ਤਾਜਾ ਖ਼ਬਰਾਂ


ਕਿਸਾਨਾਂ ਨੂੰ ਸਿਰਫ਼ ਦਰਦ ਮਿਲਿਆ - ਰਣਦੀਪ ਸੁਰਜੇਵਾਲਾ
. . .  7 minutes ago
ਚੰਡੀਗੜ੍ਹ, 19 ਜਨਵਰੀ - ਕਾਂਗਰਸ ਵਲੋਂ ਪ੍ਰੈੱਸ ਵਾਰਤਾ ਦੌਰਾਨ ਜਿੱਥੇ ਕਿਸਾਨਾਂ 'ਤੇ ਕਿਤਾਬ ਲਾਂਚ ਕੀਤੀ ਗਈ, ਉੱਥੇ ਹੀ ਇਸ ਮੌਕੇ ਕਿਤਾਬ ਬਹਾਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵੀ ਸਾਧਿਆ | ਇਸ ਮੌਕੇ ਰਣਦੀਪ ਸੁਰਜੇਵਾਲਾ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਸਿਰਫ਼ ਦਰਦ ਮਿਲਿਆ...
ਮੁੱਖ ਮੰਤਰੀ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਹਨੀ ਤੇ ਹੋਰਾਂ ਤੋਂ 10 ਕਰੋੜ ਬਰਾਮਦ
. . .  22 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਅਤੇ ਕਈ ਹੋਰਨਾਂ ਦੇ ਲਗਭਗ 12 ਟਿਕਾਣਿਆਂ 'ਤੇ ਮੰਗਲਵਾਰ ਸਵੇਰ ਤੋਂ ਸ਼ੁਰੂ ਹੋਈ ਛਾਪੇਮਾਰੀ ਦੌਰਾਨ...
ਡਾਕਟਰੀ ਜਾਂਚ ਲਈ ਸ.ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ
. . .  17 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ ਹਨ, ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾਣੀ ਹੈ। ਡਾਕਟਰਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਜਾ ...
ਪੰਜਾਬ ਸਰਹੱਦੀ ਸੂਬਾ ਹੈ ਤੇ ਇੱਥੇ ਵਧੀਆ ਸਰਕਾਰ ਦੀ ਲੋੜ ਹੈ : ਸੁਖਬੀਰ ਸਿੰਘ ਬਾਦਲ
. . .  38 minutes ago
ਅੰਮ੍ਰਿਤਸਰ, 19 ਜਨਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇੱਥੇ ਵਧੀਆ ਸਰਕਾਰ ਦੀ ਲੋੜ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਈ.ਡੀ. ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਮਾਲਕਾਂ ਦੇ 25 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਨੇਪਾਲੀ ਨੌਕਰ ਸਾਥੀਆਂ ਸਮੇਤ ਹੋਇਆ ਫ਼ਰਾਰ
. . .  38 minutes ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਮਾਲਕਾਂ ਦੇ 25 ਲੱਖ ਰੁਪਏ ਤੇ ਨਗਦੀ ਅਤੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ...
ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ
. . .  56 minutes ago
ਅੰਮ੍ਰਿਤਸਰ, 19 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮ੍ਰਿਤਸਰ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ...
ਪੰਜਾਬ ਸਰਕਾਰ 'ਚ ਜੋ ਘਪਲੇ ਅਤੇ ਭ੍ਰਿਸ਼ਟਾਚਾਰ ਹੋਏ ਹਨ, ਉਸ ਦੀ ਡੂੰਘਾਈ ਨਾਲ ਜਾਂਚ ਹੋਣੀ ਜ਼ਰੂਰੀ ਹੈ: ਪਰਮਿੰਦਰ ਸਿੰਘ ਢੀਂਡਸਾ
. . .  about 1 hour ago
ਮੂਨਕ, 19 ਜਨਵਰੀ- (ਰਾਜਪਾਲ ਸਿੰਗਲਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ...
ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ...
ਮੁੰਬਈ ਧਮਾਕਿਆਂ 'ਚ ਸ਼ਾਮਿਲ ਅਪਰਾਧੀਆਂ ਨੂੰ ਦਿੱਤੀ ਗਈ ਸੀ ਸਰਕਾਰੀ ਸੁਰੱਖਿਆ : ਸੰਯੁਕਤ ਰਾਸ਼ਟਰ 'ਚ ਪਾਕਿਸਤਾਨ 'ਤੇ ਭਾਰਤ ਦਾ ਸ਼ਬਦੀ ਹਮਲਾ
. . .  about 1 hour ago
ਨਵੀਂ ਦਿੱਲੀ, 19 ਜਨਵਰੀ - ਭਾਰਤ ਨੇ 'ਅੱਤਵਾਦ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸੰਮੇਲਨ 2022' 'ਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ...
ਕੋਰੋਨਾ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਨਾ ਦੇਣ ਦਾ ਮਾਮਲਾ, ਸੁਪਰੀਮ ਕੋਰਟ ਨੇ ਤਲਬ ਕੀਤੇ ਮੁੱਖ ਸਕੱਤਰ
. . .  about 2 hours ago
ਨਵੀਂ ਦਿੱਲੀ, 19 ਜਨਵਰੀ - ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਕੋਵਿਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਤਲਬ ਕੀਤਾ ਹੈ। ...
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ
. . .  about 2 hours ago
ਗੁਰੂ ਹਰ ਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ ਅਤੇ ਇਸ ਤਹਿਤ ਹੀ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੋਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸ਼ਾਮਾਂ, ਸਾਥੀ ਮੈਂਬਰਾਂ ਤੇ ਸਮੂਹ ਭੋਲੋਵਾਲੀਆ...
ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 19 ਜਨਵਰੀ - ਐਸ.ਪੀ. ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੀ ਭਾਜਪਾ ਵਿਚ ...
ਨੇਵਲ ਡਾਕਯਾਰਡ ਮੁੰਬਈ ਵਿਖੇ ਵਾਪਰੀ ਮੰਦਭਾਗੀ ਘਟਨਾ, 3 ਜਲ ਸੈਨਾ ਦੇ ਜਵਾਨਾਂ ਦੀ ਮੌਤ
. . .  about 3 hours ago
ਮੁੰਬਈ, 19 ਜਨਵਰੀ - ਨੇਵਲ ਡਾਕਯਾਰਡ ਮੁੰਬਈ ਵਿਖੇ ਅੱਜ ਇਕ ਮੰਦਭਾਗੀ ਘਟਨਾ ਵਿਚ ਆਈ.ਐਨ.ਐਸ. ਰਣਵੀਰ ਦੇ ਇਕ ਅੰਦਰੂਨੀ ਡੱਬੇ ਵਿਚ ਧਮਾਕਾ ਹੋਇਆ | ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 3 ਜਲ ਸੈਨਾ ਦੇ...
ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ
. . .  about 3 hours ago
ਕੈਲਗਰੀ,19 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ...
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ
. . .  about 3 hours ago
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਸਮਾਜ ਸੇਵੀ ਆਗੂ ਪੰਡੋਰੀ ਲੰਮਾ ਸਮਾਂ ...
24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ, ਵਧੀ ਚਿੰਤਾ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,82,970 ਮਾਮਲੇ (ਕੱਲ੍ਹ ਨਾਲੋਂ 44,889 ਵੱਧ) ਅਤੇ 441 ਮੌਤਾਂ ਦੀ ਰਿਪੋਰਟ ਦਰਜ ਕੀਤੀ ਹੈ ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ ਅਖਿਲੇਸ਼ ਯਾਦਵ - ਸੂਤਰ
. . .  about 4 hours ago
ਆਜ਼ਮਗੜ੍ਹ (ਯੂ.ਪੀ.), 19 ਜਨਵਰੀ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਆਜ਼ਮਗੜ੍ਹ (ਯੂ.ਪੀ.) ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੇ | ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ...
ਏਅਰ ਇੰਡੀਆ ਨੇ 5ਜੀ ਮੁੱਦੇ 'ਤੇ ਅਮਰੀਕਾ ਲਈ ਉਡਾਣਾਂ ਕੀਤੀਆਂ ਰੱਦ
. . .  about 5 hours ago
ਨਵੀਂ ਦਿੱਲੀ, 19 ਜਨਵਰੀ - ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਨਵੀਂ 5ਜੀ ਮੋਬਾਈਲ ਫੋਨ ਸੇਵਾ ਅਤੇ ਨਾਜ਼ੁਕ ਹਵਾਈ ਜਹਾਜ਼ ਤਕਨੀਕਾਂ ਵਿਚਕਾਰ ਦਖਲਅੰਦਾਜ਼ੀ 'ਤੇ ਅਨਿਸ਼ਚਿਤਤਾ ਕਾਰਨ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ ਰੱਦ ...
ਗਾਜ਼ੀਪੁਰ ਆਈ.ਈ.ਡੀ. ਮਾਮਲਾ : ਪੁਲਿਸ ਨੇ ਮੋਬਾਈਲ ਫ਼ੋਨਾਂ ਤੇ ਸਿਮ ਕਾਰਡਾਂ ਦਾ ਡਾਟਾ ਕੀਤਾ ਇਕੱਠਾ
. . .  about 5 hours ago
ਗਾਜ਼ੀਪੁਰ, 19 ਜਨਵਰੀ - ਗਾਜ਼ੀਪੁਰ ਆਈ.ਈ.ਡੀ. ਮਾਮਲੇ ਵਿਚ ਸ਼ੱਕੀਆਂ ਦੀ ਅਗਵਾਈ ਕਰਨ ਲਈ ਦਿੱਲੀ ਪੁਲਿਸ ਫੁੱਲ ਬਾਜ਼ਾਰ ਨੇੜੇ ਵੇਚੇ ਗਏ ਮੋਬਾਈਲ ਫ਼ੋਨਾਂ, ਸਿਮ ਕਾਰਡਾਂ ਦਾ ਡਾਟਾ ਇਕੱਠਾ...
ਮਹਾਰਾਸ਼ਟਰ : ਲਗਾਤਾਰ ਵਧ ਰਿਹਾ ਕੋਰੋਨਾ ਦਾ ਕਹਿਰ, ਫਿਰ ਆਏ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ
. . .  about 5 hours ago
ਮੁੰਬਈ,19 ਜਨਵਰੀ - ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਸ ਦੇ 28 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਕਰਯੋਗ ਹੈ ਕਿ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 1,273 ਹੋ ਗਈ ਹੈ। ਉਥੇ ਹੀ ਕੱਲ੍ਹ ਪੁਣੇ...
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ - ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
. . .  about 5 hours ago
ਨਵੀਂ ਦਿੱਲੀ, 19 ਜਨਵਰੀ - ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ...
2022 ਵਿਧਾਨ ਸਭਾ ਚੋਣਾਂ : ਪੰਜ ਰਾਜਾਂ ਵਿਚ ਭਾਜਪਾ ਕਰੇਗੀ ਹਾਈਬ੍ਰਿਡ ਮੋਡ 'ਚ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਜਨਵਰੀ - 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜ ਰਾਜਾਂ ਵਿਚ ਹਾਈਬ੍ਰਿਡ ਮੋਡ ਵਿਚ ਰੈਲੀਆਂ ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਫ਼ਤਹਿਗੜ੍ਹ ਸਾਹਿਬ

ਕੇਂਦਰ ਦੀ ਮੋਦੀ ਤੇ ਯੂ. ਪੀ. ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਜ਼ਬਰਦਸਤ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਅੰਦੋਲਨਕਾਰੀ ਕਿਸਾਨਾਂ ਦੀ ਹੱਤਿਆ ਕੀਤੇ ਜਾਣ ਸਬੰਧੀ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੇ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਪੋ੍ਰਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਯੂ. ਪੀ. ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ 3 ਅਕਤੂਬਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵਲੋਂ ਆਪਣੇ ਸਾਥੀਆਂ ਸਮੇਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਗੱਡੀ ਚੜ੍ਹਾ ਕੇ 3 ਕਿਸਾਨਾਂ ਦੀ ਹੱਤਿਆ ਕਰ ਦਿੱਤੀ ਗਈ ਸੀ, ਘਟਨਾ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਪ੍ਰਕ੍ਰਿਆ ਨੂੰ ਅਮਲੀ ਰੂਪ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਦੇਸ਼ ਦੇ ਨਾਗਰਿਕਾਂ ਵਿਚ ਸਰਕਾਰਾਂ ਖ਼ਿਲਾਫ਼ ਲਗਾਤਾਰ ਗ਼ੁੱਸੇ ਦੀ ਲਹਿਰ ਪ੍ਰਚੰਡ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤ ਵਲੋਂ ਮਾਮਲੇ ਨੂੰ ਦਬਾਉਣ ਲਈ ਨਿਆਂਪਾਲਿਕਾ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਕਰਕੇ ਕਿਸਾਨਾਂ ਨੂੰ ਨਿਆਂ ਪਾਲਿਕਾ ਰਾਹੀਂ ਇਨਸਾਫ਼ ਵਿਚ ਸਿਆਸਤ ਵੱਡੀ ਰੁਕਾਵਟ ਹੈ | ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟਹਿਣੀ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਉਕਤ ਕਤਲੇਆਮ ਵਿਚ ਉਸ ਦੀ ਭੂਮਿਕਾ ਲਈ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ਤਾਂ ਹੀ ਕਿਸਾਨਾਂ ਦਾ ਰੋਹ ਸ਼ਾਂਤ ਹੋ ਸਕਦਾ ਹੈ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕਣਕਾਂ ਦੀ ਬਿਜਾਈ ਦਾ ਸਮਾਂ ਸਿਰ 'ਤੇ ਹੈ ਪਰ ਕਿਸਾਨਾਂ ਨੂੰ ਬਿਜਾਈ ਲਈ ਡੀ.ਏ.ਪੀ. ਖਾਦ ਨਹੀਂ ਮਿਲ ਰਹੀ ਜਿਸ ਕਾਰਨ ਕਣਕ ਦੀ ਬਿਜਾਈ ਦਾ ਕੰਮ ਸਮੇਂ ਸਿਰ ਨਹੀਂ ਹੋ ਸਕਦਾ ਸਕੇਗਾ | ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਲਈ ਸਹਿਕਾਰੀ ਸਭਾਵਾਂ 'ਚ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ | ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਭਾਰਤ ਦੇ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਤਹਿਸੀਲਦਾਰ ਗੁਰਜਿੰਦਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ 'ਚ ਕਰਨੈਲ ਸਿੰਘ ਡਡਿਆਣਾ, ਬਲਵਿੰਦਰ ਸਿੰਘ ਘੇਲ, ਸਰਬਜੀਤ ਸਿੰਘ ਅਮਰਾਲਾ, ਹਰਨੇਕ ਸਿੰਘ ਭੱਲਮਾਜਰਾ, ਭੁਪਿੰਦਰ ਸਿੰਘ ਜੱਲ੍ਹਾ, ਸਤਵੀਰ ਸਿੰਘ ਗਡਹੇੜਾ, ਭੁਪਿੰਦਰ ਸਿੰਘ ਮਾਨੂੰਪੁਰ, ਪ੍ਰਕਾਸ਼ ਸਿੰਘ ਬੱਬਲ, ਬਲਦੇਵ ਸਿੰਘ ਮੁੱਲਾਂਪੁਰ, ਹਰਬੰਸ ਸਿੰਘ ਈਸਰਹੇਲ, ਸੁਰਿੰਦਰ ਸਿੰਘ ਧਤੌਂਦਾ, ਪਰਮਜੀਤ ਸਿੰਘ ਕਾਦੀਆਂ, ਗੁਰਜੀਤ ਸਿੰਘ ਬਾਠ, ਗੁਰਦੀਪ ਸਿੰਘ ਗੋਰਾ, ਹਰਿੰਦਰ ਸਿੰਘ ਚਨਾਰਥਲ, ਜਸਬੀਰ ਸਿੰਘ ਚਨਾਰਥਲ, ਬਲਵਿੰਦਰ ਸਿੰਘ ਚਨਾਰਥਲ, ਜਰਨੈਲ ਸਿੰਘ ਭਟੇੜੀ, ਗੁਰਦੀਪ ਸਿੰਘ ਮੁਕਾਰੋਂਪੁਰ, ਸਾਬਕਾ ਪ੍ਰਧਾਨ ਸ਼ੇਰ ਸਿੰਘ, ਪਰਮਜੀਤ ਸਿੰਘ ਖਮਾਣੋਂ, ਗੁਰਜੀਤ ਕੌਰ, ਜਸਬੀਰ ਸਿੰਘ ਭੱਦਲਥੂਹਾ, ਸੁਖਦੇਵ ਸਿੰਘ ਭੱਦਲਥੂਹਾ, ਦਰਸ਼ਨ ਸਿੰਘ ਨਿਆਮੂ ਮਾਜਰਾ, ਨਾਹਰ ਸਿੰਘ ਖੋਜੇਮਾਜਰਾ, ਰਸ਼ਪਿੰਦਰ ਸਿੰਘ ਮੰਡੋਫਲ, ਹਰਬੰਸ ਸਿੰਘ ਲੰਬੜਦਾਰ, ਬਲਦੇਵ ਸਿੰਘ, ਸੁੱਚਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪਿੰਡਾਂ ਤੋਂ ਕਿਸਾਨ ਸ਼ਾਮਿਲ ਸਨ |

ਅਮਿੱਤ ਜੈ ਚੰਦ ਸ਼ਰਮਾ ਨੇ ਜਿੱਤਿਆ 'ਯੰਗ ਇੰਡੀਆ ਕੇ ਬੋਲ' ਦਾ ਜ਼ਿਲ੍ਹਾ ਪੱਧਰੀ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਅੱਜ ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪੱਧਰੀ 'ਯੰਗ ਇੰਡੀਆ ਕੇ ਬੋਲ' ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਅਗਵਾਈ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਇਫ਼ਤਿਖ਼ਾਰ ਅਹਿਮਦ ਨੇ ਕੀਤੀ ਗਈ | ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀਆਂ ਬੁਰੀ ਤਰ੍ਹਾਂ ਟੁੱਟੀਆਂ ਸੜਕਾਂ, ਸਰਕਾਰ ਦਾ ਕੋਈ ਧਿਆਨ ਨਹੀਂ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਮੁਕੇਸ਼ ਘਈ)-ਭਾਵੇਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦਾ ਵਿਕਾਸ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਤੇ ਹਰ ਰੋਜ਼ ਹੀ ਵੱਡੇ-ਵੱਡੇ ਐਲਾਨ ਕਰ ਕੇ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੇ ਹਨ | ਪਰ ਜੇਕਰ ਹਲਕਾ ...

ਪੂਰੀ ਖ਼ਬਰ »

ਪੁਲਿਸ ਵਲੋਂ ਔਰਤ ਕੋਲੋਂ ਨਸ਼ਾ ਬਰਾਮਦ ਕਰਨ ਦਾ ਦਾਅਵਾ

ਭੜੀ, 26 ਅਕਤੂਬਰ (ਭਰਪੂਰ ਸਿੰਘ ਹਵਾਰਾ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਵਲੋਂ ਔਰਤ ਕੋਲੋਂ ਨਸ਼ਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਪਿੰਡ ਮੀਰਪੁਰ ਨੇੜੇ ਜਦੋਂ ਉਨ੍ਹਾਂ ਨੂੰ ਇਕ ਸ਼ੱਕੀ ਪੈਦਲ ਔਰਤ ਜਾਂਦੀ ਦਿੱਸੀ ਜਿਸ ...

ਪੂਰੀ ਖ਼ਬਰ »

'ਪੰਥ-ਗ੍ਰੰਥ ਤੇ ਕਿਸਾਨ ਬਚਾਓ' ਰੈਲੀ ਸਬੰਧੀ ਬਰਗਾੜੀ ਵਿਖੇ ਮੀਟਿੰਗ 30 ਨੂੰ -ਟਿਵਾਣਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਪੀ.ਏ.ਸੀ, ਐਗਜ਼ੈਕਟਿਵ ਮੈਂਬਰਾਂ, ਜ਼ਿਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਦੇ ਸੈਂਟਰ ਅਤੇ ਕਿਸਾਨ ਵਿੰਗ ਦੇ ਸਮੁੱਚੇ ਅਹੁਦੇਦਾਰਾਂ ਦੀ ਅਹਿਮ ਇਕੱਤਰਤਾ ਗੁਰਦੁਆਰਾ ਦਸਵੀਂ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਕਰਵਾਇਆ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2021

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਉਦਯੋਗ ਅਤੇ ਕਾਮਰਸ ਵਿਭਾਗ ਪੰਜਾਬ ਅਤੇ ਪੰਜਾਬ ਬਿਊਰੋ ਆਫ਼ ਇੰਨਵੈਸਟਮੈਂਟ ਪ੍ਰੋਮੋਸ਼ਨ ਵਲੋਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2021 ਤਹਿਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰਵਾਏ ਗਏ ...

ਪੂਰੀ ਖ਼ਬਰ »

ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਕੀਤਾ ਪ੍ਰੇਰਿਤ

ਬਸੀ ਪਠਾਣਾਂ, 26 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟਰਸ ਪਾਰਟੀਸੀਪੇਸ਼ਨ ਪ੍ਰੋਗਰਾਮ) ਗਤੀਵਿਧੀ ਦੇ ਤਹਿਤ ਯਸ਼ਪਾਲ ਸ਼ਰਮਾ ਐਸ.ਡੀ.ਐਮ. ਬਸੀ ਪਠਾਣਾਂ ਨੇ ਸਵੀਪ ਟੀਮ ਦੇ ਨਾਲ ਪਿੰਡ ਵਜੀਦਪੁਰ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਸ਼ਰਾਬ ਬਰਾਮਦ

ਭੜੀ, 26 ਅਕਤੂਬਰ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਪੁਲਿਸ ਨੇ ਪਾਬੰਦੀਸ਼ੁਦਾ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪਿੰਡ ਰਾਏਪੁਰ ਦੇ ਅੱਡੇ ਕੋਲ ਮਹਿੰਗੇ ਭਾਅ ਵੇਚਣ ਦਾ ਇਕ ...

ਪੂਰੀ ਖ਼ਬਰ »

200 ਨਸ਼ੀਲੇ ਟੀਕੇ ਤੇ 175 ਸ਼ੀਸ਼ੀਆਂ ਸਮੇਤ ਦੋ ਵਿਅਕਤੀ ਕਾਬੂ

ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦੋ ਵਿਅਕਤੀਆਂ ਪਾਸੋਂ 200 ਨਸ਼ੀਲੇ ਟੀਕੇ ਅਤੇ 175 ਸ਼ੀਸ਼ੀਆਂ ਏਵਲ ਬਰਾਮਦ ਕਰਕੇ ਐਨ.ਡੀ.ਪੀ.ਸੀ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸੀ.ਏ.ਆਈ. ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਬਿੱਲ ਮੁਆਫ਼ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਿਕ ਫ਼ੈਸਲਾ-ਸੂਦ, ਬਿੱਟੂ

ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ 2 ਕਿੱਲੋਵਾਟ ਬਿਜਲੀ ਲੋਡ ਤੱਕ ਖਪਤਕਾਰਾਂ ਦੇ ਪਿਛਲੇ ਸਾਰੇ ਬਕਾਏ ਮੁਆਫ਼ ਲਈ ਲਿਆ ਇਤਿਹਾਸਿਕ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ...

ਪੂਰੀ ਖ਼ਬਰ »

ਦਸ਼ਨਾਮੀ ਅਖਾੜਾ ਵਿਖੇ ਕਰਵਾਏ ਜਾਣ ਵਾਲੇ ਸੰਮੇਲਨ ਦਾ ਸੱਦਾ ਪੱਤਰ ਸ਼ਹਿਰ ਵਾਸੀਆ ਵਲੋਂ ਜਾਰੀ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖੇ 51ਵਾਂ ਸਾਲਾਨਾ ਮਾਨਵ ਏਕਤਾ ਮਹਾਂ ਸੰਤ ਸੰਮੇਲਨ ਮਿਤੀ 12, 13 ਤੇ 14 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਕਾਰਡ ਦਸ਼ਨਾਮੀ ਅਖਾੜਾ ਦੇ ਗੱਦੀ ਨਸ਼ੀਨ ਸ੍ਰੀ ਸ੍ਰੀ 1008 ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਦੇਵੇ ਮੁਆਵਜ਼ਾ-ਦਰਸ਼ਨ ਬੱਬੀ

ਅਮਲੋਹ, 26 ਅਕਤੂਬਰ (ਕੇਵਲ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿਚ ਹੋਈ ਬਰਸਾਤ ਅਤੇ ਗੜੇਮਾਰੀ ਨਾਲ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਨਾਲ ਕਿਸਾਨਾਂ ਨੂੰ ਕਾਫੀ ਘਾਟਾ ਪਵੇਗਾ ਉੱਥੇ ਹਲਕਾ ਅਮਲੋਹ ਵਿਚ ...

ਪੂਰੀ ਖ਼ਬਰ »

ਗੁ: ਸਾਹਿਬ ਪਾਤਸ਼ਾਹੀ ਛੇਵੀਂ 'ਚ ਚੱਲ ਰਹੀ ਕਾਰਸੇਵਾ 'ਚ ਕੈਬਨਿਟ ਮੰਤਰੀ ਨਾਭਾ ਨੇ ਕੀਤੀ ਹੱਥੀਂ ਸੇਵਾ

ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੀਵਨ ਦੌਰਾਨ ਜਿੱਥੇ ਸਵਾ ਮਹੀਨਾ ਜੱਸੜ੍ਹਾਂ ਦੀ ਢਾਬ 'ਤੇ ਠਹਿਰਾਅ ਕਰ ਕੇ ਅਨੇਕਾਂ ਸ਼ਰਧਾਲੂਆਂ ਨੂੰ ਦਰਸ਼ਨ ਦੇ ਕੇ ਨਿਵਾਜਿਆ ਉੱਥੇ ਹੀ ਇਸ ਨਗਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਪੂਰਾ ਕਰੇ-ਜਥੇ. ਚੀਮਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਸੂਬੇ ਦੇ ਉਦਯੋਗਪਤੀਆਂ ਨਾਲ ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੇ ਪੌਣੇ 5 ...

ਪੂਰੀ ਖ਼ਬਰ »

ਲਾਲੀ ਨੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦਾ ਕੀਤਾ ਵਿਸ਼ੇਸ਼ ਸਨਮਾਨ

ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਲਾਲੀ ਵਲੋਂ ਆਪਣੇ ਸਮਰਥਕਾਂ ਸਮੇਤ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੂੰ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ ਉੱਪਰ ਲਗਾਏ ਵੈਟ 'ਚ ਕਟੌਤੀ ਕਰ ਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਵੇ-ਚੀਮਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਰੋਜ਼ਾਨਾ ਹੋ ਰਹੇ ਵਾਧੇ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ, ਕਿਉਂਕਿ ਤੇਲ ਕੀਮਤਾਂ ਦੇ ਰੇਟਾਂ 'ਚ ਵਾਧਾ ਹੋਣ ਨਾਲ ਹਰ ਚੀਜ਼ ਦੇ ਭਾਅ ਵਧ ਜਾਂਦੇ ਹਨ | ਇਸ ਲਈ ਤਿਉਹਾਰਾਂ ਦੇ ...

ਪੂਰੀ ਖ਼ਬਰ »

ਟਰੈਕਟਰ ਦਰੱਖਤ ਨਾਲ ਟਕਰਾਉਣ 'ਤੇ ਕਿਸਾਨ ਦੀ ਮੌਤ

ਖਮਾਣੋਂ, 26 ਅਕਤੂਬਰ (ਮਨਮੋਹਨ ਸਿੰਘ ਕਲੇਰ)-ਪਿੰਡ ਬਿਲਾਸਪੁਰ ਦਾ ਇਕ ਨੌਜਵਾਨ ਕਿਸਾਨ ਜੋ ਅਨਾਜ ਮੰਡੀ ਤੋਂ ਝੋਨਾ ਵੇਚ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ, ਦਾ ਟਰੈਕਟਰ ਇਕ ਦਰੱਖਤ ਨਾਲ ਟਕਰਾਉਣ ਕਾਰਨ ਉਸ ਦੀ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸੁਖਦੀਪ ...

ਪੂਰੀ ਖ਼ਬਰ »

ਮੁਨਾਫ਼ਾ ਵੰਡ ਸਮਾਗਮ 'ਚ ਦੁੱਧ ਉਤਪਾਦਕਾਂ ਨੂੰ ਕੀਤਾ ਜਾਗਰੂਕ

ਬਸੀ ਪਠਾਣਾਂ, 26 ਅਕਤੂਬਰ (ਰਵਿੰਦਰ ਮੌਦਗਿਲ)-ਦੀ ਬਾਗਸਿਕੰਦਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡਿਪਟੀ ਮੈਨੇਜਰ ਮਨਪ੍ਰੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ-ਬੀ.ਕੇ ਯੂ. ਕਾਦੀਆਂ

ਖਮਾਣੋਂ, 26 ਅਕਤੂਬਰ (ਜੋਗਿੰਦਰ ਪਾਲ)-ਬੀ.ਕੇ.ਯੂ. ਕਾਦੀਆਂ ਦੀ ਟੀਮ ਨੇ ਖਮਾਣੋਂ ਸਬ-ਡਵੀਜ਼ਨ ਦੇ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਜਿਸ ਵਿਚ ਝੋਨੇ ਦੀ ਪੱਕੀ ਫ਼ਸਲ, ...

ਪੂਰੀ ਖ਼ਬਰ »

ਬਧੌਛੀ ਕਲਾਂ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਹਾੜਾ ਮਨਾਇਆ

ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਪਿੰਡ ਬਧੌਛੀ ਕਲਾਂ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ...

ਪੂਰੀ ਖ਼ਬਰ »

ਬੈਂਕ ਵਲੋਂ 52 ਲੱਖ ਰੁਪਏ ਦੇ ਕਰਜ਼ੇ ਵੰਡੇ

ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਕੋਆਪੇ੍ਰਟਿਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਕਰੈਡਿਟ ਆਊਟਰੀਚ ਪ੍ਰੋਗਰਾਮ ਤਹਿਤ ਆਯੋਜਿਤ ਕੀਤੇ ਗਏ ਪ੍ਰੋਗਰਾਮ ਵਿਚ 52 ਲੱਖ ਰੁਪਏ ਦੇ ਕਰਜ਼ੇ ਵੰਡੇ ਗਏ | ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੀਡ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੀ ਕਮੀ ਕਾਰਨ ਕਿਸਾਨਾਂ ਦੀ ਹੋ ਰਹੀ ਹੈ ਲੁੱਟ-ਅਮਰਾਲਾ

ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸਰਕਾਰ ਦੁਆਰਾ ਜਾਣ ਬੁੱਝ ਕੇ ਡੀ.ਏ.ਪੀ. ਖਾਦ ਦੀ ਕਮੀ ਦਿਖਾਈ ਜਾ ਰਹੀ ਹੈ ਜਿਸ ਦਾ ਕਿ ਵਪਾਰੀ ਵਰਗ ਨੂੰ ਫ਼ਾਇਦਾ ਹੋ ਰਿਹਾ ਹੈ ਅਤੇ ਕਿਸਾਨਾਂ ਦੀ ਲੁੱਟ ਹੋ ਰਹੀ ਹੈ | ਪੰਜਾਬ ਵਿਚ ਕਣਕ ਅਤੇ ਸਬਜ਼ੀਆਂ ਦੀ ਬਿਜਾਈ ਦਾ ਸਮਾਂ ਲੰਘ ...

ਪੂਰੀ ਖ਼ਬਰ »

ਨਵੋਦਿਆ ਦੀ ਪ੍ਰੀਖਿਆ ਪਾਸ ਕਰਨ 'ਤੇ ਕੀਤਾ ਸਨਮਾਨ

ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ ਸੰਘੋਲ (ਕੰਨਿਆ) ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਪ੍ਰਦੀਪ ਸਿੰਘ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਦਾ ਪ੍ਰੀਖਿਆ ਪਾਸ ਕਰਨ 'ਤੇ ਸਕੂਲ ਸਟਾਫ਼ ਦੁਆਰਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਹੋਈ ਆਵਾਜ਼ ਪ੍ਰਦੂਸ਼ਣ ਖ਼ਿਲਾਫ਼ ਸਖ਼ਤ, 40 ਪ੍ਰੈਸ਼ਰ ਹਾਰਨ ਉਤਾਰੇ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਵਲੋਂ ਆਵਾਜ਼ ਪ੍ਰਦੂਸ਼ਣ ਖ਼ਿਲਾਫ਼ ਲਗਾਤਾਰ ਮੁਹਿੰਮ ਜਾਰੀ ਹੈ, ਜਿਸ ਦੇ ਚੱਲਦਿਆਂ ਬੁਲੇਟ ਮੋਟਰਸਾਈਕਲਾਂ ਦੇ ਸਾਇਲੰਸਰ ਉਤਾਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਪੰਚ ਹਰਭਿੰਦਰ ਸਿੰਘ ਖਰੌੜੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਸਹਿਕਾਰੀ ਸਭਾ ਆਦਮਪੁਰ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਹਰਭਿੰਦਰ ਸਿੰਘ ਖਰੌੜੀ ਨੂੰ ਪ੍ਰਧਾਨ, ਜਸਪਾਲ ਸਿੰਘ ਲਟੌਰ ਨੂੰ ਮੀਤ ਪ੍ਰਧਾਨ ਤੇ ਜੂਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂਵਾਲ ਨੂੰ ਚੁਣਿਆ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਲਈ ਸਥਾਨ ਨਿਰਧਾਰਿਤ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਦੀਵਾਲੀ ਦੇ ਤਿਉਹਾਰ ਮੌਕੇ ਬਿਨਾਂ ਜ਼ਿਲ੍ਹਾ ਮੈਜਿਸਟਰੇਟ ...

ਪੂਰੀ ਖ਼ਬਰ »

ਬਸੀ ਪਠਾਣਾਂ ਪੁਲਿਸ ਨੇ ਉਤਰਵਾਏ ਪਟਾਕਾ ਮਾਰ ਸਾਇਲੰਸਰ ਤੇ ਪ੍ਰੈਸ਼ਰ ਹਾਰਨ

ਬਸੀ ਪਠਾਣਾਂ, 26 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਸੀ ਪਠਾਣਾਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਨਿਰਦੇਸ਼ਾਂ 'ਤੇ ਡੀ.ਐਸ.ਪੀ. ਜੰਗਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਦੋਪਹੀਆ ਵਾਹਨਾਂ ਤੋਂ ਉਤਰਵਾਏ ਪ੍ਰੈਸ਼ਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਮਲੋਹ, 26 ਅਕਤੂਬਰ (ਰਿਸ਼ੂ ਗੋਇਲ)-ਪਿਛਲੇ ਦਿਨੀਂ ਯੂ.ਪੀ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਮੌਕੇ ਮਾਰੇ ਗਏ ਕਿਸਾਨ ਭਰਾਵਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਤੇ ਆਗੂਆਂ ਵਲੋਂ ਸ਼ਹਿਰ ਅਮਲੋਹ ਵਿਖੇ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਕਰਮਚਾਰੀ ਵੈੱਲਫੇਅਰ ਫੈੱਡਰੇਸ਼ਨ ਦੀ ਬੈਠਕ

ਭੜੀ, 26 ਅਕਤੂਬਰ (ਭਰਪੂਰ ਸਿੰਘ ਹਵਾਰਾ)-ਐਸ.ਸੀ./ਬੀ.ਸੀ. ਮੁਲਾਜ਼ਮ ਵੈੱਲਫੇਅਰ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ ਦੇ ਹੁਕਮਾਂ 'ਤੇ ਐਸ.ਸੀ./ਬੀ.ਸੀ. ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਦੀ ਅਗਵਾਈ ਵਿਚ ਪ੍ਰਧਾਨ ਮੱਘਰ ...

ਪੂਰੀ ਖ਼ਬਰ »

ਤਣਾਅ ਵਾਲੇ ਸਮੇਂ ਕਦੇ ਵੀ ਕੋਈ ਫ਼ੈਸਲਾ ਜਲਦੀ 'ਚ ਨਹੀਂ ਲੈਣਾ ਚਾਹੀਦਾ-ਜਸਪ੍ਰੀਤ ਸਿੰਘ

ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਲਈ ਇਕ ਦਿਨ ਦਾ ਤਣਾਅ ਮੁਕਤ ਪ੍ਰਬੰਧਨ ਉੱਤੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕਾਲਜ ਦੀ ਡਾਇਰੈਕਟਰ ਡਾ. ਮਨੀਸ਼ਾ ਗੁਪਤਾ ਦੀ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੇ ਜ਼ੋਨ ਨੰਬਰ 8 ਤੋਂ ਤੇਜਿੰਦਰ ਸਿੰਘ ਢਿੱਲੋਂ ਜੇਤੂ

ਖਮਾਣੋਂ, 26 ਅਕਤੂਬਰ (ਮਨਮੋਹਨ ਸਿੰਘ ਕਲੇਰ)-ਮਿਲਕ ਪਲਾਂਟ ਲੁਧਿਆਣਾ ਦੇ ਜ਼ੋਨ ਨੰਬਰ 8 ਤੋਂ ਖਮਾਣੋਂ ਤੋਂ ਡਾਇਰੈਕਟਰ ਦੀ ਚੋਣ ਤੇਜਿੰਦਰ ਸਿੰਘ ਢਿੱਲੋਂ (ਭਾਂਬਰੀ) ਨੇ 53 ਵੋਟਾਂ ਹਾਸਲ ਕਰ ਕੇ ਚੋਣ ਜਿੱਤੀ ਹੈ | ਉਕਤ ਚੋਣਾਂ 'ਚ ਜਿੱਤ ਹਾਸਲ ਕਰਨ ਉਪਰੰਤ ਤੇਜਿੰਦਰ ਸਿੰਘ ...

ਪੂਰੀ ਖ਼ਬਰ »

'ਆਪ' ਵਲੋਂ ਰਾਜ ਕੁਮਾਰ ਰਾਜੂ ਵਪਾਰ ਵਿੰਗ ਖਮਾਣੋਂ ਦੇ ਪ੍ਰਧਾਨ ਨਿਯੁਕਤ

ਖਮਾਣੋਂ, 26 ਅਕਤੂਬਰ (ਮਨਮੋਹਨ ਸਿੰਘ ਕਲੇਰ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵਲੋਂ ਚੋਣ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਹੋਈ ਹੈ ਅਤੇ ਪਾਰਟੀ ਲਈ ਦਿਨ-ਰਾਤ ਕੰਮ ਕਰਨ ਵਾਲੇ ਵਰਕਰਾਂ ਨੂੰ ਵੀ ਪਾਰਟੀਆਂ ਵਲੋਂ ਵੱਖ-ਵੱਖ ਪ੍ਰਕਾਰ ਦੀਆਂ ...

ਪੂਰੀ ਖ਼ਬਰ »

ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਇਕਾਈ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਤਬਦੀਲ ਕੀਤੇ ਜਾਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਕੌਮਾਂਤਰੀ ਕੈਮਿਸਟਰੀ ਹਫ਼ਤਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ 'ਫਾਸਟ ਔਰ ਸਲੋ-ਕੈਮਿਸਟਰੀ ਮੇਕਸ ਇਟ ਗੋ' ਥੀਮ ਨਾਲ ਕੌਮਾਂਤਰੀ ਕੈਮਿਸਟਰੀ ਹਫਤਾ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਹਰ ਪਿੰਡ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ ਮੋਹਰੀ-ਬਲਵਿੰਦਰ ਗੁਰਧਨਪੁਰ

ਅਮਲੋਹ, 26 ਅਕਤੂਬਰ (ਕੇਵਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪੰਜਾਬ ਵਿਕਾਸ ਪੱਖੋਂ ਮੋਹਰੀ ਬਣਨ ਲੱਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਅਮਲੋਹ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਕਪੂਰਗੜ੍ਹ ਵਲੋਂ ਵਿਜੀਲੈਂਸ ਦਿਵਸ ਮੌਕੇ ਕਰਵਾਇਆ ਸੈਮੀਨਾਰ

ਅਮਲੋਹ, 26 ਅਕਤੂਬਰ (ਰਿਸ਼ੂ ਗੋਇਲ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਕਪੂਰਗੜ੍ਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਵਿਜੀਲੈਂਸ ਦਿਵਸ ਮੌਕੇ ਮਾਘੀ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਅਮਲੋਹ ਵਿਖੇ ਇਕ ਲੋਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX