ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਫਰੀਦਕੋਟ

ਫ਼ਰੀਦਕੋਟ ਮਿਲਕ ਯੂਨੀਅਨ ਦੁੱਧ ਉਤਪਾਦਨ ਨੂੰ ਵਧਾਉਣ 'ਚ ਯਤਨਸ਼ੀਲ-ਜਗਜੀਵਨ ਸਿੰਘ ਹਰਦਿਆਲੇਆਣਾ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮ. ਫ਼ਰੀਦਕੋਟ ਸੰਬੰਧਿਤ ਮਿਲਕ ਯੂਨੀਅਨ ਫ਼ਰੀਦਕੋਟ ਦੇ ਮਿਲਕਸੈਡ ਖੇਤਰ ਵਿਚ 370 ਪੁਰਾਣੇ ਜ਼ਿਲ੍ਹੇ (ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ) ਦੇ ਪਿੰਡਾਂ ਦੇ ਹਨ | ਇਸ ਵੇਲੇ ਕੁੱਲ 226 ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਚੱਲ ਰਹੀਆਂ ਹਨ ਜਿਨ੍ਹਾਂ ਵਿਚੋਂ 153 ਰਜਿਸਟਰਡ ਸਭਾਵਾਂ 106 ਸਭਾਵਾਂ ਪ੍ਰਪੋਜਡ ਸਭਾਵਾਂ ਚੱਲ ਰਹੀਆਂ ਹਨ | 64 ਪ੍ਰੋਗੈਸਿਵ ਡੇਅਰੀ ਫ਼ਾਰਮ ਹਨ | ਪੰਜ ਦੁੱਧ ਸੀਤਲ ਕੇਂਦਰ ਹਨ ਜਿਨ੍ਹਾਂ ਵਿਚ ਰੋਜ਼ਾਨਾ 50000 ਲੀਟਰ ਦੁੱਧ ਇੱਕਠਾ ਕੀਤਾ ਜਾ ਰਿਹਾ ਹੈ | ਅੱਜ ਇਹ ਜਾਣਕਾਰੀ ਦਿੰਦਿਆਂ ਮਿਲਕ ਯੂਨੀਅਨ ਦੇ ਚੇਅਰਮੈਨ ਜਗਜੀਵਨ ਸਿੰਘ ਹਰਦਿਆਲੇਆਣਾ ਨੇ ਦੱਸਿਆ ਕਿ ਮਿਲਕ ਯੂਨੀਅਨ ਦੇ ਆਪਣੇ ਦੋ ਦੁੱਧ ਚਿਲਿੰਗ ਸੈਂਟਰ ਦੋਦਾ ਅਤੇ ਬਾਜਾਖਾਨਾ ਵਿਖੇ ਮੌਜੂਦ ਹਨ | ਜਦਕਿ ਸਾਦਿਕ ਵਿਖੇ ਆਈਸ ਫ਼ੈਕਟਰੀ ਕਿਰਾਏ 'ਤੇ ਲੈ ਕੇ ਦੁੱਧ ਇੱਕਠਾ ਕੀਤਾ ਜਾਂਦਾ ਹੈ ਅਤੇ ਦੁੱਧ ਸੀਤਲ ਕੇਂਦਰ ਔਲਖ ਵਿਖੇ ਗ੍ਰਾਮ ਪੰਚਾਇਤ ਦੀ ਜਗ੍ਹਾ ਵਿਚ ਦੁੱਧ ਸੀਤਲ ਕੇਂਦਰ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ ਦੁੱਧ ਦੀ ਕੁਆਲਿਟੀ ਵਿਚ ਸੁਧਾਰ ਕਰਨ ਅਤੇ ਦੁੱਧ ਉਤਪਾਦਕਾਂ ਦੇ ਵਿਸ਼ਵਾਸ ਵਿਚ ਵਾਧਾ ਕਰਨ ਲਈ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਨੂੰ ਭਾਰਤ ਸਰਕਾਰ ਦੀ ਕਲੀਨ ਮਿਲਕ ਪ੍ਰੋਡਕਸਨ ਸਕੀਮ ਅਧੀਨ 1000 ਲੀਟਰ ਸਮਰੱਥਾ ਦੇ 12 ਅਤੇ 2000 ਲੀਟਰ ਸਮਰੱਥਾ ਦੇ 6 ਬਲਕ ਮਿਲਕ ਕੂਲਰ, 49 ਆਟੋਮੈਟਿਕ ਮਿਲਕ ਕੁਲੈਕਸ਼ਨ ਯੁੂਨਿਟ ਅਤੇ 100 ਮਿਲਕ ਐਨਾਲਾਈਜ਼ਰ ਸਭਾਵਾਂ ਉਪਰ ਸਥਾਪਿਤ ਕੀਤੇ ਗਏ ਹਨ | ਇਸ ਤੋਂ ਇਲਾਵਾ ਇਸ ਸਕੀਮ ਅਧੀਨ ਪ੍ਰੋਗਰੈਸਿਵ ਡੇਅਰੀ ਫ਼ਾਰਮਰਾਂ ਨੂੰ 35 ਮਿਲਕਿੰਗ ਮਸ਼ੀਨਾਂ ਸਬਸਿਡੀ 'ਤੇ ਉਪਲਪਧ ਕਰਵਾਈਆਂ ਗਈਆਂ ਹਨ | ਇਸੇ ਸਕੀਮ ਅਧੀਨ 136 ਡਾਟਾ ਪ੍ਰੋਸੈਸਰ ਮਿਲਕ ਕੁਲੈਕਸ਼ਨ ਯੂਨਿਟ ਸਥਾਪਿਤ ਕੀਤੇ ਗਏ ਹਨ | ਨਾਬਾਰਡ ਸਕੀਮ ਅਧੀਨ 5 ਆਟੋਮੈਟਿਕ ਮਿਲਕ ਕੁਲੈਕਸ਼ਨ ਯੁੂਨਿਟ ਸਥਾਪਿਤ ਕੀਤੇ ਗਏ ਹਨ | ਮਿਲਕ ਯੂਨੀਅਨ ਫ਼ਰੀਦਕੋਟ ਵਲੋਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਨੂੰ 37 ਆਟੋਮੈਟਿਕ ਮਿਲਕ ਕੁਲੈਕਸ਼ਨ ਯੁੂਨਿਟ, 24 ਈ.ਐਮ.ਟੀ, 95 ਮਿਲਕ ਐਨਾਲਾਈਜ਼ਰ ਅਤੇ ਪ੍ਰੋਗਰੈਸਿਵ ਡੇਅਰੀ ਫ਼ਾਰਮਾਂ ਨੂੰ 69 ਮਿਲਕਿੰਗ ਮਸ਼ੀਨਾਂ ਸਬਸਿਡੀ 'ਤੇ ਉਪਲਪਧ ਕਰਵਾਈਆਂ ਗਈਆਂ ਹਨ | ਮਿਲਕ ਯੂਨੀਅਨ ਫ਼ਰੀਦਕੋਟ ਵਲੋਂ ਆਪਣੇ ਵੱਖ ਵੱਖ ਦੁੱਧ ਸੀਤਲ ਕੇਂਦਰਾਂ ਉਪਰ ਦੁੱਧ ਦੀ ਗੁਣਵੱਤਾ ਦੀ ਪਰਖ ਕਰਨ ਲਈ ਮਿਲਕੋ ਸਕਰੀਨ, ਸੋਡੀਅਮ ਐਨਾਲਾਈਜ਼ਰ, ਡਿਜੀਟਲ ਬੀ.ਆਰ.ਮੀਟਰ ਅਤੇ ਦੀਆਂ ਅਡਲਟਰੇਸਨ ਕਿੱਟਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਦੁੱਧ ਦੀ ਗੁਣਵੱਤਾ ਦੇ ਮਿਆਰ ਵਿਚ ਵਾਧਾ ਹੋਇਆ ਹੈ | ਮਿਲਕ ਯੂਨੀਅਨ ਫ਼ਰੀਦਕੋਟ ਵਲੋਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਕੰਮਕਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਰਿਕਾਰਡ ਨੂੰ ਪੂਰਾ ਰੱਖਣ ਸਬੰਧੀ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਜਲੰਧਰ ਵਿਖੇ ਹਫ਼ਤਾਵਾਰੀ ਟਰੇਨਿੰਗ ਕਰਵਾਈ ਜਾ ਰਹੀ ਹੈ | ਮਿਲਕ ਯੂਨੀਅਨ ਫ਼ਰੀਦਕੋਟ ਵਲੋਂ ਦੁੱਧ ਉਤਪਾਦਕਾਂ ਦੇ ਕੈਟਲਫੀਡ, ਮਿਨਰਲ ਮਿਕਸਚਰ ਅਤੇ ਨਸਲ ਸੁਧਾਰ ਸਬੰਧੀ ਜਾਣਕਾਰੀ ਵਿਚ ਵਾਧਾ ਕਰਨ ਲਈ ਵੇਰਕਾ ਦੇ ਵੱਖ ਵੱਖ ਕੈਟਲਫੀਡ ਪਲਾਂਟਾਂ ਦੇ ਦੌਰੇ ਕਰਵਾਏ ਜਾ ਰਹੇ ਹਨ | ਮਿਲਕ ਯੂਨੀਅਨ ਫ਼ਰੀਦਕੋਟ ਵਲੋਂ ਦੁੱਧ ਉਤਪਾਦਕ ਸਹਿਕਾਰੀ ਸਭਾਂਵਾਂ ਅਤੇ ਦੁੱਧ ਸੀਤਲ ਕੇਂਦਰਾਂ ਦੇ ਕੰਮਕਾਜ ਵਿਚ ਪਾਰਦਰਸਤਾਂ ਲਿਆਉਣ ਲਈ ਸਭਾਵਾਂ ਅਤੇ ਦੁੱਧ ਸੀਤਲ ਕੇਂਦਰਾਂ ਦੇ ਕੰਮਕਾਜ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਤਹਿਤ 4 ਦੁੱਧ ਸੀਤਲ ਕੇਂਦਰਾਂ (ਬਾਜਾਖਾਨਾ, ਦੋਦਾ, ਔਲਖ ਅਤੇ ਸਾਦਿਕ) ਅਤੇ 127 ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦਾ ਕੰਮਕਾਜ ਆਨਲਾਈਨ ਕੀਤਾ ਜਾ ਚੁੱਕਾ ਹੈ | ਮਿਲਕ ਯੂਨੀਅਨ ਫ਼ਰੀਦਕੋਟ ਮਿਲਕਸੈਡ ਏਰੀਏ ਵਿਚ ਪਸ਼ੂਆਂ ਦੀ ਨਸਲ ਵਿਚ ਸੁਧਾਰ ਕਰਨ ਅਤੇ ਦੁੱਧ ਦੇ ਉਤਪਾਦਨ ਵਿਚ ਵਾਧਾ ਕਰਨ ਲਈ ਵਧੀਆਂ ਨਸਲ ਅਤੇ ਇੰਪੋਰਟਡ ਟੀਕੇ (ਸੀਮਨ) ਸਪਲਾਈ ਕਰ ਰਿਹਾ ਹੈ | ਇਸ ਤੋਂ ਇਲਾਵਾ ਮਿਲਕ ਯੂਨੀਅਨ ਫ਼ਰੀਦਕੋਟ ਦੁੱਧ ਉਤਪਾਦਕਾਂ ਨੂੰ ਕੈਟਲਫੀਡ, ਹਰੇ ਚਾਰੇ ਦੇ ਬੀਜ, ਮਿਨਰਲ ਮਿਕਸਚਰ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਵਾਜਬ ਰੇਟਾਂ 'ਤੇ ਸਪਲਾਈ ਕਰ ਰਿਹਾ ਹੈ | ਇਸ ਮੌਕੇ ਰਾਜਵਿੰਦਰ ਸਿੰਘ ਪੱਪੂ ਸਿਮਰੇਵਾਲਾ ਵਾਈਸ ਚੇਅਰਮੈਨ ਅਤੇ ਜਸਕਰਨ ਸਿੰਘ ਡੱਗੋ ਰੋਮਾਣਾ ਵੀ ਹਾਜ਼ਰ ਸਨ |

ਬੀ.ਕੇ.ਯੂ. ਡਕੌਂਦਾ ਬਲਾਕ ਜੈਤੋ ਨੇ ਕਿਸਾਨੀ ਮੱਸਲਿਆਂ ਨੂੰ ਲੈ ਕੇ ਐਸ.ਡੀ.ਐਮ. ਨੂੰ ਸੌਂਪਿਆ ਮੰਗ-ਪੱਤਰ

ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ ਅਤੇ ਸੀਨੀਅਰ ਮੀਤ ਪ੍ਰਧਾਨ ਗੁੁਰਜੀਤ ਸਿੰਘ ਨੰਬਰਦਾਰ ਦਬੜ੍ਹੀਖਾਨਾ ਦੀ ਅਗਵਾਈ ਹੇਠ ਸੰਯੁੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਸੁਖਵਿੰਦਰ ਸਿੰਘ ਢਿੱਲੋਂ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ

ਕੋਟਕਪੂਰਾ, 26 ਅਕਤੂਬਰ (ਮੇਘਰਾਜ)-ਪਿੰਡ ਢਾਬ ਗੁਰੂ ਕੀ ਨਿਵਾਸੀ ਸਾਬਕਾ ਫ਼ੌਜੀ ਸੁਖਵਿੰਦਰ ਸਿੰਘ ਢਿੱਲੋਂ (40) ਪੁੱਤਰ ਗੁਰਬਚਨ ਸਿੰਘ ਢਿੱਲੋਂ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਬੇਵਕਤੀ ਅਤੇ ਦੁਖਦਾਈ ਮੌਤ ਹੋ ਗਈ | ਸੁਖਵਿੰਦਰ ਸਿੰਘ ਢਿੱਲੋਂ ਆਪਣੇ ਪਿੱਛੇ ...

ਪੂਰੀ ਖ਼ਬਰ »

ਭਾਰਤੀ ਲੋਕ ਨਾਚ ਦੀਆਂ ਧੁੁੰਨਾਂ ਨਾਲ ਸਿਲਵਰ ਓਕਸ ਸਕੂਲ 'ਚ ਪਈਆਂ ਗੰੂਜਾਂ

ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿਖੇ ਵਿਦਿਆਰਥੀਆਂ ਦੇ ਡਾਸਿੰਗ ਹੁੁਨਰ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਵਿਚ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਪੇਂਡੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕੋਟਕਪੂਰਾ, 26 ਅਕਤੂਬਰ (ਮੇਘਰਾਜ)-'ਆਪ' ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮਾਰਕੀਟ ਕਮੇਟੀ ਕੋਟਕਪੂਰਾ ਅਧੀਨ ਮੁੱਖ ਦਾਣਾ ਮੰਡੀ ਸਮੇਤ ਵੱਖ ਵੱਖ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

1 ਨਵੰਬਰ 2021 ਤੱਕ ਚੱਲੇਗੀ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ-ਡੀ.ਆਈ.ਜੀ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਿਜੀਲੈਂਸ ਬਿਊਰੋ ਪੰਜਾਬ ਵਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਅੱਜ ਤੋਂ 1 ਨਵੰਬਰ 2021 ਤੱਕ ਮਨਾਇਆ ਜਾ ਰਿਹਾ ਹੈ | ਇਸ ਮੁਹਿੰਮ ਦੀ ਸ਼ੁਰੂਆਤ ਵਿਜੀਲੈਂਸ ਬਿਊਰੋ ਫ਼ਰੀਦਕੋਟ ਵਿਖੇ ਸਮੂਹ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਨ ਵਾਲੇ ਢਾਬ ਸ਼ੇਰ ਸਿੰਘ ਵਾਲਾ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ

ਸਾਦਿਕ, 26 ਅਕਤੂਬਰ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਕੂਲ ਢਾਬ ਸ਼ੇਰ ਸਿੰਘ ਵਾਲਾ ਦੇ ਵਿਦਿਆਰਥੀਆਂ ਅਰਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਗਗਨਦੀਪ ਕੌਰ ਪੁੱਤਰੀ ਰਾਮਜੀਤ ਸਿੰਘ ਜਿਨ੍ਹਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਇਸ ...

ਪੂਰੀ ਖ਼ਬਰ »

ਬਿਜਲੀ ਦੇ ਬਕਾਇਆ ਬਿੱਲ ਮਾਫ਼ੀ ਸੰਬੰਧੀ ਵੱਖ-ਵੱਖ ਥਾਵਾਂ 'ਤੇ ਫਾਰਮ ਭਰੇ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਰ ਵਰਗ ਦੇ ਘਰੇਲੂ ਖਪਤਕਾਰਾਂ ਦੇ ਦੋ ਕਿਲੋਵਾਟ ਤੱਕ ਬਿਜਲੀ ਦੇ ਬਕਾਇਆ ਬਿੱਲ ਮਾਫ਼ ਕੀਤੇ ਗਏ ਹਨ | ਜਿਸ ਤਹਿਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਉਦਯੋਗਿਕ ਵਿਕਾਸ ਲਈ ਪੰਜਾਬ 'ਚ ਨਿਵੇਸ਼ ਦਾ ਸੱਦਾ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2021 ਤਹਿਤ ਵਰਚੁਅਲ ਤਰੀਕੇ ਨਾਲ ਉਦਯੋਗਪਤੀਆਂ ਨੂੰ ...

ਪੂਰੀ ਖ਼ਬਰ »

ਫ਼ਰੀਦਕੋਟ ਦੀਆਂ ਮੰਡੀਆਂ ਵਿਚ ਹੋਈ 346412 ਮੀਟਰਿਕ ਟਨ ਝੋਨੇ ਖਰੀਦ- ਸੇਤੀਆ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੀ ਸ਼ਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ ਵਿਚ 350026 ਮੀਟਰਿਕ ਟਨ ਝੋਨੇ ਦੀ ਆਮਦ ਹੋਈ | ਜਿਸ ਵਿਚੋਂ 346412 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ ਅਤੇ 487.99 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ

ਪੰਜਗਰਾੲੀਂ ਕਲਾਂ, 26 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲ ਵਿਚ ਬਣੇ ਹਾਊਸਾਂ ਦੇ ਅੰਤਰਗਤ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਡਾ. ਹਰਪਾਲ ਸਿੰਘ ਢਿੱਲਵਾਂ

ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਡਾ.ਹਰਪਾਲ ਸਿੰਘ ਢਿੱਲਵਾਂ ਹਲਕਾ ਜੈਤੋ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਕੱਤਰ ਐਸ.ਸੀ ਵਿੰਗ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਜੈਤੋ 'ਚ ਟੈਲੈਂਟ ਸ਼ੋਅ ਕਰਵਾਇਆ

ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਪੰਜਾਬ ਸਪੇਸ ਅਤੇ ਐਮ.ਬੀ.ਐਲ .ਮੀਡੀਆ (ਪੰਜਾਬ) ਦੁਆਰਾ ਟੈਲੰਟ ਸ਼ੋਅ ਕਰਵਾਇਆ ਗਿਆ | ਇਹ ਸ਼ੋਅ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਤਣਾਅ ਮੁੁਕਤ ਰੱਖਣਾ ਵੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਦਾ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 26 ਅਕਤੂਬਰ (ਮੇਘਰਾਜ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸੇਧ ਦੇਣ ਲਈ ਬਠਿੰਡਾ ਅਤੇ ਫ਼ਰੀਦਕੋਟ ਜ਼ੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਸਥਾਨਕ ਗੁਰੂਕੁਲ ਕਾਲਜ ਵਿਖੇ 23 ਤੋਂ 25 ਅਕਤੂਬਰ ਨੂੰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ

ਬਰਗਾੜੀ, 26 ਅਕਤੂਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਸਰਾਵਾਂ ਵਿਖੇ ਆਂਗਣਵਾੜੀ ਸੈਂਟਰ ਲਈ ਪੰਚਾਇਤ ਵਲੋਂ ਬਣਾਈ ਗਈ ਨਵੀਂ ਇਮਾਰਤ ਦਾ ਉਦਘਾਟਨ ਸਰਪੰਚ ਅਜੈਬ ਸਿੰਘ ਅਤੇ ਸਮੁੱਚੀ ਪੰਚਾਇਤ ਵਲੋਂ ਕੀਤਾ ਗਿਆ | ਨਵੀਂ ਬਣੀ ਇਮਾਰਤ ਦੀ ਖੁਸ਼ੀ ਵਿਚ ਸ੍ਰੀ ...

ਪੂਰੀ ਖ਼ਬਰ »

ਕੋਟਕਪੂਰਾ ਰੋਡ 'ਤੇ ਬਣੇ ਬਾਬਾ ਫ਼ਰੀਦ ਚੌਂਕ 'ਚ ਸਪੀਡ ਬਰੇਕਰ ਬਣਾਉਣ ਦੀ ਮੰਗ

ਫ਼ਰੀਦਕੋਟ, 26 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ ਰੋਡ 'ਤੇ ਬਣੇ ਹੋਏ ਬਾਬਾ ਫ਼ਰੀਦ ਚੌਂਕ ਨਜ਼ਦੀਕ ਸਪੀਡ ਬਰੇਕਰ ਬਣਿਆ ਹੋਇਆ ਹੈ ਪਰ ਪਿਛਲੇ ਸਮੇਂ ਫ਼ਰੀਦਕੋਟ-ਕੋਟਕਪੂਰਾ ਰੋਡ 'ਤੇ ਪ੍ਰੀਮਿਕਸ ਪੈਣ ਕਰਕੇ ਇਸ ਸਪੀਡ ਬਰੇਕਰ ਦੀ ਉਚਾਈ ਨਾ ਮਾਤਰ ਹੀ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ ਕਾਲਜ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਮੇਲੇ 'ਚ ਭਾਗ ਲਿਆ

ਸਾਦਿਕ, 26 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਗੁਰੂ ਨਾਨਕ ਕਾਲਜ ਕੋਟਕਪੂਰਾ ਵਿਖੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਸੇਧ ਦੇਣ ਲਈ ਪਟਿਆਲਾ ਦਾ ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਖੇਤਰੀ ਸੁਵਕ ਅਤੇ ਲੋਕ ਮੇਲਾ-2021 ਕਰਵਾਇਆ ਗਿਆ | ਜਿਸ ਵਿਚ ਐਸ.ਬੀ.ਆਰ.ਐਸ ਕਾਲਜ ਘੁੱਦੂਵਾਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬਾਂ ਨੇ 'ਸੀਰ' ਸੰਸਥਾ ਦੇ ਸਹਿਯੋਗ ਨਾਲ ਪਿੰਡ ਹਰੀਨੌ ਵਿਖੇ ਹਰਬਲ ਤੇ ਛਾਂਦਾਰ ਬੂਟੇ ਲਗਾਏ

ਕੋਟਕਪੂਰਾ, 26 ਅਕਤੂਬਰ (ਮੇਘਰਾਜ)-ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਅਤੇ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ 'ਸੀਰ' ਸੰਸਥਾ ਨਾਲ ਤਾਲਮੇਲ ਕਰਕੇ ਅਮਨਦੀਪ ਘੋਲੀਆ ਨਾਲ ਪਿੰਡ ਹਰੀਨੌ ਦੀ ਪੰਚਾਇਤ ਅਤੇ ਦਸ਼ਮੇਸ਼ ਮਿਸ਼ਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ

ਫ਼ਰੀਦਕੋਟ, 26 ਅਕਤੂੁਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਫ਼ਰੀਦਕੋਟ ਆਗੂ ਭੁਪਿੰਦਰ ਸਿੰਘ ਚਹਿਲ ਅਤੇ ਬਲਾਕ ਕੋਟਕਪੂਰਾ ਆਗੂ ਜਸਪ੍ਰੀਤ ਸਿੰਘ ਜੱਸਾ ਕੁਹਾਰਵਾਲਾ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖਰੀ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਦੇ ਚੇਅਰਮੈਨ ਬਣਨ ਨਾਲ ਜ਼ਿਲ੍ਹਾ ਫ਼ਰੀਦਕੋਟ ਕਰੇਗਾ ਹੋਰ ਤਰੱਕੀ-ਕਾਂਗਰਸੀ ਆਗੂ

ਬਰਗਾੜੀ, 26 ਅਕਤੂਬਰ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਫ਼ਰੀਦਕੋਟ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਇਕੋ ਇਕ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜਾਬ ਸਰਕਾਰ ਵਲੋਂ ਮਾਰਕਫੈਡ ਪੰਜਾਬ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਇਲਾਕਾ ਬਰਗਾੜੀ ਦੇ ਕਾਂਗਰਸੀ ਵਰਕਰਾਂ ਵਿਚ ...

ਪੂਰੀ ਖ਼ਬਰ »

ਪਿੰਡੀ ਬਲੋਚਾਂ ਵਿਖੇ ਵਿਧਾਇਕ ਢਿੱਲੋਂ ਨੇ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ

ਸਾਦਿਕ, 26 ਅਕਤੂਬਰ (ਆਰ.ਐਸ.ਧੁੰਨਾ)-ਪਿੰਡਾਂ ਨੂੰ ਆਪਸ ਵਿਚ ਮਿਲਾਉਣ ਵਾਲੇ ਸਾਰੇ ਕੱਚੇ ਰਸਤਿਆਂ ਨੂੰ ਪੱਕਾ ਕਰਕੇ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਸੜਕਾਂ ਦੇ ਨਵ ਨਿਰਮਾਣ ਹੋਣ ਨਾਲ ਪਿੰਡ ਵਾਸੀਆਂ ਨੂੰ ਵਧੀਆ ਸਫ਼ਰ ਸਹੂਲਤ ਮਿਲੇਗੀ ਤੇ ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX