ਤਾਜਾ ਖ਼ਬਰਾਂ


ਵਿਸ਼ਵ ਏਡਜ਼ ਦਿਵਸ
. . .  2 minutes ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  7 minutes ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  11 minutes ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  38 minutes ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 1 hour ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਪਹਿਲਾ ਸਫ਼ਾ

ਜਲਦ ਹੀ ਕਰਾਂਗਾ ਪਾਰਟੀ ਦਾ ਐਲਾਨ, ਵੱਡੀ ਗਿਣਤੀ 'ਚ ਕਾਂਗਰਸੀ ਮੇਰੇ ਨਾਲ-ਕੈਪਟਨ

• 117 ਸੀਟਾਂ 'ਤੇ ਉਤਾਰਾਂਗੇ ਉਮੀਦਵਾਰ • ਖੇਤੀ ਕਾਨੂੰਨਾਂ ਦੇ ਹੱਲ ਲਈ ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ
— ਗੁਰਪ੍ਰੀਤ ਸਿੰਘ ਜਾਗੋਵਾਲ —
ਚੰਡੀਗੜ੍ਹ, 27 ਅਕਤੂਬਰ - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਹੱਲ ਲਈ ਵੀਰਵਾਰ ਤੀਜੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨਗੇ | ਅਹੁਦਾ ਛੱਡਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜ ਤਾਰਾ ਹੋਟਲ 'ਚ ਰੱਖੀ ਪ੍ਰੈੱਸ ਕਾਨਫਰੰਸ 'ਚ ਕੈਪਟਨ ਨੇ ਇਹ ਜਾਣਕਾਰੀ ਦਿੱਤੀ | ਇੱਥੇ ਉਨ੍ਹਾਂ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਵੀ ਕੀਤਾ | ਕੈਪਟਨ ਨੇ ਸਾਫ਼ ਕਰ ਦਿੱਤਾ ਕਿ ਨਵੀਂ ਪਾਰਟੀ ਦੇ ਗਠਨ ਲਈ ਉਨ੍ਹਾਂ ਦੇ ਵਕੀਲ ਕੰਮ ਕਰ ਰਹੇ ਹਨ ਅਤੇ ਚੋਣ ਕਮਿਸ਼ਨ ਤੋਂ ਮਨਜ਼ੂਰੀ ਮਿਲਦੇ ਹੀ ਉਹ ਪਾਰਟੀ ਦੇ ਨਾਂਅ ਅਤੇ ਚਿੰਨ੍ਹ ਦਾ ਐਲਾਨ ਕਰ ਦੇਣਗੇ | ਉਨ੍ਹਾਂ ਕਿਹਾ ਕਿ ਇਸ ਵਾਰ ਮੁਲਾਕਾਤ ਸਮੇਂ ਉਹ ਖੇਤੀਬਾੜੀ ਮਾਹਰਾਂ ਦੀ ਇਕ ਟੀਮ ਵੀ ਲੈ ਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਖੇਤੀ ਕਾਨੰੂਨਾਂ ਦੇ ਹੱਲ ਲਈ ਕੋਈ ਫ਼ਾਰਮੂਲਾ ਨਹੀਂ ਹੈ, ਗ੍ਰਹਿ ਮੰਤਰੀ ਨਾਲ ਚਰਚਾ ਕਰਕੇ ਹੀ ਕੋਈ ਹੱਲ ਨਿਕਲੇਗਾ | ਕੈਪਟਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ, ਪਰ ਉਨ੍ਹਾਂ ਦਾ ਫ਼ਰਜ਼ ਹੈ ਕਿ ਉਹ ਕਿਸਾਨਾਂ ਲਈ ਖੇਤੀ ਕਾਨੰੂਨਾਂ ਦਾ ਹੱਲ ਕੱਢਣ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਟਿਆਲਾ 'ਚ ਮੇਰੇ ਕਰੀਬੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਹਾਲਾਂਕਿ ਉਨ੍ਹਾਂ ਨੇ ਕਿਹੜੇ ਲੋਕਾਂ ਵਲੋਂ ਅਜਿਹਾ ਕੀਤਾ ਜਾ ਰਿਹਾ ਹੈ, ਦਾ ਜ਼ਿਕਰ ਨਹੀਂ ਕੀਤਾ |
ਸਿਆਸਤ ਕਰ ਰਹੇ ਵਿਰੋਧੀ
ਕੈਪਟਨ ਨੇ ਉਨ੍ਹਾਂ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦੇ ਮੁੱਦੇ 'ਤੇ ਕਿਹਾ ਕਿ ਬੀਤੇ 16 ਸਾਲ ਤੋਂ ਉਹ ਭਾਰਤ ਆ ਰਹੀ ਹੈ, ਪਰ ਉਦੋਂ ਇਨ੍ਹਾਂ ਲੋਕਾਂ ਨੇ ਕੋਈ ਸਵਾਲ ਨਹੀਂ ਪੱੁਛਿਆ, ਪਰ ਚੋਣਾਂ ਨੇੜੇ ਆਉਂਦੇ ਹੀ ਉਨ੍ਹਾਂ ਨੇ ਅਰੂਸਾ ਦੇ ਭਾਰਤ ਆਉਣ 'ਤੇ ਸਵਾਲ ਖੜੇ੍ਹ ਕਰਨੇ ਸ਼ੁਰੂ ਕਰ ਦਿੱਤੇ ਹਨ | ਆਈ. ਐਸ. ਆਈ. ਨਾਲ ਅਰੂਸਾ ਦੇ ਸੰਬੰਧ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਰੰਧਾਵਾ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਬਣੇ ਹੋਏ ਇਕ ਮਹੀਨਾ ਹੋਇਆ ਹੈ, ਜਦਕਿ ਮੈਂ 10 ਸਾਲ ਗ੍ਰਹਿ ਮੰਤਰੀ ਰਹਿ ਚੁੱਕਾ ਹਾਂ ਅਤੇ ਫ਼ੌਜ ਦੀ ਟ੍ਰੇਨਿੰਗ ਵੀ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਰੰਧਾਵਾ ਮੇਰੇ ਤੋਂ ਜ਼ਿਆਦਾ ਦੇਸ਼ ਦੀ ਸੁਰੱਖਿਆ ਬਾਰੇ ਨਹੀਂ ਜਾਣਦੇ | ਉਨ੍ਹਾਂ ਕਿਹਾ ਕਿ ਰੰਧਾਵਾ ਜਦ ਉਨ੍ਹਾਂ ਨਾਲ ਕੈਬਨਿਟ ਮੰਤਰੀ ਸਨ ਤਦ ਵੀ ਉਨ੍ਹਾਂ ਨੇ ਇਸ ਬਾਰੇ ਕੋਈ ਗੱਲ ਨਹੀਂ ਕੀਤੀ ਸੀ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੋਂ ਪਾਕਿਸਤਾਨ ਕੋਈ ਪੈਸੇ ਤਬਦੀਲ ਹੋਏ ਹਨ ਤਾਂ ਉਸ ਦੇ ਤੱਥ ਸਾਹਮਣੇ ਰੱਖੇ ਜਾਣ ਅਤੇ ਈ.ਡੀ. ਤੋਂ ਜਾਂਚ ਕਰਵਾਈ ਜਾਵੇ | ਕੈਪਟਨ ਨੇ ਕਿਹਾ ਕਿ ਹਵਾ 'ਚ ਗੱਲਾਂ ਕਰਨੀਆਂ ਸਹੀ ਨਹੀਂ, ਤੱਥਾਂ ਦੇ ਆਧਾਰ 'ਤੇ ਗੱਲ ਕੀਤੀ ਜਾਣੀ ਚਾਹੀਦੀ ਹੈ |
ਗਿਣਾਈਆਂ ਪ੍ਰਾਪਤੀਆਂ
ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਚੋਣ ਮਨੋਰਥ ਪੱਤਰ 'ਚ ਜੋ ਵਾਅਦੇ ਕੀਤੇ, ਉਨ੍ਹਾਂ 'ਚੋਂ 92 ਫ਼ੀਸਦੀ ਪੂਰੇ ਕਰ ਦਿੱਤੇ ਹਨ ਅਤੇ ਜੇਕਰ ਮਾਰਚ ਤੱਕ ਉਨ੍ਹਾਂ ਦੀ ਸਰਕਾਰ ਚਲਦੀ ਤਾਂ ਬਾਕੀ ਵਾਅਦੇ ਵੀ ਪੂਰੇ ਹੋ ਜਾਣੇ ਸੀ | ਚੰਨੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਕੰਮ ਹੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਲੋਕਾਂ ਸਾਹਮਣੇ ਪੇਸ਼ ਕਰਕੇ ਵਾਹ-ਵਾਹ ਖੱਟ ਰਹੀ ਹੈ | ਚੰਨੀ ਸਰਕਾਰ ਦੇ ਇਕ ਮਹੀਨੇ ਦੇ ਕੰਮ ਕਾਜ ਦੇ ਸਵਾਲ 'ਤੇ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਕੋਈ ਕੰਮ ਵੀ ਏਨੀ ਜਲਦੀ ਨਹੀਂ ਹੁੰਦਾ ਤੇ ਚੰਨੀ ਸਰਕਾਰ ਕੋਲ ਹੁਣ ਕੁਝ ਨਵਾਂ ਕਰਨ ਦਾ ਸਮਾਂ ਨਹੀਂ ਹੈ, ਸਿਰਫ਼ ਪੁਰਾਣੇ ਕੰਮ ਗਿਣਾਏ ਜਾ ਰਹੇ ਹਨ |
ਲਾਲ ਡੋਰੇ ਬਾਰੇ ਫ਼ੈਸਲਾ ਅਸੀਂ ਕੀਤਾ
ਲਾਲ ਡੋਰੇ ਅੰਦਰ ਪੈਂਦੀਆਂ ਜਾਇਦਾਦਾਂ ਨੂੰ ਮਾਲਕਾਨਾ ਹੱਕ ਦੇਣ ਦੇ ਚੰਨੀ ਸਰਕਾਰ ਦੇ ਫ਼ੈਸਲੇ ਦੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਫ਼ੈਸਲਾ ਅਸੀਂ ਹੀ ਕੀਤਾ ਸੀ ਅਤੇ ਝੁੱਗੀਆਂ-ਝੌਂਪੜੀਆਂ ਦੇ ਰਹਿਣ ਵਾਲਿਆਂ ਨੂੰ ਵੀ ਮਾਲਕਾਨਾ ਹੱਕ ਦੇਣ ਦਾ ਫ਼ੈਸਲਾ ਉਨ੍ਹਾਂ ਦੇ ਰਹਿੰਦੇ ਹੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੇਰੇ ਮੁੱਖ ਮੰਤਰੀ ਰਹਿੰਦੇ ਹੀ ਪੰਜ ਜ਼ਿਲਿ੍ਹਆਂ 'ਚ ਇਹ ਫ਼ੈਸਲਾ ਲਾਗੂ ਕੀਤਾ ਜਾ ਚੁੱਕਾ ਸੀ |
ਸੀਟਾਂ ਦੀ ਵੰਡ ਕਰਾਂਗੇ
ਨਵੀਂ ਪਾਰਟੀ ਦੇ ਗਠਨ ਦੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਾਂਗਰਸ ਤੋਂ ਬਹੁਤ ਸਾਰੇ ਲੋਕ ਮੇਰੇ ਨਾਲ ਹਨ ਅਤੇ ਉਹ ਨਵੀਂ ਪਾਰਟੀ 'ਚ ਉਨ੍ਹਾਂ ਦਾ ਸਾਥ ਦੇਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਅੰਦਰ 117 ਸੀਟਾਂ 'ਤੇ ਚੋਣ ਲਈ ਉਮੀਦਵਾਰ ਉਤਾਰੇਗੀ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਕਿਸਾਨ ਦਾ ਮਸਲਾ ਹੱਲ ਹੋਣ ਦੀ ਸ਼ਰਤ 'ਤੇ ਭਾਜਪਾ ਨਾਲ ਸੀਟਾਂ ਦੀ ਵੰਡ ਦੀ ਗੱਲ ਵੀ ਕੀਤੀ ਹੈ | ਕੈਪਟਨ ਨੇ ਕਿਹਾ ਕਿ ਪੰਜਾਬ 'ਚ ਉਹ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਭਾਜਪਾ ਨਾਲ ਕੋਈ ਗੱਠਜੋੜ ਨਹੀਂ ਕਰਨਗੇ ਅਤੇ ਨਾ ਹੀ ਉਨ੍ਹਾਂ ਪਾਰਟੀਆਂ ਨਾਲ ਫ਼ਿਲਹਾਲ ਕੋਈ ਗੱਲ ਕੀਤੀ ਹੈ, ਪਰ ਚੋਣਾਂ ਦੌਰਾਨ ਉਹ ਸੀਟਾਂ ਜ਼ਰੂਰ ਵੰਡ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇ ਸੁਖਦੇਵ ਸਿੰਘ ਢੀਂਡਸਾ ਪੰਜਾਬ 'ਚ ਗੰਭੀਰਤਾ ਨਾਲ ਚੋਣ ਲੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ |
ਸਿੱਧੂ ਵਲੋਂ ਤਿੱਖੇ ਹਮਲੇ
ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ 'ਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਤਿੱਖੇ ਹਮਲੇ ਕੀਤੇ | ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਦੇ 78 ਵਿਧਾਇਕ ਇਹ ਸੋਚ ਵੀ ਨਹੀਂ ਸਕਦੇ ਕਿ ਉਨ੍ਹਾਂ ਨੂੰ ਕੀ ਮਿਲਿਆ, ਈ.ਡੀ. ਵਲੋਂ ਕੰਟਰੋਲ ਕੀਤਾ ਭਾਜਪਾ ਦਾ ਵਫ਼ਾਦਾਰ ਮੁੱਖ ਮੰਤਰੀ ਜਿਸ ਨੇ ਖ਼ੁਦ ਨੂੰ ਬਚਾਉਣ ਲਈ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੱਤਾ | ਸਿੱਧੂ ਨੇ ਇਕ ਹੋਰ ਟਵੀਟ 'ਚ ਲਿਖਿਆ ਕਿ ਪਿਛਲੀ ਵਾਰ ਜਦ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਬਣਾਈ ਸੀ ਤਾਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ |

ਬੀ.ਐਸ.ਐਫ਼ ਦਾ ਦਾਇਰਾ ਵਧਾਉਣ ਨੂੰ ਦੱਸਿਆ ਸਹੀ

ਕੈਪਟਨ ਨੇ ਬੀ.ਐਸ.ਐਫ਼. ਦਾ ਖੇਤਰ ਸਰਹੱਦੀ ਰਾਜਾਂ 'ਚ 50 ਕਿੱਲੋਮੀਟਰ ਤੱਕ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਸਹੀ ਦੱਸਦੇ ਹੋਏ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਦਾ ਸਵਾਲ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਨਵੇਂ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਰਹੱਦ ਤੋਂ 31 ਕਿੱਲੋਮੀਟਰ ਅੰਦਰ ਤੱਕ ਚੀਨੀ ਡਰੋਨ ਬਰਾਮਦ ਹੋਏ ਹਨ | ਉਨ੍ਹਾਂ ਕਿਹਾ ਕਿ ਜੇ ਬੀ.ਐਸ.ਐਫ਼. ਦਾ ਦਾਇਰਾ 5 ਕਿੱਲੋਮੀਟਰ ਤੱਕ ਸੀਮਤ ਰਹੇਗਾ ਤਾਂ ਪੰਜਾਬ ਅਤੇ ਸਰਹੱਦੀ ਸੂਬਿਆਂ 'ਚ ਬਾਹਰੀ ਤਾਕਤਾਂ ਵਲੋਂ ਅੱਤਵਾਦ ਫੈਲਾਉਣ ਦੀ ਕੋਸ਼ਿਸ਼ ਨੂੰ ਰੋਕਣਾ ਮੁਸ਼ਕਿਲ ਹੋਵੇਗਾ | ਉਨ੍ਹਾਂ ਕਿਹਾ ਕਿ ਖ਼ਾਲਿਸਤਾਨੀ, ਪਾਕਿਸਤਾਨੀ ਅਤੇ ਸਲੀਪਰ ਸੈੱਲ ਮਿਲ ਕੇ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ | ਕੈਪਟਨ ਨੇ ਕਿਹਾ ਕਿ ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ, ਪਰ ਪੰਜਾਬ ਪੁਲਿਸ ਕੋਲ ਹਰ ਤਰ੍ਹਾਂ ਦੀ ਟ੍ਰੇਨਿੰਗ ਨਹੀਂ, ਜਿਸ 'ਚ ਬੀ.ਐਸ.ਐਫ਼. ਅਤੇ ਕੌਮੀ ਸੁਰੱਖਿਆ ਏਜੰਸੀਆਂ ਪੁਲਿਸ ਦੀ ਮਦਦ ਕਰ ਸਕਦੀਆਂ ਹਨ | ਉਨ੍ਹਾਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ਕਿ ਨਵੀਂ ਤਕਨੀਕ ਦੇ ਡਰੋਨਾਂ ਦੀ ਮਦਦ ਨਾਲ ਏ.ਕੇ. 47 ਰਾਈਫਲਾਂ, ਹੈਰੋਇਨ, ਗ੍ਰਨੇਡ, ਪਿਸਤੌਲ ਅਤੇ ਟਿਫ਼ਨ ਬੰਬ ਤੱਕ ਪੰਜਾਬ ਅੰਦਰ ਭੇਜੇ ਗਏ ਹਨ ਅਤੇ ਜਿਹੜੇ ਹਥਿਆਰ ਪੁਲਿਸ ਦੇ ਹੱਥ ਨਹੀਂ ਲੱਗੇ ਉਹ ਕਿਨ੍ਹਾਂ ਲੋਕਾਂ ਤੱਕ ਪਹੁੰਚੇ ਹਨ ਅਤੇ ਉਨ੍ਹਾਂ ਦੀ ਕੀ ਮਨਸ਼ਾ ਹੈ ਇਹ ਜਾਂਚ ਦਾ ਵਿਸ਼ਾ ਹੈ | ਉਨ੍ਹਾਂ ਬੀ.ਐਸ.ਐਫ. ਦੇ ਮੁੱਦੇ 'ਤੇ ਪੰਜਾਬ ਸਰਕਾਰ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਸੈਸ਼ਨ ਬੁਲਾਏ ਜਾਣ ਦੇ ਸੁਆਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੌਮੀ ਸੁਰੱਖਿਆ ਨੂੰ ਰਾਜਨੀਤੀ ਨਾਲ ਨਾ ਜੋੜਿਆ ਜਾਵੇ ਅਤੇ ਪੰਜਾਬ ਇਕੱਲਾ ਅਜਿਹਾ ਰਾਜ ਨਹੀਂ, ਜਿਸ 'ਚ ਬੀ.ਐਸ.ਐਫ਼. ਦਾ ਦਾਇਰਾ ਵਧਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰਾਜ ਸਰਕਾਰ ਹੀ ਚਲਾਵੇਗੀ, ਬੀ.ਐਸ.ਐਫ਼. ਨਹੀਂ, ਇਸ ਲਈ ਮੁੱਦੇ ਨੂੰ ਹੋਰ ਪਾਸੇ ਨਾ ਲਿਜਾਇਆ ਜਾਵੇ | ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਫ਼ਾਜ਼ਿਲਕਾ ਤੱਕ ਲੰਬੀ ਸਰਹੱਦੀ ਬੈਲਟ ਹੈ, ਜਿਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੈ |

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨੂੰ

ਬੀ.ਐਸ.ਐਫ. ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਸੁਪਰੀਮ ਕੋਰਟ ਜਾਵੇਗੀ-ਮੁੱਖ ਮੰਤਰੀ
— ਪਰਮਿੰਦਰ ਸਿੰਘ ਆਹੂਜਾ —

ਲੁਧਿਆਣਾ, 27 ਅਕਤੂਬਰ -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਬੀ.ਐਸ.ਐਫ. ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਹੋਵੇਗਾ, ਜਿਸ 'ਚ ਵਿਸ਼ੇਸ਼ ਮਤੇ ਪਾਸ ਕੀਤੇ ਜਾਣਗੇ | ਅੱਜ ਲੁਧਿਆਣਾ 'ਚ ਕੈਬਨਿਟ ਦੀ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 8 ਨਵੰਬਰ ਤੱਕ ਅਲਟੀਮੇਟਮ ਦਿੱਤਾ ਗਿਆ ਹੈ | ਜੇਕਰ 8 ਨਵੰਬਰ ਤਕ ਤਿੰਨੋਂ ਖੇਤੀ ਕਾਨੂੰਨ ਰੱਦ ਨਾ ਕੀਤੇ ਅਤੇ ਬੀ.ਐਸ.ਐਫ. ਸੰਬੰਧੀ ਲਏ ਗਏ ਫ਼ੈਸਲੇ ਨੂੰ ਵਾਪਸ ਨਾ ਲਿਆ ਗਿਆ ਤਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਇਸ ਸੰਬੰਧੀ ਮਤਾ ਪਾਸ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਇਸ ਸੰਬੰਧੀ ਹੋਈ ਸਰਬ ਪਾਰਟੀ ਮੀਟਿੰਗ 'ਚ ਵੀ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਦੀ ਨਿਖੇਧੀ ਕੀਤੀ ਸੀ | ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ ਬੀ.ਐਸ.ਐਫ. ਦਾ ਮਾਮਲਾ ਸੁਪਰੀਮ ਕੋਰਟ 'ਚ ਲਿਆਂਦਾ ਜਾਵੇਗਾ ਅਤੇ ਇਸ ਸੰਬੰਧੀ ਤਿਆਰੀ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਰਹੱਦ ਪਾਰ ਤੋਂ ਡਰੋਨ ਆਉਣ ਦੀ ਗੱਲ ਕਹਿ ਕੇ ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੀ ਗੱਲ ਕਹੀ ਗਈ ਹੈ ਪਰ
ਡਰੋਨ ਦਾ ਦਾਇਰਾ 50 ਕਿਲੋਮੀਟਰ ਤੱਕ ਨਹੀਂ ਹੁੰਦਾ ਹੈ | ਕੈਬਨਿਟ ਦੇ ਫ਼ੈਸਲਿਆ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ 'ਚ ਇੰਸਪੈਕਟਰੀ ਰਾਜ ਖਤਮ ਕਰ ਦਿੱਤਾ ਗਿਆ ਹੈ ਅਤੇ ਹੁਣ ਵਪਾਰੀਆਂ ਨੂੰ ਡਰਨ ਦੀ ਲੋੜ ਨਹੀਂ ਅਤੇ ਦੀਵਾਲੀ ਮੌਕੇ ਵੀ ਕੋਈ ਵੀ ਅਧਿਕਾਰੀ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ | ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ 'ਚ 48 ਹਜ਼ਾਰ ਦੇ ਕਰੀਬ ਵੈਟ ਸੰਬੰਧੀ ਝਗੜੇ ਦੇ ਕੇਸ ਪੈਂਡਿੰਗ ਸਨ, ਜਿਨ੍ਹਾਂ 'ਚੋਂ 40 ਹਜ਼ਾਰ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 8 ਹਜ਼ਾਰ ਕੇਸਾਂ 'ਚ ਇਕ ਲੱਖ ਤੋਂ ਵਧੇਰੇ ਰਕਮ ਦਾ ਟੈਕਸ ਵਪਾਰੀਆਂ ਵੱਲ ਬਕਾਇਆ ਹੈ | ਇਨ੍ਹਾਂ ਕੇਸਾਂ 'ਚ ਵਪਾਰੀਆਂ ਨੂੰ ਰਾਹਤ ਦਿੱਤੀ ਗਈ ਹੈ ਅਤੇ ਹੁਣ ਵਪਾਰੀਆਂ ਨੂੰ ਇਹ ਟੈਕਸ ਦੋ ਕਿਸ਼ਤਾਂ 'ਚ ਅਦਾ ਕਰਨਾ ਹੋਵੇਗਾ | ਇਸ ਵਿੱਤੀ ਸਾਲ 'ਚ ਵਪਾਰੀ ਆਪਣੇ ਬਕਾਏ ਟੈਕਸ 'ਚ 20 ਪ੍ਰਤੀਸ਼ਤ ਟੈਕਸ ਦੇਣਗੇ, ਜਦਕਿ ਬਾਕੀ ਅਗਲੇ ਸਾਲ ਵਪਾਰੀਆਂ ਨੂੰ ਬਕਾਇਆ ਟੈਕਸ ਦੇਣਾ ਪਵੇਗਾ | ਇਸ ਤੋਂ ਇਲਾਵਾ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ, ਪੰਜਾਬ ਫਾਇਨੈਂਸ਼ੀਅਲ ਕਾਰਪੋਰੇਸ਼ਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਵਿਚ ਰਹਿੰਦੇ ਬਕਾਇਆ ਸੰਬੰਧੀ ਓ.ਟੀ.ਐਸ. ਸਕੀਮ ਲਾਗੂ ਕਰਨ ਬਾਰੇ ਕੈਬਨਿਟ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬਿਜਲੀ ਕੁਨੈਕਸ਼ਨਾਂ ਤੇ ਮੱਧਮ ਇੰਡਸਟਰੀ ਨੂੰ ਫਿਕਸ ਚਾਰਜਿਜ਼ 'ਤੇ 50 ਪ੍ਰਤੀਸ਼ਤ ਦੀ ਛੋਟ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟਾਂ ਦੀ ਹਾਲਤ ਸੁਧਾਰਨ ਲਈ ਡੇਢ ਸੌ ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਦਕਿ ਸੀ.ਐਲ.ਯੂ. ਮਾਮਲਿਆਂ 'ਚ ਵੀ ਸਨਅਤਕਾਰਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੀ.ਐਲ.ਯੂ. ਪਾਸ ਕਰਵਾਉਣ ਸਮੇਂ ਰਸਤੇ ਦੀ ਸ਼ਰਤ ਨੂੰ ਘਟਾ ਕੇ ਚਾਰ ਕਰਮ ਕਰ ਦਿੱਤਾ ਗਿਆ ਹੈ, ਜਦਕਿ ਪਹਿਲਾਂ ਇਹ ਛੇ ਕਰਮ ਸੀ | ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਵਲੋਂ ਪੱਟੀ ਮਖੂ ਰੇਲ ਲਿੰਕ ਬਾਰੇ ਜ਼ਮੀਨ ਐਕਵਾਇਰ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ ਅਤੇ ਅਗਲੇ ਸਾਲ ਰੇਲ ਬਜਟ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਜ਼ਮੀਨ ਐਕਵਾਇਰ ਕਰਕੇ ਦੇ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ 'ਚ ਵਪਾਰੀਆਂ ਲਈ ਐਗਜ਼ੀਬਿਸ਼ਨ ਸੈਂਟਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਵਿਚ ਫ਼ਿਲਮ ਸਿਟੀ ਬਣਾਉਣ ਲਈ ਵੀ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ ਹੈ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਗੁਰਕੀਰਤ ਸਿੰਘ ਕੋਟਲੀ, ਭਾਰਤ ਭੂਸ਼ਨ ਆਸ਼ੂ, ਵਿਜੇ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਰਾਜਾ ਵੜਿੰਗ, ਪੰਜਾਬ ਵੇਅਰ ਹਾਊਸਿੰਗ ਦੇ ਚੇਅਰਮੈਨ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੇ ਤਲਵਾੜ ਵੀ ਮੌਜੂਦ ਸਨ | ਕੈਬਨਿਟ ਮੀਟਿੰਗ 'ਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਨਹੀਂ ਹੋਏ, ਉਨ੍ਹਾਂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ |
ਜਦੋਂ ਰਾਜਾ ਵੜਿੰਗ ਨੂੰ ਨਹੀਂ ਮਿਲੀ ਕੁਰਸੀ
ਪ੍ਰੈੱਸ ਕਾਨਫ਼ਰੰਸ ਦੌਰਾਨ ਸਥਿਤੀ ਉਸ ਵੇਲੇ ਅਜ਼ੀਬ ਬਣ ਗਈ, ਜਦੋਂ ਕੁਰਸੀ ਨਾ ਮਿਲਣ 'ਤੇ ਰਾਜਾ ਵੜਿੰਗ ਹਾਲ ਤੋਂ ਬਾਹਰ ਨਿਕਲ ਗਏ | ਮੁੱਖ ਮੰਤਰੀ ਵਲੋਂ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਰਾਜਾ ਵੜਿੰਗ ਲਈ ਕੁਰਸੀ ਦਾ ਇੰਤਜ਼ਾਮ ਕਰਨ ਲਈ ਕਿਹਾ | ਬਾਅਦ 'ਚ ਅਧਿਕਾਰੀਆਂ ਵਲੋਂ ਰਾਜਾ ਵੜਿੰਗ ਲਈ ਕੁਰਸੀ ਲਿਆਂਦੀ ਗਈ ਅਤੇ ਰਾਜਾ ਵੜਿੰਗ ਨੂੰ ਉੱਥੇ ਬਿਠਾਇਆ ਗਿਆ |

ਸੁਪਰੀਮ ਕੋਰਟ ਵਲੋਂ ਪੈਗਾਸਸ ਮਾਮਲੇ 'ਚ ਜਾਂਚ ਦੇ ਹੁਕਮ

ਸੇਵਾ-ਮੁਕਤ ਜੱਜ ਦੀ ਅਗਵਾਈ 'ਚ 6 ਮੈਂਬਰੀ ਕਮੇਟੀ ਬਣਾਈ
ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਕਿ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਹੋਵੇਗੀ | ਅਦਾਲਤ ਨੇ ਇਸ ਸੰਬੰਧ 'ਚ ਇਕ ਸੇਵਾਮੁਕਤ ਜੱਜ ਦੀ ਅਗਵਾਈ ਹੇਠ 6 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਕਿਹਾ ਕਿ ਪੈਗਾਸਸ ਸਾਫ਼ਟਵੇਅਰ ਰਾਹੀਂ ਭਾਰਤ 'ਚ ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਅਤੇ ਸਿਆਸਤਦਾਨਾਂ 'ਤੇ ਕੀਤੀ ਜਾਸੂਸੀ ਦੇ ਇਲਜ਼ਾਮ ਬੁਨਿਆਦੀ ਹੱਕਾਂ ਦੀ ਉਲੰਘਣਾ ਹੈ, ਜਿਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ | ਅਦਾਲਤ ਨੇ ਕੇਂਦਰ ਸਰਕਾਰ ਦੀ ਚੰਗੀ ਝਾੜ-ਝੰਬ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਕੇਂਦਰ ਨੇ ਜੋ ਸੀਮਿਤ ਹਲਫ਼ਨਾਮਾ ਦਿੱਤਾ, ਉਹ ਸਾਫ਼ ਅਤੇ ਕਾਫ਼ੀ ਨਹੀਂ ਸੀ | ਅਦਾਲਤ ਨੇ ਕਿਹਾ ਕਿ ਉਸ ਨੇ ਸਰਕਾਰ ਨੂੰ ਤਫ਼ਸੀਲ ਦੇਣ ਦਾ ਚੰਗਾ ਮੌਕਾ ਦਿੱਤਾ ਪਰ ਕੇਂਦਰ ਵਲੋਂ ਇਸ ਮੁੱਦੇ 'ਤੇ ਉਚੇਚਾ ਧਿਆਨ ਨਹੀਂ ਦਿੱਤਾ ਗਿਆ | ਸੁਪਰੀਮ ਕੋਰਟ ਨੇ ਸਰਕਾਰ ਵਲੋਂ ਹਲਫ਼ਨਾਮੇ 'ਚ ਜ਼ਿਆਦਾ ਤਫ਼ਸੀਲ ਨਾ ਦੇਣ ਦੇ ਕਾਰਨ 'ਤੇ ਵੀ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਉਠਾਉਣ 'ਤੇ ਸਰਕਾਰ ਨੂੰ ਹਰ ਵਾਰ ਛੋਟ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਸਰਕਾਰ ਵਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇਣ ਕਾਰਨ ਅਦਾਲਤ ਮੂਕ ਦਰਸ਼ਕ ਬਣ ਕੇ ਬੈਠੀ ਰਹਿ ਸਕਦੀ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਹਲਫ਼ਨਾਮੇ 'ਚ ਸੀਮਿਤ ਬਿਆਨ ਦਿੱਤਾ ਸੀ | ਚੀਫ਼ ਜਸਟਿਸ ਐੱਸ.ਵੀ. ਰਮੰਨਾ, ਜਸਟਿਸ ਸੂਰਯਾਕਾਂਤ ਅਤੇ ਹਿਮਾ ਕੋਹਲੀ ਦੀ 3 ਮੈਂਬਰੀ ਬੈਂਚ ਨੇ ਇਸ ਸੰਬੰਧ 'ਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਆਰ.ਵੀ. ਰਵਿੰਦਰਨ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਜੋ ਕਿ ਪੈਗਾਸਸ ਮਾਮਲੇ 'ਚ ਲੱਗੇ ਇਲਜ਼ਾਮਾਂ ਦੀ ਘੋਖ ਕਰੇਗੀ ਅਤੇ ਅਦਾਲਤ ਨੂੰ ਰਿਪੋਰਟ ਦੇਵੇਗੀ | ਇਸ ਮਾਮਲੇ ਦੀ ਅਗਲੀ ਸੁਣਵਾਈ 8 ਹਫ਼ਤਿਆਂ ਬਾਅਦ ਹੋਵੇਗੀ | ਜ਼ਿਕਰਯੋਗ ਹੈ ਕਿ ਕੇਂਦਰ ਨੇ ਇਸ ਸੰਬੰਧ 'ਚ ਮਾਹਰਾਂ ਦਾ ਇਕ ਪੈਨਲ ਬਣਾਉਣ ਦੀ ਮੰਗ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਸਰਕਾਰੀ ਪੈਨਲ ਬਣਾਉਣ ਦੀ ਮੰਗ ਖ਼ਾਰਜ ਕਰਦਿਆਂ 3 ਮੈਂਬਰੀ ਕਮੇਟੀ ਬਣਾਈ, ਜਿਸ 'ਚ ਆਰ.ਵੀ. ਰਵਿੰਦਰਨ ਤੋਂ ਇਲਾਵਾ ਸਾਬਕਾ ਆਈ.ਪੀ.ਐੱਸ. ਅਧਿਕਾਰੀ ਅਲੋਕ ਜੋਸ਼ੀ ਅਤੇ ਇੰਟਰਨੈਸ਼ਨਲ ਆਰਗਨਾਈਜ਼ੇਸ਼ਨ ਆਫ਼ ਸਟੈਂਡਰਡਾਈਜ਼ੇਸ਼ਨ ਸਬ ਕਮੇਟੀ ਦੇ ਚੇਅਰਮੈਨ ਡਾ. ਸੰਦੀਪ ਓਬਰਾਏ ਨੂੰ ਸ਼ਾਮਿਲ ਕੀਤਾ ਗਿਆ ਹੈ | ਜੋਸ਼ੀ ਸਾਬਕਾ ਰਾਅ ਮੁਖੀ ਵੀ ਹਨ | ਇਸ ਤੋਂ ਇਲਾਵਾ 3 ਤਕਨੀਕੀ ਮੈਂਬਰਾਂ ਨੂੰ ਵੀ ਪੈਨਲ 'ਚ ਰੱਖਿਆ ਗਿਆ ਹੈ | ਰਾਸ਼ਟਰੀ ਫੌਰੈਂਸਿਕ ਵਿਗਿਆਨ ਯੂਨੀਵਰਸਿਟੀ ਗਾਂਧੀਨਗਰ ਦੇ ਸਾਈਬਰ ਸੁਰੱਖਿਆ ਅਤੇ ਡਿਜੀਟਲ ਫੌਰੈਂਸਿਕ ਵਿਭਾਗ ਦੇ ਪ੍ਰੋ: ਡਾ. ਨਵੀਨ ਕੁਮਾਰ, ਕੇਰਲ ਦੇ ਇੰਜੀਨੀਅਰਿੰਗ ਸਕੂਲ ਦੇ ਪ੍ਰੋ: ਡਾ. ਪ੍ਰਬਾਹਾਰਨ ਪੀ. ਅਤੇ ਆਈ.ਆਈ.ਟੀ. ਬ੍ਰਾਂਚ ਦੇ ਕੰਪਿਊਟਰ ਵਿਗਿਆਨ ਇੰਜੀਨੀਅਰਿੰਗ ਦੇ ਐਸੋਸੀਏਟ ਪ੍ਰੋ: ਡਾ. ਅਸ਼ਵਨੀ ਅਨਿਲ ਗੁਮਸਤੇ ਇਸ ਪੈਨਲ 'ਚ ਸ਼ਾਮਿਲ ਹਨ | ਸੁਪਰੀਮ ਕੋਰਟ ਨੇ ਕਿਹਾ ਕਿ ਨਿੱਜਤਾ ਸਿਰਫ਼ ਪੱਤਰਕਾਰਾਂ ਜਾਂ ਸਿਆਸਤਦਾਨਾਂ ਦਾ ਹੀ ਅਧਿਕਾਰ ਨਹੀਂ ਸਗੋਂ ਲੋਕਾਂ ਦਾ ਅਧਿਕਾਰ ਹੈ | ਅਦਾਲਤ ਨੇ ਕਿਹਾ ਕਿ ਨਿੱਜਤਾ ਦੇ ਅਧਿਕਾਰ 'ਤੇ ਪਾਬੰਦੀਆਂ ਸਨ ਪਰ ਪਾਬੰਦੀਆਂ ਨੂੰ ਸੰਵਿਧਾਨਿਕ ਨੇਮਾਂ 'ਤੇ ਖਰੇ ਉਤਰਨਾ ਪਵੇਗਾ | ਸੁਪਰੀਮ ਕੋਰਟ ਨੇ ਸਪਾਈਵੇਅ ਹਮਲੇ ਤੋਂ ਪ੍ਰਭਾਵਿਤ ਲੋਕਾਂ ਦੇ ਵੇਰਵੇ ਦੀ ਜਾਂਚ ਕਰਨ, ਪੈਗਾਸਸ ਦੀ ਵਰਤੋਂ ਕਰਨ ਦੀ ਰਿਪੋਰਟ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਜਾਣਕਾਰੀ ਦਾ ਪਤਾ ਲਗਾਉਣ ਨੂੰ ਕਿਹਾ, ਨਾਲ ਹੀ ਇਹ ਵੀ ਕਿਹਾ ਕਿ ਕੀ ਕੇਂਦਰ ਜਾਂ ਰਾਜ ਸਰਕਾਰ ਜਾਂ ਕਿਸੇ ਕੇਂਦਰੀ ਜਾਂ ਸੂਬਾਈ ਏਜੰਸੀ ਨੇ ਪੈਗਾਸਸ ਦੀ ਸੇਵਾ ਲਈ ਹੈ? ਜੇਕਰ ਲਈ ਹੈ ਤਾਂ ਕਿਸ ਕਾਨੂੰਨ, ਨੇਮ ਜਾਂ ਦਿਸ਼ਾ-ਨਿਰਦੇਸ਼ ਤਹਿਤ ਅਜਿਹਾ ਕੀਤਾ ਗਿਆ ਹੈ |

ਮੁੱਖ ਮੰਤਰੀ ਚੰਨੀ ਪੁੱਜੇ ਦਿੱਲੀ ਅੱਜ ਰਾਹੁਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 27 ਅਕਤੂਬਰ (ਹਰਕਵਲਜੀਤ ਸਿੰਘ)-ਕਾਂਗਰਸ ਹਾਈਕਮਾਂਨ ਵਲੋਂ ਚੋਣਾਂ ਤੋਂ ਪਹਿਲਾਂ ਦਰਪੇਸ਼ ਮਹੱਤਵਪੂਰਨ ਤੇ ਵਿਵਾਦਿਤ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਕੱਲ੍ਹ ਦਿੱਲੀ ਵਿਖੇ ਮੀਟਿੰਗ ਨਿਸ਼ਚਿਤ ਹੋਈ ਹੈ ਜਿਸ 'ਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ | ਸ੍ਰੀ ਰਾਹੁਲ ਗਾਂਧੀ ਨਾਲ ਹੋਣ ਵਾਲੀ ਇਸ ਮੀਟਿੰਗ 'ਚ ਚੋਣਾਂ ਨੂੰ ਮੁੱਖ ਰੱਖ ਕੇ ਚੋਣਾਂ ਤੋਂ ਪਹਿਲਾਂ ਕੀਤੇ ਜਾਣ ਵਾਲੇ ਮਹੱਤਵਪੂਰਨ ਕੰਮਾਂ ਅਤੇ ਕੁਝ ਵਿਵਾਦਿਤ ਮੁੱਦਿਆਂ ਜਿਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਉਠਾਇਆ ਜਾ ਰਿਹਾ ਹੈ ਨਾਲ ਨਿਪਟਣ ਲਈ ਵਿਚਾਰ-ਵਟਾਂਦਰੇ ਕੀਤੇ ਜਾਣਗੇ | ਰਾਜ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਅੱਜ ਦਿੱਲੀ ਸੱਦਿਆ ਗਿਆ ਸੀ ਜਿਨ੍ਹਾਂ ਆਪਣੇ ਵਿਭਾਗ ਨਾਲ ਸੰਬੰਧਿਤ ਕੁਝ ਮਹੱਤਵਪੂਰਨ ਮੁੱਦਿਆਂ ਜਿਨ੍ਹਾਂ ਵਿਚ ਮੁੱਖ ਤੌਰ 'ਤੇ ਬੇਅਦਬੀਆਂ ਦਾ ਮੁੱਦਾ ਸ਼ਾਮਿਲ ਸੀ 'ਤੇ ਆਪਣਾ ਰਿਪੋਰਟ ਕਾਰਡ ਸ੍ਰੀ ਰਾਹੁਲ ਗਾਂਧੀ ਨੂੰ ਪੇਸ਼ ਕੀਤਾ | ਸੂਬੇ 'ਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਅਤੇ ਨਸ਼ਿਆਂ ਸੰਬੰਧੀ ਹਾਈਕੋਰਟ ਵਿਚ ਬੰਦ ਲਿਫ਼ਾਫ਼ਿਆਂ ਸੰਬੰਧੀ ਵੀ ਸਰਕਾਰ ਵਲੋਂ ਕੀਤੀਆਂ ਕੋਸ਼ਿਸ਼ਾਂ ਦੀ ਰਿਪੋਰਟ ਵਿਚਾਰੀ ਗਈ ਅਤੇ ਬੀ. ਐਸ. ਐਫ. ਵਲੋਂ ਆਪਣਾ ਅਧਿਕਾਰ ਖੇਤਰ 50 ਕਿਲੋਮੀਟਰ ਵਧਾਉਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਵਲੋਂ ਚੁੱਕੇ ਜਾਣ ਵਾਲੇ ਕਦਮਾਂ ਤੋਂ ਜਾਣੂੰ ਕਰਵਾਇਆ ਗਿਆ | ਮੁੱਖ ਮੰਤਰੀ ਚੰਨੀ ਜਿਨ੍ਹਾਂ ਦਾ ਦਿੱਲੀ ਵਿਖੇ 2 -3 ਸਨਅਤਕਾਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ, ਕੱਲ੍ਹ ਬਾਅਦ ਦੁਪਹਿਰ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਵਲੋਂ ਵੀ ਰਾਹੁਲ ਗਾਂਧੀ ਨਾਲ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਕੀਤੀ ਗਈ ਕਾਰਵਾਈ ਸੰਬੰਧੀ ਹੁਣ ਤਕ ਦਾ ਰਿਪੋਰਟ ਕਾਰਡ ਪੇਸ਼ ਕੀਤਾ ਜਾਵੇਗਾ | ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਕੱਲ੍ਹ ਦਿੱਲੀ ਵਿਖੇ ਦੇਸ਼ ਦੇ ਕਾਂਗਰਸ ਸੂਬਾ ਪ੍ਰਧਾਨਾਂ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਗਈ ਵਲੋਂ ਇਸ ਮੀਟਿੰਗ ਵਿਚ ਬੇਅਦਬੀਆਂ ਦੇ ਮੁੱਦੇ ਨੂੰ ਦੁਬਾਰਾ ਜ਼ੋਰਦਾਰ ਢੰਗ ਨਾਲ ਉਠਾਏ ਜਾਣ ਅਤੇ ਰਾਜ ਦੇ ਐਡਵੋਕੇਟ ਜਨਰਲ ਅਤੇ ਡੀ.ਜੀ.ਪੀ. ਦੀਆਂ ਨਿਯੁਕਤੀਆਂ ਦੇ ਮੁੱਦੇ 'ਤੇ ਵੀ ਕੀਤੇ ਗਏ ਵਿਰੋਧ ਕਾਰਨ ਪਾਰਟੀ ਹਾਈਕਮਾਨ ਇਨ੍ਹਾਂ ਮੁੱਦਿਆਂ ਪ੍ਰਤੀ ਕੁਝ ਗੰਭੀਰ ਨਜ਼ਰ ਆ ਰਹੀ ਹੈ | ਸ. ਨਵਜੋਤ ਸਿੰਘ ਜਿਨ੍ਹਾਂ ਦੀ ਸੂਬਾ ਪ੍ਰਧਾਨਾਂ ਦੀ ਮੀਟਿੰਗ ਤੋਂ ਬਾਅਦ ਸ੍ਰੀਮਤੀ ਸੋਨੀਆ ਗਾਂਧੀ ਨਾਲ ਵੱਖਰੇ ਤੌਰ 'ਤੇ ਵੀ ਮੀਟਿੰਗ ਹੋਣੀ ਸੀ ਪਰ ਚਰਚਾ ਇਹ ਹੈ ਕਿ ਨਵਜੋਤ ਸਿੰਘ ਇਸ ਮੀਟਿੰਗ ਲਈ ਨਹੀਂ ਪੁੱਜੇ | ਜਿਸ ਵਿਚ ਹਰੀਸ਼ ਚੌਧਰੀ ਵਲੋਂ ਵੀ ਸ਼ਮੂਲੀਅਤ ਕੀਤੀ ਜਾਣੀ ਸੀ ਅਤੇ ਸੂਬੇ ਵਿਚ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਲਈ ਸੂਬੇ ਵਲੋਂ ਆਈਆਂ ਤਜਵੀਜ਼ਾਂ 'ਤੇ ਫ਼ੈਸਲਾ ਲਿਆ ਜਾਣਾ ਸੀ | ਨਵਜੋਤ ਸਿੰਘ ਸਿੱਧੂ ਐਡਵੋਕੇਟ ਜਨਰਲ ਦੇ ਮੁੱਦੇ 'ਤੇ ਆਪਣਾ ਸਟੈਂਡ ਛੱਡਣ ਲਈ ਤਿਆਰ ਨਜ਼ਰ ਨਹੀਂ ਆ ਰਹੇ, ਜਦੋਂਕਿ ਦੂਜੇ ਪਾਸੇ ਸਰਕਾਰ ਵਲੋਂ ਵੀ ਉਨ੍ਹਾਂ ਦੀ ਮੰਗ 'ਤੇ ਕਾਰਵਾਈ ਨਹੀਂ ਹੋ ਰਹੀ | ਸੰਭਵ ਹੈ ਕਿ ਮੁੱਖ ਮੰਤਰੀ ਨਾਲ ਸ੍ਰੀ ਰਾਹੁਲ ਗਾਂਧੀ ਦੀ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਵੀ ਵਿਚਾਰ ਹੋਵੇ | ਹਾਲਾਂਕਿ ਪਤਾ ਲੱਗਾ ਹੈ ਕਿ ਸੂਬਾ ਸਰਕਾਰ ਵਲੋਂ ਪਾਰਟੀ ਹਾਈਕਮਾਨ ਨੂੰ ਦੱਸਿਆ ਗਿਆ ਹੈ ਕਿ ਬੇਅਦਬੀਆਂ ਦੇ ਕੇਸ ਵਿਚ ਸਰਕਾਰ ਵਲੋਂ ਡੇਰਾ ਸਿਰਸਾ ਮੁਖੀ ਨੂੰ ਵੀ ਪ੍ਰੋਡਕਸ਼ਨ ਵਰੰਟ ਭੇਜੇ ਗਏ ਹਨ, ਜਦੋਂਕਿ ਮਗਰਲੀ ਸਰਕਾਰ ਦੌਰਾਨ ਭੇਜੇ ਗਏ ਵਰੰਟਾਂ ਦੀ ਹਰਿਆਣਾ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਸੀ ਲੇਕਿਨ ਕੈਪਟਨ ਸਰਕਾਰ ਵਲੋਂ ਇਸ 'ਤੇ ਅੱਗੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਇਸੇ ਤਰ੍ਹਾਂ ਪਾਰਟੀ ਹਾਈਕਮਾਨ ਨੂੰ ਦੱਸਿਆ ਗਿਆ ਹੈ ਕਿ ਮੌੜ ਬੰਬ ਕਾਂਡ ਅਤੇ ਡੇਰਾ ਸਿਰਸਾ ਮੁਖੀ ਵਿਰੁੱਧ ਗੁਰੂ ਸਾਹਿਬਾਨ ਦੀ ਪੁਸ਼ਾਕ ਪਹਿਨਣ ਦਾ ਸਵਾਂਗ ਕਰਨ ਸੰਬੰਧੀ ਜੋ ਕੇਸ ਖ਼ਤਮ ਕਰ ਦਿੱਤੇ ਗਏ ਸਨ, ਉਨ੍ਹਾਂ ਨੂੰ ਵੀ ਦੁਬਾਰਾ ਖੋਲਿ੍ਹਆ ਜਾ ਰਿਹਾ ਹੈ ਅਤੇ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਵਾਪਰੇ ਵੱਡੇ ਸਿੰਜਾਈ ਸਕੈਂਡਲ ਜਿਸ ਨੂੰ ਠੱਪ ਕਰ ਦਿੱਤਾ ਗਿਆ ਸੀ, ਨੂੰ ਵੀ ਖੋਲਿ੍ਹਆ ਜਾ ਰਿਹਾ ਹੈ | ਦਿਲਚਸਪ ਗੱਲ ਇਹ ਹੈ ਕਿ ਕਾਂਗਰਸ ਹਾਈਕਮਾਨ ਰਾਜ ਸਰਕਾਰ ਦੇ ਕੰਮਕਾਜ 'ਤੇ ਬਰਾਬਰ ਨਜ਼ਰ ਰੱਖ ਰਹੀ ਹੈ ਅਤੇ ਅਹਿਮ ਮੁੱਦਿਆਂ ਸੰਬੰਧੀ ਹੋ ਰਹੀ ਕਾਰਵਾਈ ਦਾ ਸੂਬਾ ਸਰਕਾਰ ਤੋਂ ਬਰਾਬਰ ਰਿਪੋਰਟ ਕਾਰਡ ਲਿਆ ਜਾ ਰਿਹਾ ਹੈ |

2013 ਪਟਨਾ ਲੜੀਵਾਰ ਧਮਾਕੇ ਮਾਮਲੇ 'ਚ 10 ਦੋਸ਼ੀ ਕਰਾਰ, ਇਕ ਬਰੀ

ਪਟਨਾ, 27 ਅਕਤੂਬਰ (ਏਜੰਸੀ)-ਇਥੋਂ ਦੀ ਇਕ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਅੱਜ 2013 'ਚ ਪਟਨਾ ਵਿਖੇ ਰੈਲੀ ਦੌਰਾਨ ਹੋਏ ਲੜੀਵਾਰ ਧਮਾਕਿਆਂ ਦੇ ਮਾਮਲੇ 'ਚ 10 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਐਨ.ਆਈ.ਏ. ਅਦਾਲਤ ਦੇ ਵਿਸ਼ੇਸ਼ ਜੱਜ ਗੁਰਵਿੰਦਰ ਮਹਿਰੋਤਰਾ ਨੇ ਇਸ ਮਾਮਲੇ 'ਚ ਹੁਕਮ ਸੁਣਾਉਂਦਿਆ 10 ਲੋਕਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਬੂਤਾਂ ਦੀ ਘਾਟ ਦੇ ਚੱਲਦੇ ਇਕ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ | ਐਨ.ਆਈ.ਏ. ਵਲੋਂ ਜਾਂਚ ਉਪਰੰਤ 11 ਲੋਕਾਂ ਖ਼ਿਲਾਫ਼ ਦੋਸ਼-ਪੱਤਰ ਦਾਖ਼ਲ ਕੀਤਾ ਗਿਆ ਸੀ |

ਪੋ੍ਰਡਕਸ਼ਨ ਵਰੰਟਾਂ ਤੋਂ ਬਚਣ ਲਈ ਡੇਰਾ ਮੁਖੀ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਬੇਅਦਬੀ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵਲੋਂ ਫ਼ਰੀਦਕੋਟ ਦੀ ਇਕ ਅਦਾਲਤ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਪ੍ਰੋਡਕਸ਼ਨ ਵਰੰਟ ਮੰਗਣ ਦੇ ਬਾਅਦ ਅਦਾਲਤ ਵਲੋਂ ਡੇਰਾ ਮੁਖੀ ਨੂੰ 29 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ | ਡੇਰਾ ਮੁਖੀ ਨੇ ਇਸ ਮਾਮਲੇ 'ਚ ਗਿ੍ਫ਼ਤਾਰੀ ਤੋਂ ਬਚਣ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਦਾਇਰ ਪਟੀਸ਼ਨ ਦੀ ਸੁਣਵਾਈ ਹਾਈਕੋਰਟ ਵਿਚ ਵੀਰਵਾਰ ਨੂੰ ਹੋਵੇਗੀ | ਡੇਰਾ ਮੁਖੀ ਵਲੋਂ ਸੀਨੀਅਰ ਵਕੀਲ ਵਿਨੋਦ ਘਈ ਅਤੇ ਕਨਿਕਾ ਅਹੂਜਾ ਨੇ ਪਟੀਸ਼ਨ ਦਾਇਰ ਕਰ ਕੇ 2 ਜੂਨ 2015 ਨੂੰ ਬਾਜਾਖਾਨਾ ਪੁਲਿਸ ਥਾਣੇ ਵਿਚ ਦਾਇਰ ਮਾਮਲੇ ਵਿਚ ਅਗਾੳਾੂ ਜ਼ਮਾਨਤ ਦੀ ਮੰਗ ਕੀਤੀ ਗਈ ਹੈ |

ਸਲਾਰਪੁਰ ਗੋਲੀ ਕਾਂਡ ਮਾਮਲੇ 'ਚ ਕੁਲਬੀਰ ਸਿੰਘ ਬੜਾ ਪਿੰਡ ਸਮੇਤ 9 ਨੂੰ ਉਮਰ ਕੈਦ

ਜਲੰਧਰ, 27 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਸਾਲ 2015 'ਚ ਸਲਾਰਪੁਰ 'ਚ ਹੋਏ ਗੋਲੀ ਕਾਂਡ ਮਾਮਲੇ 'ਚ ਕਿਸਾਨ ਸਿੰਗਾਰਾ ਚੰਦ ਦੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਬੀਰ ਸਿੰਘ ਬੜਾ ਪਿੰਡ, ਪਾਲ ਰਾਮ, ...

ਪੂਰੀ ਖ਼ਬਰ »

'ਕੋਵੈਕਸੀਨ' ਨੂੰ ਡਬਲਿਊ.ਐੱਚ.ਓ. ਤੋਂ ਮਨਜ਼ੂਰੀ ਅਜੇ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਵਿਸ਼ਵ ਸਿਹਤ ਸੰਸਥਾ (ਡਬਲਿਊ.ਐੱਚ.ਓ.) ਵਲੋਂ ਫਿਲਹਾਲ ਭਾਰਤੀ ਕੋਰੋਨਾ ਵੈਕਸੀਨ 'ਕੋਵੈਕਸੀਨ' ਨੂੰ ਮਨਜ਼ੂਰੀ ਦੇਣ ਦਾ ਮਾਮਲਾ ਅੱਗੇ ਪੈ ਗਿਆ ਹੈ | ਡਬਲਿਊ.ਐੱਚ.ਓ. ਨੇ ਕੋਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈੱਕ ਤੋਂ ਹੋਰ ...

ਪੂਰੀ ਖ਼ਬਰ »

ਪਠਾਨਕੋਟ ਤੋਂ ਇਕ ਹੋਰ ਜਾਸੂਸ ਗਿ੍ਫ਼ਤਾਰ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਸਟੇਟ ਆਪਰੇਸ਼ਨ ਸੈੱਲ ਵਲੋਂ ਇਕ ਹੋਰ ਜਾਸੂਸ ਨੂੰ ਪਠਾਨਕੋਟ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਕਿਸੇ 'ਕੁੜੀ' ਨਾਲ ਫੇਸਬੁੱਕ 'ਤੇ ਦੋਸਤੀ ਕਰ ਕੇ ਉਸਨੂੰ ਇਥੋਂ ਦੇ ਫ਼ੌਜੀ ਟਿਕਾਣਿਆਂ ਤੇ ਏਅਰਬੇਸ ਦੀ ਜਾਣਕਾਰੀ ਭੇਜਦਾ ਰਿਹਾ, ਜੋ ...

ਪੂਰੀ ਖ਼ਬਰ »

ਖ਼ਾਲਸਾਈ ਜੈਕਾਰਿਆਂ ਨਾਲ ਗੰੂਜਿਆ ਗਵਾਲੀਅਰ

ਗਵਾਲੀਅਰ, 27 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਕਿਲ੍ਹੇ ਤੋਂ ਅੱਜ ਸਵੇਰੇ ਇਤਿਹਾਸਕ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਨਾਲ ਹੋਈ | ਦਾਤਾ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕਿਆਂ 'ਤੇ ਪਾਬੰਦੀ

8 ਦਿਨ ਪਹਿਲਾਂ ਕੀਤੇ ਫ਼ੈਸਲੇ ਨਾਲ ਕਾਰੋਬਾਰੀਆਂ ਨੂੰ ਪਵੇਗੀ ਭਾਰੀ ਮਾਰ ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਦਕਿ 2 ਘੰਟੇ ਗ੍ਰੀਨ ਪਟਾਕੇ ਚਲਾਉਣ ...

ਪੂਰੀ ਖ਼ਬਰ »

ਸਿੱਧੂ ਨੂੰ ਕੁਝ ਨਹੀਂ ਪਤਾ, ਉਹ ਸਿਰਫ਼ ਬੋਲਦਾ ਹੈ

ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੁਝ ਵੀ ਪਤਾ ਨਹੀਂ, ਉਹ ਸਿਰਫ਼ ਬੋਲਦਾ ਰਹਿੰਦਾ ਹੈ | ਕੈਪਟਨ 'ਤੇ ਭਾਜਪਾ ਨਾਲ ਮਿਲੇ ਹੋਣ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਰਹਿੰਦੇ ਉਨ੍ਹਾਂ ਦੀ ਡਿਊਟੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਡੱਟੇ ਰਹਿਣਗੇ ਨਿਹੰਗ ਸਿੰਘ

ਜਲੰਧਰ, 27 ਅਕਤੂਬਰ (ਜਸਪਾਲ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਦਿਨੀਂ ਸਿੰਘੂ ਬਾਰਡਰ 'ਤੇ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਤੋਂ ਬਾਅਦ ਨਿਹੰਗ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੱਲ ਰਹੀ ਕਸ਼ਮਕਸ਼ ਦੌਰਾਨ ...

ਪੂਰੀ ਖ਼ਬਰ »

ਮੋਦੀ ਵਲੋਂ ਭਾਰਤ ਦੇ ਸੁਤੰਤਰ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਜ਼ੋਰ

ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਕ ਸੁਤੰਤਰ, ਖੁੱਲ੍ਹੇ ਅਤੇ ਸਮਰੱਥ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੱਖਣੀ ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ ਆਸੀਆਨ ਦੀ ...

ਪੂਰੀ ਖ਼ਬਰ »

ਭਾਰਤ ਵਲੋਂ 5,000 ਕਿਲੋਮੀਟਰ ਤੱਕ ਮਾਰ ਕਰਨ ਵਾਲੀ ਅਗਨੀ-5 ਮਿਜ਼ਾਈਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਆਪਣੀ ਸੈਨਿਕ ਸ਼ਕਤੀ 'ਚ ਵਾਧਾ ਕਰਦਿਆਂ ਬੁੱਧਵਾਰ ਨੂੰ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਅਗਨੀ-5 ਦਾ ਸਫਲਤਾ ਪੂਰਵਕ ਪ੍ਰੀਖਣ ਕੀਤਾ, ਜੋ 5,000 ਕਿਲੋਮੀਟਰ ਤੱਕ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਹਿੰਸਾ 'ਚ ਸਬੂਤ ਜੁਟਾਉਣ ਲਈ ਐਸ.ਆਈ.ਟੀ. ਵਲੋਂ ਇਸ਼ਤਿਹਾਰ ਜਾਰੀ

ਲਖੀਮਪੁਰ ਖੀਰੀ, 27 ਅਕਤੂਬਰ (ਯੂ.ਐਨ.ਆਈ.)-ਲਖੀਮਪੁਰ ਖੀਰੀ 'ਚ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਚਸ਼ਮਦੀਦ ਗਵਾਹਾਂ ਤੋਂ ਗਵਾਹੀ ਦੇਣ ਲਈ ਇਕ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਹੈ | ਸੁਪਰੀਮ ਕੋਰਟ ਵਲੋਂ ਬੀਤੇ ਦਿਨ ਹਿੰਸਾ ਦੇ ਚਸ਼ਮਦੀਦ ਗਵਾਹਾਂ ...

ਪੂਰੀ ਖ਼ਬਰ »

ਕਿਸੇ ਦਿਨ 'ਪੂਰਾ ਕਸ਼ਮੀਰ' ਭਾਰਤ ਕੋਲ ਹੋਵੇਗਾ- ਪੱਛਮੀ ਹਵਾਈ ਕਮਾਂਡ ਮੁਖੀ

ਸ੍ਰੀਨਗਰ, 27 ਅਕਤੂਬਰ (ਏਜੰਸੀ)- ਭਾਰਤੀ ਹਵਾਈ ਸੈਨਾ ਦੀ ਪੱਛਮੀ ਕਮਾਂਡ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਮਕਬੂਜ਼ਾ ਕਸ਼ਮੀਰ 'ਤੇ ਕਬਜ਼ਾ ਕਰਨ ਦੀ 'ਫਿਲਹਾਲ' ਕੋਈ ਯੋਜਨਾ ਨਹੀਂ ਹੈ, ਪਰ ਉਮੀਦ ਪ੍ਰਗਟ ਕੀਤੀ ਹੈ ਕਿ ਕਿਸੇ ਦਿਨ 'ਪੂਰਾ ...

ਪੂਰੀ ਖ਼ਬਰ »

ਲਖਬੀਰ ਸਿੰਘ ਦੀ ਹਮਾਇਤ 'ਚ ਆਏ ਕਿਸਾਨਾਂ 'ਤੇ ਲਾਠੀਚਾਰਜ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ਨੇੜੇ ਨਾਰੇਲਾ 'ਚ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਹਮਾਇਤ ਵਿਚ ਇਕੱਠੇ ਹੋਏ ਸੈਂਕੜੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਦੇਰ ਰਾਤ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਿਸਾਨ ਜ਼ਖ਼ਮੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਡੇ ਸਰੋਕਾਰਾਂ 'ਤੇ ਲਾਈ ਮੋਹਰ-ਰਾਹੁਲ

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੈਗਾਸਸ ਮਾਮਲੇ 'ਚ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ 'ਤੇ ਸਰਕਾਰ 'ਤੇ ਤਾਬੜਤੋੜ ਹਮਲਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਸਵਾਲਾਂ 'ਤੇ ਮੋਹਰ ਲਾ ਦਿੱਤੀ ਹੈ | ਪੈਗਾਸਸ ਪੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX