ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਪਹਿਲਾ ਸਫ਼ਾ

ਉਦਯੋਗਪਤੀ ਦੁਵੱਲੇ ਵਿਕਾਸ ਤੇ ਤਰੱਕੀ ਲਈ ਇਕਜੁੱਟ ਹੋ ਕੇ ਕੰਮ ਕਰਨ-ਚੰਨੀ

ਮੁੱਖ ਮੰਤਰੀ ਵਲੋਂ ਨਵੇਂ ਉੱਦਮੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਾ ਵਾਅਦਾ
ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਦੇਸ਼-ਵਿਦੇਸ਼ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ 'ਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਅੱਜ ਉਦਯੋਗਿਕ ਖੇਤਰ ਲਈ ਉਨ੍ਹਾਂ ਦੀ ਸਰਕਾਰ ਵਲੋਂ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਦਿ੍ੜ ਵਚਨਬੱਧਤਾ ਦੁਹਰਾਈ | ਇਸ ਮੌਕੇ ਉਨ੍ਹਾਂ ਉਦਯੋਗਪਤੀਆਂ ਨੂੰ ਸੂਬੇ ਦੇ ਦੁਵੱਲੇ ਵਿਕਾਸ ਅਤੇ ਤਰੱਕੀ ਲਈ ਇਕਜੁੱਟ ਹੋ ਕੇ ਕੰਮ ਕਰਨ 'ਤੇ ਜ਼ੋਰ ਦਿੱਤਾ | ਇਥੇ ਇੰਡੀਅਨ ਸਕੂਲ ਆਫ ਬਿਜਨੈੱਸ ਵਿਖੇ ਚੌਥੇ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਦੇ ਦੇਸ਼-ਵਿਦੇਸ਼ ਤੋਂ ਵਰਚੂਅਲ ਤੌਰ 'ਤੇ ਉੱਦਮੀਆਂ ਦੀ ਸ਼ਮੂਲੀਅਤ ਵਾਲੇ ਸੈਸ਼ਨ ਦੌਰਾਨ ਆਪਣੇ ਸੰਬੋਧਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀ ਉਮੀਦਾਂ 'ਤੇ ਪੰਜਾਬ ਖਰਾ ਉਤਰੇਗਾ ਕਿਉਂ ਜੋ ਸੂਬਾ, ਮੁਲਕ ਵਿਚ ਕਾਰੋਬਾਰ ਕਰਨ ਦਾ ਸਭ ਤੋਂ ਬਿਹਤਰ ਸਥਾਨ ਹੈ | 26 ਤੇ 27 ਅਕਤੂਬਰ 2021 ਦੇ 2 ਦਿਨਾਂ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ' ਦੇ ਪਹਿਲੇ ਦਿਨ ਸ਼ਾਮਿਲ ਹੋਏ ਉੱਘੇ ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਨਅਤਕਾਰਾਂ ਦੇ ਕੀਮਤੀ ਸੁਝਾਵਾਂ ਮੁਤਾਬਿਕ ਸੂਬਾ ਸਰਕਾਰ ਆਪਣੀ ਮੌਜੂਦਾ ਉਦਯੋਗਿਕ ਨੀਤੀ 'ਚ ਲੋੜੀਂਦੀਆਂ ਸੋਧਾਂ ਕਰਕੇ ਇਸ ਨੂੰ ਹੋਰ ਵੀ ਨਿਵੇਸ਼ ਪੱਖੀ ਬਣਾਏਗੀ | ਉਨ੍ਹਾਂ ਨਵੇਂ ਉਦਮੀਆਂ ਨੂੰ ਆਪਣੇ ਸੂਬੇ 'ਚ ਆਪਣੇ ਯੂਨਿਟ ਸਥਾਪਤ ਕਰਨ ਲਈ ਹਰ ਤਰ੍ਹਾਂ ਦੀ ਸਹੂਲਤਾਂ ਦੇਣ ਦਾ ਵਾਅਦਾ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਵਲੋਂ 'ਸਨਅਤ ਲਾਓ ਤੇ ਚਲਾਓ' ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ ਕੀਤੀ ਗਈ ਹੈ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੂਬੇ ਵਿਚ ਉਦਯੋਗੀਕਰਨ ਦਾ ਨਵਾਂ ਅਧਿਆਏ ਲਿਖਣ ਲਈ ਉਦਯੋਗ ਜਗਤ ਦੇ ਦਿੱਗਜਾਂ ਵਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਆਪਣੇ ਸੁਆਗਤੀ ਭਾਸ਼ਣ 'ਚ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਸੰਭਾਵੀ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੁਲਾਰਾ ਦੇਣ ਵਿਚ ਅਹਿਮ ਸਾਬਤ ਹੋਵੇਗਾ ਅਤੇ ਪੰਜਾਬ ਨੂੰ ਨੂੰ ਨਾ ਸਿਰਫ਼ ਦੇਸ਼ ਵਿਚ ਸਗੋਂ ਵਿਸ਼ਵ ਭਰ ਵਿਚ ਸਭ ਤੋਂ ਵੱਧ ਪਸੰਦੀਦਾ ਸਥਾਨ ਵਜੋਂ ਪੇਸ਼ ਕਰੇਗਾ | ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸੰਤੁਲਿਤ ਖੇਤਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਹਿਯੋਗੀ ਭਾਈਵਾਲੀ ਵਿਚ ਵਿਸ਼ਵਾਸ ਰੱਖਦਾ ਹੈ | ਇਸ ਮੌਕੇ ਚੰਨੀ ਨੇ ਨਿਵੇਸ਼ਕ ਸੰਮੇਲਨ 2021 ਦੀ ਯਾਦ ਵਿਚ ਕੈਂਪਸ ਵਿਚ ਅੰਬ ਦਾ ਬੂਟਾ ਲਗਾਇਆ | ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਨੀਤੀਆਂ ਵਿਚ ਸਥਿਰਤਾ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦਿ੍ੜ ਵਚਨਬੱਧਤਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ ਅਤੇ ਉਦਯੋਗ, ਕਾਰੋਬਾਰ ਅਤੇ ਰੁਜ਼ਗਾਰ 'ਤੇ ਸੂਬੇ ਦਾ ਧਿਆਨ ਕੇਂਦਰਤ ਕਰੇਗੀ |

ਟ੍ਰਾਈਡੈਂਟ ਸਮੇਤ ਕਈ ਹੋਰ ਕੰਪਨੀਆਂ ਵਲੋਂ ਹਜ਼ਾਰਾਂ ਕਰੋੜ ਦੇ ਨਿਵੇਸ਼ ਦਾ ਐਲਾਨ

ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ ਪੰਜਾਬ ਦੀਆਂ ਪਹਿਲਕਦਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਕਿਹਾ ਕਿ ਇਕ ਪੰਜਾਬ ਸਰਕਾਰ ਦੀਆਂ ਉਦਾਰਵਾਦੀ ਨੀਤੀਆਂ ਦੇ ਨਾਲ ਉਨ੍ਹਾਂ ਦੇ ਉਦਯੋਗ ਨੇ ਬੇਮਿਸਾਲ ਤਰੱਕੀ ਕੀਤੀ ਹੈ ਅਤੇ ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਆਪਣੇ ਕਾਰੋਬਾਰ ਵਿਚ 2000 ਕਰੋੜ ਰੁਪਏ ਦੇ ਵਿਸਥਾਰ ਦਾ ਐਲਾਨ ਕੀਤਾ ਹੈ | ਇਸ ਦੌਰਾਨ ਚੇਅਰਮੈਨ ਅਤੇ ਐਮ. ਡੀ. ਐਚ. ਯੂ. ਐਲ. ਸੰਜੀਵ ਮਹਿਤਾ ਨੇ 1200 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਅਤੇ ਅਮਿੱਟੀ ਯੂਨੀਵਰਸਿਟੀ ਦੇ ਚਾਂਸਲਰ ਡਾ. ਅਤੁਲ ਚੌਹਾਨ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਅਗਲੇ ਦੋ ਸਾਲਾਂ ਵਿਚ 300 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਜੀ ਮਹਿੰਦਰਾ ਨੇ ਐਲਾਨ ਕੀਤਾ ਕਿ ਸੂਬੇ ਵਿਚ ਛੇਤੀ ਹੀ ਤੀਜੀ ਟਰੈਕਟਰ ਫੈਕਟਰੀ ਲਾਈ ਜਾਵੇਗੀ ਅਤੇ ਪਠਾਨਕੋਟ ਨੇੜੇ ਹੋਟਲ ਪ੍ਰਾਜੈਕਟ ਵਿਕਸਤ ਕੀਤਾ ਜਾਵੇਗਾ | ਹੋਰ ਉਦਯੋਗਪਤੀਆਂ ਜਿਨ੍ਹਾ ਵਿਚ ਵਾਈਸ ਚੇਅਰਮੈਨ ਅਤੇ ਐਮ. ਡੀ. ਜੇ. ਕੇ. ਪੇਪਰ ਲਿਮਟਿਡ ਹਰਸ਼ ਪਤੀ ਸਿੰਘਾਨੀਆ, ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੰਸਥਾਪਕ ਅਤੇ ਐਮ. ਡੀ. ਦਿਲੀਪ ਸਾਂਘਵੀ, ਐਮ. ਡੀ. ਅਤੇ ਸੀ. ਈ. ਓ. ਇਨਵੈਸਟ ਇੰਡੀਆ ਦੀਪਕ ਬਾਗਲਾ, ਐਮ. ਡੀ. ਯਾਨਮਾਰ ਇੰਡੀਆ ਕਾਜੁਨੋਰੀ ਅਜਿਕੀ, ਚੇਅਰਮੈਨ ਯੂਰਪ ਹਿੰਦੂਜਾ ਗਰੁੱਪ ਪ੍ਰਕਾਸ਼ ਪੀ ਹਿੰਦੂਜਾ, ਵਧੀਕ ਸਕੱਤਰ ਡੀ. ਪੀ. ਆਈ. ਆਈ. ਟੀ. ਸੁਮਿਤਾ ਦਾਵਰਾ, ਚੇਅਰਮੈਨ ਅਤੇ ਐਮ. ਡੀ. ਆਈ. ਟੀ. ਸੀ. ਸੰਜੀਵ ਪੁਰੀ, ਭਾਰਤ 'ਚ ਜਾਪਾਨ ਦੀ ਰਾਜਦੂਤ ਸਤੋਸ਼ੀ ਸੁਜ਼ੂਕੀ, ਚੇਅਰਮੈਨ ਆਦਿੱਤਿਆ ਬਿਰਲਾ ਗਰੁੱਪ ਕੁਮਾਰ ਮੰਗਲਮ ਬਿਰਲਾ ਅਤੇ ਕਾਰਜਕਾਰੀ ਚੇਅਰਮੈਨ ਆਰਸੇਲਰ ਮਿੱਤਲ ਲਕਸ਼ਮੀ ਐਨ. ਮਿੱਤਲ ਨੇ ਰਾਜ ਭਰ ਵਿਚ ਵੱਖ-ਵੱਖ ਉਦਯੋਗਿਕ ਉੱਦਮਾਂ 'ਚ ਆਪਣੀਆਂ ਭਾਈਵਾਲੀਆਂ ਬਾਰੇ ਤਜਰਬੇ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ | ਸੰਮੇਲਨ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਨਿਵੇਸ਼ ਪੰਜਾਬ ਦੇ ਸੀ. ਈ. ਓ. ਦੇ ਰਜਤ ਅਗਰਵਾਲ ਹਾਜ਼ਰ ਸਨ |

ਫ਼ੌਜ ਦੇ ਜਵਾਨਾਂ ਦੀ ਬਦੌਲਤ ਚੈਨ ਦੀ ਨੀਂਦ ਸੌਂਦਾ ਹੈ ਦੇਸ਼-ਅਮਿਤ ਸ਼ਾਹ

ਸ੍ਰੀਨਗਰ, 26 ਅਕਤੂਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਦੌਰੇ 'ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਲਿਤਪੋਰਾ 'ਚ 14 ਫਰਵਰੀ 2019 ਨੂੰ ਜੈਸ਼ ਅੱਤਵਾਦੀ ਦੇ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 40 ਜਵਾਨਾਂ ਦੀ ਯਾਦ 'ਚ ਬਣਾਈ ਸ਼ਹੀਦੀ ਯਾਦਗਾਰ 'ਤੇ ਫੱੁਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਪ-ਰਾਜਪਾਲ ਮਨੋਜ ਸਿਨਹਾ ਵੀ ਮੌਜੂਦ ਸਨ | ਅਮਿਤ ਸ਼ਾਹ ਨੇ ਸੀ.ਆਰ.ਪੀ.ਐਫ. ਦੀ 185 ਬਟਾਲੀਅਨ ਦੇ ਹੈੱਡਕੁਆਰਟਰ ਲਿਤਪੋਰਾ ਵਿਖੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ 3 ਦਿਨਾਂ ਦੌਰਾ ਦਾ ਇਹ ਸਭ ਤੋਂ ਅਹਿਮ ਪ੍ਰੋਗਰਾਮ ਸੀ | ਉਨ੍ਹਾਂ ਦੱਸਿਆ ਕਿ ਜਵਾਨਾਂ ਕੋਲ ਰਾਤ ਗੁਜਾਰਨ ਨਾਲ ਉਨ੍ਹਾਂ ਨੂੰ ਜਵਾਨਾਂ ਦੀਆਂ ਮੁਸ਼ਕਿਲਾਂ ਦਾ ਤਜਰਬਾ ਹੋਇਆ ਹੈ ਜੋ ਮਨਫ਼ੀ 43 ਡਿਗਰੀ ਸੈਲਸੀਅਸ ਤਾਪਮਾਨ 'ਚ ਦੇਸ਼ ਦੀ ਸੇਵਾ ਨਿਭਾਉਂਦੇ ਹਨ, ਜਿਸ ਦੀ ਬਦੌਲਤ ਦੇਸ਼ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਸਮਝ ਕੇ ਚੈਨ ਦੀ ਨੀਂਦ ਸੌਂਦੇ ਹਨ | ਉਨ੍ਹਾਂ ਸੁਰੱਖਿਆ ਬਲਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਾ 370 ਅਤੇ 35 ਏ ਨੂੰ ਹਟਾਉਣ ਮੌਕੇ ਇਥੇ ਖੂਨ-ਖਰਾਬਾ ਹੋਣ ਦੇ ਖਦਸ਼ੇ ਪ੍ਰਗਟ ਕੀਤੇ ਜਾ ਰਹੇ ਸਨ ਪਰ ਤੁਹਾਡੀ ਤਿਆਰੀ ਦੀ ਬਦੌਲਤ ਇਕ ਵੀ ਗੋਲੀ ਨਹੀਂ ਚਲਾਉਣੀ ਪਈ ਅਤੇ ਕਸ਼ਮੀਰ 'ਚ ਤਰੱਕੀ ਦਾ ਦੌਰ ਸ਼ਰੂ ਹੋ ਗਿਆ ਹੈ | ਦੱਸਣਯੋਗ ਹੈ ਕਿ 14 ਫਰਵਰੀ 2019 ਨੂੰ ਜੈਸ਼ ਦੇ ਫਿਦਾਇਨ ਹਮਲਾਵਾਰ ਨੇ ਸੀ.ਆਰ.ਪੀ.ਐਫ. ਦੇ ਕਾਫਲੇ 'ਚ ਆਪਣੀ ਗੱਡੀ ਵਾੜ ਕੇ ਆਪਣੇ-ਆਪ ਨੂੰ ਉਡਾ ਲਿਆ ਸੀ, ਜਿਸ ਦੌਰਾਨ 40 ਜਵਾਨ ਸ਼ਹੀਦ ਹੋ ਗਏ ਸਨ | ਲਿਤਪੋਰਾ ਵਿਖੇ 14 ਫਰਵਰੀ, 2020 ਨੂੰ ਸ਼ਹੀਦਾਂ ਦੀ ਯਾਦ 'ਚ ਸੀ. ਆਰ. ਪੀ. ਐਫ. ਦੇ ਸਿਖਲਾਈ ਕੈਂਪ 'ਤੇ ਸ਼ਹੀਦੀ ਯਾਦਗਾਰ ਸਥਾਪਿਤ ਕੀਤੀ ਗਈ ਸੀ, ਜਿਥੇ ਸ਼ਹੀਦਾਂ ਦੇ ਨਾਂਅ, ਤਸਵੀਰਾਂ ਤੇ ਰੈਂਕਾਂ ਦੇ ਨਾਲ ਸੀ.ਆਰ.ਪੀ.ਐਫ. ਦਾ ਮੋਟੋ 'ਸੇਵਾ ਤੇ ਨਿਸ਼ਠਾ' ਅੰਕਿਤ ਹੈ |

ਕਿਸਾਨਾਂ ਦੇ ਹਿਤ ਲਈ ਕਾਨੂੰਨਾਂ 'ਚ ਕੋਈ ਤਬਦੀਲੀ ਚਾਹੀਦੀ ਹੈ ਤਾਂ ਸਰਕਾਰ ਚਰਚਾ ਲਈ ਤਿਆਰ-ਸੋਮ ਪ੍ਰਕਾਸ਼

• ਸ਼੍ਰੋਮਣੀ ਅਕਾਲੀ ਦਲ ਨੇ ਲਿਆ ਯੂ-ਟਰਨ • ਭਾਜਪਾ 117 ਸੀਟਾਂ 'ਤੇ ਉਤਾਰੇਗੀ ਉਮੀਦਵਾਰ
— ਉਪਮਾ ਡਾਗਾ ਪਾਰਥ —

ਨਵੀਂ ਦਿੱਲੀ, 26 ਅਕਤੂਬਰ -ਕੇਂਦਰ ਸਰਕਾਰ ਵਲੋਂ ਲਿਆਂਦੇ 3 ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ 11 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੇ ਹਿਤ 'ਚ ਕੋਈ ਤਬਦੀਲੀ ਚਾਹੀਦੀ ਹੈ ਤਾਂ ਉਸ 'ਤੇ ਬੈਠ ਕੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ ਪਰ ਨਾਲ ਹੀ ਸਰਕਾਰ ਦਾ ਰੁਖ਼ ਸਪੱਸ਼ਟ ਕਰਦਿਆਂ ਇਹ ਵੀ ਕਿਹਾ ਕਿ ਜੇਕਰ ਗੱਲਬਾਤ ਪਹਿਲਾਂ ਤੋਂ ਰੱਖੀ ਕਾਨੂੰਨ ਰੱਦ ਕਰਨ ਦੀ ਸ਼ਰਤ 'ਤੇ ਹੋਵੇਗੀ ਤਾਂ ਉਹ ਮਨਜ਼ੂਰ ਨਹੀਂ ਕੀਤੀ ਜਾ ਸਕਦੀ | ਚੋਣਾਂ ਦੇ ਮੁਹਾਨੇ ਖੜ੍ਹੇ ਪੰਜਾਬ ਦੇ ਸਿਆਸੀ, ਸੰਘਰਸ਼ੀ ਅਤੇ ਆਰਥਿਕ ਪਹਿਲੂਆਂ 'ਤੇ 'ਅਜੀਤ' ਨਾਲ ਤਫ਼ਸੀਲੀ ਗੱਲ ਕਰਦਿਆਂ ਸੋਮ ਪ੍ਰਕਾਸ਼ ਨੇ ਚੋਖਾ ਚਿਰ ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਅਤੇ ਦਿੱਲੀ ਦੀਆਂ ਬਰੂਹਾਂ 'ਤੇ ਬਣ ਆਏ ਹਾਲਾਤ 'ਤੇ ਚਰਚਾ ਕੀਤੀ, ਨਾਲ ਹੀ ਪੰਜਾਬ ਦੇ ਜੂਨੀਅਰ ਪਾਰਟਨਰ ਤੋਂ ਇਕੱਲੇ ਚੋਣ ਮੈਦਾਨ 'ਚ ਜਾਣ ਵਾਲੀ ਭਾਜਪਾ ਦੀ ਚੋਣ ਰਣਨੀਤੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਹਾਲ ਦੀ ਘੜੀ ਪਾਰਟੀ ਬੂਥ ਪੱਧਰ 'ਤੇ ਕਾਰਜਕਰਤਾਵਾਂ ਨੂੰ ਮਜ਼ਬੂਤ ਕਰ ਰਹੀ ਹੈ, ਜਿਸ ਤੋਂ ਬਾਅਦ ਸਮਾਂ ਪੈਣ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਪਤਵੰਤੇ ਵੀ ਪ੍ਰਚਾਰ ਲਈ ਸੂਬੇ ਦਾ ਦੌਰਾ ਕਰਨਗੇ | ਕੇਂਦਰੀ ਮੰਤਰੀ ਨੇ ਮਹਿੰਗਾਈ ਵਧਣ ਦਾ ਦਾਅਵਾ ਤਾਂ ਸਵੀਕਾਰ ਕੀਤਾ ਪਰ ਨਾਲ ਹੀ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਬਨਾਮ ਸੂਬਾ ਸਰਕਾਰਾਂ ਦਾ ਤਰਕ ਦੇਣ ਤੋਂ ਗੁਰੇਜ਼ ਨਹੀਂ ਕੀਤਾ | ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਹਰ ਮਹੀਨੇ ਹੋਣ ਵਾਲੀ ਵਿੱਤ ਮੰਤਰੀਆਂ ਦੀ ਬੈਠਕ 'ਚ ਇਸ ਮੁੱਦੇ 'ਤੇ ਗੰਭੀਰ ਚਰਚਾ ਕਰਕੇ ਪੈਟਰੋਲ 'ਤੇ ਆਪਣੇ ਹਿੱਸੇ ਦੇ ਟੈਕਸ ਘਟਾਉਣੇ ਚਾਹੀਦੇ ਹਨ ਤਾਂ ਜੋ ਆਮ ਆਦਮੀ ਨੂੰ ਨਿਜਾਤ ਮਿਲ ਸਕੇ |
ਖੇਤੀ ਕਾਨੂੰਨ
ਸ੍ਰੀ ਸੋਮ ਪ੍ਰਕਾਸ਼ ਨੇ ਗੱਲਬਾਤ ਨੂੰ ਹਰ ਸਮੱਸਿਆ ਦਾ ਹੱਲ ਦੱਸਦਿਆਂ ਕਿਹਾ ਕਿ ਜੰਗ ਜਿਹੇ ਮੁੱਦੇ ਨੂੰ ਵੀ ਗੱਲਬਾਤ ਰਾਹੀਂ ਹੀ ਖ਼ਤਮ ਕੀਤਾ ਜਾ ਸਕਦਾ ਹੈ | ਉਨ੍ਹਾਂ ਖੇਤੀ ਕਾਨੂੰਨਾਂ 'ਤੇ ਕੇਂਦਰ ਦੇ ਰੁਖ਼ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਮਸਲੇ ਦਾ ਹੱਲ ਨਹੀਂ ਹੈ | ਉਨ੍ਹਾਂ ਕਿਸਾਨ ਆਗੂਆਂ ਨੂੰ ਵਿਚਲਾ ਰਾਹ ਭਾਵ ਸਮਝੌਤੇ ਦੇ ਰਾਹ 'ਤੇ ਨਾ ਤੁਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਉਪਜੇ ਹਾਲਾਤ ਨੂੰ ਲੈ ਕੇ ਸਰਕਾਰ ਨੂੰ ਚਿੰਤਾ ਵੀ ਹੈ ਤੇ ਅਫ਼ਸੋਸ ਵੀ | ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨੀ ਚਾਹੀਦੀ ਸੀ ਪਰ ਉਨ੍ਹਾਂ ਦੀ ਅੜੀ ਨੇ ਮਾਮਲੇ ਨੂੰ ਰੋਕ ਦਿੱਤਾ | ਸੋਮ ਪ੍ਰਕਾਸ਼ ਨੇ ਸਰਕਾਰ ਵਲੋਂ ਕਿਸੇ ਨਵੇਂ ਪ੍ਰਸਤਾਵ ਸੰਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਕਿਸਾਨਾਂ ਦੇ ਹਿਤ 'ਚ ਜੋ ਤਬਦੀਲੀ ਚਾਹੀਦੀ ਹੈ ਉਹ ਸਰਕਾਰ ਕਰਨ ਨੂੰ ਤਿਆਰ ਹੈ, ਨਾਲ ਹੀ ਇਹ ਵੀ ਕਿਹਾ ਕਿ ਕਿਸਾਨ ਉਨ੍ਹਾਂ ਕਾਨੂੰਨਾਂ ਨੂੰ ਲੈ ਕੇ ਪਿਛਲੇ 1 ਸਾਲ ਤੋਂ ਪ੍ਰਦਰਸ਼ਨ 'ਤੇ ਹਨ, ਜੋ ਅੱਜ ਤੱਕ ਲਾਗੂ ਨਹੀਂ ਹੋਏ |
ਸ਼੍ਰੋਮਣੀ ਅਕਾਲੀ ਦਲ
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਆਪਣੇ ਸਭ ਤੋਂ ਪੁਰਾਣੇ ਗੱਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਹੋਣ 'ਤੇ ਟਿੱਪਣੀ ਕਰਦਿਆਂ ਭਾਜਪਾ ਆਗੂ ਨੇ ਅਕਾਲੀ ਦਲ 'ਤੇ ਯੂ-ਟਰਨ ਲੈਣ ਦਾ ਦੋਸ਼ ਲਾਇਆ | ਸ੍ਰੀ ਸੋਮ ਪ੍ਰਕਾਸ਼ ਨੇ ਬਿਨਾਂ ਨਾਂਅ ਲਏ ਹਰਸਿਮਰਤ ਕੌਰ ਬਾਦਲ ਵੱਲ ਅਸਿੱਧਾ ਇਸ਼ਾਰਾ ਕਰਦਿਆਂ ਕਿਹਾ ਕਿ ਜੋ ਆਗੂ ਪਹਿਲਾਂ ਟੀ.ਵੀ. 'ਤੇ ਅਤੇ ਲੋਕਾਂ 'ਚ ਵਿਚਰ ਕੇ ਖੇਤੀ ਕਾਨੂੰਨਾਂ ਦੇ ਫ਼ਾਇਦੇ ਗਿਣਵਾ ਰਹੇ ਸਨ ਉਨ੍ਹਾਂ ਅਚਾਨਕ ਯੂ-ਟਰਨ ਕਿਉਂ ਲਿਆ, ਇਹ ਉਹ ਹੀ ਜਾਣਦੇ ਹਨ |
ਕਿਸੇ ਦੀ ਵੀ ਵਿਚੋਲਗੀ ਦੀ ਪਹਿਲ 'ਤੇ ਕੋਈ ਸੰਕੋਚ ਨਹੀਂ
ਹਾਲੀਆ ਅਤੀਤ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਵਲੋਂ ਨਵੀਂ ਪਾਰਟੀ ਬਣਾਉਣ ਦਾ ਅਤੇ ਖੇਤੀ ਕਾਨੂੰਨਾਂ 'ਚ ਵਿਚੋਲਗੀ ਰਾਹੀਂ ਮਸਲੇ ਦਾ ਹੱਲ ਕਰਵਾਉਣ ਦੇ ਐਲਾਨ 'ਤੇ ਪ੍ਰਤੀਕਰਮ ਦਿੰਦਿਆਂ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਦੀ ਵੀ ਵਿਚੋਲਗੀ ਦੀ ਪਹਿਲ 'ਤੇ ਕੋਈ ਸੰਕੋਚ ਨਹੀਂ |
ਮੁੱਖ ਮੰਤਰੀ ਦਾ ਚਿਹਰਾ ਹੋਣਾ ਜਾਂ ਨਾ ਹੋਣਾ ਪਾਰਟੀ ਰਣਨੀਤੀ 'ਤੇ ਆਧਾਰਿਤ
ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੋਂ ਚੋਣ ਲੜੇਗੀ ਪਰ ਪਾਰਟੀ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਕਰਨ ਦਾ ਵਿਕਲਪ ਵੀ ਖੁੱਲ੍ਹਾ ਰੱਖ ਰਹੀ ਹੈ | 'ਅਜੀਤ' ਵਲੋਂ ਸਾਰੀਆਂ ਸੀਟਾਂ 'ਤੇ ਜਿੱਤ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਸੰਬੰਧੀ ਸ਼ੰਕਿਆਂ ਦੇ ਸਵਾਲ ਨੂੰ ਖ਼ਾਰਜ ਕਰਦਿਆਂ ਸੋਮ ਪ੍ਰਕਾਸ਼ ਨੇ ਇਹ ਵੀ ਕਿਹਾ ਕਿ ਭਾਜਪਾ ਭਾਰਤ ਦੀ ਸਭ ਤੋਂ ਵੱਡੀ ਪਾਰਟੀ 'ਚ 117 ਸੀਟਾਂ 'ਤੇ ਚੋਣ ਲੜਨ ਦੀ ਸਮਰੱਥਾ ਹੈ | ਉਨ੍ਹਾਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਬਾਕੀ ਪਾਰਟੀਆਂ ਦੀ ਮਿਸਾਲ ਦਿੰਦਿਆਂ ਕਿਹਾ ਕਿ 'ਆਪ' ਕੋਲ ਹਾਲੇ ਤੱਕ ਕੋਈ ਚਿਹਰਾ ਨਹੀਂ ਹੈ | ਕਾਂਗਰਸ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਐਲਾਨ ਪਾਰਟੀ ਅੰਦਰ ਬਣ ਆਏ ਹਾਲਾਤ 'ਚ ਕਰਨਾ ਪਿਆ ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਚਿਹਰਾ ਬਾਦਲ ਪਰਿਵਾਰ ਹੈ | ਉਨ੍ਹਾਂ ਕਿਹਾ ਕਿ ਹਰ ਪਾਰਟੀ ਦੀ ਆਪਣੀ ਰਣਨੀਤੀ ਤਹਿਤ ਹੀ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਂਦਾ ਹੈ |
ਚੋਣ ਕਮਿਸ਼ਨ ਨਿਰਪੱਖ ਚੋਣਾਂ ਯਕੀਨੀ ਬਣਾਏਗਾ
ਪੰਜਾਬ 'ਚ ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਕਾਰਨ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਲਗਾਤਾਰ ਵਿਰੋਧ ਦਰਮਿਆਨ ਚੋਣਾਂ ਦਾ ਨਿਰਪੱਖ ਅਮਲ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੋਮ ਪ੍ਰਕਾਸ਼ ਨੇ ਚੋਣ ਕਮਿਸ਼ਨ ਦੀ ਦੱਸਦਿਆਂ ਕਿਹਾ ਕਿ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਕਮਿਸ਼ਨ ਦੀ ਜ਼ਿੰਮੇਵਾਰੀ ਹੈ |
ਗ਼ਰੀਬ ਪੱਖੀ ਏਜੰਡਾ ਪਰ ਮਹਿੰਗਾਈ 'ਤੇ ਚੁੱਪੀ
ਭਾਜਪਾ ਦਾ ਚੋਣ ਏਜੰਡਾ ਗ਼ਰੀਬ ਪੱਖੀ ਹੋਣ ਦਾ ਦਾਅਵਾ ਕਰਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਗ਼ਰੀਬ ਵਰਗ ਅਖ਼ਬਾਰਾਂ 'ਚ ਨਹੀਂ ਆਉਂਦਾ ਪਰ ਉਹ ਸ਼ਾਂਤ ਵੋਟਰ ਉਸ ਪਾਰਟੀ ਨੂੰ ਵੀ ਵੋਟ ਕਰਦਾ ਹੈ, ਜਿਸ ਨੇ ਉਸ ਨੂੰ ਫਾਇਦਾ ਪਹੁੰਚਾਇਆ ਹੋਵੇ | ਸੋਮ ਪ੍ਰਕਾਸ਼ ਨੇ ਜਨ-ਧਨ ਯੋਜਨਾ ਅਤੇ ਉੱਜਵਲਾ ਯੋਜਨਾ ਨੂੰ ਗ਼ਰੀਬ ਪੱਖੀ ਦੱਸਦਿਆਂ ਆਪਣੀ ਸਰਕਾਰ ਦੀ ਪਿੱਠ ਤਾਂ ਥਾਪੜੀ ਪਰ ਮਹਿੰਗਾਈ ਦੇ ਮੁੱਦੇ 'ਤੇ ਚੁੱਪ ਧਾਰ ਲਈ |
ਪੰਜਾਬ ਦੇ ਅਰਥਚਾਰੇ ਦੀ ਮੁੜ ਸੁਰਜੀਤੀ ਲਈ ਪਹਿਲਾਂ ਮਾਹੌਲ ਠੀਕ ਕਰਨਾ ਪਵੇਗਾ
ਪੰਜਾਬ ਦੇ ਅਰਥਚਾਰੇ ਦੇ ਨਿਘਾਰ ਲਈ ਭਾਜਪਾ ਆਗੂ ਨੇ ਮਾਕੂਲ ਮਾਹੌਲ ਨਾ ਮਿਲਣ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਸਾਨਾਂ ਦੀ ਪਹੁੰਚ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇ ਕੋਈ ਨਿਵੇਸ਼ਕ ਆਉਂਦਾ ਹੈ ਤਾਂ ਕਿਸਾਨ ਉਸ ਦਾ ਵਿਰੋਧ ਕਰਦੇ ਹਨ | ਉਨ੍ਹਾਂ ਲੁਧਿਆਣਾ 'ਚ ਬੰਦ ਹੋਈ ਖੁਸ਼ਕ ਬੰਦਰਗਾਹ ਦੀ ਮਿਸਾਲ ਦਿੰਦਿਆਂ ਸਵਾਲੀਆ ਲਹੀਜੇ 'ਚ ਪੁੱਛਿਆ ਕਿ ਆਖਿਰ ਨੁਕਸਾਨ ਕਿਸ ਦਾ ਹੋਇਆ?

ਮਾਸਟਰ ਬਲਦੇਵ ਸਿੰਘ ਜੈਤੋ ਅਯੋਗ ਕਰਾਰ

ਚੰਡੀਗੜ੍ਹ, 26 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜੈਤੋ ਤੋਂ 'ਆਪ' ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੂੰ ਦਲ ਬਦਲੂ ਕਾਨੂੰਨ ਦੇ ਦੋਸ਼ ਵਿਚ ਵਿਧਾਇਕੀ ਤੋਂ ਅਯੋਗ ਕਰਾਰ ਦੇ ਦਿੱਤਾ ਹੈ | ਉਸ ਵਿਰੁੱਧ ਜਲੰਧਰ ਦੇ ਇਕ ਵਕੀਲ ਹਰਸਿਮਰਨ ਨੇ ਪਟੀਸ਼ਨ ਫਾਈਲ ਕੀਤੀ ਸੀ | ਜਿਸ ਦਾ ਅੱਜ ਫ਼ੈਸਲਾ ਸੁਣਾਇਆ ਗਿਆ ਹੈ | ਮਾਸਟਰ ਬਲਦੇਵ ਸਿੰਘ ਪੰਜਾਬ ਵਿਧਾਨ ਸਭਾ ਦੀਆਂ ਪਿਛਲੀਆਂ ਚੋਣਾਂ 'ਚ ਸ. ਸੁਖਪਾਲ ਸਿੰਘ ਖਹਿਰਾ ਦੀ ਟਿਕਟ 'ਤੇ ਚੋਣ ਲੜਿਆ ਸੀ | ਇਸ ਤੋਂ ਪਹਿਲਾਂ ਸ੍ਰੀ ਖਹਿਰਾ ਦੀ ਵੀ ਵਿਧਾਇਕੀ ਤੋਂ ਛੁੱਟੀ ਕਰ ਦਿੱਤੀ ਗਈ ਹੈ | ਸ. ਨਾਜ਼ਰ ਸਿੰਘ ਮਾਨਸ਼ਾਹੀਆ, ਰੋਪੜ ਤੋਂ ਸ. ਅਮਰਜੀਤ ਸਿੰਘ ਸੰਦੋਆ, ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਦਲ ਬਦਲੂ ਪਟੀਸ਼ਨ ਲੰਬਿਤ ਪਈ ਹੈ |

ਬਾਦਲ ਵਲੋਂ ਅਮਰੀਕਾ ਦੇ ਉੱਘੇ ਕਾਰੋਬਾਰੀ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਭੇਜਣ ਦੀ ਸਖ਼ਤ ਆਲੋਚਨਾ

ਚੰਡੀਗੜ੍ਹ•, 26 ਅਕਤੂਬਰ (ਅਜੀਤ ਬਿਊਰੋ)-ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਅਥਾਰਟੀ ਵਲੋਂ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਦਾਖ਼ਲ ਹੋਣ ਤੋਂ ਰੋਕਣ ਮਗਰੋਂ ਵਾਪਸ ਅਮਰੀਕਾ ਭੇਜਣ ਦੀਆਂ ਰਿਪੋਰਟਾਂ 'ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਖਿਆ ਕਿ ਉਹ ਨਿੱਜੀ ਅਤੇ ਪ੍ਰਭਾਵਸ਼ਾਲੀ ਤੌਰ 'ਤੇ ਦਖ਼ਲ ਦੇ ਕੇ ਹੋਏ ਅਨਿਆਂ ਨੂੰ ਖ਼ਤਮ ਕਰਵਾਉਣ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਦਰਸ਼ਨ ਸਿੰਘ ਧਾਲੀਵਾਲ ਨੂੰ ਸਦਭਾਵਨਾ ਦੇ ਕਦਮ ਵਜੋਂ ਨਿੱਜੀ ਤੌਰ 'ਤੇ ਸੱਦਾ ਦੇਣ ਤਾਂ ਜੋ ਐਨ. ਆਰ. ਆਈਜ਼ ਨੂੰ ਵੱਡਾ ਹਾਂ ਪੱਖੀ ਸੰਕੇਤ ਮਿਲੇ | ਬਾਦਲ ਨੇ ਕਿਹਾ ਕਿ ਪਵਿੱਤਰ ਸਮਾਜਿਕ ਤੇ ਧਾਰਮਿਕ ਕਾਰਜ ਵਾਸਤੇ ਲੰਗਰ ਲਗਾਉਣਾ ਜਾਂ ਉਸ ਦਾ ਪ੍ਰਬੰਧ ਕਰਨਾ ਸਿੱਖ ਧਰਮ ਵਿਚ ਹਰ ਸਿੱਖ ਲਈ ਸਭ ਤੋਂ ਉਤਮ ਕਾਰਜ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਲਈ ਅਜਿਹਾ ਕਰਨ ਦੀ ਰੀਸ ਕਰਨੀ ਚਾਹੀਦੀ ਹੈ ਨਾ ਕਿ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਚੱਲ ਰਿਹਾ ਸੰਘਰਸ਼ ਇਕ ਕੌਮੀ ਲਹਿਰ ਹੈ | ਇਸ ਸੱਭਿਅਕ, ਸ਼ਾਂਤਮਈ ਤੇ ਲੋਕਤੰਤਰੀ ਲਹਿਰ 'ਚ ਸ਼ਾਮਿਲ ਹੋਣ ਵਾਲਿਆਂ ਦੀ ਮਦਦ ਕਰਨ 'ਚ ਕੁਝ ਵੀ ਗ਼ਲਤ ਜਾਂ ਗੈਰਕਾਨੂੰਨੀ ਨਹੀਂ | ਖੇਤੀਬਾੜੀ ਲਈ ਆਪਣੇ ਏਜੰਡੇ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਕੋਈ ਵੀ ਕਾਨੂੰਨ, ਨੀਤੀ ਜਾਂ ਪ੍ਰਸ਼ਾਸਨਿਕ ਫ਼ੈਸਲਾ ਜੋ ਕਿਸਾਨਾਂ ਦੀ ਤਕਦੀਰ 'ਤੇ ਅਸਰ ਪਾਉਂਦਾ ਹੋਵੇ, ਉਦੋਂ ਹੀ ਲਿਆ ਜਾਣਾ ਚਾਹੀਦਾ ਹੈ ਜਦੋਂ ਇਸ ਨਾਲ ਅਸਰ ਅਧੀਨ ਆਉਂਦੇ ਲੋਕਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਹੋਵੇ | ਬਾਦਲ ਨੇ ਕਿਹਾ ਕਿ ਉਨ੍ਹ•ਾਂ ਦੀ ਤਕਦੀਰ ਨੂੰ ਪ੍ਰਭਾਵਿਤ ਕਰਦੇ ਮਾਮਲਿਆਂ 'ਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ 'ਚ ਕਿਸਾਨਾਂ ਨੂੰ ਜ਼ਰੂਰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹ•ਾਂ ਕਿਹਾ ਕਿ ਇਸ ਵਾਸਤੇ ਮੈਂ ਕੇਂਦਰ ਸਰਕਾਰ ਨੂੰ ਸੁਝਾਅ ਦੇਵਾਂਗਾ ਕਿ ਉਹ ਇਕ ਕਾਨੂੰਨੀ ਕਮੇਟੀ ਗਠਿਤ ਕਰੇ ਜੋ ਖੇਤੀਬਾੜੀ ਅਤੇ ਕਿਸਾਨਾਂ ਬਾਰੇ ਸਰਕਾਰੀ ਨੀਤੀ ਤਿਆਰ ਕਰੇ ਅਤੇ ਇਸ ਵਿਚ ਕਿਸਾਨਾਂ, ਖੇਤੀਬਾੜੀ ਮਾਹਿਰਾਂ, ਖੇਤੀਬਾੜੀ ਅਰਥਸ਼ਾਸਤਰੀਆਂ ਦੇ ਪ੍ਰਤੀਨਿਧਾਂ ਦੀ ਬਰਾਬਰ ਦੀ ਪ੍ਰਤੀਨਿਧਤਾ ਹੋਵੇ |

ਦਿੱਲੀ 'ਚ 3 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 4 ਮੌਤਾਂ

ਨਵੀਂ ਦਿੱਲੀ, 26 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸੀਮਾਪੁਰੀ ਦੇ ਇਲਾਕੇ ਦੀ ਇਕ ਇਮਾਰਤ 'ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ | 3 ਮੰਜ਼ਿਲਾ ਇਮਾਰਤ 'ਚ ਅੱਜ ਸਵੇਰੇ ਅੱਗ ਲੱਗੀ ਤੇ ਇਸ ਦੇ ਕਾਰਨਾਂ ਬਾਰੇ ਅਜੇ ਪੱਕਾ ਪਤਾ ਨਹੀਂ ਲੱਗ ਸਕਿਆ | ਪੁਲਿਸ ਨੂੰ ਮਿ੍ਤਕਾਂ ਦੀਆਂ ਲਾਸ਼ਾਂ ਤੀਸਰੀ ਮੰਜ਼ਿਲ ਦੇ ਬਣੇ ਇਕ ਕਮਰੇ 'ਚੋਂ ਮਿਲੀਆਂ ਹਨ | ਪੁਲਿਸ ਨੇ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਇਮਾਰਤ ਵਿਚ ਅੱਗ ਲੱਗਣ 'ਤੇ ਪੁਲਿਸ ਦੀ ਟੀਮ ਅਤੇ ਅੱਗ ਬੁਝਾਊ ਅਮਲਾ ਮੌਕੇ 'ਤੇ ਪੁੱਜ ਗਏ ਅਤੇ ਕਾਫ਼ੀ ਮੁਸ਼ੱਕਤ ਦੇ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ | ਮਰਨ ਵਾਲਿਆਂ ਦੀ ਪਛਾਣ ਹੋਰੀ ਲਾਲ (59), ਨਾਥੀਰਾਮ, ਰੀਨਾ (55), ਆਸ਼ੂ (24), ਰੋਹਿਣੀ (18) ਵਜੋਂ ਹੋਈ ਹੈ | ਇਨ੍ਹਾਂ ਮਿ੍ਤਕਾਂ ਦੀਆਂ ਲਾਸ਼ਾਂ ਜੀ.ਟੀ.ਬੀ. ਨਗਰ ਦੇ ਹਸਪਤਾਲ ਦੇ ਮੁਰਦਾਘਰ ਭੇਜੀਆਂ ਗਈਆਂ ਹਨ | ਇਸ ਹਾਦਸੇ ਬਾਰੇ ਪੁਲਿਸ ਲੋਕਾਂ ਨੂੰ ਪੁੱਛਗਿੱਛ ਦੇ ਨਾਲ ਹਰ ਪੱਖ ਤੋਂ ਜਾਂਚ ਵੀ ਕਰ ਰਹੀ ਹੈ |

ਕੈਪਟਨ ਅੱਜ ਕਰ ਸਕਦੇ ਹਨ ਵੱਡਾ ਧਮਾਕਾ, ਨਵੀਂ ਪਾਰਟੀ ਦਾ ਐਲਾਨ ਕਰਨ ਦੇ ਸੰਕੇਤ

ਕਾਂਗਰਸ ਅੰਦਰ ਪੰਜਾਬ ਤੋਂ ਦਿੱਲੀ ਤੱਕ ਹਲਚਲ ਚੰਡੀਗੜ੍ਹ, 26 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਸਿਆਸਤ 'ਚ ਵੱਡਾ ਧਮਾਕਾ ਕਰ ਸਕਦੇ ਹਨ | ਕੈਪਟਨ ਆਪਣੀ ਪਾਰਟੀ ਬਣਾਉਣ ਦੀ ਗੱਲ ਪਹਿਲਾਂ ਹੀ ਕਹਿ ਚੁੱਕੇ ...

ਪੂਰੀ ਖ਼ਬਰ »

ਪਾਕਿ ਖ਼ੁਫ਼ੀਆ ਏਜੰਸੀ ਨਾਲ ਸੰਬੰਧਾਂ ਦੇ ਦੋਸ਼ਾਂ 'ਤੇ ਭਾਰਤੀ ਏਜੰਸੀਆਂ ਤੋਂ ਜਾਂਚ ਲਈ ਤਿਆਰ-ਅਰੂਸਾ ਆਲਮ

ਮੁਹੰਮਦ ਮੁਸਤਫ਼ਾ ਦੇ ਦਿਮਾਗ ਦੀ ਉਪਜ ਹੋ ਸਕਦੀ ਹੈ ਮੈਨੂੰ ਆਈ.ਐਸ.ਆਈ. ਨਾਲ ਜੋੜਨਾ ਲਾਹੌਰ, 26 ਅਕਤੂਬਰ (ਪੀ. ਟੀ. ਆਈ.)-ਪਾਕਿ ਪੱਤਰਕਾਰ ਅਰੂਸਾ ਆਲਮ ਨੇ ਕਿਹਾ ਕਿ ਉਹ ਪਾਕਿ ਖ਼ੁਫੀਆ ਏਜੰਸੀ (ਆਈ. ਐਸ. ਆਈ.) ਨਾਲ ਕਥਿਤ ਸੰਬੰਧਾਂ ਲਈ ਭਾਰਤੀ ਏਜੰਸੀਆਂ ਵਲੋਂ ਕਿਸੇ ਵੀ ਜਾਂਚ 'ਚ ...

ਪੂਰੀ ਖ਼ਬਰ »

ਪਾਕਿ 'ਚ ਦੋ ਗੁੱਟਾਂ ਵਿਚਾਲੇ ਝੜਪ 'ਚ 11 ਮੌਤਾਂ, 15 ਜ਼ਖ਼ਮੀ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਉੱਤਰੀ-ਪੱਛਮੀ ਪਾਕਿਸਤਾਨ ਦੇ ਕਬਾਇਲੀ ਖੇਤਰ 'ਚ ਜੰਗਲ ਦੀ ਜ਼ਮੀਨ 'ਤੇ ਵਿਵਾਦਿਤ ਕਬਜ਼ੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋਣ ਦੀ ਜਾਣਕਾਰੀ ਹੈ | ਕੁਰੱਮ ਜ਼ਿਲ੍ਹੇ ਦੀ ਕੋਹਾਟ ਡਿਵੀਜ਼ਨ 'ਚ ਸ਼ੀਆ-ਸੁੰਨੀ ਭਾਈਚਾਰੇ ਦੇ ...

ਪੂਰੀ ਖ਼ਬਰ »

ਨਿੱਜੀ ਖ਼ਾਹਸ਼ਾਂ ਨਾਲ ਪਾਰਟੀ ਨੂੰ ਨੁਕਸਾਨ ਨਾ ਪਹੁੰਚਾਉਣ ਆਗੂ-ਸੋਨੀਆ ਗਾਂਧੀ

ਨਵੀਂ ਦਿੱਲੀ, 26 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਮਹਾਂ ਸਕੱਤਰਾਂ, ਰਾਜਾਂ ਦੇ ਇੰਚਾਰਜਾਂ ਅਤੇ ਸੂਬਾ ਕਾਂਗਰਸ ਕਮੇਟੀ ਪ੍ਰਧਾਨਾਂ ਦੀ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੂੰ ਏਕਤਾ ਅਤੇ ਅਨੁਸ਼ਾਸਨ ਦੀ ਨਸੀਹਤ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਤੇ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਦੇਸ਼ ਭਰ 'ਚ ਕਿਸਾਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 26 ਅਕਤੂਬਰ (ਪੀ. ਟੀ. ਆਈ.)-ਸੰਯੁਕਤ ਕਿਸਾਨ ਮੋਰਚਾ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖ਼ਾਸਤਗੀ ਤੇ ਗਿ੍ਫ਼ਤਾਰੀ ਦੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਹੱਤਿਆ ਮਾਮਲੇ 'ਚ 2 ਗਿ੍ਫ਼ਤਾਰ

ਲਖਨਊ, 26 ਅਕਤੂਬਰ (ਏਜੰਸੀਆਂ)-ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਾਜਪਾ ਵਰਕਰਾਂ ਦੀ ਹੱਤਿਆ ਕਰਨ ਦੇ ਮਾਮਲੇ 'ਚ 2 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਵਿਅਕਤੀਆਂ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਤੇ ਵਚਿੱਤਰ ਸਿੰਘ ਵਜੋਂ ਹੋਈ ...

ਪੂਰੀ ਖ਼ਬਰ »

ਪੈਗਾਸਸ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਫ਼ੈਸਲਾ ਅੱਜ

ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਪੈਗਾਸਸ ਜਾਸੂਸੀ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਬੁੱਧਵਾਰ 27 ਅਕਤੂਬਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ | ਚੀਫ਼ ਜਸਟਿਸ ਦੀ ਅਗਵਾਈ ਵਾਲੇ 3 ਜੱਜਾਂ ਦੇ ਬੈਂਚ ਵਲੋਂ ਇਹ ਫ਼ੈਸਲਾ ਬੁੱਧਵਾਰ ਸਵੇਰੇ 10.30 ਵਜੇ ਸੁਣਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਬਾਕੀ ਬੱਚਿਆਂ ਨੂੰ ਭੁੱਖਮਰੀ ਤੋਂ ਬਚਾਉਣ ਲਈ ਮਾਂ ਨੇ 37 ਹਜ਼ਾਰ 'ਚ ਵੇਚੀ ਬੱਚੀ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਤਾਲਿਬਾਨ ਦੇ ਸ਼ਾਸਨ 'ਚ ਅਫ਼ਗਾਨਿਸਤਾਨ ਬੁਰੇ ਦੌਰ 'ਚੋਂ ਲੰਘ ਰਿਹਾ ਹੈ | ਬੁਨਿਆਦੀ ਸਹੂਲਤਾਂ ਦੀ ਘਾਟ ਤੇ ਭੁੱਖਮਰੀ ਨਾਲ ਜੂਝ ਰਹੀ ਇਕ ਅਫ਼ਗਾਨ ਮਾਂ ਵਲੋਂ ਆਪਣੇ ਬਾਕੀ ਬੱਚਿਆਂ ਨੂੰ ਭੁੱਖ ਨਾਲ ਮਰਨ ਤੋਂ ਬਚਾਉਣ ਲਈ ਆਪਣੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਮਾਮਲਾ: ਰੈਲੀ 'ਚ ਸੈਂਕੜੇ ਕਿਸਾਨ ਮੌਜੂਦ ਹੋਣ ਦੇ ਬਾਵਜੂਦ ਚਸ਼ਮਦੀਦ ਗਵਾਹ ਸਿਰਫ਼ 23 ਕਿਉਂ?-ਸੁਪਰੀਮ ਕੋਰਟ

ਯੂ.ਪੀ. ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਲਖੀਮਪੁਰ ਖੀਰੀ ਘਟਨਾ ਮਾਮਲੇ 'ਚ ਅੱਜ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ (ਯੂ.ਪੀ.) ਸਰਕਾਰ ਨੂੰ ਝਾੜ ਪਾਈ ਹੈ | ਕਿਸਾਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX