ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਠਿੰਡਾ

ਭਾਕਿਯੂ ਏਕਤਾ ਉਗਰਾਹਾਂ ਵਲੋਂ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਮੁਕੰਮਲ ਘਿਰਾਓ ਸ਼ੁਰੂ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਦਾ ਅਤੇ ਗੜੇਮਾਰੀ ਝੱਖੜ ਮੀਂਹ ਨਾਲ ਹੋਈ ਝੋਨੇ ਤੇ ਹੋਰ ਫ਼ਸਲਾਂ ਦੀ ਹੋਈ ਤਬਾਹੀ ਦਾ ਕਿਸਾਨਾਂ ਮਜ਼ਦੂਰਾਂ ਵਾਸਤੇ ਪੂਰਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵਲੋਂ ਅੱਜ ਇਥੋਂ ਦੇ ਸਕੱਤਰੇਤ ਦਾ ਅਣਮਿੱਥੇ ਸਮੇਂ ਲਈ ਦਿਨ ਰਾਤ ਮੁਕੰਮਲ ਘਿਰਾਓ ਸ਼ੁਰੂ ਕਰ ਦਿੱਤਾ ਹੈ | ਵੱਖ-ਵੱਖ ਗੇਟਾਂ ਅੱਗੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜਨਕ ਸਿੰਘ ਭੁਟਾਲ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਪਰਮਜੀਤ ਕੌਰ ਬੌਡੇ, ਰਾਜ ਕੌਰ ਕੋਟਦੁੱਨਾ, ਸੁਖਜੀਤ ਕੌਰ ਬੁੱਕਣਵਾਲਾ, ਗੁਰਮੀਤ ਕੌਰ ਭੋਤਨਾ, ਮਾਲਣ ਕੌਰ ਕੋਠਾਗੁਰੂ, ਸਰੋਜ ਰਾਣੀ ਦਿਆਲਪੁਰਾ, ਸੁਖਜੀਤ ਕੌਰ ਚੱਕ ਫ਼ਤਹਿ ਸਿੰਘ ਵਾਲਾ, ਸੁਰਿੰਦਰ ਕੌਰ ਘੱਗਾ, ਗੁਰਮੇਲ ਕੌਰ ਭੂਤਗੜ੍ਹ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਦੋਸ਼ ਲਾਇਆ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜ਼ਾ ਲੈਣ ਲਈ 15 ਦਿਨਾਂ ਤੱਕ ਖ਼ਜ਼ਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਨਜ਼ਰਅੰਦਾਜ ਕਰਕੇ ਮੁਜਰਮਾਨਾ ਚੁੱਪ ਧਾਰੀ ਰੱਖੀ | ਸੱਚੇ ਹੋਣ ਲਈ ਰੱਖੀ ਅਫ਼ਸਰਸ਼ਾਹੀ ਦੀ ਮੀਟਿੰਗ 'ਚ ਵੀ ਕਿਸਾਨ ਆਗੂਆਂ ਦੇ ਪੱਲੇ ਮਖੌਲਾਂ ਤੋਂ ਸਿਵਾ ਕੁਝ ਨਹੀਂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਅੰਤ ਕਿਸਾਨਾਂ ਨੂੰ ਮਜ਼ਬੂਰ ਹੋ ਕੇ ਸਰਕਾਰ ਦੀ ਇਸ ਮੁਜਰਮਾਨਾ ਚੁੱਪ ਨੂੰ ਤੋੜਨ ਲਈ ਸਕੱਤਰੇਤ ਦਾ ਕੰਮਕਾਜ ਠੱਪ ਕਰਨਾ ਪਿਆ ਹੈ | ਇਸ ਕਿਸਾਨ ਸੰਘਰਸ਼ ਦੀ ਮੰਗ ਹੈ ਕਿ ਨਰਮੇ ਅਤੇ ਝੋਨੇ ਤਬਾਹੀ ਤੋਂ ਪੀੜ੍ਹਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜ਼ਦੂਰਾਂ ਨੂੰ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜ਼ਾ ਦਿੱਤਾ ਜਾਵੇ | ਬੁਲਾਰਿਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਿਕ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਮੁਲਕ ਪੱਧਰੇ ਕਿਸਾਨ ਘੋਲ ਨੂੰ ਅੱਗੇ ਵਧਾਉਂਦਿਆਂ 26 ਅਕਤੂਬਰ ਨੂੰ ਪੰਜਾਬ ਦੇ ਸਾਰੇ ਪੱਕੇ ਮੋਰਚਿਆਂ ਤੋਂ ਇਲਾਵਾ ਡੀ ਸੀ/ਐਸ ਡੀ ਐਮ ਦਫ਼ਤਰਾਂ ਅੱਗੇ ਧਰਨੇ ਲਾਏ ਜਾਣਗੇ ਅਤੇ ਮੰਗ ਕੀਤੀ ਜਾਵੇਗੀ ਕਿ ਲਖੀਮਪੁਰ ਖੀਰੀ ਯੂ ਪੀ ਵਿਖੇ 3 ਅਕਤੂਬਰ ਵਾਲੇ ਦਿਨ 5 ਕਿਸਾਨਾਂ ਨੂੰ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਕਰਨ ਦੇ ਸਾਜ਼ਿਸਕਾਰ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸਰਾ ਟੈਣੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਗਿ੍ਫ਼ਤਾਰ ਕਰਕੇ ਜੇਲ੍ਹ ਡੱਕਿਆ ਜਾਵੇ | ਬੁਲਾਰਿਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਇਸ ਘਿਰਾਓ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਲਾਮਬੰਦ ਕਰਕੇ ਸ਼ਾਮਲ ਕੀਤਾ ਜਾਵੇ |

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ 'ਚ ਰੱਖਦੇ ਹੋਏ ਨਵੇਂ ਵੋਟਰਾਂ ਨੂੰ ਚੋਣ ਪ੍ਰਕਿਆਂ 'ਚ ਸ਼ਾਮਿਲ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਦਰੇਸ਼ਾ ਅਧੀਨ ...

ਪੂਰੀ ਖ਼ਬਰ »

ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ- ਵੜਿੰਗ

ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਸੜਕਾਂ 'ਤੇ ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ | ਸਥਾਨਕ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕਾਂਗੜ ਦੇ ਕਰੀਬੀ ਦੀ ਰਿਹਾਇਸ਼ੀ ਕਾਲੋਨੀ ਦੀ ਵਿਜੀਲੈਂਸ ਵਲੋਂ ਜਾਂਚ ਆਰੰਭੇ ਜਾਣ ਦੀਆਂ ਕੰਨਸੋਆਂ

ਰਾਮਪੁਰਾ ਫੂਲ, 25 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ) - ਸਾਬਕਾ ਮਾਲ ਮੰਤਰੀ ਅਤੇ ਰਾਮਪੁਰਾ ਫੂਲ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਬਿਊਰੋ ਦੇ ਏਜੰਡੇ 'ਤੇ ਹਨ | ਕਾਂਗੜ ਦੇ ਇਕ ਕਰੀਬੀ ਸ਼ਾਹੂਕਾਰ ਵਲੋਂ ਸ਼ਹਿਰ ਰਾਮਪੁਰਾ ਫੂਲ ਅੰਦਰ ਕੱਟੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ 4 ਜ਼ਖ਼ਮੀ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਬਠਿੰਡਾ ਵਿਚ ਵੱਖ-ਵੱਖ ਸੜਕ ਹਾਦਸਿਆਂ 'ਚ 2 ਔਰਤਾਂ ਸਮੇਤ 5 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮਾਲ ਰੋਡ 'ਤੇ 2 ਮੋਟਰ ਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਟੱਕਰ ਨਾਲ 2 ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਰਸੋਈ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਨੇ ਤਿਉਹਾਰਾਂ ਲਈ ਆਮ ਲੋਕਾਂ ਦਾ ਚਾਅ ਪਾਇਆ ਮੱਠਾ - ਵਿਧਾਇਕਾ ਬਲਜਿੰਦਰ ਕੌਰ

ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤੇਲ ਕੀਮਤਾਂ ਦੇ ਨਾਲ-ਨਾਲ ਹੁਣ ਰਸੋਈ ਗੈਸ ਦੀ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਣ ਦੇਸ਼ ਦੇ ਆਮ ਲੋਕਾਂ ਦਾ ਤਿਉਹਾਰਾਂ ਦੌਰਾਨ ਚਾਅ ਮੱਠਾ ਪਾ ਦਿੱਤਾ ਹੈ | ਉਕਤ ਵਿਚਾਰਾਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਦੀਵਾਲੀ ਤਿਉਹਾਰ ਮੌਕੇ ਮਿਠਾਈ ਦੀਆਂ ਦੁਕਾਨਾਂ 'ਤੇ ਵਿੱਕ ਰਹੀ ਰੰਗ ਬਿਰੰਗੀ ਨਕਲੀ ਮਿਠਾਈ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਜ਼ਿਲੇ੍ਹ 'ਚ ਦੀਵਾਲੀ ਦੇ ਤਿਉਹਾਰ ਮੌਕੇ ਵੱਡੀ ਮਾਤਰਾ 'ਚ ਮਿਠਾਈਆਂ ਦੀ ਦੁਕਾਨਾਂ 'ਤੇ ਵਿਕਰੀ ਸ਼ੁਰੂ ਹੋ ਚੁੱਕੀ ਹੈ, ਪਰ ਸਿਹਤ ਵਿਭਾਗ ਦੁਆਰਾ ਮਿਠਾਈਆਂ ਦੀ ਦੁਕਾਨਾਂ ਦੀ ਨਾ ਚੈਕਿੰਗ ਕਰਦੇ ਹੋਏ ...

ਪੂਰੀ ਖ਼ਬਰ »

ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤੇ ਜਾਣ 'ਚ ਦੇਰੀ ਸੰਬੰਧੀ ਬਸਪਾ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਗੁਲਾਬੀ ਸੁੰਡੀ ਅਤੇ ਕੁਦਰਤੀ ਆਫ਼ਤਾਂ ਨਾਲ ਨਰਮੇ ਦੀ ਖੇਤੀ ਦੇ ਹੋਏ ਨੁਕਸਾਨ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਵਿਪਲ ਕੁਮਾਰ ਇੰਚਾਰਜ ਬਸਪਾ ਪੰਜਾਬ ਅਤੇ ਜਸਵੀਰ ਗੜ੍ਹੀ ਬਸਪਾ ਪੰਜਾਬ ਪ੍ਰਧਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ ਨੇ ਲੋਕਾਂ ਦਾ ਤੇਲ ਕੱਢਿਆ - ਆੜ੍ਹਤੀਆਂ ਐਸੋਸੀਏਸ਼ਨ

ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ) - ਅਸਮਾਨੀ ਚੜ੍ਹੀਆਂ ਤੇਲ ਕੀਮਤਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ | ਇਹ ਦੋਸ਼ ਲਗਾਉਂਦੇ ਹੋਏ ਆੜ੍ਹਤੀਆਂ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜ੍ਹਤਾਲ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਚੇਅਰਮੈਨ ਮੇਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਮਾਨ ਦੇ ਸੱਦੇ 'ਤੇ ਬਠਿੰਡਾ ਦੇ ਡੀ.ਸੀ. ਦਫ਼ਤਰ ਦੇ ਸਮੂਹ ਕਲੈਰੀਕਲ ਮੁਲਾਜ਼ਮਾਂ ਵਲੋਂ ਅਣਮਿਥੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ 'ਚ ਪ੍ਰਭਾਵਸ਼ਾਲੀ ਸੰਚਾਰ ਹੁਨਰ ਲਈ ਲਗਵਾਈ ਵਰਕਸ਼ਾਪ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਦੇ ਸਕਿਲ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ਸੰਸਥਾਂ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੁਆਰਾ ਚਾਰ ਦਿਨ੍ਹਾਂ ਵਰਕਸ਼ਾੱਪ ਕਰਵਾਈ | ਵਰਕਸ਼ਾਪ 'ਚ ਪਲੇਸਮੈਂਟ ਨੂੰ ਆਪਣੇ ਭਵਿੱਖ ਦੀ ...

ਪੂਰੀ ਖ਼ਬਰ »

ਸੜਕਾਂ ਵੱਲ ਵਧੀਆਂ ਦਰੱਖਤਾਂ ਦੀਆਂ ਟਹਿਣੀਆਂ ਦੇ ਰਹੀਆ ਹਨ ਹਾਦਸਿਆਂ ਨੂੰ ਸੱਦਾ

ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ) - ਰਾਮਾਂ-ਤਲਵੰਡੀ ਸਾਬੋ ਮੇਨ ਰੋਡ 'ਤੇ ਸਥਿੱਤ ਪਾਵਰਕੌਮ ਦਫ਼ਤਰ ਦੇ ਨੇੜੇ ਸੜਕ ਵੱਲ ਵਧੀਆਂ ਦਰੱਖਤਾਂ ਦਾ ਟਹਿਣੀਆਂ ਜਿਥੇ ਹਾਦਸਿਆਂ ਨੂੰ ਸੱਦਾ ਦੇ ਰਹੀਆ ਹਨ ਉਥੇ ਕਈ ਰੇਹੜੀ ਚਾਲਕ ਅਤੇ ਦੁਕਾਨਦਾਰ ਵੀ ਸੜਕ ਕਿਨਾਰੇ ਉੱਗਰੇ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਟੋ ਯੂਨੀਅਨ ਹੋਈ ਪਾਰਟੀ 'ਚ ਸ਼ਾਮਿਲ - ਐਡ. ਜੀਦਾ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਆਮ ਆਦਮੀ ਪਾਰਟੀ ਨੂੰ ਬਠਿੰਡਾ ਸ਼ਹਿਰ 'ਚ ਉਸ ਵਕਤ ਬਹੁਤ ਵੱਡਾ ਹੁੰਗਾਰਾ ਮਿਲਿਆ ਜਦੋਂ ਐਡਵੋਕੇਟ ਨਵਦੀਪ ਜੀਦਾ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਆਟੋ ਯੂਨੀਅਨ ਬਾਹਰਲੀ ਅਤੇ ਅੰਦਰਲੀ ਦੇ 100 ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਦਾ ਧਰਨਾ ਛੇਵੇਂ ਦਿਨ 'ਚ ਦਾਖਲ

ਰਾਮਪੁਰਾ ਫੂਲ, 25 ਅਕਤੂਬਰ (ਗੁਰਮੇਲ ਸਿੰਘ ਵਿਰਦੀ) - ਭੱਠਾ ਮਜ਼ਦੂਰ ਯੂਨੀਅਨ ਬਲਾਕ ਰਾਮਪੁਰਾ ਵਲੋਂ ਅੱਜ ਛੇਵੇਂ ਦਿਨ ਬਾਬਾ ਰਾਮਦੇਵ, ਟੇਕ ਚੰਦ ਬੀ.ਕੇ.ਓ, ਬੀ.ਕੇ.ਓ ਐਸ. ਐਲ ਲਾਲੀ, ਹਰੀ ਓਮ ਬੀ.ਕੇ.ਓ.ਅਤੇ ਬੀ.ਕੇ.ਓ ਹਰਗੋਬਿੰਦ ਜੀ.ਐਚ.ਜੀ ਆਦਿ ਭੱਠਿਆਂ ਤੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਇਸਤਰੀ ਵਿੰਗ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ

ਭਾਈਰੂਪਾ, 25 ਅਕਤੂਬਰ (ਵਰਿੰਦਰ ਲੱਕੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਖੇ ਆਮ ਆਦਮੀ ਪਾਰਟੀ (ਮਹਿਲਾ ਵਿੰਗ) ਦੀ ਇਕੱਤਰਤਾ ਸ਼ਗਨਪ੍ਰੀਤ ਕੌਰ ਦੇ ਗ੍ਰਹਿ ਵਿਖੇ ਕੀਤੀ ਗਈ | ਇਹ ਇਕੱਤਰਤਾ ਇਸਤਰੀ ਵਿੰਗ ਦੀ ਮੀਤ ਪੰਜਾਬ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ ਦੀ ਅਗਵਾਈ ...

ਪੂਰੀ ਖ਼ਬਰ »

ਦੋ ਕਿੱਲੋਵਾਟ ਵਾਲੇ ਬਿਜਲੀ ਬਿੱਲਾਂ ਦੀ ਮੁਆਫ਼ੀ ਚੰਨੀ ਸਰਕਾਰ ਦਾ ਕ੍ਰਾਂਤੀਕਾਰੀ ਫ਼ੈਸਲਾ-ਕਾਂਗੜ

ਰਾਮਪੁਰਾ ਫੂਲ, 25 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ) - ਸਾਬਕਾ ਵਜ਼ੀਰ ਤੇ ਫੂਲ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਦੋ ਕਿੱਲੋਵਾਟ ਵਾਲੇ ਬਿਜਲੀ ਬਿੱਲਾਂ ਦੀ ਮੁਆਫ਼ੀ ਚੰਨੀ ਸਰਕਾਰ ਦਾ ਇਤਿਹਾਸਕ ਅਤੇ ਦਲੇਰਾਨਾ ਫ਼ੈਸਲਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਵਿਖੇ ਬਿਜਲੀ ਦੇ ਬਕਾਏ ਬਿੱਲਾਂ ਦੀ ਮੁਆਫ਼ੀ ਲਈ 167 ਲੋਕਾਂ ਦੇ ਫਾਰਮ ਭਰੇ

ਲਹਿਰਾ ਮੁਹੱਬਤ, 25 ਅਕਤੂਬਰ (ਭੀਮ ਸੈਨ ਹਦਵਾਰੀਆ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਲੋਡ ਤੱਕ ਦੇ ਬਿਜਲੀ ਦੇ ਬਕਾਏ ਬਿੱਲਾਂ ਦੀ ਮੁਆਫ਼ੀ ਦੇ ਐਲਾਨ ਮੁਤਾਬਿਕ ਇਸ ਸਕੀਮ ਦੇ ਲਾਭਪਾਤਰੀ ਖਪਤਕਾਰਾਂ ਨੂੰ ਉਨ੍ਹਾਂ ਦੇ ਨੇੜੇ ਸਹੂਲਤ ਮੁਹੱਈਆ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਦੇ ਕੈਂਪ ਦੌਰਾਨ ਫਾਰਮ ਭਰੇ

ਲਹਿਰਾ ਮੁਹੱਬਤ, 25 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਪੰਜਾਬ ਸਰਕਾਰ ਦੁਆਰਾ ਦੋ ਕਿਲੋਵਾਟ ਤੱਕ ਦੇ ਲੋਡ ਵਾਲੇ ਪੰਜਾਬ ਰਾਜ ਬਿਜਲੀ ਨਿਗਮ ਦੇ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿੱਲ ਮੁਆਫ਼ੀ ਸਕੀਮ ਦੇ ਕੈਂਪ ਲਗਾ ਕੇ ਬਿਜਲੀ ਵਿਭਾਗ ...

ਪੂਰੀ ਖ਼ਬਰ »

ਨਹਿਰ-ਬੰਦੀ ਕਾਰਨ ਪੱਛੜ ਸਕਦੀ ਹੈ ਕਣਕ ਦੀ ਬਿਜਾਈ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ ਜੋ ਕਿ ਪਿੰਡ ਬੀਬੀ ਵਾਲਾ ਤੋਂ ਹੈਡ ਤਿਉਣਾ ਤੱਕ ਦੀ ਨਹਿਰ ਪੱਕੀ ਹੋਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਜਿਸ ਕਾਰਨ ਇਸ ਨਹਿਰ ਵਿਚ ਪਾਣੀ ਦੀ ਬੰਦੀ 6 ਅਕਤੂਬਰ ਤੋਂ 6 ਨਵੰਬਰ ਤੱਕ ਦਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ

ਤਲਵੰਡੀ ਸਾਬੋ, 25 ਅਕਤੂਬਰ (ਰਵਜੋਤ ਸਿੰਘ ਰਾਹੀ) - ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਆਪਸੀ ਸਦਭਾਵ ਵਧਾਉਣ ਲਈ ਸਥਾਨਕ ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਡਾ. ਅਰਪਨਾ ਬਾਂਸਲ (ਡੀਨ) ਦੀ ਅਗਵਾਈ ਹੇਠ ਫਰੈਸ਼ਰ ਪਾਰਟੀ 'ਫਿਸਟਾ' ਦਾ ...

ਪੂਰੀ ਖ਼ਬਰ »

'ਪੜ੍ਹੇਗਾ ਮੌੜ, ਵਧੇਗਾ ਮੌੜ' ਮੁਹਿੰਮ ਨੂੰ ਹਲਕਾ ਮੌੜ 'ਚ ਮਿਲ ਰਿਹੈ ਭਰਪੂਰ ਹੁੰਗਾਰਾ - ਮਨਿੰਦਰ ਸੇਖੋਂ

ਚਾਉਕੇ, 25 ਅਕਤੂਬਰ (ਮਨਜੀਤ ਸਿੰਘ ਘੜੈਲੀ) - ਹਲਕਾ ਮੌੜ ਦੇ ਸਰਗਰਮ ਸੀਨੀਅਰ ਕਾਂਗਰਸੀ ਆਗੂ ਮਨਿੰਦਰ ਸਿੰਘ ਸੇਖੋਂ ਨੇ ਪਿੰਡ ਬੱਲ੍ਹੋ ਵਿਖੇ 'ਪੜ੍ਹੇਗਾ ਮੌੜ, ਵਧੇਗਾ ਮੌੜ' ਮੁਹਿੰਮ ਤਹਿਤ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕਰਨ ਉਪਰੰਤ ਗੱਲਬਾਤ ...

ਪੂਰੀ ਖ਼ਬਰ »

ਕਿਸਾਨਾਂ ਦੇ ਝੋਨੇ ਦੀ ਫ਼ਸਲ ਦੀ ਢਿੱਲੀ ਖ਼ਰੀਦ 'ਤੇ ਜਗਦੇਵ ਜੱਜਲ ਨੇ ਚੁੱਕੇ ਸਵਾਲ

ਸੀਗੋ ਮੰਡੀ, 25 ਅਕਤੂਬਰ (ਲੱਕਵਿੰਦਰ ਸ਼ਰਮਾ) - ਪਿੰਡਾਂ ਦੇ ਖ਼ਰੀਦ ਕੇਂਦਰਾਂ 'ਚ ਝੋਨੇ ਦੇ ਅੰਬਾਰ ਲੱਗ ਹੋਏ ਹਨ ਤੇ ਝੋਨੇ ਦੀ ਖ਼ਰੀਦ ਢਿੱਲੀ ਹੈ ਝੋਨੇ ਦੀ ਖ਼ਰੀਦ ਤੇਜ਼ ਕਰਨ ਲਈ ਇਲਾਕੇ ਦੇ ਸਮਾਜ ਸੇਵੀ ਆਗੂ ਜਗਦੇਵ ਸਿੰਘ ਜੱਜਲ ਨੇ ਖ਼ਰੀਦ ਕੇਂਦਰਾਂ 'ਚ ਜਾ ਕੇ ਪ੍ਰਸ਼ਾਸਨ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨਾਂ 'ਚ ਨਿਰਾਸ਼ਾ

ਭਾਗੀਵਾਂਦਰ, 25 ਅਕਤੂਬਰ (ਮਹਿੰਦਰ ਸਿੰਘ ਰੂਪ) - ਦੀ ਨਸੀਬਪੁਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੇ ਕਿਸਾਨ ਹਿੱਸੇਦਾਰਾਂ ਨੂੰ ਲੋੜੀਂਦੀ ਖਾਦ ਨਾ ਮਿਲਣ ਕਰਕੇ ਨਿਰਾਸ਼ਾ ਪਾਈ ਜਾ ਰਹੀ ਹੈ, ਸਭਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਾਲਾਤ ਨਾਜ਼ੁਕ ਬਣਾਏ-ਸਿਮਰਨਜੀਤ ਸਿੰਘ ਮਾਨ

ਬਠਿੰਡਾ, 25 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੂਰੇ ਦੇਸ਼ ਵਿਚ ਹਾਲਾਤ ਨਾਜ਼ੁਕ ਬਣਾਏ ਹੋਏ ਹਨ ਤੇ ਹੁਣ ਪੰਜਾਬ ਵਿਚ ਬਾਰਡਰ ਸੁਰੱਖਿਆ ਫੋਰਸ (ਬੀ.ਐਸ.ਐੱਫ) ਦਾ ਸਰਹੱਦੀ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ

ਭਗਤਾ ਭਾਈਕਾ, 25 ਅਕਤੂਬਰ (ਸੁਖਪਾਲ ਸਿੰਘ ਸੋਨੀ) - ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਰਾਮਪੁਰਾ ਫੂਲ ਦਾ ਦੋ ਸਾਲਾ ਚੋਣ ਇਜਲਾਸ ਸੂਬਾ ਜਨਰਲ ਸਕੱਤਰ ਅਤੇ ਚੋਣ ਅਬਜ਼ਰਵਰ ਸਾਥੀ ਬਲਰਾਜ ਸਿੰਘ ਮੌੜ ਦੀ ਦੇਖ-ਰੇਖ ਹੇਠ ਵਾਟਰ ਸਪਲਾਈ ਸਕੀਮ ਦਿਆਲਪੁਰਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਆਪਣੀ ਕਲਮ ਨਾਲ ਅਨੇਕਾਂ ਗਾਇਕਾਂ ਨੂੰ ਚਮਕਾਉਣ ਵਾਲਾ ਗੀਤਕਾਰ ਦੀਪਾ ਘੋਲੀਆ

ਬਠਿੰਡਾ/ਭਾਈਰੂਪਾ - ਪੰਜਾਬੀ ਸੰਗੀਤ ਜਗਤ 'ਚ ਉਂਗਲਾਂ ਦੇ ਪੋਟਿਆਂ 'ਤੇ ਗਿਣੇ ਜਾਣ ਵਾਲੇ ਗੀਤਕਾਰਾਂ 'ਚ ਸ਼ੁਮਾਰ ਤੇ ਉਦਾਸ ਗੀਤਾਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਪ੍ਰਸਿੱਧ ਗੀਤਕਾਰ ਗੁਰਦੀਪ ਸਿੰਘ (ਦੀਪਾ ਘੋਲੀਆ) ਜਿਨ੍ਹਾਂ ਨੇ ਆਪਣੀ ਕਲਮ ਨਾਲ ਅਨੇਕਾਂ ਸੰਘਰਸ਼ ਕਰ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਾਣੀ 'ਚ ਡਾਂਗਾਂ ਮਾਰ ਰਹੇ ਹਨ ਕੈਪਟਨ- ਅਸੀਜਾ

ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ) - ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਜਦ ਪਾਵਰ ਦੌਰਾਨ ਵੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਵਾ ਸਕੇ ਤਾਂ ਹੁਣ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਤਕਰਾਰ ਕਰਨਾ ਪਾਣੀ 'ਚ ...

ਪੂਰੀ ਖ਼ਬਰ »

ਡਿਫੈਂਸ ਅਕੈਡਮੀ ਦਿਓਣ ਵਲੋਂ ਦੌੜ ਮੁਕਾਬਲੇ ਕਰਵਾਏ

ਬੱਲੂਆਣਾ, 25 ਅਕਤੂਬਰ (ਗੁਰਨੈਬ ਸਾਜਨ) - ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦਿਉਣ ਦੇ ਖੇਡ ਗਰਾਊਾਡ 'ਚ ਡਿਫੈਂਸ ਅਕੈਡਮੀ ਦਿਉਣ ਵਲੋਂ ਸੇਵਾਮੁਕਤ ਫ਼ੌਜੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਪਿਛਲੇ ਕਈ ਮਹੀਨਿਆਂ ਤੋਂ ਪਿੰਡ ਦੇ ਅੱਸੀ ਤੋਂ ਨੱਬੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਏ

ਬਠਿੰਡਾ, 25 ਅਕਤੂਬਰ (ਅਵਤਾਰ ਸਿੰਘ) - ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ 751ਵੇਂ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ | ਸ੍ਰੀ ਗੁਰੂ ...

ਪੂਰੀ ਖ਼ਬਰ »

ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਚੋਣ

ਬਠਿੰਡਾ, 25 ਅਕਤੂਬਰ (ਵੀਰਪਾਲ ਸਿੰਘ) - ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਸਬ ਕਮੇਟੀ ਦੀ ਚੋਣ ਜ਼ਿਲ੍ਹੇ ਦੀ ਪ੍ਰਮੱਖ ਆਗੂ ਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਐਸ. ਯਾਦਵ ਜ਼ਿਲ੍ਹਾ ਵਿੱਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX