ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  20 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਪੰਜਾਬ / ਜਨਰਲ

ਫ਼ਿਲਮ 'ਪਾਣੀ 'ਚ ਮਧਾਣੀ' ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ-ਗਿੱਪੀ ਗਰੇਵਾਲ

'ਅਜੀਤ' ਭਵਨ ਪੁੱਜੇ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਰਮਾਤਾ ਡਾ. ਪ੍ਰਭਜੋਤ ਸਿੱਧੂ ਤੇ ਨਿਰੇਦਸ਼ਕ ਵਿਜੇ ਕੁਮਾਰ ਅਰੋੜਾ (ਦਾਦੂ)

ਜਲੰਧਰ, 26 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਕਾਲ ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਮੁੜ ਆਪਣੇ ਪੈਰਾ 'ਤੇ ਖੜ੍ਹੀ ਹੋਣ ਲੱਗੀ ਹੈ ਤੇ ਹੋਲੀ-ਹੋਲੀ ਪੰਜਾਬੀ ਫ਼ਿਲਮਾਂ ਰਿਲੀਜ ਹੋਣ ਲੱਗੀਆਂ ਹਨ | ਦੀਵਾਲੀ ਤੋਂ ਅਗਲੇ ਦਿਨ 5 ਨਵੰਬਰ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ 'ਪਾਣੀ 'ਚ ਮਧਾਣੀ' 'ਚ ਲਗਭਗ ਇਕ ਦਹਾਕੇ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜ਼ਵਾ ਮੁੱਖ ਕਿਰਦਾਰ 'ਚ ਨਜ਼ਰ ਆਉਣਗੇ | ਅੱਜ ਫ਼ਿਲਮ ਦੇ ਪ੍ਰਚਾਰ ਲਈ ਫਿਲਮ ਦੇ ਅਦਾਕਾਰ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਰਮਾਤਾ ਡਾ. ਪ੍ਰਭਜੋਤ ਸਿੱਧੂ ਤੇ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ (ਦਾਦੂ) ਵਿਸ਼ੇਸ ਤੌਰ 'ਤੇ 'ਅਜੀਤ' ਭਵਨ ਜਲੰਧਰ ਪੁੱਜੇ | ਇਥੇ ਫ਼ਿਲਮ ਸੰਬੰਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਫ਼ਿਲਮ 'ਪਾਣੀ 'ਚ ਮਧਾਣੀ' ਕਾਮੇਡੀ ਤੇ ਭਾਵੁਕਤਾ ਭਰਪੂਰ ਫਿਲਮ ਹੈ, ਜਿਸ ਦੀ ਕਹਾਣੀ 1980-90 ਦੇ ਦਹਾਕੇ ਦੀ ਹੈ ਜਦੋਂ ਸਮਾਜ 'ਚ ਪਰਿਵਰਤਨ ਦਾ ਯੁੱਗ ਸ਼ੁਰੂ ਹੋਇਆ ਤੇ ਲੋਕਾਂ ਦਾ ਝੁਕਾਅ ਟਾਈਪ ਰਾਇਟਰ ਨੂੰ ਛੱਡ ਕੇ ਕੰਪਿਊਟਰ ਵੱਲ ਨੂੰ ਹੋ ਗਿਆ | ਉਨ੍ਹਾਂ ਕਿਹਾ ਕਿ ਫ਼ਿਲਮ ਅੱਜ ਦੇ ਸਮੇਂ ਨਾਲੋ ਉਸ ਸਮੇਂ ਦੇ ਲੋਕਾਂ ਦੀ ਸਾਦਗੀ ਤੇ ਸਤੁੰਸ਼ਟੀ ਦੀ ਗੱਲ ਕਰਦੀ ਹੈ ਜਦੋਂ ਮਨੋਰੰਜਨ ਦੇ ਸਾਧਨ ਸੀਮਤ ਹੁੰਦੇ ਸਨ | ਗਿੱਪੀ ਗਰੇਵਾਲ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਮਾਂ ਬਹੁਤ ਔਖਾ ਨਿਕਲਿਆ, ਪਰ ਉਹ ਫਿਰ ਵੀ ਲੋਕਾਂ ਦੇ ਮਨੋਰੰਜਨ ਵਾਸਤੇ ਉਪਰਾਲੇ ਕਰਦੇ ਰਹੇ, ਜਿਨ੍ਹਾਂ 'ਚੋਂ ਇਹ ਫ਼ਿਲਮ ਉਨ੍ਹਾਂ ਦਾ ਸਭ ਤੋਂ ਵੱਡਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਫ਼ਿਲਮ ਬਹੁਤ ਵਧੀਆ ਹੈ, ਜਿਸ 'ਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਕਲਾਕਾਰ ਇਕ ਪਲੇਟਫਾਰਮ 'ਤੇ ਇਕੱਠੇ ਹੋਏ ਹਨ, ਜੋ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ | ਉਨ੍ਹਾਂ ਕਿਹਾ ਕਿ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ਿਲਮ 'ਚ ਕਰਮਜੀਤ ਅਨਮੋਲ, ਇਫਤਿਕਾਰ ਠਾਕੁਰ, ਹਰਬੀ ਸੰਘਾ, ਰੁਪਿੰਦਰ ਰੂਪੀ, ਹਨੀ ਮੱਟੂ, ਸ਼ਿਵਮ ਸ਼ਰਮਾ, ਪ੍ਰਵੀਨ ਅਵਾਰਾ ਤੇ ਨਿਰਮਲ ਰਿਸ਼ੀ ਨੇ ਵੀ ਸ਼ਲਾਘਾਯੋਗ ਕੰਮ ਕੀਤਾ ਹੈ |

ਡਰੱਗ ਮਾਮਲੇ 'ਚ ਹਾਈਕੋਰਟ 18 ਨੂੰ ਜਾਰੀ ਕਰੇਗਾ ਅਹਿਮ ਆਦੇਸ਼

ਚੰਡੀਗੜ੍ਹ, 26 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਡਰੱਗ ਮਾਮਲੇ ਦੀ ਸੁਣਵਾਈ ਦੌਰਾਨ ਇਹ ਸਾਫ਼ ਕੀਤਾ ਹੈ ਕਿ ਉਹ 18 ਨਵੰਬਰ ਨੂੰ ਇਸ ਮਾਮਲੇ 'ਚ ਕੁਝ ਆਦੇਸ਼ ਜਾਰੀ ਕਰੇਗਾ | ਦਰਅਸਲ ਜਸਟਿਸ ਏ.ਜੀ. ਮਸੀਹ ਤੇ ਜਸਟਿਸ ਅਸ਼ੋਕ ਵਰਮਾ ਦੀ ਡਬਲ ਬੈਂਚ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸੱਚਾ ਸੌਦਾ ਦੀ ਕਾਰ ਸੇਵਾ ਪਾਕਿ ਕਾਰ ਸੇਵਾ ਜਥੇ ਨੂੰ ਸੌਂਪੀ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਡਿਉੜੀ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਹੋਰ ਗੁਰਦੁਆਰਿਆਂ ਦੀ ਨਵ-ਉਸਾਰੀ ਕਰਾਉਣ ਵਾਲੇ ਪਾਕਿਸਤਾਨੀ ਕਾਰ ਸੇਵਾ ਜਥੇ ਨੂੰ ਹੁਣ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਪਾਕਿ ਵਲੋਂ ਪ੍ਰਕਾਸ਼ ਪੁਰਬ ਮੌਕੇ ਵਿਦੇਸ਼ੀ ਸਿੱਖਾਂ ਲਈ ਵਿਸ਼ੇਸ਼ ਵੀਜ਼ਾ ਤੇ ਹੋਟਲ ਪੈਕੇਜ ਦੀ ਪੇਸ਼ਕਸ਼

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 19 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਤੇ ਹੋਰ ਦੇਸ਼ਾਂ 'ਚ ਰਹਿੰਦੇ ...

ਪੂਰੀ ਖ਼ਬਰ »

ਸਮੂਹ ਮੱਧ ਵਰਗੀ ਟਰਾਂਸਪੋਰਟਰਾਂ ਵਲੋਂ 1 ਤੋਂ ਬੱਸਾਂ ਬੰਦ ਕਰਨ ਦਾ ਐਲਾਨ

ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਮੱਧ ਵਰਗ ਟਰਾਂਸਪੋਰਟਰਾਂ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ 31 ਅਕਤੂਬਰ ਤੱਕ ਨਾ ਕੀਤਾ ਗਿਆ ਤਾਂ 1 ਨਵੰਬਰ ...

ਪੂਰੀ ਖ਼ਬਰ »

ਰੂਪਨਗਰ ਥਰਮਲ ਦੇ 2 ਯੂਨਿਟ ਢਾਹੁਣ ਲਈ ਬੋਲੀ 28 ਨੂੰ -ਚੱਢਾ

ਘਨੌਲੀ, 26 ਅਕਤੂਬਰ (ਜਸਵੀਰ ਸਿੰਘ ਸੈਣੀ)-ਰੂਪਨਗਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਦੇ 2 ਯੂਨਿਟ ਵਿਕਣ ਜਾ ਰਹੇ ਨੇ, ਜਿਨ੍ਹਾਂ ਦੀ ਆਨਲਾਈਨ ਬੋਲੀ 28 ਅਕਤੂਬਰ ਨੂੰ ਹੋ ਜਾਵੇਗੀ | ਅੱਜ ਥਰਮਲ ਪਲਾਂਟ ਦੇ ਮੁੱਖ ਗੇਟ 'ਤੇ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 29 ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮਿ੍ਤਸਰ ਤੱਕ ਕੱਢੇਗਾ ਰੋਡ ਸ਼ੋਅ

ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ 29 ਅਕਤੂਬਰ ਨੂੰ ਅੰਮਿ੍ਤਸਰ 'ਚ ਵਾਹਗਾ-ਅਟਾਰੀ ਸਰਹੱਦ ਤੋਂ ਗੋਲਡਨ ਗੇਟ ਤੱਕ ਰੋਡ ਸ਼ੋਅ ਕੱਢੇਗਾ ਤਾਂ ਜੋ ਸੰਘੀ ਢਾਂਚੇ ਨੂੰ ਬਰਕਰਾਰ ਰੱਖਿਆ ਜਾ ਸਕੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਲਖਬੀਰ ਸਿੰਘ ਦੇ ਪਰਿਵਾਰ ਦੀ ਸਹਾਇਤਾ ਵਜੋਂ ਪਹਿਲੀ ਕਿਸ਼ਤ ਜਾਰੀ

ਸਰਾਏ ਅਮਾਨਤ ਖਾਂ, 26 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਸਿੰਘੂ ਬਾਰਡਰ 'ਤੇ ਕਤਲ ਹੋਏ ਪਿੰਡ ਚੀਮਾ ਕਲਾਂ ਦੇ ਲਖਬੀਰ ਸਿੰਘ ਟੀਟੂ ਦੇ ਪਰਿਵਾਰ ਵਲੋਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਪੰਜਾਬ ਦੇ ਚੇਅਰਮੈਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਰਾਸ਼ਟਰੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬੀਰਮੀ ਵਲੋਂ 'ਪੰਜਾਬ ਲੋਕ ਹਿਤ ਪਾਰਟੀ' ਦਾ ਗਠਨ

ਚੰਡੀਗੜ੍ਹ, 26 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਾਬਕਾ ਮੰਤਰੀ ਤੇ ਪੁਰਾਣੇ ਕਾਂਗਰਸੀ ਆਗੂ ਮਲਕੀਤ ਸਿੰਘ ਬੀਰਮੀ ਨੇ ਅੱਜ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ | ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਿੱਥੇ ਖ਼ੁਦ ਨੂੰ ਪਾਰਟੀ ਦਾ ...

ਪੂਰੀ ਖ਼ਬਰ »

ਕਿਸਾਨ ਦੀ ਧੀ ਸਮੇਤ 30 ਸਟਾਫ਼ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ) - ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਵਿਭਾਗ 'ਚ 30 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ 'ਚ ਆਪਣੀ ਜਾਨ ਗੁਆਉਣ ਵਾਲੇ ਮੋਗਾ ਦੇ ਪਿੰਡ ਖੋਸਾ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਸਾਈਕਲ ਸਨਅਤਕਾਰ ਤੇ ਇਮੀਗ੍ਰੇਸ਼ਨ ਏਜੰਟ ਤੋਂ 190 ਕਰੋੜ ਦੀ ਅਣਐਲਾਨੀ ਜਾਇਦਾਦ ਤੇ ਆਮਦਨ ਦਾ ਖੁਲਾਸਾ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਛਾਪੇਮਾਰੀ ਦੌਰਾਨ ਲੁਧਿਆਣਾ ਦੇ ਸਾਈਕਲ ਸਨਅਤਕਾਰ ਤੇ ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਤੋਂ 190 ਕਰੋੜ ਰੁਪਏ ਦੀ ਅਣਐਲਾਨੀ ਜਾਇਦਾਦ ਤੇ ਆਮਦਨ ਦਾ ਖੁਲਾਸਾ ਕੀਤਾ ਗਿਆ ਹੈ | ਵਿਭਾਗ ਨੇ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਲੜਕੀਆਂ ਲਈ ਮਾਤਾ ਸਾਹਿਬ ਕੌਰ ਸਿੱਖ ਮਿਸ਼ਨਰੀ ਕਾਲਜ ਖੋਲ੍ਹਣ ਦਾ ਐਲਾਨ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਤਰਨ ਤਾਰਨ ਵਿਖੇ ਮਾਤਾ ਸਾਹਿਬ ਕੌਰ ਦੇ ਨਾਂਅ 'ਤੇ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ ਜਲਦ ਖੋਲਿ੍ਹਆ ਜਾਵੇਗਾ | ਇਹ ਪ੍ਰਗਟਾਵਾ ਅੱਜ ਇਥੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ...

ਪੂਰੀ ਖ਼ਬਰ »

ਅਰੂਸਾ ਬਾਰੇ ਬਹਿਸ ਹੁਣ ਬੰਦ ਕੀਤੀ ਜਾਵੇ-ਸੰਧਵਾਂ

ਚੰਡੀਗੜ੍ਹ, 26 ਅਕਤੂਬਰ (ਐਨ.ਐਸ. ਪਰਵਾਨਾ) -ਆਮ ਆਦਮੀ ਪਾਰਟੀ ਦੇ ਚੀਫ਼ ਵਿ੍ਹਪ ਕੁਲਤਾਰ ਸਿੰਘ ਸੰਧਵਾਂ ਨੇ ਰਾਜ ਦੇ ਸਿਆਸਤਦਾਨਾਂ ਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਤੇ ਭਾਰਤ ਵਿਚਾਲੇ ਆਪਸੀ ਭਾਈਚਾਰਾ ਤੇ ਮਿੱਤਰਤਾ ਕਾਇਮ ਰੱਖਣ ਲਈ ਸਾਬਕਾ ਮੁੱਖ ...

ਪੂਰੀ ਖ਼ਬਰ »

ਚਿਹਰਾ ਸੁੰਦਰ ਬਣਾਉਣ ਲਈ ਹੁਣ ਪੈਰਿਸ ਦੀਆਂ ਸੁੰਦਰਤਾ ਤਕਨੀਕਾਂ ਜਲੰਧਰ 'ਚ ਉਪਲਬਧ-ਡਾ. ਹਰਪ੍ਰੀਤ

ਜਲੰਧਰ, 26 ਅਕਤੂਬਰ (ਐੱਮ.ਐੱਸ. ਲੋਹੀਆ) – ਹਰਪ੍ਰੀਤ ਫੇਸ਼ੀਅਲ ਆਸਥੈਟਿਕ ਸੈਂਟਰ ਨਿਊ ਜਵਾਹਰ ਨਗਰ ਜਲੰਧਰ ਵਿਖੇ ਤਿਉਹਾਰਾਂ ਦੇ ਦਿਨਾਂ 'ਚ ਚੱਲ ਰਹੇ ਮੁਫ਼ਤ ਸੈਮੀਨਾਰ 'ਚ ਮਰੀਜ਼ਾਂ ਨੂੰ ਪੈਰਿਸ ਤੇ ਯੂਰਪ ਦੀਆਂ ਨਵੀਆਂ ਸੁੰਦਰਤਾ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਕਾਂਗਰਸ ਇਕੱਲੇ ਹੀ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ-ਸਲਮਾਨ ਖੁਰਸ਼ੀਦ

ਚੰਡੀਗੜ੍ਹ, 26 ਅਕਤੂਬਰ (ਐਨ.ਐਸ.ਪਰਵਾਨਾ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀਆਂ ਉਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਕਾਂਗਰਸ ਇਕੱਲਿਆਂ ਲੜੇਗੀ ਤੇ ਘੱਟ ਗਿਣਤੀ ਫਿਰਕਿਆਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਸੈਨੇਟ ਚੋਣਾਂ 'ਚ ਡਾ. ਜਗਵੰਤ, ਹਰਜੋਤ, ਵਰਿੰਦਰ ਤੇ ਪ੍ਰਭਜੀਤ ਸਮੇਤ 15 ਸੈਨੇਟਰ ਚੁਣੇ

ਚੰਡੀਗੜ੍ਹ, 26 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਗਰੈਜੂਏਟ ਹਲਕੇ ਤੋਂ 15 ਸੈਨੇਟਰਾਂ ਲਈ ਦੋ ਪੜਾਵਾਂ 'ਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਆਦਿ ਸੂਬਿਆਂ 'ਚ ਪਈਆਂ ਵੋਟਾਂ, ਜਿਨ੍ਹਾਂ ਦੀ ਗਿਣਤੀ ਕੈਂਪਸ ਵਿਖੇ ਪਿਛਲੇ ਦਿਨਾਂ ਤੋਂ ਚੱਲ ...

ਪੂਰੀ ਖ਼ਬਰ »

ਵੰਡੀ ਕਣਕ ਦਾ ਕਮਿਸ਼ਨ ਨਾ ਮਿਲਣ 'ਤੇ ਕਾਲੀ ਦੀਵਾਲੀ ਮਨਾਉਣਗੇ ਡੀਪੂ ਮਾਲਕ

ਜਲੰਧਰ, 26 ਅਕਤੂਬਰ (ਸ਼ਿਵ)-ਰਾਜ ਦੇ 26 ਹਜ਼ਾਰ ਡਿਪੂ ਹੋਲਡਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ ਕਿਉਂਕਿ ਕੇਂਦਰ ਸਰਕਾਰ ਵਲੋਂ ਕੋਰੋਨਾ ਕਾਲ ਦੌਰਾਨ 82 ਕਰੋੜ ਲੋਕਾਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਰਾਹੀਂ ਜੁਲਾਈ 2020 ਤੋਂ ਨਵੰਬਰ 2020 ਤੱਕ 5 ਮਹੀਨੇ ਦਾ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ

ਚੰਡੀਗੜ੍ਹ, 26 ਅਕਤੂਬਰ (ਮਨਜੋਤ ਸਿੰਘ ਜੋਤ)-ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ 'ਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਣ ਦੀ ਨਿਖੇਧੀ

ਤਲਵੰਡੀ ਸਾਬੋ, 26 ਅਕਤੂਬਰ (ਰਣਜੀਤ ਸਿੰਘ ਰਾਜੂ)-ਅਮਰੀਕਾ ਦੇ ਉਘੇ ਕਾਰੋਬਾਰੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਣ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ...

ਪੂਰੀ ਖ਼ਬਰ »

ਕੈਪਟਨ ਨਵੀਂ ਪਾਰਟੀ ਬਣਾ ਕੇ ਕਰਨਗੇ ਵੱਡੀ ਗ਼ਲਤੀ-ਰੰਧਾਵਾ

ਚੰਡੀਗੜ੍ਹ, 26 ਅਕਤੂਬਰ (ਮਨਜੋਤ ਸਿੰਘ ਜੋਤ)-ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜੇਕਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਬਣਾ ਲੈਂਦੇ ਹਨ ਤਾਂ ਇਹ ਉਨ੍ਹਾਂ ਦੀ ਵੱਡੀ ਗ਼ਲਤੀ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਤੋਂ ਹੈਰੋਇਨ ਤੇ ਬਜਰੀਨੁਮਾ ਹਰਾ ਪਦਾਰਥ ਬਰਾਮਦ

ਫ਼ਾਜ਼ਿਲਕਾ, 26 ਅਕਤੂਬਰ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿ ਸਰਹੱਦ ਦੇ ਅਬੋਹਰ ਸੈਕਟਰ 'ਚ ਬੀ.ਐਸ.ਐਫ. ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਬੀ.ਐਸ.ਐਫ਼. ਦੀ 2 ਬਟਾਲੀਅਨ ਵਲੋਂ ਤਲਾਸ਼ੀ ਅਭਿਆਨ ਦੌਰਾਨ ਕੌਮਾਂਤਰੀ ਸਰਹੱਦ ਕੋਲ ਜ਼ਮੀਨ ਤਾਜ਼ੀ ਖੋਦੀ ਹੋਈ ਵਿਖਾਈ ...

ਪੂਰੀ ਖ਼ਬਰ »

ਵਿਆਹ ਦੇ 20 ਸਾਲ ਬਾਅਦ ਪਤਨੀ ਨੂੰ ਵ੍ਹੱਟਸਐਪ 'ਤੇ ਦਿੱਤਾ ਤਲਾਕ

ਮਲੇਰਕੋਟਲਾ, 26 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਮਲੇਰਕੋਟਲਾ ਦੇ ਪਿੰਡ ਅਬਾਸਪੁਰਾ ਦੇ ਇਕ ਵਿਅਕਤੀ ਨੇ ਵਿਆਹ ਦੇ ਕਰੀਬ 20 ਸਾਲ ਬਾਅਦ ਪਤਨੀ ਨੂੰ ਵ੍ਹੱਟਸਐਪ 'ਤੇ ਤਲਾਕ ਦੇ ਦਿਤਾ ਹੈ | 'ਦ ਮੁਸਲਿਮ ਵਿਮੈਨ (ਪ੍ਰੋਟੈਕਸ਼ਨ ਆਫ਼ ਰਾਈਟਸ ਔਨ ਮੈਰਿਜ) ਐਕਟ-2019' ਤਹਿਤ ਅਮਰਗੜ੍ਹ ...

ਪੂਰੀ ਖ਼ਬਰ »

ਕੈਪਟਨ ਦੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ-ਢੀਂਡਸਾ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਨੂੰ ਵੇਖਦਿਆਂ ਉਹ ਦਾਅਵੇ ਨਾਲ ਕਹਿ ਸਕਦੇ ਹਨ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ...

ਪੂਰੀ ਖ਼ਬਰ »

ਭਾਈ ਗੁਰਦਾਸ ਇੰਸਟੀਚਿਊਟ 'ਚ ਮਾਹੌਲ ਆਮ ਵਾਂਗ-ਵਿਦਿਆਰਥੀ ਗਰੁੱਪਾਂ 'ਚ ਸਦਭਾਵਨਾ ਬਣੀ-ਡਾ: ਜਵੰਧਾ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟਸ 'ਚ ਇਕ ਦਿਨ ਪਹਿਲਾਂ ਭਾਰਤ-ਪਾਕਿ ਕਿ੍ਕਟ ਮੈਚ ਦੇ ਨਤੀਜੇ ਪਿੱਛੋਂ ਵਾਪਰੀ ਮਾਮੂਲੀ ਜਿਹੀ ਘਟਨਾ ਨੂੰ ਪੁਲਿਸ ਪ੍ਰਸ਼ਾਸਨ ਤੇ ਸੰਸਥਾ ਦੇ ਪ੍ਰਬੰਧਕਾਂ ਨੇ ਬੜੀ ਸੂਝਬੂਝ ਨਾਲ ...

ਪੂਰੀ ਖ਼ਬਰ »

ਸਪਾਊਜ਼ ਨਾਲ ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ-ਪੈਰਾਗੋਨ ਗਰੁੱਪ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਹੁਣ ਤੱਕ ਬਹੁ-ਗਿਣਤੀ 'ਚ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. 'ਚ ਵੀਜ਼ੇ ਲਗਵਾ ਚੁੱਕਾ ਹੈ | ਪੈਰਾਗੋਨ ਗਰੁੱਪ ਨੂੰ ਖ਼ਾਸ ਕਰ ਕੇ ਆਸਟ੍ਰੇਲੀਆ ਸਟੱਡੀ ਵੀਜ਼ਾ 'ਚ ਅਲੱਗ ਮੁਹਾਰਤ ਹਾਸਲ ਹੈ | ਪੈਰਾਗੋਨ ਦੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਪਿਆਰਾ ਸਿੰਘ ਘੜਿਆਲ

ਤਲਵੰਡੀ ਭਾਈ-ਪਿਆਰਾ ਸਿੰਘ ਘੜਿਆਲ ਦਾ ਜਨਮ 1945 'ਚ ਜ਼ਿਲ੍ਹਾ ਮੋਗਾ ਦੇ ਪਿੰਡ ਝੰਡੇਆਣਾ ਗਰਬੀ ਵਿਖੇ ਪਿਤਾ ਖੇਤਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਗੁਰਦਿਆਲ ਕੌਰ ਦੀ ਕੁੱਖੋਂ ਹੋਇਆ | ਆਪ ਤਿੰਨ ਭੈਣਾਂ ਤੇ ਇਕ ਭਰਾ ਤੋਂ ਵੱਡੇ ਸਨ ਤੇ ਇਨ੍ਹਾਂ ਆਪਣੇ ਪਿੰਡ ਝੰਡੇਆਣਾ ਗਰਬੀ ...

ਪੂਰੀ ਖ਼ਬਰ »

ਮਿਡ ਡੇ ਮੀਲ ਲਈ ਸਕੂਲ ਮੁਖੀਆਂ ਨੇ ਜੇਬਾਂ 'ਚੋਂ ਖ਼ਰਚੇ ਲੱਖਾਂ ਰੁਪਏ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਦੇਸ਼ ਭਰ ਦੇ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਯੋਜਨਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਹੈ | ਪੰਜਾਬ 'ਚ 7 ਲੱਖ ਤੋਂ ਵੱਧ ਵਿਦਿਆਰਥੀ ਇਸ ਸਕੀਮ ਦਾ ਲਾਭ ਲੈ ਰਹੇ ਹਨ | ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦਾ ਸਹੀ ਸਮਾਂ ਨਹੀਂ- ਇਮਰਾਨ ਖ਼ਾਨ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਨਿਵੇਸ਼ਕਾਂ ਨੂੰ ਲੁਭਾਉਣ ਲਈ ਸਾਊਦੀ ਅਰਬ ਪਹੁੰਚੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨਾਲ ਸਬੰਧ ਸੁਧਾਰਨ ਦੀ ਲੋੜ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਚੀਨ ਨਾਲ ਸਾਡੇ ਚੰਗੇ ਸੰਬੰਧ ਹਨ, ਪਰ ਜੇਕਰ ਅਸੀਂ ...

ਪੂਰੀ ਖ਼ਬਰ »

ਕੇਂਦਰੀ ਕਰਮਚਾਰੀਆਂ ਲਈ 31 ਫ਼ੀਸਦੀ ਮਹਿੰਗਾਈ ਭੱਤਾ ਪਹਿਲੀ ਜੁਲਾਈ ਤੋਂ ਹੋਵੇਗਾ ਲਾਗੂ

ਨਵੀਂ ਦਿੱਲੀ, 26 ਅਕਤੂਬਰ (ਏਜੰਸੀਆਂ)-ਵਿੱਤ ਮੰਤਰਾਲੇ ਨੇ ਅੱਜ ਇਕ ਅਹਿਮ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਨੂੰ ਮੁੱਢਲੀ ਤਨਖ਼ਾਹ 'ਚ 28 ਫ਼ੀਸਦੀ ਤੋਂ ਵਧਾ ਕੇ 31 ਫ਼ੀਸਦੀ ਕਰ ਦਿੱਤਾ ਗਿਆ ਹੈ ਜੋ ਕਿ ਪਹਿਲੀ ਜੁਲਾਈ 2021 ਤੋਂ ...

ਪੂਰੀ ਖ਼ਬਰ »

ਬਾਂਦੀਪੋੁਰਾ ਗ੍ਰਨੇਡ ਹਮਲੇ 'ਚ ਔਰਤ ਸਮੇਤ 6 ਜ਼ਖ਼ਮੀ

ਸ੍ਰੀਨਗਰ,26 ਅਕਤੂਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗ੍ਰਨੇਡ ਹਮਲੇ 'ਚ ਇਕ ਔਰਤ ਸਮੇਤ 6 ਨਾਗਰਿਕ ਜ਼ਖ਼ਮੀ ਹੋ ਗਏ | ਪੁਲਿਸ ਅਨੁਸਾਰ ਮੰਗਲਵਾਰ ਸਵੇਰ 10:20 ਵਜੇ ਸ਼ੱਕੀ ...

ਪੂਰੀ ਖ਼ਬਰ »

ਵਾਨਖੇੜੇ ਨੇ ਗ਼ੈਰ-ਕਾਨੂੰਨੀ ਤਰੀਕੇ ਨਾਲ ਫ਼ੋਨ ਟੈਪ ਕਰਵਾਏ-ਨਵਾਬ ਮਲਿਕ

ਮੁੰਬਈ/ਨਵੀਂ ਦਿੱਲੀ, 26 ਅਕਤੂਬਰ (ਏਜੰਸੀ)- ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਐਨ.ਸੀ.ਬੀ. ਦੇ ਅਧਿਕਾਰੀ ਸਮੀਰ ਵਾਨਖੇੜੇ 'ਤੇ ਗੈਰਕਾਨੂੰਨੀ ਤਰੀਕੇ ਨਾਲ ਫ਼ੋਨ ਟੈਪ ਕਰਨ ਦੇ ਦੋਸ਼ ਲਗਾਏ ਤੇ ਕਿਹਾ ਕਿ ਅਧਿਕਾਰੀਆਂ ਦੇ ਗਲਤ ਕੰਮਾਂ 'ਤੇ ਇਕ ਪੱਤਰ ਏਜੰਸੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਜਲ ਸੈਨਾ ਦੇ ਅਧਿਕਾਰੀ ਸਮੇਤ 5 ਗਿ੍ਫ਼ਤਾਰ

ਨਵੀਂ ਦਿੱਲੀ, 26 ਅਕਤੂਬਰ (ਏਜੰਸੀਆਂ)-ਸੀ.ਬੀ.ਆਈ. ਨੇ ਰਿਸ਼ਵਤ ਲੈ ਕੇ ਪਣਡੁੱਬੀ ਪ੍ਰਾਜੈਕਟ ਸੰਬੰਧੀ ਖ਼ੁਫ਼ੀਆ ਜਾਣਕਾਰੀ ਲੀਕ ਕਰਨ ਨੂੰ ਲੈ ਕੇ ਜਲ ਸੈਨਾ ਦੇ ਕਮਾਂਡਰ ਰੈਂਕ ਦੇ ਇਕ ਅਧਿਕਾਰੀ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਏਜੰਸੀ ਨੇ ਪਿਛਲੇ ...

ਪੂਰੀ ਖ਼ਬਰ »

ਪਾਕਿ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਮੈਡੀਕਲ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ

ਸ੍ਰੀਨਗਰ/ਜੰਮੂ, 26 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਪੁਲਿਸ ਵਲੋਂ ਪਾਕਿਸਤਾਨ ਦੀ ਭਾਰਤ 'ਤੇ ਟੀ -20 ਅੰਤਰਰਾਸ਼ਟਰੀ ਕ੍ਰਿਕਟ ਮੈਚ 'ਚ ਜਿੱਤ ਦਾ ਹੋਸਟਲਾਂ 'ਚ ਜਸ਼ਨ ਮਨਾਉਣ ਵਾਲੇ ਮੈਡੀਕਲ ਵਿਦਿਆਰਥੀਆਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂ.ਏ.ਪੀ.ਏ.) ...

ਪੂਰੀ ਖ਼ਬਰ »

ਸਰਕਾਰ ਨੇ ਸੀ.ਬੀ.ਆਈ. ਦੇ 5 ਅਧਿਕਾਰੀਆਂ ਤੇ ਸੀਨੀਅਰ ਐਡਵੋਕੇਟ ਨੂੰ ਜਬਰੀ ਸੇਵਾ-ਮੁਕਤ ਕੀਤਾ

ਨਵੀਂ ਦਿੱਲੀ, 26 ਅਕਤੂਬਰ (ਪੀ.ਟੀ.ਆਈ.)-ਕੇਂਦਰ ਸਰਕਾਰ ਨੇ ਸੀ.ਬੀ.ਆਈ. ਦੇ ਪੰਜ ਅਧਿਕਾਰੀਆਂ ਅਤੇ ਇਕ ਸੀਨੀਅਰ ਸਰਕਾਰੀ ਵਕੀਲ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਹੈ | ਸੂਤਰਾਂ ਮੁਤਾਬਿਕ ਅਧਿਕਾਰੀਆਂ ਅਤੇ ਐਡਵੋਕੇਟ ਨੂੰ ਬੁਨਿਆਦੀ ਨਿਯਮਾਂ ਦੀ ਧਾਰਾ 56 (ਜੇ) ਤਹਿਤ ਲੋਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX