ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 5 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 6 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 5 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 7 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 7 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 8 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨ ਮੇਲੇ 'ਚ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਤੋਂ ਕਰਵਾਇਆ ਜਾਣੂ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਵੱਖ-ਵੱਖ ਖੇਤੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਨਵੀਆਂ ਜਾਣਕਾਰੀਆਂ ਦੇਣ ਦੇ ਮਕਸਦ ਨਾਲ ਸਥਾਨਕ ਖੇਤੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਭਾਰੀ ਗਿਣਤੀ ਕਿਸਾਨਾਂ ਨੇ ਲਾਹੇਵੰਦ ਜਾਣਕਾਰੀ ਹਾਸਲ ਕੀਤੀ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੈਂਪ ਦੀ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਤਾਂ ਜੋ ਵਾਤਾਵਰਨ ਨੂੰ ਸਵੱਛ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਜ਼ਿਲ੍ਹੇ ਦੇ ਪਿੰਡਾਂ ਵਿਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਦੀ ਸਹਾਇਤਾ ਲਈ ਕੋਆਰਡੀਨੇਟਰ ਲਗਾਏ ਗਏ ਹਨ ਤਾਂ ਜੋ ਪਰਾਲੀ ਨੂੰ ਸਾੜਨ ਨਾਲ ਵਾਤਾਵਰਨ, ਮਨੁੱਖੀ ਸਿਹਤ, ਜੀਵ ਜੰਤੂਆਂ ਅਤੇ ਪੰਛੀਆਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਵਿਚ ਸਮਾਜਿਕ, ਧਾਰਮਿਕ ਜਥੇਬੰਦੀਆਂ ਤੇ ਵਿੱਦਿਅਕ ਅਦਾਰਿਆਂ ਦੀ ਭੂਮਿਕਾ ਅਹਿਮ ਹੈ ਤਾਂ ਜੋ ਇਸ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ | ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 50 ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ | ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਸਰਗਰਮੀਆਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੰੂਹਦ ਦੇ ਪ੍ਰਬੰਧਨ ਲਈ ਵਿਭਾਗ ਵਲੋਂ ਦਿੱਤੀ ਜਾ ਰਹੀ ਮਸ਼ੀਨਰੀ ਦਾ ਪੂਰਾ ਲਾਹਾ ਲੈਣ | ਉਨ੍ਹਾਂ ਕਿਹਾ ਕਿ ਕਿਸਾਨ ਭੂਮੀ ਪਰਖ ਦੇ ਆਧਾਰ 'ਤੇ ਪ੍ਰਾਪਤ ਕੀਤੇ ਭੌਂ ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਅਤੇ ਕਿਸਾਨ ਆਨਲਾਈਨ ਆਈ. ਡੀ. ਬਣਾ ਕੇ ਕਣਕ ਦੇ ਬੀਜ ਦੀ ਮੰਗ ਕਰੇਗਾ | ਉਨ੍ਹਾਂ ਦੱਸਿਆ ਕਿ ਕਿਸਾਨ ਕਣਕ ਦੇ ਬੀਜ ਦੀ ਕੀਮਤ ਦਾ 50 ਫ਼ੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਕਿਸਾਨ ਦੇ ਖਾਤੇ ਵਿਚ ਜਮ੍ਹਾਂ ਹੋਵੇਗੀ | ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਐੱਚ.ਡੀ. 2967 ਦੇ ਬੀਜ ਦੀ ਸਬਸਿਡੀ ਨਹੀਂ ਦਿੱਤੀ ਜਾ ਰਹੀ ਕਿਉਂਕਿ ਇਸ ਕਿਸਮ ਨੂੰ ਪੀਲੀ ਕੂੰਗੀ ਦਾ ਰੋਗ ਜ਼ਿਆਦਾ ਲੱਗਦਾ ਹੈ | ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜਾਂ ਅਤੇ ਹੋਰ ਚੀਜ਼ਾਂ ਪਹੁੰਚਾਉਣ ਲਈ ਵਚਨਬੱਧ ਹੈ, ਜਿਸ ਦਾ ਵਿਭਾਗ ਦੀਆਂ ਟੀਮਾਂ ਵਲੋਂ ਸਮੇਂ-ਸਮੇਂ ਸਿਰ ਸੈਂਪਲ ਵੀ ਭਰੇ ਜਾਣਗੇ | ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਵਿਚ ਗਰੁੱਪ/ਸੋਸਾਇਟੀ ਬਣਾ ਕੇ ਖੇਤੀ ਕਰਨੀ ਲਾਹੇਵੰਦ ਤਾਂ ਜੋ ਮਹਿੰਗੀਆਂ ਆਧੁਨਿਕ ਮਸ਼ੀਨਾਂ ਦੀ ਖਰੀਦ ਕਰਕੇ ਕਿਸਾਨ ਵਧੀਆ ਮੰਡੀਕਰਨ ਕਰ ਸਕਣ |

ਸੰਦੀਪ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-2012 ਬੈਚ ਦੇ ਪੀ. ਸੀ. ਐੱਸ. ਅਧਿਕਾਰੀ ਸੰਦੀਪ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਯਕੀਨੀ ਬਣਾਉਣਾ ਅਤੇ ...

ਪੂਰੀ ਖ਼ਬਰ »

ਕਾਰ ਤੇ ਰੇਹੜੇ ਦੀ ਟੱਕਰ 'ਚ 4 ਜ਼ਖ਼ਮੀ

ਮਾਹਿਲਪੁਰ, 26 ਅਕਤੂਬਰ (ਰਜਿੰਦਰ ਸਿੰਘ)-ਮਾਹਿਲਪੁਰ-ਗੜਸ਼ੰਕਰ ਰੋਡ 'ਤੇ ਪਿੰਡ ਦੋਹਲਰੋਂ 'ਚ ਪੈਦੇ ਪਟਰੈਲ ਪੰਪ ਦੇ ਸਾਹਮਣੇ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਬਚਾਉਦੇ ਹੋਏ ਪੱਠਿਆਂ ਨਾਲ ਲੱਦੇ ਹੋਏ ਰੇਹੜੇ ਨਾਲ ਟਕਰਾਉਣ ਨਾਲ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਜਦ ਕਿ ਬਲਦ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦਾ ਉਦਘਾਟਨ ਅੱਜ

ਗੜ੍ਹਦੀਵਾਲਾ, 26 ਅਕਤੂਬਰ (ਚੱੱਗਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਅਗਵਾਈ ਹੇਠ ਸਕੂਲ ਦੇ ਮਨਾਏ ਜਾ ਰਹੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਕੂਲ ਦੇ ਪੁਰਾਣੇ ਵਿੱਦਿਆਰਥੀਆ ਵਲੋਂ ਸਿੱਖ ਕੌਮ ਦੇ ...

ਪੂਰੀ ਖ਼ਬਰ »

ਹਰਜੀਤ ਸਿੰਘ ਦੋਆਬਾ ਜ਼ੋਨ ਬੀ. ਸੀ. ਵਿੰਗ ਦੇ ਜਨਰਲ ਸਕੱਤਰ ਬਣੇ

ਹੁਸ਼ਿਆਰਪੁਰ, 26 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦੀ ਇਕ ਅਹਿਮ ਮੀਟਿੰਗ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ 'ਚ ਹੋਈ, ਜਿਸ 'ਚ ਪੰਜਾਬ ਦੇ 117 ਹਲਕਿਆਂ 'ਚ ਬੀ.ਸੀ. ਵਿੰਗ ਵਲੋਂ ...

ਪੂਰੀ ਖ਼ਬਰ »

ਕੇਅਰਨੈੱਸ ਐਂਡ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ ਵਲੋਂ ਪਰਹਾਰ ਦਾ ਸਨਮਾਨ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਮਾਜ ਦੀ ਭਲਾਈ ਲਈ ਤੇ ਸੂਬੇ ਨੂੰ ਵਿਕਾਸ ਦੇ ਰਸਤੇ 'ਤੇ ਤੇਜ ਗਤੀ ਨਾਲ ਚਲਾਉਣ ਲਈ ਸਿਆਸਤ 'ਚ ਸਮਾਜਸੇਵੀ ਵਰਿੰਦਰ ਪਰਹਾਰ ਵਰਗੇ ਇਮਾਨਦਾਰ ਲੋਕਾਂ ਨੂੰ ਕਾਮਯਾਬ ਕਰਨ ਦੀ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ, ਇਹ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਮਾਹਿਲਪੁਰ, 26 ਅਕਤੂਬਰ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਗੁਰਦੁਆਰਾ ਸ਼ਹੀਦਾਂ ਲੱਧੇਵਾਲ (ਮਾਹਿਲਪੁਰ) ਵਿਖੇ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਅਫੀਮ ਸਮੇਤ 2 ਕਾਬੂ

ਹਰਿਆਣਾ, 26 ਅਕਤੂਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋ ਹਰਿਆਣਾ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ 1 ਕਿਲੋ ਅਫੀਮ ਬਰਾਮਦ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਬੈਂਕ ਨੌਜਵਾਨਾਂ ਤੇ ਜ਼ਰੂਰਤਮੰਦਾਂ ਨੂੰ ਕਰਜ਼ਾ ਦੇ ਕੇ ਮਜ਼ਬੂਤ ਬਣਾਉਣ 'ਚ ਅੱਗੇ ਆਉਣ- ਦਰਬਾਰਾ ਸਿੰਘ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਪ੍ਰਮੁੱਖ ਬੈਂਕਾਂ ਵਲੋਂ ਪੰਜਾਬ ਨੈਸ਼ਨਲ ਲੀਡ ਬੈਂਕ ਦਫ਼ਤਰ ਦੀ ਪ੍ਰਧਾਨਗੀ ਵਿਚ ਸੂਬਾ ਪੱਧਰੀ ਬੈਂਕਰ ਸੰਮਤੀ ਦੇ ਨਿਰਦੇਸ਼ਾਂ 'ਤੇ ਕਰੈਡਿਟ ਆਊਟਰੀਚ ਪ੍ਰੋਗਰਾਮ ਕਮਿਊਨਿਟੀ ਸੈਂਟਰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਨਾਲ ਦੇਸ਼ 'ਚ ਰੋਸ ਲਹਿਰ-ਘੁੰਮਣ

ਦਸੂਹਾ 26 ਅਕਤੂਬਰ (ਕੌਸ਼ਲ)-ਲਖੀਮਪੁਰ ਖੀਰੀ (ਯੂ.ਪੀ.) ਵਿਚ ਪਿਛਲੇ ਦਿਨੀਂ ਸਰਕਾਰੀ ਜਬਰ ਦਾ ਤਸ਼ੱਦਦ ਝੱਲਦਿਆਂ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਮੌਤ ਹੋਈ ਗਈ ਸੀ, ਉਨ੍ਹਾਂ ਦੀਆਂ ਅਸਥੀਆਂ ਦੇ ਕਲਸ਼ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਪ੍ਰਧਾਨ ...

ਪੂਰੀ ਖ਼ਬਰ »

ਈਸ਼ਰ ਸਿੰਘ ਮੰਝਪੁਰ ਸੋ੍ਰ. ਅ. ਦ. ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਭੰਗਾਲਾ, 26 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀਆਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਅੱਜ

ਹੁਸ਼ਿਆਰਪੁਰ, 26 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ 27 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਦੇ ਪ੍ਰਬੰਧਕ ਸੁਮੀਰ ਸੂਦ ਅਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਗੜ੍ਹਸ਼ੰਕਰ, 26 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਐੱਸ.ਐੱਚ.ਓ. ਇਕਬਾਲ ਸਿੰਘ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਐੱਸ.ਆਈ. ਮਨਜੀਤ ਲਾਲ ਸਮੇਤ ਪੁਲਿਸ ਪਾਰਟੀ ਸ਼ਾਮ ਸਮੇਂ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਨੂੰ ਵਿਧਾਇਕਾ ਇੰਦੂ ਬਾਲਾ ਨੇ ਦਿੱਤਾ 50 ਹਜ਼ਾਰ ਦਾ ਚੈੱਕ

ਮੁਕੇਰੀਆਂ, 26 ਅਕਤੂਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ 'ਚ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਉਹ ਰੋਜ਼ਾਨਾ ਹੀ ਕਰੀਬ ਇਕ ਦਰਜਨ ਪਿੰਡਾਂ ਵਿਚ ਜਾ ਕੇ ਜਿੱਥੇ ਵਿਕਾਸ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸੇਵਕ ਜਥੇ ਨੇ ਕੀਰਤਨ ਦਰਬਾਰ ਕਰਵਾਇਆ

ਨਸਰਾਲਾ, 26 ਅਕਤੂਬਰ (ਸਤਵੰਤ ਸਿੰਘ ਥਿਆੜਾ)-ਚੜ੍ਹਦੀ ਕਲਾ ਸੇਵਕ ਜਥੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਰਾਜੋਵਾਲ ਸਹਿਬ ਵਿਖੇ ਕਰਵਾਇਆ ਗਿਆ | ਇਸ ਸਮੇਂ ਬਾਬਾ ਰਣਜੋਤ ਸਿੰਘ ...

ਪੂਰੀ ਖ਼ਬਰ »

ਮੰਝਪੁਰ ਨੂੰ ਪੀ. ਏ. ਸੀ. ਮੈਂਬਰ ਨਿਯੁਕਤ ਕਰਨ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ

ਐਮਾ ਮਾਂਗਟ, 26 ਅਕਤੂਬਰ (ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਮਿਹਨਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਰਾਜਸੀ ਮਸਲਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਡੀ. ਸੀ.

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗਿਕ ਨਿਵੇਸ਼ ਨੂੰ ਹੋਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਵਿਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨਕਦੀ ਤੇ ਹੋਰ ਸਾਮਾਨ ਖੋਹ ਕੇ ਫਰਾਰ

ਮਾਹਿਲਪੁਰ, 26 ਅਕਤੂਬਰ (ਰਜਿੰਦਰ ਸਿੰਘ)-ਪਿੰਡ ਦਾਦੂਵਾਲ ਦੇ ਕੋਲ ਕਿਸੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਇਕ ਵਿਅਕਤੀ ਕੋਲੋ ਅਣਪਛਾਤੇ ਮੋਟਰਸਾਇਕਲ ਚਾਲਕ ਵਲੋਂ ਇਕ ਹਜ਼ਾਰ ਦੀ ਨਕਦੀ, ਕੀਮਤੀ ਮੋਬਾਈਲ ਤੇ ਅਧਾਰ ਕਾਰਡ ਖੋਹ ਕੇ ਲੈ ਗਏ | ਜਾਣਕਾਰੀ ਅਨੁਸਾਰ ਰਾਮ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਾਹਿਤਕ ਸਮਾਗਮ

ਗੜ੍ਹਸ਼ੰਕਰ, 26 ਅਕਤੂਬਰ (ਧਾਲੀਵਾਲ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵਲੋਂ ਮਾਤਾ ਵਿੱਦਿਆਵਤੀ ਵੈਲਫੇਅਰ ਟਰੱਸਟ ਮੋਰਾਂਵਾਲੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਸਥਿਤ ਮਾਤਾ ਵਿੱਦਿਆਵਤੀ ਭਵਨ ਵਿਖੇ ਸ਼ਹੀਦ ਭਗਤ ਸਿੰਘ ਤੇ ...

ਪੂਰੀ ਖ਼ਬਰ »

ਮਾਮਲਾ ਮੁਹੱਲਾ ਹਰਿਗੋਬਿੰਦ ਨਗਰ 'ਚ ਅਧੂਰੇ ਵਿਕਾਸ ਕਾਰਜਾਂ ਦਾ

ਮੁਹੱਲਾ ਵਾਸੀਆਂ ਵਲੋਂ 2 ਨੂੰ ਦਸੂਹਾ ਰੋਡ ਜਾਮ ਤੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰ.-50 ਦੇ ਮੁਹੱਲਾ ਹਰਿਗੋਬਿੰਦ ਨਗਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰਦਰਸ਼ਨ ਤੇ ਪ੍ਰਸ਼ਾਸਨ ਨਾਲ ਮੀਟਿੰਗਾਂ ਵੀ ਕੀਤੀਆਂ, ਪਰ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ

ਹੁਸ਼ਿਆਰਪੁਰ, 26 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਰਮਜੀਤ ਸਿੰਘ ਭੁਲਾ, ਬੀਬੀ ਤੇਜਿੰਦਰ ਕੌਰ, ਗੁਰਸੇਵਕ ਸਿੰਘ ਟਾਹਲੀ ਦੀ ਅਗਵਾਈ 'ਚ ਯੂ. ਪੀ. ਦੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ. ...

ਪੂਰੀ ਖ਼ਬਰ »

ਖੇਤ 'ਚੋਂ ਭੇਦਭਰੀ ਹਾਲਤ 'ਚ ਪ੍ਰਵਾਸੀ ਲੜਕੀ ਦੀ ਲਾਸ਼ ਮਿਲੀ

ਮਾਹਿਲਪੁਰ, 26 ਅਕਤੂਬਰ (ਰਜਿੰਦਰ ਸਿੰਘ)-ਮਾਹਿਲਪੁਰ ਨਾਲ ਲੱਗਦੇ ਪਿੰਡ ਖਾਨਪੁਰ ਦੇ ਬਾਹਰਵਾਰ ਪਿੰਡ ਘੁਮਿਆਲਾ ਨੂੰ ਜਾਂਦੇ ਰਸਤੇ 'ਚ ਪੈਦੇ ਖੇਤਾਂ 'ਚ ਇਕ 15 ਸਾਲਾਂ ਪ੍ਰਵਾਸੀ ਮਜ਼ਦੂਰ ਦੀ ਲੜਕੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਨਾਲ ਪਿੰਡਾਂ 'ਚ ਸਨਸਨੀ ਫੈਲ ਗਈ | ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਦੇ ਵਿਦਿਆਰਥੀ ਦੀ ਬੈਡਮਿੰਟਨ ਚੈਪੀਅਨਸ਼ਿਪ ਲਈ ਚੋਣ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਪਾਲ ਸਿੰਘ)-ਜੈਮਸ ਕੈਬਰਿਜ ਇੰਟਰਨੈਸ਼ਲ ਸਕੂਲ ਹੁਸ਼ਿਆਰਪੁਰ ਦੇ ਦਸਵੀ ਜਮਾਤ ਦੇ ਵਿਦਿਆਰਥੀ ਰਿਭਵ ਮਹੇਸ਼ਵਰੀ ਨੂੰ ਪਠਾਨਕੋਟ 'ਚ ਆਯੋਜਿਤ 26 ਤੋਂ 31 ਅਕਤੂਬਰ ਦੇ ਲਈ ਜੂਨੀਅਰ ਬੈਡਮਿੰਟ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ, ਤੇ ...

ਪੂਰੀ ਖ਼ਬਰ »

ਆਸ ਕਿਰਨ ਡਰੱਗ ਕੌਂਸਲਿੰਗ ਤੇ ਮੁੜ ਵਸੇਬਾ ਕੇਂਦਰ 'ਚ ਰੂ-ਬ-ਰੂ ਸਮਾਗਮ

ਹੁਸ਼ਿਆਰਪੁਰ, 26 ਅਕਤੂਬਰ (ਹਰਪ੍ਰੀਤ ਕੌਰ)-ਆਸ ਕਿਰਨ ਡਰੱਗ ਕੌਂਸਲਿੰਗ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਸਖਸ਼ੀਅਤ ਉਸਾਰੀ ਲਈ ਰੂ-ਬ-ਰੂ ਸਮਾਗਮ ਕਰਵਾਇਆ ਗਿਆ | ਸਿੱਖ ਕਥਾਵਾਚਕ ਗਿਆਨੀ ਜੈਦੀਪ ਸਿੰਘ ਫ਼ਗਵਾੜਾ ਮਰੀਜ਼ਾਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਮੁਕੰਮਲ ਸਫ਼ਾਏ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ- ਢਿੱਲੋਂ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਲੋਂ ਸਥਾਨਕ ਡੀ. ਏ. ਵੀ. ਬੀ. ਐੱਡ ਕਾਲਜ ਵਿਚ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਵਾਉਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਸਮਾਜ ਵਿਚ ਪ੍ਰਚਲਿਤ ਭਿ੍ਸ਼ਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX