ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਦਿੱਲੀ / ਹਰਿਆਣਾ

ਦਾਤਾ ਬੰਦੀਛੋੜ ਸ਼ਤਾਬਦੀ ਮੌਕੇ ਗਵਾਲੀਅਰ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਤੱਕ ਨਗਰ ਕੀਰਤਨ ਅੱਜ

ਗਵਾਲੀਅਰ, 26 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਦਾਤਾ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਨੂੰ 400 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 27 ਤਰੀਕ ਨੂੰ ਸਜਾਇਆ ਜਾ ਰਿਹਾ ਹੈ | ਪਦਮਸ੍ਰੀ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਪਾਤਿਸ਼ਾਹ ਗਵਾਲੀਅਰ ਤੋਂ ਚਾਲੇ ਪਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਪੁੱਜੇ ਹਨ, ਉਸੇ ਤਰ੍ਹਾਂ ਹੀ ਸੰਗਤਾਂ 27 ਤਰੀਕ ਨੂੰ ਗਵਾਲੀਅਰ ਤੋਂ ਗੱਡੀਆਂ ਟਰੱਕਾਂ, ਟਰਾਲੀਆਂ ਤੇ ਕਾਰਾਂ ਰਾਹੀਂ 3 ਨਵੰਬਰ ਨੂੰ ਸ੍ਰੀ ਅੰਮਿ੍ਤਸਰ ਪੁੱਜਣਗੀਆਂ | ਨਗਰ ਕੀਰਤਨ ਦੀ ਆਰੰਭਤਾ ਸਵੇਰੇ 8 ਵਜੇ ਹੋਵੇਗੀ | ਨਗਰ ਕੀਰਤਨ ਗੁਰਦੁਆਰਾ ਫੁੱਲ ਬਾਗ, ਇੰਦਰਗੰਜ, ਦੌਲਤਗੰਜ, ਦਹੀਂ ਮੰਡੀ, ਬੜਾ ਸਰਾਫ਼ਾ, ਗਸਤ ਦਾ ਤਾਜੀਆ, ਫਾਲਕਾ ਬਾਜ਼ਾਰ, ਛਪਰਾ ਵਾਲਾ ਪੁਲ, ਸ਼ਿੰਦੇ ਦੀ ਛਾਉਣੀ ਹੁੰਦੇ ਹੋਏ ਬਹੋੜਪੁਰਾ, ਮੁਰੈਨਾ ਪੁੱਜੇਗਾ | ਰੇਅਰੂ ਵਿਖੇ ਗਿਆਨੀ ਪਰਿਵਾਰ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਬਾਬਾ ਲੱਖਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ 27 ਅਕਤੂਬਰ ਨੂੰ ਰਾਤੀਂ ਆਗਰੇ ਗੁਰਦੁਆਰਾ ਗੁਰੂ ਕਾ ਤਾਲ ਬਿਸਰਾਮ ਕਰਨ ਤੋਂ ਬਾਅਦ ਨਗਰ ਕੀਰਤਨ 28 ਨੂੰ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਾਬਾਦ, 29 ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ ਦਿੱਲੀ, 30 ਨੂੰ ਕਰਨਾਲ, 31 ਨੂੰ ਗੁ: ਫ਼ਤਹਿਗੜ੍ਹ ਸਾਹਿਬ ਤੇ 1 ਨਵੰਬਰ ਨੂੰ ਗੁ: ਦੂਖ ਨਿਵਾਰਨ ਸਾਹਿਬ ਲੁਧਿਆਣਾ, 2 ਨਵੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਕਰਤਾਰਪੁਰ ਤੇ 3 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਪੁੱਜੇਗਾ | ਦੇਵਿੰਦਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਤੇ ਸੁਖਬੀਰ ਸਿੰਘ, ਗੁਰਚਰਨ ਸਿੰਘ ਸੰਗਤਾਂ ਨੂੰ ਹੁੰਮ ਹੁਮਾ ਕੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ | ਬਾਬਾ ਸੇਵਾ ਸਿੰਘ ਨੇ ਅਪੀਲ ਕੀਤੀ ਹੈ ਕਿ ਸੰਗਤਾਂ ਸਾਰਾ ਸਾਲ ਹੀ ਸ਼ਤਾਬਦੀ ਦੇ ਮੌਕੇ ਗੁਰਮਤਿ ਸਮਾਗਮ ਆਪਣੇ ਪੱਧਰ 'ਤੇ ਮਨਾ ਕੇ ਪਾਤਿਸ਼ਾਹ ਦੀਆਂ ਖ਼ੁਸ਼ੀਆਂ ਹਾਸਲ ਕਰਨ |

ਫੈਜਾਬਾਦ ਸਟੇਸ਼ਨ ਦਾ ਨਾਂਅ ਬਦਲ ਕੇ ਅਯੋਧਿਆ ਕੈਂਟ ਰੱਖਣ ਨਾਲ ਮੋਦੀ ਤੇ ਹੋਰਨਾਂ ਦਾ ਧੰਨਵਾਦ

ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)- ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੀ ਅਗਵਾਈ ਵਾਲੀ ਯੂ. ਪੀ. ਦੀ ਭਾਜਪਾ ਸਰਕਾਰ ਵਲੋਂ ਬੀਤੇ ਦਿਨੀ ਵੱਡਾ ਫੈਸਲਾ ਲੈਂਦੇ ਹੋਏ ਫੈਜਾਬਾਦ ਰੇਲਵੇ ਜੰਕਸ਼ਨ ਦਾ ਨਾਂਅ ਬਦਲ ਕੇ ਅਯੋਧਿਆ ਕੈਂਟ ਰੱਖਿਆ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੰਜਾਬ ਭਵਨ ਦੇ ਸਾਬਕਾ ਵਧੀਕ ਡਾਇਰੈਕਟਰ ਸਤ ਨਰਾਇਣ ਨਹੀਂ ਰਹੇ

ਨਵੀਂ ਦਿੱਲੀ, 26 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਦਿੱਲੀ ਸਥਿਤ ਪੰਜਾਬ ਭਵਨ ਦੇ ਸਾਬਕਾ ਵਧੀਕ ਡਾਇਰੈਕਟਰ ਸਤ ਨਰਾਇਣ ਨਹੀਂ ਰਹੇ | ਉਹ ਪਿਛਲੇ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਸ੍ਰੀ ਗੰਗਾ ਰਾਮ ਹਸਪਤਾਲ ਵਿਖੇ ਚੱਲ ਰਿਹਾ ...

ਪੂਰੀ ਖ਼ਬਰ »

ਸਹੌਦਿਆ ਫੈਂਸੀ ਡਰੈੱਸ ਮੁਕਾਬਲੇ 'ਚ ਸਹਿਜ ਕੌਰ ਦਾ ਦੂਜਾ ਸਥਾਨ

ਮਲਸੀਆਂ, 26 ਅਕਤੂਬਰ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਦੀ ਵਿਦਿਆਰਥਣ ਨੇ ਸਹੌਦਿਆ ਫੈਂਸੀ ਡਰੈੱਸ ਇੰਟਰ-ਸਕੂਲ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਟਰੱਸਟੀ ਰਾਮ ਮੂਰਤੀ ਨੇ ਦੱਸਿਆ ਕਿ ਯੂ.ਕੇ.ਜੀ. ਦੀ ਵਿਦਿਆਰਥਣ ਸਹਿਜ ਕੌਰ ਨੇ ...

ਪੂਰੀ ਖ਼ਬਰ »

ਏ.ਪੀ.ਜੀ. ਸਕੂਲ ਦੇ ਵਿਦਿਆਰਥੀਆਂ 'ਚ ਝਗੜਾ, ਇਕ ਜ਼ਖ਼ਮੀ

ਜਲੰਧਰ, 26 ਅਕਤੂਬਰ (ਰਣਜੀਤ ਸਿੰਘ ਸੋਢੀ)- ਏ.ਪੀ.ਜੀ. ਸਕੂਲ ਬਬਰੀਕ ਚੌਕ ਵਿਖੇ ਬਾਰ੍ਹਵੀਂ ਜਮਾਤ ਤੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੀ ਆਪਸ 'ਚ ਮਾਮੂਲੀ ਤਕਰਾਰ ਕਾਰਨ ਲੜਾਈ ਹੋ ਗਈ, ਜਿਸ 'ਚ ਇਕ ਵਿਦਿਆਰਥੀ ਇਸ਼ਾਨ ਦੇ ਸੱਟਾਂ ਵੱਜਣ ਕਾਰਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਸ਼ਕੂਰ ਬਸਤੀ ਦਾ ਰਿਸ਼ੀ ਨਗਰ ਥਾਂ-ਥਾਂ ਫੈਲੀ ਗੰਦਗੀ ਦਾ ਹੋਇਆ ਸ਼ਿਕਾਰ

ਨਵੀਂ ਦਿੱਲੀ, 26 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਵਿਚ ਸਹੂਲਤਾਂ ਦੀ ਘਾਟ ਫੈਲੀ ਗੰਦਗੀ ਥਾਂ-ਥਾਂ 'ਤੇ ਖੜ੍ਹੇ ਪਾਣੀ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਗਲੀ-ਮੁਹੱਲਿਆਂ ਵਿਚ ਥਾਂ-ਥਾਂ 'ਤੇ ਗੰਦਗੀ ਪਈ ਹੈ ਅਤੇ ਅਵਾਰਾ ਕੁੱਤੇ ...

ਪੂਰੀ ਖ਼ਬਰ »

ਦਿੱਲੀ 'ਚ ਰੋਜ਼ਾਨਾ ਵਧ ਰਹੇ ਨੇ ਡੇਂਗੂ ਦੇ ਮਾਮਲੇ

ਨਵੀਂ ਦਿੱਲੀ, 26 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੋਰੋੋਨਾ ਦੀ ਮਹਾਂਮਾਰੀ ਤੋਂ ਬਾਅਦ ਹੁਣ ਦਿੱਲੀ ਵਿਚ ਡੇਂਗੂ ਨੇ ਕਹਿਰ ਢਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਰੋਜ਼ਾਨਾ ਹਸਪਤਾਲਾਂ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ | ਦਿੱਲੀ 'ਚ ਪਿਛਲੇ ਸਾਲਾਂ ਦੇ ...

ਪੂਰੀ ਖ਼ਬਰ »

ਲਗਜ਼ਰੀ ਕਾਰਾਂ ਚੋਰੀ ਕਰਨ ਵਾਲੇ 3 ਕਾਬੂ

ਨਵੀਂ ਦਿੱਲੀ, 26 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪੁਲਿਸ ਨੇ ਇਕ ਕਾਰ ਚੋਰਾਂ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕੇਵਲ ਲਗਜ਼ਰੀ ਕਾਰਾਂ ਦੀ ਹੋ ਚੋਰੀ ਕਰਦਾ ਸੀ | ਲਾਜਪਤ ਨਗਰ ਦੀ ਪੁਲਿਸ ਨੇ ਇਸ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਕੁਦਰਤੀ ਆਫ਼ਤਾਂ ਲਈ ਕੌਮੀ ਫੰਡ ਕਾਇਮ ਕਰਨ-ਬਹਿਰੂ

ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)- ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕੁਦਰਤੀ ਆਫਤਾਂ ਲਈ ਕੌਮੀ ਫੰਡ ਕਾਇਮ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਲਈ ਪੰਜਾਬ ਸਰਕਾਰ ਉੱਚਿਤ ਮੁਆਵਜ਼ਾ ਦੇਵੇ-ਕੇਜਰੀਵਾਲ

ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਨੇ ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀਆਂ ਨੁਕਸਾਨੀਆਂ ਫਸਲਾਂ ਲਈ 50 ਹਜ਼ਾਰ ਰੁਪਏ ਪ੍ਰਤੀ ਹੈੱਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਕਾਤਲਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਪ੍ਰਦਰਸ਼ਨਕਾਰੀਆਂ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦਾ ਕਹਿਰ : ਸਰਵੇ ਦੌਰਾਨ 2497 ਥਾਵਾਂ 'ਤੇ ਮਿਲਿਆ ਡੇਂਗੂ ਦਾ ਲਾਰਵਾ

ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹੇ 'ਚ ਕੋਰੋਨਾ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ ਜਾਰੀ ਹੈ | ਹੁਣ ਤੱਕ 2429 ਥਾਵਾਂ 'ਤੇ ਡੇਂਗੂ ਵਾਲਾ ਲਾਰਵਾ ਮਿਲਿਆ ਹੈ ਜਦਕਿ ਡੇਂਗੂ ਮਰੀਜ਼ਾਂ ਦੀ ਗਿਣਤੀ 373 ਤੱਕ ਪਹੁੰਚ ਚੁੱਕੀ ਹੈ | ਹਰ ਦਿਨ ਇਕ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਸਿਧਾਂਤ ਅਤੇ ਸੱਚਾਈ ਦੇ ਨਾਲ ਖੜ੍ਹੇ ਰਹਿਣ ਵਾਲੇ ਹੀ ਜਿੱਤਦੇ-ਖੱਟਰ

ਏਲਨਾਬਾਦ, 26 ਅਕਤੂਬਰ (ਜਗਤਾਰ ਸਮਾਲਸਰ)-ਲੋਕਤੰਤਰ 'ਚ ਜਦੋਂ ਚੋਣ ਆਉਂਦੀ ਹੈ ਤਾਂ ਜਨਤਾ ਹੀ ਉਮੀਦਵਾਰ ਦੀ ਕਿਸਮਤ ਤੈਅ ਕਰਦੀ ਹੈ | ਸਿਧਾਂਤ ਅਤੇ ਸੱਚਾਈ ਦੇ ਨਾਲ ਖੜੇ੍ਹ ਰਹਿਣ ਵਾਲੇ ਹੀ ਹਮੇਸ਼ਾ ਜਿੱਤਦੇ ਹਨ | ਇਹ ਸ਼ਬਦ ਅੱਜ ਏਲਨਾਬਾਦ ਹਲਕੇ ਦੇ ਪਿੰਡ ਰੰਧਾਵਾ 'ਚ ਇੱਥ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 6 ਨੂੰ

ਤਲਵੰਡੀ ਚੌਧਰੀਆਂ, 26 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਇਲਾਕਾ ਨਿਵਾਸੀਆਂ, ਸਾਧ ਸੰਗਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਤੇ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਾਰਜਾਂ ਤੋਂ ਸੂਬੇ ਦੇ ਲੋਕ ਬਿਲਕੁਲ ਸੰਤੁਸ਼ਟ-ਵਿਧਾਇਕ ਚੀਮਾ

ਡਡਵਿੰਡੀ, 26 ਅਕਤੂਬਰ (ਦਿਲਬਾਗ ਸਿੰਘ ਝੰਡ)-ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜੰਗ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਾਸੀ ਸਰਕਾਰ ਵਲੋਂ ਦਿੱਤੀਆਂ ਜਾਣ ਸਹੂਲਤਾਂ ਤੋਂ ਬਿਲਕੁਲ ਸੰਤੁਸ਼ਟ ਹਨ, ਜਿਸ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸੰਬੰਧੀ ਫਾਰਮ ਭਰੇ

ਨਡਾਲਾ, 26 ਅਕਤੂਬਰ (ਮਾਨ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪਾਵਰਕਾਮ ਸਬ ਡਵੀਜ਼ਨ ਨਡਾਲਾ ਵਲੋਂ 2 ਕਿੱਲੋਵਾਟ ਦੇ ਬਕਾਏ ਮੁਆਫ਼ੀ ਸੰਬੰਧੀ ਇਕ ਕੈਂਪ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਲਗਾਇਆ ਗਿਆ | ਇਸ ਮੌਕੇ ਸੰਬੰਧਿਤ ਖਪਤਕਾਰਾਂ ਦੇ 2 ਕਿੱਲੋਵਾਟ ਤੱਕ ਬਿੱਲਾਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 5 ਨੂੰ

ਤਲਵੰਡੀ ਚੌਧਰੀਆਂ, 26 ਅਕਤੂਬਰ (ਪਰਸਨ ਲਾਲ ਭੋਲਾ)-ਵਿਸ਼ਵਕਰਮਾ ਸੇਵਾ ਸੁਸਾਇਟੀ ਵਲੋਂ ਕਲਾ ਕੌਸ਼ਲ ਦੇ ਮਾਲਕ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 26 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਕਾ ਬਾਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗੁਰਦੀਪ ਸਿੰਘ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 26 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਨਿਸ਼ਾਨ ਸਾਹਿਬ ਦੀ ਛਤਰ ਛਾਇਆ ਹੇਠ ਵੱਖ-ਵੱਖ ਗਲੀਆਂ-ਮੁਹੱਲਿਆਂ 'ਚੋਂ ...

ਪੂਰੀ ਖ਼ਬਰ »

ਡੀ. ਏ. ਪੀ. ਖ਼ਾਦ ਲੈਣ ਲਈ ਕਿਸਾਨ ਹੋ ਰਹੇ ਨੇ ਖੱਜਲ-ਖੁਆਰ

ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਾੜੀ ਦੀ ਬਿਜਾਈ ਦਾ ਕੰਮ ਸ਼ੁਰੂ ਹੁੰਦੇ ਹੀ ਡੀ. ਏ. ਪੀ. ਖ਼ਾਦ ਦੀ ਭਾਰੀ ਕਿੱਲਤ ਹੋ ਗਈ ਹੈ | ਖ਼ਾਦ ਲੈਣ ਲਈ ਕਿਸਾਨਾਂ ਨੂੰ ਲੰਬੀਆਂ-ਲੰਮੀਆਂ ਕਤਾਰਾਂ 'ਚ ਲੱਗ ਕੇ ਘੰਟਿਆਂਬੱਧੀ ਨਾ ਸਿਰਫ਼ ਕਿਸਾਨਾਂ ਇੰਤਜਾਰ ਕਰਨਾ ਪੈ ਰਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX