ਤਾਜਾ ਖ਼ਬਰਾਂ


ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  12 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  17 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  26 minutes ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 1 hour ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  29 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

'ਨਰੋਆ ਪੰਜਾਬ' ਸੰਸਥਾ ਵਲੋਂ 100 ਸਰਕਾਰੀ ਸਕੂਲਾਂ 'ਚ 1-1 ਅਧਿਆਪਕ ਦੇਣ ਦਾ ਫ਼ੈਸਲਾ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਕ ਸਮਾਜ ਸੇਵੀ ਸੰਸਥਾ ਨੇ ਅਨੋਖੀ ਪਹਿਲ ਕਰਦਿਆਂ ਨਵਾਂਸ਼ਹਿਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 100 ਵਲੰਟੀਅਰ ਟੀਚਰ ਦੇਣ ਦੀ ਸ਼ੁਰੂਆਤ ਕੀਤੀ ਹੈ | ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਵਿਚ ਚੱਲ ਰਹੀ ਸੰਸਥਾ 'ਨਰੋਆ ਪੰਜਾਬ' ਨੇ 'ਪੜ੍ਹਦਾ ਪੰਜਾਬ' ਮੁਹਿੰਮ ਤਹਿਤ ਇਹ ਜ਼ਿੰਮੇਵਾਰੀ ਚੁੱਕੀ ਹੈ | ਇਸ ਸਬੰਧੀ ਬਾਰਾਂਦਰੀ ਬਾਗ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਮੌਕੇ ਬੋਲਦਿਆਂ ਸ. ਹੁਸੈਨਪੁਰ ਨੇ ਦੱਸਿਆ ਕਿ ਜਦੋਂ ਉਹ ਨਵਾਂਸ਼ਹਿਰ ਦੇ ਦੋਆਬਾ ਸਿੱਖ ਨੈਸ਼ਨਲ ਸਕੂਲ 'ਚ ਪੜ੍ਹਦੇ ਸਨ ਤਾਂ ਉਦੋਂ ਦੇ ਮੁੱਖ ਅਧਿਆਪਕ ਤੇ ਨਵਾਂਸ਼ਹਿਰ ਵਿਚ ਸਿੱਖਿਆ ਦੇ ਖੇਤਰ ਦੀ ਵੱਡੀ ਸ਼ਖ਼ਸੀਅਤ ਦਰਸ਼ਨ ਸਿੰਘ ਅਟਵਾਲ ਨੇ ਕਲਾਸ ਵਿਚ ਗੱਲ ਕੀਤੀ ਸੀ ਕਿ ਕੋਈ ਐੱਨ. ਆਰ. ਆਈ. ਪੜ੍ਹਾਈ ਲਈ ਕਿਸੇ ਬੱਚੇ ਨੂੰ ਅਪਣਾਉਣਾ ਚਾਹੁੰਦਾ ਹੈ | ਉਦੋਂ ਹੀ ਉਨ੍ਹਾਂ ਦੇ ਮਨ ਵਿਚ ਇਹ ਗੱਲ ਬੈਠ ਗਈ ਸੀ ਕਿ ਉਹ ਵੀ ਵੱਡਾ ਹੋ ਕੇ ਅਜਿਹਾ ਕੰਮ ਕਰਨਗੇ | ਉਨ੍ਹਾਂ ਦੱਸਿਆ ਕਿ ਭਾਵੇਂ ਅਸੀਂ ਲੰਮੇ ਸਮੇਂ ਤੋਂ ਆਪਣੀ ਸਮਰੱਥਾ ਮੁਤਾਬਿਕ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾ ਰਹੇ ਹਾਂ, ਪਰ ਹੁਣ ਅਸੀਂ ਲੋਕਾਂ ਦੇ ਸੁਝਾਅ ਮੁਤਾਬਿਕ ਯੋਜਨਾਬੱਧ ਤਰੀਕੇ ਨਾਲ ਕੁਝ ਕੰਮ ਕਰ ਰਹੇ ਹਾਂ | ਇਸ ਵਾਰ 'ਸਾਡੇ ਰੁੱਖ ਸਾਡਾ ਜੀਵਨ' ਮੁਹਿੰਮ ਤਹਿਤ ਅਸੀਂ ਪੂਰੇ ਜ਼ਿਲੇ੍ਹ 'ਚ ਪੱਚੀ ਹਜ਼ਾਰ ਦੇ ਕਰੀਬ ਪੌਦੇ ਵੰਡੇ ਹਨ | ਫਿਰ ਸਾਨੂੰ ਸੁਝਾਅ ਮਿਲਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਹੋਣੇ ਚਾਹੀਦੇ ਹਨ ਤਾਂ ਅਸੀਂ ਜਿੱਥੇ ਵੀ ਨੌਜਵਾਨਾਂ ਨੇ ਮੰਗ ਕੀਤੀ ਕੁਝ ਪਿੰਡਾਂ ਨੂੰ ਮਿਲਾ ਕੇ ਕਬੱਡੀ, ਹਾਕੀ, ਫੁੱਟਬਾਲ, ਵਾਲੀਬਾਲ ਤੇ ਕਿ੍ਕਟ ਆਦਿ ਦੇ ਮੈਚ ਕਰਵਾਏ | 'ਪੜ੍ਹਦਾ ਪੰਜਾਬ' ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਮੁੱਢਲੀ ਸਿੱਖਿਆ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਨਿੱਜੀ ਤੇ ਮਹਿੰਗੇ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਬਰਾਬਰ ਲਿਆਉਣ ਦੀ ਕੋਸ਼ਿਸ਼ ਕਰਨਾ ਹੈ | ਉਨ੍ਹਾਂ ਕਿਹਾ ਕਿ ਇਕ ਤਾਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਹੈ, ਜਿਸ ਦੇ ਚਲਦਿਆਂ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ, ਦੂਜੇ ਕੁਝ ਪੜ੍ਹੇ-ਲਿਖੇ ਨੌਜਵਾਨ ਮੁੰਡੇ ਕੁੜੀਆਂ ਬਿਲਕੁਲ ਬੇਰੁਜ਼ਗਾਰ ਹਨ | ਇਸ ਲਈ ਸੰਸਥਾ ਵਲੋਂ ਫ਼ੈਸਲਾ ਲਿਆ ਹੈ ਕਿ ਅਸੀਂ ਆਪਣੇ ਇਲਾਕੇ ਦੇ ਪ੍ਰਾਇਮਰੀ ਸਕੂਲਾਂ ਵਿਚ ਆਪਣੇ ਕੋਲੋਂ ਮਾਣ ਭੱਤਾ ਦੇ ਕੇ ਵਲੰਟੀਅਰ ਟੀਚਰ ਨਿਯੁਕਤ ਕਰੀਏ | ਅੱਜ 'ਪੜ੍ਹਦਾ ਪੰਜਾਬ' ਮੁਹਿੰਮ ਦੀ ਸ਼ੁਰੂਆਤ ਦੇ ਪਹਿਲੇ ਦਿਨ 15 ਵਲੰਟੀਅਰ ਟੀਚਰਾਂ ਨੂੰ ਵੱਖ-ਵੱਖ ਸਕੂਲਾਂ ਵਿਚ ਭੇਜਿਆ ਗਿਆ | ਇਸ ਮੌਕੇ ਬੋਲਦਿਆਂ 'ਨਰੋਆ ਪੰਜਾਬ' ਦੇ ਅਹੁਦੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਬਰਜਿੰਦਰ ਸਿੰਘ ਹੁਸੈਨਪੁਰ ਦੀ ਇਸ ਕੋਸ਼ਿਸ਼ ਨਾਲ ਨਾ ਸਿਰਫ਼ ਬੱਚਿਆਂ ਦੀ ਸਿੱਖਿਆ ਵਿਚ ਮਦਦ ਹੋਵੇਗੀ ਸਗੋਂ ਕਈ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਥਿਕ ਮਦਦ ਵੀ ਮਿਲੇਗੀ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਇਹ ਕਦਮ ਪੂਰੇ ਦੇਸ਼ ਵਿਚ ਇਕ ਮਾਡਲ ਮੰਨਿਆ ਜਾਵੇਗਾ | ਇਸ ਮੌਕੇ ਸੰਨੀ ਸਿੰਘ ਜਾਫਰਪੁਰ, ਹਰਪ੍ਰੀਤ ਸਿੰਘ, ਮੱਖਣ ਸਿੰਘ ਹੰਸਰੋਂ, ਸਰਬਜੀਤ ਸਿੰਘ ਉਸਮਾਨਪੁਰ, ਰੁਪਿੰਦਰ ਸਿੰਘ ਖਾਨਖਾਨਾ, ਕੁਲਦੀਪ ਸਿੰਘ ਰਤਨ, ਕਸ਼ਮੀਰ ਸਿੰਘ ਢਿੱਲੋਂ, ਗੰਗਵੀਰ ਤੇ 15 ਵਲੰਟੀਅਰ ਟੀਚਰ ਵੀ ਹਾਜ਼ਰ ਸਨ | ਇਨ੍ਹਾਂ ਵਲੰਟੀਅਰ ਟੀਚਰਾਂ ਨੇ ਬਰਜਿੰਦਰ ਸਿੰਘ ਹੁਸੈਨਪੁਰ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਬੱਚਿਆਂ ਦੇ ਵਧੀਆ ਨਤੀਜਿਆਂ ਲਈ ਦਿਨ ਰਾਤ ਇਕ ਕਰਨਗੇ |

ਵਿਧਾਇਕ ਮੰਗੂਪੁਰ ਵਲੋਂ ਪਿੰਡ ਮਣਸੇਵਾਲ ਨੂੰ 2 ਲੱਖ ਦਾ ਚੈੱਕ ਭੇਟ

ਭੱਦੀ, 25 ਅਕਤੂਬਰ (ਨਰੇਸ਼ ਧੌਲ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਮਣਸੇਵਾਲ ਦੇ ਵਿਕਾਸ ਹਿਤ 2 ਲੱਖ ਰੁਪਏ ਦਾ ਚੈੱਕ ਸਰਪੰਚ ਸੰਤੋਸ਼ ਰਾਣੀ ਨੂੰ ਸਮੂਹ ਪਿੰਡ ਵਾਸੀਆਂ ਤੇ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਭੇਟ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਦਾ ਸਮਾਂ ਆਪਸੀ ਰੰਜਿਸਾਂ ਸੁਲਝਾਉਣ 'ਚ ਹੀ ਲੰਘ ਜਾਣਾ- ਡਾ. ਸੁੱਖੀ

ਔੜ, 25 ਅਕਤੂਬਰ (ਜਰਨੈਲ ਸਿੰਘ ਖੁਰਦ)-ਸੂਬੇ ਦੀ ਕਾਂਗਰਸ ਸਰਕਾਰ ਦਾ ਸਮਾਂ ਆਪਸੀ ਰੰਜ਼ਿਸਾਂ ਸੁਲਝਾਉਣ ਵਿਚ ਹੀ ਬੀਤ ਜਾਣਾ ਹੈ, ਏਸੇ ਕਰਕੇ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ ਖ਼ਰੀਦ ਕੇਂਦਰਾਂ ਵਿਚ 218919 ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ- ਡੀ. ਸੀ.

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 218919 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਰੈਲਮਾਜਰਾ, 25 ਅਕਤੂਬਰ (ਸੁਭਾਸ਼ ਟੌਂਸਾ)-ਸਨਅਤੀ ਖੇਤਰ ਦੀ ਅਨਾਜ ਮੰਡੀ ਟੌਂਸਾ 'ਚ ਚਾਹ ਦੀ ਦੁਕਾਨ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਕਰਦੇ ਵਿਅਕਤੀ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਆਸਰੋਂ ਪੁਲਿਸ ਚੌਂਕੀ ਇੰਚਾਰਜ ਸਬ ਇੰਸਪੈਕਟਰ ਵਲੈਤੀ ...

ਪੂਰੀ ਖ਼ਬਰ »

ਗਦਾਣੀ 'ਚ ਸੁਵਿਧਾ ਕੈਂਪ 28-29 ਨੂੰ

ਬਹਿਰਾਮ, 25 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਬ-ਡਵੀਜਨ ਪੱਧਰ 'ਤੇ ਸੁਵਿਧਾ ਕੈਂਪ ਮਿਤੀ 28-29 ਅਕਤੂਬਰ ਨੂੰ ਪਿੰਡ ਗਦਾਣੀ ਵਿਖੇ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਲਾਲੀ ਗਦਾਣੀ ਮੈਂਬਰ ਬਲਾਕ ਸੰਮਤੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਇੰਦਰਮੋਹਨ ਗੁਪਤਾ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ: ਇੰਦਰਮੋਹਨ ਗੁਪਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਡਿਪਟੀ ਮੈਡੀਕਲ ਕਮਿਸ਼ਨਰ ਤਰਨਤਾਰਨ, ਡਿਪਟੀ ਮੈਡੀਕਲ ਕਮਿਸ਼ਨਰ ਅੰਮਿ੍ਤਸਰ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਟਾਕਿਆਂ ਦੀ ਵਿਕਰੀ ਲਈ 8 ਆਰਜ਼ੀ ਲਾਇਸੰਸ ਜਾਰੀ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਿਲੇ੍ਹ ਵਿਚ ਦੀਵਾਲੀ ਮੌਕੇ ਪਟਾਕੇ ਵੇਚਣ ਦੇ 8 ਆਰਜ਼ੀ ਲਾਇਸੰਸ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿਚ ਨਵਾਂਸ਼ਹਿਰ ਵਿਖੇ ਬਿਨੈਕਾਰਾਂ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗਿਲਜੀਆਂ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜੰਗਲਾਤ ਤੇ ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆ ਨੇ ਇੱਥੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਤੇ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ...

ਪੂਰੀ ਖ਼ਬਰ »

ਮੇਲੇ ਸਾਡੀ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ- ਬਿੰਦਰ ਭਗਤ

ਸੰਧਵਾਂ, 25 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾੲੀਂ ਲੋਕਾਂ ਤੇ ਪੀਰ ਦਾਤਾ ਸੱਯਦ ਦੀ ਯਾਦ 'ਚ ਸੇਵਾਦਾਰ ਬਿੰਦਰ ਭਗਤ ਇੰਗਲੈਂਡ ਵਾਲਿਆਂ ਦੀ ਰਹਿਨੁਮਾਈ ਹੇਠ ਦੋ ਰੋਜ਼ਾ ਮੇਲਾ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਮਹਿੰਦੀ ਤੇ ਚਿਰਾਗਾਂ ਦੀ ਰਸਮ ਉਪਰੰਤ ...

ਪੂਰੀ ਖ਼ਬਰ »

ਇਨਸਾਫ਼ ਸਭਨਾਂ ਲਈ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਹਾਇਕ ਥਾਣੇਦਾਰ ਕੁਲਦੀਪ ਰਾਜ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਵਲੋਂ ਇਨਸਾਫ਼ ਸਭਨਾਂ ਲਈ ਵਿਸ਼ੇ ਤਹਿਤ ਪੁਰਾਣੇ ਡੀ.ਪੀ.ਓ./ਦਫ਼ਤਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਨਵਾਂਸ਼ਹਿਰ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 25 ਅਕਤੂਬਰ (ਕਰਮ ਲਧਾਣਾ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਪਿੰਡ ਬਾਗੋਵਾਲ ਵਿਖੇ ਸੜਕ ਦਾ ਉਦਘਾਟਨ

ਕਾਠਗੜ੍ਹ, 25 ਅਕਤੂਬਰ (ਪੱਤਰ ਪ੍ਰੇਰਕ)-ਹਲਕਾ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਬਾਗੋਵਾਲ ਵਿਖੇ 47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਕੰਕਰੀਟ ਸੜਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 11 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਤੇ ਸੈਸ਼ਨ ਜੱਜ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਕੈਮਿਸਟ ਦਵਾਈਆਂ ਦੀ ਸੇਲ ਤੇ ਪਰਚੇਜ ਡਰੱਗ ਨਿਯਮਾਂ ਅਨੁਸਾਰ ਹੀ ਕਰਨ- ਰਾਣਾ

ਕਾਠਗੜ੍ਹ, 25 ਅਕਤੂਬਰ (ਬਲਦੇਵ ਸਿੰਘ ਪਨਸੇਰ)-ਜੁਆਇੰਟ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡਰੱਗਜ਼ ਕੰਟਰੋਲ ਅਫ਼ਸਰ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਕੈਮਿਸਟ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਇਕ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਰੌਲੇ ਰੱਪੇ ਤੋਂ ਬਾਅਦ ਰੱਦ

ਰਾਹੋਂ, 25 ਅਕਤੂਬਰ (ਬਲਬੀਰ ਸਿੰਘ ਰੂਬੀ)-ਸਥਾਨਕ ਸਹਿਕਾਰੀ ਸਭਾ ਦੀ ਚੋਣ ਪ੍ਰਕਿ੍ਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਪੈਦਾ ਕੀਤੇ ਤੇ ਸਹਿਕਾਰੀ ਸਭਾ ਜਿਸ ਦੀ 28 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਰੱਖੀ ਗਈ ਸੀ ਰੋਲਾ ਰੱਪਾ ਪੈਣ ਤੋਂ ਬਾਅਦ ਰੱਦ ਹੋ ਗਈ | ...

ਪੂਰੀ ਖ਼ਬਰ »

ਗਰਲਜ਼ ਕਾਲਜ ਰੱਤੇਵਾਲ ਦਾ ਨਤੀਜਾ ਸ਼ਾਨਦਾਰ

ਰੱਤੇਵਾਲ, 25 ਅਕਤੂਬਰ (ਸੂਰਾਪੁਰੀ)-ਸਥਾਨਕ ਐੱਮ. ਬੀ. ਬੀ. ਜੀ. ਜੀ.ਜੀ. ਗਰਲਜ਼ ਕਾਲਜ ਦਾ ਬੀ.ਏ. ਚੌਥਾ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ 'ਚ ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿਚ ਪਾਸ ਹੋਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਤਵੰਤ ਕੌਰ ਨੇ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਮਹਿੰਦੀ ਮੁਕਾਬਲਾ ਕਰਵਾਇਆ

ਉੜਾਪੜ/ਲਸਾੜਾ, 25 ਅਕਤੂਬਰ (ਲਖਵੀਰ ਸਿੰਘ ਖੁਰਦ)-ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਕਰਵਾ ਚੌਥ ਦੇ ਸ਼ੁਭ ਮੌਕੇ 'ਤੇ ਐਸੋਸੀਏਟ ਡਾਇਰੈਕਟਰ ਈਸ਼ਟਾ ਪਾਸੀ ਦੀ ਅਗਵਾਈ ਹੇਠ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਛੇਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਦੀਆਂ ...

ਪੂਰੀ ਖ਼ਬਰ »

ਕੁਲਜੀਤ ਸਰਹਾਲ ਵਲੋਂ ਦਾਣਾ ਮੰਡੀ ਬਹਿਰਾਮ ਦਾ ਦੌਰਾ

ਬਹਿਰਾਮ, 25 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦਾਣਾ ਮੰਡੀ ਬਹਿਰਾਮ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਰਹਾਲ ਵਾਈਸ ਚੇਅਰਮੈਨ ਬਲਾਕ ਸੰਮਤੀ ਔੜ ਵਲੋਂ ਦਾਣਾ ਮੰਡੀ ਬਹਿਰਾਮ ਦਾ ਦੌਰਾ ਕੀਤਾ ਤੇ ਕਿਸਾਨਾਂ, ਆੜ੍ਹਤੀਆਂ ਤੇ ਮਜਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਰਵਾਇਆ ਲੇਖ ਤੇ ਪੇਂਟਿੰਗ ਮੁਕਾਬਲਾ

ਬੰਗਾ, 25 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਵਿਭਾਗ ਬੰਗਾ ਵਲੋਂ ਫਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਪ੍ਰੇਰਨਾ ਦਿੰਦਾ ਲੇਖ ਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਸਥਾਨਕ ਚਰਨ ਕੰਵਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਵਿਖੇ ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ ਲਗਾਇਆ

ਔੜ/ਝਿੰਗੜਾਂ, 25 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 26ਵਾਂ ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ ਪਿੰਡ ਦੇ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਲੇਬਰ ਪਾਰਟੀ ਨੇ ਪਟਾਕਿਆਂ 'ਤੇ ਪਾਬੰਦੀ ਲਗਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)- ਵਧ ਰਹੇ ਪ੍ਰਦੂਸ਼ਣ, ਕੁਦਰਤੀ ਸਰੋਤਾਂ ਦੀ ਸਰਕਾਰ ਵਲੋਂ ਕਰਵਾਈ ਜਾ ਰਹੀ ਤਬਾਹੀ, ਪੰਛੀਆਂ ਤੇ ਜਾਨਵਰਾਂ ਲਈ ਪੈਦਾ ਕੀਤੀਆਂ ਦਾ ਰਹੀਆਂ ਮੁਸ਼ਕਿਲਾਂ, ਦੇਸ਼ ਵਿਚ ਵੱਧ ਰਹੀਆਂ ਕੈਂਸਰ, ਦਮਾ, ਚਮੜੀ ਰੋਗਾਂ ਦੀਆਂ ਬਿਮਾਰੀਆਂ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ-ਅਰੋੜਾ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਏ ਹਨ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਚਿੱਤ ਯਤਨ ਕੀਤੇ ਹਨ | ਉਹ ਪਿੰਡ ਕਿਲ੍ਹਾ ਬਰੂਨ ਵਿਚ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਨੇ ਹਰ ਵਰਗ ਦੇ ਬਜਟ ਨੂੰ ਡੂੰਘੀ ਸੱਟ ਮਾਰੀ- ਰੀਠੂ

ਭੱਦੀ, 25 ਅਕਤੂਬਰ (ਨਰੇਸ਼ ਧੌਲ)-ਇਕ ਪਾਸੇ ਜਿੱਥੇ ਪਹਿਲਾਂ ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਝੰਬਿਆ, ਉੱਥੇ ਪਿਛਲੇ ਕੁਝ ਸਮੇਂ ਤੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਅੰਦਰ ਰਿਕਾਰਡ ਤੌੜ ਵਾਧੇ ਨੇ ਹਰ ਵਰਗ ਦੇ ਬਜਟ ਨੂੰ ਡੰੂਘੀ ਸੱਟ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲ ਦੇ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ- ਬਿ੍ਗੇ. ਰਾਜ ਕੁਮਾਰ

ਰੱਤੇਵਾਲ, 25 ਅਕਤੂਬਰ (ਸੂਰਾਪੁਰੀ)-ਬੀਤੇ ਦਿਨ ਹੋਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਪੱਕ ਚੁੱਕੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਿ੍ਗੇ: ਰਾਜ ਕੁਮਾਰ ਨੇ ਪ੍ਰੈੱਸ ਨਾਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ- ਜਾਡਲਾ

ਨਵਾਂਸ਼ਹਿਰ, 25 ਅਕਤੂਬਰ (ਹਰਵਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਸੀਟੂ ਦੀ ਸਾਂਝੀ ਮੀਟਿੰਗ ਬਲਵੀਰ ਸਿੰਘ ਕੌਲਗੜ੍ਹ, ਸਤਨਾਮ ਸਿੰਘ ਜਾਨੀਵਾਲ ਤੇ ਜਸਵੰਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਆਗੂ ਕਾਮਰੇਡ ...

ਪੂਰੀ ਖ਼ਬਰ »

ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ ਸੂੰਢ 'ਚ ਸ਼ਰਾਮਨੇਰ ਕੈਂਪ ਸ਼ੁਰੂ

ਸੰਧਵਾਂ, 25 ਅਕਤੂਬਰ (ਪ੍ਰੇਮੀ ਸੰਧਵਾਂ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਲੋਂ ਭਾਰਤ ਨੂੰ ਫੇਰ ਤੋਂ ਬੁੱਧਮਈ ਦੇਸ਼ ਬਣਾਉਣ ਲਈ ਸ਼ੁਰੂ ਕੀਤੀ ਧੰਮਕ੍ਰਾਂਤੀ ਲਹਿਰ ਨੂੰ ਮਜ਼ਬੂਤ ਕਰਨ ਲਈ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਯੂ. ਕੇ. ਤੇ ਡਾ. ...

ਪੂਰੀ ਖ਼ਬਰ »

ਕਣਕ ਦੇ ਬੀਜਾਂ 'ਤੇ ਸਬਸਿਡੀ ਲੈਣ ਲਈ 31 ਤੱਕ ਅਪਲਾਈ ਕਰ ਸਕਦੇ ਹਨ ਕਿਸਾਨ- ਡਾ. ਰਾਜ ਕੁਮਾਰ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2021-22 ਲਈ ਕਣਕ ਦੇ ਤਸਦੀਕਸ਼ੁਦਾ ਬੀਜ 'ਤੇ ਸਬਸਿਡੀ ਲੈਣ ਲਈ ਅਪਲਾਈ ਕਰਨ ਦੀ ਮਿਤੀ 31 ਅਕਤੂਬਰ 2021 ਤੱਕ ਵਧਾ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

ਪੋਜੇਵਾਲ ਸਰਾਂ, 25 ਅਕਤੂਬਰ (ਰਮਨ ਭਾਟੀਆ)-ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਅਹਿਮ ਮੀਟਿੰਗ ਪੋਜੇਵਾਲ ਵਿਖੇ ਤਹਿਸੀਲ ਪ੍ਰਧਾਨ ਹਰਮੇਸ਼ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸ਼ਾਮਿਲ ਹੋਏ ਵਰਕਰਾਂ ਨੇ ਫ਼ੈਸਲਾ ਕੀਤਾ ਕਿ 28 ...

ਪੂਰੀ ਖ਼ਬਰ »

ਹਰੇਕ 12 'ਚੋਂ ਇਕ ਵਿਅਕਤੀ ਹੈਪੇਟਾਈਟਿਸ ਤੋਂ ਪੀੜਤ- ਡਾ. ਮਾਨ

ਬਲਾਚੌਰ, 25 ਅਕਤੂਬਰ (ਸ਼ਾਮ ਸੁੰਦਰ ਮੀਲੂ)-ਲੈਫ ਜਰਨਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹੈਪੇਟਾਈਟਸ ਬੀ ਦੇ ਟੀਕੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

'ਆਪ' ਦੇ ਕਿਸਾਨ ਵਿੰਗ ਨੇ ਮੰਡੀ 'ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਨਵਾਂਸ਼ਹਿਰ, 25 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਨਵਾਂਸ਼ਹਿਰ ਇਕਾਈ ਵਲੋਂ ਕਿਸਾਨ ਵਿੰਗ ਦੇ ਸਮੂਹ ਅਹੁਦੇਦਾਰਾਂ ਵਲੋਂ ਅਨਾਜ ਮੰਡੀ 'ਚ ਜਾ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਉਨ੍ਹਾਂ ਦੀਆਂ ਜਾਇਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX