ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  57 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਬਰਨਾਲਾ

ਮਹਿਲ ਕਲਾਂ ਕਿਸਾਨ ਮੋਰਚੇ ਦੇ 392ਵੇਂ ਦਿਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਮਹਿਲ ਕਲਾਂ, 26 ਅਕਤੂਬਰ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਭਾਕਿਯੂ (ਡਕੌਂਦਾ) ਦੀ ਅਗਵਾਈ ਹੇਠ ਚੱਲ ਕਿਸਾਨ ਮੋਰਚੇ ਦੇ 392ਵੇਂ ਦਿਨ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਵਲੋਂ ਟੋਲ ਪਲਾਜ਼ਾ ਤੋਂ ਸਬ-ਤਹਿਸੀਲ ਮਹਿਲ ਕਲਾਂ ਦੇ ਦਫ਼ਤਰ ਤੱਕ ਕੇਂਦਰ ਸਰਕਾਰ ਖ਼ਿਲਾਫ਼ ਇਕ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਬੋਲਦਿਆਂ ਕਿਸਾਨ ਆਗੂ ਮਲਕੀਤ ਸਿੰਘ ਈਨਾ, ਜਗਤਾਰ ਸਿੰਘ ਕਲਾਲ ਮਾਜਰਾ, ਅਮਰਜੀਤ ਸਿੰਘ ਠੁੱਲੀਵਾਲ, ਸੁਖਵਿੰਦਰ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੀ ਅਗਵਾਈ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਅਕਤੂਬਰ 2020 ਲਗਾਤਾਰ ਸੰਘਰਸ਼ ਲੜਿਆ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਕਾਰਪੋਰੇਟ ਘਰਾਨਿਆਂ ਦੋ ਹੱਥ ਠੋਕਾ ਬਣ ਕੇ ਕਿਸਾਨੀ ਤਬਾਹ ਕਰਨ ਤੇ ਤੁਲੀ ਹੋਈ ਹੈ | ਆਗੂਆਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ, ਬਿਜਲੀ ਸੋਧ ਕਾਨੰੂਨ 2020 ਨੂੰ ਰੱਦ ਕਰ ਕੇ ਐਮ.ਐੱਸ.ਪੀ. ਦੀ ਗਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ | ਆਗੂਆਂ ਨੇ ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਮੋਨੂੰ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਸੀਸ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਅਤੇ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਤੁਰੰਤ ਕਿਸਾਨਾਂ ਨੂੰ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ | ਇਸ ਸਮੇਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੂੰ ਭੇਟ ਕੀਤਾ ਗਿਆ | ਇਸ ਮੌਕੇ ਅਜਮੇਰ ਸਿੰਘ ਕਾਲਸਾਂ, ਸੋਹਣ ਸਿੰਘ ਵੜੈਚ, ਬਲਜੀਤ ਸਿੰਘ ਸੋਢਾ, ਮਾ: ਸੋਹਣ ਸਿੰਘ ਮਹਿਲ ਕਲਾਂ, ਚਮਕੌਰ ਸਿੰਘ ਸੋਢਾ, ਜਸਵੰਤ ਸਿੰਘ ਮਠਾੜੂ, ਭਰਪੂਰ ਸਿੰਘ ਗੁੱਜਰਵਾਲ, ਕਿਰਨਜੀਤ ਸਿੰਘ, ਇਕਾਈ ਪ੍ਰਧਾਨ ਗੁਰਦੇਵ ਕੌਰ ਮਹਿਲ ਕਲਾਂ, ਜਸਬੀਰ ਕੌਰ ਟਿਵਾਣਾ, ਅਮਨਦੀਪ ਕੌਰ, ਸੋਨੀ ਕੌਰ, ਰਾਜਦੀਪ ਕੌਰ ਧਨੇਰ ਆਦਿ ਹਾਜ਼ਰ ਸਨ |

ਜ਼ਿਲ੍ਹਾ ਬਰਨਾਲਾ ਵਿਖੇ ਖਾਦ ਦਾ ਰੇਕ ਪੁਆਇੰਟ ਬਣਾਉਣ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਬਰਨਾਲਾ ਵਿਖੇ ਖਾਦ ਦਾ ਰੇਕ ਪੁਆਇੰਟ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫੜ੍ਹ ਨੂੰ ਲੈ ਕੇ ਇਕ ਆੜ੍ਹਤੀਏ ਨੇ ਦੂਜੇ ਆੜ੍ਹਤੀਏ 'ਤੇ ਚਲਾਈਆਂ ਗੋਲੀਆਂ-ਮਾਮਲਾ ਦਰਜ, ਮੁਲਜ਼ਮ ਫ਼ਰਾਰ

ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਵਿਚ ਝੋਨੇ ਦੇ ਸੀਜ਼ਨ ਦੌਰਾਨ ਫੜ ਨੂੰ ਲੈ ਕੇ ਇਕ ਆੜ੍ਹਤੀਏ ਵਲੋਂ ਦੂਜੇ ਆੜ੍ਹਤੀਏ 'ਤੇ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ : ਧਰਨੇ ਦਾ 391ਵਾਂ ਦਿਨ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਤੇ ਗਿ੍ਫ਼ਤਾਰੀ ਲਈ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਹਰ ਰੋਜ਼ ਰੇਲਵੇ ਸਟੇਸ਼ਨ 'ਤੇ ਲਾਇਆ ਜਾਣ ਵਾਲਾ ਧਰਨਾ ਅੱਜ ਅਜੈ ਮਿਸ਼ਰਾ ਟੈਨੀ ਦੀ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ)-ਸਾਇੰਟੇਫਿਕ ਅਵੇਅਰਨੈੱਸ ਐਂਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ, ਸਕੱਤਰ ਅਮਰੀਕ ਸਿੰਘ ਗਾਗਾ, ਸਲਾਹਕਾਰ ਬਲਦੇਵ ਸਿੰਘ ਗੋਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਦਿੱਤੀ ਜਾਣਕਾਰੀ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੁਆਰਡੀਨੇਟਰ ਦਿਵਿਆ ਰਾਣੀ ਤੇ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸੜਕ ਇਕੱਲੇ ...

ਪੂਰੀ ਖ਼ਬਰ »

ਲਿੰਕ ਸੜਕਾਂ 'ਤੇ ਵਧੀਆਂ ਦਰੱਖਤਾਂ ਦੀਆਂ ਟਹਿਣੀਆਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ

ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਅਕਸਰ ਹੀ ਦੇਖਿਆ ਗਿਆ ਹੈ ਕਿ ਬਰਸਾਤਾਂ ਪੈਣ ਨਾਲ ਦਰਖਤਾਂ ਦੇ ਵੱਧਣ ਦੀ ਰਫ਼ਤਾਰ ਵੀ ਵੱਧ ਜਾਂਦੀ ਹੈ, ਜਿਸ ਕਾਰਨ ਸੜਕਾਂ ਦੀਆਂ ਸਾਈਡਾਂ 'ਤੇ ਲੱਗੇ ਦਰਖਤਾਂ ਦੀਆਂ ਟਹਿਣੀਆਂ ਵਧਣ ਕਾਰਨ ਸੜਕਾਂ ਲੁੱਕ ਜਾਂਦੀਆਂ ਹਨ ਤੇ ਸਾਹਮਣੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਵਾਰਡਰ ਨੂੰ ਧਮਕੀਆਂ ਦੇਣ ਤੇ ਵਰਦੀ ਫਾੜਨ ਵਾਲੇ 13 ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਜ਼ਿਲ੍ਹਾ ਜੇਲ੍ਹ 'ਚ ਵਾਰਡਰ ਨੂੰ ਗਾਲਾਂ ਕੱਢਣ, ਵਰਦੀ ਨੂੰ ਹੱਥ ਪਾਉਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 13 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ...

ਪੂਰੀ ਖ਼ਬਰ »

ਆਰਥਿਕ ਮੰਦਵਾੜੇ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਮੌਤ ਦੇ ਰਾਹ ਪਏ ਪਿੰਡ ਕਾਲੇਕੇ ਦੀ ਔਰਤ ਤੇ ਉਸ ਦੇ ਬੱਚਿਆਂ ਦਾ ਪਿੰਡ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

ਧਨੌਲਾ, 26 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਕਾਲੇਕੇ ਦੇ ਸ਼ਮਸ਼ਾਨਘਾਟ ਵਿਖੇ ਵੀਰਪਾਲ ਕੌਰ ਪਤਨੀ ਬਲਦੇਵ ਸਿੰਘ, ਜੋਤੀ ਪੁੱਤਰੀ ਬਲਦੇਵ ਸਿੰਘ, ਸੁਖਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਦਾ ਸਮੁੱਚੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸਸਕਾਰ ਕਰ ...

ਪੂਰੀ ਖ਼ਬਰ »

50 ਕਿੱਲੋ ਭੁੱਕੀ ਤੇ ਟਰੈਕਟਰ ਸਮੇਤ ਦੋ ਕਾਬੂ

ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲੀਸ ਮੁਖੀ ਬਰਨਾਲਾ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 50 ਕਿੱਲੋ ਭੁੱਕੀ ਅਤੇ ਇਕ ਟਰੈਕਟਰ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਫ਼ੋਨ ਮਿਲਣ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਸਬੰਧ ਵਿਚ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਮੋਰਿੰਡਾ ਵਿਖੇ ਸੂਬਾ ਪੱਧਰੀ ਰੈਲੀ 31 ਨੂੰ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਆਪਣੀ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਕਲਮਛੋੜ ਹੜਤਾਲ ਰਹੇਗੀ ਜਾਰੀ-ਭੱਠਲ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਕਲਮਛੋੜ ਹੜਤਾਲ ਦੇ 18ਵੇਂ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਬਰਨਾਲਾ ਦੇ ਤਰਸੇਮ ਭੱਠਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਰੋਸ ਭਰਪੂਰ ਗੇਟ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਰਹੱਦੀ ਰਾਜਾਂ 'ਚ ਬੀ.ਐਸ.ਐਫ਼. ਦਾ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

ਕੇਂਦਰੀ ਹਕੂਮਤ ਦੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣਾ ਮਿਹਨਤਕਸ਼ ਤਬਕਿਆਂ ਲਈ ਵੱਡੀ ਚੁਣੌਤੀ-ਖਟਕੜ, ਸ਼ਰਮਾ ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਫਾਸੀ ਹਮਲੇ ਵਿਰੋਧੀ ਫ਼ਰੰਟ ਪੰਜਾਬ ਵਲੋਂ ਕੇਂਦਰੀ ਹਕੂਮਤ ਦੇ ਪੰਜਾਬ ਸਮੇਤ ਹੋਰਨਾਂ ਸਰਹੱਦੀ ਰਾਜਾਂ 'ਚ ਬੀ.ਐਸ.ਐਫ. ਦਾ ...

ਪੂਰੀ ਖ਼ਬਰ »

ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦਾ ਲਾਭ ਦੇਣ ਲਈ ਸੁਵਿਧਾ ਕੈਂਪ 28 ਤੇ 29 ਨੂੰ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਇੱਕੋ ਛੱਤ ਥੱਲੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਸੁਵਿਧਾ ਕੈਂਪ ਲਾਏ ਜਾ ਰਹੇ ਹਨ | ਜ਼ਿਲ੍ਹਾ ਬਰਨਾਲਾ ਵਿਚ ਸੁਵਿਧਾ ਕੈਂਪ 28 ਅਤੇ 29 ਅਕਤੂਬਰ ਨੂੰ ਬਾਬਾ ਕਾਲਾ ਮਹਿਰ ...

ਪੂਰੀ ਖ਼ਬਰ »

ਚੋਰਾਂ ਤੋਂ ਬਰਾਮਦ ਕੀਤੇ ਚੋਰੀ ਕੀਤੇ ਮੋਟਰਸਾਈਕਲ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ)-ਸਥਾਨਕ ਸ਼ਹਿਰੀ ਪੁਲੀਸ ਵਲੋਂ ਚੋਰਾਂ ਵਲੋਂ ਚੋਰੀ ਕੀਤੇ ਗਏ ਮੋਟਰਸਾਈਕਲ ਬਰਾਮਦ ਕਰ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਇਕ ਦੀ ਭਾਲ ਕੀਤੀ ਜਾ ਰਹੀ ਹੈ ਇਸ ਸਬੰਧੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਵਿਦਿਆਰਥੀ ਚੇਤਨਾ ਪ੍ਰੀਖਿਆ 19 ਦਸੰਬਰ ਨੂੰ

ਸੰਗਰੂਰ, 26 ਅਕਤੂਬਰ (ਬਿੱਟਾ) - ਤਰਕਸ਼ੀਲ ਆਗੂ ਮਾਸਟਰ ਪਰਮ ਵੇਦ, ਸੁਰਿੰਦਰਪਾਲ ਉਪਲੀ, ਨਿਰਮਲ ਸਿੰਘ ਦੁੱਗਾਂ ਨੇ ਕਿਹਾ ਕਿ ਚੌਥੀ ਵਿਦਿਆਰਥੀ ਚੇਤਨਾ ਪਰਖ ਪਰੀਖਿਆ 19 ਦਸੰਬਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਮਸ਼ਾਲ ਮਾਰਚ

ਸ਼ੇਰਪੁਰ, 26 ਅਕਤੂਬਰ (ਸੁਰਿੰਦਰ ਚਹਿਲ) - ਬੱਬਰ ਅਕਾਲੀ ਲਹਿਰ ਨੂੰ ਸਮਰਪਿਤ ਸ਼ੇਰਪੁਰ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮਸ਼ਾਲ ਮਾਰਚ ਕੱਢਿਆ ਗਿਆ | ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਦੀਪ ਹਥਨ ...

ਪੂਰੀ ਖ਼ਬਰ »

ਅਮਨ ਅਰੋੜਾ ਮਿਲੇ ਉੱਪ ਮੱੁਖ ਮੰਤਰੀ ਸੋਨੀ ਨੂੰ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਵਿਚ ਦਿਨ ਪ੍ਰਤੀ ਦਿਨ ਡੇਂਗੂ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ਨੂੰ ਲੈ ਕੇ ਸੁਨਾਮ ਤਾੋ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਨੀਲ ਗਰਗ ...

ਪੂਰੀ ਖ਼ਬਰ »

ਨੌਜਵਾਨ ਕਵੀ ਸੰਦੀਪ ਦੇ ਕਾਵਿ ਸੰਗ੍ਰਹਿ 'ਉਹ ਮੈਨੂੰ ਸਾਂਭਣਾ ਜਾਣਦੀ' 'ਤੇ ਹੋਈ ਵਿਚਾਰ ਚਰਚਾ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੋਰੀਆ)-ਅਦਾਰਾ ਪਰਵਾਜ਼ ਵਲੋਂ ਨੌਜਵਾਨ ਕਵੀ ਸੰਦੀਪ ਸ਼ਰਮਾ ਦੇ ਕਾਵਿ ਸੰਗ੍ਰਹਿ 'ਉਹ ਮੈਨੂੰ ਸਾਂਭਣਾ ਜਾਣਦੀ' ਤੇ ਇਕ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ | ਦੋ ਪੜਾਵਾਂ ਵਿਚ ਹੋਏ ਇਸ ਸਾਹਿਤਕ ਸਮਾਗਮ ਦੇ ਪਹਿਲੇ ਪੜਾਅ ਵਿਚ ਕਾਵਿ ...

ਪੂਰੀ ਖ਼ਬਰ »

ਸੰਗਰੂਰ ਜ਼ੋਨਲ ਯੂਥ ਫ਼ੈਸਟੀਵਲ 'ਚ ਰਣਬੀਰ ਕਾਲਜ ਦੇ ਵਿਦਿਆਰਥੀ ਛਾਏ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮੂਣਕ ਕਾਲਜ ਵਿਖੇ ਕਰਵਾਏ ਸੰਗਰੂਰ ਜ਼ੋਨ ਦੇ ਜ਼ੋਨਲ ਫ਼ੈਸਟੀਵਲ ਦੌਰਾਨ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਵੰਨਗੀਆਂ ਪੇਸ਼ ਕਰਦਿਆਂ ਅਹਿਮ ...

ਪੂਰੀ ਖ਼ਬਰ »

ਭੱਦਲਵੱਡ ਸਕੂਲ 'ਚ ਸਾਲਾਨਾ ਖੇਡ ਸਮਾਗਮ ਤੇ ਸਾਲਾਨਾ ਸੱਭਿਆਚਾਰਕ ਸਮਾਗਮ

ਮਹਿਲ ਕਲਾਂ, 26 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਵਿਖੇ ਅੰਤਰ ਹਾਊਸ ਸਾਲਾਨਾ ਖੇਡ ਸਮਾਰੋਹ ਤੇ ਸਾਲਾਨਾ ਸਭਿਆਚਾਰਕ ਸਮਾਗਮ ਪਿ੍ੰਸੀਪਲ ਸੁਖਪਾਲ ਕੌਰ ਦੀ ਯੋਗ ਅਗਵਾਈ ਅਤੇ ਡੀ.ਪੀ.ਈ. ਵਿਕਾਸ ਗੋਇਲ ਦੀ ਦੇਖ-ਰੇਖ ਹੇਠ ਕਰਵਾਇਆ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਤਹਿਸੀਲਦਾਰ ਨਵਜੋਤ ਤਿਵਾੜੀ ਦਾ ਸਨਮਾਨ

ਮਹਿਲ ਕਲਾਂ, 26 ਅਕਤੂਬਰ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਗ੍ਰਾਮ ਪੰਚਾਇਤ ਮੂੰਮ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਾਇਬ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਪੰਜ ਸਾਲ ਬਰਬਾਦ ਕੀਤੇ-ਪ੍ਰੋ. ਗੱਜਣਮਾਜਰਾ

ਅਹਿਮਦਗੜ੍ਹ, 26 ਅਕਤੂਬਰ (ਪੁਰੀ, ਸੋਢੀ) - ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੋਸ਼ ਲਾਇਆਂ ਕਿ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪਿਛਲੇ ਪੰਜ ਸਾਲਾ ਦੌਰਾਨ ਵਿਕਾਸ ਦੀ ਕੋਈ ਗੱਲ ਨਹੀ ਕੀਤੀ ...

ਪੂਰੀ ਖ਼ਬਰ »

ਵਾਈ.ਐਸ. ਕਾਲਜ ਹੰਡਿਆਇਆ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ 'ਆਗਾਜ਼' ਫਰੈਸ਼ਰ ਪਾਰਟੀ ਕਰਵਾਈ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਕਾਲਜ ਹੰਡਿਆਇਆ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ 'ਆਗਾਜ਼' ਫਰੈਸਰ ਪਾਰਟੀ ਦਾ ਆਯੋਜਨ ਕੀਤਾ | ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮਾਂ ਜਿਵੇਂ ਭੰਗੜਾ, ਫ੍ਰੀ ਸਟਾਈਲ ਡਾਂਸ, ਰੈਂਪ ਵਾਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਸੁਚੇਤ

ਸ਼ਹਿਣਾ, 26 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਸਵਾਈਨ ਫਲੂ ਅਤੇ ਕੋਰੋਨਾ ਮਹਾਂਮਾਰੀ ਸਬੰਧੀ ਸੁਚੇਤ ਕੀਤਾ ਗਿਆ | ਵਿਭਾਗ ਦੇ ਜਗਦੇਵ ਸਿੰਘ, ਕੁਲਦੀਪ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪਿੰਡ ਤਾਜੋਕੇ ਵਿਖੇ ਬਿਜਲੀ ਮੁਆਫ਼ੀ ਦਾ ਕੈਂਪ ਲਾਇਆ

ਤਪਾ ਮੰਡੀ, 26 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋ ਕਿੱਲੋਵਾਟ ਤੱਕ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਲੜੀ ਤਹਿਤ ਨੇੜਲੇ ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਪਾਵਰਕਾਮ-2 ...

ਪੂਰੀ ਖ਼ਬਰ »

ਐਡ. ਰਾਹੀ ਦੀ ਅਗਵਾਈ 'ਚ ਕਈ ਪਰਿਵਾਰ ਨੇ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ

ਭਦੌੜ, 26 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕਾ ਭਦੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡ. ਸਤਨਾਮ ਸਿੰਘ ਰਾਹੀ ਲਗਾਤਾਰ ਹਲਕੇ ਦੇ ਲੋਕਾਂ ਅੰਦਰ ਵਿਚਰ ਰਹੇ ਹਨ ਪਿੰਡ ਖੜਕ ਸਿੰਘ ਵਾਲਾ ਬੀਹਲੀ ਵਿਖੇ ਉਨ੍ਹਾਂ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ...

ਪੂਰੀ ਖ਼ਬਰ »

ਝੋਨੇ 'ਚ ਨਮੀ ਨੂੰ ਲੈ ਕੇ ਆੜ੍ਹਤੀਆਂ ਤੇ ਕਿਸਾਨ ਯੂਨੀਅਨ ਦਰਮਿਆਨ ਰੇੜਕਾ ਸਮਾਪਤ

ਸ਼ਹਿਣਾ, 26 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਖ਼ਰੀਦ ਕੇਂਦਰ ਵਿਖੇ ਝੋਨੇ ਦੀ ਨਮੀ ਨੂੰ ਲੈ ਕੇ ਸ਼ਹਿਣਾ ਦੇ ਆੜ੍ਹਤੀਆਂ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਪਿਆ ਰੇੜਕਾ ਅੱਜ ਦੋਵੇਂ ਧਿਰਾਂ ਵਲੋਂ ਆਪਸੀ ਗੱਲਬਾਤ ਤੋਂ ਬਾਅਦ ਖਤਮ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਦੋ ...

ਪੂਰੀ ਖ਼ਬਰ »

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਹਤ ਕਰਮਚਾਰੀਆਂ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਪੇਂਡੂ ਵਿਕਾਸ ਅਤੇ ਪੰਚਾਇਤ (ਜ਼ਿਲ੍ਹਾ ਪ੍ਰੀਸ਼ਦ) ਤੇ ਸਿਹਤ ਵਿਭਾਗ ਵਿਚ ਮਰਜ਼ ਹੋਏ, ਫਾਰਮੇਸੀ ਅਫ਼ਸਰ, ਪੈਰਾ ਮੈਡੀਕਲ, ਦਰਜਾਚਾਰ, ਜੋ ਕਿ ਜ਼ਿਲ੍ਹੇ ਦੀਆਂ 19 ਸਿਹਤ ਡਿਸਪੈਂਸਰੀਆਂ, ਸਿਵਲ ਹਸਪਤਾਲ ਦੀਆਂ ਐਮਰਜੈਂਸੀ, ਆਈਸੋਲੇਸ਼ਨ ...

ਪੂਰੀ ਖ਼ਬਰ »

ਸ਼ੋ੍ਰ.ਅ.ਦ. ਦੀ ਸਰਕਾਰ ਬਣਨ 'ਤੇ ਟਰੱਕ ਯੂਨੀਅਨਾਂ ਹੋਣਗੀਆਂ ਮੁੜ ਬਹਾਲ-ਕੀਤੂ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਾਂਗਰਸ ਸਰਕਾਰ ਵਲੋਂ ਭੰਗ ਕੀਤੀਆਂ ਗਈਆਂ ਟਰੱਕ ਯੂਨੀਅਨਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇਗਾ ਅਤੇ ਟਰਾਂਸਪੋਰਟਰਾਂ ਨੂੰ ਪੂਰੀਆਂ ਸੁਵਿਧਾਵਾਂ ਦਿੱਤੀਆਂ ...

ਪੂਰੀ ਖ਼ਬਰ »

ਪਲਾਟ ਲੈਣ ਲਈ ਲਾਭਪਾਤਰੀਆਂ ਵਲੋਂ ਦਿੱਤੀਆਂ ਅਰਜ਼ੀਆਂ ਦੀ ਕੀਤੀ ਸਮੀਖਿਆ

ਮਹਿਲ ਕਲਾਂ, 26 ਅਕਤੂਬਰ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨਾਂ ਵਿਚੋਂ ਪੰਜ-ਪੰਜ ਮਰਲਿਆਂ ਦੇ ਪਲਾਟ ਦੇਣ ਲਈ ਜਾਰੀ ਕੀਤੀਆਂ ਹਦਾਇਤਾਂ ਦੇ ਅਧੀਨ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਖਰੀਦ ਕੇਂਦਰਾਂ ਦੇ ਵਿਕਾਸ ਵੱਲ ਧਿਆਨ ਨਾ ਹੋਣ ਸਦਕਾ ਮੀਂਹ ਨਾਲ ਹੋਈ ਫ਼ਸਲ ਖ਼ਰਾਬ-ਨੈਣੇਵਾਲ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦਿਨੀਂ ਪੰਜਾਬ ਵਿਚ ਹੋਈ ਬੇਮੌਸਮੀ ਬਰਸਾਤ ਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਖ਼ਰਾਬ ਕਰ ਦਿੱਤੀ ਹੈ ਉੱਥੇ ਮੰਡੀਆਂ ਦੇ ਵਿਕਾਸ ਅਤੇ ਪ੍ਰਬੰਧਾਂ ਸਬੰਧੀ ਪੰਜਾਬ ਸਰਕਾਰ ਦੀ ਪੋਲ ਵੀ ਖੋਲ੍ਹ ਕੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਸੀਵਰੇਜ ਦੇ ਖੁੱਲ੍ਹੇ ਢੱਕਣ ਕਿਸੇ ਵੀ ਸਮੇਂ ਬਣ ਸਕਦੇ ਹਨ ਹਾਦਸਿਆਂ ਦਾ ਕਾਰਨ

ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਤਹਿਸੀਲ ਕੰਪਲੈਕਸ ਤਪਾ ਵਿਖੇ ਸੀਵਰੇਜ ਦੇ ਖੁੱਲ੍ਹੇ ਢੱਕਣ ਕਿਸੇ ਵੀ ਸਮੇਂ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ, ਪ੍ਰੰਤੂ ਸਬੰਧਤ ਮੁਲਾਜ਼ਮਾਂ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ | ਜਦ ਪੱਤਰਕਾਰਾਂ ਦੀ ਟੀਮ ਨੇ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਪੁਲਿਸ ਅਧਿਕਾਰੀਆਂ ਤੇ ਵਪਾਰੀ ਆਗੂਆਂ ਨਾਲ ਮੀਟਿੰਗ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਤਿਉਹਾਰਾਂ ਦੇ ਦਿਨਾਂ ਦੇ ਚਲਦਿਆਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਤਿਆਰੀਆਂ ਅਤੇ ਪ੍ਰਬੰਧ ਜਾਰੀ ਹਨ | ਇਸੇ ਤਹਿਤ ਅੱਜ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ...

ਪੂਰੀ ਖ਼ਬਰ »

ਕੈਂਪ ਲਗਾ ਕੇ 8 ਲੱਖ ਦੀ ਰਾਸ਼ੀ ਦੇ ਖਪਤਕਾਰਾਂ ਦੇ ਬਿਲ ਕੀਤੇ ਮੁਆਫ਼

ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਸਬ-ਡਵੀਜ਼ਨ ਲੱਖਾ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸਰਪੰਚ ਰਣਧੀਰ ਸਿੰਘ ਢਿੱਲੋਂ ਦੇ ਪ੍ਰਬੰਧਾਂ ਹੇਠ ਕੈਂਪ ਲਗਾ ਕੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਜਾਰੀ ਕੀਤੀ ਸਕੀਮ ਅਨੁਸਾਰ ਬਿਜਲੀ ਮੁਆਫ਼ੀ ਦੀ 8 ...

ਪੂਰੀ ਖ਼ਬਰ »

ਯੋਗਰਾਜ ਗਰਗ ਸ਼੍ਰੋ.ਅ.ਦ.(ਅ) ਜ਼ਿਲ੍ਹਾ ਬਰਨਾਲਾ ਦੀਆਂ ਨਗਰ ਕੌਂਸਲ ਖੇਤਰਾਂ ਦੇ ਇੰਚਾਰਜ ਨਿਯੁਕਤ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਵਲੋਂ ਸ੍ਰੀ ਯੋਗਰਾਜ ਗਰਗ ਨੂੰ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਦਾ ਪੰਚਾਇਤ ਨੇ ਕੀਤਾ ਸਨਮਾਨ

ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਆਪਣੀ ਮਿਹਨਤ ਸਦਕਾ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਜਿੱਥੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਨਾਲ ਜਾਗਰੂਕ ਕੀਤਾ, ਉੱਥੇ ਪਿੰਡ ਦੇ 18 ਸਾਲ ਤੋਂ ਉੱਪਰ ਦੇ ਸਮੁੱਚੇ 4337 ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ 'ਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਬਿਨਾਂ ਦੇਰੀ ਚੁੱਕਿਆ ਜਾਵੇਗਾ-ਬੀਬੀ ਵਾਲੀਆ

ਤਪਾ ਮੰਡੀ, 26 ਅਕਤੂਬਰ (ਵਿਜੇ ਸ਼ਰਮਾ)-ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਅਨਾਜ ਮੰਡੀਆਂ ਵਿਚੋਂ ਬਿਨਾਂ ਦੇਰੀ ਚੁੱਕਿਆ ਜਾਵੇਗਾ ਤਾਂ ਜੋ ਕਿਸਾਨ ਜਲਦੀ ਵਿਹਲੇ ਹੋ ਕੇ ਅਗਲੀ ਫ਼ਸਲ ਦੀ ਤਿਆਰੀ ਕਰ ਸਕਣ | ਇਹ ਸ਼ਬਦ ਕਾਂਗਰਸ ਦੀ ਸੀਨੀਅਰ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ...

ਪੂਰੀ ਖ਼ਬਰ »

ਸਕੂਲ ਵਿਖੇ ਵਿਦਿਆਰਥੀਆਂ ਲਈ ਬਣਾਏ ਜਾ ਰਹੇ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ

ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਪੱਖੋਕੇ ਵਿਖੇ ਵਿਦਿਆਰਥੀਆਂ ਲਈ ਬਣਾਏ ਜਾ ਰਹੇ ਕਮਰਿਆਂ ਦੀ ਉਸਾਰੀ ਦਾ ਕੰਮ ਅੱਜ ਸਰਪੰਚ ਹਰਜਿੰਦਰ ਸਿੰਘ ਬਿੰਦਰੀ, ਬੂਟਾ ਸਿੰਘ ਸਿੱਧੂ ਪ੍ਰਧਾਨ ਸਹਿਕਾਰੀ ਸਭਾ ਦੀ ਅਗਵਾਈ ਵਿਚ ਪੰਚਾਇਤ, ਕਲੱਬ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਅਮਰੀਕ ਸਿੰਘ ਘੁੰਨਸ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸਰਕਲ ਦਿਹਾਤੀ ਪ੍ਰਧਾਨ ਥਾਪਿਆ

ਤਪਾ ਮੰਡੀ, 26 ਅਕਤੂਬਰ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ ਨੂੰ ਵੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣ ਸਕੇ | ਇਸ ਲੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX