ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  1 day ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  1 day ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  1 day ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  1 day ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  1 day ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 day ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  1 day ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  1 day ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  1 day ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  1 day ago
ਵਿਸ਼ਵ ਏਡਜ਼ ਦਿਵਸ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਰਜਨੀਕਾਂਤ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)-ਫ਼ਿਲਮ ਜਗਤ 'ਚ ਵਡਮੁੱਲੇ ਯੋਗਦਾਨ ਲਈ ਦੱਖਣ ਭਾਰਤ ਦੇ ਸੁਪਰ ਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਨਿਵਾਜਿਆ ਗਿਆ | ਰਜਨੀਕਾਂਤ ਨੂੰ ਇਹ ਸਨਮਾਨ ਦਿੱਲੀ ਦੇ ਵਿਗਿਆਨ ਭਵਨ 'ਚ ਹੋਏ 67ਵੇਂ ਰਾਸ਼ਟਰੀ ਫ਼ਿਲਮ ਐਵਾਰਡ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ | ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਵਲੋਂ ਪ੍ਰਦਾਨ ਕੀਤੇ ਗਏ ਇਹ ਐਵਾਰਡ ਸਾਲ-2019 'ਚ ਬਣੀਆਂ ਫ਼ਿਲਮਾਂ ਲਈ ਦਿੱਤੇ ਗਏ ਸੀ ਕਿਉਂਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਇਹ ਐਵਾਰਡ ਪ੍ਰਦਾਨ ਨਹੀਂ ਕੀਤੇ ਗਏ ਸੀ |
'ਰੱਬ ਦਾ ਰੇਡੀਓ' ਬਿਹਤਰੀਨ ਪੰਜਾਬੀ ਫ਼ਿਲਮ
ਤਨਵੀਰ ਸਿੰਘ ਜਗਪਾਲ ਅਤੇ ਹੈਰੀ ਭੱਟੀ ਵਲੋਂ ਨਿਰਦੇਸ਼ਿਤ ਫ਼ਿਲਮ ਰੱਬ ਦਾ ਰੇਡੀਓ ਨੂੰ ਪੰਜਾਬੀ ਦੀ ਬਿਹਤਰੀਨ ਫ਼ਿਲਮ ਦਾ ਐਵਾਰਡ ਦਿੱਤਾ ਗਿਆ | ਪੰਜਾਬ 'ਚ 2 ਭਰਾਵਾਂ ਦੇ ਆਪਸੀ ਰਿਸ਼ਤਿਆਂ ਦੇ ਤਾਣੇ-ਬਾਣੇ 'ਤੇ ਬਣੀ ਇਹ ਫ਼ਿਲਮ ਹਾਲੇ ਤੱਕ 10 ਐਵਾਰਡ ਜਿੱਤ ਚੁੱਕੀ ਹੈ |
ਕੰਗਨਾ ਰਣੌਤ ਨੂੰ ਮਿਲਿਆ ਚੌਥਾ ਰਾਸ਼ਟਰੀ ਪੁਰਸਕਾਰ
ਕੰਗਨਾ ਰਣੌਤ ਨੂੰ ਉਸ ਦੀ ਫ਼ਿਲਮ ਮਣਿਕਰਣਿਕਾ : ਦ ਕਵੀਨ ਆਫ਼ ਝਾਂਸੀ ਅਤੇ ਪੰਗਾ 'ਚ ਉਸ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਅਦਾਕਾਰਾ ਦਾ ਐਵਾਰਡ ਦਿੱਤਾ ਗਿਆ | ਮਨੋਜ ਵਾਜਪਾਈ ਨੂੰ ਭੌਂਸਲੇ ਅਤੇ ਧਨੁਸ਼ ਨੂੰ ਅਸੁਰਨ ਲਈ ਸਾਂਝੇ ਤੌਰ 'ਤੇ ਬਿਹਤਰੀਨ ਅਦਾਕਾਰ ਦਾ ਐਵਾਰਡ ਦਿੱਤਾ ਗਿਆ | ਐਵਾਰਡ ਸਮਾਗਮ 'ਚ ਦਿੱਤੇ ਹੋਰ ਪੁਰਸਕਾਰਾਂ 'ਚ ਨਿਤੇਸ਼ ਤਿਵਾੜੀ ਦੇ ਫ਼ਿਲਮ ਦੇ ਨਿਰਦੇਸ਼ਨ 'ਚ ਬਣੀ 'ਛਿਛੋਰੇ' ਫ਼ਿਲਮ ਨੂੰ ਬਿਹਤਰੀਨ ਹਿੰਦੀ ਫ਼ਿਲਮ ਦਾ ਐਵਾਰਡ ਪ੍ਰਦਾਨ ਕੀਤਾ ਗਿਆ | ਤਿਵਾੜੀ ਨੇ ਇਹ ਐਵਾਰਡ ਮਰਹੂਮ ਅਦਾਕਾਰ ਸੁਸ਼ਾਂਤ ਰਾਜਪੂਤ ਨੂੰ ਸਮਰਪਿਤ ਕੀਤਾ | ਕੇਸਰੀ ਫ਼ਿਲਮ 'ਚ 'ਤੇਰੀ ਮਿੱਟੀ' ਗੀਤ ਲਈ ਗਾਇਕ ਬੀ ਪ੍ਰਾਕ ਨੂੰ ਬਿਹਤਰੀਨ ਗਾਇਕ ਅਤੇ ਦ ਤਾਸ਼ਕੰਦ ਫਾਈਨਲ ਲਈ ਪੱਲਵੀ ਜੋਸ਼ੀ ਨੂੰ ਬਿਹਤਰੀਨ ਸਹਿਯੋਗੀ ਕਲਾਕਾਰ ਦਾ ਐਵਾਰਡ ਦਿੱਤਾ ਗਿਆ |

ਜਿੱਤ ਦੇ ਜਸ਼ਨ 'ਚ ਪਾਕਿਸਤਾਨੀਆਂ ਵਲੋਂ ਕਰਾਚੀ 'ਚ ਹਵਾਈ ਫਾਈਰਿੰਗ, 12 ਜ਼ਖ਼ਮੀ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਟੀ-20 ਵਿਸ਼ਵ ਕੱਪ 'ਚ ਭਾਰਤ ਵਿਰੁੱਧ ਇਤਿਹਾਸਕ ਜਿੱਤ ਦੇ ਜਸ਼ਨ 'ਚ ਪਾਕਿਸਤਾਨੀਆਂ ਵਲੋਂ ਇਸਲਾਮਾਬਾਦ, ਕਰਾਚੀ, ਰਾਵਲਪਿੰਡੀ ਅਤੇ ਕਵੇਟਾ ਵਰਗੇ ਵੱਡੇ ਸ਼ਹਿਰਾਂ 'ਚ ਲੰਘੀ ਰਾਤ ਹਵਾ 'ਚ ਫਾਇਰਿੰਗ ਕਰਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ...

ਪੂਰੀ ਖ਼ਬਰ »

ਟੈਕਸਾਸ 'ਚ 'ਡਰੈਗ ਦੌੜ' ਦੌਰਾਨ ਗੱਡੀ ਲੋਕਾਂ 'ਤੇ ਚੜ੍ਹੀ, ਦੋ ਬੱਚਿਆਂ ਦੀ ਮੌਤ, 8 ਹੋਰ ਜ਼ਖ਼ਮੀ

ਸੈਕਰਾਮੈਂਟੋ 25 ਅਕਤੂਬਰ (ਹੁਸਨ ਲੜੋਆ ਬੰਗਾ)- ਕੇਰਵਿਲੇ, ਟੈਕਸਾਸ ਵਿਚ 'ਡਰੈਗ ਦੌੜ' ਵਿਚ ਹਿੱਸਾ ਲੈ ਰਹੀ ਇਕ ਗੱਡੀ ਦਾ ਕੰਟੋਰਲ ਵਿਗੜਣ ਕਾਰਨ ਦਰਸ਼ਕਾਂ ਉਪਰ ਜਾ ਚੜ੍ਹੀ, ਜਿਸ ਕਾਰਨ 6 ਤੇ 8 ਸਾਲ ਦੇ ਦੋ ਲੜਕਿਆਂ ਦੀ ਮੌਤ ਹੋ ਗਈ ਤੇ 8 ਹੋਰ ਦਰਸ਼ਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ...

ਪੂਰੀ ਖ਼ਬਰ »

ਲੋਕ ਪਰਤ ਰਹੇ ਹਨ ਮਿੱਟੀ ਅਤੇ ਪੁਰਾਣੀਆਂ ਧਾਤਾਂ ਦੇ ਭਾਂਡਿਆਂ ਵੱਲ

ਟੋਰਾਂਟੋਂ, 25 ਅਕਤੂਬਰ (ਹਰਜੀਤ ਸਿੰਘ ਬਾਜਵਾ)-ਤਰ੍ਹ•ਾਂ-ਤਰ੍ਹ•ਾਂ ਦੀਆਂ ਬਿਮਾਰੀਆਂ ਦਾ ਵਾਸਾ ਹੋਣ ਕਾਰਨ ਲੋਕ ਪੁਰਾਣੀਆਂ ਚੀਜ਼ਾਂ ਵੱਲ ਆਕਰਸ਼ਤ ਹੁੰਦੇ ਨਜ਼ਰ ਆ ਰਹੇ ਹਨ ਅਤੇ ਲੋਕ ਆਪਣੀ ਰੋਜ਼-ਮਰ•ਾ ਦੀ ਜ਼ਿੰਦਗੀ ਵਿਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵਿਚ ਵੀ ਬਦਲਾਅ ...

ਪੂਰੀ ਖ਼ਬਰ »

ਬਜਰੰਗ ਦਲ ਵਲੋਂ 'ਆਸ਼ਰਮ' ਵੈੱਬ ਸੀਰੀਜ਼ ਦੇ ਸੈੱਟ 'ਚ ਭੰਨਤੋੜ

ਮੁੰਬਈ, 25 ਅਕਤੂਬਰ (ਏਜੰਸੀ)-ਭੋਪਾਲ ਵਿਚ ਵੈਬ ਸੀਰੀਜ਼ ਆਸ਼ਰਮ ਦੇ ਤੀਸਰੇ ਸੀਜ਼ਨ ਦੀ ਸ਼ੂਟਿੰਗ ਦੌਰਾਨ ਬਜਰੰਗ ਦਲ ਦੇ ਕਾਰਕੁੰਨਾਂ ਵਲੋਂ ਸੈਟ ਦੀ ਭੰਨਤੋੜ ਕੀਤੀ ਗਈ ਅਤੇ ਇਸ ਦੇ ਨਿਰਮਾਤਾ ਨਿਰਦੇਸ਼ਕ ਪ੍ਰਕਾਸ਼ ਝਾਅ 'ਤੇ ਹਿੰਦੂਆਂ ਨੂੰ ਗਲਤ ਤਰੀਕੇ ਨਾਲ ਦਿਖਾਉਣ ਦਾ ...

ਪੂਰੀ ਖ਼ਬਰ »

ਕਰੂਜ਼ ਜਹਾਜ਼ ਨਸ਼ੀਲਾ ਪਦਾਰਥ ਮਾਮਲਾ ਵਸੂਲੀ ਦੇ ਦਾਅਵੇ ਵਾਲੇ ਹਲਫਨਾਮੇ 'ਚ ਜਾਂਚ ਦੇ ਆਦੇਸ਼

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਐਨ.ਸੀ.ਬੀ. ਨੇ ਕਰੂਜ਼ ਜਹਾਜ਼ ਤੋਂ ਮਿਲੇ ਨਸ਼ੀਲੇ ਪਦਾਰਥ ਮਾਮਲੇ ਵਿਚ ਫਸੇ ਆਰੀਅਨ ਖਾਨ ਨੂੰ ਛੱਡਣ ਲਈ ਐਨ.ਸੀ.ਬੀ. ਦੀ ਮੁੰਬਈ ਖੇਤਰੀ ਇਕਾਈ ਦੇ ਨਿਰਦੇਸ਼ਕ ਸਮੀਰ ਵਾਨਖੇੜੇ ਅਤੇ ਕੁਝ ਹੋਰ ਅਧਿਕਾਰੀਆਂ ਵਲੋਂ 25 ਕਰੋੜ ਰੁਪਏ ਮੰਗਣ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੂੰ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ ਜਾਣਾ ਸ਼ਾਲਾਘਾਯੋਗ ਫੈਸਲਾ-ਸ਼੍ਰੋਮਣੀ ਅਕਾਲੀ ਦਲ ਇਟਲੀ ਇਕਾਈ

ਵੈਨਿਸ (ਇਟਲੀ), 25 ਅਕਤੂਬਰ (ਹਰਦੀਪ ਸਿੰਘ ਕੰਗ)-ਸਾਬਕਾ ਸਪੀਕਰ ਸ:ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੁਆਰਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਦਲ ਇਟਲੀ ਇਕਾਈ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ (ਤੁੰਗ-ਚੁੰਗ) ਵਿਖੇ ਦਸਤਾਰ ਸਿਖਲਾਈ, ਪੰਜਾਬੀ ਅਤੇ ਗੁਰਮਤਿ ਕਲਾਸਾਂ ਦੀ ਆਰੰਭਤਾ

ਹਾਂਗਕਾਂਗ, 25 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਤੁੰਗ-ਚੁੰਗ ਇਲਾਕੇ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਬੱਚਿਆਂ ਲਈ ਦਸਤਾਰ ਸਿਖਲਾਈ ਸਮੇਤ ਪੰਜਾਬੀ ਭਾਸ਼ਾ ਅਤੇ ਗੁਰਮਤਿ ਦੀਆਂ ਕਲਾਸਾਂ ਦੀ ਆਰੰਭਤਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੀ ਨਵੀਂ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪ ਦੇ ਵੱਡੇ ਗੁਰੂ ਘਰਾਂ 'ਚੋਂ ਜਾਣੇ ਜਾਂਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੀ ਪ੍ਰਬੰਧਕ ਕਮੇਟੀ ਦੀ ਕੱਲ੍ਹ ਸਰਬ ਸੰਮਤੀ ਨਾਲ ਚੋਣ ਹੋਈ ਅਤੇ ਯੂ. ਕੇ. ਦੇ ਜੰਮਪਲ ਨੌਜਵਾਨ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਿਆਟਲ ਦੇ ਮੈਰਿਸਵੈੱਲ ਗੁਰੂ ਘਰ ਸਮੇਤ ਕਈ ਗੁਰੂ ਘਰਾਂ 'ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 25 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸਵੇਰੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੈਲਗਰੀ 25 ਅਕਤੂਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਭੋਗ ਉਪਰੰਤ ਸਾਰਾ ਦਿਨ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਗੁਰਵਿੰਦਰ ਸਿੰਘ ਅਤੇ ਭਾਈ ਰਾਮ ਸਿੰਘ ਨੇ ਗੁਰਬਾਣੀ ...

ਪੂਰੀ ਖ਼ਬਰ »

ਮੋਦੀ ਦਾ 31 ਨੂੰ ਗਲਾਸਗੋ ਪਹੁੰਚਣ 'ਤੇ ਹੋਵੇਗਾ ਵਿਰੋਧ

ਗਲਾਸਗੋ, 25 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸੰਯੁਕਤ ਰਾਸ਼ਟਰ ਦੀ ਵਾਤਾਵਰਨ ਸਬੰਧੀ ਵਿਸ਼ਵਵਿਆਪੀ ਕਾਨਫਰੰਸ 31 ਅਕਤੂਬਰ ਤੋਂ 12 ਨਵੰਬਰ ਤੱਕ ਗਲਾਸਗੋ ਵਿਚ ਹੋਣ ਜਾ ਰਹੀ ਹੈ, ਜਿਸ 'ਚ ਵਿਸ਼ਵ ਦੇ 150 ਤੋਂ ਵੱਧ ਦੇਸ਼ਾਂ ਦੇ ਪ੍ਰਮੁੱਖ ਨੇਤਾ ਜਿਨ੍ਹਾਂ ਵਿਚ ਇੰਗਲੈਂਡ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਵਿਖੇ 27 ਲੱਖ ਪੌਂਡ ਦੇ ਨਵੀਨੀਕਰਨ ਦਾ ਆਰੰਭ

ਲੈਸਟਰ (ਇੰਗਲੈਂਡ), 25 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਲੈਸਟਰ ਵਿਖੇ ਵਿਸ਼ਾਲ ਇਮਾਰਤ ਦੀ ਉਸਾਰੀ ਲਈ ਗੁਰਦੁਆਰਾ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਰਾਜਮਨਿੰਦਰ ਸਿੰਘ ਰਾਜਾ ਕੰਗ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਨਰਲ ...

ਪੂਰੀ ਖ਼ਬਰ »

ਅਮਰੀਕਾ ਦੇ ਕਈ ਰਾਜਾਂ ਤੇ ਸ਼ਹਿਰਾਂ ਨੇ ਅਕਤੂਬਰ ਨੂੰ 'ਹਿੰਦੂ ਵਿਰਾਸਤ ਮਹੀਨਾ' ਐਲਾਨਿਆ

ਸੈਕਰਾਮੈਂਟੋ, 25 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕਈ ਰਾਜਾਂ ਤੇ ਸ਼ਹਿਰਾਂ ਨੇ ਅਕਤੂਬਰ ਨੂੰ 'ਹਿੰਦੂ ਵਿਰਾਸਤ ਮਹੀਨੇ' ਵਜੋਂ ਮਾਨਤਾ ਦਿੱਤੀ ਹੈ | ਇਨ੍ਹਾਂ ਵਿਚ ਦੱਖਣੀ ਕੈਲੀਫੋਰਨੀਆ ਦੇ ਇਰਵਾਈਨ, ਅਨਾਹੀਮ ਤੇ ਰਿਵਰਸਾਈਡ ਸ਼ਹਿਰ ਵੀ ਸ਼ਾਮਿਲ ਹਨ | ਬੀਤੇ ਦਿਨ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਪੰਧੇਰ ਦੀ ਪੁਸਤਕ ਸਰੀ 'ਚ ਜਾਰੀ

ਐਬਟਸਫੋਰਡ, 25 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਨਿਵਾਸੀ ਪੰਜਾਬੀ ਲੇਖਕ ਰਾਜਿੰਦਰ ਸਿੰਘ ਪੰਧੇਰ ਦੀ ਪਲੇਠੀ ਪੁਸਤਕ 'ਲੱਸੀ ਵਾਲੀ ਚਾਟੀ' ਅੱਜ ਸਰੀ ਵਿਖੇ ਜਾਰੀ ਕੀਤੀ ਗਈ | ਇਸ ਪੁਸਤਕ ਵਿਚ ਲੇਖਕ ਨੇ ਪੰਜਾਬ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX