ਤਾਜਾ ਖ਼ਬਰਾਂ


ਪੰਜਾਬ ਸਰਕਾਰ 'ਚ ਜੋ ਘਪਲੇ ਅਤੇ ਭ੍ਰਿਸ਼ਟਾਚਾਰ ਹੋਏ ਹਨ, ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਜ਼ਰੂਰੀ ਹੈ: ਪਰਮਿੰਦਰ ਸਿੰਘ ਢੀਂਡਸਾ
. . .  20 minutes ago
ਮੂਨਕ, 19 ਜਨਵਰੀ- (ਰਾਜਪਾਲ ਸਿੰਗਲਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ...
ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ
. . .  30 minutes ago
ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ...
ਮੁੰਬਈ ਧਮਾਕਿਆਂ 'ਚ ਸ਼ਾਮਿਲ ਅਪਰਾਧੀਆਂ ਨੂੰ ਦਿੱਤੀ ਗਈ ਸੀ ਸਰਕਾਰੀ ਸੁਰੱਖਿਆ : ਸੰਯੁਕਤ ਰਾਸ਼ਟਰ 'ਚ ਪਾਕਿਸਤਾਨ 'ਤੇ ਭਾਰਤ ਦਾ ਸ਼ਬਦੀ ਹਮਲਾ
. . .  50 minutes ago
ਨਵੀਂ ਦਿੱਲੀ, 19 ਜਨਵਰੀ - ਭਾਰਤ ਨੇ 'ਅੱਤਵਾਦ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸੰਮੇਲਨ 2022' 'ਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ...
ਕੋਰੋਨਾ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਨਾ ਦੇਣ ਦਾ ਮਾਮਲਾ, ਸੁਪਰੀਮ ਕੋਰਟ ਨੇ ਤਲਬ ਕੀਤੇ ਮੁੱਖ ਸਕੱਤਰ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਕੋਵਿਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਤਲਬ ਕੀਤਾ ਹੈ। ...
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ
. . .  about 1 hour ago
ਗੁਰੂ ਹਰ ਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ ਅਤੇ ਇਸ ਤਹਿਤ ਹੀ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੋਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸ਼ਾਮਾਂ, ਸਾਥੀ ਮੈਂਬਰਾਂ ਤੇ ਸਮੂਹ ਭੋਲੋਵਾਲੀਆ...
ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੀ ਭਾਜਪਾ ਵਿਚ ...
ਨੇਵਲ ਡਾਕਯਾਰਡ ਮੁੰਬਈ ਵਿਖੇ ਵਾਪਰੀ ਮੰਦਭਾਗੀ ਘਟਨਾ, 3 ਜਲ ਸੈਨਾ ਦੇ ਜਵਾਨਾਂ ਦੀ ਮੌਤ
. . .  about 2 hours ago
ਮੁੰਬਈ, 19 ਜਨਵਰੀ - ਨੇਵਲ ਡਾਕਯਾਰਡ ਮੁੰਬਈ ਵਿਖੇ ਅੱਜ ਇਕ ਮੰਦਭਾਗੀ ਘਟਨਾ ਵਿਚ ਆਈ.ਐਨ.ਐਸ. ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿਚ ਧਮਾਕਾ ਹੋਇਆ | ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 3 ਜਲ ਸੈਨਾ ਦੇ...
ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ
. . .  about 2 hours ago
ਕੈਲਗਰੀ,19 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਸਮਾਜ ਸੇਵੀ ਆਗੂ ਪੰਡੋਰੀ ਲੰਮਾ ਸਮਾਂ ...
24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ, ਵਧੀ ਚਿੰਤਾ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ (ਕੱਲ੍ਹ ਨਾਲੋਂ 44,889 ਵੱਧ) ਅਤੇ 441 ਮੌਤਾਂ ਦੀ ਰਿਪੋਰਟ ਦਰਜ ਕੀਤੀ ਹੈ ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ ਅਖਿਲੇਸ਼ ਯਾਦਵ - ਸੂਤਰ
. . .  about 3 hours ago
ਆਜ਼ਮਗੜ੍ਹ (ਯੂ.ਪੀ.), 19 ਜਨਵਰੀ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਆਜ਼ਮਗੜ੍ਹ (ਯੂ.ਪੀ.) ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ | ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ...
ਏਅਰ ਇੰਡੀਆ ਨੇ 5ਜੀ ਮੁੱਦੇ 'ਤੇ ਅਮਰੀਕਾ ਲਈ ਉਡਾਣਾਂ ਕੀਤੀਆਂ ਰੱਦ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਨਵੀਂ 5ਜੀ ਮੋਬਾਈਲ ਫੋਨ ਸੇਵਾ ਅਤੇ ਨਾਜ਼ੁਕ ਹਵਾਈ ਜਹਾਜ਼ ਤਕਨੀਕਾਂ ਵਿਚਕਾਰ ਦਖਲਅੰਦਾਜ਼ੀ 'ਤੇ ਅਨਿਸ਼ਚਿਤਤਾ ਕਾਰਨ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ ਰੱਦ ...
ਗਾਜ਼ੀਪੁਰ ਆਈ.ਈ.ਡੀ. ਮਾਮਲਾ : ਪੁਲਿਸ ਨੇ ਮੋਬਾਈਲ ਫ਼ੋਨਾਂ ਤੇ ਸਿਮ ਕਾਰਡਾਂ ਦਾ ਡਾਟਾ ਕੀਤਾ ਇਕੱਠਾ
. . .  about 4 hours ago
ਗਾਜ਼ੀਪੁਰ, 19 ਜਨਵਰੀ - ਗਾਜ਼ੀਪੁਰ ਆਈ.ਈ.ਡੀ. ਮਾਮਲੇ ਵਿਚ ਸ਼ੱਕੀਆਂ ਦੀ ਅਗਵਾਈ ਕਰਨ ਲਈ ਦਿੱਲੀ ਪੁਲਿਸ ਫੁੱਲ ਬਾਜ਼ਾਰ ਨੇੜੇ ਵੇਚੇ ਗਏ ਮੋਬਾਈਲ ਫ਼ੋਨਾਂ, ਸਿਮ ਕਾਰਡਾਂ ਦਾ ਡਾਟਾ ਇਕੱਠਾ...
ਮਹਾਰਾਸ਼ਟਰ : ਲਗਾਤਾਰ ਵਧ ਰਿਹਾ ਕੋਰੋਨਾ ਦਾ ਕਹਿਰ, ਫਿਰ ਆਏ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ
. . .  about 3 hours ago
ਮੁੰਬਈ,19 ਜਨਵਰੀ - ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਸ ਦੇ 28 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਕਰਯੋਗ ਹੈ ਕਿ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,273 ਹੋ ਗਈ ਹੈ। ਉਥੇ ਹੀ ਕੱਲ੍ਹ ਪੁਣੇ...
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ - ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ...
2022 ਵਿਧਾਨ ਸਭਾ ਚੋਣਾਂ : ਪੰਜ ਰਾਜਾਂ ਵਿਚ ਭਾਜਪਾ ਕਰੇਗੀ ਹਾਈਬ੍ਰਿਡ ਮੋਡ 'ਚ ਰੈਲੀਆਂ
. . .  about 4 hours ago
ਨਵੀਂ ਦਿੱਲੀ, 19 ਜਨਵਰੀ - 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜ ਰਾਜਾਂ ਵਿਚ ਹਾਈਬ੍ਰਿਡ ਮੋਡ ਵਿਚ ਰੈਲੀਆਂ ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਤਰਨਤਾਰਨ

ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੁੱਖ-ਆਸਣ ਅਸਥਾਨ ਦੀ ਆਰੰਭਤਾ

ਝਬਾਲ, 25 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਹੋਣ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਪੂਰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਾਝੇ 'ਚ ਪੈਂਦੇ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੋਗ ਅਗਵਾਈ ਹੇਠ ਕਾਰ ਸੇਵਾ ਵਾਲੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ-ਆਸਣ ਅਸਥਾਨ ਤੇ ਆਧੁਨਿਕ ਸਟੀਮ ਰਸੋਈ ਘਰ ਦੀ ਸ਼ੁੱਭ ਆਰੰਭਤਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ | ਇਸ ਤੋਂ ਪਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ, ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਵਲੋਂ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ | ਬਾਅਦ 'ਚ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਸ਼ੁੱਭ ਆਰੰਭਤਾ ਦੀ ਕੀਤੀ ਅਰਦਾਸ ਉਪਰੰਤ ਬੀਬੀ ਜਗੀਰ ਕੌਰ ਨੇ ਉਪਰੋਕਤ ਸ਼ੁੱਭ ਆਰੰਭਤਾ ਦੇ ਨਾਲ ਇੱਥੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕਰਵਾਏ ਜਾ ਰਹੇ ਹੋਰ ਸੇਵਾ ਦੇ ਕਾਰਜਾਂ ਜਿਨ੍ਹਾਂ ਵਿਚ ਅੰਮਿ੍ਤ ਸੰਚਾਰ ਹਾਲ ਵਿਚ ਪੱਥਰ ਲਗਾਉਣ, ਨਵੀਂ ਛਬੀਲ ਬਣਾਉਣ ਅਤੇ ਨਵੇਂ ਪਖਾਨੇ ਆਦਿ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਧਾਮਾਂ ਦੀ ਸੇਵਾ ਕਾਰ ਸੇਵਾ ਵਾਲੇ ਬਾਬਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦੀ ਹੈ | ਉਨ੍ਹਾਂ ਕਿਹਾ ਕਿ ਬੀੜ੍ਹ ਸਾਹਿਬ ਕੰਪਲੈਕਸ ਵਿਖੇ ਬਿਜਲੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਜਲਦੀ ਹੀ ਢਾਈ ਕਰੋੜ ਦੀ ਲਾਗਤ ਨਾਲ ਸੋਲਰ ਸਿਸਟਮ ਵੀ ਲਗ ਰਿਹਾ ਰਿਹਾ ਹੈ ਤੇ ਬੀੜ ਸਾਹਿਬ ਹਸਪਤਾਲ 'ਚ ਹੋਰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਨਵੀਨੀਕਰਨ ਕੀਤਾ ਜਾਵੇਗਾ ਤੇ ਜਲਦੀ ਹੀ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਤੇ ਹਸਤਪਾਲ 'ਚ ਸਾਰੇ ਡਾਕਟਰ ਲਿਆਂਦੇ ਜਾਣਗੇ | ਇਕ ਸਵਾਲ 'ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੰਘੂ ਬਾਰਡਰ 'ਤੇ ਬੀਤੇ ਦਿਨੀਂ ਨਿਹੰਗ ਸਿੰਘਾਂ ਵਲੋਂ ਕਤਲ ਵਾਲੀ ਘਟਨਾ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ, ਮੈਨੇਜ਼ਰ ਸਤਨਾਮ ਸਿੰਘ ਰਿਆੜ, ਕਾਰ ਸੇਵਾ ਵਾਲੇ ਬਾਬਾ ਸੁਬੇਗ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਬਾਬਾ ਸੁਖਵਿੰਦਰ ਸਿੰਘ ਸੁੱਖਾ ਸਿੰਘ, ਬਾਬਾ ਸੋਹਨ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਜੋਧਪੁਰੀਆ, ਬਾਬਾ ਅਮਰ ਸਿੰਘ, ਮੈਨੇਜਰ ਨਵਤੇਜ ਸਿੰਘ ਠੱਠਾਂ, ਮਨਜੀਤ ਸਿੰਘ ਝਬਾਲ ਖੁੱਰਦ, ਸੁਖਪਾਲ ਸਿੰਘ ਠੱਠਾ , ਬਾਬਾ ਫਤਿਹ ਸਿੰਘ, ਮਨੋਹਰ ਸਿੰਘ ਠੱਠਾ, ਪ੍ਰਤਾਪ ਸਿੰਘ ਠੱਠਾ, ਵਰਿੰਦਰ ਸਿਘ ਠੱਠਾਂ ਤੇ ਹੋਰ ਹਾਜ਼ਰ ਸਨ |

ਘਰ 'ਚੋਂ 32 ਬੋਰ ਦਾ ਪਿਸਤੌਲ ਚੋਰੀ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚ ਪਏ 32 ਬੋਰ ਦਾ ਪਿਸਤੌਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਏਰੀਆ ਕਮੇਟੀ ਦੀ ਚੋਣ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਏਰੀਆ ਕਮੇਟੀ ਢੋਟਾ ਦੀ ਇਕ ਮੀਟਿੰਗ ਅਜੀਤ ਸਿੰਘ ਢੋਟਾ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਦੌਰਾਨ ਇਲਾਕੇ ਦੀ 11 ਮੈਂਬਰੀ ਏਰੀਆ ਕਮੇਟੀ ਚੁਣੀ ਗਈ, ਜਿਸ ਦੇ ਸਕੱਤਰ ਰਣਧੀਰ ਸਿੰਘ ਮੱਲਾ, ...

ਪੂਰੀ ਖ਼ਬਰ »

15 ਕਿੱਲੋ ਅਫ਼ੀਮ ਸਮੇਤ 2 ਤਸਕਰ ਕਾਬੂ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਨੇ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਸਪਲਾਈ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 15 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਫ਼ੜੇ ਗਏ ਵਿਅਕਤੀਆਂ ...

ਪੂਰੀ ਖ਼ਬਰ »

28 ਤੇ 29 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ ਸੁਵਿਧਾ ਕੈਂਪ-ਡੀ. ਸੀ.

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ 28 ਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ 'ਸੁਵਿਧਾ ਕੈਂਪ' ਲਗਾਏ ਜਾ ਰਹੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਮੋਰਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ 31 ਨੂੰ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਕੁਲਾਰ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਅਕਤੂਬਰ ਨੂੰ ਪੂਰੇ ਪੰਜਾਬ ਭਰ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਕੰਪਿਊਟਰ ਅਧਿਆਪਕ ਸੀ. ਐੱਮ. ਸਿਟੀ ਮੋਰਿੰਡਾ ...

ਪੂਰੀ ਖ਼ਬਰ »

ਡਿੰਪਾ ਵਲੋਂ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲ੍ਹਾ ਤਰਨ ਤਾਰਨ 'ਚ ਕਿਸਾਨਾਂ ਦੀਆਂ ਫਸਲਾਂ, ਖਾਸ ਕਰਕੇ 1121 ਬਾਸਮਤੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ | ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਕਾਰਨ ਕਿਸਾਨ ਦਾ ਕਮਾਦ ਝੁਲਸਿਆ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਕਾਰਨ ਨਜ਼ਦੀਕ ਪੈਂਦੇ ਕਿਸਾਨ ਦਾ ਕਮਾਦ ਝੁਲਸ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਆਈ. ਜੀ. ਬਾਰਡਰ ਰੇਂਜ ਅੰਮਿ੍ਤਸਰ ਨਾਲ ਜੋੜਨ ਸੰਬੰਧੀ ਫੈੱਡਰੇਸ਼ਨ ਸੰਘਾ ਵਲੋਂ ਡੀ. ਸੀ. ਨੂੰ ਮੰਗ ਪੱਤਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨੂੰ ਬਾਰਡਰ ਰੇਂਜ ਫਿਰੋਜਪੁਰ ਨਾਲ ਜੋੜਨਾ ਸ਼ਰੇਆਮ ਧੱਕਾ ਹੈ ਕਿਉਂਕਿ ਤਰਨ ਤਾਰਨ ਤੋਂ ਅੰਮਿ੍ਤਸਰ ਦੀ ਦੂਰੀ ਸਿਰਫ 25 ਕਿੱਲੋਮੀਟਰ ਹੈ ਅਤੇ ਬਿੱਸ ਕਿਰਾਇਆ ਸਿਰਫ 30 ਰੁਪਏ ਹੈ ਜਦਕਿ ਤਰਨ ਤਾਰਨ ਤੋਂ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠ ਸਾਹਿਬ) ਖਡੂਰ ਸਾਹਿਬ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਉਨ੍ਹਾਂ ਗੁਰਦੁਆਰਾ ...

ਪੂਰੀ ਖ਼ਬਰ »

ਝੋਨੇ ਦੀਆਂ ਬੋਰੀਆਂ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਮੰਡੀ 'ਚੋਂ ਰਾਤ ਸਮੇਂ ਝੋਨੇ ਦੀ ਬੋਰੀਆਂ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਪੈਲੇਸ ਦੇ ਸੁਰੱਖਿਆ ਕਰਮਚਾਰੀ ਦੀ ਪੱਗ ਲਾਹੁਣ 'ਤੇ 3 ਖ਼ਿਲਾਫ਼ ਕੇਸ ਦਰਜ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਪੈਲੇਸ ਦੇ ਸੁਰੱਖਿਆ ਕਰਮਚਾਰੀ ਦੀ ਪੱਗ ਲਾਹੁਣ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

2022 'ਚ ਕਾਂਗਰਸ ਦੀ ਸਰਕਾਰ ਮੁੜ ਬਣੇਗੀ-ਸ਼ਾਹ ਮੀਆਂਵਿੰਡ

ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨਾਲ ਲੋਕ ਕਾਂਗਰਸ ਪਾਰਟੀ ਕੋਲੋਂ ਪੂਰੇ ਖੁਸ਼ ਦਿਖਾਈ ਦੇ ਰਹੇ ਹਨ | ਇਹ ਸ਼ਬਦ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਕਾਂਗਰਸ ਵੱਡੀ ਲੀਡ ਨਾਲ ਜਿੱਤੇਗੀ-ਸੰਧੂ

ਸਰਹਾਲੀ ਕਲਾਂ, 25 ਅਕਤੂਬਰ (ਅਜੇ ਸਿੰਘ ਹੁੰਦਲ)-ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਫਿਰ ਤੋਂ ਪੰਜਾਬ ਅੰਦਰ ਸਰਕਾਰ ਬਣਾਵੇਗੀ | ਇਹ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ. ਪੀ. ਸੀ. ਸੀ. ਜਨਰਲ ਸਕੱਤਰ ਯੂਥ ਕਾਗਰਸ ...

ਪੂਰੀ ਖ਼ਬਰ »

'ਆਪ' ਨੇ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਮੰਡੀਆਂ 'ਚ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਮੁਹੱਲਾ ਕੱਢਣ ਉਪਰੰਤ ਸਾਲਾਨਾ ਮੇਲਾ ਸਮਾਪਤ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਬਾਬਾ ਬਿਧੀ ਚੰਦ ਜੀ ਦੇ ਬਲ਼ਦੇ ਭੱਠ 'ਚ ਬੈਠਣ ਦੇ ਸਾਲਾਨਾ ਜੋੜ ਮੇਲੇ ਮੌਕੇ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਸੰਪ੍ਰਦਾਇ ...

ਪੂਰੀ ਖ਼ਬਰ »

ਸੂਬਾ ਬਾਡੀ ਨੇ ਹੜਤਾਲ ਦੌਰਾਨ ਦਫ਼ਤਰਾਂ ਦੀ ਚੈਕਿੰਗ ਕਰਕੇ ਮੁਕੰਮਲ ਕੰਮ ਬੰਦ ਕਰਵਾਇਆ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)¸ਸੂਬਾ ਬਾਡੀ ਵਲੋਂ ਹੜਤਾਲ 'ਚ ਮਿਤੀ 31 ਅਕਤੂਬਰ 2021 ਤੱਕ ਕੀਤੇ ਗਏ ਵਾਧੇ ਨੂੰ ਜ਼ਿਲ੍ਹਾ ਤਰਨ ਤਾਰਨ 'ਚ ਇੰਨ-ਬਿੰਨ ਲਾਗੂ ਕਰਨ ਦੇ ਮਕਸਦ ਨੂੰ ਲੈ ਕੇ 25 ਅਕਤੂਬਰ ਨੂੰ ਪੀ. ਐੱਸ. ਐੱਮ. ਐੱਸ. ਯੂ. ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 5,89,883 ਲਾਭਪਾਤਰੀਆਂ ਨੂੰ ਲਗਾਈ ਗਈ ਕੋਰੋਨਾ ਵੈਕਸੀਨ-ਡੀ. ਸੀ.

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,89,883 ਲਾਭਪਾਤਰੀਆਂ ਨੂੰ 7,65,418 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਧਰਨਾ ਮੁਲਤਵੀ

ਤਰਨ ਤਾਰਨ, 25 ਅਕਤੂਬਰ (ਵਿਕਾਸ ਮਰਵਾਹਾ)-ਪ੍ਰਭਜੋਤ ਸਿੰਘ ਜ਼ਿਲ੍ਹਾ ਪ੍ਰਧਾਨ ਬੀ. ਐੱਡ. ਫਰੰਟ, ਗੁਰਵਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ, ਕਾਰਜ ਸਿੰਘ ਕੈਰੋਂ, ਨਵਰੂਪ ਸਿੰਘ, ਗੁਰਪ੍ਰੀਤ ਸਿੰਘ ਲਾਲਪੁਰਾ, ਬਲਜੀਤ ਸਿੰਘ ਟਾਮ ਵਲੋਂ ...

ਪੂਰੀ ਖ਼ਬਰ »

ਸੂਬਾ ਪੱਧਰੀ ਗੁਰਮਤਿ ਮੁਕਾਬਲਿਆਂ 'ਚ ਸਰਹਾਲੀ ਕਲਾਂ ਦੇ ਵਿਦਿਆਰਥੀ ਰਹੇ ਅੱਵਲ

ਸਰਹਾਲੀ ਕਲਾਂ, 25 ਅਕਤੂਬਰ (ਅਜੇ ਸਿੰਘ ਹੁੰਦਲ)-ਗੁਰਮਤਿ ਕੇਂਦਰ ਗੁ: ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ ਸਰਹਾਲੀ ਕਲਾਂ ਦੇ 13 ਬੱਚਿਆਂ ਨੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਪੰਜਾਬ ਪੱਧਰ 'ਤੇ ਗੁਰਮਤਿ ਮੁਕਾਬਲਿਆਂ 'ਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪਦਉੱਨਤ ਹੋਏ ਜੇ. ਈ.-1 ਦਾ ਸਨਮਾਨ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਉੱਪ ਮੰਡਲ ਦਫ਼ਤਰ ਝਬਾਲ ਵਿਖੇ ਤਾਇਨਾਤ ਜੇ. ਈ. ਜਗਤਾਰ ਸਿੰਘ ਦੇ ਪਦਉੱਨਤ ਹੋ ਕੇ ਜੇ. ਈ.-1 ਬਣਨ 'ਤੇ ਪੀ. ਐੱਸ. ਪੀ. ਸੀ. ਐੱਲ. ਇੰਪਲਾਈਜ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੱਸ. ਡੀ. ਓ. ...

ਪੂਰੀ ਖ਼ਬਰ »

ਫੋਰ ਐੱਸ. ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਹਰੀਕੇ ਪੱਤਣ, 25 ਅਕਤੂਬਰ (ਸੰਜੀਵ ਕੁੰਦਰਾ)- ਗੁਰੂ ਨਾਨਕ ਮਲਟੀਵਰਿਸਟੀ ਅਤੇ ਐਜੂਕੇਟ ਪੰਜਾਬ ਪ੍ਰਾਜੈਕਟ (ਪ੍ਰੇਰਨਾ) ਵਲੋਂ ਫੋਰ ਐੱਸ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਿਜਲੀ ਬਕਾਏ ਬਿੱਲਾਂ ਦੀ ਮੁਆਫ਼ੀ ਦੇ ਫ਼ਾਰਮ ਭਰੇ

ਸਰਾਏ ਅਮਾਨਤ ਖਾਂ. 25 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਲੋਡ ਤੱਕ ਦੇ ਲੋਕਾਂ ਲਈ ਪਿਛਲੇ ਬਿਜਲੀ ਦੇ ਬਿੱਲ ਬਕਾਏ ਦੀ ਕੀਤੀ ਗਈ ਮੁਆਫ਼ੀ ਮੁਹਿੰਮ ਤਹਿਤ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਨਿਰਦੇਸ਼ਾਂ 'ਤੇ ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਦੀ ਮੀਟਿੰਗ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਜੀ ਦੀ ਮੀਟਿੰਗ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂ ਧੰਨਾ ਸਿੰਘ ਲਾਲੂਘੁੰਮਣ, ਜਰਨੈਲ ਸਿੰਘ ਨੂਰਦੀ, ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

'ਆਪ' ਨੇ ਸੁਰ ਸਿੰਘ ਇਕਾਈ ਦੀ 22 ਮੈਂਬਰੀ ਕਮੇਟੀ ਥਾਪੀ

ਸੁਰ ਸਿੰਘ, 25 ਅਕਤੂਬਰ (ਧਰਮਜੀਤ ਸਿੰਘ)- ਆਮ ਆਦਮੀ ਪਾਰਟੀ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੁਰ ਸਿੰਘ ਇਕਾਈ ਦੀ 22 ਮੈਂਬਰੀ ਕਮੇਟੀ ਥਾਪੀ ਹੈ | ਇਕਾਈ ਕਮੇਟੀ 'ਚ ਸਲਵਿੰਦਰ ਸਿੰਘ ਫ਼ੌਜੀ, ਹਰਪਾਲ ਸਿੰਘ ਨੰਬਰਦਾਰ, ਪ੍ਰਗਟ ਸਿੰਘ, ਦੀਦਾਰ ਸਿੰਘ, ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਕਿਸਾਨਾਂ ਦੀ ਮੀਂਹ ਤੇ ਗੜੇਮਾਰੀ ਕਾਰਨ ਖ਼ਰਾਬ ਹੋਈ ਫਸਲ ਦਾ ਲਿਆ ਜਾਇਜ਼ਾ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਹਲਕਾ ਇੰਚਾਰਜ ਤਰਨਤਾਰਨ ਕਸ਼ਮੀਰ ਸਿੰਘ ਸੋਹਲ, ਸੀਨੀਅਰ ਆਗੂ ਖਡੂਰ ਸਾਹਿਬ ਗੁਰਸੇਵਕ ਸਿੰਘ ਔਲਖ, ਗੁਰਦੇਵ ਸਿੰਘ ਸੰਧੂ, ਬਲਜੀਤ ਸਿੰਘ, ਸਰਪੰਚ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਯੂਨਿਟ ਨੇ ਸਫ਼ਾਈ ਕਰਕੇ ਕੀਤਾ ਜਾਗਰੂਕ

ਤਰਨ ਤਾਰਨ, 25 ਅਕਤੂੁਬਰ (ਹਰਿੰਦਰ ਸਿੰਘ)-'ਕਲੀਨ ਇੰਡੀਆ ਪ੍ਰੋਗਰਾਮ' ਤਹਿਤ ਮਾਤਾ ਗੰਗਾ ਗਰਲਜ਼ ਕਾਲਜ ਤਰਨ ਤਾਰਨ ਦੇ ਐੱਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਜ਼ ਵਲੋਂ ਆਪਣੇ ਕੈਂਪਸ ਅਤੇ ਉਸ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ | ਇਸ ਦੇ ਨਾਲ ਹੀ ਲੋਕਾਂ ਨੂੰ 'ਪਲਾਸਟਿਕ ਦੀ ...

ਪੂਰੀ ਖ਼ਬਰ »

108 ਐਂਬੂਲੈਂਸ ਵਲੋਂ ਕਰਮਚਾਰੀਆਂ ਲਈ ਵੈੱਲਫ਼ੇਅਰ ਪ੍ਰੋਗਰਾਮ

ਤਰਨ ਤਾਰਨ, 25 ਅਕਤੂਬਰ (ਵਿਕਾਸ ਮਰਵਾਹਾ)-108 ਐਂਬੂਲੈਂਸ ਨੇ ਸਿਵਲ ਹਸਪਤਾਲ ਤਾਰਨਤਾਰਨ 'ਚ ਕਰਮਚਾਰੀ ਵੈੱਲਫ਼ੇਅਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ 'ਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਅਤੇ ਡਰਾਈਵਰਾਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੇ ਰਾਹੀਂ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਜਦੋਂ ਬਿਜਲੀ ਵਿਭਾਗ ਦੇ ਕੋਲ ਖ਼ਪਤਕਾਰਾਂ ਡਾਟਾ ਮੌਜੂਦ ਹੈ ਤਾਂ ਫ਼ਾਰਮ ਭਰਨ ਦਾ ਡਰਾਮਾ ਕਿਉਂ-ਡਿਆਲ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-­ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਦੇ ਬਕਾਇਆ ਬਿੱਲ ਮੁਆਫ਼ ਕਰਨ ਢਿੰਡੋਰਾ ਬੜੇ ਜ਼ੋਰ-ਸ਼ੋਰ ਨਾਲ ਪਿੱਟਿਆ ਜਾ ਰਿਹਾ ਹੈ ਅਤੇ ਲੋਕ ਵੀ ਇਨ੍ਹਾਂ ਤੋਂ ਧੜਾਧੜ ਫ਼ਾਰਮ ਭਰਵਾ ਰਹੇ ਹਨ ਪਰ ਲੱਗਦਾ ਹੈ ਕਿ ਕੈਪਟਨ ਸਰਕਾਰ ਵਾਂਗ ਸਭ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਹਰੀਕੇ ਪੱਤਣ 'ਚ ਚਲਾਈ ਸਵੱਛਤਾ ਮੁਹਿੰਮ

ਹਰੀਕੇ ਪੱਤਣ, 25 ਅਕਤੂਬਰ (ਸੰਜੀਵ ਕੁੰਦਰਾ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਯੂਥ ਅਫਸਰ ਜਸਲੀਨ ਕੌਰ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਜੰਗਲਾਤ ਵਿਭਾਗ ਦੇ ਨਾਲ ਮਿਲ ਕੇ ਕਸਬਾ ਹਰੀਕੇ ਪੱਤਣ 'ਚ ਸਫਾਈ ਮੁਹਿੰਮ ਚਲਾਈ ਗਈ | ਇਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਮੂਲ ਨਿਵਾਸੀ ਵੈੱਲਫੇਅਰ ਸੁਸਾਇਟੀ ਬਾਹਮਣੀ ਵਾਲਾ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਸਮਾਗਮ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ...

ਪੂਰੀ ਖ਼ਬਰ »

ਵਲਟੋਹਾ ਵਲੋਂ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨਾਲ ਮੀਟਿੰਗ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇੇਤਰਾਂ ਦਾ ਦਾਇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਬੀ. ਐੱਸ. ਐੱਫ਼. ਦੇ ਹਵਾਲੇ ਕਰਨ ਦਾ ਸਖਤ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਗੋਇੰਦਵਾਲ ਸਾਹਿਬ, 25 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਲੋਂ ਸਿੱਖਿਆ ਦੇ ਨਾਲ-ਨਾਲ ਨੂੰ ਹੋਰ ਗਤੀਵਿਧੀਆਂ ਵੱਲ ਵੀ ਪ੍ਰੇਰਿਤ ਕਰਨ ਲਈ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ | ਇਸੇ ਹੀ ਲੜੀ ਤਹਿਤ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੂਸਰਾ ਕਬੱਡੀ ਕੱਪ ਕਰਵਾਇਆ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਯਾਦ 'ਚ ਪਿੰਡ ਜਲਾਲਾਬਾਦ ਵਿਖੇ ਦੂਸਰਾ ਕਬੱਡੀ ਕੱਪ ਪ੍ਰਵਾਸੀ ਵੀਰਾਂ ਬਿਕਰਮ ਸਿੰਘ ਗਿੱਲ ਯੂ. ਐੱਸ. ਏ., ਜਗਜੀਤ ਸਿੰਘ ਢਿੱਲੋਂ ਯੂ. ਐੱਸ. ਏ., ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX