ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  1 day ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  1 day ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  1 day ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  1 day ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  1 day ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 day ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  1 day ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  1 day ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  1 day ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  1 day ago
ਵਿਸ਼ਵ ਏਡਜ਼ ਦਿਵਸ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸੰਪਾਦਕੀ

ਇਕ ਹੋਰ ਮੁਸੀਬਤ

ਪਹਿਲਾਂ ਮਾਲਵੇ ਦੇ ਇਲਾਕੇ ਵਿਚ ਗੁਲਾਬੀ ਸੁੰਡੀ ਨੇ ਕਪਾਹ ਦੀ ਫ਼ਸਲ ਦਾ ਕਾਫੀ ਨੁਕਸਾਨ ਕਰ ਦਿੱਤਾ ਅਤੇ ਹੁਣ ਪਿਛਲੇ ਦਿਨੀਂ ਸੂਬੇ ਵਿਚ ਕਈ ਥਾਵਾਂ 'ਤੇ ਚੱਲੀਆਂ ਤੇਜ਼ ਹਵਾਵਾਂ, ਤੇਜ਼ ਮੀਂਹ ਅਤੇ ਗੜੇਮਾਰੀ ਨੇ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ ਹੈ, ਜਿਸ ਨਾਲ ਕਿਸਾਨ ਅਤੇ ਸਰਕਾਰ ਦੀਆਂ ਚਿੰਤਾਵਾਂ ਵਧੀਆਂ ਹਨ। ਨਰਮੇ ਦੀ ਫ਼ਸਲ ਦੇ ਖ਼ਰਾਬੇ ਲਈ ਸਰਕਾਰ ਵਲੋਂ ਕਰਵਾਈਆਂ ਗਈਆਂ ਗਿਰਦਾਵਰੀਆਂ ਦਾ ਕੰਮ ਲਗਭਗ ਖ਼ਤਮ ਹੋ ਚੁੱਕਾ ਹੈ। ਹੁਣ ਇਕਦਮ ਬੇਮੌਸਮੀ ਬਾਰਿਸ਼ ਕਾਰਨ ਪਈ ਮੁਸੀਬਤ ਬਾਰੇ ਵੀ ਵੱਡੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਸੂਚਨਾ ਮੁਤਾਬਿਕ ਹੁਣ ਤੱਕ ਮੰਡੀਆਂ ਵਿਚ ਪੁੱਜੇ 60 ਲੱਖ ਟਨ ਦੇ ਲਗਭਗ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਇਸ ਵਾਰ 190 ਲੱਖ ਟਨ ਦੇ ਕਰੀਬ ਫ਼ਸਲ ਦੀ ਪੈਦਾਵਾਰ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ।
ਇਸ ਅਨੁਸਾਰ ਹਾਲੇ ਸੰਭਾਲੀ ਜਾਣ ਵਾਲੀ ਕਾਫੀ ਫ਼ਸਲ ਬਾਕੀ ਹੈ ਪਰ ਹੁਣ ਕਈ ਜ਼ਿਲ੍ਹਿਆਂ ਵਿਚ ਖੇਤਾਂ ਵਿਚ ਪਾਣੀ ਭਰਨ ਕਾਰਨ ਜਿਥੇ ਫ਼ਸਲ ਦੇ ਝਾੜ 'ਤੇ ਅਸਰ ਪੈਣ ਦਾ ਖਦਸ਼ਾ ਹੈ, ਉਥੇ ਇਸ ਦੀ ਸੰਭਾਲ ਲਈ ਹਾਲੇ ਕਾਫੀ ਦਿਨ ਲੱਗਣਗੇ। ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ 17 ਫ਼ੀਸਦੀ ਨਮੀ ਦਾ ਮਿਆਰ ਮੁਕੱਰਰ ਕੀਤਾ ਗਿਆ ਹੈ। ਇਸ ਤਰ੍ਹਾਂ ਫ਼ਸਲ ਦੇ ਸੁੱਕਣ ਵਿਚ ਵੀ ਦਿਨ ਲੱਗ ਸਕਦੇ ਹਨ ਅਤੇ ਇਸ ਦਾ ਝਾੜ ਵੀ ਘਟੇਗਾ। ਇਸ ਦੇ ਨਾਲ-ਨਾਲ ਖ਼ਾਸ ਤੌਰ 'ਤੇ ਮਾਲਵੇ ਵਿਚ ਆਲੂਆਂ ਦੀ ਫ਼ਸਲ ਅਤੇ ਸਬਜ਼ੀਆਂ 'ਤੇ ਵੀ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਬਲਦੇਵ ਸਿੰਘ ਨੇ ਕਿਹਾ ਹੈ ਕਿ ਮਾਝੇ ਤੇ ਦੁਆਬੇ ਵਿਚ ਗੜੇਮਾਰੀ ਨਾਲ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ ਜਦੋਂ ਕਿ ਬਠਿੰਡਾ, ਮਾਨਸਾ ਤੇ ਸੰਗਰੂਰ ਸਮੇਤ ਮਾਲਵਾ ਖੇਤਰ ਵਿਚ ਏਨਾ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਮੰਡੀਆਂ ਵਿਚ ਪਾਣੀ ਖੜ੍ਹਾ ਹੋਣ ਨਾਲ ਫ਼ਸਲ ਦੀਆਂ ਲੱਗੀਆਂ ਢੇਰੀਆਂ ਤੇ ਬੋਰੀਆਂ ਵੀ ਮੀਂਹ ਨਾਲ ਭਿੱਜ ਗਈਆਂ ਹਨ। ਜ਼ਿਆਦਾ ਮੀਂਹ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਵਿਚ ਪਿਆ ਹੈ। ਇਸ ਸੰਬੰਧੀ ਜਿਥੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ, ਉਥੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਵੀ ਇਹ ਕਿਹਾ ਹੈ ਕਿ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ ਤੇ ਫ਼ਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਏਗੀ। ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ ਪਰ ਹੁਣ ਇਸ ਨੁਕਸਾਨ ਨੂੰ ਦੇਖਦਿਆਂ ਹਾਲ ਦੀ ਘੜੀ ਇਸ ਸੰਬੰਧੀ ਅੰਦਾਜ਼ਾ ਲਗਾਇਆ ਜਾਣਾ ਮੁਸ਼ਕਿਲ ਜਾਪਦਾ ਹੈ।
ਅਸੀਂ ਕਿਸਾਨਾਂ, ਸਰਕਾਰ ਅਤੇ ਹੋਰ ਸੰਬੰਧਿਤ ਧਿਰਾਂ ਦੀ ਚਿੰਤਾ ਨੂੰ ਸਮਝਦੇ ਹਾਂ ਅਤੇ ਇਹ ਆਸ ਕਰਦੇ ਹਾਂ ਕਿ ਪ੍ਰਸ਼ਾਸਨ ਆਪਣੇ ਵਿਸ਼ੇਸ਼ ਯਤਨਾਂ ਨਾਲ ਅਤੇ ਪਾਰਦਰਸ਼ੀ ਢੰਗ ਨਾਲ ਇਸ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਲਈ ਆਪਣੀ ਪੂਰੀ ਤਤਪਰਤਾ ਦਿਖਾਏਗਾ। ਇਸ ਨਾਲ ਜਿਥੇ ਸਰਕਾਰ ਦੇ ਅਕਸ 'ਤੇ ਵੀ ਫ਼ਰਕ ਪਵੇਗਾ, ਉਥੇ ਸਮੁੱਚੇ ਰੂਪ ਵਿਚ ਪੰਜਾਬ ਦੀ ਡੋਲ ਰਹੀ ਆਰਥਿਕਤਾ ਨੂੰ ਇਕ ਸਹਾਰਾ ਦੇਣ ਦਾ ਉਪਰਾਲਾ ਵੀ ਹੋਵੇਗਾ। ਪਹਿਲਾਂ ਹੀ ਅਨੇਕਾਂ ਮੁਸ਼ਕਿਲਾਂ ਅਤੇ ਆਫ਼ਤਾਂ ਵਿਚ ਘਿਰੇ ਕਿਸਾਨ ਵਰਗ ਦੀ ਹਰ ਪੱਖੋਂ ਸਹਾਇਤਾ ਕੀਤੀ ਜਾਣੀ ਜ਼ਰੂਰੀ ਹੈ।

-ਬਰਜਿੰਦਰ ਸਿੰਘ ਹਮਦਰਦ

 

ਸੱਤਾ ਦੇ ਮਜ਼ਬੂਤ ਦਾਅਵੇਦਾਰਾਂ ਨੂੰ ਹੀ ਵੋਟਾਂ ਪਾਉਂਦੀਆਂ ਹਨ ਔਰਤਾਂ

ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ 'ਚ ਔਰਤਾਂ ਨੂੰ ਚਾਲੀ ਫ਼ੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਮਤਲਬ ਕਾਂਗਰਸ ਹਰ ਸੌ ਟਿਕਟਾਂ 'ਚੋਂ ਚਾਲੀ ਟਿਕਟਾਂ ਔਰਤਾਂ ਨੂੰ ਦੇਵੇਗੀ। ਜਿਸ ਪ੍ਰੋਗਰਾਮ 'ਚ ਪ੍ਰਿਅੰਕਾ ਇਹ ਐਲਾਨ ਕਰ ਰਹੀ ਸੀ, ...

ਪੂਰੀ ਖ਼ਬਰ »

ਆਸਟ੍ਰੇਲੀਆ ਨਵੰਬਰ 'ਚ ਖੋਲ੍ਹੇਗਾ ਕੌਮਾਂਤਰੀ ਸਰਹੱਦ

ਵਿਦਿਆਰਥੀਆਂ ਦੀ ਵੀ ਸਾਰ ਲਵੇ ਸਰਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਵਲੋਂ ਕਾਫੀ ਲੰਮੇ ਸਮੇਂ ਬਾਅਦ ਕੌਮਾਂਤਰੀ ਸਰਹੱਦ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕੋਰੋਨਾ ਮਹਾਂਮਾਰੀ ਕਾਰਨ ਇਸ ਦੇਸ਼ ਨੇ ਸਭ ਤੋਂ ਵੱਧ ਸਖ਼ਤੀ ਵਰਤੀ ਅਤੇ ਮਹੀਨਿਆਂ ਤੱਕ ...

ਪੂਰੀ ਖ਼ਬਰ »

ਬੇਲਗਾਮ ਮਹਿੰਗਾਈ ਕਾਰਨ ਡਾਵਾਂਡੋਲ ਹੈ ਲੋਕਾਂ ਦੀ ਆਰਥਿਕਤਾ

ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਮੱਧਮ ਪੈਣ ਦੇ ਬਾਅਦ ਦੇਸ਼ ਦੇ ਲੋਕ ਇਸ ਸਮੇਂ ਬੇਹੱਦ ਮਹਿੰਗਾਈ ਦੀ ਮਾਰ ਹੇਠ ਹਨ। ਮਹਾਂਮਾਰੀ ਕਾਰਨ ਅੰਕੜਿਆਂ ਮੁਤਾਬਿਕ 12 ਕਰੋੜ ਲੋਕ ਪਹਿਲਾਂ ਹੀ ਨੌਕਰੀਆਂ ਗੁਆ ਚੁੱਕੇ ਹਨ। ਇਕ ਪਾਸੇ ਏਨੀ ਵੱਡੀ ਗਿਣਤੀ 'ਚ ਲੋਕ ਰੁਜ਼ਗਾਰ ਵਿਹੂਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX