਫ਼ਸਲਾਂ ਵੇਚਣ ਸਮੇਂ ਤੰਗ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨਾ ਆਉਣ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਰਾਤਾਂ ਦੇ ਫਾਕੇ ਕੱਟਣ ਲਈ ਮਜ਼ਬੂਰ ਨਾ ਹੋਣਾ ਪਵੇ | ਉਨ੍ਹਾਂ ਆਖਿਆ ਕਿ ਸਰਕਾਰ ਵਲੋਂ 17 ਫ਼ੀਸਦੀ ਨਮੀ ਤੋਂ ਵੱਧ ਵਾਲਾ ਝੋਨਾ ਭਰਨ 'ਤੇ ਆੜ੍ਹਤੀਏ ਅਤੇ ਸ਼ੈੱਲਰ ਮਾਲਕ ਦਾ ਲਾਇਸੰਸ ਰੱਦ ਕਰਨ ਦੀ ਨਿਖੇਧੀ ਵੀ ਕੀਤੀ | ਇਸ ਮੌਕੇ ਠੇਕੇਦਾਰ ਹਾਕਮ ਸਿੰਘ, ਮਨਜੀਤ ਸਿੰਘ ਰਾਏਕੋਟ, ਰਾਮਕੁਮਾਰ ਛਾਪਾ, ਮੁਲਖਰਾਜ ਸਿੰਘ, ਗੁਰਮਿੰਦਰ ਸਿੰਘ ਤੂਰ, ਸਾਹਿਲ ਗੋਇਲ, ਹਰਪ੍ਰੀਤ ਸਿੰਘ ਜੌਹਲਾਂ, ਵਿਪਨ ਕੁਮਾਰ, ਅਵਤਾਰ ਸਿੰਘ, ਰਵਿੰਦਰ ਸਿੰਘ ਰਾਏਕੋਟ, ਗੋਗੀ ਸਿੰਘ ਭੁੱਲਰ ਸੀਲੋਆਣੀ, ਸਤਵੀਰ ਸਿੰਘ ਗਰੇਵਾਲ, ਗੁਰਦੀਪ ਸਿੰਘ, ਰਾਏ ਸਿੰਘ ਲੋਹਟਬੱਦੀ, ਤੇਜਿੰਦਰ ਸਿੰਘ, ਪਲਵਿੰਦਰ ਸਿੰਘ ਭੂਪਾ, ਜੋਤੀ ਸਿੰਘ, ਜਗਰੂਪ ਸਿੰਘ, ਅਜਮੇਰ ਸਿੰਘ ਕਾਲਸਾਂ, ਗੁਰਪ੍ਰੀਤ ਸਿੰਘ ਰਾਏਕੋਟ, ਪ੍ਰੀਤਮ ਸਿੰਘ ਬਰ੍ਹਮੀ ਆਦਿ ਹਾਜ਼ਰ ਸਨ |

ਬੀ.ਐੱਸ.ਐੱਫ਼. ਦਾ ਘੇਰਾ ਵਧਾਉਣ ਖ਼ਿਲਾਫ਼ ਜਗਰਾਉਂ 'ਚ ਰੋਸ ਪ੍ਰਦਰਸ਼ਨ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ 'ਤੇ ਕਿਸਾਨਾਂ ਮਜ਼ਦੂਰਾਂ ਨੇ ਅੱਜ ਰੇਲ ਪਾਰਕ 'ਚ ਇਕੱਤਰ ਹੋ ਕੇ ਭਾਜਪਾ ਦੀ ਕੇਂਦਰੀ ਹਕੂਮਤ ਵਲੋਂ ਸਮੁੱਚੇ ਦੇਸ਼ ਦੇ ਸਰਹੱਦੀ ਸੂਬਿਆਂ ਦੇ 50 ਕਿਲੋਮੀਟਰ ਦੇ ਘੇਰੇ ਦਾ ਏਰੀਆ ...

ਪੂਰੀ ਖ਼ਬਰ »

ਵਿਧਾਇਕ ਵੈਦ ਨੂੰ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਬਣਨ 'ਤੇ ਸਰਪੰਚ ਲੱਕੀ ਖਹਿਰਾ ਨੇ ਦਿੱਤੀ ਵਧਾਈ

ਹੰਬੜਾਂ, 25 ਅਕਤੂਬਰ (ਮੇਜਰ ਹੰਬੜਾਂ)-ਸਾਬਕਾ ਆਈ.ਏ.ਐੱਸ. ਅਧਿਕਾਰੀ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਪੰਜਾਬ ਸਰਕਾਰ ਵਲੋਂ ਵੇਅਰ ਹਾਉਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਬਣਾਏ ਜਾਣ 'ਤੇ ਨੌਜਵਾਨ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ ਵਲੋਂ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਭੂੰਦੜੀ, 25 ਅਕਤੂਬਰ (ਕੁਲਦੀਪ ਸਿੰਘ ਮਾਨ)-ਪੁਲਿਸ ਵਲੋਂ ਨਸ਼ਾ ਮਾਫੀਆ ਵਿੱਢੀ ਮੁਹੰਮ ਦੌਰਾਨ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਲਿਸ ਚੌਂਕੀ ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮੇਜਰ ਸਿੰਘ ਪੁਲਿਸ ਪਾਰਟੀ ਸਮੇਤ ਗਸਤ ਦੇ ਦੌਰਾਨ ਪਿੰਡ ...

ਪੂਰੀ ਖ਼ਬਰ »

ਹਮੇਸ਼ਾ ਜਗਰਾਉਂ ਹਲਕੇ 'ਚ ਵਿਚਰ ਕੇ ਲੋਕਾਂ ਦੀ ਸੇਵਾ ਕਰਾਂਗਾ-ਅਵਤਾਰ ਸਿੰਘ ਚੀਮਨਾ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਹਮੇਸ਼ਾ ਜਗਰਾਉਂ ਹਲਕੇ 'ਚ ਵਿਚਰ ਕੇ ਲੋਕਾਂ ਦੀ ਸੇਵਾ ਕਰਾਂਗਾ ਤੇ ਹੁਣ ਯੂ.ਕੇ. ਨੂੰ ਪੱਕੇ ਤੌਰ 'ਤੇ ਛੱਡ ਦਿੱਤਾ ਹੈ | ਭਾਵੇਂ ਵਿਦੇਸ਼ 'ਚ ਹੁੰਦਿਆਂ ਵੀ ਮੈਂ ਜਗਰਾਉਂ ਹਲਕੇ 'ਚ ਖੇਡਾਂ, ਸਿੱਖਿਆ ਤੇ ਹੋਰ ਸਮਾਜ ਸੇਵੀ ਕਾਰਜਾਂ ਨੂੰ ...

ਪੂਰੀ ਖ਼ਬਰ »

ਸੀਵਰੇਜ ਪਾਉਣ ਲਈ ਪੁੱਟੇ ਡੂੰਘੇ ਖੱਡੇ 'ਚ ਡਿਗਣ ਕਾਰਨ ਗਾਂ ਮਰੀ

ਰਾਏਕੋਟ, 25 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਈਦਗਾਹ ਰੋਡ 'ਤੇ ਗੈਸ ਏਜੰਸੀ ਦੇ ਦਫ਼ਤਰ ਨਜ਼ਦੀਕ ਪਾਏ ਜਾ ਰਹੇ ਸੀਵਰੇਜ ਦੌਰਾਨ ਸੀਵਰੇਜ ਬੋਰਡ, ਠੇਕੇਦਾਰ ਵਲੋਂ ਵਰਤੀ ਜਾ ਰਹੀ ਅਣ-ਗਹਿਲੀ ਦੀ ਹੱਦ ਹੀ ਹੋ ਗਈ, ਜਿਸ ਦੌਰਾਨ ਕੋਈ ਵੀ ਰੋਕ ਨਾ ਲਗਾਏ ਜਾਣ ਕਾਰਨ ...

ਪੂਰੀ ਖ਼ਬਰ »

ਗੰਨੇ ਦੀ ਫ਼ਸਲ ਵਿਚ ਦਾਲਾਂ ਦੀ ਬਿਜਾਈ ਕਰਨ 'ਤੇ ਸਬਸਿਡੀ ਮਿਲੇਗੀ-ਡਾ: ਗਰੇਵਾਲ

ਜੋਧਾਂ, 25 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਗੰਨੇ ਦੀ ਅੱਸੂ-ਕੱਤਕੀ ਬਿਜਾਈ ਵਿਚ ਦਾਲਾਂ ਦੀ ਕਾਸ਼ਤ ਕਰਨ 'ਤੇ ਗੰਨਾ ਸੈਕਸ਼ਨ ਵਲੋਂ ਸਬਸਿਡੀ ਦਿੱਤੀ ਜਾਵੇਗੀ | ਇਹ ਜਾਣਕਾਰੀ ਡਾ. ਸੁਖਵਿੰਦਰ ਕੌਰ ਗਰੇਵਾਲ ਨੇ ਸਹਾਇਕ ਗੰਨਾ ਵਿਕਾਸ ਅਫ਼ਸਰ ਲੁਧਿਆਣਾ ਦਾ ਚਾਰਜ ਸੰਭਾਲਣ ...

ਪੂਰੀ ਖ਼ਬਰ »

ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰ ਵਰਗ ਨੂੰ 5-5 ਮਰਲੇ ਪਲਾਟ ਦੇਣ ਦੀ ਮੰਗ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਦਿਹਾੜੀਦਾਰ ਮਜ਼ਦੂਰ ਸਭਾ ਪੰਜਾਬ ਵਲੋਂ ਜੋ ਪਿਛਲੇ ਦਿਨੀਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਸੰਘਰਸ਼ ਕਰਕੇ 5-5 ਮਰਲੇ ਦੇ ਪਲਾਟ ਅਲਾਟਮੈਂਟ ਕਰਵਾਏ ਨੇ ਜਿਸ ਦੀ ਚਿੱਠੀ ਮੁੱਖ ਸਕੱਤਰ ਵੱਲੋਂ ਸਰਕਾਰੀ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਜਗਰਾਉਂ ਸੁਸਾਇਟੀ ਦੇ ਨਵੇਂ ਬਣੇ ਵਾਇਸ ਚੇਅਰਮੈਨ ਅੰਮਿ੍ਤਪਾਲ ਸਿੰਘ ਨੀਟਾ ਦਾ ਮੂੰਹ ਮਿੱਠਾ ਕਰਵਾਇਆ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਦੀ ਜਗਰਾਉਂ ਕੋਆਪ੍ਰੇਵਿਟ ਮਾਰਕੀਟਿੰਗ ਸੁਸਾਇਟੀ ਦੇ ਵਾਇਸ ਚੇਅਰਮੈਨ ਬਣੇ ਅੰਮਿ੍ਤਪਾਲ ਸਿੰਘ ਨੀਟਾ ਦਾ ਕੈਪਟਨ ਸੰਦੀਪ ਸੰਧੂ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ | ਇਥੇ ਜ਼ਿਕਰਯੋਗ ਹੈ ਕਿ ਇਸ ਸੁਸਾਇਟੀ ਦੇ ਇਕਬਾਲ ਸਿੰਘ ਚੀਮਨਾ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਫੌਜ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਦਾ ਸ਼ਹੀਦੀ ਦਿਹਾੜਾ ਮਨਾਇਆ

ਚੌਂਕੀਮਾਨ, 25 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਫੌਜ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ...

ਪੂਰੀ ਖ਼ਬਰ »

-ਮਾਮਲਾ ਜ਼ਹਿਰੀਲੀ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਚੱਲਣ ਦਾ- ਲਿਫ਼ਾਫ਼ਿਆਂ 'ਚ ਨਾਜਾਇਜ਼ ਸ਼ਰਾਬ ਆਮ ਵਿਕਦੀ, ਛਾਪਾ ਮਾਰ ਲਓ ਪੁਲਸੀਓ ਆ ਕੇ...

ਹੰਬੜਾਂ, 25 ਅਕਤੂਬਰ (ਮੇਜਰ ਹੰਬੜਾਂ)-ਦੀਵਾਲੀ ਦੇ ਤਿਉਹਾਰ ਜਿਉਂ ਜਿਉਂ ਨੇੜੇ ਆ ਰਿਹਾ ਹੈ ਨਾਜਾਇਜ਼ ਤੌਰ 'ਤੇ ਵਿਕ ਰਹੀ ਜ਼ਹਿਰੀਲੀ ਸ਼ਰਾਬ ਦਾ ਧੰਦਾ ਵੀ ਜ਼ੋਰ ਫੜਦਾ ਜਾ ਰਿਹਾ ਹੈ | ਨਾਜਾਇਜ਼ ਵਿਕ ਰਹੀ ਸ਼ਰਾਬ ਦਾ ਮਾਮਲਾ ਨੂੰ ਲੈ ਕੇ ਪਿੰਡਾਂ ਦੇ ਸਮਾਜ ਸੇਵੀ ਲੋਕ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਭੂੰਦੜੀ, 25 ਅਕਤੂਬਰ (ਕੁਲਦੀਪ ਸਿੰਘ ਮਾਨ)-ਥਾਣਾ ਸਿੱਧਵਾਂ ਬੇਟ ਅਧੀਨ ਪੁਲਿਸ ਚੌਂਕੀ ਭੂੰਦੜੀ ਦੇ ਇੰਚਾਰਜ ਏ.ਐੱਸ.ਆਈ. ਦਲਜੀਤ ਸਿੰਘ ਵਲੋਂ ਕਿਸੇ ਖਾਸ ਮੁਖ਼ਬਰ ਦੀ ਇਤਲਾਹ 'ਤੇ ਬੇਟ ਇਲਾਕੇ ਵਿਚ ਨਾਕਾਬੰਦੀ ਦੌਰਾਨ ਦਰਿਆ ਸਤਲੁਜ ਤੋਂ ਪਿੰਡ ਭੂੰਦੜੀ ਨੂੰ ਆ ਰਹੇ ਇਕ ...

ਪੂਰੀ ਖ਼ਬਰ »

ਨੌਜਵਾਨਾਂ ਦੀ ਪੰਚਾਇਤ ਨੇ ਸਰਬਪੱਖੀ ਵਿਕਾਸ ਰਾਹੀਂ ਪਿੰਡ ਬੁਰਜ ਲਿੱਟਾਂ ਦੀ ਬਦਲੀ ਨੁਹਾਰ

ਰਾਏਕੋਟ, 25 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਦਲ ਦੇ ਮੌਜੂਦਾ ਦੌਰ ਵਿਚ ਨੌਜਵਾਨਾਂ ਦਾ ਸਿਆਸਤ ਵੱਲ ਵਧ ਰਹੇ ਰੁਝਾਨ ਤੇ ਦਿਲਚਸਪੀ ਆਉਣ ਵਾਲੇ ਸਮੇਂ ਲਈ ਇਕ ਸ਼ੁਭ ਸੰਕੇਤ ਹੈ, ਸਗੋਂ ਜਦੋਂ ਵੀ ਨੌਜਵਾਨਾਂ ਨੂੰ ਕਿਸੇ ਵੀ ਕੰਮ ਖਾਸਕਰ ਸਿਆਸੀ ਖੇਤਰ ਵਿਚ ਕੋਈ ਵਾਗਡੋਰ ...

ਪੂਰੀ ਖ਼ਬਰ »

ਕੈਨੇਡਾ ਦੇ ਉੱਘੇ ਉਦਯੋਗਪਤੀ ਸੁਖਦੇਵ ਸਿੰਘ ਤੂਰ ਦਾ ਰਕਬਾ ਭਵਨ 'ਚ ਸਨਮਾਨ

ਮੁੱਲਾਂਪੁਰ ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਪਹੁੰਚੇ ਕੈਨੇਡਾ ਦੇ ਉੱਘੇ ਉਦਯੋਗਪਤੀ ਸੁਖਦੇਵ ਸਿੰਘ ਤੂਰ ਦਾ ਪ੍ਰਬੰਧਕਾਂ ਵਲੋਂ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ | ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਿਖੇ 'ਆਤਮ ਪਰਗਾਸ' ਵਲੋਂ ਸ਼ਹੀਦ ਕਿਸਾਨਾਂ ਦੇ 14 ਪਰਿਵਾਰ ਸਨਮਾਨਿਤ

ਰਾਏਕੋਟ, 25 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਲਈ ਆਤਮ ਪਰਗਾਸ ਟੀਮ ਡਾ: ਵਰਿੰਦਰਪਾਲ ਸਿੰੰਘ, ਪ੍ਰਮੁੱਖ ਭੂਮੀ ਵਿਗਿਆਨੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਕਬਾ ਟੋਲ 'ਤੇ ਧਰਨਾ ਦੂਸਰੇ ਵਰ੍ਹੇ ਵਿਚ ਸ਼ਾਮਿਲ-ਗਿੱਲ ਸੁਧਾਰ

ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਅਗਵਾਈ ਹੇਠ ਰਕਬਾ ਟੋਲ 'ਤੇ ਪਿਛਲੇ 387 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਸੁਧਾਰ ਬਲਾਕ ਪ੍ਰਧਾਨ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪੈਟਰੋਲ/ਡੀਜ਼ਲ ਕੀਮਤਾਂ 'ਚ ਵਾਧੇ ਨਾਲ ਖੇਤੀ ਸੈਕਟਰ 'ਤੇ ਆਰਥਿਕ ਸੰਕਟ-ਐੱਮ.ਐੱਲ.ਏ. ਇਯਾਲੀ

ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੈਟਰੋਲ/ਡੀਜ਼ਲ ਕੀਮਤਾਂ 'ਚ ਅੱਜ ਲਗਾਤਾਰ ਪੰਜਵੇਂ ਦਿਨ ਵਾਧੇ ਨਾਲ ਪੈਟਰੋਲ ਪੰਪ ਮਾਲਕਾਂ ਵਾਂਗ ਖੇਤੀ ਸੈਕਟਰ 'ਤੇ ਵੀ ਆਰਥਿਕ ਸੰਕਟ ਛਾਇਆ ਹੋਇਆ, ਕਿਉਂਕਿ ਚਾਲੂ ਮਹੀਨਾ ਸਾਉਣੀ ਫ਼ਸਲ ਝੋਨੇ ਦੀ ਕਟਾਈ, ਹਾੜ੍ਹੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਲਈ 30 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ 12 ਜ਼ੋਨਾਂ ...

ਪੂਰੀ ਖ਼ਬਰ »

ਵੇਰਕਾ ਪਲਾਂਟ ਲਈ ਅਕਾਲੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਕੇ ਕਾਂਗਰਸ ਨੇ ਹਾਰ ਕਬੂਲੀ- ਇਯਾਲੀ

ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਨਾਮਜ਼ਦਗੀ ਦੇ ਪੱਤਰਾਂ ਦੀ ਪੜਤਾਲ ਸਮੇਂ ਹਲਕਾ ਦਾਖਾ 'ਚ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੇ ਰਛਪਾਲ ਸਿੰਘ ਤਲਵਾੜਾ ਜਗਰਾਉਂ ਜ਼ੋਨ ਤੋਂ ਨਿਰਵਿਰੋਧ ਡਾਇਰੈਕਟਰ ਬਣੇ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਦੌਰਾਨ ਰਛਪਾਲ ਸਿੰਘ ਤਲਵਾੜਾ ਜਗਰਾਉਂ ਜ਼ੋਨ ਤੋਂ ਨਿਰਵਿਰੋਧ ਡਾਇਰੈਕਟਰ ਚੁਣੇ ਗਏ ਹਨ | ਸ. ਤਲਵਾੜਾ ਮਿਲਕ ਪਲਾਂਟ ਲੁਧਿਆਣਾ ਦੇ ਜੋਨ ਨੰਬਰ-1 ਜਗਰਾਉਂ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪਿੰਡ ਰੂਮੀ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਪ੍ਰਭਮੇਹ ਤੇ ਗਰੇਵਾਲ ਨੇ ਕੰਮ ਸ਼ੁਰੂ ਕਰਵਾਇਆ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਪਿੰਡ ਰੂਮੀ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਕੰਮ ਪ੍ਰਭਮੇਹ ਸਿੰਘ ਸੰਧੂ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਵੀ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਮਾਣੂੰਕੇ ਦੇ ਬੱਚੇ ਧਾਰਮਿਕ ਮੁਕਾਬਲੇ 'ਚੋਂ ਦੂਜੀ ਤੇ ਤੀਜੀ ਪੁਜ਼ੀਸ਼ਨ 'ਤੇ ਰਹੇ

ਹਠੂਰ, 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਬੱਚਿਆਂ ਨੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਅਗਵਾਈ ਹੇਠ ਪੜ੍ਹਾਈ ਤੇ ਖੇਡਾਂ ਦੇ ਨਾਲ ਨਾਲ ਧਾਰਮਿਕ ਗਤੀਵਿਧੀਆਂ ਵਿਚ ਭਾਗ ਲੈ ਕੇ ਸ਼ਾਨਦਾਰ ...

ਪੂਰੀ ਖ਼ਬਰ »

ਜੀ.ਐੱਚ.ਜੀ. ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 25 ਅਕਤੂਬਰ (ਸੁਸ਼ੀਲ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਜੀ.ਐੱਚ.ਜੀ. ਕਾਲਜ ਆਫ ਐਜੂਕੇਸ਼ਨ ਗੋਂਦਵਾਲ ਦਾ ਬੀ.ਐੱਡ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਮੈਡਮ ਗੁਰਵਿੰਦਰ ਕੌਰ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾ: ਸਕੂਲ ਗਾਲਿਬ ਕਲਾਂ ਵਿਖੇ ਸਵ: ਸਰਪੰਚ ਬਲਵੀਰ ਸਿੰਘ ਦੀ ਯਾਦ 'ਚ ਬੈਡਮਿੰਟਨ ਗਰਾਊਾਡ ਦਾ ਉਦਘਾਟਨ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਗਾਲਿਬ ਕਲਾਂ ਵਿਖੇ ਸਵਰਗੀ ਸਰਪੰਚ ਬਲਵੀਰ ਸਿੰਘ ਗਾਲਿਬ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੀ ਸਪੁੱਤਰੀ ਬੀਬੀ ਪਰਮਜੀਤ ਕੌਰ ਮਾਨ ਨੇ 1 ਲੱਖ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਦਾ ਗਰਾਊਾਡ ਬੱਚਿਆਂ ਨੂੰ ...

ਪੂਰੀ ਖ਼ਬਰ »

ਜਗਰਾਉਂ ਵਿਖੇ ਸਾਹਿਤਕ ਪ੍ਰੇਮੀਆਂ ਦੀ ਇਕੱਤਰਤਾ ਹੋਈ

ਜਗਰਾਉਂ, 25 ਅਕਤੂਬਰ (ਜੋਗਿੰਦਰ ਸਿੰਘ)-'ਦਾ ਗਰੀਨ ਪੰਜਾਬ ਮਿਸ਼ਨ ਟੀਮ' ਰਜਿ: ਜਗਰਾਉਂ ਦੇ ਸਾਹਿਤਕ ਪ੍ਰੇਮੀਆਂ ਦੀ ਇਕੱਤਰਤਾ ਹੋਈ | ਸਭ ਤੋਂ ਪਹਿਲਾਂ ਮੇਜਰ ਸਿੰਘ ਛੀਨਾ ਨੇ ਸਾਰੇ ਅਦੀਬਾਂ ਨੂੰ ਜੀ ਆਇਆਂ ਕਿਹਾ | ਉਪਰੰਤ ਮਹਿਫ਼ਲ ਦਾ ਅਗ਼ਾਜ਼ ਆਪਣੇ ਗੀਤ 'ਪੀਂਘ ਝੂਟਣੇ ਨੂੰ ...

ਪੂਰੀ ਖ਼ਬਰ »

ਪਿੰਡ ਭੈਣੀ ਦਰੇੜਾਂ 'ਚ ਕਾਮਿਲ ਬੋਪਾਰਾਏ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਰਾਏਕੋਟ, 25 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਮੰਤਰੀ ਪਰਗਟ ਸਿੰਘ ਦੀ ਅਗਵਾਈ ਹੇਠ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਸੂਬੇ ਵਿਚ ਪਿੰਡ ਪੱਧਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX