ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਸੈਂਕੜੇ ਔਰਤਾਂ ਸਮੇਤ ਕਿਸਾਨਾਂ-ਮਜ਼ਦੂਰਾਂ ਨੇ ਅਣਮਿੱਥੇ ਸਮੇਂ ਦੇ ਘੇਰਾਓ ਦੇ ਦੂਸਰੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚਾਰੇ ਗੇਟਾਂ ਨੂੰ ਘੇਰੀ ਰੱਖਿਆ, ਜਿਸ ਕਾਰਨ ਦਫ਼ਤਰੀ ਮੁਲਾਜ਼ਮ ਆਪਣੀਆਂ ਡਿਊਟੀਆਂ ਦੇਣ ਲਈ ਅੰਦਰ ਨਹੀਂ ਜਾ ਸਕੇ | ਪ੍ਰਬੰਧਕੀ ਕੰਪਲੈਕਸ ਅੰਦਰ ਸਫ਼ਾਈ ਦਾ ਕੰਮ ਕਰਨ ਵਾਲੀਆਂ ਕੁਝ ਔਰਤਾਂ ਨੂੰ ਵਾਪਸੀ ਸਮੇਂ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ | ਇਹੀ ਨਹੀਂ, ਸਰਕਾਰੀ ਚੁੱਪ ਨੂੰ ਤੋੜਨ ਲਈ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਦੀ ਰਿਹਾਇਸ਼ ਦਾ ਵੀ 4 ਵਜੇ ਤੱਕ ਸੰਕੇਤਕ ਘਿਰਾਓ ਕੀਤਾ | ਕਿਸਾਨ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ-ਝੱਖੜ, ਮੀਂਹ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਹੋਈ ਕੁਦਰਤੀ ਤਬਾਹੀ ਦਾ ਕਿਸਾਨਾਂ-ਮਜ਼ਦੂਰਾਂ ਲਈ ਪੂਰਾ ਮੁਆਵਜ਼ਾ ਲੈਣ ਦੀ ਮੰਗ ਕਰ ਰਹੇ ਹਨ | ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਗੇਟਾਂ ਅੱਗੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਗੁਰਮੀਤ ਕੌਰ ਕੋਕਰੀ ਕਲਾਂ, ਕਮਲਜੀਤ ਕੌਰ ਬਰਨਾਲਾ, ਸਰੋਜ ਰਾਣੀ ਦਿਆਲਪੁਰਾ, ਕਰਮਜੀਤ ਕੌਰ ਲਹਿਰਾਖਾਨਾ, ਰਾਜਨਦੀਪ ਕੌਰ ਫ਼ਾਜ਼ਿਲਕਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜ਼ਾ ਲੈਣ ਲਈ ਕਿਸਾਨਾਂ ਵਲੋਂ 15 ਦਿਨਾਂ ਤੱਕ ਖ਼ਜ਼ਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਨਜ਼ਰਅੰਦਾਜ ਕਰਕੇ ਮੁਜਰਮਾਨਾ ਚੁੱਪ ਧਾਰੀ ਰੱਖੀ | ਸੱਚੇ ਹੋਣ ਲਈ ਅਫ਼ਸਰਸ਼ਾਹੀ ਵਲੋਂ ਕੀਤੀ ਮੀਟਿੰਗ ਵਿਚ ਵੀ ਕਿਸਾਨ ਆਗੂਆਂ ਦੇ ਪੱਲੇ ਕੋਝੇ ਮਖੌਲਾਂ ਤੋਂ ਬਿਨ੍ਹਾਂ ਕੁਝ ਨਹੀਂ ਪਾਇਆ ਗਿਆ | ਇਸੇ ਕਰਕੇ ਕਿਸਾਨਾਂ ਨੂੰ ਸਰਕਾਰ ਦੀ ਇਸ ਮੁਜਰਮਾਨਾ ਚੁੱਪ ਨੂੰ ਤੋੜਨ ਲਈ ਸਕੱਤਰੇਤ ਦਾ ਕੰਮਕਾਜ ਠੱਪ ਕਰਨਾ ਪਿਆ ਹੈ | ਅਜੇ ਵੀ ਮੁੱਖ ਮੰਤਰੀ ਚੰਨੀ ਵਲੋਂ ਸ਼ਹਿਰਾਂ ਤੇ ਬੱਸਾਂ ਉੱਤੇ ਵੱਡੇ ਬੈਨਰ ਲਗਵਾ ਕੇ ਪੀੜ੍ਹਤ ਕਿਸਾਨਾਂ ਨੂੰ ਨਰਮੇ ਦਾ ਮੁਆਵਜ਼ਾ ਦੇਣ ਬਾਰੇ ਨੰਗਾ ਚਿੱਟਾ ਝੂਠ ਬੋਲਿਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਅਜਿਹੇ ਸਾਰੇ ਝੂਠ ਦੇ ਪੁਲੰਦੇ ਕਿਸਾਨ ਵਲੰਟੀਅਰਾਂ ਵਲੋਂ ਪੰਜਾਬ ਭਰ ਵਿਚ ਮਿਟਾਏ/ਉਤਾਰੇ ਜਾਣਗੇ | ਕਿਸਾਨਾਂ ਦੀ ਮੰਗ ਹੈ ਕਿ ਨਰਮੇ ਅਤੇ ਝੋਨੇ ਦੀ ਤਬਾਹੀ ਤੋਂ ਪੀੜ੍ਹਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜ਼ਦੂਰਾਂ ਨੂੰ 30000 ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ | ਤਬਾਹੀ ਦੀਆਂ ਦੋਸ਼ੀ ਨਕਲੀ ਬੀਜ/ਦਵਾਈਆਂ ਬਣਾਉਣ ਵੇਚਣ ਵਾਲੀਆਂ ਕੰਪਨੀਆਂ ਤੇ ਉਨ੍ਹਾਂ ਨਾਲ ਮਿਲੀਭੁਗਤ ਦੇ ਸਰਕਾਰੀ ਦੋਸ਼ੀਆਂ ਨੂੰ ਸ਼ਖ਼ਤ ਸਜਾਵਾਂ ਦਿੱਤੀਆਂ ਜਾਣ | ਤਬਾਹੀ ਤੋਂ ਪੀੜ੍ਹਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਤੇ ਮੁਕੰਮਲ ਕਰਜਾ ਮੁਕਤੀ ਤੋਂ ਇਲਾਵਾ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ |
ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ) - ਬਠਿੰਡਾ ਵਿਚ ਵੱਖ-ਵੱਖ ਕਾਰਨਾਂ ਕਰਕੇ ਤਿੰਨ ਮੌਤਾਂ ਹੋਣ ਦਾ ਸਮਾਚਾਰ ਹੈ ਜਿਸ ਵਿਚ ਬਠਿੰਡਾ ਡੱਬਵਾਲੀ ਰੇਲ ਪੱਟੜੀ 'ਤੇ ਰੇਲ ਗੱਡੀ ਨਾਲ ਅਚਾਨਕ ਟਕਰਾ ਜਾਣ ਨਾਲ ਇਕ ਔਰਤ ਦੀ ਮੌਤ ਹੋ ਗਈ | ਇਸ ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਿੱਖਿਆ ਮਹਿਕਮੇ ਵਿਚ ਪਿਛਲੇ ਕਈ ਦਹਾਕਿਆਂ ਤੋਂ ਲਟਕਦੀਆਂ ਨਿਯੁਕਤੀਆਂ ਦੀ ਬਹਾਲੀ ਲਈ ਬੇਰੋਜ਼ਗਾਰ ਅਧਿਆਪਕ ਯੂਨੀਅਨਾਂ ਲਗਾਤਾਰ ਸੰਘਰਸ਼ ਦੇ ਰਾਹੀਂ ਪਈਆਂ ਹੋਈਆਂ ਹਨ ਜਿਨ੍ਹਾਂ 'ਚੋਂ ਸਭ ਤੋਂ ਪੁਰਾਣੀ ਅਤੇ ਅਜੇ ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਦੇ ਮੰਤਰੀਆਂ ਤੇ ਕਾਂਗਰਸ ਪਾਰਟੀ ਨੂੰ ਆਪਸੀ ਕਾਟੋ-ਕਲੇਸ਼ ਛੱਡ ਕੇ ਪੰਜਾਬ ਦੀ ਭਲਾਈ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਕੋਲ ਸੱਤਾ ਦੇ ਕੁੱਝ ਹੀ ਦਿਨ ਬਾਕੀ ਬਚੇ ...
ਸੰਗਤ ਮੰਡੀ, 26 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਬਠਿੰਡਾ-ਬੀਕਾਨੇਰ ਰੇਲ ਮਾਰਗ ਤੇ ਸੰਗਤ ਮੰਡੀ ਦੇ ਰੇਲਵੇ ਸਟੇਸ਼ਨ ਨਜ਼ਦੀਕ Ðਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਪੁਲਿਸ ਬਠਿੰਡਾ ਦੇ ਸਹਾਇਕ ਥਾਣੇਦਾਰ ...
ਬਠਿੰਡਾ, 26 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਸ਼ਹਿਰ ਦੀ ਗਾਂਧੀ ਮਾਰਕਿਟ ਵਿਖੇ ਇਕ ਘਰ 'ਚ ਰਾਤ ਸਮੇਂ ਦਾਖਲ ਹੋ ਕੇੇ ਇਕ ਚੋਰ ਦੁਆਰਾ ਤਿੰਨ ਮੋਬਾਈਲ ਅਤੇ ਦੋ ਲੈਪਟਾਪ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਕਰਯੋਗ ਹੈ ਕਿ ਬਠਿੰਡਾ ਸ਼ਹਿਰ 'ਚ ...
ਬਠਿੰਡਾ, 26 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੇ ਅਜੀਤ ਰੋਡ 'ਤੇ ਬੀਤੇ ਦਿਨੀਂ ਦੋ ਗੁੱਟਾਂ ਵਿਚਕਾਰ ਹੋਈ ਲੜਾਈ ਦੌਰਾਨ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਦੂਸਰੇ ਨੌਜਵਾਨ ਬੂਟਾ ਸਿੰਘ ਨੇ ਵੀ ਹਸਪਤਾਲ 'ਚ ਦਮ ਤੋੜ ਦਿੱਤਾ ਹੈ, ਜਦੋਂ ਇਕ ਹਸਨਦੀਪ ਸਿੰਘ ...
ਰਾਮਾਂ ਮੰਡੀ, 26 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਬਠਿੰਡਾ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜ਼ਕਾਰਨੀ ਮੈਂਬਰ ਅਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ ...
ਤਲਵੰਡੀ ਸਾਬੋ, 26 ਅਕਤੂਬਰ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਸਰਕਾਰ ਦੇ ਸੱਤਾ ਵਿਚ ਆਉਣ 'ਤੇ ਸੂਬੇ ਅੰਦਰ ਮੌਜੂਦਾ ਕਾਂਗਰਸ ਸਰਕਾਰ ਵਲੋਂ ਭੰਗ ਕੀਤੀਆਂ ਜਾ ਚੁੱਕੀਆਂ ਟਰੱਕ ਯੂਨੀਅਨਾਂ ਨੂੰ ਦੋਬਾਰਾ ਬਹਾਲ ਕਰਨ ਦੇ ਸ਼੍ਰੋਮਣੀ ਅਕਾਲੀ ਦਲ ਦੇ ...
ਬਠਿੰਡਾ, 26 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਜ਼ਿਲ੍ਹੇ 'ਚ ਡੇਂਗੂ ਦੇ ਮਾਮਲੇ ਲਗਾਤਾਰ ਵੱਧਣ ਕਾਰਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚਿੰਤਾ ਸਤਾਉਣ ਲੱਗੀ ਹੈ, ਡੇਂਗੂ ਦੇ ਪ੍ਰਕੋਪ ਸ਼ੁਰੂ ਹੋਣ ਤੋਂ ਪਹਿਲਾ ਭਲੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ 'ਚ ...
ਸੰਗਤ ਮੰਡੀ, 26 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇਂ ਦੀ ਫ਼ਸਲ ਦੇ ਮੁਆਵਜ਼ੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਭੇਜਿਆ ਹੈ | ਜਥੇਬੰਦੀ ਦੇ ਬਲਾਕ ...
ਗੋਨਿਆਣਾ, 26 ਅਕਤੂਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਕੋਠੇ ਲਾਲ ਸਿੰਘ ਵਾਲਾ ਕੋਲ ਹੋਏ ਇਕ ਸੜਕ ਹਾਦਸੇ ਵਿਚ ਇਕ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਜਲੰਧਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਕੋਠੇ ਲਾਲ ਸਿੰਘ ਵਾਲੇ (ਅਬਲ਼ੂ) ਨੇ ਪੁਲਿਸ ਕੋਲ ...
ਸਰਦੂਲਗੜ੍ਹ, 26 ਅਕਤੂਬਰ (ਨਿ.ਪ.ਪ.) - ਸਥਾਨਕ ਸ਼ਹਿਰ ਵਿਚ ਸ਼ਹਿਰੀ ਲੋਕਾਂ ਦੇ ਸੈਰ ਕਰਨ ਲਈ ਕੋਈ ਪਾਰਕ ਨਾ ਹੋਣ ਕਾਰਨ ਲੋਕਾਂ ਨੂੰ ਸੜਕਾਂ 'ਤੇ ਸੈਰ ਕਰਨ ਜਾਣਾ ਪੈਂਦਾ ਹੈ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਹੋਣ ਕਾਰਨ ਹਰ ਵੇਲੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਪ੍ਰੋ. ...
ਰਾਮਾਂ ਮੰਡੀ, 26 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਅਨਾਜ ਮੰਡੀ ਰਾਮਾਂ ਤੇ ਪਿੰਡਾਂ ਦੇ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ...
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 751ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਗੁਰਦੁਆਰਾ ...
ਬਠਿੰਡਾ, 26 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਵਿਜੀਲੈਂਸ ਬਿਊਰੋ ਵਲੋਂ 26 ਅਕਤੂਬਰ ਤੋਂ 1 ਨਵੰਬਰ ਦੌਰਾਨ ਮਨਾਏ ਜਾ ਰਹੇ ਜਾਗਰੂਕਤਾ ਸਪਤਾਹ ਅਧੀਨ ਨਾਗਰਿਕਾਂ ਲਈ ਦਿਆਨਤਦਾਰੀ ਦਾ ਸੰਕਲਪ ਸਬੰਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ...
ਰਾਮਾਂ ਮੰਡੀ, 26 ਅਕਤੂਬਰ (ਤਰਸੇਮ ਸਿੰਗਲਾ) - ਪੰਜਾਬ ਸਰਕਾਰ ਵਲੋਂ ਇਕ ਪਾਸੇ ਤਾਂ ਮਿਸ਼ਨ-2022 ਫ਼ਤਹਿ ਕਰਨ ਲਈ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਕੇ ਲੋਕਾਂ ਦਾ ਮਨ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਦੂਜੇ ਪਾਸੇ ਆਮ ਲੋਕਾਂ ਨੂੰ ਬਿਜਲੀ ਬਿੱਲ ਦੋ ਮਹੀਨਿਆਂ ਦੀ ...
ਗੋਨਿਆਣਾ, 26 ਅਕਤੂਬਰ (ਲਛਮਣ ਦਾਸ ਗਰਗ) - ਆਮ ਲੋਕਾਂ ਦੀ ਸਹੂਲਤ ਲਈ ਜੋ ਪੀ. ਆਰ. ਟੀ. ਸੀ. ਦੀ ਮਿੰਨੀ ਬੱਸ ਦਾ ਰੂਟ ਬਠਿੰਡਾ ਤੋਂ ਗੋਨਿਆਣਾ ਮੰਡੀ-ਬਠਿੰਡਾ ਦਰਮਿਆਨ ਸੀ, ਜੋ ਕਾਫ਼ੀ ਸਮੇਂ ਤੋਂ ਚੱਲਦੀ ਆ ਰਹੀ ਸੀ 'ਤੇ ਇਹ ਬੱਸ ਸੇਵਾ ਪਿਛਲੇ ਕੁਝ ਦਿਨਾਂ ਤੋਂ ਬੰਦ ਕਰ ਦਿੱਤੀ ਗਈ ...
ਮਹਿਮਾ ਸਰਜਾ, 26 ਅਕਤੂਬਰ (ਬਲਦੇਵ ਸੰਧੂ) - ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਬੀਤੇ ਦਿਨੀਂ ਹੋਈ ਗੜੇਮਾਰੀ ਤੇ ਮੀਂਹ ਝੱਖੜ ਨੇ ਝੋਨੇ ਤੇ ਨਰਮੇ ਸਮੇਤ ਹੋਰ ਫ਼ਸਲਾਂ ਦਾ ਪੰਜਾਬ ਵਿਚ ਭਾਰੀ ਨੁਕਸਾਨ ...
ਸੰਗਤ ਮੰਡੀ, 26 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਲਖੀਮਪੁਰ ਖੀਰੀ ਹੱਤਿਆ ਕਾਂਡ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਣੀ ਦੀ ਬਰਖ਼ਾਸਤਗੀ ਸਬੰਧੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਹੈ | ...
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ) - ਸਥਾਨਕ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ (ਏਟਕ) ਇਕਾਈ ਦੀ ਚੋਣ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਪ੍ਰੀਤਮ ਸਿੰਘ ਐਡਵੋਕੇਟ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਕਾਨੂੰਨੀ ਸਲਾਹਕਾਰ ਪ੍ਰੀਤਮ ਸਿੰਘ ਐਡਵੋਕੇਟ, ...
ਰਾਮਾਂ ਮੰਡੀ, 26 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਕੋਟਬਖਤੂ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਤੇ ਉਨ੍ਹਾਂ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਮੀਟਿੰਗ ਕਰਕੇ ਵਰਕਰਾਂ ਦੀਆਂ ਮੁਸਕਿਲਾਂ ...
ਲਹਿਰਾ ਮੁਹੱਬਤ, 26 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਅਨਾਜ ਮੰਡੀ 'ਚ ਝੋਨੇ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਜਿਸ ਕਰਕੇ ਮੰਡੀ 'ਚ ਝੋਨੇ ਦੇ ਭਰੇ ਗੱਟਿਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਇਸ ਤੋਂ ...
ਰਾਮਾਂ ਮੰਡੀ, 26 ਅਕਤੂਬਰ (ਤਰਸੇਮ ਸਿੰਗਲਾ) - ਆਮ ਆਦਮੀ ਪਾਰਟੀ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਮੁਰਾਰੀ ਲਾਲ ਪੈਸੀਆ ਨੂੰ ਵਪਾਰ ਵਿੰਗ ਰਾਮਾਂ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮੁਰਾਰੀ ਲਾਲ ਪੈਸੀਆ ਦੀ ਇਸ ਨਵੀਂ ਨਿਯੁੱਕਤੀ ਲਈ ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਸਿਧਾਰਥ ਚਟੋਪਾਧਿਆਏ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਂਟਰਲ ਵਿਜੀਲੈਂਸ ਕਮਿਸ਼ਨ ਵਲੋਂ ਉਲੀਕੇ ਪ੍ਰੋਗਰਾਮ ...
ਮਾਨਸਾ, 26 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਇਹ ...
ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ) - ਸਥਾਨਕ ਮਾਡਲ ਟਾਊਨ ਫੇਸ-3 'ਚ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਹੋਣ ਨਾਲ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਰਾ ਟੀਮ ਮੈਂਬਰ ਸੰਦੀਪ ਗੋਇਲ ਵਲੋਂ ਘਟਨਾ ਸਥਾਨ 'ਤੇ ਪਹੁੰਚਕੇ ...
ਰਾਮਾਂ ਮੰਡੀ, 26 ਅਕਤੂਬਰ (ਪ.ਪ.)-ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਰਵੀਪ੍ਰੀਤ ਸਿੰਘ ਸਿੱਧੂ ਨੇ ਅਗਾਮੀ ਵਿਧਾਨ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦਾ ਦੌਰਾ ਕਰਦਿਆਂ ਪਿੰਡ ਫੱਲੜ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ...
ਭਗਤਾ ਭਾਈਕਾ, 26 ਅਕਤੂਬਰ (ਸੁਖਪਾਲ ਸਿੰਘ ਸੋਨੀ) - 80ਵੀਂ ਬਟਾਲੀਅਨ ਪੀ.ਏ.ਪੀ ਜਲੰਧਰ ਵਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਥਾਨਕ ਸ਼ਹਿਰ ਦੇ ਸ਼ਹੀਦ ਸਿਪਾਹੀ ਹਰਨੇਕ ...
ਕੋਟਫੱਤਾ, 26 ਅਕਤੂਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਦੀ ਪੰਚਾਇਤ ਕੋਟਸ਼ਮੀਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ 'ਚ ਉਸ ਸਮੇਂ ਇਕ ਹੋਰ ਕੜੀ ਜੁੜ ਗਈ ਜਦੋਂ ਵਾਰਡ ਨੰ. 13 ਵਿਚਲੇ ਨਿਕਾਸੀ ਨਾਲੇ ਦੇ ਅਧੂਰੇ ਪਏ ਟੋਟੇ ਨੂੰ 8 ਸਾਲਾਂ ਬਾਅਦ ਜੋੜ ਦਿੱਤਾ ...
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ) - ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਸੁਰਿੰਦਰ ਦੁੱਗਲ, ਜਰਨਲ ਸਕੱਤਰ ਜੀ.ਐਸ. ਚਾਵਲਾ, ਵਿੱਤ ਸਕੱਤਰ ਅਮਰਦੀਪ ਸਿੰਘ ਅਤੇ ਸਕੱਤਰ ਸਤੀਸ਼ ਕਪੂਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਟੀਬੀਡੀਸੀਏ ਦੇ ...
ਕੋਟਫੱਤਾ, 26 ਅਕਤੂਬਰ (ਰਣਜੀਤ ਸਿੰਘ ਬੁੱਟਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸਮੀਰ ਦੇ ਜੂਨੀਅਰ ਵਿੰਗ ਦੇ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨ ਹਿੱਤ ਕਵਿਤਾ ਉਚਾਰਨ ...
ਕੋਟਫੱਤਾ, 26 ਅਕਤੂਬਰ (ਰਣਜੀਤ ਸਿੰਘ ਬੁੱਟਰ) - ਕਹਿੰਦੇ ਨੇ ਕਿ ਜਦੋਂ ਇਰਾਦੇ ਪੱਕੇ ਹੋਣ ਤਾਂ ਤਰੱਕੀ ਲਈ ਉਮਰਾਂ ਵਾਲੀਆਂ ਸਾਰੀਆਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ | ਇਹ ਗੱਲ ਕੋਟਸ਼ਮੀਰ ਦੇ ਨੰਬਰਦਾਰ ਬਲਵਿੰਦਰ ਸਿੰਘ ਤੇ ਢੁੱਕਦੀ ਹੈ | ਪਿਛਲੇ ਦਿਨੀਂ ਤੋਂ 23 ਤੋਂ 25 ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਸੱਤ ਫੈਕਲਟੀ ਮੈਂਬਰਾਂ ਅਤੇ ਇਕ ਸਾਬਕਾ ਵਿਦਿਆਰਥੀ ਨੇ ਸਟੈਨਫੋਰਡ ਯੂਨੀਵਰਸਿਟੀ, ਯੂ.ਐਸ.ਏ. ਵਲੋਂ ਜਾਰੀ ਅਤੇ ਐਲਸੇਵੀਅਰ ਬੀ.ਵੀ. ਦੁਆਰਾ 19 ਅਕਤੂਬਰ, 2021 ਨੂੰ ...
ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ) - ਜਲ ਸਪਲਾਈ ਤਾਲਮੇਲ ਸੂਬਾ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਸੱਦੇ 'ਤੇ ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੀਤੇ ਜਾਣ ਦਾ ਐਲਾਨ ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ-2021 ਦੇ ਪਹਿਲੇ ਦਿਨ ਹੋਏ ਵਰਚੂਅਲ ਪ੍ਰੋਗਰਾਮ ਦੌਰਾਨ ਇਥੋਂ ਦੇ ਕਰੀਬ 80 ਉਦਯੋਗਪਤੀਆਂ ...
ਬਠਿੰਡਾ, 26 ਅਕਤੂਬਰ (ਪ.ਪ.)- ਬਠਿੰਡਾ ਜ਼ਿਲੇ੍ਹ ਦੀ ਸਾਹਿੱਤ ਕਲਾ ਤਾਲਮੇਲ ਕਮੇਟੀ ਦੇ ਸਮੂਹ ਲੇਖਕਾਂ, ਪੱਤਰਕਾਰਾਂ, ਕਲਾਕਾਰਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਘੱਟ ਗਿਣਤੀ ਭਾਈਚਾਰਿਆਂ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ, ਖ਼ਾਸ ਕਰਕੇ ਪੰਜਾਬੀ ਭਾਸ਼ਾ ਨੂੰ ...
ਬਠਿੰਡਾ, 26 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਨਾਬਾਲਗਾ ਨੂੰ ਅਗਵਾ ਕਰਨ ਅਤੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਦੋਸ਼ 'ਚੋਂ ਅੱਜ ਬਠਿੰਡਾ ਅਦਾਲਤ ਦੇ ਬਲਜਿੰਦਰ ਸਿੰਘ ਸਰਾਂ ਵਧੀਕ ਸ਼ੈਸ਼ਨ ਜੱਜ ਨੇ ਬਚਾਅ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਸਿੱਧੂ ਅਤੇ ...
ਬੱਲੂਆਣਾ, 26 ਅਕਤੂਬਰ (ਗੁਰਨੈਬ ਸਾਜਨ) - ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਂਦਿਆਂ ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਚੁੱਘੇ ਕਲਾਂ ਵਲੋਂ ਕਿਸਾਨੀ ਘੋਲ ਨੂੰ ਸਮਰਪਿਤ ਚੌਥੀ ਬਲਾਕ ਪੱਧਰੀ ਐਥਲੈਟਿਕ ਮੀਟ ਸਰਕਾਰੀ ਸੀਨੀਅਰ ...
ਬਠਿੰਡਾ, 26 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਕਿਸਾਨ ਅਤੇ ਕਿਸਾਨੀ ਦਾ ਦਮ ਭਰਨ ਵਾਲੀ ਪੰਜਾਬ ਸਰਕਾਰ ਨੂੰ ਸੰਜੀਦਗੀ ਨਾਲ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਣੀ ਚਾਹੀਦੀ ਹੈ, ਕਿਉਂਕਿ ਜਿੱਥੇ ਪੰਜਾਬ ਦੀ ਕਿਸਾਨੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡੀ.ਏ.ਵੀ. ਕਾਲਜ, ਬਠਿੰਡਾ ਨੇ ਜ਼ੋਨਲ ਯੂਥ ਫੈਸਟੀਵਲ 'ਚੋਂ ਓਵਰਆਲ ਬਠਿੰਡਾ-ਫ਼ਰੀਦਕੋਟ ਜ਼ੋਨਲ ਚੈਂਪੀਅਨ ਟਰਾਫ਼ੀ ਹਾਸਲ ਕਰਕੇ ਵੱਡੀ ਮੱਲ ਮਾਰੀ ਹੈ | ਇਹ ਯੂਥ ਫੈਸਟੀਵਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ...
ਬਠਿੰਡਾ, 26 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਦੇ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਦੀਪ ਸਿੰਘ ਦੀਪਾ ਘੋਲੀਆ ਜੋ ਪਿਛਲੇ ਦਿਨੀਂ ਡੇਂਗੂ ਹੋਣ ਦੇ ਚਲਦਿਆਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਸ੍ਰੀ ...
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ) - ਸਮੂਹ ਪੀ.ਐਚ.ਸੀ. ਅਰਬਨ ਆਸ਼ਾ ਵਰਕਰਾਂ/ਫੈਸਿਲੀਟੇਟਰਾਂ ਬਠਿੰਡਾ ਵਲੋਂ ਆਪਣੀਆਂ ਮੰਗਾਂ ਸਬੰਧੀ ਪੈਨ ਇੰਡੀਆ ਜਾਗਰੂਕਤਾ ਬਾਹਰੀ ਇਲਾਕਿਆਂ ਵਿਚ ਮਨਾਉਣ ਸਬੰਧੀ ਅਤੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਮਨਾਉਣ ਬਾਰੇ ਜੋ ਮੈਂਬਰ ...
ਲਹਿਰਾ ਮੁਹੱਬਤ, 26 ਅਕਤੂਬਰ (ਭੀਮ ਸੈਨ ਹਦਿਵਾਰੀਆ) ਸਹਿਕਾਰੀ ਸਭਾ ਲਹਿਰਾ ਮੁਹੱਬਤ ਦੇ ਸਾਬਕਾ ਪ੍ਰਧਾਨ ਮੁਖਤਿਆਰ ਸਿੰਘ 'ਜੌੜਿਆਂ ਦੇ' (ਜਥੇ. ਸੁਖਪਾਲ ਸਿੰਘ ਸੁੱਖੀ ਦੇ ਚਾਚਾ ਜੀ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਬੀਤੇ ਦਿਨੀਂ ਉਨ੍ਹਾਂ ਦੇ ਪੋਤ ਜਵਾਈ ਜਸਪ੍ਰੀਤ ...
ਲਹਿਰਾ ਮੁਹੱਬਤ, 26 ਅਕਤੂਬਰ (ਭੀਮ ਸੈਨ ਹਦਵਾਰੀਆ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਭੁੱਚੋ ਤੋਂ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ (ਸਾਬਕਾ ਵਿਧਾਇਕ) ਅਤੇ ਹਲਕਾ ਇੰਚਾਰਜ ਜਗਸੀਰ ਸਿੰਘ ਜੱਗਾ ਕਲਿਆਣ ਵਲੋਂ ਮਿਸ਼ਨ-2022 ਤਹਿਤ ਅਕਾਲੀ-ਬਸਪਾ ਉਮੀਦਵਾਰਾਂ ...
ਬਾਲਿਆਂਵਾਲੀ, 26 ਅਕਤੂਬਰ (ਕੁਲਦੀਪ ਮਤਵਾਲਾ) - ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰੂਸ਼ਰ ਪਾਤਸ਼ਾਹੀ 6ਵੀਂ ਪਿੰਡ ਭੂੰਦੜ ਵਿਖੇ ਗੁਰੂ ਘਰ ਦੀ ਕਮੇਟੀ ਤੇ ਬੀਬੀ ਹਰਸ਼ਰਨ ਕੌਰ ਸੇਵਾ ਸੁਸਾਇਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਾਂਝੇ ਉਪਰਾਲੇ ਨਾਲ ਦੂਜਾ ਵਿਰਸਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX