ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  3 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 3 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 3 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 5 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 6 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਜਗਰਾਓਂ

ਸੱਤਾਧਾਰੀ ਧਿਰ ਦੇ ਇਸ਼ਾਰੇ 'ਤੇ ਸਵੱਦੀ ਕਲਾਂ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ 'ਚ ਪਿਆ ਅੜਿੱਕਾ

ਜਗਰਾਉਂ, 26 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਦਾਖਾ ਹਲਕੇ ਦੇ ਪਿੰਡ ਸਵੱਦੀ ਕਲਾਂ 'ਚ ਕੋਆਪ੍ਰੇਟਿਵ ਸੁਸਾਇਟੀ ਦੇ ਮੈਂਬਰਾਂ ਦੀ ਹੋ ਰਹੀ ਚੋਣ 'ਚ ਸੱਤ੍ਹਾਧਾਰੀ ਧਿਰ ਦੇ ਇਸ਼ਾਰੇ 'ਤੇ ਸੁਰੱਖਿਆ ਦਾ ਬਹਾਨਾ ਲਗਾ ਕੇ ਅੜਿੱਕਾ ਡਾਹ ਦੇਣ ਦੇ ਮੁੱਦੇ 'ਤੇ ਅੱਜ ਦੇਰ ਰਾਤ ਅਕਾਲੀਆਂ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ 'ਚ ਇਕੱਠੇ ਹੋ ਕੇ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਾਂਗਰਸ ਦੇ ਚੋਣ ਮੈਦਾਨ 'ਚੋਂ ਭੱਜਣ ਦਾ ਦੋਸ਼ ਲਗਾਇਆ | ਹੋਇਆ ਇੰਝ ਕਿ ਪਿੰਡ ਬੋਪਾਰਾਏ ਕਲਾਂ 'ਚ ਅਦਾਲਤ ਦੇ ਹੁਕਮਾਂ 'ਤੇ ਹੋਈ ਨਿਰਪੱਖ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਪੱਛੜ ਜਾਣ ਤੋਂ ਬਾਅਦ ਅੱਜ ਇਕ ਹੋਰ ਪਿੰਡ ਸਵੱਦੀ ਕਲਾਂ 'ਚ ਅਦਾਲਤੀ ਹੁਕਮਾਂ ਦੌਰਾਨ ਕੈਮਰੇ ਦੀ ਅੱਖ ਹੇਠ ਸਵੇਰ ਤੋਂ ਹੀ ਚੋਣਾਂ ਦਾ ਪ੍ਰਬੰਧ ਹੋ ਰਿਹਾ ਸੀ, ਜਿਸ ਦੌਰਾਨ ਦੋਵਾਂ ਧਿਰਾਂ ਦੇ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਜਾਣ ਤੋਂ ਬਾਅਦ ਕੋਆਪ੍ਰੇਟਿਵ ਵਿਭਾਗ ਦੇ ਚੋਣ ਅਮਲੇ ਵਲੋਂ ਉਮੀਦਵਾਰਾਂ ਦੀ ਸੂਚੀ ਵੀ ਬਾਹਰ ਲਗਾ ਦਿੱਤੀ ਗਈ ਸੀ ਤੇ ਚੋਣ ਨਿਸ਼ਾਨ ਵੀ ਅਲਾਟ ਕਰਨੇ ਸ਼ੁਰੂ ਕਰ ਦਿੱਤੇ ਸਨ | ਇਸ ਦੌਰਾਨ ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਨੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਰਹੇ ਮੁਲਾਜ਼ਮਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਇਹ ਚੋਣ ਮੁਲਤਵੀ ਹੋਣ ਦਾ ਸੁਨੇਹਾ ਦੇ ਕੇ ਚੋਣ ਅਮਲੇ ਨੂੰ ਮੌਕੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਜਿਸਦਾ ਮੌਕੇ 'ਤੇ ਅਕਾਲੀਆਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ ਤੇ ਅਕਾਲੀ ਆਗੂ ਜਗਸੀਰ ਸਿੰਘ ਚੋਣ ਅਮਲੇ ਦੀ ਗੱਡੀ ਅੱਗੇ ਲੰਮੇ ਵੀ ਪੈ ਗਏ, ਪਰ ਇਸਦੇ ਬਾਵਜੂਦ ਪੁਲਿਸ ਚੋਣ ਅਮਲੇ ਨੂੰ ਮੌਕੇ ਤੋਂ ਲੈ ਗਈ ਤੇ ਮਿਤੀ 27 ਅਕਤੂਬਰ ਨੂੰ ਹੋਣ ਵਾਲੀ ਇਹ ਚੋਣ ਇਕ ਵਾਰ ਮੁਲਤਵੀ ਕਰ ਦਿੱਤੀ ਗਈ | ਦੇਰ ਰਾਤ ਸਵੱਦੀ ਕਲਾਂ ਪੁੱਜੇ ਵਿਧਾਇਕ ਇਯਾਲੀ ਦੀ ਅਗਵਾਈ 'ਚ ਜਿੱਥੇ ਲੋਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਉੱਥੇ ਵਿਧਾਇਕ ਇਯਾਲੀ ਨੇ ਸੱਤ੍ਹਾਧਾਰੀ ਧਿਰ 'ਤੇ ਹਾਰ ਨੂੰ ਦੇਖਦਿਆਂ ਚੋਣ ਮੈਦਾਨ 'ਚੋਂ ਭੱਜਣ ਦੇ ਦੋਸ਼ ਵੀ ਲਗਾਏ | ਵਿਧਾਇਕ ਇਯਾਲੀ ਨੇ ਕਿਹਾ ਕਿ ਦਾਖਾ ਹਲਕੇ ਦੀ ਇਹ ਸਭ ਤੋਂ ਵੱਡੀ ਸੁਸਾਇਟੀ ਹੈ ਜੋ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਤੇ ਹੁਣ ਜਦੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਤੇ ਹੋਰ ਖੇਤੀ ਸਾਧਨਾਂ ਦੀ ਲੋੜ ਹੈ, ਉਸ ਸਮੇਂ ਸਰਕਾਰ ਵਲੋਂ ਜਾਣਬੁੱਝ ਕੇ ਇਸ ਸੁਸਾਇਟੀ ਦੀ ਚੋਣ 'ਚ ਅੜਿੱਕਾ ਡਾਹਿਆ ਜਾ ਰਿਹਾ ਹੈ | ਇਯਾਲੀ ਨੇ ਇਸ ਧੱਕੇਸ਼ਾਹੀ ਲਈ ਕੈਪਟਨ ਸੰਦੀਪ ਸੰਧੂ ਨੂੰ ਜ਼ਿੰਮੇਵਾਰ ਠਹਿਰਾਇਆ | ਇਸ ਮੌਕੇ ਸੰਘਰਸ਼ਕਾਰੀਆਂ 'ਚ ਜਗਦੀਪ ਸਿੰਘ ਵਿੱਕੀ, ਸਤਪਾਲ ਸਿੰਘ, ਬੇਅੰਤ ਸਿੰਘ, ਸਤਵੰਤ ਸਿੰਘ, ਬਖਸ਼ੀਸ਼ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦੇ 11 ਮਹੀਨੇ ਪੂਰੇ ਹੋਣ 'ਤੇ ਐੱਸ.ਡੀ.ਐੱਮ. ਦਫ਼ਤਰ ਰਾਏਕੋਟ ਸਾਹਮਣੇ ਮੋਦੀ ਦਾ ਪੁਤਲਾ ਫੂਕਿਆ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਦੇਸ਼ ਭਰ ਵਿਚ ਕਿਸਾਨਾਂ, ਮਜ਼ਦੂਰਾਂ ਨੇ ਦਿੱਲੀ ਕਿਸਾਨ ਸੰਘਰਸ਼ ਦੇ 11 ਮਹੀਨੇ ਪੂਰੇ ਹੋਣ 'ਤੇ ਮੋਦੀ ਹਕੂਮਤ ਦੀ ਅਰਥੀ ਲੈ ਕੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਗਰਾਉਂ 'ਚ ਮੋਦੀ ਸਰਕਾਰ ਦੀ ਅਰਥੀ ਫੂਕੀ

ਜਗਰਾਉਂ, 26 ਅਕਤੂਬਰ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਗਰਾਉਂ ਵਿਖੇ ਮੁੱਖ ਚੌਂਕ 'ਚ ਇਕੱਤਰ ਹੋ ਕੇ ਕਿਸਾਨਾਂ-ਮਜ਼ਦੂਰਾਂ ਨੇ ਦਿੱਲੀ ਕਿਸਾਨ ਸੰਘਰਸ਼ ਦੇ 11 ਮਹੀਨੇ ਪੂਰੇ ਹੋਣ ਤੋਂ ਮੋਦੀ ਹਕੂਮਤ ਦੀ ਅਰਥੀ ਲੈ ਕੇ ਰੋਹ ਭਰਪੂਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ-ਮਜ਼ਦੂਰ ਯੁੂਨੀਅਨ ਟੋਲ ਪਲਾਜ਼ਾ ਚੌਂਕੀਮਾਨ ਦੇ ਅਹੁਦੇਦਾਰਾਂ ਨੇ ਮੰਡੀ ਸਵੱਦੀ ਕਲਾਂ ਤੇ ਤਲਵੰਡੀ ਕਲਾਂ ਦਾ ਕੀਤਾ ਦੌਰਾ

ਚੌਂਕੀਮਾਨ, 26 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੁੂਨੀਅਨ ਟੋਲ ਪਲਾਜ਼ਾ ਚੌਂਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ. ਜਸਦੇਵ ਸਿੰਘ ਲਲਤੋਂ, ਦਵਿੰਦਰ ਸਿੰਘ ਸਵੱਦੀ, ਕੈਪਟਨ ਕੁਲਰਾਜ ਸਿੰਘ, ਜਸਵੰਤ ਸਿੰਘ ਮਾਨ, ਮਾ: ਤਰਲੋਚਨ ਸਿੰਘ, ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਸਿੱਧਵਾਂ ਬੇਟ, 26 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਵਿਚ ਪੈਂਦੇ ਪਿੰਡ ਭਰੋਵਾਲ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਗਿਆਰਵੀਂ ਜਮਾਤ ਵਿਚ ਪੜ੍ਹਦੀ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ...

ਪੂਰੀ ਖ਼ਬਰ »

ਪਿੰਡ ਬੁਰਜ ਹਕੀਮਾਂ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਪੱਖੋਵਾਲ ਰੋਡ 'ਤੇ ਪਿੰਡ ਬੁਰਜ ਹਕੀਮਾਂ ਨਜ਼ਦੀਕ ਬੀਤੀ ਰਾਤ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਨੇ ਜਗਰਾਉਂ ਸ਼ਹਿਰ ਅੰਦਰ ਫਿਰ ਦਿੱਤੀ ਦਸਤਕ

ਜਗਰਾਉਂ, 26 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਅੰਦਰ ਦੋ ਵਿਅਕਤੀਆਂ ਦਾ ਕੋਰੋਨਾ ਪਾਜ਼ੀਟਿਵ ਆਉਣ ਨਾਲ ਸਿਹਤ ਵਿਭਾਗ ਹਰਕਤ ਵਿਚ ਆ ਗਿਆ | ਐੱਸ.ਐੱਮ.ਓ. ਡਾ: ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਜਗਰਾਉਂ ਸ਼ਹਿਰ ਦੀ ਸੈਂਟਰ ਸਿਟੀ ਕਲੋਨੀ ਦੇ ਦੋ ਵਸਨੀਕ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਲਈ ਖ਼ਪਤਕਾਰ ਫਾਰਮ ਜ਼ਰੂਰ ਭਰਨ-ਐੱਸ.ਡੀ.ਓ.

ਰਾਏਕੋਟ, 26 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਬਿਜਲੀ ਦੇ 2 ਕਿੱਲੋਵਾਟ ਤੱਕ ਦੇ ਲੋਡ ਵਾਲੇ ਸਾਰੇ ਘਰੇਲੂ ਖ਼ਪਤਕਾਰਾਂ ਦੇ ਬਿੱਲਾਂ 'ਚ ਲੱਗੀ ਪਿਛਲੀ ਬਕਾਇਆ ਰਕਮ ਨੂੰ ਮੁਆਫ਼ ਕੀਤੇ ਜਾਣ ਸਬੰਧੀ ਖ਼ਪਤਕਾਰਾਂ 'ਚ ਫੈਲੇ ਭੰਬਲਭੂਸੇ ਨੂੰ ਦੂਰ ਕਰਦਿਆਂ ਐੱਸ.ਡੀ.ਓ. ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਜਗਰਾਉਂ ਦੀ ਪੁਲਿਸ ਵਲੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਜਗਰਾਉਂ, 26 ਅਕਤੂਬਰ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਰਾਜਬਚਨ ਸਿੰਘ, ਐੱਸ.ਪੀ. (ਡੀ) ਬਲਵਿੰਦਰ ਸਿੰਘ ਅਤੇ ਡੀ.ਐੱਸ.ਪੀ. (ਡੀ) ਰਾਜਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ...

ਪੂਰੀ ਖ਼ਬਰ »

ਬੀ.ਕੇ.ਯੂ. (ਉਗਰਾਹਾਂ) ਵਲੋਂ ਲਖੀਮਪੁਰ ਘਟਨਾ ਲਈ ਕੇਂਦਰੀ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

ਰਾਏਕੋਟ, 26 ਅਕਤੂਬਰ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ 'ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੇ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਕਰਦੇ ਹੋਏ ਸਥਾਨਕ ...

ਪੂਰੀ ਖ਼ਬਰ »

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਵਲੋਂ ਪ੍ਰਦਰਸ਼ਨ, ਮੋਦੀ ਦਾ ਪੁਤਲਾ ਫੂਕਿਆ

ਮੁੱਲਾਂਪੁਰ-ਦਾਖਾ, 26 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਲਈ ਦੇਸ਼ ਭਰ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ ਰਕਬਾ ਟੋਲ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਲਾਅ ਕਾਲਜ ਵਲੋਂ 'ਪੈੱਨ ਇੰਡੀਆ ਜਾਗਰੂਕਤਾ ਤੇ ਆਊਟ ਰੀਚ ਕੈਂਪੇਨ' ਵਿਸ਼ੇ 'ਤੇ ਸੈਮੀਨਾਰ

ਚੌਂਕੀਮਾਨ, 26 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਅਧੀਨ ਚੱਲ ਰਹੀ ਸਿੱਖਿਆ ਸੰਸਥਾ ਜੀ.ਐੱਚ.ਜੀ. ਇੰਸਟੀਚਿਊਟ ਆਫ ਫਾਰ ਵਿਮੈਨ ਸਿੱਧਵਾਂ ਖੁਰਦ ਨੇ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲਾਂ ਦੀ ਯਾਦ ਵਿਚ 'ਆਜ਼ਾਦੀ ਦਾ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ 12 ਜ਼ੋਨਾਂ ਵਿਚੋਂ 11 ਵਿਚ ਕਾਂਗਰਸ ਤੇ 1 ਵਿਚ ਅਕਾਲੀ ਦਲ ਦਾ ਡਾਇਰੈਕਟਰ ਬਣਿਆ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਡਾਇਰੈਕਟਰਾਂ ਦੀ ਚੋਣ ਦਾ ਅਮਲ ਅੱਜ ਮੁਕੰਮਲ ਹੋ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਕਾਰਨ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜਿਆ-ਡਾਇ: ਹੰਬੜਾਂ

ਹੰਬੜਾਂ, 26 ਅਕਤੂਬਰ (ਮੇਜਰ ਹੰਬੜਾਂ)-ਕੇਂਦਰ ਦੀ ਮੋਦੀ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਕਾਰਨ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਤੇ ਲੋਕ ਮੋਦੀ ਸਰਕਾਰ ਨੂੰ ਕੋਸਦੇ ਨਜ਼ਰ ਆ ਰਹੇ ਹਨ | ਇਹ ਸ਼ਬਦ ਆਲ ਇੰਡੀਆ ਸ਼ੂਗਰਫੈੱਡ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਜੇਲ੍ਹੀਂ ਡੱਕਿਆ ਜਾਵੇ-ਕਿਸਾਨ ਆਗੂ

ਪੱਖੋਵਾਲ/ਸਰਾਭਾ, 26 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਲਖੀਮਪੁਰ ਖੀਰੀ 'ਚ ਭਾਜਪਾ ਦੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਵਲੋਂ ਚਾਰ ਕਿਸਾਨਾਂ ਨੂੰ ਗੱਡੀ ਥੱਲੇ ਦਰੜ੍ਹਕੇ ਸ਼ਹੀਦ ਕਰਨ ਅਤੇ ਮੋਰਚੇ ਨੂੰ ਢਾਹ ਲਾਉਣ ਜਿਹੀ ਬਚਕਾਨਾ ਕਾਰਵਾਈ ਤੋਂ ਖਫ਼ਾ ਹੋਏ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਰਾਏਕੋਟ ਵਿਖੇ ਆਈਲੈਟਸ ਦੇ ਨਾਲ-ਨਾਲ ਪੀ.ਟੀ.ਈ. ਦੀ ਕੋਚਿੰਗ ਸ਼ੁਰੂ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮੈਵਨ ਇੰਮੀਗ੍ਰੇਸ਼ਨ ਰਾਏਕੋਟ ਵਿਖੇ ਪੀ.ਟੀ.ਈ. ਕੋਚਿੰਗ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਵੇਖੀ ਗਈ ਕਿਉਂਕਿ ਇਹ ਸੰਸਥਾ ਪਿਛਲੇ ਕਈ ਸਾਲਾਂ ਤੋਂ ਆਈਲੈਟਸ ਕਰ ਰਹੇ ਬੱਚਿਆਂ ...

ਪੂਰੀ ਖ਼ਬਰ »

42ਵੀਂ ਪੰਜਾਬ ਮਾਸਟਰ ਅਥਲੈਟਿਕਸ ਮੀਟ 'ਚ ਸਰਕਾਰੀ ਹਾਈ ਸਕੂਲ ਪੱਬੀਆਂ ਦੇ ਮਾ. ਮਹਿੰਦਰਪਾਲ ਸਿੰਘ ਬਰਸਾਲ ਨੇ ਮਾਰੀਆਂ ਮੱਲਾਂ

ਚੌਂਕੀਮਾਨ, 26 ਅਕਤੂਬਰ (ਤੇਜਿੰਦਰ ਸਿੰਘ ਚੱਢਾ)-42ਵੀਂ ਪੰਜਾਬ ਮਾਸਟਰ ਅਥਲੈਟਿਕਸ ਮੀਟ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਜਨਰਲ ਸੈਕਟਰੀ ਡਾ: ਬੀ.ਐੱਸ ਪੂਨੀਆਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪੰਜਾਬ ਦੇ ਸਾਰੇ ਵਰਗਾਂ ਉਮਰ 35 ਸਾਲ ਤੋਂ ਉੱਪਰ ਵਾਲਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਤੇ ਮੱਲ੍ਹਾ ਨੇ ਦਾਖਾ ਨਾਲ ਕੀਤਾ ਦੁੱਖ ਸਾਂਝਾ

ਜਗਰਾਉਂ, 26 ਅਕਤੂਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਸਮੇਤ ਹੋਰ ਅਕਾਲੀ ਆਗੂਆਂ ਨੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਘਰ ਪੁੱਜ ਕੇ ਉਨ੍ਹਾਂ ਦੇ ਸਪੁੱਤਰ ਜਸਵੀਰ ਸਿੰਘ ਗੋਗੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਰਾਏਕੋਟ ਜ਼ੋਨ-2 ਤੋਂ ਪਰਮਿੰਦਰ ਕੌਰ ਗਿੱਲ ਬਿਨਾਂ ਮੁਕਾਬਲਾ ਜੇਤੂ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਰਾਏਕੋਟ ਜੋਨ-2 ਤੋਂ ਕਾਂਗਰਸ ਦੀ ਸੀਨੀਅਰ ਆਗੂ ਸਾਬਕਾ ਚੇਅਰਪਰਸਨ ਪਰਮਿੰਦਰ ਕੌਰ ਗਿੱਲ ਪਤਨੀ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਗਿੱਲ ਪਿੰਡ ਬੁਰਜ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਮਲਸੀਹਾਂ ਬਾਜਨ ਦੇ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਦੀ ਪ੍ਰੀਖਿਆ ਪਾਸ ਕੀਤੀ

ਸਿੱਧਵਾਂ ਬੇਟ, 26 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਮਲਸੀਹਾਂ ਬਾਜਨ ਦੇ ਬਾਹਰਵਾਰ ਸਥਿਤ ਸੱਤਿਆ ਐਲੀਮੈਂਟਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਅਰਮਾਨਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਨੇ ਪਿਛਲੇ ਦਿਨੀ ...

ਪੂਰੀ ਖ਼ਬਰ »

ਦਾਖਾ ਦੇ ਪੁੱਤਰ ਦੀ ਮੌਤ 'ਤੇ ਦੁੱਖ ਪ੍ਰਗਟਾਉਣ ਇਯਾਲੀ ਬਿਲਾਸਪੁਰ ਪਹੁੰਚੇ

ਮੁੱਲਾਂਪੁਰ-ਦਾਖਾ, 26 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਨੇਕੀਆਂ ਤੇ ਚੰਗਿਆਈਆਂ ਆਪਣੇ ਜੀਵਨ ਵਿਚ ਪ੍ਰੋਅ ਕੇ ਸਮਾਜ ਸੇਵਾ ਵਿਚ ਲੱਗੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਬਿਲਾਸਪੁਰ ਪਰਿਵਾਰ 'ਤੇ ਦੁੱਖਾਂ ਦੀ ਉਦੋਂ ਇਕ ਹੋਰ ਢਿੱਗ ਡਿੱਗ ਪਈ ਜਦ ਦਾਖਾ ਦੇ ਦੂਸਰੇ ...

ਪੂਰੀ ਖ਼ਬਰ »

ਨਾਮਜ਼ਦਗੀ ਪੱਤਰ ਰੱਦ ਕਰਕੇ ਮਿਲੀ ਜਿੱਤ ਉਪਰੰਤ ਹਾਕਮ ਪਾਰਟੀ ਲੋਕਾਂ ਦੇ ਦਿਲ ਨਹੀਂ ਜਿੱਤ ਸਕਦੀ-ਬਿੰਦਾ, ਦੀਪਾ

ਸਿੱਧਵਾਂ ਬੇਟ, 26 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਭਲੇ ਹੀ ਹਾਕਮ ਧਿਰ ਨੇ ਪ੍ਰਸ਼ਾਸਨ ਦੀ ਸ਼ਹਿ 'ਤੇ ਬੀਤੇ ਦਿਨੀਂ ਵੇਰਕਾ ਪਲਾਂਟ ਦੇ ਡਾਇਰੈਕਟਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਜੋਨ ਨੰ. 4 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਿਧਾਇਕ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਕਾਲਾ ਬਾਜ਼ਾਰੀ ਤੇ ਘਾਟ ਨੂੰ ਕੇਂਦਰ ਤੇ ਸੂਬਾ ਸਰਕਾਰ ਜਲਦ ਠੱਲ੍ਹ ਪਾਵੇ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਤੇ ਪੰਜਾਬ ਸਰਕਾਰ ਡੀ.ਏ.ਪੀ. ਖਾਦ ਦੀ ਕਿੱਲਤ ਪੇਸ਼ ਕਰਕੇ ਕਿਸਾਨਾਂ ਨੂੰ ਹੈਰਾਨ-ਪ੍ਰੇਸ਼ਾਨ ਅਤੇ ਨਾਦਰਸ਼ਾਹੀ ਲੁੱਟ ਖਾਦ ਡੀਲਰਾਂ ਤੋਂ ਕਰਵਾ ਰਹੀ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX