ਤਾਜਾ ਖ਼ਬਰਾਂ


ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  1 day ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  1 day ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  1 day ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  1 day ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  1 day ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  1 day ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  1 day ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  1 day ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  1 day ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  1 day ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਦੁਕਾਨ 'ਤੇ ਬੈਠੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਪਾਂਸ਼ਟਾ, 26 ਅਕਤੂਬਰ (ਸਤਵੰਤ ਸਿੰਘ)-ਪਾਂਸ਼ਟਾ ਦੇ ਸਤਿ ਬਾਬਾ ਕਾਲੂ ਚੌਕ ਵਿਚ ਸਥਿਤ ਸਬਜ਼ੀ ਦੀ ਦੁਕਾਨ ਚਲਾਉਂਦੇ ਇਕ ਨੌਜਵਾਨ 'ਤੇ ਕੁੱਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਅੱਜ ਦੇਰ ਸ਼ਾਮ 8.30 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਵਿਚ ਜ਼ਖ਼ਮੀ ਦਿਪੇਸ਼ ਪ੍ਰਮਾਰ ਪੁੱਤਰ ਨਰਿੰਦਰ ਪ੍ਰਮਾਰ ਨੂੰ ਸਿਵਲ ਹਸਪਤਾਲ ਪਾਂਸ਼ਟਾ ਲਿਜਾਇਆ ਗਿਆ | ਦਿਪੇਸ਼ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਏ.ਐੱਸ.ਆਈ. ਕੁਲਦੀਪ ਸਿੰਘ ਇੰਚਾਰਜ ਪੁਲਿਸ ਚੌਂਕੀ ਪਾਂਸ਼ਟਾ ਅਨੁਸਾਰ ਦਿਪੇਸ਼ ਦਾ ਦਾਅਵਾ ਹੈ ਕਿ ਉਹ ਹਮਲਾਵਰਾਂ ਨੂੰ ਪਛਾਣਦਾ ਹੈ ਤੇ ਇਸ ਹਮਲੇ ਦੀ ਕੜੀ ਬੀਤੇ ਦੋ ਸਾਲ ਤੋਂ ਪਿੰਡ ਦੇ ਹੀ ਦੋ ਧੜਿਆਂ ਵਿਚਕਾਰ ਚੱਲੀ ਆ ਰਹੀ ਆਪਸੀ ਰੰਜਸ਼ ਨਾਲ ਜੁੜਦੀ ਹੈ | ਦਿਪੇਸ਼ ਦੇ ਪਿਤਾ ਤੇ ਮੌਜੂਦਾ ਪੰਚਾਇਤ ਮੈਂਬਰ ਨਰਿੰਦਰ ਪੰਛੀ ਅਨੁਸਾਰ ਹਮਲਾਵਰਾਂ ਦੀ ਗਿਣਤੀ 10 ਦੇ ਕਰੀਬ ਸੀ |

ਨਗਰ ਨਿਗਮ ਕਮਿਸ਼ਨਰ ਵਲੋਂ ਗੰਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ

• ਕਿਹਾ, ਲੋਕ ਸਿਹਤ ਸੰਬੰਧੀ ਸਮੱਸਿਆ ਆਉਣ 'ਤੇ ਤੁਰੰਤ ਸਿਹਤ ਤੇ ਪ੍ਰਸ਼ਾਸਨ ਨੂੰ ਸੂਚਿਤ ਕਰਨ ਫਗਵਾੜਾ, 26 ਅਕਤੂਬਰ (ਹਰਜੋਤ ਸਿੰਘ ਚਾਨਾ)-ਗੰਦੇ ਪਾਣੀ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ ਅੱਜ ਇੱਥੋਂ ਦੇ ਨਗਰ ਨਿਗਮ ਕਮਿਸ਼ਨਰ ਚਰਨਦੀਪ ਸਿੰਘ ਨੇ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਸ਼ਿਵਪੁਰੀ 'ਚ ਹੋਈਆਂ ਮੌਤਾਂ ਬਾਰੇ ਪ੍ਰਸ਼ਾਸਨ ਗ਼ਲਤ ਅੰਕੜੇ ਪੇਸ਼ ਕਰ ਰਿਹਾ-ਗੜ੍ਹੀ

ਫਗਵਾੜਾ, (ਹਰਜੋਤ ਸਿੰਘ ਚਾਨਾ)-ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੋਸ਼ ਲਗਾਇਆ ਹੈ ਕਿ ਮੁਹੱਲਾ ਪੀਪਾਰੰਗੀ, ਸ਼ਾਮ ਨਗਰ ਤੇ ਸ਼ਿਵਪੁਰੀ ਵਿਖੇ ਦੂਸ਼ਿਤ ਪਾਣੀ ਫੈਲਣ ਨਾਲ ਪ੍ਰਸ਼ਾਸਨ 2 ਮੌਤਾਂ ਦਾ ਦਾਅਵਾ ਕਰ ਰਿਹਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ | ...

ਪੂਰੀ ਖ਼ਬਰ »

ਯੋਗ ਬਿਨੈਕਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਲਈ ਸਨਦਾਂ ਦਿੱਤੀਆਂ ਜਾਣਗੀਆਂ-ਰਾਜਬੰਸ ਕੌਰ ਰਾਣਾ

• ਲੋਕ ਸੁਵਿਧਾ ਕੈਂਪ ਤੋਂ ਲਾਭ ਉਠਾਉਣ-ਦੀਪਤੀ ਉੱਪਲ ਕਪੂਰਥਲਾ, 26 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਸੇਵਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਪ੍ਰਦਾਨ ਕਰਨ ਦੇ ...

ਪੂਰੀ ਖ਼ਬਰ »

ਅਸ਼ੇਸ਼ ਅਗਰਵਾਲ ਨੇ ਆਰ.ਸੀ.ਐਫ. ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 26 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਰੇਲਵੇ ਬੋਰਡ ਦੇ ਸਲਾਹਕਾਰ ਵਜੋਂ ਕਾਰਜਸ਼ੀਲ ਰਹਿ ਚੁੱਕੇ ਅਸ਼ੇਸ਼ ਅਗਰਵਾਲ ਨੇ ਅੱਜ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 26 ਅਕਤੂਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਮਾਮਲਾ ਅੱਜ ਸਾਹਮਣੇ ਨਹੀਂ ਆਇਆ | ਜਦਕਿ ਦੋ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਜ਼ਿਲ੍ਹੇ ਵਿਚ ਇਸ ਸਮੇਂ ਮਰੀਜ਼ਾਂ ਦੀ ਗਿਣਤੀ 17850 ਹੈ, ਜਿਨ੍ਹਾਂ 'ਚੋਂ 4 ਐਕਟਿਵ ਮਾਮਲੇ ਹਨ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਕੋਰੋਨਾ ਕਾਰਨ ਠੱਪ ਰਹੀਆਂ ਸਨਅੱਤਾਂ ਤੇ ਕਾਰੋਬਾਰੀਆਂ ਨੂੰ ਪ੍ਰਾਪਰਟੀ ਟੈਕਸ ਤੇ ਬਿਜਲੀ ਦੇ ਫਿਕਸ ਚਾਰਜ਼ਿਜ ਤੋਂ ਰਾਹਤ ਦਿੱਤੀ ਜਾਵੇ-ਮੱਕੜ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਆਗੂਆਂ ਅਤੇ ਯੂਨਾਈਟਿਡ ਸਿੱਖਸ ਲੁਧਿਆਣਾ ਦੇ ਡਾਇਰੈਕਟਰ ਸੁਰਿੰਦਰ ਸਿੰਘ ਮੱਕੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਜਿਵੇਂ ਗ਼ਰੀਬਾਂ ਦੇ ਦੋ ਕਿਲੋਵਾਟ ਬਿਜਲੀ ਮੀਟਰਾਂ ਦੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਛਤਵਾਲ ਦੇ ਅੰਤਿਮ ਸੰਸਕਾਰ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਬਲਜੀਤ ਸਿੰਘ ਦੁਖੀਆ ਦੇ ਜੀਜਾ ਗੁਰਮੀਤ ਸਿੰਘ ਛਤਵਾਲ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਗਊਘਾਟ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਜਾਇਦਾਦਾਂ ਦੀ ਈ-ਬੋਲੀ ਲਈ ਰਜਿਸਟ੍ਰੇਸ਼ਨ ਸ਼ੁਰੂ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਲੁਧਿਆਣਾ ਵਲੋਂ ਰਿਹਾਇਸ਼ੀ ਪਲਾਟਾਂ ਅਤੇ ਵਪਾਰਕ ਸਾਈਟਾਂ ਈ-ਬੋਲੀ ਰਾਹੀਂ ਵੇਚਣ ਦਾ ਐਲਾਨ ਕੀਤਾ ਹੈ | ਚੇਅਰਮੈਨ ਰਮਨ ਬਾਲਾ ਸੁਭਰਾਮਣੀਅਮ ਨੇ ਦੱਸਿਆ ਕਿ ਟਰੱਸਟ ਵਲੋਂ ਵਿਕਸਤ ਕੀਤੀਆਂ ਵੱਖ-ਵੱਖ ...

ਪੂਰੀ ਖ਼ਬਰ »

ਲੁਧਿਆਣਾ ਦੀ ਇੰਡਸਟਰੀ ਨੇ ਭਾਰਤ ਦੀ ਵਿਸ਼ਵ ਭਰ ਅੰਦਰ ਵੱਖਰੀ ਪਹਿਚਾਣ ਬਣਾਈ- ਬਾਵਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਰਾਜ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਲੁਧਿਆਣਾ ਦੀ ਇੰਡਸਟਰੀ ਨੇ ਭਾਰਤ ਦੀ ਵਿਸ਼ਵ ਭਰ ਅੰਦਰ ਵੱਖਰੀ ਪਹਿਚਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਪੰਜਾਬ ਬੁੱਧਿਸਟ ਸੁਸਾਇਟੀ ਪੰਜਾਬ ਦੀ ਚੋਣ 31 ਨੂੰ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਬੁੱਧਿਸਟ ਸੁਸਾਇਟੀ (ਰਜਿ.) ਪੰਜਾਬ ਦੇ ਅਹੁਦੇਦਾਰਾਂ ਦੀ ਚੌਣ 31 ਅਕਤੂਬਰ ਨੂੰ ਦੁਪਹਿਰ 2.00 ਵਜੇ ਤਕਸ਼ਿਲਾ ਮਹਾ ਬੁੱਧ ਵਿਹਾਰ, ਕਾਦੀਆਂ ਵਿਖੇ ਹੋਵੇਗੀ, ਜਿਸ ਵਿਚ ਪੰਜਾਬ ਭਰ ਤੋਂ ਮੈਂਬਰ ਹਿੱਸਾ ਲੈਣਗੇ | ਨਵੇਂ ਤੇ ਪੁਰਾਣੇ ...

ਪੂਰੀ ਖ਼ਬਰ »

ਸ਼ਿਵਾਲਿਕ ਨੂੰ ਬੇਟ ਇਲਾਕੇ ਦੇ ਲੋਕਾਂ ਨੇ ਜਿਤਾਉਣ ਦਾ ਦਿੱਤਾ ਭਰੋਸਾ

• ਗੱਠਜੋੜ ਦੀ ਸਰਕਾਰ ਆਉਣ 'ਤੇ ਸਭ ਮੰਗਾਂ ਪੂਰੀਆਂ ਕਰਾਂਗੇ-ਸ਼ਿਵਾਲਿਕ ਲਾਡੋਵਾਲ, 26 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਮੰਝਫੱਗੂਵਾਲ ਵਿਖੇ ਯੂਥ ਅਕਾਲੀ ਦਲ ਹਲਕਾ ਗਿੱਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਮੰਝਫੱਗੂਵਾਲ ਦੀ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਪੇਪਰ ਰੱਦ ਕਰਵਾ ਕੇ ਕਾਂਗਰਸ ਨੇ ਲੋਕਤੰਤਰ ਦਾ ਗਲਾ ਘੁੱਟਿਆ- ਸ਼ਿਵਾਲਿਕ

ਡੇਹਲੋਂ, 26 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਿਲਕ ਪਲਾਂਟ ਲੁਧਿਆਣਾ ਦੇ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰਾਂ ਦੀ ਹੋਣ ਵਾਲੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾ ਕੇ ਕਾਂਗਰਸ ਸਰਕਾਰ ਵਲੋਂ ਭਾਵੇਂ ਕਾਂਗਰਸ ਦੀ ਹੋਣ ਵਾਲੀ ਹਾਰ ...

ਪੂਰੀ ਖ਼ਬਰ »

ਫਲਾਂ ਦੀ ਬੋਲੀ ਦੌਰਾਨ ਸਬਜ਼ੀ ਮੰਡੀ ਵਿਚ ਲੜਾਈ ਦੌਰਾਨ ਇਕ ਨੌਜਵਾਨ ਜ਼ਖ਼ਮੀ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਅੱਜ ਫਲਾਂ ਦੀ ਬੋਲੀ ਦੌਰਾਨ ਹੋਈ ਲੜਾਈ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਉਸ ਵਕਤ ਵਾਪਰੀ ਜਦੋਂ ਸਬਜ਼ੀ ਮੰਡੀ ਵਿਚ ਫਲਾਂ ਦੀ ਬੋਲੀ ਚੱਲ ਰਹੀ ਸੀ ਕਿ ਇਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਖੁਸ਼ਵਿੰਦਰ ਓਪਨ ਵਰਕ ਪਰਮਿਟ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 26 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਤੇ ਆਈਲੈਟਸ ਦੀ ਕੋਚਿੰਗ ਸਬੰਧੀ ਵਿਦਿਆਰਥੀਆਂ ਲਈ ਮੱਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫਤਰ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਪੱਪੂ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਬਣੇ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ ਨੂੰ ਅਕਾਲੀ ਦਲ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਪੰਥਕ ਸੇਵਾਵਾਂ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਠੱਕਰਵਾਲ ਵਿਖੇ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਲਈ ਭਰੇ ਫਾਰਮ

ਫੁੱਲਾਂਵਾਲ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਵਿਖੇ ਅੱਜ ਸਰਪੰਚ ਅਮਰਜੀਤ ਸਿੰਘ ਮਿੱਠਾ ਅਤੇ ਗਰਾਮ ਪੰਚਾਇਤ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਨਾਲ ਗ਼ਰੀਬ ਲੋਕਾਂ ਨੂੰ ਹੋਵੇਗਾ ਆਰਥਿਕ ਲਾਭ-ਮੋਹਨ ਕੁਮਾਰ, ਬਿੰਦਰ ਸਿੰਘ

ਫੁੱਲਾਂਵਾਲ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਕਾਂਗਰਸ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ ਰਹਿੰਦੇ ਬਕਾਏ ਮੁਆਫ ਕਰਨ ਨਾਲ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਆਰਥਿਕ ਪੱਖੋਂ ਵੱਡਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ-ਜਥੇ. ਖੋਜੇਵਾਲ

ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-ਕਾਂਗਰਸ ਨੇ 2017 ਵਿਚ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕਰਕੇ ਰਾਜ ਵਿਚ ਆਪਣੀ ਸਰਕਾਰ ਬਣਾਈ ਸੀ, ਪਰ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਇਹ ਸ਼ਬਦ ਜਥੇ: ਰਣਜੀਤ ਸਿੰਘ ...

ਪੂਰੀ ਖ਼ਬਰ »

ਤਾਈਕਵਾਂਡੋ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਵੱਖ-ਵੱਖ ਵਰਗਾਂ ਦੇ ਕਰਾਟੇ ਖਿਡਾਰੀਆਂ ਦੀ ਚੋਣ

ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-24ਵੀਂ ਪੰਜਾਬ ਸਟੇਟ ਸਬ ਜੂਨੀਅਰ ਕੈਡਿਟ ਜੂਨੀਅਰ ਤੇ ਸੀਨੀਅਰ ਮੈਨ ਤੇ ਵੁਮੈਨ ਤਾਈਕਵਾਂਡੋ ਚੈਂਪੀਅਨਸ਼ਿਪ ਜੋ 29 ਤੋਂ ਲੈ ਕੇ 30 ਅਕਤੂਬਰ ਤੱਕ ਮਾਤਾ ਗੁਜਰੀ ਕਾਲਜ ਸਰਹਿੰਦ ਵਿਖੇ ਕਰਵਾਈ ਜਾ ਰਹੀ ਹੈ, ਲਈ ਅੱਜ ਬਿਲੀਵਰਸ ਸਪੋਰਟਸ ਅਕੈਡਮੀ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਦੌਰਾਨ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕਪੂਰਥਲਾ, 26 ਅਕਤੂਬਰ (ਸਡਾਨਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਚੱਲ ਰਹੀ ਕਲਮ ਛੋੜ ਹੜਤਾਲ ਦੌਰਾਨ ਅੱਜ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਠੱਪ ਰਿਹਾ | ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਤੇ ਜਨਰਲ ਸਕੱਤਰ ਮਨਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੰਦੇ ਪਾਣੀ ਕਾਰਨ ਬਿਮਾਰ ਹੋਏ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਏ.ਡੀ.ਸੀ ਦਫ਼ਤਰ ਦੇ ਬਾਹਰ ਧਰਨਾ

ਫਗਵਾੜਾ, 26 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਸ਼ਾਮ ਨਗਰ, ਪੀਪਾਰੰਗੀ ਤੇ ਸ਼ਿਵਪੁਰੀ ਵਿਖੇ ਗੰਦਾ ਪਾਣੀ ਪੀਣ ਨਾਲ ਬਿਮਾਰ ਹੋਏ ਮਰੀਜ਼ਾਂ ਤੇ ਪੀੜਤਾਂ ਦੇ ਪਰਿਵਾਰਾਂ ਨੂੰ ਨਾਲ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਆਗੂ ਜਰਨੈਲ ਨੰਗਲ ਦੀ ਅਗਵਾਈ 'ਚ ਏ.ਡੀ.ਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਹੇਠਾਂ ਸਾਰੀਆਂ ਸਹੂਲਤਾਂ ਦੇਣ ਲਈ ਲਾਇਆ ਸੁਵਿਧਾ ਕੈਂਪ

• ਆਮ ਲੋਕਾਂ ਦੇ ਲਾਹੇ ਲਈ ਸੁਵਿਧਾ ਕੈਂਪ ਇਕ ਬਿਹਤਰ ਜ਼ਰੀਆ-ਵਿਧਾਇਕ ਚੀਮਾ ਸੁਲਤਾਨਪੁਰ ਲੋਧੀ, 26 ਅਕਤੂਬਰ (ਨਰੇਸ਼ ਹੈਪੀ, ਥਿੰਦ)-ਆਮ ਲੋਕਾਂ ਨੂੰ ਇਕ ਛੱਤ ਹੇਠਾਂ ਸਾਰੀਆਂ ਸਰਕਾਰੀ ਸਹੂਲਤਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਨੇ ਜ਼ਿਲੇ੍ਹ 'ਚ 17 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਫਗਵਾੜਾ, 26 ਅਕਤੂਬਰ (ਹਰਜੋਤ ਸਿੰਘ ਚਾਨਾ)-ਜ਼ਿਲੇ੍ਹ ਦੇ ਐੱਸ. ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਵਿਭਾਗ 'ਚ ਫੇਰਬਦਲ ਕਰਦਿਆਂ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ | ਜਾਰੀ ਆਰਡਰਾਂ ਮੁਤਾਬਿਕ ਏ.ਐਸ.ਆਈ ਈਸ਼ਰੂ ਪ੍ਰਸ਼ਾਦ ਨੂੰ ਪੁਲਿਸ ਲਾਈਨ ਕਪੂਰਥਲਾ, ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਵਲੋਂ ਸਿਵਲ ਹਸਪਤਾਲ ਦਾ ਦੌਰਾ

ਕਪੂਰਥਲਾ, 26 ਅਕਤੂਬਰ (ਸਡਾਨਾ)-ਨਵਨਿਯੁਕਤ ਸਿਵਲ ਸਰਜਨ ਡਾ: ਗੁਰਿੰਦਬੀਰ ਕੌਰ ਵਲੋਂ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਧਵਨ ਵੀ ਮੌਜੂਦ ਸਨ | ਸਿਵਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੂਹਰੇ ਧਰਨਾ

ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੂਹਰੇ 1 ਵਜੇ ਤੋਂ ਲੈ ਕੇ 4 ਵਜੇ ਤੱਕ ਧਰਨਾ ਦਿੱਤਾ ਗਿਆ | ਧਰਨਾਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

ਨਿਗਮ ਨਾਲ ਸੰਬੰਧਿਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ ਲਈ ਲਗਾਇਆ ਵਿਸ਼ੇਸ਼ ਸੁਵਿਧਾ ਕੈਂਪ

• ਰਾਜਬੰਸ ਕੌਰ ਰਾਣਾ ਤੇ ਕੁਲਵੰਤ ਕੌਰ ਵਲੋਂ ਵੱਖ-ਵੱਖ ਸਟਾਲਾਂ ਦਾ ਨਿਰੀਖਣ ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਵਲੋਂ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਆਸਾਨੀ ਨਾਲ ਪ੍ਰਦਾਨ ਕਰਨ ਦੇ ਮਨੋਰਥ ਨਾਲ ਨਿਗਮ ਦੇ ਦਫ਼ਤਰ ਵਿਚ ਇਕ ਵਿਸ਼ੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX