ਤਾਜਾ ਖ਼ਬਰਾਂ


ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  3 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  8 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  17 minutes ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 1 hour ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  20 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਫਿਰੋਜ਼ਪੁਰ

ਡੀ.ਏ.ਪੀ. ਖਾਦ ਵੰਡ 'ਚ ਵੱਡੀਆਂ ਧਾਂਦਲੀਆਂ ਜ਼ੋਰਾਂ 'ਤੇ, ਕਾਣੀ ਖਾਦ ਵੰਡ...

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 25 ਅਕਤੂਬਰ- ਜੱਟਾ ਤੇਰੀ ਜੂਨ ਬੁਰੀ ਦੀਆਂ ਸਤਰਾਂ ਅੱਜ ਦੇ ਕਿਸਾਨ 'ਤੇ ਪੂਰੀਆਂ ਢੁਕ ਰਹੀਆਂ ਹਨ | ਦਿੱਲੀ ਦੀਆਂ ਸਰਹੱਦਾਂ 'ਤੇ ਚੱਲਦੇ ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਦੀਆਂ ਜਿੱਥੇ ਕੁਦਰਤੀ ਕਰੋਪੀ ਗੜੇਮਾਰੀ ਅਤੇ ਮੀਂਹ ਨੇ ਬਾਸਮਤੀ ਅਤੇ ਲੇਟ ਪੱਕਣ ਵਾਲੀਆਂ ਝੋਨੇ ਦੀਆਂ ਫ਼ਸਲਾਂ ਤਬਾਹ ਕਰ ਦਿੱਤੀਆਂ ਹਨ, ਉੱਥੇ ਉਨ੍ਹਾਂ ਨੂੰ ਕਣਕ ਬੀਜਣ ਲਈ ਲੋੜੀਂਦੀ ਡੀ.ਏ.ਪੀ ਖਾਦ ਵੀ ਨਹੀਂ ਮਿਲ ਰਹੀ | ਕੋਆਪ੍ਰੇਟਿਵ ਸੁਸਾਇਟੀਆਂ ਨੂੰ ਮਾਰਕਫੈੱਡ ਐਡਵਾਂਸ ਰਕਮਾਂ ਲੈ ਕੇ ਵੀ ਖਾਦ ਦੇਣ ਦੀ ਬਜਾਏ ਪ੍ਰਾਈਵੇਟ ਡੀਲਰਾਂ ਨੂੰ ਧੜਾਧੜ ਚੁਕਾ ਰਿਹਾ ਹੈ | ਇਸ ਕਾਰੇ ਪਿੱਛੇ ਭਿ੍ਸ਼ਟਾਚਾਰ ਦੀ ਬੋਅ ਵੀ ਆ ਰਹੀ ਹੈ, ਕਿਉਂਕਿ ਪਿਛਲੇ ਦਿਨਾਂ ਤੋਂ ਫ਼ਿਰੋਜ਼ਪੁਰ ਅੰਦਰ ਲੱਗ ਰਹੇ ਡੀ.ਏ.ਪੀ ਖਾਦ ਦੇ ਰੈਕ ਦੌਰਾਨ ਸਬੰਧਿਤ ਮਾਰਕਫੈੱਡ ਅਧਿਕਾਰੀ ਤਾਂ ਫ਼ੋਨ ਬੰਦ ਕਰ ਲੈਂਦੇ ਤੇ ਮੌਕੇ 'ਤੇ ਵੀ ਨਹੀਂ ਆਉਂਦੇ, ਦੂਜੇ ਪਾਸੇ ਠੇਕੇਦਾਰ ਤੇ ਬਹੁਤੇ ਡਰਾਈਵਰ ਮਨਮਰਜ਼ੀਆਂ ਕਰਦੇ ਹੋਏ ਚੰਮ ਦੀਆਂ ਚਲਾਉਂਦੇ ਹਨ | ਜੇਬ ਗਰਮ ਕਰਨ ਵਾਲਿਆਂ ਨੂੰ ਖਾਦ ਦੀ ਕੋਈ ਕਮੀ ਨਹੀਂ ਰਹਿਣ ਦਿੰਦੇ ਤੇ ਪਹਿਲਾਂ ਪੈਸੇ ਮਾਰਕਫੈੱਡ ਕੋਲ ਜਮਾਂ ਕਰਵਾਉਣ ਵਾਲੀਆਂ ਸੁਸਾਇਟੀਆਂ ਨੂੰ ਵੀ ਖਾਦ ਮੁਹੱਈਆ ਕਰਵਾਉਣ ਤੋਂ ਪਾਸਾ ਵੱਟੀਂ ਬੈਠੇ ਹਨ, ਜਿਸ ਕਾਰਣ ਕਿਸਾਨਾਂ 'ਚ ਹਾਹਾਕਾਰ ਮੱਚੀ ਹੋਈ ਹੈ, ਕਿਉਂਕਿ ਸੁਸਾਇਟੀਆਂ ਕੋਲ ਖਾਦ ਨਹੀਂ ਹੈ ਤੇ ਡੀਲਰਾਂ ਕੋਲ ਖਾਦ ਵਾਧੂ ਜੋ ਕਿਸਾਨਾਂ ਨੂੰ ਥੜ੍ਹੇ ਨਹੀਂ ਚੜ੍ਹਨ ਦਿੰਦੇ ਅਤੇ ਆਉਣ ਵਾਲੇ ਸਮੇਂ 'ਚ ਕਾਲਾ-ਬਾਜ਼ਾਰੀ ਕਰਕੇ ਮਹਿੰਗੇ ਭਾਅ ਖਾਦ ਵੇਚਣ ਤੇ ਨਾਲ ਹੋਰ ਸਾਮਾਨ ਕਿਸਾਨ ਨੂੰ ਦੇਣ ਦੇ ਪ੍ਰੋਗਰਾਮ ਬਣਾਈ ਬੈਠੇ ਹਨ | ਵਾਪਰ ਰਹੇ ਭਾਣੇ ਨੂੰ ਦੇਖਦੇ ਅਤੇ ਸੁਣਦੇ ਹੋਏ ਪ੍ਰਸ਼ਾਸਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ ਅਤੇ ਢੁਕਵੇਂ ਕਦਮ ਨਹੀਂ ਚੁੱਕ ਰਹੀ | ਜਾਣਕਾਰੀ ਅਨੁਸਾਰ ਇਕ ਤਾਂ ਪਿੱਛੋਂ ਹੀ ਡੀ.ਏ.ਪੀ ਖਾਦ ਦੀ ਘਾਟ ਚੱਲ ਰਹੀ ਹੈ, ਦੂਜਾ ਮਾਰਕਫੈੱਡ ਦੀ ਕਾਣੀ ਵੰਡ ਅਤੇ ਖਾਦ ਵਿਕੇ੍ਰਤਾਵਾਂ ਵਲੋਂ ਅੰਦਰ ਸਾਂਭ ਲੈਣ ਵਾਲਾ ਕਾਰਨਾਮਾ ਬਾਜ਼ਾਰ 'ਚ ਖਾਦ ਦੀ ਘਾਟ ਦੀਆਂ ਬਾਤਾਂ ਪਾ ਰਿਹਾ ਹੈ |
ਜ਼ਿਲ੍ਹੇ ਅੰਦਰ 5 ਲੱਖ ਗੱਟੇ ਦੀ ਹੈ ਲੋੜ
ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੋ ਲੱਖ ਹੈਕਟੇਅਰ ਰਕਬਾ ਕਾਸ਼ਤ ਅਧੀਨ ਹੈ, ਜਿੱਥੇ ਕਰੀਬ ਇਕ ਲੱਖ 80 ਹਜ਼ਾਰ ਹੈਕਟੇਅਰ 'ਚ ਕਣਕ ਦੀ ਬਿਜਾਈ ਹੁੰਦੀ ਹੈ, ਜਿਸ ਲਈ ਕਰੀਬ ਸਾਢੇ 4 ਲੱਖ ਬੋਰੀ ਡੀ.ਏ.ਪੀ ਦੀ ਚਾਹੀਦੀ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਸਬਜ਼ੀ ਅਤੇ ਆਲੂਆਂ ਦੀ ਬਿਜਾਈ ਲਈ ਜੋ ਵੀ ਹਜ਼ਾਰ ਰਕਬੇ ਦੇ ਅਧੀਨ ਹੁੰਦੀ ਹੈ, ਵਾਸਤੇ 50 ਹਜ਼ਾਰ ਗੱਟੇ ਦੇ ਕਰੀਬ ਡੀ.ਏ.ਪੀ ਚਾਹੀਦੀ ਹੈ | ਕੁਲ ਮਿਲਾ ਕੇ 5 ਲੱਖ ਗੱਟਾ ਡੀ.ਏ.ਪੀ ਚਾਹੀਦੀ ਹੈ, ਪ੍ਰੰਤੂ ਅਜੇ ਤੱਕ ਵੱਖ-ਵੱਖ ਸਮੇਂ ਫ਼ਿਰੋਜ਼ਪੁਰ ਅੰਦਰ ਲੱਗੇ ਰੈਕ ਆਦਿ ਰਸਤਿਆਂ ਰਾਹੀਂ ਕਰੀਬ ਇਕ ਲੱਖ 10 ਹਜ਼ਾਰ ਦੇ ਕਰੀਬ ਗੱਟੇ ਡੀ.ਏ.ਪੀ ਪਹੁੰਚੀ ਹੈ, ਉਹ ਵੀ ਕਿਸਾਨਾਂ ਤੱਕ ਨਹੀਂ ਪਹੁੰਚ ਰਹੀ, ਜਿਸ ਤੋਂ ਕਿਸਾਨ ਭਵਿੱਖ ਪ੍ਰਤੀ ਚਿੰਤਤ ਹਨ |
80 ਫ਼ੀਸਦੀ ਖਾਦ ਦੀ ਲੋੜ ਪੂਰੀਆਂ ਕਰਦੀਆਂ ਕੋਆਪ੍ਰੇਟਿਵ ਸੁਸਾਇਟੀਆਂ
ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਿਸਾਨਾਂ ਨੂੰ ਖੇਤੀ ਕਰਨ 'ਚ ਵੱਡਾ ਯੋਗਦਾਨ ਪਾਉਣ ਵਾਲੀਆਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ 80 ਫ਼ੀਸਦੀ ਖਾਦ ਦੀ ਪੂਰਤੀ ਹਰ ਸਾਲ ਹੁੰਦੀ ਹੈ | ਮਾਰਕਫੈੱਡ ਜੋ ਖਾਦ ਸੁਸਾਇਟੀਆਂ ਨੂੰ ਮੁਹੱਈਆ ਕਰਵਾ ਕੇ ਬਾਅਦ 'ਚ ਪੈਸੇ ਲੈਂਦਾ, ਇਸ ਵਾਰ ਐਡਵਾਂਸ ਰਕਮਾਂ ਲੈ ਰਿਹਾ, ਪ੍ਰੰਤੂ ਫਿਰ ਵੀ ਖਾਦ ਮੁਹੱਈਆ ਨਹੀਂ ਕਰਵਾ ਰਿਹਾ | ਪਿਛਲੇ ਦਿਨੀਂ ਲੱਗੇ ਖਾਦ ਦੇ ਰੈਕਾਂ 'ਚ ਮਾਰਕਫੈੱਡ ਨੇ ਸੁਸਾਇਟੀਆਂ ਅਤੇ ਪ੍ਰਾਈਵੇਟ ਡੀਲਰਾਂ ਨੂੰ 50-50 ਫ਼ੀਸਦੀ ਖਾਦ ਦੀ ਵੰਡ ਕੀਤੀ, ਜੋ ਸਰਾਸਰ ਧੱਕਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਆਪ੍ਰੇਟਿਵ ਸੁਸਾਇਟੀ ਕਰਮੂਵਾਲਾ ਵਲੋਂ 12 ਲੱਖ ਰੁਪਏ, ਕੋਆਪ੍ਰੇਟ ਸੁਸਾਇਟੀ ਲੋਹਗੜ੍ਹ ਵਲੋਂ 10 ਲੱਖ ਰੁਪਏ ਆਦਿ ਸੁਸਾਇਟੀਆਂ ਵਲੋਂ ਐਡਵਾਂਸ ਲੱਖਾਂ ਦੀਆਂ ਰਕਮਾਂ ਐਡਵਾਂਸ ਮਾਰਕਫੈੱਡ ਕੋਲ ਜਮ੍ਹਾ ਕਰਵਾਈਆਂ ਗਈਆਂ, ਪ੍ਰੰਤੂ ਖਾਦ ਉਨ੍ਹਾਂ ਨੂੰ ਇਕ ਗੱਟਾ ਵੀ ਨਹੀਂ ਮੁਹੱਈਆ ਕਰਵਾਇਆ ਗਿਆ, ਜਿਸ ਕਾਰਨ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰਾਂ ਅਤੇ ਮੈਂਬਰਾਂ 'ਚ ਖਾਦ ਵੰਡ ਸਮੇਂ ਹੋ ਰਹੀ ਕਾਣੀ ਵੰਡ ਅਤੇ ਧਾਂਦਲੀਆਂ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਕਾਣੀ ਵੰਡ ਤੋਂ ਦੁਖੀ ਸਕੱਤਰਾਂ ਨੇ ਡੀ.ਐਮ ਮਾਰਕਫੈੱਡ ਨੂੰ ਦਫ਼ਤਰ 'ਚ ਘੇਰਿਆ
ਡੀ.ਏ.ਪੀ ਖਾਦ ਦੇ ਲੱਗੇ ਰੈਕ ਦੌਰਾਨ ਵੀ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਵੀ ਡੀ.ਏ.ਪੀ ਖਾਦ ਨਾ ਮਿਲਣ ਤੋਂ ਦੁਖੀ ਕੋਆਪ੍ਰੇਟਿਵ ਸੁਸਾਇਟੀਆਂ ਦੇ ਸਕੱਤਰਾਂ ਨੇ ਕਿਧਰੇ ਵੀ ਸੁਣਵਾਈ ਨਾ ਹੋਣ 'ਤੇ ਅੱਜ ਡੀ.ਐਮ ਮਾਰਕਫੈੱਡ ਦਫ਼ਤਰ ਪਹੁੰਚ ਰੋਸ ਜਤਾਉਂਦੇ ਹੋਏ ਉਸ ਦੇ ਦਫ਼ਤਰ ਅੰਦਰ ਹੀ ਧਰਨਾ ਮਾਰ ਉਸ ਨੂੰ ਉੱਥੇ ਹੀ ਘੇਰਾ ਪਾਈ ਰੱਖਿਆ | ਦੀ ਕੋਆਪ੍ਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਪਿੰਡਾਂ ਅੰਦਰ ਪਹੁੰਚਣ ਸਮੇਂ ਕੋਆਪ੍ਰੇਟਿਵ ਸੁਸਾਇਟੀਆਂ ਦੇ ਮੈਂਬਰ ਉਨ੍ਹਾਂ ਨੂੰ ਖਾਦ ਸਬੰਧੀ ਬੇਹੱਦ ਪ੍ਰੇਸ਼ਾਨ ਕਰਦੇ ਹਨ ਅਤੇ ਮਾਰਕਫੈੱਡ ਕੋਲ ਖਾਦ ਆਉਣ 'ਤੇ ਵੀ ਉਨ੍ਹਾਂ ਨੂੰ ਖਾਦ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਉਹ ਦੁਖੀ ਹੋ ਕੇ ਅੱਜ ਉਨ੍ਹਾਂ ਨੂੰ ਡੀ.ਐਮ ਮਾਰਕਫੈੱਡ ਦਾ ਘਿਰਾਓ ਕਰਨਾ ਪਿਆ ਅਤੇ ਉਨ੍ਹਾਂ ਨੇ ਦੋਸ਼ ਲਗਾਏ ਕਿ ਸਬੰਧਿਤ ਮਾਰਕਫੈੱਡ ਦੇ ਅਧਿਕਾਰੀ ਜਾਣਬੁੱਝ ਕੇ ਖੱਜਲ-ਖੁਆਰ ਕਰ ਰਹੇ ਹਨ | ਡੀ.ਐਮ ਮਾਰਕਫੈੱਡ ਵਲੋਂ ਵਿਸ਼ਵਾਸ ਦਿਵਾਏ ਜਾਣ 'ਤੇ ਉਨ੍ਹਾਂ ਨੇ ਧਰਨਾ ਚੁੱਕਿਆ ਤੇ ਉਨ੍ਹਾਂ ਨੂੰ ਦਫ਼ਤਰੋਂ ਬਾਹਰ ਜਾਣ ਦਿੱਤਾ |
ਮਾਰਕਫੈੱਡ ਅਧਿਕਾਰੀ ਨਹੀਂ ਚੁੱਕਦੇ ਫ਼ੋਨ
ਖਾਦ ਵੰਡ 'ਚ ਧਾਂਦਲੀਆਂ ਹੋਣ ਸਬੰਧੀ ਪੱਖ ਜਾਣਨ ਲਈ ਮਾਰਕਫੈੱਡ ਦੇ ਡੀ.ਐਮ ਸਚਿਨ ਕੁਮਾਰ ਅਤੇ ਪ੍ਰੋਫੈਸਰ ਵਿਕਾਸ ਕੰਬੋਜ ਨਾਲ ਵਾਰ-ਵਾਰ ਸੰਪਰਕ ਕਰਨ 'ਤੇ ਵੀ ਉਨ੍ਹਾਂ ਫ਼ੋਨ ਨਹੀਂ ਚੁੱਕਿਆ |
ਘਬਰਾਓ ਨਾ ਖਾਦ ਸਭ ਨੂੰ ਮੁਹੱਈਆ ਕਰਵਾਈ ਜਾਵੇਗੀ- ਜ਼ਿਲ੍ਹਾ ਖੇਤੀਬਾੜੀ ਅਫ਼ਸਰ
ਖਾਦ ਦੀ ਘਾਟ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਸਿਰਫ਼ ਅਫ਼ਵਾਹ ਦੱਸਦੇ ਹੋਏ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਪਿ੍ਥੀ ਸਿੰਘ ਨੇ ਸਪੱਸ਼ਟ ਕੀਤਾ ਕਿ ਖਾਦ ਦੀ ਘਾਟ ਨਹੀਂ ਹੈ | ਲਗਾਤਾਰ ਲੋੜ ਅਨੁਸਾਰ ਖਾਦ ਆ ਰਹੀ ਹੈ, ਜਦ ਤੱਕ ਕਿਸਾਨਾਂ ਨੇ ਕਣਕ ਬੀਜਣੀ ਹੈ, ਸੋ ਫ਼ੀਸਦੀ ਖਾਦ ਮੁਹੱਈਆ ਕਰਵਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹੁਣ ਤੱਕ 5700 ਟਨ ਡੀ.ਏ.ਪੀ ਫ਼ਿਰੋਜ਼ਪੁਰ ਅੰਦਰ ਪਹੁੰਚ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਡੀਲਰ ਨੂੰ ਕਾਲਾ-ਬਾਜ਼ਾਰੀ ਕਰਨ ਦਾ ਹੱਕ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਡੀਲਰ ਕੋਲ ਖਾਦ ਹੋਵੇ ਅਤੇ ਉਹ ਨਾ ਦੇਵੇ ਜਾਂ ਖਾਦ ਨਾਲ ਕਈ ਹੋਰ ਵਸਤੂਆਂ ਵੇਚਣ ਤਾਂ ਤੁਰੰਤ ਉਹ ਵਿਭਾਗ ਨੂੰ ਸ਼ਿਕਾਇਤ ਕਰਨ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |
ਸਰਕਾਰ ਅਤੇ ਪ੍ਰਸ਼ਾਸਨ ਖਾਦ ਦੀ ਕਾਲਾ-ਬਾਜ਼ਾਰੀ 'ਤੇ ਨਕੇਲ ਕੱਸੇ- ਕਿਸਾਨ ਆਗੂ
ਕੋਆਪ੍ਰੇਟਿਵ ਸੁਸਾਇਟੀਆਂ ਅਤੇ ਖਾਦ ਵਿਕੇ੍ਰਤਾਵਾਂ ਕੋਲੋਂ ਡੀ.ਏ.ਪੀ ਖਾਦ ਨਾ ਮਿਲਣ ਦਾ ਕਿਸਾਨੀ ਦਰਦ ਬਿਆਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਾਈਆਂਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਮਮਦੋਟ ਆਦਿ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸਦੇ ਹੋਏ ਪੁਰਜ਼ੋਰ ਮੰਗ ਕੀਤੀ | ਖਾਦ ਦੀ ਕਾਲਾ-ਬਾਜ਼ਾਰੀ ਨੂੰ ਨੱਥ ਪਾਈ ਜਾਵੇ ਅਤੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਖਾਦ ਮੁਹੱਈਆ ਕਰਵਾਈ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |

ਡਿਪਟੀ ਕਮਿਸ਼ਨਰ ਤੇ ਵਿਧਾਇਕ ਜ਼ੀਰਾ ਵਲੋਂ ਅਨਾਜ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਜ਼ੀਰਾ, 25 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਅਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਮੁੱਖ ਦਾਣਾ ਮੰਡੀ ਜ਼ੀਰਾ ਦਾ ਅਚਨਚੇਤ ...

ਪੂਰੀ ਖ਼ਬਰ »

ਯੂਥ ਕਾਂਗਰਸ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲਾ ਕਰਵਾ ਕੀਤੀ 4 ਬੁਲਾਰਿਆਂ ਦੀ ਚੋਣ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਵਿਚੋਂ ਸਿਫ਼ਾਰਸ਼ੀ ਅਤੇ ਭਾਈ ਭਤੀਜਾ ਵਾਦ ਵਾਲਾ ਕਲਚਰ ਖ਼ਤਮ ਕਰ ਯੋਗ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਦੇ ਕੇ ਜ਼ਿੰਮੇਵਾਰੀਆਂ ਸੌਂਪਣ ਦੇ ਮੰਤਵ ਤਹਿਤ ਕੌਮੀ ਆਗੂ ਰਾਹੁਲ ਗਾਂਧੀ ਵਲੋਂ ਜਾਰੀ ...

ਪੂਰੀ ਖ਼ਬਰ »

ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਵਿਧਾਇਕ ਰਾਣਾ ਸੋਢੀ ਕਰਨਗੇ ਵੱਖ-ਵੱਖ ਪਿੰਡਾਂ ਦਾ ਦੌਰਾ

ਗੁਰੂਹਰਸਹਾਏ, 25 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਇਲਾਕੇ 'ਚ ਦੋ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਇਲਾਕੇ ਦੇ ਦਰਜਨਾਂ ਪਿੰਡਾਂ ਅੰਦਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ | ਪੀੜਤ ਕਿਸਾਨਾਂ ਨਾਲ ਗੱਲਬਾਤ ਕਰਨ ...

ਪੂਰੀ ਖ਼ਬਰ »

11020 ਨਸ਼ੀਲੀਆਂ ਗੋਲੀਆਂ ਸਮੇਤ ਗੁਰੂਹਰਸਹਾਏ ਪੁਲਿਸ ਨੇ ਇਕ ਨੂੰ ਕੀਤਾ ਕਾਬੂ

ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਐੱਸ.ਐੱਸ.ਪੀ. ਫ਼ਿਰੋਜਪੁਰ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਡੀ.ਐੱਸ.ਪੀ ਗੁਰੂਹਰਸਹਾਏ ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ...

ਪੂਰੀ ਖ਼ਬਰ »

ਸਤਲੁਜ ਦਰਿਆ ਏਰੀਏ ਦੇ ਪਿੰਡਾਂ 'ਚ ਗੜੇਮਾਰੀ ਨੇ ਮਚਾਈ ਤਬਾਹੀ

ਆਰਿਫ਼ ਕੇ, 25 ਅਕਤੂਬਰ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਇਲਾਕੇ ਅਧੀਨ ਪੈਂਦੇ ਸਤਲੁਜ ਦਰਿਆ ਦੇ ਏਰੀਏ ਦੇ ਕਈ ਪਿੰਡਾਂ ਵਿਚ ਬੀਤੇ ਦਿਨੀਂ ਭਾਰੀ ਮੀਂਹ ਤੇ ਗੜੇਮਾਰੀ ਨਾਲ ਖੇਤਾਂ ਵਿਚ ਖੜੀ ਝੋਨੇ ਤੇ ਬਾਸਮਤੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਕੀਤਾ ਗਿਆ ਹੈ | ਪਏ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਫ਼ਿਰੋਜ਼ਪੁਰ, 25 ਅਕਤੂਬਰ (ਤਪਿੰਦਰ ਸਿੰਘ)- ਕਲੈਰੀਕਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕਲਮ ਛੋੜ ਹੜਤਾਲ 18ਵੇਂ ਦਿਨ ਵੀ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਕਲੈਰੀਕਲ ਕਾਮਿਆਂ ਵਲੋਂ ਆਪਣੇ ਦਫ਼ਤਰੀ ਕੰਮ ਦਾ ਬਾਈਕਾਟ ਕਰਕੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ...

ਪੂਰੀ ਖ਼ਬਰ »

ਝੋਨੇ ਦਾ ਝਾੜ ਘੱਟ ਨਿਕਲਣ 'ਤੇ ਕਿਸਾਨਾਂ ਕੀਤੀ ਬੋਨਸ ਦੀ ਮੰਗ

ਮਮਦੋਟ, 25 ਅਕਤੂਬਰ (ਸੁਖਦੇਵ ਸਿੰਘ ਸੰਗਮ)- ਚਾਲੂ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦਾ ਝਾੜ ਘੱਟ ਨਿਕਲਣ ਅਤੇ ਬੇਮੌਸਮੀ ਬਰਸਾਤ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਮਾਯੂਸ ਹੋਏ ਕਿਸਾਨਾਂ ਨੇ ਸਮੇਂ ਦੀਆਂ ਸਰਕਾਰਾਂ ਤੋਂ ਬੋਨਸ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਵਿੱਖਤ ਵਿਉਂਤਬੰਦ ਸੂਬੇ ਨੂੰ ਤਰੱਕੀ ਵੱਲ ਲਿਜਾ ਸਕਦੀ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 25 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਤੁਰਿਆ ਹੈ, ਜਦੋਂ ਕਿ ਦੂਜੇ ਪਾਸੇ ਜਦੋਂ ਵੀ ਸੱਤਾ 'ਤੇ ਕਾਂਗਰਸ ਕਾਬਜ਼ ਹੋਈ ਹੈ, ਉਸ ਨੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਚ ਬੀ.ਐੱਡ ਟੈੱਟ 1 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਬੀ.ਐੱਡ ਟੈੱਟ 1 ਪਾਸ ਬੇਰੁਜ਼ਗਾਰ ਅਧਿਆਪਕ ਸਾਥੀਆਂ ...

ਪੂਰੀ ਖ਼ਬਰ »

'ਆਪ' ਵਲੋਂ ਸ਼ਹਿਰੀ ਹਲਕੇ ਦੇ ਆਗੂਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਲਈ ਮਿਹਨਤ ਕਰ ਰਹੇ ਵਰਕਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ ਤਾਂ ਕਿ ਆਪ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ | ਇਸੇ ਲੜੀ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਿਕਾਸ ਅੱਗੇ ਵਿਰੋਧੀਆਂ ਦੇ ਦਾਅਵੇ ਬੌਣੇ-ਭੁਪਿੰਦਰ ਸਿੰਘ ਮਣੀ

ਜ਼ੀਰਾ, 25 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਕਾਂਗਰਸ ਪਾਰਟੀ ਵਲੋਂ ਜੋ ਬੀਤੇ ਚਾਰ ਵਰਿ੍ਹਆਂ ਵਿਚ ਵਿਕਾਸ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਗਏ ਹਨ, ਉਨ੍ਹਾਂ ਅੱਗੇ ਵਿਰੋਧੀ ਪਾਰਟੀਆਂ ਵਲੋਂ ਵਿਕਾਸ ਕਰਵਾਉਣ ਲਈ ਕੀਤੇ ਜਾਂਦੇ ਦਾਅਵੇ ਬਿਲਕੁਲ ਬੌਣੇ ਜਾਪਦੇ ਹਨ | ਇਹ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)- ਦਾਜ ਵਿਚ ਕਾਰ ਦੀ ਮੰਗ ਪੂਰੀ ਨਾ ਕਰਨ 'ਤੇ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਪਾਵਰਕਾਮ ਵਲੋਂ ਬਕਾਇਆ ਬਿੱਲ ਮੁਆਫ਼ੀ ਲਈ ਕੈਂਪ

ਤਲਵੰਡੀ ਭਾਈ, 25 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਾਵਰਕਾਮ ਸਬ ਡਵੀਜ਼ਨ ਤਲਵੰਡੀ ਭਾਈ ਵਿਖੇ ਲੋਕਾਂ ਨੂੰ ਬਿਜਲੀ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਦਾ ਲਾਭ ਦਿਵਾਉਣ ਲਈ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਇੰਜੀ: ਮਨਜੀਤ ਸਿੰਘ ਮਠਾੜੂ ਐਕਸੀਅਨ ਪਾਵਰਕਾਮ ਡਵੀਜ਼ਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਲਗਾਇਆ 6ਵਾਂ ਮੁਫ਼ਤ ਅੱਖਾਂ ਦਾ ਅਪਰੇਸ਼ਨ ਕੈਂਪ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੌਮਾਂਤਰੀ ਪੱਧਰ 'ਤੇ ਸਮਾਜ ਸੇਵਾ ਨੂੰ ਸਮਰਪਿਤ ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ ਸਮਾਜ ਸੇਵਾ ਸੰਸਥਾ ਵਲੋਂ ਪ੍ਰਧਾਨ ਗੁਰਦੀਪ ਸਿੰਘ ਮਲਿਕ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅੰਦਰ ਸ੍ਰੀ ...

ਪੂਰੀ ਖ਼ਬਰ »

ਲੱਖੋਵਾਲ ਇਕਾਈ ਯੂਨੀਅਨ ਗੁਰੂਹਰਸਹਾਏ ਵਲੋਂ ਮੀਟਿੰਗ

ਗੁਰੂਹਰਸਹਾਏ, 25 ਅਕਤੂਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਕਾਈ ਗੁਰੂਹਰਸਹਾਏ ਵਲੋਂ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਵਿਖੇ ਮੀਟਿੰਗ ਕਰਕੇ ਕਿਸਾਨੀ ਮੰਗਾਂ ਤੇ ਮਸਲੇ ਵਿਚਾਰੇ ਗਏ | ਹਾਜ਼ਰ ...

ਪੂਰੀ ਖ਼ਬਰ »

ਨਸ਼ਾ ਮੁਕਤੀ ਕੇਂਦਰ ਚੰਦੜ੍ਹ ਵਿਖੇ 5ਵਾਂ ਗੁਰਮਤਿ ਸਮਾਗਮ

ਮੁੱਦਕੀ, 25 ਅਕਤੂਬਰ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਚੰਦੜ੍ਹ ਵਿਖੇ ਚੱਲ ਰਹੇ ਪੰਥ ਖ਼ਾਲਸਾ ਨਸ਼ਾ ਮੁਕਤੀ ਕੇਂਦਰ ਵਿਖੇ ਪੰਜਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਕੇਂਦਰ ਦੇ ਸੰਚਾਲਕ ਗੁਰਨਾਮ ਸਿੰਘ ਚੰਦੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐਪੀਡਮੋਲਜਿਸਟ ਡਾ: ਹਰਵਿੰਦਰ ਕੌਰ, ਡਾ: ਯੁਵਰਾਜ ਨਾਲ ਅਤੇ ਰਾਕੇਸ਼ ਪੌਲ ਦੇ ਹੁਕਮਾਂ ਅਨੁਸਾਰ ਅਤੇ ਅਸਿਸਟੈਂਟ ਮਲੇਰੀਆ ਅਫ਼ਸਰ ਹਰਮੇਸ਼ ਚੰਦਰ ਦੀ ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਦੇ ਖ਼ਿਲਾਫ਼ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਦਿੱਤਾ ਰੋਸ ਧਰਨਾ

ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਦੇ ਸੱਦੇ 'ਤੇ ਬਿਜਲੀ ਦਫ਼ਤਰ ਗੁਰੂਹਰਸਹਾਏ ਦੇ ਗੇਟ 'ਤੇ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਉਪ ਮੰਡਲ ਅਫ਼ਸਰ ਦੇ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐੱਸ. ਡੀ. ਐੱਮ ਦੇ ਨਾਂਅ ਸੌਂਪਿਆ ਮੰਗ ਪੱਤਰ

ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਬੀਤੇ ਦਿਨੀਂ ਗੁਰੂਹਰਸਹਾਏ ਹਲਕੇ ਵਿਚ ਹੋਈ ਤੇਜ਼ ਬਾਰਿਸ਼ ਅਤੇ ਗੜੇਮਾਰੀ ਕਾਰਨ ਖ਼ਰਾਬ ਹੋਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਦੇ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਨੂੰ ਲੈ ਕੇ ਤਲਵੰਡੀ ਭਾਈ ਖੇਤਰ ਦੀਆਂ ਸਹਿਕਾਰੀ ਸਭਾਵਾਂ ਦੇ ਹੱਥ ਖਾਲੀ, ਕਿਸਾਨ ਪ੍ਰੇਸ਼ਾਨ

ਤਲਵੰਡੀ ਭਾਈ, 25 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਖੇਤਰ ਦੀਆਂ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ ਖਾਦ ਨਹੀਂ ਮਿਲ ਰਹੀ, ਜਿਸ ਦੇ ਚੱਲਦਿਆਂ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਪੂਰਤੀ ਕਰਵਾਉਣ 'ਚ ਅਸਮਰਥ ਹੋ ਗਈਆਂ ਹਨ ਅਤੇ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਵਲੋਂ ਸ਼ਹਿਰ ਤੇ ਛਾਉਣੀ ਦੀਆਂ ਮੰਡੀਆਂ ਦਾ ਦੌਰਾ

ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ 'ਚ ਸ਼ਹਿਰ ਅਤੇ ਛਾਉਣੀ ਦੀ ਅਨਾਜ ਮੰਡੀ ਵਿਚ ਪਹੰੁਚ ਸਰਕਾਰ ਦੇ ਪ੍ਰਬੰਧ ਬਾਰੇ ਜਾਣਕਾਰੀ ਹਾਸਿਲ ਕੀਤੀ, ਓਥੇ ਕਿਸਾਨਾਂ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਨੇ ਸਰਹੱਦੀ ਪਿੰਡਾਂ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਗੁਰੂਹਰਸਹਾਏ, 25 ਅਕਤੂਬਰ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਅਤੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਕੰਮਾਂ ਨੂੰ ਪੂਰਾ ਕਰਨਾ ਹੀ ਮੇਰਾ ਮੁੱਖ ਮੰਤਵ ਹੈ | ਇਹ ਵਿਚਾਰ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ...

ਪੂਰੀ ਖ਼ਬਰ »

ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 27 ਤੋਂ

ਫ਼ਿਰੋਜ਼ਪੁਰ, 25 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਸੂਬੇ ਭਰ ਦੇ ਡਰਾਫਟਸਮੈਨ ਕਾਮੇ 25 ਅਤੇ 26 ਅਕਤੂਬਰ ਨੂੰ ਕਾਲੇ ਬਿੱਲੇ ਲਾ ਕੇ ਸਰਕਾਰ ਦੀ ਮੁਲਾਜ਼ਮ ਪ੍ਰਤੀ ਅਪਣਾਏ ਬੇਰੁਖ਼ੀ ਵਾਲੇ ਵਤੀਰੇ ਦੇ ...

ਪੂਰੀ ਖ਼ਬਰ »

ਰੋਜ਼ਾਨਾ ਹੋ ਰਹੇ ਹਨ ਡਿਵਾਈਡਰ ਨਾਲ ਟਕਰਾ ਕੇ ਹਾਦਸੇ

ਗੋਲੂ ਕਾ ਮੋੜ, 25 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਕਸਬਾ ਗੋਲੂ ਕਾ ਮੋੜ ਬਣੇ ਹੋਏ ਡਿਵਾਈਡਰਾਂ 'ਤੇ ਚੜ੍ਹਨ ਨਾਲ ਰੋਜ਼ਾਨਾਂ ਹਾਦਸੇ ਹੋ ਰਹੇ ਹਨ | ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਅੱਡਾ ਗੋਲੂ ਕਾ ਮੋੜ ਵਿਖੇ ਬਣੇ ਡਿਵਾਈਡਰ ਨੂੰ ਦਰਸਾਉਂਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX