ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪੁਲਿਸ ਨੇ 39 ਮੁਕੱਦਮੇ ਦਰਜ ਕਰ ਕੇ 53 ਦੋਸ਼ੀ ਗਿ੍ਫ਼ਤਾਰ ਕੀਤੇ- ਹੀਰ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਦੇ ਨਾਲ-ਨਾਲ ਨਸ਼ੇ ਦੇ ਕਾਰੋਬਾਰ, ਗੈਰ-ਕਾਨੂੰਨੀ ਮਾਈਨਿੰਗ ਤੇ ਦੜੇ-ਸੱਟੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਤਲ, ਫਿਰੌਤੀ, ਚੋਰੀ, ਦੜਾ-ਸੱਟਾ ਤੇ ਹੋਰਨਾਂ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਿਲ 53 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਨੇ ਦੱਸਿਆ ਕਿ 21 ਅਗਸਤ ਨੂੰ ਪਿੰਡ ਝੁੰਗੀਆਂ ਵਿਖੇ ਗੋਲੀਆਂ ਮਾਰ ਕੇ ਕੀਤੇ ਬਲਵੀਰ ਕੌਰ ਦੇ ਕਤਲ ਤੇ ਸ਼ਬਦੀਪ ਕੌਰ ਨੂੰ ਜ਼ਖ਼ਮੀ ਕਰਨ ਸਬੰਧੀ ਦਰਜ ਮਾਮਲੇ 'ਚ ਕਥਿਤ ਦੋਸ਼ੀ ਮਨਦੀਪ ਸਿੰਘ ਪੁੱਤਰ ਗੁਰਜਿੰਦਰਪਾਲ ਸਿੰਘ ਵਾਸੀ ਭਾਰਸਿੰਘ ਪੁਰਾ ਜ਼ਿਲ੍ਹਾ ਜਲੰਧਰ, ਜਿਸ ਖ਼ਿਲਾਫ਼ ਐੱਲ. ਓ. ਸੀ. ਜਾਰੀ ਕੀਤੀ ਹੋਈ ਸੀ, ਨੂੰ ਜੈਪੁਰ ਤੋਂ ਅਮਰੀਕਾ ਭੱਜਣ ਦੀ ਤਾਕ 'ਚ ਏਅਰਪੋਰਟ ਤੋਂ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਜਸਪਾਲ ਆੜ੍ਹਤੀਏ ਦੇ ਲੜਕੇ ਰਾਜਨ ਨੂੰ ਆੜ੍ਹਤ ਦੀ ਦੁਕਾਨ ਤੋਂ ਅਗਵਾਕਾਰਾਂ ਵਲੋਂ ਅਗਵਾ ਕਰ ਲਿਆ ਗਿਆ ਸੀ ਤੇ ਉਸ ਨੂੰ ਛੱਡਣ ਲਈ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ, ਸਬੰਧੀ ਥਾਣਾ ਮਾਡਲ ਟਾਊਨ 'ਚ ਦਰਜ ਮਾਮਲੇ 'ਚ ਕਥਿਤ ਦੋਸ਼ੀ ਵਰਿੰਦਰਪਾਲ ਸਿੰਘ ਉਰਫ਼ ਵਿੱਕੀ, ਜਗਜੀਤ ਸਿੰਘ ਉਰਫ਼ ਰਾਜਾ ਪੁੱਤਰ ਨਿਰਮਲ ਸਿੰਘ ਵਾਸੀ ਮੁੱਖਲਿਆਣਾ, ਅਮਰੀਕ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੱਟੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਇਸ ਮਾਮਲੇ 'ਚ ਲੋੜੀਂਦੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਹਰਜਿੰਦਰ ਸਿੰਘ ਵਾਸੀ ਮੁੱਖਲਿਆਣਾ ਨੂੰ ਵੀ ਕਾਬੂ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇੰਸ: ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਵਲੋਂ ਰਾਜੇਸ਼ ਕੁਮਾਰ ਉਰਫ਼ ਸੰਨੀ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਲਾਲਗੜ੍ਹ ਰਵਿਦਾਸ ਨਗਰ ਹੁਸ਼ਿਆਰਪੁਰ ਦੇ ਖ਼ਿਲਾਫ਼ ਦਰਜ ਚੋਰੀ ਦੇ ਮਾਮਲੇ 'ਚ ਉਸ ਕੋਲੋਂ ਚੋਰੀ ਕੀਤਾ ਗਿਆ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਅਤੇ ਪੁੱਛਗਿੱਛ ਉਪਰੰਤ ਉਸ ਵਲੋਂ 4 ਹੋਰ ਮੋਟਰਸਾਈਕਲ ਬੱਸ ਸਟੈਂਡ ਹੁਸ਼ਿਆਰਪੁਰ ਤੋਂ ਬਰਾਮਦ ਕੀਤੇ | ਜ਼ਿਲ੍ਹਾ ਪੁਲਿਸ ਮੁਖੀ ਹੀਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 10 ਦਿਨਾਂ 'ਚ 25 ਮੁਕੱਦਮੇ ਦਰਜ ਕਰਕੇ 31 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 1 ਕਿੱਲੋਗ੍ਰਾਮ ਅਫ਼ੀਮ, 603 ਗ੍ਰਾਮ ਨਸ਼ੀਲਾ ਪਾਊਡਰ, 82 ਗ੍ਰਾਮ ਹੈਰੋਇਨ, 58 ਗ੍ਰਾਮ ਚਰਸ, 933 ਕੈਪਸੂਲ/ਗੋਲੀਆਂ/ਟੀਕੇ ਅਤੇ 8 ਮੋਟਰਸਾਈਕਲ ਤੇ 1 ਕਾਰ, 1 ਟਰਾਲਾ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲਾਟਰੀ ਦੀ ਆੜ 'ਚ ਦੜੇ-ਸੱਟੇ ਦਾ ਕੰਮ ਕਰਨ ਵਾਲੇ ਖ਼ਿਲਾਫ਼ 11 ਮੁਕੱਦਮੇ ਦਰਜ ਕਰਕੇ 19 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 44050 ਰੁਪਏ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੈਰ-ਕਾਨੂੰਨੀ ਮਾਈਨਿੰਗ ਦੀ ਰੋਕਥਾਮ ਲਈ ਵੀ ਮਾਮਲੇ ਦਰਜ ਕੀਤੇ ਗਏ | ਇੱਕ ਸਵਾਲ ਦੇ ਜਵਾਬ 'ਚ ਜ਼ਿਲ੍ਹਾ ਪੁਲਿਸ ਮੁਖੀ ਹੀਰ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ 10 ਇੰਟਰ-ਸਟੇਟ ਪੱਕੇ ਨਾਕੇ ਲਗਾਏ ਗਏ ਹਨ ਤਾਂ ਜੋ ਸ਼ੱਕੀ ਵਿਅਕਤੀਆਂ 'ਤੇ ਨਿਗਰਾਨੀ ਰੱਖੀ ਜਾ ਸਕੇ |
ਉਨ੍ਹਾਂ ਸਪੱਸ਼ਟ ਕੀਤਾ ਕਿ ਪੱਕੇ ਨਾਕਿਆਂ 'ਤੇ ਸਿਰਫ਼ ਚੈਕਿੰਗ ਕੀਤੀ ਜਾ ਰਹੀ ਹੈ ਨਾ ਕਿ ਚਲਾਨ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਸਿਰਫ਼ ਸਿਵਲ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੇ ਸਥਾਨਾਂ 'ਤੇ ਹੀ ਵੇਚੇ ਜਾਣ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਇਸ ਮੌਕੇ ਉਨ੍ਹਾਂ ਨਾਲ ਐਸ.ਪੀ. (ਜਾਂਚ) ਰਵਿੰਦਰਪਾਲ ਸਿੰਘ ਸੰਧੂ ਤੇ ਐੱਸ. ਪੀ. (ਓ. ਸੀ. ਤੇ ਨਾਰਕੋਟਿਕਸ) ਮਨਦੀਪ ਸਿੰਘ ਵੀ ਹਾਜ਼ਰ ਸਨ |

ਡੀ. ਸੀ. ਵਲੋਂ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ ਅਸਥਾਈ ਲਾਇਸੈਂਸ ਜਾਰੀ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਰਿਟੇਲ ਪਟਾਕੇ ਵੇਚਣ ਲਈ ਜ਼ਿਲ੍ਹੇ ਵਿਚ 18 ਥਾਵਾਂ ਲਈ 57 ਅਸਥਾਈ ਲਾਇਸੈਂਸ ਜਾਰੀ ਕਰ ਦਿੱਤੇ ਗਏ ਹਨ | ਜਾਰੀ ਕੀਤੇ ਗਏ ਅਸਥਾਈ ਲਾਇਸੈਂਸ ਤੇ ਨਿਸ਼ਚਿਤ ਕੀਤੇ ਗਏ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਕਣਕ ਸੀਜ਼ਨ ਦੌਰਾਨ ਕੀਤੇ ਘੁਟਾਲਿਆਂ ਦਾ ਭੁੱਲੇਵਾਲ ਰਾਠਾਂ ਵਲੋਂ ਪਰਦਾਫਾਸ਼

ਮਾਹਿਲਪੁਰ, 27 ਅਕਤੂਬਰ (ਰਜਿੰਦਰ ਸਿੰਘ)-ਵਿਕਾਸ ਦੇ ਨਾਂਅ 'ਤੇ ਦੁਹਾਈ ਪਿੱਟ ਰਹੀ ਸੂਬੇ ਦੀ ਕਾਂਗਰਸ ਨੇ ਸਿਰਫ ਕਾਗਜ਼ੀ ਵਿਕਾਸ ਦਿਖਾ ਕੇ ਘੁਟਾਲੇ ਕਰਨ ਤੋਂ ਇਲਾਵਾਂ ਲੋਕਾਂ ਦੇ ਪੱਲੇ ਕੁਝ ਨਹੀ ਪਾਇਆ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਠੇਕੇਦਾਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਹਾਜੀਪੁਰ, 27 ਅਕਤੂਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐੱਸ.ਆਈ. ਪਵਨ ਕੁਮਾਰ ਸਮੇਤ ਪੁਲਿਸ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਰੋਡ ਦੀ ਵਾਸੀ ਰਮਨ ਪੁੱਤਰੀ ਹਰਜਿੰਦਰ ਸਿੰਘ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਦੁੱਗਲ ਦਵਾਖਰੀ ਤੇ ਜੱਕੋਵਾਲ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਖੁੱਡਾ, 27 ਅਕਤੂਬਰ (ਸਰਬਜੀਤ ਸਿੰਘ)-ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ਪਿੰਡ ਦੁੱਗਲ ਦਵਾਖਰੀ ਤੇ ਜੱਕੋਵਾਲ ਵਿਚ ਸੜਕ ਨਿਰਮਾਣ ਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੈਬਨਿਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, 1 ਨਾਮਜ਼ਦ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਕਾਂਟੀਆਂ ਦੇ ਵਾਸੀ ਅਜੀਤ ਸ਼ਾਹ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਅਜੇ ਕੁਮਾਰ ਘਰ ਦਾ ਸਮਾਨ ਲੈ ...

ਪੂਰੀ ਖ਼ਬਰ »

ਮਿਆਣੀ ਤੇ ਰਸੂਲਪੁਰ ਨੇ ਅਕਾਲੀ-ਬਸਪਾ ਨੇਤਾਵਾਂ ਤੇ ਵਰਕਰਾਂ ਨੂੰ ਕੀਤਾ ਲਾਮਬੰਦ

ਟਾਂਡਾ ਉੜਮੁੜ, 27 ਅਕਤੂਬਰ (ਦੀਪਕ ਬਹਿਲ)-ਵਿਧਾਨ ਸਭਾ ਹਲਕਾ ਟਾਂਡਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਦੀ ਜਿੱਤ ਨੂੰ ਨਿਸ਼ਚਿਤ ਬਣਾਉਣ ਦੇ ਮੰਤਵ ਨਾਲ ਅਕਾਲੀ-ਬਸਪਾ ਦੇ ਵਰਕਰ ਦਿਨ ਰਾਤ ਇਕ ਕਰ ਦੇਣਗੇ ਤਾਂ ਜੋ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਥਾਣਾ ਗੜ੍ਹਦੀਵਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਪਾਸੋਂ 42 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਣ ਅਫ਼ਸਰ ਵਲੋਂ ਵੋਟਿੰਗ ਮਸ਼ੀਨਾਂ ਤੇ ਵੀ. ਵੀ. ਪੈਟ ਦਾ ਨਿਰੀਖਣ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ, ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦੇ ਕੰਮਾਂ ਦਾ ਨਿਰੀਖਣ ਲਈ ਚੋਣ ਅਫ਼ਸਰ ਹਰੀਸ਼ ...

ਪੂਰੀ ਖ਼ਬਰ »

ਡਰੱਗ ਵਿਭਾਗ ਵਲੋਂ ਦਸੂਹਾ ਦੇ ਕੈਮਿਸਟਾਂ ਨਾਲ ਮੀਟਿੰਗ

ਦਸੂਹਾ, 27 ਅਕਤੂਬਰ (ਕੌਸ਼ਲ)-ਜ਼ਿਲ੍ਹਾ ਡਰੱਗ ਵਿਭਾਗ ਵਲੋਂ ਦਸੂਹਾ ਤੇ ਆਲੇ-ਦੁਆਲੇ ਦੇ ਪਿੰਡਾਂ ਦੇ ਕੈਮਿਸਟਾਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਜ਼ੋਨਲ ਡਰੱਗ ਅਥਾਰਿਟੀ ਰਾਜੇਸ਼ ਸੂਰੀ, ਜ਼ਿਲ੍ਹਾ ਡਰੱਗ ਇੰਸਪੈਕਟਰ ਪਰਮਿੰਦਰ ਸਿੰਘ, ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਤੇ ਡਰਾਈਵਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਵਿਚ 23 ਸਫ਼ਾਈ ਸੇਵਕ, 2 ਡਰਾਈਵਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਕੇ ਕੰਮ ਕਾਜ ਬੰਦ ਕਰ ਦਿੱਤਾ ਗਿਆ ਹੈ | ਐੱਸ.ਡੀ.ਅੱੈਮ. ਮੁਕੇਰੀਆਂ ਅਸ਼ੋਕ ਸ਼ਰਮਾ ਨੂੰ ਦਿਤੀ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕਾ ਘਰ ਤੋਂ ਲਾਪਤਾ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਪਿੰਡ ਕਲੇਰਾਂ ਦਾ ਇਕ ਲੜਕਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਣ ਦੀ ਸੂਰਤ ਵਿਚ ਲਾਪਤਾ ਹੋ ਜਾਣ ਦਾ ਸਮਾਚਾਰ ਹੈ | ਹਾਜੀਪੁਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿ੍ਸ਼ਨਾ ਦੇਵੀ ਪਤਨੀ ਕਰਮ ਸਿੰਘ ਵਾਸੀ ਪਿੰਡ ਕਲੇਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28740 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1629 ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜਿਆਂ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਐੱਮ. ਐੱਸ. ਸੀ. ਕੈਮਿਸਟਰੀ ...

ਪੂਰੀ ਖ਼ਬਰ »

ਮਾਡਰਨ ਕਾਲਜ ਵਿਖੇ ਸੈਮੀਨਾਰ 30 ਨੂੰ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਬੀਤੇ ਦਿਨੀਂ ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਮੁਕੇਰੀਆਂ ਵਿਖੇ ਯੂਰਪ ਦੇ ਫੋਰਨ ਪਲੇਸਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਇਸ ਤਹਿਤ ਨਰਸਿੰਗ ਫੋਰਨ ਦਾ ਸੈਮੀਨਾਰ 30 ਅਕਤੂਬਰ ਨੂੰ ਕਾਲਜ ਵਿਚ ਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ 39 ਨਵੇਂ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 27 ਅਕਤੂਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹੇ ਵਿਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਡੇਂਗੂ ਦੇ 97 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 39 ਨਵੇਂ ਕੇਸਾਂ ਦੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਅਸ਼ੋਕ ਸ਼ਰਮਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਮੁਕੇਰੀਆਂ ਸਬ ਡਵੀਜ਼ਨ ਪੱਧਰ 'ਤੇ ਮਿਤੀ 28 ਤੇ 29 ਅਕਤੂਬਰ ਨੂੰ ਲੱਗਣ ਜਾ ਰਹੇ ਸੁਵਿਧਾ ਕੈਂਪ ਸਬੰਧੀ ਐੱਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ | ...

ਪੂਰੀ ਖ਼ਬਰ »

ਨੌਂਸਰਬਾਜ਼ ਔਰਤਾਂ ਵਲੋਂ ਬਜ਼ੁਰਗ ਔਰਤ ਨਾਲ ਲੁੱਟ ਖੋਹ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)-ਸਥਾਨਕ ਸ਼ਹਿਰ 'ਚ ਦੋ ਨੌਂਸਰਬਾਜ਼ ਔਰਤਾਂ ਵਲੋਂ ਇਕ ਬਜ਼ੁਰਗ ਔਰਤ ਦੇ ਬੈਗ 'ਚੋਂ ਨਕਦੀ ਵਾਲਾ ਪਰਸ ਕੱਢ ਕੇ ਉਸਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ | ਇਕੱਤਰ ਜਾਣਕਾਰੀ ਅਨੁਸਾਰ ਦੁਪਹਿਰ 2.50 ਕੁ ਵਜੇ ਬਜ਼ੁਰਗ ਔਰਤ ਰਜਨੀਸ਼ ਕੁਮਾਰੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸੌ ਸਾਲਾ ਸਥਾਪਨਾ ਦਿਵਸ ਦੇ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

ਗੜ੍ਹਦੀਵਾਲਾ, 27 ਅਕਤੂਬਰ (ਚੱੱਗਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ 30 ਅਕਤੂਬਰ ਨੂੰ ਸਕੂਲ ਦੀ ਮਨਾਈ ਜਾ ਰਹੀ 100 ਸਾਲਾ ਸਥਾਪਨਾ ਦਿਵਸ ਦੀ ਦੂਜੀ ਲੜ੍ਹੀ ਦੇ ਸਮਾਗਮ ਲਈ ਸਕੂਲ ਨਾਲ ਜੁੜੇ ਦੇਸ਼-ਵਿਦੇਸ਼ ਦੇ ਓਲਡ ਸਟੂਡੈਂਟਸ ਸਮੇਤ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕੈਂਪ ਅੱਜ ਤੇ ਕੱਲ੍ਹ ਨੂੰ- ਡੀ. ਸੀ.

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੰੁਚਾਉਣ ਲਈ 28 ...

ਪੂਰੀ ਖ਼ਬਰ »

ਸਵਾਰ ਵਿਖੇ ਜੀ. ਓ. ਟਾਵਰ ਲਗਾਉਣ 'ਤੇ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧ

ਹਾਜੀਪੁਰ, 27 ਅਕਤੂਬਰ (ਜੋਗਿੰਦਰ ਸਿੰਘ)-ਸਾਂਝੀ ਸੰਘਰਸ਼ ਕਮੇਟੀ ਹਰਸਾ ਮਾਨਸਰ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪਿੰਡ ਸਵਾਰ ਵਿਖੇ ਨਵੇਂ ਲੱਗ ਰਹੇ ਜੀ. ਓ. ਦੇ ਟਾਵਰ ਦਾ ਵਿਰੋਧ ਕੀਤਾ ਗਿਆ, ਉੱਥੇ ਹੀ ਕੇਂਦਰ ਸਰਕਾਰ ਤੇ ਕਾਰਪੋਰੇਸ਼ਨ ਘਰਾਣਿਆਂ ਦੇ ਵਿਰੁੱਧ ...

ਪੂਰੀ ਖ਼ਬਰ »

ਐੱਮ. ਐੱਸ. ਕੇ. ਸਕੂਲ ਦੀ ਵਿਦਿਆਰਥੀ ਨੇ ਕਾਂਸੀ ਦਾ ਤਗਮਾ ਕੀਤਾ ਹਾਸਿਲ

ਟਾਂਡਾ ਉੜਮੜ, 27 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਹਾਲ ਹੀ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਸੰਪੰਨ ਹੋਈ 20ਵੀਂ ਜੂਨੀਅਰ ਨੈਸ਼ਨਲ ਵੂਸ਼ੋ ਚੈਂਪੀਅਨਸ਼ਿਪ 'ਚ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 27 ਅਕਤੂਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਵਲੋਂ ਸੂਬਾ ਕਮੇਟੀ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦੇਣ ਦੀ ਮੰਗ

ਦਸੂਹਾ, 27 ਅਕਤੂਬਰ (ਭੁੱਲਰ)-ਕੇ.ਐੱਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਮੈਨੇਜਮੈਂਟ ਦਸੂਹਾ ਦੇ ਐੱਸ.ਸੀ. ਵਿੰਗ ਦੇ ਫੈਕਲਟੀ ਮੈਂਬਰ ਅਤੇ ਐੱਸ.ਸੀ. ਵਿਦਿਆਰਥੀ ਵਿੰਗ ਨੇ ਮੰਗ ਕੀਤੀ ਕੇ.ਐੱਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਗੈਰ ਕਾਨੰੂਨੀ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 30 ਨੂੰ

ਹੁਸ਼ਿਆਰਪੁਰ, 27 ਅਕਤੂਬਰ (ਹਰਪ੍ਰੀਤ ਕੌਰ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਸਮਾਗਮ 30 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਏ ਜਾ ਰਹੇ ਹਨ | ਸਮਾਗਮ ...

ਪੂਰੀ ਖ਼ਬਰ »

ਘੱਟ ਤੁਲਾਈ ਕਰਨ 'ਤੇ ਆੜ੍ਹਤੀ ਦਾ ਲਾਇਸੰਸ ਮੁਅੱਤਲ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)-ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਚੇਅਰਮੈਨ ਤੇ ਸੈਕਟਰੀ ਮਾਰਕੀਟ ਕਮੇਟੀ ਗੜ੍ਹਸ਼ੰਕਰ ਵਲੋਂ ਝੋਨੇ ਦੀ ਤੁਲਾਈ ਕੀਤੀ ਗਈ, ਜਿਸ ਦੌਰਾਨ ਇਕ ਫਰਮ ਦੇ ਚਾਰ ਬੈਗ ਦੀ ਤੁਲਾਈ ਦੌਰਾਨ ਬੈਗ ਵਿਚੋਂ 600 ਤੋਂ 900 ਗ੍ਰਾਮ ਤੱਕ ਘੱਟ ਵਜ਼ਨ ਪਾਏ ਜਾਣ ...

ਪੂਰੀ ਖ਼ਬਰ »

ਪਿੰਡ ਸੀਕਰੀ ਵਿਖੇ ਗੁਰਮਤਿ ਸਮਾਗਮ

ਬੁੱਲ੍ਹੋਵਾਲ, 27 ਅਕਤੂਬਰ (ਲੁਗਾਣਾ)-ਸੰਤ ਬਾਬਾ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਬਾਗ਼ਾਂ ਵਾਲਾ ਪਿੰਡ ਸੀਕਰੀ ਵਿਖੇ ਸੰਤ ਬਾਬਾ ਬਸੰਤ ਸਿੰਘ, ਸੰਤ ਬਾਬਾ ਗਿਆਨ ਸਿੰਘ, ਸੰਤ ਬਾਬਾ ਹਰਭਜਨ ਸਿੰਘ ਦੀਆਂ ਸਾਲਾਨਾ ਬਰਸੀਆਂ ਸੰਤ ਜੀਤ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਲਾਲੀ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਿਆਣੀ, 27 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਬਾਵਾ ਰਜਿੰਦਰ ਸਿੰਘ ਲਾਲੀ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬਾਵਾ ਰਾਜਿੰਦਰ ਸਿੰਘ ਲਾਲੀ ਦੀ ਨਿਯੁਕਤੀ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ...

ਪੂਰੀ ਖ਼ਬਰ »

ਡਾਕਘਰ 'ਚ ਆਧਾਰ ਸੇਵਾ ਕੇਂਦਰ ਮੁੜ ਤੋਂ ਸ਼ੁਰੂ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੌਰਾਨ ਬੰਦ ਹੋਇਆ ਗੜ੍ਹਸ਼ੰਕਰ ਦੇ ਮੁੱਖ ਡਾਕਘਰ ਦਾ ਆਧਾਰ ਸੇਵਾ ਕੇਂਦਰ ਸੀ. ਪੀ. ਗੋਕਲ ਸੀਨੀਅਰ ਸੁਪਰਡੈਂਟ ਹੁਸ਼ਿਆਰਪੁਰ ਦੇ ਨਿਰਦੇਸ਼ ਅਤੇ ਏ.ਐੱਸ.ਪੀ.ਓ. ਗੜ੍ਹਸ਼ੰਕਰ ਤਜਿੰਦਰ ਪਾਲ ਸਿੰਘ ਢਿੱਲੋਂ ਦੇ ...

ਪੂਰੀ ਖ਼ਬਰ »

ਰਾਜਾ ਦੇ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਇਲਾਕਾ ਨਿਵਾਸੀਆਂ 'ਚ ਭਾਰੀ ਉਤਸ਼ਾਹ

ਟਾਂਡਾ ਉੜਮੁੜ, 27 ਅਕਤੂਬਰ (ਭਗਵਾਨ ਸਿੰਘ ਸੈਣੀ)-ਉੱਘੇ ਸਮਾਜ ਸੇਵਕ ਤੇ ਆਮ ਆਦਮੀ ਪਾਰਟੀ ਦੇ ਸੂਝਵਾਨ ਤੇ ਮਿਹਨਤੀ ਵਰਕਰ ਜਸਵੀਰ ਸਿੰਘ ਰਾਜਾ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਉੜਮੁੜ ਦੇ ਇੰਚਾਰਜ ਨਿਯੁਕਤ ਕਰਨ 'ਤੇ ਜਿੱਥੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 27 ਅਕਤੂਬਰ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਚੌਥੇ ਮਈ 2021 ਦੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਤੀਜਿਆਂ ਦੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ- ਡੀ. ਸੀ.

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਧੇਰੇ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕੀਤੇ ਗਏ, ਉੱਥੇ ਹੁਣ ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਵਲੋਂ ਸਾਲਾਨਾ ਉਤਸਵ ਲਈ ਮੀਟਿੰਗ

ਗੜ੍ਹਸ਼ੰਕਰ, 27 ਅਗਸਤ (ਧਾਲੀਵਾਲ)-ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਦੇ ਸਾਲਾਨਾ ਉਤਸਵ ਮੌਕੇ 5 ਨਵੰਬਰ ਨੂੰ ਕਰਵਾਏ ਜਾ ਰਹੇ 59ਵੇਂ ਸਾਲਾਨਾ ਉਤਸਵ ਦੀ ਤਿਆਰੀ ਲਈ ਸ੍ਰੀ ਵਿਸ਼ਵਕਰਮਾ ਸਭਾ ਗੜ੍ਹਸ਼ੰਕਰ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਸੋਹਨਪਾਲ ਦੀ ...

ਪੂਰੀ ਖ਼ਬਰ »

ਚੋਣਾਂ ਸਬੰਧੀ ਪੋਿਲੰਗ ਸਟਾਫ਼ ਦਾ ਡਾਟਾ ਇਕੱਤਰ ਕਰਨ ਲਈ ਮੀਟਿੰਗ ਕੱਲ੍ਹ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2022 ਲਈ ਪੋਿਲੰਗ ਸਟਾਫ਼ ਡਾਟਾ (ਕੇਂਦਰ ਤੇ ਰਾਜ ਸਰਕਾਰ ਦੇ ਕਰਮਚਾਰੀ) ਇਕੱਤਰ ਕਰਨ ਦਾ ਕੰਮ ਸ਼ੁਰੂ ਹੋ ...

ਪੂਰੀ ਖ਼ਬਰ »

ਈਸ਼ਰ ਸਿੰਘ ਮੰਝਪੁਰ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀ. ਏ. ਸੀ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਦੋਆਬੇ ਦੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਬਹੁਤ ਵੱਡਾ ...

ਪੂਰੀ ਖ਼ਬਰ »

ਮੁਕੇਰੀਆਂ ਖੰਡ ਮਿੱਲ ਗੰਨੇ ਦੀ ਪਿੜਾਈ 8 ਤੋਂ ਸ਼ੁਰੂ ਕਰੇ- ਬਿੱਟੂ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਖੰਡ ਮਿੱਲ ਮੈਨੇਜਮੈਂਟ ਮੁਕੇਰੀਆਂ ਗੰਨੇ ਦੀ ਪਿੜਾਈ 8 ਨਵੰਬਰ ਤੋਂ ਸ਼ੁਰੂ ਕਰੇ ਤਾਂਕਿ ਇਲਾਕੇ ਦੇ ਕਿਸਾਨਾਂ ਦਾ ਗੰਨਾ ਸਮੇਂ ਸਿਰ ਪੀੜਿਆ ਜਾ ਸਕੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਕਿ੍ਸ਼ਨਪਾਲ ...

ਪੂਰੀ ਖ਼ਬਰ »

35 ਲੱਖ ਖ਼ਰਚ ਕਰਕੇ ਪਿੰਡ ਮਹਿਮੂਦਪੁਰ ਦੀ ਬਦਲੀ ਨੁਹਾਰ- ਰੰਧਾਵਾ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਪਿੰਡ ਮਹਿਮੂਦਪੁਰ ਦੇ ਸਰਵਪੱਖੀ ਵਿਕਾਸ ਲਈ ਦਿੱਤੀ ਗਰਾਂਟ ਰਾਹੀਂ 35 ਲੱਖ ਖ਼ਰਚ ਕੇ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਹੋ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਬੁੱਲ੍ਹੋਵਾਲ, 27 ਅਕਤੂਬਰ (ਲੁਗਾਣਾ)-ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਧਾਲੀਵਾਲ ਵਲੋਂ ਕਿਸਾਨ ਸੰਘਰਸ਼ ਦੇ ਸਮੂਹ ਸ਼ਹੀਦਾ ਦੀ ਯਾਦ 'ਚ ਪਹਿਲਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਪਿੰਡ ਹੁਸੈਨਪੁਰ ਗੁਰੂ ਕਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬੌਬੀ ਕੌਸ਼ਲ 'ਆਪ' ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਤਲਵਾੜਾ, 27 ਅਕਤੂਬਰ (ਅ. ਪ.)-ਆਮ ਆਦਮੀ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਹਰੇਕ ਵਰਗ ਨੂੰ ਨੁਮਾਇੰਦਗੀ ਦਿੱਤੀ ਜਾ ਰਹੀ ਹੈ, ਜਿਸ 'ਤੇ ਦਾਤਾਰਪੁਰ ਨਾਲ ਸਬੰਧਿਤ ਸਮਾਜ ਸੇਵੀ ਬੌਬੀ ਕੌਸ਼ਲ ਨੂੰ ਆਮ ਆਦਮੀ ਪਾਰਟੀ ਵਪਾਰ ਵਿੰਗ ਬਲਾਕ ਤਲਵਾੜਾ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਨੇ 28 ਲੱਖ ਦੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਕੋਟਫ਼ਤੂਹੀ, 27 ਅਕਤੂਬਰ (ਅਟਵਾਲ)-ਸਥਾਨਕ ਪਿੰਡ ਦੀ ਖੇਤੀਬਾੜੀ ਸਭਾ ਵਿਖੇ ਡਾ. ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਵਲੋਂ ਪਿੰਡ ਕੋਟਫ਼ਤੂਹੀ ਦੇ 136 ਵਿਅਕਤੀਆਂ ਨੂੰ 28 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਚੈੱਕ ਦਿੱਤੇ ਗਏ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 6 ਨੂੰ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)-ਪਿੰਡ ਦੇਨੋਵਾਲ ਕਲਾਂ ਵਿਖੇ ਬਾਬਾ ਨਗਾਈਆ ਰਾਮ ਦੀ ਬਰਸੀ ਸਬੰਧੀ ਬਾਬਾ ਸੋਹਣ ਸਿੰਘ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਨਗਰ ਨਿਵਾਸੀ ਨੌਜਵਾਨ ਸਭਾ ਪਿੰਡ ਦੇਨੋਵਾਲ ਕਲਾਂ ਵਲੋਂ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 6 ...

ਪੂਰੀ ਖ਼ਬਰ »

ਤੋਖੀ ਐੱਸ. ਸੀ. ਵਿੰਗ ਦੇ ਕੋਆਰਡੀਨੇਟਰ ਤੇ ਨਈਅਰ ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਦਸੂਹਾ, 27 ਅਕਤੂਬਰ (ਭੁੱਲਰ)-ਆਮ ਆਦਮੀ ਪਾਰਟੀ ਵਲੋਂ ਕੌਂਸਲਰ ਸੰਤੋਖ ਤੋਖੀ ਨੂੰ ਐੱਸ. ਸੀ. ਵਿੰਗ ਦਾ ਹਲਕਾ ਕੁਆਰਡੀਨੇਟਰ ਤੇ ਪਰਮਪ੍ਰੀਤ ਸਿੰਘ ਨਈਅਰ ਨੂੰ ਵਪਾਰ ਵਿੰਗ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਘੁੰਮਣ ਨੇ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲਾ ਪਦਾਰਥ ਬਰਾਮਦ

ਦਸੂਹਾ, 27 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਨੇ ਇਕ ਵਿਅਕਤੀ ਕੋਲੋਂ 21 ਗਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਸ਼ਪਾਲ ਸਿੰਘ ਪੁਲਿਸ ਪਾਰਟੀ ਸਮੇਤ ਐੱਸ.ਡੀ.ਐੱਮ. ਚੌਕ ਦਸੂਹਾ ਤੋਂ ਦਾਣਾ ਮੰਡੀ ਦਸੂਹਾ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਦੇ ਕਨਵੀਨਰਾਂ ਦੀ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ

ਹੁਸ਼ਿਆਰਪੁਰ, 27 ਅਕਤੂਬਰ (ਹਰਪ੍ਰੀਤ ਕੌਰ)-ਸਾਂਝੇ ਫ਼ਰੰਟ ਦੇ ਕਨਵੀਨਰਾਂ ਦੀ ਇਕ ਮੀਟਿੰਗ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਚੰਡੀਗੜ੍ਹ ਵਿਖੇ ਹੋਈ | ਮੀਟਿੰਗ 'ਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਸਪੋਰਟਸ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਦਸੂਹਾ, 27 ਅਕਤੂਬਰ (ਭੁੱਲਰ)-ਝਿੰਗੜ ਕਲਾਂ ਸਪੋਰਟਸ ਕਲੱਬ ਵਲੋਂ ਪਿੰਡ ਝਿੰਗੜ ਕਲਾਂ ਵਿਖੇ ਕਰਵਾਏ ਜਾ ਰਹੇ ਓਪਨ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦੀਪਗਗਨ ਸਿੰਘ ਹਨੀ ਗਿੱਲ ਨੇ ਦੱਸਿਆ ਕਿ ਸੱਤ ਰੋਜ਼ਾ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ. ਭਾਗ ਦੂਜਾ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਨਤੀਜਿਆਂ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਐੱਮ. ਐੱਸ. ਸੀ. ...

ਪੂਰੀ ਖ਼ਬਰ »

ਪਿੰਡ ਚੋਹਕਾ ਦੇ ਛਿੰਝ ਮੇਲੇ 'ਚ ਪਹਿਲਵਾਨਾਂ ਨੇ ਦਿਖਾਏ ਜੌਹਰ

ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਸੰਤ ਹਰਨਾਮ ਸਿੰਘ ਰਾਮਪੁਰ ਖੇੜਾ ਤੇ ਸੰਤ ਹਰਚਰਨ ਸਿੰਘ ਖਾਲਸਾ ਦੇ ਅਸ਼ੀਰਵਾਦ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਸਦਕਾ ਪਿੰਡ ਚੋਹਕਾ ਵਿਖੇ ਕਰਵਾਏ ਗਏ ਸਾਲਾਨਾ ਛਿੰਝ ਮੇਲੇ ਦੌਰਾਨ ਵੱਡੀ ਤੇ ਛੋਟੀ ਰੁਮਾਲੀ ਦੀ ਕੁਸ਼ਤੀ ਸਮੇਤ ...

ਪੂਰੀ ਖ਼ਬਰ »

ਰਾਮਪੁਰ ਬਿਲੜੋਂ ਵਿਖੇ ਛਿੰਝ ਮੇਲਾ ਕਰਵਾਇਆ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)-ਪਿੰਡ ਰਾਮਪੁਰ ਬਿਲੜੋਂ ਵਿਖੇ ਨਗਰ ਨਿਵਾਸੀਆਂ ਵਲੋਂ ਛੇਵਾਂ ਛਿੰਝ ਮੇਲੇ ਕਰਵਾਇਆ ਗਿਆ | ਛਿੰਝ ਮੇਲੇ ਵਿਚ ਪਟਕੇ ਦੀ ਕੁਸ਼ਤੀ ਪਹਿਲਵਾਨ ਅਜੇ ਬਾਰਨ ਤੇ ਭੁਪਿੰਦਰ ਅਜਨਾਲਾ ਦਰਮਿਆਨ ਹੋਈ, ਜਿਸ ਵਿਚ ਅਜੇ ਬਾਰਨ ਜੇਤੂ ਰਿਹਾ | ਜੇਤੂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਸਾਈਬਰ ਕ੍ਰਾਈਮ ਤੇ ਕਾਨੂੰਨ ਵਿਸ਼ੇ 'ਤੇ ਵੈਬੀਨਾਰ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਆਈ. ਟੀ. ਸੈੱਲ ਵਲੋਂ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਸਾਈਬਰ ਕਰਾਈਮ ਤੇ ਸਾਈਬਰ ਕਾਨੂੰਨ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਵਿਚ ਪ੍ਰੋ. ...

ਪੂਰੀ ਖ਼ਬਰ »

ਸਕੂਲ ਮੁਖੀਆਂ ਦੀਆਂ ਅਸਾਮੀਆਂ ਭਰਨ ਦੀ ਮੰਗ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਗÏਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਦੀ ਅਗਵਾਈ 'ਚ ਹੋਈ¢ ਇਸ ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ 'ਚ ਮਹਿੰਦੀ ਮੁਕਾਬਲਾ ਕਰਵਾਇਆ

ਦਸੂਹਾ, 27 ਅਕਤੂਬਰ (ਕੌਸ਼ਲ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਦੇ ਮਹਿੰਦੀ ਲਗਾਉਣ ਤੇ ਥਾਲੀ ਸਜਾਵਟ ਕਰਨ ਸਬੰਧੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਜਮਾਤ ਛੇਵੀਂ ...

ਪੂਰੀ ਖ਼ਬਰ »

ਕਿ੍ਸਚੀਅਨ ਨੈਸ਼ਨਲ ਫ਼ਰੰਟ ਤੇ ਪਾਸਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਿਆਣੀ, 27 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਬਲਾਕ ਕਮੇਟੀ ਤੇ ਪਾਸਟਰ ਐਸੋਸੀਏਸ਼ਨ ਹਲਕਾ ਟਾਂਡਾ ਦੀ ਮੀਟਿੰਗ ਪਿੰਡ ਸਲੇਮਪੁਰ ਵਿਖੇ ਪ੍ਰਧਾਨ ਪਰਮਜੀਤ ਪੰਮਾ ਤੇ ਪਾਸਟਰ ਮੁਬਾਰਕ ਮਸੀਹ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਸੀ. ਐੱਨ. ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਪਿੰਡ ਚੋਹਕਾ ਵਿਖੇ ਬਹੁਜਨ ਸਮਾਜ ਪਾਰਟੀ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ, ਜਿਸ ਦੌਰਾਨ ਵਿਧਾਨ ਸਭਾ ਇੰਚਾਰਜ ਮਨਿੰਦਰ ਸਿੰਘ ਸੇਰਪੁਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕਿਸ਼ਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਬਦਲਾਅ ਦੀ ਰਾਜਨੀਤੀ ਲਿਆਵਾਂਗੇ- ਦਸੂਹਾ

ਟਾਂਡਾ ਉੜਮੁੜ, 27 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਵਿਚ ਜਿਸ ਉਤਸ਼ਾਹ ਨਾਲ ਸਹਿਯੋਗ ਮਿਲ ਰਿਹਾ ਹੈ ਉਸ ਤੋਂ ਸਪਸ਼ਟ ਸੰਕੇਤ ਹਨ ਕਿ ਹਲਕੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਮੀਟਿੰਗ ਹੋਈ

ਹਰਿਆਣਾ, 27 ਅਕਤੂਬਰ (ਹਰਮੇਲ ਸਿੰਘ ਖੱਖ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਿੰਡ ਭੂੰਗਾ ਵਿਖੇ ਹੋਈ, ਜਿਸ 'ਚ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਇੰਜ਼: ਮਹਿੰਦਰ ਸਿੰਘ ਸੰਧਰ, ਪਰਮਜੀਤ ਸਿੰਘ ਪੰਮੀ ਪ੍ਰਧਾਨ ਸਰਕਲ ਭੂੰਗਾ, ਕੇਹਰ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੈਂਪ ਅੱਜ ਤੇ ਕੱਲ੍ਹ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਦੜੇ ਸੱਟੇ ਦਾ ਧੰਦਾ ਕਰਨ ਵਾਲਾ ਕਾਬੂ

ਮਾਹਿਲਪੁਰ, 27 ਅਕਤੂਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੜੇ ਸੱਟੇ ਦਾ ਧੰਦਾ ਕਰਨ ਵਾਲੇ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ਅਨੁਸਾਰ ਥਾਣੇਦਾਰ ਮਹਿੰਦਰ ਪਾਲ ਸਮੇਤ ਪੁਲਿਸ ਪਾਰਟੀ ਚੈਕਿੰਗ ਸਬੰਧੀ ਪੱਦੀ ਪੋਅ ਮੌਜੂਦ ਸਨ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਨਾ ਮਿਲਣ ਕਰਕੇ ਕਿਸਾਨ ਚਿੰਤਤ

ਹਾਜੀਪੁਰ, 27 ਅਕਤੂਬਰ (ਜੋਗਿੰਦਰ ਸਿੰਘ)-ਝੋਨੇ ਦੀ ਵਾਦੀ ਉਪਰੰਤ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਬਿਜਾਈ ਵਾਸਤੇ ਡੀ.ਏ.ਪੀ. ਜਾਂ ਐੱਨ. ਪੀ. ਕੇ. ਖਾਦ ਦੀ ਬਹੁਤ ਜ਼ਰੂਰਤ ਹੁੰਦੀ ਹੈ | ਇਸ ਤੋਂ ਬਗੈਰ ਕਣਕ ਦੀ ਬਿਜਾਈ ਅਸੰਭਵ ਹੈ, ਪਰ ਇਸ ਵਾਰ ਇਲਾਕੇ ਵਿਚ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਡਾ. ਮਿਨਹਾਸ ਦਾ ਜ਼ਿਲ੍ਹਾ ਪੱਧਰੀ ਅਧਿਆਪਕ ਫੈਸਟ 'ਚ ਪਹਿਲਾ ਸਥਾਨ ਹਾਸਲ ਕਰਨ 'ਤੇ ਸਨਮਾਨ

ਦਸੂਹਾ, 27 ਅਕਤੂਬਰ (ਭੁੱਲਰ)-ਸਿੱਖਿਆ ਵਿਭਾਗ ਦੇ ਉੱਦਮ ਸਦਕਾ ਪਹਿਲਾ ਅਧਿਆਪਕ ਫੈਸਟ ਕਰਵਾਇਆ ਗਿਆ | ਸਰੀਰਕ ਸਿੱਖਿਆ ਵਿਸ਼ੇ ਵਿਚ ਸਟੇਟ ਐਵਾਰਡੀ ਡਾ. ਕੁਲਦੀਪ ਸਿੰਘ ਮਿਨਹਾਸ ਲੈਕਚਰਾਰ ਸਰੀਰਕ ਸਿੱਖਿਆ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ...

ਪੂਰੀ ਖ਼ਬਰ »

ਲਿਟਲ ਕਿੰਗਡਮ ਸਕੂਲ ਵਿਖੇ ਗਰੈਜੂਏਸ਼ਨ ਸਮਾਰੋਹ ਕਰਵਾਇਆ

ਟਾਂਡਾ ਉੜਮੁੜ, 27 ਅਕਤੂਬਰ (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਨਾਮਵਰ ਸੰਸਥਾ ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਉੜਮੁੜ ਵਿਖੇ ਕਿੰਡਰਗਾਰਟਨ ਗਰੈਜੂਏਸ਼ਨ ਸਮਾਰੋਹ ਸੰਸਥਾ ਦੇ ਪ੍ਰਧਾਨ ਗਗਨ ਵੈਦ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਦੌਲਤ ਰਾਮ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਸਜਾਵਟੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਡਿਪਾਰਟਮੈਂਟ ਵਲੋਂ ਵਿਦਿਆਰਥਣਾਂ ਦੀਆਂ ਹੱਥੀਂ ਬਣਾਈਆਂ ਸਜਾਵਟੀ ਵਸਤੂਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਵਿਸਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਟਾਂਡਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਚੇਤਨਾ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਜਗੀਰ ਸਿੰਘ ਜੌੜਾ ਬਸਪਾ ਛੱਡ ਕੇ ਅਕਾਲੀ ਦਲ (ਸ) 'ਚ ਸ਼ਾਮਿਲ

ਚੌਲਾਂਗ, 27 ਅਕਤੂਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕੇ ਦੇ ਪਿੰਡ ਜੌੜਾ ਦੇ ਟੇਲਰ ਮਾਸਟਰ ਜਗੀਰ ਸਿੰਘ ਜੌੜਾ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ...

ਪੂਰੀ ਖ਼ਬਰ »

ਮੰਝਪੁਰ ਦੇ ਪੀ. ਏ. ਸੀ. ਮੈਂਬਰ ਬਣਨ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੂੰ ਹਾਈਕਮਾਨ ਵਲੋਂ ਪਾਰਟੀ ਵਿਚ ਰਾਜਸੀ ਮਾਮਲਿਆਂ ਦਾ ਪੀ. ਏ. ਸੀ. ਮੈਂਬਰ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ ਵਿਚ ...

ਪੂਰੀ ਖ਼ਬਰ »

ਬਿੱਲ ਮੁਆਫ਼ ਕਰਨ ਸੰਬੰਧੀ ਕੈਂਪ ਅੱਜ ਤੇ ਕੱਲ੍ਹ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਸ਼ਹਿਰੀ ਮੰਡਲ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਤੇ 29 ਅਕਤੂਬਰ ਨੂੰ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ 2 ਕਿੱਲੋਵਾਟ ਲੋਡ ਤੱਕ ਦੇ ਘਰੇਲੂ ਖਪਤਕਾਰਾਂ ...

ਪੂਰੀ ਖ਼ਬਰ »

'ਆਪ' ਵਲੋਂ ਅਹੁਦੇਦਾਰਾਂ ਦਾ ਸਨਮਾਨ

ਦਸੂਹਾ, 27 ਅਕਤੂਬਰ (ਭੁੱਲਰ)-ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਜਗਮੋਹਣ ਸਿੰਘ ਬੱਬੂ ਘੁੰਮਣ ਤੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਵਿਚ ਪਾਰਟੀ 'ਚ ਨਵ-ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦਾ ਸਨਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਰੇਲਵੇ ਮੰਡੀ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਅਪਨੀਤ ਰਿਆਤ ਦੇ ਆਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਤੇ ਜ਼ਿਲ੍ਹਾ ਇੰਚਾਰਜ ਸ਼ੈਲੇਂਦਰ ਠਾਕੁਰ ਦੀ ਅਗਵਾਈ 'ਚ ਸਵੀਪ ਮੁਹਿੰਮ ਅਧੀਨ ...

ਪੂਰੀ ਖ਼ਬਰ »

ਸ਼ਹੀਦ ਪਰਮਜੀਤ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਦਸੂਹਾ, 27 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਸ਼ਹੀਦ ਪਰਮਜੀਤ ਸਿੰਘ ਸਪੁੱਤਰ ਗੁਰਬਖ਼ਸ਼ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇੰਸਪੈਕਟਰ ਗੁਰਜੀਤ ਸਿੰਘ, ਪਿ੍ੰਸੀਪਲ ਰਣਜੀਤ ਸਿੰਘ, ਗੁਰਦੇਵ ਸਿੰਘ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX